ਤਾਜਾ ਖ਼ਬਰਾਂ


ਸਵੀਡਨ 'ਚ ਚਾਕੂ ਨਾਲ ਹਮਲਾ, 8 ਲੋਕ ਜ਼ਖਮੀ
. . .  30 minutes ago
ਸਟਾਕਹੋਮ, 4 ਮਾਰਚ - ਸਵੀਡਨ 'ਚ ਬੁੱਧਵਾਰ ਨੂੰ ਚਾਕੂ ਨਾਲ ਹਮਲਾ ਹੋਇਆ ਜਿਸ ਕਾਰਨ 8 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਮਲਾ ਦੱਖਣੀ ਸਵੀਡਨ ਵਿਚ ਹੋਇਆ। ਇਹ ਹਮਲਾ 20 ਸਾਲਾ ਨੌਜਵਾਨ ਵਲੋਂ ਕੀਤਾ ਗਿਆ ਹੈ। ਜਿਸ ਨੂੰ ਪੁਲਿਸ...
ਅੱਜ ਭਾਰਤ ਇੰਗਲੈਂਡ ਵਿਚਕਾਰ ਖੇਡਿਆ ਜਾਵੇਗਾ ਚੌਥਾ ਟੈਸਟ
. . .  46 minutes ago
ਅਹਿਮਦਾਬਾਦ, 4 ਮਾਰਚ - ਅੱਜ ਭਾਰਤ ਤੇ ਇੰਗਲੈਂਡ ਵਿਚਕਾਰ ਚੌਥਾ ਟੈਸਟ ਮੈਚ ਖੇਡਿਆ ਜਾਵੇਗਾ। ਇਹ ਟੈਸਟ ਮੈਚ ਅਹਿਮਦਾਬਾਦ ਖੇਡਿਆ ਜਾਵੇਗਾ। ਭਾਰਤ ਇਸ ਸੀਰੀਜ਼ ਵਿਚ 2-1 ਨਾਲ ਅੱਗੇ ਹੈ। ਭਾਰਤ ਲਈ ਇਹ ਟੈਸਟ ਮੈਚ ਬਹੁਤ...
ਅੱਜ ਦਾ ਵਿਚਾਰ
. . .  45 minutes ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੁਣ 5 ਦੀ ਬਜਾਏ 4 ਮਾਰਚ ਨੂੰ
. . .  1 day ago
ਬੁਢਲਾਡਾ , 3 ਮਾਰਚ (ਸਵਰਨ ਸਿੰਘ ਰਾਹੀ) - ਪੰਜਾਬ ਮੰਤਰੀ ਪ੍ਰੀਸ਼ਦ ਦੀ ਪਹਿਲਾਂ 5 ਮਾਰਚ ਨੂੰ ਵੀਡੀਓ ਕਾਨਫਸਿੰਗ ਰਾਹੀ ਹੋਣ ਵਾਲੀ ਮੀਟਿੰਗ ਹੁਣ 4 ਮਾਰਚ ਨੂੰ ਹੋਵੇਗੀ। ਸਰਕਾਰ ਦੇ ਆਮ ਪ੍ਰਬੰਧਨ ਵਿਭਾਗ ਵੱਲੋਂ ਇਸ ਨਿਰਧਾਰਤ ...
10000 ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵਿਭਾਗ ਦੀ ਟੀਮ ਨੇ ਪਟਵਾਰੀ ਕੀਤਾ ਕਾਬੂ
. . .  1 day ago
ਗੁਰਾਇਆ , 3 ਮਾਰਚ { ਬਲਵਿੰਦਰ ਸਿੰਘ } -ਜਲੰਧਰ ਦੇ ਗੁਰਾਇਆ ਕਸਬੇ ਦੀ ਸਬ ਤਹਿਸੀਲ ਦੇ ਇਕ ਪਟਵਾਰੀ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਚਰਨਜੀਤ ਸਿੰਘ...
ਨਿਹਾਲੂਵਾਲ ਪਿੰਡ 'ਚ ਮਾਂ ਤੋਂ ਬਾਅਦ ਪੁੱਤਰ ਨੇ ਦਮ ਤੋੜਿਆ, ਇਕੱਠਿਆਂ ਦਾ ਕੀਤਾ ਸਸਕਾਰ
. . .  1 day ago
ਲੋਹੀਆਂ ਖ਼ਾਸ, 3 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ) ਜਲੰਧਰ ਜ਼ਿਲ੍ਹੇ ਦੇ ਬਲਾਕ ਲੋਹੀਆਂ ਖ਼ਾਸ ਦੇ ਪਿੰਡ ਨਿਹਾਲੂਵਾਲ 'ਚ ਉਸ ਵੇਲੇ ਅਤਿ ਦੁਖਦਾਈ ਘਟਨਾ ਵਾਪਰੀ ਜਦੋਂ ਲੰਘੀ ਸ਼ਾਮ 7 ਵਜੇ ਮਾਤਾ ਅਤੇ ਅਗਲੇ ਦਿਨ ਤੜਕੇ 4 ਕੁ ਵਜੇ ਪੁੱਤਰ ...
ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਸਿੱਖ ਮਸਲਿਆਂ ਸਬੰਧੀ ਲਿਖਿਆ ਪੱਤਰ
. . .  1 day ago
ਅੰਮ੍ਰਿਤਸਰ, 3 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਚਿੱਟੇ ਦੀ ਓਵਰ ਡੋਜ਼ ਨੇ ਨੌਜਵਾਨ ਦੀ ਜਾਨ ਲਈ
. . .  1 day ago
ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਤਾਮਕੋਟ ਦੇ ਨੌਜਵਾਨ ਦੀ ਚਿੱਟੇ ਦੀ ਵੱਧ ਡੋਜ਼ ਲੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਜਾਣਕਾਰੀ ਅਨੁਸਾਰ ਧੰਨਾ ਸਿੰਘ (22) ਪੁੱਤਰ ...
ਕਿਸਾਨ ਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ,ਸਰਕਾਰੀ ਸਹਾਇਤਾ ਮਿਲਣ ‘ਤੇ ਕੀਤਾ ਜਾਵੇਗਾ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ ,3 ਮਾਰਚ (ਸਾਧੂ ਰਾਮ ਲੰਗੇਆਣਾ)- ਪਿੰਡ ਨੱਥੂਵਾਲਾ ਗਰਬੀ ਤਹਿਸੀਲ ਬਾਘਾਪੁਰਾਣਾ ਦੇ ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਜੋ ਪਿਛਲੇ ਦਿਨੀਂ 21 ਫਰਵਰੀ ਨੂੰ ਕੁਡਲੀ ਬਾਰਡਰ ਦਿੱਲੀ ਵਿਖੇ ਧਰਨੇ ਵਿੱਚ ਪਹੁੰਚੇ ਹੋਏ ਸਨ ਉਥੇ ਹੀ ਸੜਕ ਹਾਦਸੇ ...
ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚੋਂ ਤਲਾਸ਼ੀ ਦੌਰਾਨ ਮਿਲੇ ਸੱਤ ਮੋਬਾਇਲ ਫੋਨ
. . .  1 day ago
ਫ਼ਿਰੋਜ਼ਪੁਰ, 3 ਮਾਰਚ (ਗੁਰਿੰਦਰ ਸਿੰਘ)- ਲਗਾਤਾਰ ਨਸ਼ੀਲੇ ਪਦਾਰਥਾਂ ਅਤੇ ਮੋਬਾਇਲ ਫੋਨਾਂ ਦੀ ਬਰਾਮਦਗੀ ਕਾਰਨ ਸੁਰਖ਼ੀਆਂ 'ਚ ਚਲ ਰਹੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਬੀਤੀ ਰਾਤ ਤਲਾਸ਼ੀ ਦੌਰਾਨ ਫਿਰ ਕੈਦੀਆਂ...
ਮੋਗਾ 'ਚ ਕੋਰੋਨਾ ਦੇ 18 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 3 ਮਾਰਚ (ਗੁਰਤੇਜ ਸਿੰਘ ਬੱਬੀ)- ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸਿਹਤ ਵਿਭਾਗ ਨੇ ਮੋਗਾ ਨੇ ਜ਼ਿਲ੍ਹੇ 'ਚ 18 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਕੀਤੀ...
ਸੜਕ ਹਾਦਸੇ 'ਚ ਲੜਕੀ ਦੀ ਮੌਤ ਅਤੇ ਮਾਂ ਗੰਭੀਰ ਜ਼ਖਮੀ
. . .  1 day ago
ਭੀਖੀ, 3 ਮਾਰਚ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਕੋਟੜਾ ਕਲਾਂ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 30 ਸਾਲਾ ਲੜਕੀ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਜਾਣਕਾਰੀ...
ਸੁਵਿਧਾ ਕੇਂਦਰਾਂ 'ਚ ਕੋਵਿਡ ਵੈਕਸੀਨ ਲਈ 4 ਮਾਰਚ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
. . .  1 day ago
ਅਜਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੁਵਿਧਾ ਕੇਂਦਰ 'ਚ ਕੋਵਿਡ ਵੈਕਸੀਨ ਭਲਕੇ 4 ਮਾਰਚ ਤੋਂ ਕੋਵਿਡ ਵੈਕਸੀਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ...
ਭਾਰਤ ਬਾਇਓਟੈਕ ਨੇ ਜਾਰੀ ਕੀਤੇ ਤੀਜੇ ਟਰਾਇਲ ਦੇ ਨਤੀਜੇ, ਕੋਵੈਕਸੀਨ 81 ਫ਼ੀਸਦੀ ਪ੍ਰਭਾਵਸ਼ਾਲੀ
. . .  1 day ago
ਨਵੀਂ ਦਿੱਲੀ, 3 ਮਾਰਚ- ਵੈਕਸੀਨ ਬਣਾਉਣ ਵਾਲੀ ਕੰਪਨੀ ਭਾਰਤ ਬਾਇਓਟੈਕ ਨੇ ਆਪਣੀ ਕੋਰੋਨਾ ਵੈਕਸੀਨ 'ਕੋਵੈਕਸੀਨ' ਦੇ ਤੀਜੇ ਪੜਾਅ ਦੇ ਟਰਾਇਲ ਦਾ ਡਾਟਾ ਅੱਜ ਜਾਰੀ ਕਰ ਦਿੱਤਾ ਹੈ। ਇਸ 'ਚ...
ਪੁਣੇ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਪੁਣੇ, 3 ਮਾਰਚ- ਪੁਣੇ ਦੇ ਬਿਬਵੇਵਾੜੀ ਇਲਾਕੇ 'ਚ ਅੱਜ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ...
ਪਿੰਡ ਖੇੜੀ ਗੰਢਿਆਂ ਦੀ ਨਹਿਰ 'ਚ ਡਿੱਗੇ 2 ਬੱਚਿਆਂ ਦੀ ਮਾਂ ਤੇ ਉਸ ਦੇ ਪਤੀ ਦੀ ਮਾਸੀ ਦਾ ਲੜਕਾ ਹੀ ਨਿਕਲਿਆ ਕਾਤਿਲ
. . .  1 day ago
ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੌੜ)- ਲਗਭਗ ਡੇਢ ਸਾਲ ਪਹਿਲਾਂ ਪਿੰਡ ਖੇੜੀ ਗੰਢਿਆਂ ਦੀ ਨਹਿਰ 'ਚ ਡੁੱਬਣ ਕਾਰਨ ਹੋਈ ਦੋ ਬੱਚਿਆਂ ਦੀ ਮੌਤ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਨੇ ਦੱਸਿਆ ਕਿ ਬੱਚਿਆਂ...
ਕਪਿਲ ਦੇਵ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਨਵੀਂ ਦਿੱਲੀ, 3 ਮਾਰਚ- ਸਾਬਕਾ ਕ੍ਰਿਕਟਰ ਕਪਿਲ ਦੇਵ ਨੇ ਅੱਜ ਦਿੱਲੀ ਦੇ ਫੋਰਟਿਸ ਹਸਪਤਾਲ 'ਚ ਜਾ ਕੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼...
ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ 'ਚ ਕੇਸ ਦਰਜ
. . .  1 day ago
ਲੁਧਿਆਣਾ, 3 ਮਾਰਚ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ 'ਚ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ...
ਬਿਜਲੀ ਮੁਲਾਜ਼ਮਾਂ ਦੀਆਂ 12 ਜਥੇਬੰਦੀਆਂ ਨੇ ਕੀਤਾ ਮੋਤੀ ਮਹਿਲ ਵੱਲ ਕੂਚ
. . .  1 day ago
ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੌੜ)- ਅੱਜ ਪਟਿਆਲਾ ਵਿਖੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਪੰਜਾਬ ਭਰ ਤੋਂ ਪਹੁੰਚੀਆਂ 12 ਬਿਜਲੀ ਜਥੇਬੰਦੀਆਂ ਨੇ ਬਿਜਲੀ ਨਿਗਮ ਦੇ...
ਪੰਜਾਬ ਸਰਕਾਰ ਨੇ 5 ਮਾਰਚ ਨੂੰ ਸੱਦੀ ਕੈਬਨਿਟ ਦੀ ਬੈਠਕ
. . .  1 day ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ 5 ਮਾਰਚ ਨੂੰ ਕੈਬਨਿਟ ਦੀ ਬੈਠਕ ਸੱਦੀ ਗਈ ਹੈ। ਇਹ ਬੈਠਕ ਸਵੇਰੇ 9 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਵੇਗੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਭਲਕੇ ਤੱਕ ਲਈ ਮੁਲਤਵੀ
. . .  1 day ago
ਉੱਘੀ ਗਾਇਕਾ ਹਰਸ਼ਦੀਪ ਕੌਰ ਨੇ ਬੇਟੇ ਨੂੰ ਦਿੱਤਾ ਜਨਮ
. . .  1 day ago
ਨਵੀਂ ਦਿੱਲੀ, 3 ਮਾਰਚ - ਪ੍ਰਸਿੱਧ ਗਾਇਕਾ ਹਰਸ਼ਦੀਪ ਕੌਰ ਤੇ ਉਨ੍ਹਾਂ ਦੇ ਪਤੀ ਮਨਕੀਤ ਸਿੰਘ ਦੇ ਘਰ ਬੇਟੇ...
ਕਣਕ ਦੀਆਂ ਬੋਰੀਆਂ ਹੇਠ 2 ਵਿਅਕਤੀਆਂ ਦੇ ਦੱਬਣ ਨਾਲ ਮੌਤ
. . .  1 day ago
ਬਾਘਾ ਪੁਰਾਣਾ, 3 ਮਾਰਚ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਦੀ ਨਿਹਾਲ ਸਿੰਘ ਵਾਲਾ ਸੜਕ 'ਤੇ ਸਥਿਤ ਪੰਜਾਬ ਸਟੇਟ ਵੇਅਰ ਹਾਊਸ ਦੇ ਓਪਨ ਪਲੱਥਾ ਵਿਚ ਜਦੋਂ ਚੌਕੀਦਾਰ ਬਲਜੀਤ ਸਿੰਘ ਤੇ ਭਜਨ ਸਿੰਘ ਦੀ ਮੌਤ ਹੋ...
ਮਜੀਠੀਆ ਨੇ ਵਿਧਾਇਕ ਹਰਮਿੰਦਰ ਗਿੱਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  1 day ago
ਚੰਡੀਗੜ੍ਹ, 3 ਮਾਰਚ (ਸੁਰਿੰਦਰਪਾਲ ਸਿੰਘ)- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਧਾਨ ਸਭਾ 'ਚ ਕਾਂਗਰਸੀ ਵਿਧਾਇਕ ਅਤੇ ਸਾਬਕਾ ਫੈਡਰੇਸ਼ਨ ਆਗੂ ਹਰਮਿੰਦਰ ਸਿੰਘ ਗਿੱਲ 'ਤੇ...
ਸੈਕਸ ਸੀਡੀ ਕਾਂਡ 'ਚ ਫਸੇ ਕਰਨਾਟਕ ਸਰਕਾਰ ਮੰਤਰੀ ਨੇ ਜਾਰਕੀਹੋਲੀ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 3 ਮਾਰਚ- ਸੈਕਸ ਸੀਡੀ ਕਾਂਡ 'ਚ ਫਸੇ ਕਰਨਾਟਕ ਸਰਕਾਰ ਦੇ ਮੰਤਰੀ ਜਾਰਕੀਹੋਲੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਬੀ. ਐਸ. ਯੇਦੀਯੁਰੱਪਾ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਕੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਮੋਗਾ

ਵਧ ਰਹੀ ਸਰਦੀ ਤੇ ਬੇਮੌਸਮੇ ਮੀ ਾਹ ਨਾਲ ਸਵਾਈਨ ਫਲੂ ਦਾ ਖ਼ਤਰਾ ਵਧਣ ਲੱਗਾ

ਮੋਗਾ, 13 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਡੇਂਗੂ, ਚਿਕਨ ਗੁਣੀਆ ਤੇ ਤਪਦਿਕ ਦੀਆਂ ਬਿਮਾਰੀਆਂ ਨੂੰ ਜਿੱਥੇ ਖ਼ਤਰਨਾਕ ਮੰਨਿਆਂ ਜਾਂਦਾ ਹੈ | ਹੁਣ ਪਿਛਲੇ ਕਈ ਸਾਲਾਂ ਤੋਂ ਸਵਾਈਨ ਫਲੂ ਦੀ ਬਿਮਾਰੀ ਵੀ ਅੱਤ ਖ਼ਤਰਨਾਕ ਮੰਨੀ ਜਾਂਦੀ ਹੈ, ਕਿਉਂਕਿ ਇਹ ਬਿਮਾਰੀ ਛੂਤ ਦੀ ਬਿਮਾਰੀ ਹੁੰਦੀ ਹੈ ਅਤੇ ਇਹ ਬਿਮਾਰੀ ਵਿਸ਼ੇਸ਼ ਕੀਟਾਣੂਆਂ ਦੁਆਰਾ ਸਾਹ ਨਾਲ ਇਕ ਦੂਜੇ ਵਿਅਕਤੀ ਦੇ ਸਰੀਰ ਅੰਦਰ ਚਲੀ ਜਾਂਦੀ ਹੈ | ਇਸ ਕਰਕੇ ਇਸ ਬਿਮਾਰੀ ਨੂੰ ਛੂਤ ਦੀ ਬਿਮਾਰੀ ਕਰਕੇ ਵੀ ਮੰਨਿਆਂ ਜਾਂਦਾ ਹੈ | ਪਿਛਲੇ ਕਈ ਦਿਨਾਂ ਤੋਂ ਜਿੱਥੇ ਸਮੁੱਚੇ ਦੇਸ਼ ਨੂੰ ਸੀਤ ਲਹਿਰ ਅਤੇ ਬੇ-ਮੌਸਮੀ ਬਾਰਸ਼ ਨੇ ਜਕੜਿਆਂ ਹੋਇਆ ਹੈ ਉੱਥੇ ਸਵਾਈਨ ਫਲੂ ਵਰਗੀ ਬਿਮਾਰੀ ਦਾ ਖ਼ਤਰਾ ਵਧ ਜਾਂਦਾ ਹੈ, ਕਿਉਂਕਿ ਇਹ ਬਿਮਾਰੀ ਅਕਸਰ ਫੇਫੜਿਆਂ ਦੀ ਇਨਫੈਕਸ਼ਨ ਕਰਕੇ ਹੀ ਹੁੰਦੀ ਹੈ | ਕਈ ਵਾਰ ਤੇਜ਼ ਬੁਖ਼ਾਰ, ਖ਼ਾਸੀ ਤੇ ਜ਼ੁਕਾਮ, ਛਿੱਕਾ ਆਉਣੀਆਂ, ਨੱਕ ਵਗਣਾ, ਗਲੇ ਵਿਚ ਦਰਦ, ਸਾਹ ਲੈਣ ਵਿਚ ਤਕਲੀਫ਼, ਦਸਤ ਲੱਗਣਾ, ਸਰੀਰ ਟੁੱਟਦਾ ਮਹਿਸੂਸ ਹੋਣਾ ਇਸ ਬਿਮਾਰੀ ਦੇ ਮੁੱਖ ਲੱਛਣ ਮੰਨੇ ਜਾਂਦੇ ਹਨ | ਭਾਵੇਂ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਸਮੁੱਚੇ ਪੰਜਾਬ ਵਿਚ ਹੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿਚ ਇਸ ਬਿਮਾਰੀ ਨੂੰ ਲੈ ਕੇ ਸਪੈਸ਼ਲ ਵਾਰਡ ਵੀ ਤਿਆਰ ਕੀਤੇ ਗਏ ਹਨ ਅਤੇ ਇਸ ਸਬੰਧੀ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਪੰਪਲੈਂਟ ਵੰਡ ਕੇ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਥਾਂ-ਥਾਂ 'ਤੇ ਸੈਮੀਨਾਰ ਲਗਾ ਕੇ ਵੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ | ਜੇਕਰ ਮੋਗਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਮੋਗਾ ਜ਼ਿਲ੍ਹੇ ਵਿਚ ਕੋਈ ਸਵਾਈਨ ਫਲੂ ਦਾ ਕੇਸ ਸਾਹਮਣੇ ਨਹੀਂ ਸੀ ਆਇਆ, ਪਰ ਬੀਤੀ 9 ਜਨਵਰੀ ਨੂੰ ਅਮਰੀਕਾ ਤੋਂ ਪਰਤੀ ਇਕ ਫੈਮਲੀ ਦੇ ਢਾਈ ਸਾਲਾਂ ਬੱਚੇ ਨੂੰ ਸਵਾਈਨ ਫਲੂ ਦੀ ਪੁਸ਼ਟੀ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਖੇ ਕੀਤੀ ਗਈ ਹੈ | ਇਸ ਸਬੰਧੀ ਐਪੀਡੀਮੋਲੋਜਿਸਟ ਡਾ. ਨਰੇਸ਼ ਕੁਮਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਖੰਘਦੇ ਜਾਂ ਛਿੱਕਦੇ ਹੋਏ ਵਿਅਕਤੀ ਨੂੰ ਆਪਣਾ ਮੂੰਹ ਤੇ ਨੱਕ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ, ਆਪਣੀਆਂ ਨੱਕ ਅੱਖਾਂ ਤੇ ਮੂੰਹ ਨੂੰ ਛੂਹਣ ਤੋਂ ਪਹਿਲਾਂ ਆਪਣੇ ਹੱਥ ਚੰਗੀ ਤਰਾਂ ਸਾਫ਼ ਕਰ ਲੈਣੇ ਚਾਹੀਦੇ ਹਨ | ਖੰਘ, ਵਗਦੀ ਨੱਕ, ਛਿੱਕਾ ਅਤੇ ਬੁਖ਼ਾਰ ਨਾਲ ਪੀੜਤ ਵਿਅਕਤੀ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ | ਅਜਿਹੇ ਦਿਨਾਂ ਵਿਚ ਵਿਅਕਤੀ ਨੂੰ ਵੱਧ ਤੋਂ ਵੱਧ ਕੋਸਾ ਪਾਣੀ ਪੀਣਾ ਚਾਹੀਦਾ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਰਾਹੀਂ ਸੁਚੇਤ ਕਰਦਿਆਂ ਕਿਹਾ ਕਿ ਮਰੀਜ਼ ਨਾਲ ਹੱਥ ਮਿਲਾਉਣਾ, ਗਲੇ ਮਿਲਣਾ ਆਦਿ ਨਾਲ ਵੀ ਇਹ ਛੂਤ ਦੀ ਬਿਮਾਰੀ ਇਕ ਦੂਜੇ ਕੋਲ ਚਲੀ ਜਾਂਦੀ ਹੈ | ਇਸ ਲਈ ਹਰ ਇਕ ਵਿਅਕਤੀ ਨੂੰ ਇਸ ਬਿਮਾਰੀ ਤੋਂ ਪੂਰੀ ਤਰ੍ਹਾਂ ਸੁਚੇਤ ਹੋਣ ਦੀ ਲੋੜ ਹੈ, ਕਿਉਂਕਿ ਇਹ ਬਿਮਾਰੀ ਪੂਰੀ ਤਰ੍ਹਾਂ ਛੂਤ ਦੀ ਬਿਮਾਰੀ ਮੰਨੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਸਵਾਈਨ ਫਲੂ ਦੇ ਟੈੱਸਟ ਤੇ ਦਵਾਈਆਂ ਬਿਲਕੁਲ ਮੁਫ਼ਤ ਵਿਚ ਉਪਲਬਧ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੇ ਸਰੀਰ ਵਿਚ ਅਜਿਹੇ ਲੱਛਣ ਹੋਣ ਤਾਂ ਉਸ ਨੂੰ ਘਬਰਾਉਣ ਦੀ ਲੋੜ ਨਹੀਂ ਉਹ ਵਿਅਕਤੀ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਮੋਗਾ ਵਿਖੇ ਆ ਕੇ ਮੁਫ਼ਤ ਸੇਵਾਵਾਂ ਲੈ ਸਕਦਾ ਹੈ | ਡਾ. ਨਰੇਸ਼ ਕੁਮਾਰ ਨੇ ਦੱਸਿਆ ਕਿ ਜਿਸ ਬੱਚੇ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਹੋਈ ਹੈ ਉਹ ਬੱਚਾ ਵਿਦੇਸ਼ ਤੋਂ ਆਇਆ ਸੀ ਅਤੇ ਉਸ ਨੂੰ ਬੁਖ਼ਾਰ ਅਤੇ ਖੰਘ ਜ਼ੁਕਾਮ ਦੇ ਲੱਛਣ ਪਹਿਲਾਂ ਤੋਂ ਹੀ ਮੌਜੂਦ ਸਨ ਅਤੇ ਉਸ ਬੱਚੇ ਦਾ ਇਲਾਜ ਪਹਿਲਾਂ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਚੱਲਦਾ ਰਿਹਾ ਅਤੇ ਬਾਅਦ ਵਿਚ ਉਸ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਉਸ ਦੇ ਲਏ ਗਏ ਟੈੱਸਟਾਂ ਵਿਚ ਉਸ ਨੂੰ ਸਵਾਈਨ ਫਲੂ ਦੇ ਲੱਛਣ ਪਾਏ ਗਏ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਇਸ ਬਿਮਾਰੀ ਪ੍ਰਤੀ ਪੂਰੀ ਤਰ੍ਹਾਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ |

ਹਰਪ੍ਰੀਤ ਸਿੰਘ ਸਿੱਧੂ ਐੱਸ. ਓ. ਆਈ. ਦੇ ਪ੍ਰਧਾਨ ਨਿਯੁਕਤ

ਧਰਮਕੋਟ, 13 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਰੀੜ੍ਹ ਦੀ ਹੱਡੀ ਸਮਝੀ ਜਾਣ ਵਾਲੀ ਐੱਸ.ਓ.ਆਈ. ਨੂੰ ਹੋਰ ਮਜ਼ਬੂਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਪੰਜਾਬ ...

ਪੂਰੀ ਖ਼ਬਰ »

ਕੁੱਟਮਾਰ ਕਰਨ ਿਖ਼ਲਾਫ਼ ਤਿੰਨ ਨਾਮਜ਼ਦ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸ਼ਾਹ ਵਾਲਾ ਰੋਡ ਜ਼ੀਰਾ ਪੰਜਾਬ ਰੋਡਵੇਜ਼ ਮੋਗਾ ਡੀਪੂ ਦੀ ਬੱਸ ਦਾ ਡਰਾਈਵਰ ਹੈ | ਉਹ 10 ਜਨਵਰੀ ਨੂੰ ਬਾਅਦ ਦੁਪਹਿਰ ਪੌਣੇ 5 ਵਜੇ ਦੇ ਕਰੀਬ ਆਪਣੀ ਬੱਸ ਕੋਲ ਮੋਗਾ ਦੇ ਬੱਸ ਅੱਡੇ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਚਾਰ ਜ਼ਖ਼ਮੀ

ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖਾਲਸਾ)-ਸਥਾਨਕ ਸ਼ਹਿਰ ਤੋਂ ਜ਼ੀਰਾ ਰੋਡ 'ਤੇ ਸਥਿਤ ਪਿੰਡ ਮਨਾਵਾਂ ਦੇ ਅੱਡੇ ਨਜ਼ਦੀਕ ਮੇਨ ਰੋਡ 'ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ 4 ਚਾਰ ਗੰਭੀਰ ਜ਼ਖ਼ਮੀ ਹੋ ਗਏ¢ ਜਾਣਕਾਰੀ ...

ਪੂਰੀ ਖ਼ਬਰ »

ਸੱਤਪਾਲ ਸਿੰਘ ਜ਼ਿਲ੍ਹਾ ਇੰਟਕ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਮੋਗਾ, 13 ਜਨਵਰੀ (ਜਸਪਾਲ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਵਿਚ ਇੰਟਕ ਦਾ ਘੇਰਾ ਵਿਸ਼ਾਲ ਕਰਦਿਆਂ ਅਤੇ ਅਣਥੱਕ ਵਰਕਰਾਂ ਨੂੰ ਬਣਨ ਦਾ ਮਾਨ ਸਨਮਾਨ ਦਿੰਦਿਆਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਸੱਤਪਾਲ ਸਿੰਘ ਭਾਗੀਕੇ ਨੂੰ ਇੰਟਕ ਦਾ ਜ਼ਿਲ੍ਹਾ ਸੀਨੀਅਰ ...

ਪੂਰੀ ਖ਼ਬਰ »

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ- ਡੀ. ਐੱਸ. ਪੀ.

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤੇ ਮੋਗਾ ਪੁਲਿਸ ਵਲੋਂ ਆਮ ਜਨਤਾ ਵਿਚ ਟਰੈਫ਼ਿਕ ਨਿਯਮਾਂ ਦੀ ਜਾਗਰੂਕਤਾ ਪੈਦਾ ਕਰਨ ਲਈ 17 ਜਨਵਰੀ ਤੱਕ ਚੱਲਣ ਵਾਲੇ ਸੜਕ ਸੁਰੱਖਿਆ ਹਫ਼ਤੇ ਵਿਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਫ਼ੌਜ ਵਿਚ ਭਰਤੀ ਕਰਾਉਣ ਦੇ ਝਾਂਸੇ ਅਧੀਨ ਚਾਰ ਲੱਖ ਦੀ ਠੱਗੀ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਜਸਵੀਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਸਾਹੋਕੇ, ਅੰਮਿ੍ਤਪਾਲ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਫੂਲੇ ਵਾਲਾ ਤੇ ਬਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸਾਹੋਕੇ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ...

ਪੂਰੀ ਖ਼ਬਰ »

ਚੋਰਾਂ ਵਲੋਂ ਦੁਕਾਨ 'ਚੋਂ 30 ਹਜ਼ਾਰ ਦੀ ਨਕਦੀ ਤੇ ਸਾਮਾਨ ਚੋਰੀ

ਬਾਘਾ ਪੁਰਾਣਾ,13 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਵਾਲੇ ਬਾਜ਼ਾਰ ਵਿਚ ਸਥਿਤ ਰਿੰਕੂ ਰੈਡੀਮੇਡ ਅਤੇ ਗਾਰਮੈਂਟਸ ਸਟੋਰ ਦੀ ਦੁਕਾਨ 'ਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਦੁਕਾਨ ਦੇ ਸ਼ਟਰ ਨੂੰ ਲੱਗੇ ਦੋਵੇਂ ਤਾਲੇ ਕਿਸੇ ਤਰ੍ਹਾਂ ਖ਼ੋਲ ਕੇ ...

ਪੂਰੀ ਖ਼ਬਰ »

ਅਣਪਛਾਤੇ ਕਾਰ ਡਰਾਈਵਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਹਰਸਿਮਰਨ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਧਰਮ ਸਿੰਘ ਵਾਲਾ ਨੇ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਦਰਜ਼ ਕਰਵਾਈ ਕਿ 11 ਜਨਵਰੀ ਨੂੰ ਸ਼ਾਮ ਸਮੇਂ ਰਣਜੋਧ ਸਿੰਘ ਪੁੱਤਰ ਬੈਜਨਾਥ ਵਾਸੀ ਖੰਭਾਂ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਬਿਜਲੀ ਦੇ ਵਧਦੇ ਰੇਟਾਂ ਨੇ ਸੂਬੇ ਦੇ ਲੋਕਾਂ ਦਾ ਲੱਕ ਤੋੜਿਆ-ਲੁਹਾਰਾ

ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਵਿਚ ਸੱਤਾ ਤਬਦੀਲੀ ਨੂੰ ਭਾਵੇਂ ਢਾਈ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਮੌਜੂਦਾ ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਲੋਕਾਂ ਨੂੰ ਅਜੇ ਤੱਕ ਇਹ ਇਲਮ ਵੀ ਨਹੀਂ ਹੋਇਆ ਕਿ ਸੂਬੇ ਵਿਚ ਸਰਕਾਰ ਨਾਂਅ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ

ਕਿਸ਼ਨਪੁਰਾ ਕਲਾਂ, 13 ਜਨਵਰੀ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ ਗਿਆ | ਇਹ ਧਾਰਮਿਕ ਸੈਮੀਨਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਲੁਧਿਆਣਾ ਵਲੋਂ ...

ਪੂਰੀ ਖ਼ਬਰ »

ਘੁਮਾਣ ਸਾਹਿਬ ਵਿਖੇ ਲੰਗਰ ਲਗਾਉਣ ਲਈ ਸੰਗਤ ਰਵਾਨਾ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਮੋਗਾ ਦੇ ਅਹੁਦੇਦਾਰ ਹਰ ਸਾਲ ਵਾਂਗ ਲੋਹੜੀ ਤੇ ਮਾਘੀ 'ਤੇ ਘੁਮਾਣ ਸਾਹਿਬ ਵਿਖੇ 49ਵਾਂ ਲੰਗਰ ਲਗਾਉਣ ਲਈ ਅੱਜ 4 ਗੱਡੀਆਂ ਦਾ ਕਾਫ਼ਲਾ ਲੈ ਕੇ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਤੋਂ ਰਵਾਨਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ ਸਨਮਾਨਿਤ

ਬਿਲਾਸਪੁਰ, 13 ਜਨਵਰੀ (ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਉੱਘੀ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਬਿਲਾਸਪੁਰ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ 12ਵੀਂ ਦਾ ਉਚੇਚਾ ਸਨਮਾਨ ਕੀਤਾ ਗਿਆ | ਇਹ ਸਨਮਾਨ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ. ਚੰਡੀਗੜ੍ਹ ...

ਪੂਰੀ ਖ਼ਬਰ »

ਪਿੰਡ ਕਪੂਰੇ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਣਿਆ ਸਮਾਰਟ ਸਕੂਲ

ਮੋਗਾ, 13 ਜਨਵਰੀ (ਅਮਰਜੀਤ ਸਿੰਘ ਸੰਧੂ)-ਅੱਜ ਸਿੱਖਿਆ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਪ੍ਰਬੰਧ ਚਲਾਉਣ ਅਤੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਬਰੋਕਲੀ ਵਿਚ ਕੈਂਸਰ ਤੇ ਕਲੈਸਟਰੋਲ ਘਟਾਉਣ ਵਾਲੇ ਤੱਤ ਹੁੰਦੇ ਹਨ-ਡਾ. ਬਰਾੜ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਵਲੋਂ ਪਿੰਡ ਸਲੀਣਾ ਵਿਖੇ ਕਿਸਾਨ ਅਜੇ ਸੂਦ ਦੇ ਖੇਤਾਂ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਬਰੌਕਲੀ ਵਿਚ ਕੈਂਸਰ ਨੂੰ ਘਟਾਉਣ ਵਾਲਾ ਤੱਤ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ ਕਰਵਾਇਆ ਟਰੈਫ਼ਿਕ ਨਿਯਮਾਂ ਲਈ ਜਾਗਰੂਕਤਾ ਸੈਮੀਨਾਰ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਐਸ.ਐਸ.ਪੀ. ਮੋਗਾ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ...

ਪੂਰੀ ਖ਼ਬਰ »

ਸੰਤ ਮੀਹਾਂ ਸਿੰਘ ਸਕੂਲ ਦੇ ਵਿਦਿਆਰਥੀ ਦੀ ਨੈਸ਼ਨਲ ਖੇਡਾਂ ਲਈ ਚੋਣ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਸੰਤ ਮੀਹਾਂ ਸਿੰਘ ਰਾਜਾਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ (ਮੋਗਾ) ਦੇ ਵਿਦਿਆਰਥੀ ਵਿਸ਼ਾਲ ਗਿਆਰ੍ਹਵੀਂ ਕਾਮਰਸ ਦੀ ਚੋਣ ਭਾਰਤ ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਦੇ ਅਧੀਨ ਪੰਜਾਬ ਦੀ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈੱਡ ਨੇ ਲਗਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਬੱਸ ਸਟੈਂਡ ਦੀ ਮਾਰਕੀਟ ਵਿਚ ਸਥਾਪਿਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈੱਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਇਸ ਸੰਸਥਾ ਦੇ ਡਾਇਰੈਕਟਰ ਹਰਪਿੰਦਰ ...

ਪੂਰੀ ਖ਼ਬਰ »

ਬਲਵੀਰ ਮੌੜ ਤੇ ਤੇਜ ਸੰਧੂ ਐੱਸ. ਓ. ਆਈ. ਕਾਲਜਾਂ ਦੇ ਪ੍ਰਧਾਨ ਬਣੇ

ਮੋਗਾ, 13 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਐੱਸ. ਓ. ਆਈ. ਹਰਮਨ ਬਰਾੜ ਖੋਟੇ ਵਲੋਂ ਐੱਸ. ਓ. ਆਈ. ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਲੋਹੜੀ ਦੇ ਤਿਉਹਾਰ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਓਟ ਸੈਂਟਰ ਬੱਧਨੀ ਕਲਾਂ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਬੱਧਨੀ ਕਲਾਂ, 13 ਜਨਵਰੀ (ਸੰਜੀਵ ਕੋਛੜ)-ਲੋਹੜੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਸਰਕਾਰੀ ਹਸਪਤਾਲ ਬੱਧਨੀ ਕਲਾਂ ਦੇ ਓਟ ਸੈਂਟਰ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਹਸਪਤਾਲ 'ਚ ਨਵੇਂ ਆਏ ਐੱਸ. ਐੱਮ. ਓ. ਡਾ. ਗਗਨਦੀਪ ਸਿੰਘ ਨੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਸਾਡੀ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਦੀਆਂ ਪੁਰਾਤਨ ਖੇਡਾਂ ਤੋਂ ਵਾਂਝੀ ਹੁੰਦੀ ਜਾ ਰਹੀ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਜਿੱਥੇ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜ ਵੀ ਕੀਤੇ ਜਾਂਦੇ ਹਨ ਉੱਥੇ ਪੁਰਾਤਨ ਵਿਰਸੇ ਨੂੰ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਕੋਟ ਈਸੇ ਖਾਂ, 13 ਜਨਵਰੀ (ਯਸ਼ਪਾਲ ਗੁਲਾਟੀ)-ਪ੍ਰਸਿੱਧ ਸਮਾਜ ਸੁਧਾਰਕ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਭਾਰਤ ਸਰਕਾਰ ਵਲੋਂ ਜੋ ਹਰ ਸਾਲ 12 ਜਨਵਰੀ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਤੌਰ 'ਤੇ ਮਨਾਉਣ ਲਈ ਐਲਾਨ ਕੀਤਾ ਹੋਇਆ ਹੈ, ਉਸੇ ਹੀ ਲੜੀ ਤਹਿਤ ਸ੍ਰੀ ਹੇਮਕੁੰਟ ...

ਪੂਰੀ ਖ਼ਬਰ »

ਚੋਰੀ ਹੋਏ ਮੋਟਰਸਾਈਕਲ ਦਾ ਮੁਕੱਦਮਾ ਦਰਜ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਪੰਕਜ ਪੁੱਤਰ ਰਜਿੰਦਰ ਕੁਮਾਰ ਵਾਸੀ ਮਜੀਠੀਆ ਚੌਕ ਮੋਗਾ ਦਾ ਡੀਲਕਸ ਮੋਟਰਸਾਈਕਲ ਨੰਬਰ ਪੀ.ਬੀ. 29 ਯੂ 0215, 3 ਜਨਵਰੀ ਨੂੰ ਦਿਨੇ 11 ਵਜੇ ਦੇ ਕਰੀਬ ਉਸ ਦੇ ਘਰ ਦੇ ਸਾਹਮਣਿਓਾ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ ਸੀ | ਇਸ ਸਬੰਧ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਤੋਂ ਬਚਣ ਲਈ ਲੋਕ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ-ਗੁਰਜੀਤ ਸਿੰਘ ਏ.ਡੀ.ਸੀ.

ਸਮਾਲਸਰ, 13 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਦੇਸ਼ ਭਰ ਵਿਚ ਅਨੇਕਾਂ ਕੀਮਤੀ ਜਾਨਾਂ ਸੜਕ ਹਾਦਸਿਆਂ ਵਿਚ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ਪ੍ਰੋਗਰਾਮ ਉਲੀਕੇ ਜਾਂਦੇ ਹਨ ਅਤੇ ਉਲੀਕੇ ...

ਪੂਰੀ ਖ਼ਬਰ »

ਬਾਘਾ ਪੁਰਾਣਾ-ਭਗਤਾ ਭਾਈ ਵਾਲੀ ਸੜਕ ਨਵੇਂ ਸਿਰਿਓਾ ਬਣਾਉਣ ਦੀ ਮੰਗ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਪਿਛਲੇ ਲੰਮੇ ਸਮੇਂ ਤੋਂ ਬਾਘਾ ਪੁਰਾਣਾ ਤੋਂ ਵਾਇਆ ਬੁੱਧ ਸਿੰਘ ਵਾਲਾ, ਚੰਨੂਵਾਲਾ, ਸੰਗਤਪੁਰਾ, ਕੋਟਲਾ ਰਾਏਕਾ, ਥਰਾਜ ਭਗਤੇ ਵਾਲੀ ਸੜਕ ਥਾਂ-ਥਾਂ ਤੋਂ ਬੁਰੀ ਤਰਾਂ ਤਹਿਸ ਨਹਿਸ ਹੋ ਕੇ ਖੱਡਿਆਂ ਦਾ ਰੂਪ ਧਾਰਨ ਕਰ ਚੁੱਕੀ ਹੈ | ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ਸੇਵਾ-ਮੁਕਤ ਸਾਥੀਆਂ ਦਾ ਸਨਮਾਨ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਬਰਾਂਚ ਮੋਗਾ ਵਲੋਂ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਮੋਗਾ ਡਿਪੂ ਵਿਚੋਂ ਸੇਵਾ-ਮੁਕਤ ਹੋਏ ਚਾਰ ਸਾਥੀਆਂ ਦੇ ਸਨਮਾਨ ਵਿਚ ਸ਼ਾਨਦਾਰ ਵਿਦਾਇਗੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐੱਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰਾਂ ਅੱਗੇ ਪਰਾਲੀ ਦੇ ਮੁੱਦੇ 'ਤੇ ਤਿੰਨ ਦਿਨਾ ਧਰਨੇ ਦਿੱਤੇ ਜਾਣਗੇ-ਜੋਗਿੰਦਰ ਸਿੰਘ

ਨਿਹਾਲ ਸਿੰਘ ਵਾਲਾ, 13 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਰਾਲੀ ਦੇ ਮੁੱਦੇ ਅਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੰਨ ਦਿਨਾਂ ਧਰਨੇ 20, 21 ਅਤੇ 22 ਜਨਵਰੀ ਨੂੰ ਸਾਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ...

ਪੂਰੀ ਖ਼ਬਰ »

ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 13 ਜਨਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੋਗਾ ਦੀ ਮੀਟਿੰਗ ਜ਼ਿਲ੍ਹਾ ਆਗੂ ਸੁਖਜਿੰਦਰ ਸਿੰਘ ਤੇ ਨਵਦੀਪ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾਈ ਆਗੂ ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਸਕੂਲ ਵਿਖੇ ਲੋਹੜੀ ਮਨਾਈ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਬੱਚਿਆਂ ਤੇ ਅਧਿਆਪਕਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ | ਸਕੂਲ ਦੇ ਚੇਅਰਮੈਨ ਨਰ ਸਿੰਘ ਬਰਾੜ ਨੇ ਸਭ ਨੂੰ ਮੂੰਗਫਲੀ ਤੇ ਰਿਉੜੀਆਂ ਵੰਡੀਆਂ | ਸਕੂਲ ਪਿ੍ੰਸੀਪਲ ਅਤੇ ...

ਪੂਰੀ ਖ਼ਬਰ »

ਡਾ. ਕਾਊਾਟ ਸੀਜ਼ਰ ਮੈਟੀ ਦਾ ਜਨਮ ਦਿਨ ਮਨਾਇਆ

ਅਜੀਤਵਾਲ, 13 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ/ਹਰਦੇਵ ਸਿੰਘ ਮਾਨ)-ਇਲੈਕਟਰੋਹੋਮਿਉਪੈਥੀ ਦੇ ਜਨਮ ਦਾਤਾ ਡਾ. ਕਾਉਂਟ ਸੀਜਰ ਮੈਟੀ ਦਾ ਜਨਮ ਦਿਨ ਪਬਲਿਕ ਇਲੈਕਟ੍ਰੋਹੋਮਿਓਪੈਥੀ ਕਲੀਨਿਕ ਅਜੀਤਵਾਲ ਵਿਖੇ ਮਨਾਇਆ ਗਿਆ | ਇਸ ਮੌਕੇ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆੜ੍ਹਤੀਆ ਵਰਗ ਨਾਲ ਧ੍ਰੋਹ ਕਮਾ ਰਹੀ ਹੈ-ਰਵਿੰਦਰ ਸਿੰਘ ਚੀਮਾ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾਂ ਨੇ ਮੋਗਾ ਵਿਖੇ ਆੜ੍ਹਤੀਆਂ ਐਸੋਸੀਏਸ਼ਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਆੜ੍ਹਤੀਆਂ ਵਰਗ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਬੱਧਨੀ ਕਲਾਂ, 13 ਜਨਵਰੀ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਜੀ ਸਨੇਰ੍ਹਾਂ ਵਾਲਿਆਂ ਦੀ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ 'ਚ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ¢ ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX