ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  2 days ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 day ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਧਰਮ ਤੇ ਵਿਰਸਾ

ਚਾਲੀ ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ। ਖਿਦਰਾਣੇ ਦੀ ਇਸ ਢਾਬ ਨੂੰ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਮੁਕਤੀ ਦੇ ਸਰ ਦਾ ਵਰਦਾਨ ਬਖ਼ਸ਼ਿਆ ਸੀ। ਇਸ ਇਤਿਹਾਸਕ ਸ਼ਹਿਰ ਦੀ ਮਹੱਤਤਾ ਨੂੰ ਵੇਖਦੇ ਹੋਏ ਸ੍ਰੀ ਮੁਕਤਸਰ ਸਾਹਿਬ ਦਾ ਨਾਂਅ ਦਿੱਤਾ ਗਿਆ ਅਤੇ 1995 ਵਿਚ ਜ਼ਿਲ੍ਹਾ ਸਦਰ ਮੁਕਾਮ ਵਜੋਂ ਹੋਂਦ ਵਿਚ ਆਇਆ। ਦਸਮੇਸ਼ ਪਿਤਾ ਨੇ ਇਸ ਅਸਥਾਨ 'ਤੇ ਮੁਗ਼ਲ ਸਾਮਰਾਜ ਦੇ ਜ਼ੁਲਮ ਵਿਰੁੱਧ ਆਖ਼ਰੀ ਜੰਗ ਲੜ ਕੇ ਜ਼ਾਲਮਾਂ ਦਾ ਖ਼ਾਤਮਾ ਕੀਤਾ। ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰੂ ਜੀ ਨੂੰ ਬੇਦਾਵਾ ਦੇ ਕੇ ਵਾਪਸ ਗਏ ਸਿੰਘਾਂ ਨੇ ਮਾਈ ਭਾਗੋ ਦੀ ਪ੍ਰੇਰਣਾ ਸਦਕਾ ਵਾਪਸ ਖਿਦਰਾਣੇ ਦੀ ਢਾਬ 'ਤੇ ਹੋਈ ਜੰਗ ਵਿਚ ਗੁਰੂ ਜੀ ਦਾ ਸਾਥ ਦਿੱਤਾ ਅਤੇ ਆਪਣਾ ਬੇਦਾਵਾ ਪੜਵਾ ਕੇ ਟੁੱਟੀ ਗੰਢੀ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਨ੍ਹਾਂ 40 ਸਿੱਖਾਂ ਦੀ ਟੁੱਟੀ ਗੰਢ ਕੇ ਖਿਦਰਾਣੇ ਦੀ ਇਸ ਧਰਤੀ ਨੂੰ 'ਮੁਕਤੀ ਦਾ ਸਰ' (ਸ੍ਰੀ ਮੁਕਤਸਰ ਸਾਹਿਬ) ਦਾ ਵਰਦਾਨ ਬਖ਼ਸ਼ਿਆ।
ਪੁਰਾਤਨ ਇਤਿਹਾਸ ਅਨੁਸਾਰ ਪਹਿਲਾਂ ਇੱਥੇ ਖਿਦਰਾਣੇ ਦੀ ਢਾਬ ਮਸ਼ਹੂਰ ਸੀ। ਜ਼ਿਲ੍ਹਾ ਫ਼ਿਰੋਜ਼ਪੁਰ ਦੇ ਤਿੰਨ ਖੱਤਰੀ ਭਰਾ ਸਨ ਖਿਦਰਾਣਾ, ਧਿਗਾਣਾ ਅਤੇ ਰੁਪਾਣਾ। ਇਹ ਤਿੰਨੋਂ ਸ਼ਿਵ ਦੇ ਉਪਾਸਕ ਸਨ। ਇਨ੍ਹਾਂ ਤਿੰਨਾਂ ਭਰਾਵਾਂ ਨੇ ਇਸ ਇਲਾਕੇ ਵਿਚ ਪਾਣੀ ਦੀ ਕਮੀ ਕਾਰਨ ਤਿੰਨ ਢਾਬਾਂ ਖੁਦਵਾਈਆਂ। ਹਰ ਸਾਲ ਬਰਸਾਤ ਦਾ ਪਾਣੀ ਜਮ੍ਹਾਂ ਹੋਣ ਤੋਂ ਪਹਿਲਾਂ ਇਹ ਉੱਥੇ ਪਸ਼ੂ ਚਾਰਨ ਲੱਗੇ ਤੇ ਫਿਰ ਆਪਣੇ ਨਾਂਅ ਤੇ ਵੱਖੋ-ਵੱਖ ਪਿੰਡ ਵਸਾ ਲਏ। ਮੁਕਤਸਰ ਦੀ ਢਾਬ ਖਿਦਰਾਣੇ ਖੱਤਰੀ ਦੇ ਨਾਂਅ ਹੋਣ ਕਰਕੇ 'ਢਾਬ ਖਿਦਰਾਣਾ' ਮਸ਼ਹੂਰ ਹੋ ਗਈ।
ਮੁਕਤਸਰ ਦਾ ਇਲਾਕਾ ਪੁਰਾਤਨ ਕਾਲ ਤੋਂ ਜੰਗਲ ਜਾਂ ਮਾਲਵਾ ਹੋਣ ਕਾਰਨ ਇੱਥੇ ਪਾਣੀ ਦੀ ਬਹੁਤ ਥੁੜ ਸੀ। ਪਾਣੀ ਦਾ ਤਲ ਦੂਰ ਹੋਣ ਕਰਕੇ ਇਕ ਤਾਂ ਖੂਹ ਲੱਗਣੇ ਇੰਝ ਹੀ ਔਖੇ ਸਨ ਤੇ ਜੇ ਕਿਸੇ ਵਲੋਂ ਖੂਹ ਲਗਾਉਣ ਦਾ ਯਤਨ ਕੀਤਾ ਜਾਂਦਾ ਤਾਂ ਥੱਲੋਂ ਪਾਣੀ ਏਨਾ ਖਾਰਾ ਨਿਕਲਦਾ ਸੀ ਕਿ ਜੋ ਪਾਣੀ ਪੀਣ ਦੇ ਕਾਬਲ ਨਹੀਂ ਸੀ ਹੁੰਦਾ। ਜੇ ਕੋਈ ਵਿਅਕਤੀ ਪਾਣੀ ਪੀ ਵੀ ਲੈਂਦਾ ਸੀ ਤਾਂ ਉਹ ਦਸਤ ਜਾਂ ਮਰੋੜ ਲੱਗਣ ਕਰਕੇ ਬਿਮਾਰ ਹੋ ਜਾਂਦਾ ਸੀ। ਇਸ ਕਰਕੇ ਇਸ ਇਲਾਕੇ ਦੇ ਲੋਕ ਛੱਪੜਾਂ ਜਾਂ ਢਾਬਾਂ ਦਾ ਬਰਸਾਤੀ ਪਾਣੀ ਜੋ ਪੰਜ ਸੱਤ ਮੀਲਾਂ ਤੋਂ ਦੂਰ ਬਹੁਤ ਯਤਨਾਂ ਨਾਲ ਲਿਆਂਦਾ ਜਾਂਦਾ ਸੀ, ਪੀ ਕੇ ਹੀ ਗੁਜ਼ਾਰਾ ਕਰਦੇ ਸਨ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਹੀਨਾ ਪੋਹ ਸੰਮਤ 1762 ਬਿਕ੍ਰਮੀ (ਸੰਨ 1705) ਵਿਚ ਜਦ ਮੁਗਲ ਬਾਦਸ਼ਾਹ ਔਰੰਗਜ਼ੇਬ ਦੀਆਂ ਫੌਜਾਂ ਨਾਲ ਧਰਮ-ਯੁੱਧ ਕਰ ਕੇ ਸ੍ਰੀ ਅਨੰਦਪੁਰ ਸਾਹਿਬ ਦਾ ਵਸੇਬਾ ਛੱਡਿਆ ਤੇ ਆਪ ਬੜੀਆਂ ਤਕਲੀਫਾਂ ਵਿਚ ਆਪਣਾ ਆਪਾ ਵਾਰ ਕੇ ਸਰਬੰਸ ਕੁਰਬਾਨ ਕਰ ਕੇ ਕੀਰਤਪੁਰ, ਰੋਪੜ, ਕੋਟਲਾ, ਚਮਕੌਰ, ਮਾਛੀਵਾੜਾ, ਆਲਮਗੀਰ, ਲੰਮੇ ਜੱਟਪੁਰੇ, ਰਾਏਕੋਟ, ਕਾਂਗੜ, ਦੀਨਾ, ਰਖਾਲਾ, ਗੁਰੂਸਰ, ਭਗਤਾ, ਬਰਗਾੜੀ, ਬਹਿਬਲ, ਸਰਾਵਾਂ, ਪੱਤੋ, ਜੈਤੋ ਆਦਿ ਵਿਚ ਦੀ ਹੁੰਦੇ ਹੋਏ ਕੋਟਕਪੂਰੇ ਪੁੱਜੇ ਤਾਂ ਰਸਤੇ ਵਿਚ ਹੀ ਖਬਰਾਂ ਮਿਲੀਆਂ ਕੇ ਸੂਬਾ ਸਰਹੰਦ ਤੇ ਦਿੱਲੀ ਦੀਆਂ ਸ਼ਾਹੀ ਫੌਜਾਂ ਬੜੀ ਤੇਜ਼ੀ ਨਾਲ ਗੁਰੂ ਜੀ ਦਾ ਪਿੱਛਾ ਕਰਦੀਆਂ ਆ ਰਹੀਆਂ ਹਨ ਤਾਂ ਗੁਰੂ ਸਾਹਿਬ ਆਪਣੇ ਯੋਧਿਆਂ ਦੀ ਮਦਦ ਅਤੇ ਭਰੋਸੇ ਤੇ ਰਸਤੇ ਵਿਚ ਹੀ ਬੜੇ ਜੋਸ਼ ਨਾਲ ਹਮ-ਰਕਾਬ ਹੋ ਗਏ ਸਨ। ਦੁਸ਼ਮਣ ਦਾ ਟਾਕਰਾ ਕਰਨ ਲਈ ਚੌਧਰੀ ਕਪੂਰ ਸਿੰਘ ਤੋਂ ਕਿਲ੍ਹਾ ਮੰਗਿਆ। ਚੌਧਰੀ ਕਪੂਰ ਸਿੰਘ ਦੇ ਅਧੀਨ ਮੁਗਲ ਹਕੂਮਤ ਵਲੋਂ ਉਸ ਸਮੇਂ 51 ਪਿੰਡ ਸਨ, ਜਿਨ੍ਹਾਂ ਨੂੰ ਪਰਗਨਾ ਕੋਟਕਪੂਰਾ ਜਾਂ ਪਰਗਨਾ ਬਰਾੜ ਕਿਹਾ ਜਾਂਦਾ ਸੀ। ਭਾਵੇਂ ਇਸ ਸਮੇਂ ਚੌਧਰੀ ਕਪੂਰ ਸਿੰਘ ਨੇ ਗੁਰੂ ਜੀ ਦਾ ਹੋਰ ਆਦਰ ਭਾਓ ਤਾਂ ਚੰਗਾ ਕੀਤਾ ਪਰ ਉਹ ਮੁਗਲਾਂ ਤੋਂ ਡਰ ਕੇ ਕਿਲ੍ਹਾ ਦੇਣੋ ਸਾਫ ਮੁਕਰ ਗਿਆ। ਗੁਰੂ ਸਾਹਿਬ ਨੇ ਉਸ ਦੀ ਇਹ ਕਮਜ਼ੋਰੀ ਦੇਖ ਕੇ ਸੁਭਾਵਿਕ ਹੀ ਕਿਹਾ 'ਚੌਧਰੀ ਕਪੂਰ ਸਿੰਘ! ਅਸੀਂ ਤੈਨੂੰ ਤੁਰੰਤ ਹੀ ਰਾਜ ਦੇਣਾ ਚਾਹੁੰਦੇ ਸੀ, ਪਰ ਹੁਣ ਤੂੰ ਤੁਰਕਾਂ ਤੋਂ ਡਰਿਆ ਹੈ, ਇਸ ਕਰਕੇ ਉਨ੍ਹਾਂ ਦੇ ਹੱਥੋਂ ਹੀ ਤਸੀਹੇ ਝੱਲ ਕੇ ਤੇਰੀ ਮੌਤ ਹੋਵੇਗੀ।' ਇਹ ਬਚਨ ਕਰ ਕੇ ਗੁਰੂ ਸਾਹਿਬ ਉਥੋਂ ਮੁਕਤਸਰ ਵੱਲ ਚੱਲ ਪਏ ਤੇ ਖਿਦਰਾਣੇ ਦੀ ਢਾਬ 'ਤੇ ਜਾ ਪੁੱਜੇ। ਇਧਰ ਚੌਧਰੀ ਕਪੂਰ ਸਿੰਘ ਨੇ ਮੁਗ਼ਲ ਫ਼ੌਜ ਦਾ ਸਾਥ ਦਿੱਤਾ ਤੇ ਗੁਰੂ ਸਾਹਿਬ ਦਾ ਉਹ ਬਚਨ ਜੋ ਉਨ੍ਹਾਂ ਸੁਭਾਵਿਕ ਹੀ ਚੌਧਰੀ ਕਪੂਰ ਸਿੰਘ ਨੂੰ ਕਿਹਾ ਸੀ ਉਸ ਸਮੇਂ ਤਾਂ ਨਹੀਂ ਪਰ ਪਿੱਛੋਂ ਸੰਨ 1708 ਈਸਵੀ ਵਿਚ ਮੰਝ ਰਾਜਪੂਤ ਈਸਾ ਖਾਨ ਦੇ ਹੱਥੋਂ (ਜੋ ਮੁਗ਼ਲ ਹਕੂਮਤ ਵਲੋਂ ਉਸ ਇਲਾਕੇ ਦਾ ਕਾਰਦਾਰ ਸੀ) ਚੌਧਰੀ ਕਪੂਰ ਸਿੰਘ ਦੇ ਫਾਹੇ ਲੱਗਣ ਕਰਕੇ ਅੱਖਰ-ਅੱਖਰ ਠੀਕ ਸਾਬਤ ਹੋਇਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਜੇ ਖਿਦਰਾਣੇ ਪੁੱਜੇ ਹੀ ਸਨ ਕਿ ਪਿੱਛੇ ਦੁਸ਼ਮਣ ਦੀਆਂ ਫੌਜਾਂ, ਜਿਨ੍ਹਾਂ ਦੇ ਨਾਲ ਸੂਬਾ ਸਰਹਿੰਦ ਨੇ ਚੌਧਰੀ ਕਪੂਰ ਸਿੰਘ ਨੂੰ ਵੀ ਮੁਗਲ ਹਕੂਮਤ ਵਲੋਂ ਇਲਾਕੇ ਦਾ ਚੌਧਰੀ ਹੋਣ ਕਰਕੇ ਸ਼ਾਮਿਲ ਕਰ ਲਿਆ ਗਿਆ ਸੀ, ਦੂਰੋਂ ਧੂੜ-ਧਮਾਈ ਆਉਂਦੀਆਂ ਨਜ਼ਰ ਆਈਆਂ। ਗੁਰੂ ਸਾਹਿਬ ਦੇ ਨਾਲ ਇਸ ਸਮੇਂ ਸਿੱਖ ਯੋਧਿਆਂ ਤੋਂ ਬਿਨਾਂ ਚਾਲੀ ਮਝੈਲ ਸਿੱਖ ਯੋਧੇ ਵੀ ਸਨ ਜੋ ਪਹਿਲਾਂ ਔਕੜ ਸਮੇਂ ਗੁਰੂ ਸਾਹਿਬ ਨੂੰ ਬੇਦਾਵਾ ਲਿਖ ਕੇ ਦੇ ਚੁੱਕੇ ਸਨ, ਪਰ ਪਿੱਛੋਂ ਦਿਲ ਵਿਚ ਪਛਤਾਵਾ ਹੋਣ ਕਰਕੇ ਤੇ ਮਾਫ਼ੀ ਮੰਗਣ ਵਾਸਤੇ ਗੁਰੂ ਜੀ ਨਾਲ ਜਾ ਰਲੇ ਸਨ। ਇਨ੍ਹਾਂ ਚਾਲੀ ਸਿੰਘਾਂ ਨਾਲ ਮਾਈ ਭਾਗ ਕੌਰ ਨਾਂਅ ਦੀ ਦਲੇਰ ਸਿੰਘਣੀ ਵੀ ਸੀ।
ਗੁਰੂ ਸਾਹਿਬ ਇਸ ਸਮੇਂ ਖੁਦ ਤਾਂ ਕੁਝ ਸਿੰਘਾਂ ਨਾਲ ਖਿਦਰਾਣੇ ਤੋਂ ਅੱਗੇ ਟਿੱਬੀ ਸਾਹਿਬ ਦੇ ਸਥਾਨ 'ਤੇ ਚਲੇ ਗਏ ਤੇ ਦੁਸ਼ਮਣ ਨਾਲ ਟਾਕਰਾ ਕਰਨ ਲਈ ਤਿਆਰ ਹੋ ਗਏ ਪਰ ਚਾਲੀ ਸਿੰਘਾਂ ਨੇ ਹੋਰ ਸਾਥੀ ਸਿੰਘਾਂ ਸਮੇਤ ਖਿਦਰਾਣੇ ਦੀ ਢਾਬ ਉਤੇ ਮੋਰਚੇ ਕਾਇਮ ਕਰ ਲਏ ਤਾਂ ਕਿ ਦੁਸ਼ਮਣ ਨੂੰ ਉਥੇ ਹੀ ਰੋਕਿਆ ਜਾਵੇ ਤੇ ਕੋਈ ਵੀ ਮੁਗ਼ਲ ਸਿਪਾਹੀ ਟਿੱਬੀ ਸਾਹਿਬ ਵੱਲ ਨਾ ਵਧ ਸਕੇ। ਖਿਦਰਾਣੇ ਦੀ ਢਾਬ ਉਸ ਸਮੇਂ ਖੁਸ਼ਕ ਪਈ ਸੀ ਤੇ ਉਸਦੇ ਇਰਦ-ਗਿਰਦ ਬੜੇ ਝਾੜ ਝੰਖਾੜ ਉੱਗੇ ਹੋਏ ਸਨ। ਸਿੰਘਾਂ ਨੇ ਉਨ੍ਹਾਂ ਝਾੜਾਂ 'ਤੇ ਚਾਦਰਾਂ ਪਾ ਦਿੱਤੀਆਂ। ਇਸ ਕਰਕੇ ਦੁਸ਼ਮਣ ਨੂੰ ਭੁਲੇਖਾ ਪਿਆ ਕਿ ਸਿੱਖਾਂ ਦੀ ਸਾਰੀ ਫੌਜ ਤੰਬੂ ਲਾ ਕੇ ਬੈਠੀ ਹੋਈ ਹੈ ਇਸ ਕਰਕੇ ਮੁਗਲ ਸਿਪਾਹੀਆਂ ਨੇ ਆਉਂਦੀਆਂ ਹੀ ਸਿੱਖਾਂ ਉਤੇ ਹੱਲਾ ਬੋਲ ਦਿੱਤਾ। ਇਧਰ ਚਾਲੀ ਸਿੰਘਾਂ ਨੇ ਵੀ ਪਹਿਲਾਂ ਬੰਦੂਕਾਂ ਦੀ ਵਾੜ ਝਾੜੀ ਤੇ ਫ਼ਿਰ ਇਕ ਦਮ 'ਸਤਿ ਸ੍ਰੀ ਅਕਾਲ' ਦੇ ਜੈਕਾਰੇ ਗੁੰਜਾਉਂਦੇ ਹੋਏ ਸਿਰੋਹੀਆਂ ਖਿੱਚ ਕੇ ਦੁਸ਼ਮਣ 'ਤੇ ਭੁੱਖੇ ਬਾਜਾਂ ਵਾਂਗ ਟੁੱਟ ਪਏ। ਇਹ ਦੇਖ ਕੇ ਮੁਗਲਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਬਹੁਤ ਸਾਰੇ ਸਿਪਾਹੀ ਮਾਰੇ ਜਾਣ ਤੇ ਆਖਰ ਮੈਦਾਨ ਛੱਡ ਕੇ ਵਾਪਸ ਕੋਟਕਪੂਰੇ ਵੱਲ ਹੀ ਨੱਸ ਗਏ। ਇਹ ਲੜਾਈ 21 ਵੈਸਾਖ ਸੰਮਤ 1762 ਬਿਕ੍ਰਮੀ ਨੂੰ ਸਿਰਫ਼ ਸਵਾ ਪਹਿਰ ਹੋਈ (ਕੁਝ ਇਤਿਹਾਸਕਾਰ ਇਹ ਲੜਾਈ ਤਿੰਨ ਦਿਨ ਹੋਈ ਦੱਸਦੇ ਹਨ)। ਇਸ ਲੜਾਈ ਵਿਚ ਮਾਈ ਭਾਗ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹੋਈ। ਜੋ ਚਾਲੀ ਮੁਕਤੇ ਸ਼ਹੀਦ ਹੋਏ ਉਨ੍ਹਾਂ ਦੇ ਨਾਂਅ ਇਸ ਪ੍ਰਕਾਰ ਹਨ:-ਭਾਈ ਮਹਾਂ ਸਿੰਘ, ਸ਼ਮੀਰ ਸਿੰਘ, ਸਾਧੂ ਸਿੰਘ, ਸਰਜਾ ਸਿੰਘ, ਸੁਹੇਲ ਸਿੰਘ, ਸੁਲਤਾਨ ਸਿੰਘ, ਸੋਭਾ ਸਿੰਘ, ਸੰਤ ਸਿੰਘ, ਹਰਸਾ ਸਿੰਘ, ਹਰੀ ਸਿੰਘ, ਕਰਨ ਸਿੰਘ, ਕਰਮ ਸਿੰਘ, ਕਾਲਾ ਸਿੰਘ, ਕੀਰਤ ਸਿੰਘ, ਕਿਰਪਾਲ ਸਿੰਘ, ਖੁਸ਼ਹਾਲ ਸਿੰਘ, ਗੁਲਾਬ ਸਿੰਘ, ਗੰਗਾ ਸਿੰਘ, ਗੰਡਾ ਸਿੰਘ, ਘਰਬਾਰਾ ਸਿੰਘ, ਚੰਬਾ ਸਿੰਘ, ਜਾਦੋ ਸਿੰਘ, ਜੋਗਾ ਸਿੰਘ, ਜੰਗ ਸਿੰਘ, ਦਿਯਾਲ ਸਿੰਘ, ਦਰਬਾਰਾ ਸਿੰਘ, ਦਿਲਬਾਗ ਸਿੰਘ, ਧਰਮ ਸਿੰਘ, ਧੰਨਾ ਸਿੰਘ, ਨਿਹਾਲ ਸਿੰਘ, ਨਿਧਾਨ ਸਿੰਘ, ਬੂੜ ਸਿੰਘ, ਭਾਗ ਸਿੰਘ, ਭੋਲਾ ਸਿੰਘ, ਭੰਗਾ ਸਿੰਘ, ਮੱਜਾ ਸਿੰਘ, ਮਾਨ ਸਿੰਘ, ਮਯਾ ਸਿੰਘ, ਰਾਇ ਸਿੰਘ, ਲਛਮਣ ਸਿੰਘ। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਕਾਰਡ ਅਨੁਸਾਰ ਨਾਵਾਂ ਦੀ ਸੂਚੀ ਹੈ)
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜੋ ਇਸ ਜੰਗ ਸਮੇਂ ਟਿੱਬੀ ਸਾਹਿਬ ਤੋਂ ਹੀ ਦੁਸ਼ਮਣ 'ਤੇ ਤੀਰਾਂ ਦੀ ਵਰਖਾ ਕਰ ਰਹੇ ਸਨ ਅਚਾਨਕ ਦੁਸ਼ਮਣ ਦੀ ਫੌਜ ਨੂੰ ਭਾਜੜ ਪਈ ਵੇਖ ਕੇ ਮੈਦਾਨ-ਏ-ਜੰਗ ਵਿਚ ਖਿਦਰਾਣੇ ਦੀ ਢਾਬ 'ਤੇ ਪੁੱਜੇ। ਜਿੱਥੇ ਉਨ੍ਹਾਂ ਜ਼ਖ਼ਮੀ ਸਿੱਖਾਂ ਦੀ ਸੰਭਾਲ ਕੀਤੀ ਅਤੇ ਚਾਲੀ ਮੁਕਤਿਆਂ ਵਿਚੋਂ ਹਰੇਕ ਯੋਧੇ ਨੂੰ ਜੋ ਸ਼ਹੀਦ ਹੋ ਚੁੱਕੇ ਸਨ, ਇਹ ਮੇਰਾ ਚਾਰ ਹਜ਼ਾਰੀ ਹੈ ਤੇ ਇਹ ਮੇਰਾ ਪੰਜ ਹਜ਼ਾਰੀ ਹੈ ਦਾ ਵਰਦਾਨ ਦੇ ਕੇ ਸਨਮਾਨਿਆ ਤੇ ਆਖਰ ਭਾਈ ਮਹਾਂ ਸਿੰਘ ਕੋਲ ਪੁੱਜੇ ਜੋ ਸਹਿਕਦਾ ਹੀ ਸੀ ਤਾਂ ਗੁਰੂ ਸਾਹਿਬ ਨੇ ਪ੍ਰਸੰਨ ਹੋ ਕੇ ਕਿਹਾ, 'ਭਾਈ! ਮੰਗ ਜੋ ਤੇਰੀ ਇੱਛਾ ਹੋਵੇ। ਅੱਗੋ ਭਾਈ ਮਹਾਂ ਸਿੰਘ ਦਿਲੀ ਇੱਛਾ ਦੱਸੀ ਕਿ ਮਹਾਰਾਜ ਜੇ ਡਾਢੇ ਪ੍ਰਸੰਨ ਹੋ ਤਾਂ ਉਹ ਗੁਰਸਿੱਖੀ ਤੋਂ ਬੇਦਾਵੇ ਦਾ ਕਾਗਜ਼ ਪਾੜ ਦਿਓ ਤੇ ਟੁੱਟੀ ਗੰਢੋ ਤੇ ਗੁਰੂ ਸਾਹਿਬ ਨੇ ਬੇਦਾਵੇ ਦਾ ਉਹ ਕਾਗਜ਼ ਕੱਢ ਕੇ ਪਾੜ ਦਿੱਤਾ ਤੇ ਭਾਈ ਮਹਾਂ ਸਿੰਘ ਨੂੰ ਨਾਮ ਦਾਨ ਬਖਸ਼ ਕੇ ਉਸ ਦੀ ਅੰਤਲੀ ਮਨੋਕਾਮਨਾ ਪੂਰੀ ਕੀਤੀ ਤੇ ਇਸ ਅਸਥਾਨ ਦਾ ਨਾਂਅ ਖਿਦਰਾਣੇ ਤੋਂ ਮੁਕਤੀ ਦਾ ਸਰ ਰੱਖਿਆ। ਜੋ ਅੱਜਕਲ੍ਹ ਸ੍ਰੀ ਮੁਕਤਸਰ ਸਾਹਿਬ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ।
ਮਾਲਵੇ ਦੇ ਜਿਨ੍ਹਾਂ ਸਰਦਾਰਾਂ ਅਤੇ ਚੌਧਰੀਆਂ ਨੇ ਬਿਖੜੇ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦਿੱਤਾ ਉਨ੍ਹਾਂ ਵਿਚ ਬਾਬਾ ਦਾਨ ਸਿੰਘ ਦਾ ਨਾਂਅ ਵੀ ਬੜੇ ਆਦਰ ਨਾਲ ਲਿਆ ਜਾਂਦਾ ਹੈ। ਦਸਮ ਪਾਤਸ਼ਾਹ ਤੋਂ ਇਹ ਅਸ਼ੀਰਵਾਦ ਹਾਸਲ ਕਰਨਾ ਕਿ ਦਾਨ ਸਿੰਘ ਮਾਝੇ ਵਿਚ ਭਾਈ ਮਹਾਂ ਸਿੰਘ ਵਲੋਂ ਸਿੱਖੀ ਦੀ ਲਾਜ ਰੱਖਣ ਵਾਂਗ ਤੂੰ ਮਾਲਵੇ ਦੀ ਸਿੱਖੀ ਦੀ ਲਾਜ ਰੱਖ ਲਈ ਹੈ। ਇਹ ਬਹੁਤ ਵੱਡੀ ਗੱਲ ਸੀ। ਮੁਕਤਸਰ ਦੀ ਜੰਗ ਪਿੱਛੋਂ ਬਾਬਾ ਦਾਨ ਸਿੰਘ ਬਰਾੜ ਆਪਣੇ ਕੁਝ ਸਾਥੀਆਂ ਸਮੇਤ ਤਲਵੰਡੀ ਸਾਬੋ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸੇਵਾ ਵਿਚ ਹਾਜ਼ਰ ਰਹੇ। ਗੁਰੂ ਜੀ ਦੇ ਅਸ਼ੀਰਵਾਦ ਨਾਲ ਜਿੱਥੇ ਬਾਬਾ ਦਾਨ ਸਿੰਘ ਮਾਲਵੇ ਦੀ ਸਿੱਖੀ ਦਾ ਮਾਣ ਹੈ, ਉੱਥੇ ਉਹ ਸਿੱਖੀ ਸਿਦਕ ਅਤੇ ਭਰੋਸੇ ਦੀ ਵੀ ਇਕ ਅਦੁੱਤੀ ਮਿਸਾਲ ਹੈ। ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸਕ ਸ਼ਹੀਦੀ ਜੋੜ ਮੇਲਾ 13, 14 ਅਤੇ 15 ਜਨਵਰੀ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਧਰਤੀ 'ਤੇ ਮਾਘੀ ਵਾਲੇ ਦਿਨ 14 ਜਨਵਰੀ ਨੂੰ ਲੱਖਾਂ ਸੰਗਤਾਂ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ ਅਤੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਜੁੜਦੀਆਂ ਹਨ।


-ਮੋਬਾ: 98729-14938

ਹਿੰਮਤ ਅਤੇ ਦਲੇਰੀ ਦੀ ਮੂਰਤ ਸੀ ਮਾਈ ਭਾਗੋ

ਖਿਦਰਾਣੇ ਦੀ ਢਾਬ (ਸ੍ਰੀ ਮੁਕਤਸਰ ਸਾਹਿਬ) ਦੀ ਜ਼ੁਲਮ ਖ਼ਿਲਾਫ਼ ਹੋਈ ਜੰਗ ਵਿਚ ਮਾਈ ਭਾਗੋ ਦੀ ਭੂਮਿਕਾ ਬਹੁਤ ਅਹਿਮ ਰਹੀ। ਉਨ੍ਹਾਂ ਜਿਥੇ ਗੁਰੂ ਜੀ ਨੂੰ ਬੇਦਾਵਾ ਦੇ ਕੇ ਗਏ 40 ਸਿੱਖਾਂ ਨੂੰ ਗੁਰੂ ਜੀ ਦੇ ਲੜ ਲਾਇਆ, ਉੱਥੇ ਇਸ ਜੰਗ ਵਿਚ ਅਹਿਮ ਭੂਮਿਕਾ ਨਿਭਾ ਕੇ ਇਤਿਹਾਸ ਵਿਚ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਿਆਂ ਦਾ ਇਤਿਹਾਸ

ਸ੍ਰੀ ਮੁਕਤਸਰ ਸਾਹਿਬ ਉਹ ਪਾਵਨ ਧਰਤੀ ਹੈ, ਜਿੱਥੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਮੁਗ਼ਲ ਸਾਮਰਾਜ ਨਾਲ ਆਖ਼ਰੀ ਜੰਗ ਲੜੀ ਸੀ। ਇਸ ਜੰਗ ਵਿਚ ਫ਼ਤਹਿ ਹਾਸਿਲ ਕਰ ਕੇ ਭਾਰਤ ਵਿਚੋਂ ਜ਼ਾਲਮ ਮੁਗਲ ਰਾਜ ਦੀਆਂ ਜੜ੍ਹਾਂ ਪੁੱਟ ਦਿੱਤੀਆਂ। ਇਤਿਹਾਸ ਦੇ ਪੰਨਿਆਂ ਵਿਚ ਇਸ ...

ਪੂਰੀ ਖ਼ਬਰ »

'ਬਸੰਤ ਰੁੱਤ' ਦਾ ਸ਼੍ਰੋਮਣੀ ਰਾਗ 'ਰਾਗੁ ਬਸੰਤੁ'

ਮਹਾਨ ਭਾਰਤ ਦੇਸ਼ ਵਿਚ ਹਰ ਸਾਲ ਆਉਂਦੀਆਂ 6 ਰੁੱਤਾਂ 'ਚ ਕ੍ਰਮਵਾਰ ਬਸੰਤ, ਗ੍ਰੀਖਮ, ਪਾਵਸ, ਸਰਦ, ਹਿਮ ਤੇ ਸ਼ਸ਼ਿਰ ਰੁੱਤਾਂ ਦਾ ਬਾਕਾਇਦਾ ਜ਼ਿਕਰ ਕਰਦਿਆਂ 'ਬਸੰਤ ਰੁੱਤ' ਦੌਰਾਨ 'ਰਾਗੁ ਬਸੰਤੁ' ਦੇ ਗਾਇਨ-ਵਾਦਨ ਦਾ ਹੋਣਾ ਵਿਰਾਸਤੀ ਤੌਰ 'ਤੇ ਲਾਜ਼ਮੀ ਮੰਨਿਆ ਜਾਂਦਾ ਹੈ। ਦਰਅਸਲ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦੇ 670ਵੇਂ ਜੋਤੀ-ਜੋਤਿ ਪੁਰਬ 'ਤੇ ਵਿਸ਼ੇਸ਼

ਭਗਤ ਨਾਮਦੇਵ

ਪੰਜਾਬ ਦੇ ਇਲਾਕੇ ਮਾਝੇ ਦੀ ਧਰਤੀ 'ਤੇ ਪੁਰਾਤਨ ਪਿੰਡਾਂ ਵਿਚੋਂ ਇਕ ਪਿੰਡ ਘੁਮਾਣ ਹੈ। ਇਹ ਪਿੰਡ ਜ਼ਿਲ੍ਹਾ ਗੁਰਦਾਸਪੁਰ, ਤਹਿਸੀਲ ਬਟਾਲਾ ਤੇ ਬਲਾਕ ਸ੍ਰੀ ਹਰਿਗੋਬਿੰਦਪੁਰ ਵਿਚ ਸਥਿਤ ਹੈ ਜੋ ਕਿ ਬਟਾਲਾ ਤੋਂ 30 ਕਿੱਲੋਮੀਟਰ ਅਤੇ ਸ੍ਰੀ ਹਰਿਗੋਬਿੰਦਪੁਰ ਤੋਂ 10 ...

ਪੂਰੀ ਖ਼ਬਰ »

ਸ਼ਬਦ ਵਿਚਾਰ

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ॥

ਬਾਰਹਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ॥ ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ॥ ਸਚੈ ਮਾਰਗਿ ...

ਪੂਰੀ ਖ਼ਬਰ »

ਪ੍ਰੇਰਨਾ-ਸਰੋਤ

ਆਪਣੇ-ਆਪ ਨੂੰ ਛੋਟਾ ਸਮਝਣਾ ਹੀ ਅਗਿਆਨਤਾ ਹੈ

ਇਸ ਸੰਸਾਰ ਵਿਚ ਸਾਰੇ ਸੁੱਖ ਦੀ ਖੋਜ ਕਰਦੇ ਹਨ ਪਰ ਕੁਝ ਲੋਕ ਇਸ ਖੋਜ ਵਿਚ ਉਨ੍ਹਾਂ ਵਸਤਾਂ ਪਿੱਛੇ ਲੱਗ ਤੁਰਦੇ ਹਨ, ਜੋ ਅਸਥਾਈ ਅਤੇ ਨਸ਼ਵਰ ਹੁੰਦੀਆਂ ਹਨ। ਇੰਦਰੀਆਂ ਨਾਲ ਕਿਸੇ ਨੂੰ ਸੱਚਾ ਸੁੱਖ ਪ੍ਰਾਪਤ ਨਹੀਂ ਹੁੰਦਾ। ਸੁੱਖ ਤਾਂ ਕੇਵਲ ਆਤਮਾ ਵਿਚ ਹੁੰਦਾ ਹੈ। ਸਵਾਮੀ ...

ਪੂਰੀ ਖ਼ਬਰ »

'ਨਾਨਕੁ ਸਾਇਰੁ ਏਵ ਕਹਤੁ ਹੈ'

ਸਤਿਗੁਰੂ ਨਾਨਕ-ਬਾਣੀ ਵਿਚ ਆਏ ਛੰਦ ਦੀ ਵਿਆਖਿਆ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਭਗਤੀ ਭਾਵ ਵਿਚ ਭਿੱਜੀ ਹੋਈ, ਭਗਤੀ ਮਾਰਗ ਦੀ ਰਚਨਾ, ਭਗਤੀ ਸੰਗੀਤ ਵਿਚ ਹੋਣ ਕਰਕੇ, ਰਾਗਾਂ ਵਿਚ ਗਾਉਣ ਵਾਸਤੇ, ਰਾਗਾਂ ਵਿਚ ਉਚਾਰੀ ਹੋਈ ਗੁਰਬਾਣੀ, ਮੁੱਖ ਰੂਪ ਵਿਚ ਸੰਗੀਤ ਅਧਾਰਿਤ ਹੈ। ਇਸੇ ਕਰਕੇ 'ਟੇਕ' ਭਾਵ 'ਰਹਾਉ' ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਸ਼ਤਾਬਦੀ ਵਰ੍ਹਾ

ਗ਼ਦਰੀਆਂ ਦਾ ਅਹਿਮ ਰੋਲ ਸੀ ਸ਼੍ਰੋਮਣੀ ਅਕਾਲੀ ਦਲ ਵਿਚ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਅੰਗਰੇਜ਼ ਅਧਿਕਾਰੀ ਅਕਾਲੀ ਲਹਿਰ ਵਿਚ ਪ੍ਰਵਾਸੀਆਂ ਦੀ ਸ਼ਮੂਲੀਅਤ ਅਤੇ ਲਹਿਰ ਦੀ ਕਾਰਜਸ਼ੈਲੀ ਨੂੰ ਆਧਾਰ ਬਣਾ ਕੇ ਇਸ ਨਤੀਜੇ ਉੱਤੇ ਪੁੱਜੇ ਸਨ ਕਿ 'ਬੱਬਰ ਅਕਾਲੀ ਲਹਿਰ ਦਾ ਨਿਕਾਸ ਗ਼ਦਰ ਸਾਜਿਸ਼, 1915 ਵਿਚੋਂ ਹੋਇਆ ਪ੍ਰਤੀਤ ...

ਪੂਰੀ ਖ਼ਬਰ »

ਧਾਰਮਿਕ ਸਾਹਿਤ

ਇਲਾਹੀ ਦਰਸ਼ਨ ਹਰਵਿੰਦਰ ਸਿੰਘ ਖ਼ਾਲਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ। ਪੰਨੇ : 271, ਮੁੱਲ : 100 ਰੁਪਏ ਸੰਪਰਕ : 98155-33725 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਸਾਲਾ ਜਨਮ ਉਤਸਵ ਦੇ ਇਸ ਵਰ੍ਹੇ ਵਿਚ ਸਰਕਾਰਾਂ, ਯੂਨੀਵਰਸਿਟੀਆਂ ਤੇ ਵੱਖ-ਵੱਖ ਅਦਾਰੇ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼

ਨਿਰਮਲ ਆਸ਼ਰਮ ਸੰਤ ਬਾਬਾ ਮਹਾਂ ਸਿੰਘ ਬੱਸੀਆਂ

ਇਤਿਹਾਸ ਦੀਆਂ ਯਾਦਾਂ ਦੇ ਕਲਾਵੇ 'ਚ ਬਹੁਤ ਕੁਝ ਸਮੋਈ ਬੈਠਾ ਹੈ ਇਤਿਹਾਸਕ ਨਗਰ ਪਿੰਡ ਬੱਸੀਆਂ। ਵਿਸ਼ਵਾਸ ਕੀਤਾ ਜਾਂਦਾ ਹੈ ਕਿ ਅੱਜ ਤੋਂ ਤਕਰੀਬਨ ਸਵਾ ਦੋ ਸੌ ਸਾਲ ਪਹਿਲਾ ਰੱਬੀ ਪ੍ਰੇਮ 'ਚ ਰੰਗੀ ਅਭੇਦ ਰੂਹ ਸੰਤ ਬਾਬਾ ਮਹਾਂ ਸਿੰਘ ਨੇ ਇਸ ਪਿੰਡ ਦੀ ਜਗ੍ਹਾ ਦੀ ਚੋਣ ਕਰ ਕੇ ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਇਤਿਹਾਸਕ ਕਿਲ੍ਹੇ

(ਲੜੀ ਜੋੜਨ ਲਈ ਪਿਛਲੇ ਮੰਗਲਵਾਰ ਦਾ ਅੰਕ ਦੇਖੋ) ਕਿਲ੍ਹਾ ਗੋਬਿੰਦਗੜ੍ਹ ਅੰਮ੍ਰਿਤਸਰ ਦੇ ਦਰਵਾਜ਼ਾ ਲੋਹਗੜ੍ਹ ਦੇ ਬਾਹਰ ਕਿਲ੍ਹਾ ਗੋਬਿੰਦਗੜ੍ਹ ਦੇ ਰੂਪ ਵਿਚ ਮੌਜੂਦ ਸਿੱਖ ਰਾਜ ਦੀ ਪ੍ਰਮੁੱਖ ਧਰੋਹਰ ਭੰਗੀ ਮਿਸਲ ਦੇ ਕੱਚੇ ਕਿਲ੍ਹੇ ਨੂੰ ਗਿਰਾ ਕੇ ਉਸੇ ਜਗ੍ਹਾ 'ਤੇ ਸੰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX