ਰਾਜਪੁਰਾ, 22 ਫਰਵਰੀ (ਜੀ.ਪੀ. ਸਿੰਘ)-ਅੱਜ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਸਮੇਤ ਹੋਰ ਵਸਤੂਆਂ ਦੀਆਂ ਕੀਮਤਾਂ ਸਿਖ਼ਰਾਂ 'ਤੇ ਪਹੁੰਚ ਗਈਆਂ ਹਨ | ਜਿਸ ਨਾਲ ਆਮ ਆਦਮੀ ਦਾ ਜਿਊਣਾ ਮੁਹਾਲ ਹੋ ਗਿਆ ਹੈ | ਇਹ ਵਿਚਾਰ ਹਲਕਾ ਵਿਧਾਇਕ ਅਤੇ ਕਾਂਗਰਸ ਵਿਧਾਨਕਾਰ ਪਾਰਟੀ ਦੇ ਚੀਫ਼ ਵਿੱਪ ਹਰਦਿਆਲ ਸਿੰਘ ਕੰਬੋਜ ਨੇ ਅੱਜ ਸਥਾਨਕ ਟਾਹਲੀ ਵਾਲਾ ਚੌਂਕ ਵਿਖੇ ਵਧੀਆਂ ਕੀਮਤਾਂ ਦੇ ਖ਼ਿਲਾਫ਼ ਸ਼ਹਿਰੀ ਪ੍ਰਧਾਨ ਨਰਿੰਦਰ ਸ਼ਾਸਤਰੀ ਅਤੇ ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ ਦੀ ਦੇਖ-ਰੇਖ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਲਗਾਏ ਧਰਨੇ ਦੌਰਾਨ ਰੱਖੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੋਦੀ ਦੀ ਭਾਜਪਾ ਸਰਕਾਰ ਦੋ ਕਾਰਪੋਰੇਟ ਘਰਾਨਿਆਂ ਦੇ ਹੋਰ ਘਰ ਭਰਨ ਲਈ ਰੋਜ ਨਵੇਂ ਹੱਥਕੰਡੇ ਅਪਨਾ ਰਹੀ ਹੈ ਤੇ ਸਾਰਾ ਦੇਸ਼ ਉਨ੍ਹਾਂ ਨੂੰ ਵੇਚਣ ਜਾ ਰਹੀ ਹੈ | ਉਸ ਨਾਲ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਮਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਵੀ ਮੋਦੀ ਭਗਤ ਭਾਜਪਾਈ ਜਿਹੜੇ ਕਿ ਆਪ ਵੀ ਇਸ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਮੋਦੀ ਦਾ ਗੁਣਗਾਨ ਕਰਦੇ ਹਨ | ਇਸ ਲਈ ਦੇਸ਼ ਨੂੰ ਬਚਾਉਣ ਲਈ ਸਾਰੇ ਪੰਜਾਬੀਆਂ ਨੂੰ ਭਾਜਪਾਈਆਂ ਦਾ ਸੋਸ਼ਲ ਬਾਈਕਾਟ ਕਰਨਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਨਿਰਭੈ ਸਿੰਘ ਮਿਲਟੀ, ਰਜਿੰਦਰ ਰਾਜਾ, ਸਰਬਜੀਤ ਸਿੰਘ ਮਾਣਕਪੁਰ, ਭੁਪਿੰਦਰ ਸੈਣੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹੱਥਾਂ ਵਿਚ ਮਹਿੰਗਾਈ ਵਿਰੁੱਧ ਲਿਖੇ ਨਾਅਰਿਆਂ ਦੀ ਤਖ਼ਤੀਆਂ ਫੜੀ ਮੌਜੂਦ ਸਨ |
ਸਨੌਰ, 22 ਫਰਵਰੀ (ਸੋਖਲ)-ਪਟਿਆਲਾ ਸਨੌਰ ਰੋਡ 'ਤੇ ਇਕ ਤੇਜ ਸਪੀਡ 'ਤੇ ਆ ਰਹੀ ਆਲਟੋ ਕਾਰ ਨੇ ਅੱਗੇ ਜਾ ਰਹੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰੀ ਅਤੇ ਜਿਸ ਨਾਲ ਮੋਟਰਸਾਈਕਲ ਸਵਾਰ ਨੂੰ ਜ਼ਖਮੀ ਹਾਲਤ 'ਚ ਨਜ਼ਦੀਕ ਦੇ ਪ੍ਰਾਈਵੇਟ ਹਸਪਤਾਲ ਪਹੁੰਚਾਇਆ ਗਿਆ | ਜਿੱਥੇ ...
ਬਨੂੜ, 22 ਫਰਵਰੀ (ਭੁਪਿੰਦਰ ਸਿੰਘ)-ਪਿੰਡ ਮਨੌਲੀ ਸੂਰਤ ਨੇੜੇ ਕਾਰ ਅਤੇ ਸਾਈਕਲ ਦਰਮਿਆਨ ਹੋਈ ਟੱਕਰ 'ਚ ਸਾਈਕਲ ਸਵਾਰ 26 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਮਾਮਾ ਜ਼ਖ਼ਮੀ ਹੋ ਗਿਆ ਜੋ ਹਸਪਤਾਲ ਵਿਚ ਜੇਰੇ ਇਲਾਜ ਹੈ | ਏਐਸਆਈ ਮਹਿੰਦਰ ਸਿੰਘ ਧੋਨੀ ਨੇ ਜਾਣਕਾਰੀ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਆਮ ਆਦਮੀ ਪਾਰਟੀ ਵਲੋਂ ਦਿਨੋਂ ਦਿਨ ਵਧਦੀਆਂ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਜ਼ਿਲ੍ਹਾ ਪਟਿਆਲਾ 'ਚ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਦੌਰਾਨ 'ਆਪ' ਦੇ ਵੱਡੀ ਗਿਣਤੀ 'ਚ ਇਕੱਠੇ ਹੋਏ ਵਲੰਟੀਅਰਾਂ ਨੇ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਇਥੋਂ ਦੇ ਪਿੰਡ ਬੀਬੀਪੁਰ ਲਾਗੇ ਇਕ ਕਾਰ ਚਾਲਕ ਵਲੋਂ ਅਚਾਨਕ ਬਰੇਕ ਲਗਾਉਣ ਕਾਰਨ ਉਸ ਪਿੱਛੇ ਮੋਟਰਸਾਈਕਲ 'ਤੇ ਆ ਰਹੇ ਇਕ ਵਿਅਕਤੀ ਦੀ ਕਾਰ ਨਾਲ ਟੱਕਰ ਵੱਜਣ ਉਪਰੰਤ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ...
ਰਾਜਪੁਰਾ, 22 ਫਰਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਤੁਰ ਫਿਰ ਕੇ ਸੱਟਾ ਲਾਉਣ ਦੇ ਦੋਸ਼ ਹੇਠ ਕਾਬੂ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ...
ਭੁਨਰਹੇੜੀ, 22 ਫਰਵਰੀ (ਧਨਵੰਤ ਸਿੰਘ)-ਸਰਕਾਰੀ ਸਕੂਲ ਭੁਨਰਹੇੜੀ ਦੇ ਚਾਰ ਅਧਿਆਪਕਾਂ ਨੂੰ ਕਰੋਨਾ ਹੋ ਗਿਆ ਹੈ | ਜਿਸ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਨਰਹੇੜੀ ਅੱਜ ਬੰਦ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਕੂਲ ਦੇ ਚਾਰ ਅਧਿਆਪਕਾਂ ਨੂੰ ਕੋਰੋਨਾ ...
ਰਾਜਪੁਰਾ, 22 ਫਰਵਰੀ (ਜੀ.ਪੀ. ਸਿੰਘ)-ਸਿਹਤ ਵਿਭਾਗ ਵਲੋਂ ਸਕੂਲਾਂ ਵਿਚ ਚਲਾਈ ਕੋਰੋਨਾ ਟੈੱਸਟ ਕਰਨ ਦੀ ਮੁਹਿੰਮ ਤਹਿਤ ਕੀਤੇ ਅਧਿਆਪਕਾਂ ਦੇ ਟੈੱਸਟ ਦੌਰਾਨ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦਰਗੰਜ ਦੇ 4 ਅਧਿਆਪਕ ਪਾਜ਼ੀਟਿਵ ਆ ਗਏ ਹਨ | ਜਿਸ ਨਾਲ ਸਕੂਲ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਕਰੋਨਾ ਨਵੇਂ 22 ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 11, ਨਾਭਾ ਤੋਂ 1, ਰਾਜਪੁਰਾ ਤੋਂ 1, ਬਲਾਕ ਭਾਦਸੋਂ ਤੋਂ 1, ਬਲਾਕ ਕਾਲੋਮਾਜਰਾ ਤੋਂ 4, ਬਲਾਕ ਹਰਪਾਲਪੁਰ ਤੋਂ 2 ਅਤੇ ਬਲਾਕ ਦੁਧਨਸਾਧਾ ਤੋਂ 1 ਕੇਸ ਰਿਪੋਰਟ ਹੋਏ ਹਨ | ਹੁਣ ਤੱਕ ਪਟਿਆਲਾ ...
ਪਟਿਆਲਾ, 22 ਫਰਵਰੀ (ਚਹਿਲ) -ਨੇੜਲੇ ਪਿੰਡ ਚਮਾਰਹੇੜੀ ਦੇ ਵਸਨੀਕ ਤੇ ਵੈਟਰਨ ਅਥਲੀਟ ਮੁਖ਼ਤਿਆਰ ਸਿੰਘ ਨੇ ਪੰਜਾਬ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਮੁਖ਼ਤਿਆਰ ਸਿੰਘ ਨੇ 75 ਸਾਲ ਤੋਂ ਵੱਧ ਉਮਰ ਗੁੱਟ ਦੇ 800 ਮੀਟਰ ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਸਿਵਲ ਸਰਜਨ ਪਟਿਆਲਾ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਬਾਲ ਅਵਸਥਾ ਪ੍ਰੋਗਰਾਮ ਤਹਿਤ ਜਨਮ ਤੋ ਟੇਢੇ ਮੇਢੇ ਪੈਰਾਂ ਵਾਲੇ ਬੱਚਿਆਂ ਦੇ ਪੈਰਾਂ ਦਾ ਇਲਾਜ ਕੀਤਾ ਜਾਵੇਗਾ | ਜਿਸ ਲਈ ਸੀਨੀਅਰ ਸਰਜਨ ਅਤੇ ਰਿਟਾਇਰਡ ...
ਬਹਾਦਰਗੜ੍ਹ, 22 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਪਟਿਆਲਾ, 22 ਫਰਵਰੀ (ਗੁਰਵਿੰਦਰ ਸਿੰਘ ਔਲਖ)-ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ 'ਤੇ ਤਿ੍ਵੈਣੀ ਸਾਹਿਤ ਪ੍ਰੀਸ਼ਦ (ਰਜਿ:) ਪਟਿਆਲਾ ਵਲੋਂ ਪ੍ਰਕਾਸ਼ਿਤ ਮਾਂ ਬੋਲੀ ਪੰਜਾਬੀ ਦੀਆਂ ਦੋ ਲਿਪੀਆਂ ਗੁਰਮੁਖੀ ਤੇ ਸ਼ਾਹਮੁਖੀ ਦੇ 30 ਗ਼ਜ਼ਲਗੋ ਸ਼ਾਇਰਾਂ ਦੇ ਸਾਂਝੇ ਗ਼ਜ਼ਲ ...
ਨਾਭਾ/ਭਾਦਸੋਂ, 22 ਫਰਵਰੀ (ਕਰਮਜੀਤ ਸਿੰਘ, ਗੁਰਬਖ਼ਸ਼ ਸਿੰਘ ਵੜੈਚ)-ਨੇੜਲੇ ਪਿੰਡ ਧੰਗੇੜਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਇਕ ...
ਪਾਤੜਾਂ, 22 ਫ਼ਰਵਰੀ (ਜਗਦੀਸ਼ ਸਿੰਘ ਕੰਬੋਜ)-ਬੁਢਲਾਡਾ ਤੋਂ ਪਾਤੜਾਂ ਆ ਰਹੀ ਪੀਆਰਟੀਸੀ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਜਾਣ 'ਤੇ ਜਿੱਥੇ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ ਉੱਥੇ ਹੀ ਟਰਾਲੀ ਵਿਚ ਭਰੀਆਂ ਇੱਟਾਂ ਸੜਕ ਦੇ ਉੱਤੇ ਖਿੱਲਰ ਗਈਆਂ | ਧੁੰਦ ਕਾਰਨ ...
ਰਾਜਪੁਰਾ, 22 ਫਰਵਰੀ (ਜੀ.ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਦੂਆ ਦੀ ਦੇਖ-ਰੇਖ ਵਿਚ ਇਕ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਗਣਤੰਤਰ ਦਿਵਸ ਪਰੇਡ ਵਿਚ ਹਿੱਸਾ ਲੈ ਕੇ ਪਰਤੀ ਕਾਲਜ ਦੀ ਐਨ.ਐਸ.ਐਸ. ...
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ 'ਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ...
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ 'ਚ ਵੱਡਾ ਵਿਕਾਸ ਪਿਛਲੇ ਸਮੇਂ ਦੌਰਾਨ ਵਿਧਾਇਕ ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਕਰਵਾਇਆ ਗਿਆ ਜੋ ਵਿਕਾਸ ਦੇ ਕਾਰਜ ਅਧੂਰੇ ਰਹਿੰਦੇ ਹਨ ਆਉਣ ਵਾਲੇ ਸਮੇਂ ਦੌਰਾਨ ਜਿੱਥੇ ਪਹਿਲ ਦੇ ...
ਪਟਿਆਲਾ, 22 ਫਰਵਰੀ (ਅ.ਸ. ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਤੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਸਬੰਧੀ ਦੇਸ਼ ਭਰ ਵਿਚ ਸ਼ੁਰੂ ਹੋ ਚੁੱਕੇ ਵਿਰੋਧ ਦੇ ਚੱਲਦਿਆਂ ਪਟਿਆਲਾ ਸ਼ਹਿਰ ਨਿਵਾਸੀ ਕਿਸਾਨ ਅੰਦੋਲਨ ਦੇ ਹੱਕ ਵਿਚ 'ਡਾਕਟਰਜ਼ ਫ਼ਾਰ ...
ਪਟਿਆਲਾ, 22 ਫਰਵਰੀ (ਅ.ਸ. ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਜਿੱਥੇ ਪੰਜਾਬ ਭਰ ਵਿਚ ਵਿਕਾਸ ਕਾਰਜ ਜ਼ੋਰਾਂ 'ਤੇ ਹੋ ਰਹੇ ਹਨ ਉੱਥੇ ਹੀ ਪਟਿਆਲਾ ਦੇ ਦਿਹਾਤੀ ਹਲਕੇ ਵਿਚ ਵਿਕਾਸ ਕਾਰਜਾਂ ਦੀ ...
ਸਮਾਣਾ, 22 ਫਰਵਰੀ (ਗੁਰਦੀਪ ਸ਼ਰਮਾ)-ਸਥਾਨਕ ਅਗਰਵਾਲ ਗਊਸ਼ਾਲਾ 'ਚ ਸ਼ਹਿਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀਮਦ ਭਾਗਵਤ ਕਥਾ ਸਪਤਾਹ ਦੀ ਆਰੰਭਤਾ ਕੀਤੀ ਗਈ | ਇਸ ਮੌਕੇ ਹਫ਼ਤਾ ਭਰ ਚੱਲਣ ਵਾਲੇ ਇਸ ਕਥਾ ਸਪਤਾਹ ਦਾ ਪਹਿਲੇ ਦਿਨ ਕਲਸ਼ ਯਾਤਰਾ ਕੱਢੀ ਗਈ ਜਿਸ ਵਿਚ ...
ਸਮਾਣਾ, 22 ਫ਼ਰਵਰੀ (ਸਾਹਿਬ ਸਿੰਘ)-ਅਗਰਵਾਲ ਧਰਮਸ਼ਾਲਾ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਜੀਵਨ ਗਰਗ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਸੂਰਜੀ ਊਰਜਾ ਦਾ ਪ੍ਰਸਾਰ ਅਤੇ ਵਰਤੋਂ ਸਮੇਂ ਦੀ ਮੁੱਖ ਲੋੜ ਹੈ | ਇਸ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ...
ਰਾਜਪੁਰਾ, 22 ਫਰਵਰੀ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੰੂ ਗਾਂਜੇ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਸੁਭਾਸ਼ ਚੰਦ ਗਸ਼ਤ ਦੇ ਸਬੰਧ ਵਿਚ ਜੀ.ਟੀ. ਰੋਡ 'ਤੇ ਜਸ਼ਨ ਨੇੜੇ ਹਾਜ਼ਰ ਸੀ | ਪੁਲਿਸ ਪਾਰਟੀ ਨੇ ...
ਸਮਾਣਾ, 22 ਫਰਵਰੀ (ਗੁਰਦੀਪ ਸ਼ਰਮਾ)-ਪਤਨੀ ਦੇ ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਵਿਅਕਤੀ ਨੇ ਆਪਣੇ ਘਰ ਵਿਚ ਲੱਗੇ ਨਿੰਮ ਦੇ ਦਰਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ...
ਉੱਧਰ ਜੁਆਇੰਟ ਐਕਸ਼ਨ ਕਮੇਟੀ ਵਲੋਂ ਉਪ-ਕੁਲਪਤੀ ਪੰਜਾਬੀ ਯੂਨੀਵਰਸਿਟੀ ਦੇ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ 147ਵੇਂ ਦਿਨ ਵਿਚ ਵੀ ਜਾਰੀ ਰਿਹਾ | ਇਹ ਧਰਨਾ ਤਨਖ਼ਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਯੂਨੀਵਰਸਿਟੀ ਲਈ ਵਿੱਤੀ ਗਰਾਂਟ, ਯੂਨੀਵਰਸਿਟੀ ...
ਪਟਿਆਲਾ, 22 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ 'ਤੇ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਵਲੋਂ ਪਿਛਲੇ ਚਾਰ ਦਿਨ ਤੋਂ ਦਿੱਤਾ ਜਾ ਰਿਹਾ ਧਰਨਾ ਜਾਰੀ ਰੱਖਿਆ ਗਿਆ | ਇਨ੍ਹਾਂ ਕਰਮਚਾਰੀਆਂ ਵਲੋਂ ਅੱਜ ਸਵੇਰੇ 9 ਵਜੇ ਤੋਂ ਲੈ ਕੇ 11 ...
ਰਾਜਪੁਰਾ, 22 ਫਰਵਰੀ (ਰਣਜੀਤ ਸਿੰਘ)-ਅੱਜ ਇੱਥੋਂ ਦੀ ਗੋਬਿੰਦ ਕਾਲੋਨੀ 'ਚ ਉਸ ਵਕਤ ਹਾਹਾਕਾਰ ਮੱਚ ਗਈ ਜਦ ਘਰ ਦੇ ਬਾਹਰ ਖੜੀ ਕਾਰ, ਦੋ ਐਕਟਿਵਾ, ਇਕ ਬੁਲਟ ਅਤੇ ਇਕ ਆਲਟੋ ਕਾਰ ਨੂੰ ਤੇਜ਼ ਰਫਤਾਰ ਸਕਾਰਪਿਓ ਗੱਡੀ ਨੇ ਤੋੜ ਭੰਨ ਦਿੱਤਾ | ਇਸ ਦੇ ਨਾਲ ਹੀ ਸਕਾਰਪਿਓ ਦੀ ਫੇਟ ...
ਗੁਹਲਾ ਚੀਕਾ, 22 ਫਰਵਰੀ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਦੇ ਨਵੇਂ ਬਣੇ ਪ੍ਰਵੇਸ਼ ਦੁਆਰ ਅਤੇ ਯੱਗਿਆਸ਼ਾਲਾ ਚੀਕਾ ਦਾ ਉਦਘਾਟਨ ਕਾਲਜ ਦੇ ਸਥਾਪਨਾ ਪਿ੍ੰਸੀਪਲ ਡਾ: ਹੰਸਰਾਜ ਗੰਧਾਰ ਨੇ ਕੀਤੀ ਸੀ | ਇਸ ਮੌਕੇ ਹਾਜ਼ਰ ਮਹਿਮਾਨਾਂ ਨੂੰ ਅਸ਼ੀਰਵਾਦ ਦਿੰਦੇ ਹੋਏ ਡਾ: ਹੰਸਰਾਜ ...
ਪਾਤੜਾਂ, 22 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਤੋਂ ਅਦਾਰਾ 'ਅਜੀਤ' ਦੇ ਪੱਤਰਕਾਰ ਜਗਦੀਸ਼ ਸਿੰਘ ਕੰਬੋਜ ਦੀ ਚਾਚੀ ਅਤੇ ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਕਾਹਨਗੜ੍ਹ ਦੇ ਮਾਤਾ ਸੰਤ ਕੌਰ ਦਾ ਪਿਛਲੇ ਦਿਨੀਂ ਇਕ ਬਿਮਾਰੀ ਕਾਰਨ ਦੇਹਾਂਤ ਹੋ ਗਿਆ | ਜਿਸ ਉਪਰੰਤ ...
ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਅਧਿਕਾਰੀਆਂ ਵਲੋਂ ਦੱਸੇ ਜਾਂਦੇ ਲਕੁਨੇ 'ਤੇ ਗਲਤ ਹੁੰਦਾ ਦੇਖ ਜਾਣ ਬੁੱਝ ਕੇ ਅੱਖਾਂ ਬੰਦ ਕਰਨਾ ਸ਼ਰਾਰਤੀ ਅਨਸਰਾਂ 'ਚ ਬੇਸ਼ਕੀਮਤੀ ਸਰਕਾਰੀ ਜਾਇਦਾਦਾਂ 'ਤੇ ਹੋਲੀ ਹੋਲੀ ਕਬਜ਼ੇ ਕਰਨ ਦੇ ਰੁਝਾਨ ਨੂੰ ਵਧਾ ਰਿਹਾ ਹੈ | ...
ਘੱਗਾ, 22 ਫਰਵਰੀ (ਵਿਕਰਮਜੀਤ ਸਿੰਘ ਬਾਜਵਾ)-ਆਵਾਜਾਈ ਦੇ ਨਿਯਮਾਂ ਨੂੰ ਲੈ ਕੇ ਸਾਨੂੰ ਸਭ ਨੂੰ ਸੰਜੀਦਗੀ ਦਿਖਾਉਣੀ ਚਾਹੀਦੀ ਹੈ ਕਿਉਂਕਿ ਸਾਡੀ ਇਕ ਗ਼ਲਤੀ ਨਾਲ ਕਿਸੇ ਦਾ ਵੱਡਾ ਨੁਕਸਾਨ ਵੀ ਹੋ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਘੱਗਾ ਥਾਣੇ ਦੇ ਮੁਖੀ ...
ਪਟਿਆਲਾ, 22 ਫਰਵਰੀ (ਅ.ਸ. ਆਹਲੂਵਾਲੀਆ)-ਪੰਜਾਬ ਲੇਬਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾ ਨੇ ਕੇਂਦਰ ਸਰਕਾਰ ਦੀ ਭਰਵੇਂ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਜੋ ਗੈਸ ਅਤੇ ਤੇਲ ਦੀਆਂ ਕੀਮਤਾਂ ਵਿਚ ਵੱਡੇ ਪੱਧਰ 'ਤੇ ਵਾਧਾ ...
ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਰਾਜ ਅੰਦਰ ਚੱਲ ਰਹੇ ਸਾਰੇ ਵਿਕਾਸ ਪ੍ਰਾਜੈਕਟ ਮਿਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਹੋ ਜਾਣਗੇ | ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਨਾਲਾਇਕੀ ਕਰਕੇ 10 ਸਾਲਾਂ ਅੰਦਰ ਸ਼ਹਿਰੀ ਵਿਕਾਸ 'ਚ ਖੜੋਤ ਆਈ ਹੋਈ ਸੀ | ਹੁਣ ਮੌਜੂਦਾ ...
ਸਮਾਣਾ, 22 ਫਰਵਰੀ (ਹਰਵਿੰਦਰ ਸਿੰਘ ਟੋਨੀ)-ਪੰਜਾਬ ਸਰਕਾਰ ਨੂੰ ਸ਼ਰਾਬ ਤੋਂ ਹੋਣ ਵਾਲੀ ਆਮਦਨ ਬਾਰੇ ਤਾਂ ਤੁਸੀਂ ਸੁਣਿਆ ਹੋਵੇਗਾ | ਜਿਸ ਨਾਲ ਸਰਕਾਰ ਦਾ ਖ਼ਜ਼ਾਨਾ ਭਰਦਾ ਹੈ ਅਤੇ ਪੰਜਾਬ ਦੇ ਵਿਕਾਸ ਕਾਰਜਾਂ ਵਾਲੀ ਗੱਡੀ ਘੁੰਮਦੀ ਹੈ ਪਰ ਸ਼ਰਾਬ ਤੋਂ ਟੈਕਸ ਦੇ ਰੂਪ 'ਚ ...
ਭੁਨਰਹੇੜੀ, 22 ਫਰਵਰੀ (ਧਨਵੰਤ ਸਿੰਘ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਲਿਆਂਦੇ ਤਿੰਨ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੇਸ ਦੀ ਰਾਜਧਾਨੀ ਦਿੱਲੀ ਦੀ ਹੱਦ ਉਪਰ ਸੰਘਰਸ਼ ਨੂੰ ਸਥਾਨਕ ਖੇਤਰ ਤੋਂ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ | ਕਿਸਾਨ ਅੰਦੋਲਨ ਪ੍ਰਤੀ ...
ਪਟਿਆਲਾ, 22 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਪੰਜਾਬ ਵਲੋਂ ਬ੍ਰਾਹਮਣ ਸਮਾਜ ਨੂੰ ਬੁਲੰਦੀਆਂ 'ਤੇ ਲੈ ਕੇ ਜਾਣ ਲਈ ਜਾਗੋ ਲਹਿਰ ਦੀ ਲੜੀ ਨੂੰ ਅੱਗੇ ਤੋਰਦਿਆਂ ਮਹੀਨਾਵਾਰ ਹਵਨਯੱਗ ਪਰਸ਼ੂਰਾਮ ਵਾਟਿਕਾ ਵਿਖੇ ਹਵਨ ਯੱਗ ਵਿਚ ਵੈਦਿਕ ...
ਨਾਭਾ, 22 ਫਰਵਰੀ (ਕਰਮਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਇਕ ਵਿਸ਼ੇਸ਼ ਬੈਠਕ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂ ਵਾਲਾ ਨਾਭਾ ਵਿਖੇ ਅੰਤਰਿੰਗ ਕਮੇਟੀ ਮੈਂਬਰ ...
ਡਕਾਲਾ, 22 ਫਰਵਰੀ (ਪਰਗਟ ਸਿੰਘ ਬਲਬੇੜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਦੇ ਐੱਨ. ਐੱਸ.ਐੱਸ ਵਿਭਾਗ ਵਲੋਂ ਕਿਸਾਨ ਮਜ਼ਦੂਰ ...
ਸਨੌਰ, 22 ਫਰਵਰੀ (ਸੋਖਲ)-ਟੈਕਨੀਕਲ ਸਰਵਿਸ ਯੂਨੀਅਨ ਸਬ ਡਿਵੀਜ਼ਨ ਸਨੌਰ ਦੀ ਜਨਰਲ ਕੌਂਸਲ ਦੀ ਬੈਠਕ ਸ. ਕਸ਼ਮੀਰ ਸਿੰਘ ਡਵੀਜ਼ਨ ਪ੍ਰਧਾਨ ਪੂਰਬ ਮੰਡਲ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੇ ਸਾਥੀਆਂ ਨੇ ਸ਼ਮੂਲੀਅਤ ਕੀਤੀ | ਇਸ ਬੈਠਕ ਵਿਚ ਕਿਸਾਨੀ ਸੰਘਰਸ਼ ...
ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਸ਼ਮਸ਼ਾਨਘਾਟ, ਸਵਰਗਧਾਮ ਸਭਾ ਸੁਸਾਇਟੀ ਤਿ੍ਪੜੀ ਨੂੰ ਸ਼ਮਸ਼ਾਨਘਾਟ ਦੀ ਕਾਇਆਂ-ਕਲਪ ਅਤੇ ਡਿਵੈਲਪਮੈਂਟ ਲਈ ਸਮੁੱਚੀ ਟੀਮ ਨੂੰ 10 ਲੱਖ ਰੁਪਏ ਦੀ ਗਰਾਂਟ ਦਾ ਚੈੱਕ ...
ਪਟਿਆਲਾ, 22 ਫਰਵਰੀ (ਅ.ਸ. ਆਹਲੂਵਾਲੀਆ)-ਇੰਜ ਜਾਪ ਰਿਹਾ ਹੈ ਜਿਵੇਂ ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਸਬ-ਡਿਵੀਜ਼ਨ, ਪੰਜਾਬ ਸਰਕਾਰ ਦੀ ਪ੍ਰਸ਼ਾਸਨਿਕ ਪਕੜ ਤੋਂ ਬਾਹਰ ਹੋ ਚੁੱਕੀ ਹੈ ਸ਼ਾਇਦ ਇਸੇ ਕਾਰਨ ਇਸ ਖ਼ਿੱਤੇ ਵਿਚ ਲੰਬੇ ਸਮੇਂ ਤੋਂ ਕਾਨੰੂਨ ਵਿਰੋਧੀ ਤੱਤਾਂ ਦਾ ...
ਪਟਿਆਲਾ, 22 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸਿੱਖ ਬੁੱਧੀਜੀਵੀ ਕੌਂਸਲ ਵਲੋਂ ਸਾਕਾ ਨਨਕਾਣਾ ਸਾਹਿਬ ਦੇ 100 ਸਾਲ ਪੂਰੇ ਹੋਣ 'ਤੇ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਮਨਾਉਣ ਲਈ 700 ਸਿੰਘਾਂ ਦੇ ਜਥੇ ਨੂੰ ਮੋਦੀ ਸਰਕਾਰ ਵਲੋਂ ਆਗਿਆ ਨਾ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX