ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  2 days ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 day ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਕਪੂਰਥਲਾ / ਫਗਵਾੜਾ

ਭਾਰੀ ਮੀਂਹ ਨੇ ਲੋਹੜੀ ਦੇ ਤਿਉਹਾਰ ਮੌਕੇ ਪਤੰਗਬਾਜ਼ ਨੌਜਵਾਨਾਂ ਨੂੰ ਕੀਤਾ ਨਿਰਾਸ਼

ਕਪੂਰਥਲਾ, 13 ਜਨਵਰੀ (ਅਮਰਜੀਤ ਸਿੰਘ ਸਡਾਨਾ)-ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਤਿਉਹਾਰ ਲੋਹੜੀ ਅੱਜ ਸ਼ਾਮ ਦੇ ਸਮੇਂ ਬਰਸਾਤ ਰੁਕਣ ਉਪਰੰਤ ਲੋਕਾਂ ਵਲੋਂ ਮਨਾਇਆ ਗਿਆ | ਸਾਰਾ ਦਿਨ ਪਏ ਮੀਂਹ ਕਾਰਨ ਜਿੱਥੇ ਪਤੰਗਾਂ ਦੀਆਂ ਦੁਕਾਨਾਂ ਵਾਲਿਆਂ ਨੂੰ ਕਾਫ਼ੀ ਨੁਕਸਾਨ ਹੋਇਆ, ਉੱਥੇ ਪਤੰਗਬਾਜ਼ੀ ਨਾ ਹੋਣ ਕਾਰਨ ਵੀ ਨੌਜਵਾਨਾਂ ਦੇ ਚਿਹਰੇ ਮਾਯੂਸ ਰਹੇ, ਕਿਉਂਕਿ ਲੋਹੜੀ ਦੇ ਤਿਉਹਾਰ ਨੂੰ ਪਤੰਗਬਾਜ਼ੀ ਨਾਲ ਵੀ ਜੋੜ ਕੇ ਦੇਖਿਆ ਜਾਂਦਾ ਹੈ ਤੇ ਵੱਡੀ ਪੱਧਰ 'ਤੇ ਲੋਕ ਇਸ ਦਿਨ ਆਪਣੇ ਘਰਾਂ ਦੀਆਂ ਛੱਤਾਂ 'ਤੇ ਪਤੰਗ ਉਡਾਉਂਦੇ ਹਨ | ਭਾਵੇਂ ਕਿ ਨੌਜਵਾਨਾਂ ਵਲੋਂ ਬੀਤੇ ਦਿਨ ਹੀ ਪਤੰਗ ਅਤੇ ਡੋਰ ਖਰੀਦ ਕੇ ਪਤੰਗਬਾਜ਼ੀ ਦੀ ਤਿਆਰੀ ਕੀਤੀ ਹੋਈ ਸੀ, ਪਰ ਮੀਂਹ ਨੇ ਨੌਜਵਾਨਾਂ ਦਾ ਸਾਰਾ ਮਜ਼ਾ ਕਿਰਕਿਰਾ ਕਰ ਦਿੱਤਾ | ਕਈ ਨੌਜਵਾਨਾਂ ਨੇ ਆਪਣੇ ਘਰਾਂ ਦੀਆਂ ਛੱਤਾਂ 'ਤੇ ਡੀ.ਜੇ. ਵੀ ਲਗਾਏ ਹੋਏ ਸਨ, ਜੋ ਕਿ ਮੀਂਹ ਕਾਰਨ ਚੱਲ ਰਹੀਂ ਸਕੇ ਤੇ ਉਸ ਦਾ ਖ਼ਰਚਾ ਵੀ ਨੌਜਵਾਨਾਂ ਨੂੰ ਭਰਨਾ ਪਿਆ | ਸਾਰਾ ਦਿਨ ਸੋਸ਼ਲ ਮੀਡੀਆ 'ਤੇ ਚਾਹੇ ਉਹ ਵਟਸਐਪ ਹੋਵੇ, ਫੇਸਬੁੱਕ ਜਾਂ ਟਿਕਟਾਕ ਮੀਂਹ ਕਾਰਨ ਪਤੰਗਬਾਜ਼ੀ ਨਾ ਹੋਣ ਦੇ ਹੀ ਸੰਦੇਸ਼ ਚੱਲਦੇ ਰਹੇ | ਸ਼ਾਮ ਦੇ ਸਮੇਂ ਬਰਸਾਤ ਰੁਕਣ ਕਾਰਨ ਲੋਕਾਂ ਨੇ ਆਪਣੇ ਘਰਾਂ ਅਤੇ ਮੁਹੱਲਿਆਂ ਵਿਚ ਅੱਗ ਬਾਲ ਕੇ ਲੋਹੜੀ ਦਾ ਤਿਉਹਾਰ ਮਨਾਇਆ | ਲੋਕ ਦੁਕਾਨਾਂ 'ਤੇ ਮੂੰਗਫਲੀ ਤੇ ਰਿਊੜੀਆਂ ਦੇ ਨਾਲ-ਨਾਲ ਲੱਕੜਾਂ ਦੇ ਟਾਲ ਤੋਂ ਬਾਲਣ ਖ਼ਰੀਦਦੇ ਹੋਏ ਵੀ ਦੇਖੇ ਗਏ |

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਤੇ ਅਨੀਤਾ ਸੋਮ ਪ੍ਰਕਾਸ਼ ਕੈਂਥ ਨੇ 101 ਧੀਆਂ ਦੀ ਲੋਹੜੀ ਪਾਈ

ਫਗਵਾੜਾ, 13 ਜਨਵਰੀ (ਅਸ਼ੋਕ ਕੁਮਾਰ ਵਾਲੀਆ, ਹਰੀਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਿਚ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਅਤੇ ਅਨੀਤਾ ਸੋਮ ਪ੍ਰਕਾਸ਼ ਕੈਂਥ ਵਲੋਂ 101 ਧੀਆਂ ਦੀ ਲੋਹੜੀ ਸਥਾਨਕ ਰੈਸਟ ਹਾਊਸ ਵਿਖੇ ਪਾਈ ਗਈ | ਇਸ ਮੌਕੇ 'ਤੇ ਕੇਂਦਰੀ ਰਾਜ ...

ਪੂਰੀ ਖ਼ਬਰ »

ਆਰ.ਸੀ.ਐਫ. ਦੇ ਮੁਲਾਜ਼ਮਾਂ ਵਲੋਂ ਨਿਗਮੀਕਰਨ ਤੇ ਨਿੱਜੀਕਰਨ ਦੀ ਨੀਤੀ ਦੇ ਵਿਰੋਧ 'ਚ ਰੋਸ ਵਿਖਾਵਾ

ਕਪੂਰਥਲਾ, 13 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਸਰਕਾਰ ਤੇ ਰੇਲਵੇ ਬੋਰਡ ਦੀ ਨਿਗਮੀਕਰਨ ਤੇ ਨਿੱਜੀਕਰਨ ਦੀ ਨੀਤੀ ਵਿਰੁੱਧ ਸੰਘਰਸ਼ ਕਰ ਰਹੇ ਆਰ.ਸੀ.ਐਫ. ਦੇ ਮੁਲਾਜ਼ਮਾਂ ਨੇ ਅੱਜ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਚੌਾਕ (ਵਰਕਸ਼ਾਪ ਗੇਟ) 'ਤੇ ਆਰ.ਸੀ.ਐਫ. ...

ਪੂਰੀ ਖ਼ਬਰ »

ਆਰ.ਸੀ.ਐਫ. ਪ੍ਰਸ਼ਾਸਨ 22 ਨੂੰ ਕਰੇਗਾ ਮਾਨਤਾ ਪ੍ਰਾਪਤ ਯੂਨੀਅਨਾਂ ਨਾਲ ਮੀਟਿੰਗ

ਕਪੂਰਥਲਾ, 13 ਜਨਵਰੀ (ਵਿ.ਪ੍ਰ.)-ਰੇਲ ਕੋਚ ਫ਼ੈਕਟਰੀ ਵਿਚ ਚੱਲ ਰਹੇ ਕਈ ਗੰਭੀਰ ਮਾਮਲਿਆਂ ਬਾਰੇ ਚਰਚਾ ਲਈ ਆਰ.ਸੀ.ਐਫ. ਪ੍ਰਸ਼ਾਸਨ ਨੇ 22 ਜਨਵਰੀ ਨੂੰ ਆਰ.ਸੀ.ਐਫ. ਦੀਆਂ ਮਾਨਤਾ ਪ੍ਰਾਪਤ ਯੂਨੀਅਨਾਂ ਦੀ ਇਕ ਮੀਟਿੰਗ ਬੁਲਾਈ ਹੈ, ਜਿਸ ਵਿਚ ਆਰ.ਸੀ.ਐਫ. ਦੇ ਜਨਰਲ ਮੈਨੇਜਰ ਰਵਿੰਦਰ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 13 ਜਨਵਰੀ (ਹਰੀਪਾਲ ਸਿੰਘ)-ਇੱਕ ਨੌਜਵਾਨ ਨੂੰ ਅਗਵਾ ਕਰਕੇ ਬੰਦੀ ਬਣਾ ਕੇ ਰੱਖਣ ਅਤੇ ਉਸ ਤੋਂ ਲੁੱਟ-ਖੋਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੁਨੀਲ ਕੁਮਾਰ ਪੁੱਤਰ ਰਣਜੀਤ ਰਾਏ ...

ਪੂਰੀ ਖ਼ਬਰ »

ਟਿੱਪਰ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਭੰਡਾਲ ਬੇਟ, 13 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਟਿੱਪਰ ਅਤੇ ਮੋਟਰਸਾਈਕਲ ਵਿਚ ਹੋਈ ਭਿਆਨਕ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਸੰਗੋਜਲਾ ਵਿਖੇ ਕਰੀਬ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਬੇਗੋਵਾਲ ਦੀ ਮੀਟਿੰਗ ਕੱਲ੍ਹ

ਬੇਗੋਵਾਲ, 13 ਜਨਵਰੀ (ਸੁਖਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਬੇਗੋਵਾਲ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਦੀ ਅਗਵਾਈ ਹੇਠ 15 ਜਨਵਰੀ ਸ਼ਾਮ 4 ਵਜੇ ਸੰਤ ਪੇ੍ਰਮ ਸਿੰਘ ਖ਼ਾਲਸਾ ਸਕੂਲ ਬੇਗੋਵਾਲ ਵਿਖੇ ਹੋਵੇਗੀ | ਇਸ ਸਬੰਧੀ ...

ਪੂਰੀ ਖ਼ਬਰ »

ਮਲਾਵੀ ਦੇਵੀ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਨਕੋਦਰ, 13 ਜਨਵਰੀ (ਗੁਰਵਿੰਦਰ ਸਿੰਘ)-ਮਲਾਵੀ ਦੇਵੀ ਦਇਆਨੰਦ ਮਾਡਲ ਸਕੂਲ ਨਕੋਦਰ ਵਿਖੇ ਸਕੂਲ ਦੇ ਪਿ੍ੰਸੀਪਲ ਬਲਜਿੰਦਰ ਦੀ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਧੂਣੀ ਬਾਲ ਕੇ ਲੋਹੜੀ ਦੀ ਪੂਜਾ ਕੀਤੀ ਗਈ | ਸਕੂਲ ਦੇ ...

ਪੂਰੀ ਖ਼ਬਰ »

ਹਾਈ ਸਕੂਲ ਸੰਧੂ ਚੱਠਾ 'ਚ ਇਨਾਮ ਵੰਡ ਸਮਾਗਮ ਦੌਰਾਨ ਮਹਿਮਾਨਾਂ ਵਲੋਂ 92 ਹਜ਼ਾਰ ਦੀ ਰਾਸ਼ੀ ਭੇਟ

ਕਾਲਾ ਸੰਘਿਆਂ, 13 ਜਨਵਰੀ (ਸੰਘਾ)-ਪਿੰਡ ਸੰਧੂ ਚੱਠਾ ਦੇ ਸਰਕਾਰੀ ਹਾਈ ਸਕੂਲ ਵਿਖੇ ਦੂਸਰਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਮੇਂ ਸਮੇਂ ਤੇ ਸਹਿਯੋਗ ਕਰਨ ਵਾਲੇ ਦਾਨੀ ਸੱਜਣਾਂ ਅਤੇ ਮੈਟਿ੍ਕ ਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ...

ਪੂਰੀ ਖ਼ਬਰ »

ਬਲਾਕ ਪੱਧਰੀ ਲੋਹੜੀ ਸਮਾਗਮ ਕਰਵਾਇਆ

ਨਡਾਲਾ, 13 ਜਨਵਰੀ (ਮਾਨ)-ਇਸਤਰੀ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵਲੋਂ ਪਿੰਡ ਟਾਂਡੀ ਔਲਖ ਵਿਖੇ ਬਲਾਕ ਪੱਧਰੀ ਲੋਹੜੀ ਸਮਾਗਮ ਕਰਵਾਇਆ ਗਿਆ | ਇਸ ਮੌਕੇ 7 ਬੇਟੀਆਂ ਦੀ ਲੋਹੜੀ ਪਾਈ ਗਈ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੀ.ਡੀ.ਪੀ.ਓ. ਬਲਵਿੰਦਰਜੀਤ ਸਿੰਘ ਨੇ ਆਖਿਆ ਕਿ ...

ਪੂਰੀ ਖ਼ਬਰ »

ਸਾਹਿਤਕ ਪਿੜ ਨਡਾਲਾ ਦੀ ਮੀਟਿੰਗ

ਨਡਾਲਾ, 13 ਜਨਵਰੀ (ਮਾਨ)-ਇੱਥੇ ਸਾਹਿਤਕ ਪਿੜ ਨਡਾਲਾ ਦੀ ਮਾਸਕ ਇਕੱਤਰਤਾ ਕਵੀ ਨਗੀਨਾ ਸਿੰਘ ਬਲੱਗਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਸਾਹਿਤਕਾਰਾਂ ਨੇ ਹਾਜ਼ਰੀ ਭਰੀ ਤੇ ਲੋਹੜੀ ਨਾਲ ਸਬੰਧਿਤ ਕਵਿਤਾਵਾਂ ਦਾ ਦੌਰ ਚੱਲਿਆ ਅਤੇ ਲੋਹੜੀ ਦੀਆਂ ਵਧਾਈਆਂ ਵੀ ...

ਪੂਰੀ ਖ਼ਬਰ »

ਮਾਘੀ ਛਿੰਝ ਮੇਲਾ ਕਰਵਾਇਆ

ਫਗਵਾੜਾ, 13 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਰੱਬੀ ਨੂਰ ਮਸਤ ਬਾਬਾ ਅਤਰਾ ਦਾਸ ਦੀ ਨਿੱਘੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਿਰ ਜੀ.ਟੀ ਰੋਡ ਚੱਕ ਹਕੀਮ ਵਿਖੇ 14 ਜਨਵਰੀ ਦਿਨ ਮੰਗਲਵਾਰ ਨੂੰ ਸਾਲਾਨਾ ਮਾਘੀ ਛਿੰਝ ਮੇਲਾ ਮਸਤ ...

ਪੂਰੀ ਖ਼ਬਰ »

ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਫਗਵਾੜਾ, 13 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਲੋਹੜੀ ਦਾ ਤਿਉਹਾਰ ਡੇਰੇ ਦੇ ਮੁੱਖ ਸੰਚਾਲਕ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸੰਤ ਗੁਰਚਰਨ ਸਿੰਘ ਹੁਰਾ ਵਲੋਂ ਲੋਹੜੀ ...

ਪੂਰੀ ਖ਼ਬਰ »

ਜਨਹਿੱਤ ਚੈਰੀਟੇਬਲ ਵੈੱਲਫੇਅਰ ਟਰੱਸਟ ਵਲੋਂ ਧੀਆਂ ਦੀ ਲੋਹੜੀ ਮਨਾਈ

ਭੰਡਾਲ ਬੇਟ, 13 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਜਨਹਿੱਤ ਚੈਰੀਟੇਬਲ ਵੈੱਲਫੇਅਰ ਟਰੱਸਟ ਧਾਲੀਵਾਲ ਬੇਟ ਵਲੋਂ ਸਮੂਹ ਐਨ. ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਲੋਹੜੀ ਦਾ ਤਿਉਹਾਰ ਧੀਆਂ ਦੀ ਲੋਹੜੀ ਮਨਾ ਕੇ ਇਲਾਕੇ ਵਿਚ ਮਿਸਾਲ ਪੇਸ਼ ਕੀਤੀ ਗਈ | ਇਸ ਮੌਕੇ ਇਲਾਕੇ ਦੇ 5 ...

ਪੂਰੀ ਖ਼ਬਰ »

ਕਿਸਾਨਾਂ ਨੂੰ ਦਵਾਈਆਂ ਤੇ ਖਾਦ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਲਈ ਉਤਸ਼ਾਹਿਤ ਕੀਤਾ ਜਾਵੇ-ਦੀਪਤੀ ਉੱਪਲ

ਕਪੂਰਥਲਾ, 13 ਜਨਵਰੀ (ਅਮਰਜੀਤ ਕੋਮਲ)-ਦਵਾਈਆਂ ਤੇ ਖਾਦਾਂ ਦੀ ਸੰਤੁਲਿਤ ਤੇ ਸੁਚਾਰੂ ਤਰੀਕੇ ਨਾਲ ਵਰਤੋਂ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਨੂੰ ...

ਪੂਰੀ ਖ਼ਬਰ »

ਐਸ.ਐਚ.ਸੀ. ਸਰਕਾਰੀ ਹਸਪਤਾਲ ਮੋਠਾਂਵਾਲਾ ਵਿਖੇ ਧੀਆਂ ਦੀ ਲੋਹੜੀ ਮਨਾਈ

ਸੁਲਤਾਨਪੁਰ ਲੋਧੀ, 13 ਜਨਵਰੀ (ਨਰੇਸ਼ ਹੈਪੀ, ਥਿੰਦ)-ਐਸ.ਐਚ.ਸੀ. ਸਰਕਾਰੀ ਹਸਪਤਾਲ ਮੋਠਾਂਵਾਲਾ ਵਿਖੇ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਲੋਹੜੀ ਬਾਲੀ ਗਈ ਅਤੇ ਮੂੰਗਫਲੀ, ਰੇਵੜੀਆਂ ਵੰਡੀਆਂ ਗਈਆਂ | ਇਸ ਮੌਕੇ ਗਿੱਧਾ ਤੇ ਭੰਗੜਾ ਵੀ ਪਾਇਆ ਗਿਆ | ਇਸ ...

ਪੂਰੀ ਖ਼ਬਰ »

ਮੁਫ਼ਤ ਗੰਨੇ ਦਾ ਰਸ ਵਰਤਾ ਕੇ ਲੋਹੜੀ ਮਨਾਈ

ਢਿਲਵਾਂ, 13 ਜਨਵਰੀ (ਪ੍ਰਵੀਨ ਕੁਮਾਰ)-ਲੋਹੜੀ ਦਾ ਤਿਉਹਾਰ ਇੱਥੇ ਉਤਸ਼ਾਹ ਤੇ ਚਾਅ ਨਾਲ ਮਨਾਇਆ ਗਿਆ | ਇਸ ਦਿਨ ਜਿੱਥੇ ਲੋਕ ਇਕ ਦੂਜੇ ਨੂੰ ਮੂੰਗਫਲੀ, ਰਿਉੜੀਆਂ, ਗੱਚਕ ਆਦਿ ਦੇ ਕੇ ਆਪਣੀ ਖ਼ੁਸ਼ੀ ਸਾਂਝੀ ਕਰਦੇ ਹਨ ਉੱਥੇ ਪਿੰਡ ਬਿਜਲੀ ਨੰਗਲ ਦੇ ਵਸਨੀਕ ਰਿਟਾਇਰਡ ਪੰਚਾਇਤ ...

ਪੂਰੀ ਖ਼ਬਰ »

ਹੈਲਥ ਐਾਡ ਵੈਲਨੈੱਸ ਸੈਂਟਰ ਢੁੱਡੀਆਂਵਾਲ ਦਾ ਪਿੰਡ ਦੀ ਸਰਪੰਚ ਵਲੋਂ ਉਦਘਾਟਨ

ਕਪੂਰਥਲਾ, 13 ਜਨਵਰੀ (ਵਿ.ਪ੍ਰ.)-ਹੈਲਥ ਐਾਡ ਵੈਲਨੈੱਸ ਸੈਂਟਰ ਢੁੱਡੀਆਂਵਾਲ ਦਾ ਉਦਘਾਟਨ ਸੀਨੀਅਰ ਮੈਡੀਕਲ ਅਫ਼ਸਰ ਡਾ: ਮਨਜੀਤ ਸਿੰਘ ਤੇ ਪਿੰਡ ਦੀ ਸਰਪੰਚ ਸਰਬਜੀਤ ਕੌਰ ਨੇ ਕੀਤਾ | ਸੈਂਟਰ ਦੇ ਉਦਘਾਟਨ ਉਪਰੰਤ ਬੋਲਦਿਆਂ ਡਾ: ਮਨਜੀਤ ਸਿੰਘ ਨੇ ਕਿਹਾ ਕਿ ਇਸ ਸੈਂਟਰ ਨੂੰ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਵਿਭਾਗ ਸੁਲਤਾਨਪੁਰ ਲੋਧੀ ਦੇ ਸਮੂਹ ਵਿਭਾਗ ਨੇ ਨਵ-ਜੰਮੀ ਬੱਚੀ ਨੂੰ ਲੋਹੜੀ ਪਾਈ

ਤਲਵੰਡੀ ਚੌਧਰੀਆਂ, 13 ਜਨਵਰੀ (ਪਰਸਨ ਲਾਲ ਭੋਲਾ)-ਸਬ ਤਹਿਸੀਲ ਤਲਵੰਡੀ ਚੌਧਰੀਆਂ 'ਚ 'ਬੇਟੀ ਬਚਾਓ, ਬੇਟੀ ਪੜਾਓ' ਸਕੀਮ ਤਹਿਤ ਪਰਿਵਾਰ ਵਲੋਂ ਨਵ ਜੰਮੀ ਧੀ ਦੀ ਲੋਹੜੀ ਮਨਾਈ ਗਈ | ਜਿਸ ਵਿਚ ਸੁਲਤਾਨਪੁਰ ਲੋਧੀ ਦੇ ਬਾਲ ਵਿਕਾਸ ਪੋ੍ਰਜੈਕਟ ਅਫ਼ਸਰ ਰਜੀਵ ਢਾਂਡਾ ਵਿਸ਼ੇਸ਼ ...

ਪੂਰੀ ਖ਼ਬਰ »

ਮਾਣਕਾ ਵਿਖੇ ਦੋ ਦਿਨਾਂ ਕਬੱਡੀ ਖੇਡ ਮੇਲਾ 7 ਤੋਂ

ਫਗਵਾੜਾ, 13 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਮਾਣਕ ਵਿਖੇ ਪੇਂਡੂ ਖੇਡ ਮੇਲਾ ਅਤੇ ਛੇਵਾਂ ਕਬੱਡੀ ਦਾ ਮਹਾਂਕੁੰਭ 7 ਤੇ 8 ਮਾਰਚ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਪਿੰਡ ਮਾਣਕ ਦੇ ਉੱਘੇ ਸਮਾਜ ਸੇਵਕ ਰਾਜਵੀਰ ਸਿੰਘ ਮਾਣਕ ਯੂ.ਕੇ. ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ 'ਚ ਲੋਹੜੀ ਸਬੰਧੀ ਸਮਾਗਮ

ਕਪੂਰਥਲਾ, 13 ਜਨਵਰੀ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਵਿਚ ਲੋਹੜੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ...

ਪੂਰੀ ਖ਼ਬਰ »

ਜਗਤਜੀਤ ਇੰਡਸਟਰੀਜ਼ ਡੈਮੋਕ੍ਰੈਟਿਕ ਵਰਕਰਜ਼ ਯੂਨੀਅਨ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 17 ਨੂੰ ਫ਼ੈਕਟਰੀ ਦੇ ਗੇਟ ਨੂੰ ਲਗਾਏਗੀ ਤਾਲਾ

ਸੁਭਾਨਪੁਰ, 13 ਜਨਵਰੀ (ਜੱਜ)-ਜਗਤਜੀਤ ਇੰਡਸਟਰੀਜ਼ ਡੈਮੋਕਰੈਟਿਕ ਵਰਕਰਜ਼ ਯੂਨੀਅਨ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪ੍ਰਸ਼ਾਸਨ ਦੀ ਗੈਰ ਜਿੰਮੇਵਾਰਾਨਾਂ ਪਹੁੰਚ ਦੇ ਵਿਰੁੱਧ ਅਤੇ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ 17 ਜਨਵਰੀ ਨੂੰ ...

ਪੂਰੀ ਖ਼ਬਰ »

ਸਵਾਮੀ ਆਨੰਦ ਗਿਰੀ ਮਹਾਰਾਜ ਮੈਮੋਰੀਅਲ ਸਕੂਲ 'ਚ ਲੜਕੀਆਂ ਦੀ ਲੋਹੜੀ ਮਨਾਈ

ਕਪੂਰਥਲਾ, 13 ਜਨਵਰੀ (ਵਿ.ਪ੍ਰ.)-ਸਵਾਮੀ ਆਨੰਦ ਗਿਰੀ ਮਹਾਰਾਜ ਮੈਮੋਰੀਅਲ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਸਟਾਫ਼ ਤੇ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਕੇ ਲੜਕੀਆਂ ਦੀ ਲੋਹੜੀ ਮਨਾਈ | ਇਸ ਮੌਕੇ ਡਾ: ਕੇ.ਕੇ. ਪੁਰੀ, ਸੁੰਦਰ ਲਾਲ ਸਹਿਗਲ ਤੇ ਡਾ: ਵਿਨੋਦ ਪੁਰੀ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪਲਾਹੀ ਵਿਖੇ ਗੰਨੇ ਦੇ ਰਸ ਦਾ ਲੰਗਰ ਲਗਾਇਆ

ਫਗਵਾੜਾ, 13 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਨਗਰ ਪਿੰਡ ਪਲਾਹੀ ਵਿਖੇ ਮੱਖਣ ਸਿੰਘ ਸੱਲ ਅਤੇ ਤਾਰਾ ਸਿੰਘ ਸੱਲ ਵਲੋਂ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਲਈ ਗੰਨੇ ਦੀ ਰਸ ਦਾ ਲੰਗਰ ਲਗਾਇਆ ਗਿਆ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ...

ਪੂਰੀ ਖ਼ਬਰ »

ਕੌਮੀ ਪਲਸ ਪੋਲੀਓ ਮੁਹਿੰਮ ਤਹਿਤ 87582 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ-ਡਾ: ਬਾਵਾ

ਕਪੂਰਥਲਾ, 13 ਜਨਵਰੀ (ਵਿ.ਪ੍ਰ.)-ਸਿਹਤ ਵਿਭਾਗ ਵਲੋਂ 19 ਜਨਵਰੀ ਤੋਂ 21 ਜਨਵਰੀ ਤੱਕ ਚਲਾਈ ਜਾ ਰਹੀ ਕੌਮੀ ਪਲਸ ਪੋਲੀਓ ਮੁਹਿਮ ਨੂੰ ਸਫਲ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਇਸ ਮੁਹਿਮ ਦੌਰਾਨ ਜ਼ਿਲ੍ਹੇ ਦੇ 0 ਤੋਂ 5 ਸਾਲ ਦੀ ਉਮਰ ਦੇ 87582 ਬੱਚਿਆਂ ਨੂੰ ...

ਪੂਰੀ ਖ਼ਬਰ »

ਆਰ.ਸੀ.ਐਫ. ਵਿਖੇ ਗੁਰਮਤਿ ਸਮਾਗਮ ਅੱਜ

ਹੁਸੈਨਪੁਰ, 13 ਜਨਵਰੀ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਚਾਲ੍ਹੀ ਮੁਕਤਿਆਂ, ਮਾਤਾ ਭਾਗ ਕੌਰ ਅਤੇ ਮੁਕਤਸਰ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ 14 ਜਨਵਰੀ ਦਿਨ ਮੰਗਲਵਾਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਸਰਕਾਰੀ ਨੌਕਰੀ ਜਾਂ ਖੇਡ ਭੱਤਾ ਦਿੱਤਾ ਜਾਵੇ-ਜਗਦੀਪ ਵੰਝ

ਹੁਸੈਨਪੁਰ, 13 ਜਨਵਰੀ (ਸੋਢੀ)-ਪੰਜਾਬ ਵਿਚ ਚੱਲਦੇ ਨਸ਼ਿਆਂ ਦੇ ਦਰਿਆ ਵਿਚੋਂ ਬਚਕੇ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਹੋਰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਇਨ੍ਹਾਂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਜਾਂ ਕੋਈ ਵਿਸ਼ੇਸ਼ ਖੇਡ ਭੱਤਾ ਸਰਕਾਰ ਵਲੋਂ ...

ਪੂਰੀ ਖ਼ਬਰ »

ਲੜਕਿਆਂ ਵਾਂਗ ਲੜਕੀਆਂ ਦੀ ਵੀ ਲੋਹੜੀ ਪਾਈ ਜਾਵੇ-ਡਾ: ਰੇਖਾ ਕਾਲੀਆ ਭਾਰਦਵਾਜ

ਕਪੂਰਥਲਾ, 13 ਜਨਵਰੀ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਲੋਹੜੀ ਦੇ ਗੀਤ ਗਾਏ ਤੇ ਲੜਕੀਆਂ ਨੇ ਗਿੱਧਾ ਪਾਇਆ | ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਇਲ ਬੰਦਗੀ ਨੇ 135 ਲੋੜਵੰਦ ਪਰਿਵਾਰਾਂ ਨੂੰ ਕੰਬਲ ਤੇ ਰਾਸ਼ਨ ਵੰਡਿਆ

ਬੇਗੋਵਾਲ, 13 ਜਨਵਰੀ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਨੇ ਆਪਣੇ ਸਮਾਜ ਸੇਵੀ ਕੰਮਾਂ 'ਚ ਵਾਧਾ ਕਰਦਿਆਂ ਤੇ ਲੋਹੜੀ ਦੇ ਤਿਉਹਾਰ ਮੌਕੇ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਤੇ ਪ੍ਰਧਾਨ ਕਰਨੈਲ ਸਿੰਘ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਦੇ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ 'ਚ ਲੋਹੜੀ ਦਾ ਤਿਉਹਾਰ ਮਨਾਇਆ

ਫਗਵਾੜਾ, 13 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਐਜੂਕੇਸ਼ਨਲ ਕੌਾਸਲ ਦੇ ਚੇਅਰਪਰਸਨ ਅਤੇ ਪ੍ਰਧਾਨ ਮਨਪ੍ਰੀਤ ਕੌਰ ਭੋਗਲ ਦੀ ਅਗਵਾਈ ਹੇਠ ਚੱਲ ਰਹੇ ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਮੈਨੇਜਮੈਂਟ ਐਾਡ ਐਡਵਾਂਸ ਸਟੱਡੀਜ਼ ...

ਪੂਰੀ ਖ਼ਬਰ »

ਬਲਾਈਾਡ ਪਰਸਨ ਐਸੋਸੀਏਸ਼ਨ ਪੰਜਾਬ ਕ੍ਰਿਕਟ ਟੀਮ ਪੁਨਰਜੋਤ ਵਲੋਂ ਸਪਾਂਸਰ ਮੁੰਬਈ 'ਚ ਖੇਡਣਗੇ ਨੈਸ਼ਨਲ ਨੇਤਰਹੀਣ ਕਿ੍ਕਟ ਟੂਰਨਾਮੈਂਟ

ਫਗਵਾੜਾ, 13 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਪੁਨਰਜੋਤ ਦੇ ਅੰਤਰ-ਰਾਸ਼ਟਰੀ ਕੋਆਰਡੀਨੇਟਰ ਅਸ਼ੋਕ ਮਹਿਰਾ ਅਤੇ ਡਾਇਰੈਕਟਰ ਡਾ. ਰਮੇਸ਼ ਦੀ ਅਗਵਾਈ ਵਿਚ ਨੇਤਰਹੀਣ ਬੱਚਿਆਂ ਦੀ ਪੜ੍ਹਾਈ ਅਤੇ ਹੁਨਰ ਨੂੰ ਨਿਖਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਪੁਨਰਜੋਤ ਆਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ.ਸੀ.ਐਫ. ਵਲੋਂ ਪੁਰਬ ਸਬੰਧੀ ਪੋਸਟਰ ਰਿਲੀਜ਼

ਹੁਸੈਨਪੁਰ, 13 ਜਨਵਰੀ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ (ਰਜ਼ਿ) ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ.ਸੀ.ਐਫ. ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 643ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ...

ਪੂਰੀ ਖ਼ਬਰ »

ਕੌਮੀ ਸੜਕ ਸੁਰੱਖਿਆ ਹਫ਼ਤੇ ਸਬੰਧੀ ਵਾਹਨਾਂ ਲਈ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ

ਕੌਮੀ ਸੜਕ ਸੁਰੱਖਿਆ ਹਫ਼ਤੇ ਸਬੰਧੀ ਟਰੈਫਿਕ ਪੁਲਿਸ ਵਲੋਂ ਲਗਾਏ ਗਏ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ਦੇ ਉਦਘਾਟਨ ਮੌਕੇ ਇਕ ਵਾਹਨ ਦਾ ਪ੍ਰਦੂਸ਼ਣ ਜਾਂਚ ਕਰਵਾਉਂਦੇ ਹੋਏ ਡੀ.ਐਸ.ਪੀ. ਹਰਿੰਦਰ ਸਿੰਘ ਗਿੱਲ, ਟਰੈਫਿਕ ਇੰਚਾਰਜ ਦੀਪਕ ਸ਼ਰਮਾ, ਏ.ਐਸ.ਆਈ. ਦਿਲਬਾਗ ਸਿੰਘ ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ

ਫਗਵਾੜਾ, 13 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਬੀਤੀ ਰਾਤ ਸਥਾਨਕ ਚਾਚੌਕੀ ਇਲਾਕੇ ਦੇ ਵਿਚ ਹੋਏ ਇਕ ਸੜਕ ਹਾਦਸੇ ਦੇ ਵਿਚ ਮੋਟਰਸਾਈਕਲ ਸਵਾਰ ਮਾਂ-ਪੁੱਤਰ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਛਾਣ ਸੋਮਾ ਰਾਣੀ ਪਤਨੀ ਅਸ਼ੋਕ ਕੁਮਾਰ ਅਤੇ ਅਜੈ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ...

ਪੂਰੀ ਖ਼ਬਰ »

ਆਟਾ ਚੱਕੀ ਮਾਲਕ ਨੇ ਪਾਵਰਕਾਮ ਦੇ ਕਲੈਰੀਕਲ ਸਟਾਫ 'ਤੇ ਲਗਾਇਆ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

ਸੁਲਤਾਨਪੁਰ ਲੋਧੀ, 13 ਜਨਵਰੀ (ਨਰੇਸ਼ ਹੈਪੀ, ਥਿੰਦ)-ਮੁਹੱਲਾ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਦੇ ਵਸਨੀਕ ਮਨਜੀਤ ਸਿੰਘ ਪੁੱਤਰ ਪ੍ਰੀਤਮ ਨੇ ਦੱਸਿਆ ਕਿ ਉਹ ਰੇਲਵੇ ਸਟੇਸ਼ਨ ਨੇੜੇ ਆਟਾ ਚੱਕੀ ਦਾ ਕੰਮ ਕਰਦਾ ਹੈ, ਜਿੱਥੇ ਮੇਰੇ ਕੋਲ ਇਕ ਥ੍ਰੀ ਫੇਸ ਬਿਜਲੀ ਦਾ ...

ਪੂਰੀ ਖ਼ਬਰ »

ਗੱਡੀਆਂ 'ਤੇ ਮੁਫ਼ਤ ਰਿਫ਼ਲੈਕਟਰ ਲਗਾਏ

ਫਗਵਾੜਾ, 13 ਜਨਵਰੀ (ਹਰੀਪਾਲ ਸਿੰਘ)-31ਵੇਂ ਸੜਕ ਸੁਰੱਖਿਆ ਹਫ਼ਤੇ ਦੇ ਤਹਿਤ ਸਥਾਨਕ ਜੀ.ਟੀ.ਰੋਡ 'ਤੇ ਟਰੈਫ਼ਿਕ ਪੁਲਿਸ ਵਲੋਂ ਗੱਡੀਆਂ ਦੇ ਮੁਫ਼ਤ ਰਿਫ਼ਲੈਕਟਰ ਲਗਾਏ ਗਏ | ਟਰੈਫ਼ਿਕ ਇੰਚਾਰਜ ਰਣਜੀਤ ਕੁਮਾਰ ਦੀ ਅਗਵਾਈ ਵਿਚ ਜੀ.ਟੀ.ਰੋਡ ਤੋਂ ਲੰਘਣ ਵਾਲੀਆਂ ਗੱਡੀਆਂ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 13 ਜਨਵਰੀ (ਸਡਾਨਾ)-ਥਾਣਾ ਸਿਟੀ ਮੁਖੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਹਵਾਲਦਾਰ ਸੁਰਜੀਤ ਸਿੰਘ ਨੇ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਡਿਫੈਂਸ ਕਾਲੋਨੀ ਨੇੜੇ ਕਥਿਤ ਦੋਸ਼ੀ ਰਜਿੰਦਰ ਸਿੰਘ ਉਰਫ਼ ਕਾਲਾ ਵਾਸੀ ਮੁਹੱਲਾ ਸ਼ੇਰਗੜ੍ਹ ਨੂੰ ਕਾਬੂ ...

ਪੂਰੀ ਖ਼ਬਰ »

ਵਰਿਆਮ ਸਿੰਘ ਨੇ ਸਹਾਇਕ ਰਜਿਸਟਰਾਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 13 ਜਨਵਰੀ (ਅਮਰਜੀਤ ਕੋਮਲ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਵਲੋਂ ਵਰਿਆਮ ਸਿੰਘ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX