ਤਾਜਾ ਖ਼ਬਰਾਂ


ਸਵੀਡਨ 'ਚ ਚਾਕੂ ਨਾਲ ਹਮਲਾ, 8 ਲੋਕ ਜ਼ਖਮੀ
. . .  23 minutes ago
ਸਟਾਕਹੋਮ, 4 ਮਾਰਚ - ਸਵੀਡਨ 'ਚ ਬੁੱਧਵਾਰ ਨੂੰ ਚਾਕੂ ਨਾਲ ਹਮਲਾ ਹੋਇਆ ਜਿਸ ਕਾਰਨ 8 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਮਲਾ ਦੱਖਣੀ ਸਵੀਡਨ ਵਿਚ ਹੋਇਆ। ਇਹ ਹਮਲਾ 20 ਸਾਲਾ ਨੌਜਵਾਨ ਵਲੋਂ ਕੀਤਾ ਗਿਆ ਹੈ। ਜਿਸ ਨੂੰ ਪੁਲਿਸ...
ਅੱਜ ਭਾਰਤ ਇੰਗਲੈਂਡ ਵਿਚਕਾਰ ਖੇਡਿਆ ਜਾਵੇਗਾ ਚੌਥਾ ਟੈਸਟ
. . .  39 minutes ago
ਅਹਿਮਦਾਬਾਦ, 4 ਮਾਰਚ - ਅੱਜ ਭਾਰਤ ਤੇ ਇੰਗਲੈਂਡ ਵਿਚਕਾਰ ਚੌਥਾ ਟੈਸਟ ਮੈਚ ਖੇਡਿਆ ਜਾਵੇਗਾ। ਇਹ ਟੈਸਟ ਮੈਚ ਅਹਿਮਦਾਬਾਦ ਖੇਡਿਆ ਜਾਵੇਗਾ। ਭਾਰਤ ਇਸ ਸੀਰੀਜ਼ ਵਿਚ 2-1 ਨਾਲ ਅੱਗੇ ਹੈ। ਭਾਰਤ ਲਈ ਇਹ ਟੈਸਟ ਮੈਚ ਬਹੁਤ...
ਅੱਜ ਦਾ ਵਿਚਾਰ
. . .  38 minutes ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੁਣ 5 ਦੀ ਬਜਾਏ 4 ਮਾਰਚ ਨੂੰ
. . .  1 day ago
ਬੁਢਲਾਡਾ , 3 ਮਾਰਚ (ਸਵਰਨ ਸਿੰਘ ਰਾਹੀ) - ਪੰਜਾਬ ਮੰਤਰੀ ਪ੍ਰੀਸ਼ਦ ਦੀ ਪਹਿਲਾਂ 5 ਮਾਰਚ ਨੂੰ ਵੀਡੀਓ ਕਾਨਫਸਿੰਗ ਰਾਹੀ ਹੋਣ ਵਾਲੀ ਮੀਟਿੰਗ ਹੁਣ 4 ਮਾਰਚ ਨੂੰ ਹੋਵੇਗੀ। ਸਰਕਾਰ ਦੇ ਆਮ ਪ੍ਰਬੰਧਨ ਵਿਭਾਗ ਵੱਲੋਂ ਇਸ ਨਿਰਧਾਰਤ ...
10000 ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵਿਭਾਗ ਦੀ ਟੀਮ ਨੇ ਪਟਵਾਰੀ ਕੀਤਾ ਕਾਬੂ
. . .  1 day ago
ਗੁਰਾਇਆ , 3 ਮਾਰਚ { ਬਲਵਿੰਦਰ ਸਿੰਘ } -ਜਲੰਧਰ ਦੇ ਗੁਰਾਇਆ ਕਸਬੇ ਦੀ ਸਬ ਤਹਿਸੀਲ ਦੇ ਇਕ ਪਟਵਾਰੀ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਚਰਨਜੀਤ ਸਿੰਘ...
ਨਿਹਾਲੂਵਾਲ ਪਿੰਡ 'ਚ ਮਾਂ ਤੋਂ ਬਾਅਦ ਪੁੱਤਰ ਨੇ ਦਮ ਤੋੜਿਆ, ਇਕੱਠਿਆਂ ਦਾ ਕੀਤਾ ਸਸਕਾਰ
. . .  1 day ago
ਲੋਹੀਆਂ ਖ਼ਾਸ, 3 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ) ਜਲੰਧਰ ਜ਼ਿਲ੍ਹੇ ਦੇ ਬਲਾਕ ਲੋਹੀਆਂ ਖ਼ਾਸ ਦੇ ਪਿੰਡ ਨਿਹਾਲੂਵਾਲ 'ਚ ਉਸ ਵੇਲੇ ਅਤਿ ਦੁਖਦਾਈ ਘਟਨਾ ਵਾਪਰੀ ਜਦੋਂ ਲੰਘੀ ਸ਼ਾਮ 7 ਵਜੇ ਮਾਤਾ ਅਤੇ ਅਗਲੇ ਦਿਨ ਤੜਕੇ 4 ਕੁ ਵਜੇ ਪੁੱਤਰ ...
ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਸਿੱਖ ਮਸਲਿਆਂ ਸਬੰਧੀ ਲਿਖਿਆ ਪੱਤਰ
. . .  1 day ago
ਅੰਮ੍ਰਿਤਸਰ, 3 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਚਿੱਟੇ ਦੀ ਓਵਰ ਡੋਜ਼ ਨੇ ਨੌਜਵਾਨ ਦੀ ਜਾਨ ਲਈ
. . .  1 day ago
ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਤਾਮਕੋਟ ਦੇ ਨੌਜਵਾਨ ਦੀ ਚਿੱਟੇ ਦੀ ਵੱਧ ਡੋਜ਼ ਲੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਜਾਣਕਾਰੀ ਅਨੁਸਾਰ ਧੰਨਾ ਸਿੰਘ (22) ਪੁੱਤਰ ...
ਕਿਸਾਨ ਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ,ਸਰਕਾਰੀ ਸਹਾਇਤਾ ਮਿਲਣ ‘ਤੇ ਕੀਤਾ ਜਾਵੇਗਾ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ ,3 ਮਾਰਚ (ਸਾਧੂ ਰਾਮ ਲੰਗੇਆਣਾ)- ਪਿੰਡ ਨੱਥੂਵਾਲਾ ਗਰਬੀ ਤਹਿਸੀਲ ਬਾਘਾਪੁਰਾਣਾ ਦੇ ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਜੋ ਪਿਛਲੇ ਦਿਨੀਂ 21 ਫਰਵਰੀ ਨੂੰ ਕੁਡਲੀ ਬਾਰਡਰ ਦਿੱਲੀ ਵਿਖੇ ਧਰਨੇ ਵਿੱਚ ਪਹੁੰਚੇ ਹੋਏ ਸਨ ਉਥੇ ਹੀ ਸੜਕ ਹਾਦਸੇ ...
ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚੋਂ ਤਲਾਸ਼ੀ ਦੌਰਾਨ ਮਿਲੇ ਸੱਤ ਮੋਬਾਇਲ ਫੋਨ
. . .  1 day ago
ਫ਼ਿਰੋਜ਼ਪੁਰ, 3 ਮਾਰਚ (ਗੁਰਿੰਦਰ ਸਿੰਘ)- ਲਗਾਤਾਰ ਨਸ਼ੀਲੇ ਪਦਾਰਥਾਂ ਅਤੇ ਮੋਬਾਇਲ ਫੋਨਾਂ ਦੀ ਬਰਾਮਦਗੀ ਕਾਰਨ ਸੁਰਖ਼ੀਆਂ 'ਚ ਚਲ ਰਹੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਬੀਤੀ ਰਾਤ ਤਲਾਸ਼ੀ ਦੌਰਾਨ ਫਿਰ ਕੈਦੀਆਂ...
ਮੋਗਾ 'ਚ ਕੋਰੋਨਾ ਦੇ 18 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 3 ਮਾਰਚ (ਗੁਰਤੇਜ ਸਿੰਘ ਬੱਬੀ)- ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸਿਹਤ ਵਿਭਾਗ ਨੇ ਮੋਗਾ ਨੇ ਜ਼ਿਲ੍ਹੇ 'ਚ 18 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਕੀਤੀ...
ਸੜਕ ਹਾਦਸੇ 'ਚ ਲੜਕੀ ਦੀ ਮੌਤ ਅਤੇ ਮਾਂ ਗੰਭੀਰ ਜ਼ਖਮੀ
. . .  1 day ago
ਭੀਖੀ, 3 ਮਾਰਚ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਕੋਟੜਾ ਕਲਾਂ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 30 ਸਾਲਾ ਲੜਕੀ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਜਾਣਕਾਰੀ...
ਸੁਵਿਧਾ ਕੇਂਦਰਾਂ 'ਚ ਕੋਵਿਡ ਵੈਕਸੀਨ ਲਈ 4 ਮਾਰਚ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
. . .  1 day ago
ਅਜਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੁਵਿਧਾ ਕੇਂਦਰ 'ਚ ਕੋਵਿਡ ਵੈਕਸੀਨ ਭਲਕੇ 4 ਮਾਰਚ ਤੋਂ ਕੋਵਿਡ ਵੈਕਸੀਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ...
ਭਾਰਤ ਬਾਇਓਟੈਕ ਨੇ ਜਾਰੀ ਕੀਤੇ ਤੀਜੇ ਟਰਾਇਲ ਦੇ ਨਤੀਜੇ, ਕੋਵੈਕਸੀਨ 81 ਫ਼ੀਸਦੀ ਪ੍ਰਭਾਵਸ਼ਾਲੀ
. . .  1 day ago
ਨਵੀਂ ਦਿੱਲੀ, 3 ਮਾਰਚ- ਵੈਕਸੀਨ ਬਣਾਉਣ ਵਾਲੀ ਕੰਪਨੀ ਭਾਰਤ ਬਾਇਓਟੈਕ ਨੇ ਆਪਣੀ ਕੋਰੋਨਾ ਵੈਕਸੀਨ 'ਕੋਵੈਕਸੀਨ' ਦੇ ਤੀਜੇ ਪੜਾਅ ਦੇ ਟਰਾਇਲ ਦਾ ਡਾਟਾ ਅੱਜ ਜਾਰੀ ਕਰ ਦਿੱਤਾ ਹੈ। ਇਸ 'ਚ...
ਪੁਣੇ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਪੁਣੇ, 3 ਮਾਰਚ- ਪੁਣੇ ਦੇ ਬਿਬਵੇਵਾੜੀ ਇਲਾਕੇ 'ਚ ਅੱਜ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ...
ਪਿੰਡ ਖੇੜੀ ਗੰਢਿਆਂ ਦੀ ਨਹਿਰ 'ਚ ਡਿੱਗੇ 2 ਬੱਚਿਆਂ ਦੀ ਮਾਂ ਤੇ ਉਸ ਦੇ ਪਤੀ ਦੀ ਮਾਸੀ ਦਾ ਲੜਕਾ ਹੀ ਨਿਕਲਿਆ ਕਾਤਿਲ
. . .  1 day ago
ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੌੜ)- ਲਗਭਗ ਡੇਢ ਸਾਲ ਪਹਿਲਾਂ ਪਿੰਡ ਖੇੜੀ ਗੰਢਿਆਂ ਦੀ ਨਹਿਰ 'ਚ ਡੁੱਬਣ ਕਾਰਨ ਹੋਈ ਦੋ ਬੱਚਿਆਂ ਦੀ ਮੌਤ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਨੇ ਦੱਸਿਆ ਕਿ ਬੱਚਿਆਂ...
ਕਪਿਲ ਦੇਵ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਨਵੀਂ ਦਿੱਲੀ, 3 ਮਾਰਚ- ਸਾਬਕਾ ਕ੍ਰਿਕਟਰ ਕਪਿਲ ਦੇਵ ਨੇ ਅੱਜ ਦਿੱਲੀ ਦੇ ਫੋਰਟਿਸ ਹਸਪਤਾਲ 'ਚ ਜਾ ਕੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼...
ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ 'ਚ ਕੇਸ ਦਰਜ
. . .  1 day ago
ਲੁਧਿਆਣਾ, 3 ਮਾਰਚ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ 'ਚ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ...
ਬਿਜਲੀ ਮੁਲਾਜ਼ਮਾਂ ਦੀਆਂ 12 ਜਥੇਬੰਦੀਆਂ ਨੇ ਕੀਤਾ ਮੋਤੀ ਮਹਿਲ ਵੱਲ ਕੂਚ
. . .  1 day ago
ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੌੜ)- ਅੱਜ ਪਟਿਆਲਾ ਵਿਖੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਪੰਜਾਬ ਭਰ ਤੋਂ ਪਹੁੰਚੀਆਂ 12 ਬਿਜਲੀ ਜਥੇਬੰਦੀਆਂ ਨੇ ਬਿਜਲੀ ਨਿਗਮ ਦੇ...
ਪੰਜਾਬ ਸਰਕਾਰ ਨੇ 5 ਮਾਰਚ ਨੂੰ ਸੱਦੀ ਕੈਬਨਿਟ ਦੀ ਬੈਠਕ
. . .  1 day ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ 5 ਮਾਰਚ ਨੂੰ ਕੈਬਨਿਟ ਦੀ ਬੈਠਕ ਸੱਦੀ ਗਈ ਹੈ। ਇਹ ਬੈਠਕ ਸਵੇਰੇ 9 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਵੇਗੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਭਲਕੇ ਤੱਕ ਲਈ ਮੁਲਤਵੀ
. . .  1 day ago
ਉੱਘੀ ਗਾਇਕਾ ਹਰਸ਼ਦੀਪ ਕੌਰ ਨੇ ਬੇਟੇ ਨੂੰ ਦਿੱਤਾ ਜਨਮ
. . .  1 day ago
ਨਵੀਂ ਦਿੱਲੀ, 3 ਮਾਰਚ - ਪ੍ਰਸਿੱਧ ਗਾਇਕਾ ਹਰਸ਼ਦੀਪ ਕੌਰ ਤੇ ਉਨ੍ਹਾਂ ਦੇ ਪਤੀ ਮਨਕੀਤ ਸਿੰਘ ਦੇ ਘਰ ਬੇਟੇ...
ਕਣਕ ਦੀਆਂ ਬੋਰੀਆਂ ਹੇਠ 2 ਵਿਅਕਤੀਆਂ ਦੇ ਦੱਬਣ ਨਾਲ ਮੌਤ
. . .  1 day ago
ਬਾਘਾ ਪੁਰਾਣਾ, 3 ਮਾਰਚ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਦੀ ਨਿਹਾਲ ਸਿੰਘ ਵਾਲਾ ਸੜਕ 'ਤੇ ਸਥਿਤ ਪੰਜਾਬ ਸਟੇਟ ਵੇਅਰ ਹਾਊਸ ਦੇ ਓਪਨ ਪਲੱਥਾ ਵਿਚ ਜਦੋਂ ਚੌਕੀਦਾਰ ਬਲਜੀਤ ਸਿੰਘ ਤੇ ਭਜਨ ਸਿੰਘ ਦੀ ਮੌਤ ਹੋ...
ਮਜੀਠੀਆ ਨੇ ਵਿਧਾਇਕ ਹਰਮਿੰਦਰ ਗਿੱਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  1 day ago
ਚੰਡੀਗੜ੍ਹ, 3 ਮਾਰਚ (ਸੁਰਿੰਦਰਪਾਲ ਸਿੰਘ)- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਧਾਨ ਸਭਾ 'ਚ ਕਾਂਗਰਸੀ ਵਿਧਾਇਕ ਅਤੇ ਸਾਬਕਾ ਫੈਡਰੇਸ਼ਨ ਆਗੂ ਹਰਮਿੰਦਰ ਸਿੰਘ ਗਿੱਲ 'ਤੇ...
ਸੈਕਸ ਸੀਡੀ ਕਾਂਡ 'ਚ ਫਸੇ ਕਰਨਾਟਕ ਸਰਕਾਰ ਮੰਤਰੀ ਨੇ ਜਾਰਕੀਹੋਲੀ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 3 ਮਾਰਚ- ਸੈਕਸ ਸੀਡੀ ਕਾਂਡ 'ਚ ਫਸੇ ਕਰਨਾਟਕ ਸਰਕਾਰ ਦੇ ਮੰਤਰੀ ਜਾਰਕੀਹੋਲੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਬੀ. ਐਸ. ਯੇਦੀਯੁਰੱਪਾ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਕੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਕਪੂਰਥਲਾ / ਫਗਵਾੜਾ

ਮੁੱਖ ਮੰਤਰੀ ਵਲੋਂ ਸੁਲਤਾਨਪੁਰ ਲੋਧੀ 'ਚ 134.18 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਆਨਲਾਈਨ ਸ਼ੁਰੂਆਤ

ਕਪੂਰਥਲਾ, 22 ਫਰਵਰੀ (ਅਮਰਜੀਤ ਕੋਮਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਪੰਜਾਬ ਦੇ ਵੱਡੇ ਸ਼ਹਿਰਾਂ ਦੇ ਨਾਲ-ਨਾਲ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ 134.18 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ | ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਹੋਏ ਸਮਾਗਮ ਮੌਕੇ ਸੁਲਤਾਨਪੁਰ ਲੋਧੀ ਹਲਕੇ ਦੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੋਂ ਇਲਾਵਾ ਹੋਰ ਅਧਿਕਾਰੀ ਮੁੱਖ ਮੰਤਰੀ ਵਲੋਂ ਆਨਲਾਈਨ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਹਾਜ਼ਰ ਸਨ | ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਸਮਾਰਟ ਸਿਟੀ ਤਹਿਤ ਸਰਕਾਰ ਵਲੋਂ 77.1 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ-ਸੁਲਤਾਨਪੁਰ ਲੋਧੀ ਵਾਇਆ ਫੱਤੂਢੀਂਗਾ ਸੜਕ ਨੂੰ ਚਾਰ ਮਾਰਗੀ, 26.6 ਕਰੋੜ ਰੁਪਏ ਦੀ ਲਾਗਤ ਨਾਲ ਡਡਵਿੰਡੀ ਤੋਂ ਸੁਲਤਾਨਪੁਰ ਲੋਧੀ ਤੱਕ ਵਾਇਆ ਰੇਲ ਕੋਚ ਫ਼ੈਕਟਰੀ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ, 26.09 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਵੇਈਾ ਦੇ ਕਿਨਾਰੇ ਪੱਕੇ ਕਰਨ ਤੇ ਖੁੱਲ੍ਹੀਆਂ ਥਾਵਾਂ ਦਾ ਨਿਰਮਾਣ ਕਰਨ, 2.3 ਕਰੋੜ ਰੁਪਏ ਦੀ ਲਾਗਤ ਨਾਲ ਸੁਲਤਾਨਪੁਰ ਲੋਧੀ ਦੇ ਮੋਰੀ ਮੁਹੱਲਾ, ਸੈਂਟਰਲ ਪਾਰਕ ਤੇ ਜਵਾਲਾ ਜੀ ਵਿਖੇ ਪਾਰਕਾਂ ਦੀ ਉਸਾਰੀ ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਅੱਗ ਬੁਝਾਉਣ ਤੇ ਬਚਾਅ ਲਈ ਸੁਰੱਖਿਆ ਉਪਕਰਨਾਂ ਦੀ ਖ਼ਰੀਦ ਕਰਨਾ ਆਦਿ ਸ਼ਾਮਲ ਹੈ | ਵਰਨਣਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਕੇਂਦਰ ਸਰਕਾਰ ਵਲੋਂ ਇਤਿਹਾਸਕ ਸ਼ਹਿਰ ਕਪੂਰਥਲਾ ਨੂੰ ਸਮਾਰਟ ਸਿਟੀ ਵਿਚ ਸ਼ਾਮਲ ਕੀਤਾ ਗਿਆ ਸੀ ਤੇ ਇਸ ਸਬੰਧੀ ਪਿਛਲੇ ਵਰ੍ਹੇ 30 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਲਤਾਨਪੁਰ ਲੋਧੀ ਵਿਚ 40 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਪ੍ਰੋਜੈਕਟਾਂ, ਜਿਨ੍ਹਾਂ ਵਿਚ ਨਵਾਂ ਪ੍ਰਬੰਧਕੀ ਕੰਪਲੈਕਸ ਬਣਾਉਣ, ਕਿਲ੍ਹਾ ਸਰਾਏ ਦੇ ਨਵੀਨੀਕਰਨ, ਸ਼ਹਿਰ ਦੇ ਦੋ ਸਕੂਲਾਂ 'ਚ ਸੋਲਰ ਪਾਵਰ ਪਲਾਂਟ ਲਗਾਉਣ, ਸਮਾਰਟ ਆਂਗਣਵਾੜੀ ਦੀ ਸਥਾਪਨਾ, ਸਮਾਰਟ ਸਕੂਲ ਤੇ ਸੀਵਰੇਜ ਟਰੀਟਮੈਂਟ ਪਲਾਂਟ ਬਣਾਉਣ ਲਈ ਨੀਂਹ ਪੱਥਰ ਰੱਖੇ ਸਨ | ਨਵਤੇਜ ਸਿੰਘ ਚੀਮਾ ਨੇ ਆਨਲਾਈਨ ਸਮਾਗਮ ਦੌਰਾਨ ਸੁਲਤਾਨਪੁਰ ਲੋਧੀ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਕਾਰਜ ਮੁਕੰਮਲ ਹੋਣ ਨਾਲ ਸੁਲਤਾਨਪੁਰ ਲੋਧੀ ਕੌਮਾਂਤਰੀ ਪੱਧਰ 'ਤੇ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਹੋਵੇਗਾ | ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਤਹਿਤ ਵਿਕਾਸ ਕੰਮਾਂ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਗਈ ਹੈ ਤੇ ਬਹੁਤ ਜਲਦੀ ਕੰਮ ਸ਼ੁਰੂ ਕਰ ਦਿੱਤੇ ਜਾਣਗੇ | ਇਸ ਮੌਕੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ, ਐਸ.ਪੀ. ਵਿਸ਼ਾਲਜੀਤ ਸਿੰਘ, ਕੌਂਸਲਰ ਤੇਜਵੰਤ ਸਿੰਘ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੰਜੀਵ ਖੁੱਲਰ, ਸ਼ਹਿਰੀ ਕਾਂਗਰਸ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ, ਕਾਂਗਰਸੀ ਆਗੂ ਸੰਜੀਵ ਮਰਵਾਹਾ ਆਦਿ ਹਾਜ਼ਰ ਸਨ |

ਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਟਰੱਕ ਹਾਦਸੇ 'ਚ ਮੌਤ

ਨਡਾਲਾ, 22 ਫਰਵਰੀ (ਮਾਨ)-ਮਕਸੂਦਪੁਰ ਵਾਸੀ ਨੌਜਵਾਨ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਗਈ | ਇਸ ਸਬੰਧੀ ਸਤਨਾਮ ਸਿੰਘ ਪੁੱਤਰ ਪਿਆਰਾ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਪ੍ਰੀਤ ਸਿੰਘ (29) 2010 ਵਿਚ ਅਮਰੀਕਾ ਗਿਆ ਸੀ ਤੇ ਉੱਥੇ ਕੈਲੇਫੋਰਨੀਆ ਫੰਨਟੈਨਾ ...

ਪੂਰੀ ਖ਼ਬਰ »

ਸੁੱਖ ਸਾਗਰ ਕਾਲੋਨੀ 'ਚ ਨਗਰ ਨਿਗਮ ਵਲੋਂ ਸ਼ਹਿਰ ਦਾ ਕੂੜਾ ਸੁੱਟੇ ਜਾਣ ਕਾਰਨ ਪਲਾਟ ਹੋਲਡਰਾਂ 'ਚ ਰੋਸ

ਕਪੂਰਥਲਾ, 22 ਫਰਵਰੀ (ਵਿ.ਪ੍ਰ.)- ਨਗਰ ਨਿਗਮ ਕਪੂਰਥਲਾ ਵਲੋਂ ਕਾਂਜਲੀ ਰੋਡ 'ਤੇ ਕੱਟੀ ਗਈ ਸੁੱਖ ਸਾਗਰ ਕਲੋਨੀ ਵਿਚ ਪਿਛਲੇ ਮਹੀਨਿਆਂ ਤੋਂ ਸ਼ਹਿਰ ਦਾ ਕੂੜਾ ਸੁੱਟੇ ਜਾਣ ਕਾਰਨ ਕਲੋਨੀ ਵਿਚਲੇ ਪਲਾਟ ਹੋਲਡਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਕਿਉਂਕਿ ਨਗਰ ਕੌਂਸਲ ਪਲਾਟਾਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਐਸੋਸੀਏਸ਼ਨ ਦਾ ਜ਼ਿਲ੍ਹਾ ਪੱਧਰੀ ਇਜਲਾਸ 25 ਨੂੰ - ਬਾਜਵਾ

ਕਪੂਰਥਲਾ, 22 ਫਰਵਰੀ (ਵਿ.ਪ੍ਰ.)- ਪੰਜਾਬ ਨੰਬਰਦਾਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦਾ ਜ਼ਿਲ੍ਹਾ ਪੱਧਰੀ ਇਜਲਾਸ 25 ਫਰਵਰੀ ਨੂੰ ਕਪੂਰਥਲਾ ਵਿਚ ਹੋਵੇਗਾ | ਇਹ ਜਾਣਕਾਰੀ ਐਸੋਸੀਏਸ਼ਨ ਦੇ ਸੂਬਾਈ ਜਨਰਲ ਸਕੱਤਰ ਜਰਨੈਲ ਸਿੰਘ ਬਾਜਵਾ ਨੇ ਸਟੇਟ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

'ਮਿਸ਼ਨ ਲਾਲ ਲਕੀਰ' ਨੂੰ ਮਨਜ਼ੂਰੀ ਕੈਪਟਨ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ- ਜੋਗਿੰਦਰ ਸਿੰਘ ਮਾਨ

ਫਗਵਾੜਾ, 22 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ 'ਮਿਸ਼ਨ ਲਾਲ ਲਕੀਰ' ਨੂੰ ਮਨਜ਼ੂਰੀ ਦਿੰਦਿਆਂ ਲਾਲ ਲਕੀਰ ਅਧੀਨ ਆਉਂਦੀਆਂ ਜਾਇਦਾਦਾਂ ਦੇ ਕਬਜ਼ਾ ਧਾਰੀਆਂ ਨੂੰ ਮਾਲਕਾਨਾ ਹੱਕ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ...

ਪੂਰੀ ਖ਼ਬਰ »

ਘਣਸ਼ਿਆਮ ਥੋਰੀ ਨੇ ਡੀ.ਸੀ. ਕਪੂਰਥਲਾ ਦਾ ਐਡੀਸ਼ਨਲ ਚਾਰਜ ਸੰਭਾਲਿਆ

ਕਪੂਰਥਲਾ, 22 ਫਰਵਰੀ (ਵਿ.ਪ੍ਰ.)- ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ 22 ਫਰਵਰੀ ਤੋਂ 19 ਮਾਰਚ ਤੱਕ ਮਸੂਰੀ ਵਿਚ ਟਰੇਨਿੰਗ 'ਤੇ ਚਲੇ ਜਾਣ ਕਾਰਨ ਜ਼ਿਲ੍ਹਾ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਕਪੂਰਥਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਵਾਧੂ ...

ਪੂਰੀ ਖ਼ਬਰ »

ਕੌ ਾਸਲਰ ਸੰਤਪ੍ਰੀਤ ਸਿੰਘ ਦੀ ਜਿੱਤ ਦੀ ਖੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)- ਨਗਰ ਕੌਂਸਲ ਚੋਣਾਂ 'ਚ ਮਿਲੀ ਸਫਲਤਾ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਪਣੇ ਗ੍ਰਹਿ ਸੈਂਟਰਲ ਟਾਊਨ ਨਿਵਾਸ ਵਿਖੇ ਵਾਰਡ ਨੰਬਰ 6 ਦੇ ਕੌਂਸਲਰ ਸੰਤਪ੍ਰੀਤ ਸਿੰਘ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਅਖੰਡ ...

ਪੂਰੀ ਖ਼ਬਰ »

ਜੋਗਿੰਦਰ ਰਾਮ ਪਰਿਵਾਰਿਕ ਯਾਦਾਂ ਭਲਾਈ ਟਰੱਸਟ ਵਲੋਂ ਕਵੀ ਦਰਬਾਰ

ਫਗਵਾੜਾ, 22 ਫਰਵਰੀ (ਤਰਨਜੀਤ ਸਿੰਘ ਕਿੰਨੜਾ)– ਸਵ. ਜੋਗਿੰਦਰ ਰਾਮ ਪਰਿਵਾਰਿਕ ਯਾਦਾਂ ਭਲਾਈ ਟਰੱਸਟ ਦੁਸਾਂਝ ਕਲਾ ਅਤੇ ਆਜ਼ਾਦ ਰੰਗ ਮੰਚ ਕਲਾ ਭਵਨ ਫਗਵਾੜਾ ਦੇ ਸਹਿਯੋਗ ਨਾਲ ਕਲਾਂ ਭਵਨ ਫਗਵਾੜਾ ਵਿਖੇ ਡਾ. ਵਿਨੋਦ ਕੁਮਾਰ ਵਲੋਂ ਰਚਿਤ ਕਿਤਾਬ 'ਵਿਚਾਰਧਾਰਾ, ਵਿਚਾਰਧਾਰਕ ...

ਪੂਰੀ ਖ਼ਬਰ »

ਗੁਰਿੰਦਰਜੀਤ ਯਾਦਗਾਰੀ ਕੁਸ਼ਤੀ ਮੁਕਾਬਲੇ ਦੇ ਫਾਈਨਲ 'ਚ ਅੰਮਿ੍ਤਪਾਲ ਖੰਨਾ ਨੇ ਦਿਨੇਸ਼ ਫਗਵਾੜਾ ਨੂੰ ਦਿੱਤੀ ਸ਼ਿਕਸਤ

ਫਗਵਾੜਾ, 22 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਪਰਮ ਨਗਰ ਵਿਖੇ ਗੁਰਿੰਦਰਜੀਤ ਮੈਮੋਰੀਅਲ ਸਪੋਰਟਸ ਕਲੱਬ ਅਤੇ ਯੰਗ ਸਪੋਰਟਸ ਕਲੱਬ ਮੇਹਲੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕਰਵਾਏ ਗਏ ਗੁਰਿੰਦਰਜੀਤ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਪਾਬੰਦੀਆਂ ਨੂੰ ਸਪਸ਼ਟ ਕੀਤਾ ਜਾਵੇ- ਡਾ: ਜੇ.ਐਸ. ਵਿਰਕ

ਫਗਵਾੜਾ, 22 ਫਰਵਰੀ (ਚਾਵਲਾ)- ਸਿਟੀਜ਼ਨ ਰਾਈਟਸ ਫੋਰਮ ਦੇ ਪ੍ਰਧਾਨ ਡਾ: ਜੇ.ਐਸ. ਵਿਰਕ ਨੇ ਕਿਹਾ ਕਿ ਕੋਵਿਡ 19 ਕਾਰਨ ਮਾਸਕ ਪਹਿਨਣ ਸਮੇਤ ਅਨੇਕ ਪਾਬੰਦੀਆਂ ਲਾਈਆਂ ਗਈਆਂ ਸਨ ਤੇ ਜਦੋਂ ਹੁਣ ਇਹ ਬਿਮਾਰੀ ਕਾਫ਼ੀ ਘੱਟ ਗਈ ਹੈ ਤਾਂ ਇਸ ਸਬੰਧੀ ਸਰਕਾਰੀ ਹਦਾਇਤਾਂ ਵਿਚ ਲੋੜੀਂਦੀ ...

ਪੂਰੀ ਖ਼ਬਰ »

ਗੁਰਦੁਆਰਾ ਹੱਟ ਸਾਹਿਬ ਦੀਆਂ ਅਧੂਰੀਆਂ ਸਰਾਂਵਾਂ ਤੇ ਹੋਰ ਪ੍ਰੋਜੈਕਟ ਜਲਦੀ ਕਾਰ ਸੇਵਾ ਰਾਹੀਂ ਮੁਕੰਮਲ ਕੀਤੇ ਜਾਣਗੇ- ਆਹਲੀ

ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)- ਬੀਬੀ ਜਗੀਰ ਕੌਰ ਪ੍ਰਧਾਨ ਐਸ.ਜੀ.ਪੀ.ਸੀ. ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਸ਼੍ਰੋਮਣੀ ਕਮੇਟੀ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਹਰ ਤਰ੍ਹਾਂ ਦੀ ਸਾਵਧਾਨੀ ਵਰਤਣ ਦੀ ਲੋੜ- ਡਾ: ਸੀਮਾ

ਕਪੂਰਥਲਾ, 22 ਫਰਵਰੀ (ਅਮਰਜੀਤ ਕੋਮਲ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਹਰ ਤਰ੍ਹਾਂ ਦੀ ਸਾਵਧਾਨੀ ਵਰਤਣ ਦੀ ਲੋੜ ਹੈ, ਤਦ ਹੀ ਅਸੀਂ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ | ਡਾ: ਸੀਮਾ ਸਿਵਲ ਸਰਜਨ ਕਪੂਰਥਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰੰਤਰ ਮਾਸਕ ਪਾਉਣ, ...

ਪੂਰੀ ਖ਼ਬਰ »

ਦਿੱਲੀ ਕਿਸਾਨੀ ਸੰਘਰਸ਼ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ

ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)- ਦਿੱਲੀ ਵਿਖੇ ਵੱਖ-ਵੱਖ ਬਾਰਡਰਾਂ 'ਤੇ ਪਿਛਲੇ 3 ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਤੇ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਨਵੇਂ ਕਾਲੇ ਖੇਤੀ ਕਾਨੂੰਨਾਂ ਦੇ ਨੁਕਸਾਨਾਂ ਪ੍ਰਤੀ ਇਲਾਕੇ ਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹੁਸੈਨਪੁਰ, 22 ਫਰਵਰੀ (ਸੋਢੀ)- ਗੁਰੂ ਰਵਿਦਾਸ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ.ਸੀ.ਐਫ. ਤੋਂ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਿਰੁੱਧ ਦਰਜ ਇਰਾਦਾ ਕਤਲ ਦਾ ਝੂਠਾ ਕੇਸ ਰੱਦ ਕੀਤਾ ਜਾਵੇ- ਜਥੇਦਾਰ ਇੰਦਰਜੀਤ ਸਿੰਘ

ਕਪੂਰਥਲਾ, 22 ਫਰਵਰੀ (ਵਿ.ਪ੍ਰ.)- ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਅਕਾਲੀ ਦਲ ਦੇ ਸਿਆਸੀ ਸਲਾਹਕਾਰ ਜਥੇਦਾਰ ਇੰਦਰਜੀਤ ਸਿੰਘ ਜੁਗਨੂੰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬੀਤੀ 14 ਫਰਵਰੀ ਨੂੰ ਨਗਰ ਕੌਂਸਲ ਦੀ ਚੋਣ ਮੌਕੇ ਪੁਲਿਸ ...

ਪੂਰੀ ਖ਼ਬਰ »

ਮੁਹੱਲਾ ਸ਼ਿਵਪੁਰੀ ਵਿਖੇ ਕਰਵਾਇਆ ਕ੍ਰਿਕਟ ਟੂਰਨਾਮੈਂਟ

ਫਗਵਾੜਾ, 22 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੇ ਮੁਹੱਲਾ ਸ਼ਿਵਪੁਰੀ ਵਿਖੇ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦੇ ਪ੍ਰੋਜੈਕਟ ਡਾਇਰੈਕਟਰ ਤਜਿੰਦਰ ਸਿੰਘ ਬਸਰਾ ਤੋਂ ਇਲਾਵਾ ਪ੍ਰਬੰਧਕਾਂ ਨਰੇਸ਼ ਕੁਮਾਰ, ਧਰਮਿੰਦਰ ਲਾਲ ਤੇ ਲਵਪ੍ਰੀਤ ਬਸਰਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਂਡ ਐਜੂਕੇਸ਼ਨ ਸੁਸਾਇਟੀ ਨੇ ਰਾਸ਼ਨ ਵੰਡਿਆ

ਫਗਵਾੜਾ, 22 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਮਾਨਵਤਾ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਮਹਾਰਾਜਾ ਰਣਜੀਤ ਸਿੰਘ ਵੈੱਲਫੇਅਰ ਐਂਡ ਐਜੂਕੇਸ਼ਨਲ ਸੋਸਾਇਟੀ ਫਗਵਾੜਾ ਵੱਲੋਂ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ | ਇਹ ਉਪਰਾਲਾ ਪਿਛਲੇ ਲੰਮੇ ਸਮੇਂ ਤੋਂ ਚੱਲ ਆ ਰਿਹਾ ...

ਪੂਰੀ ਖ਼ਬਰ »

ਮੁਫ਼ਤ ਕੈਂਸਰ ਤੇ ਮੈਡੀਕਲ ਜਾਂਚ ਕੈਂਪ 28 ਨੂੰ

ਹੁਸੈਨਪੁਰ, 22 ਫਰਵਰੀ (ਸੋਢੀ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ, ਐਨ.ਆਰ.ਆਈ. ਗਿਆਨ ਸਿੰਘ ਚੰਦੀ ਤੇ ਲਾਇਨਜ਼ ਕਲੱਬ ਕਪੂਰਥਲਾ ਫਰੈਂਡਜ਼ ਬੰਦਗੀ ਵਲੋਂ ਮੁਫ਼ਤ ਕੈਂਸਰ ਅਤੇ ਮੈਡੀਕਲ ਚੈੱਕਅਪ ਕੈਂਪ 28 ਫਰਵਰੀ ਦਿਨ ਐਤਵਾਰ ਨੂੰ ਸਰਕਾਰੀ ਮਿਡਲ ਸਕੂਲ ਦੀ ਗਰਾਂਉਡ 'ਚ ...

ਪੂਰੀ ਖ਼ਬਰ »

ਗੁਰੀ ਨਡਾਲਾ ਦਾ ਸਿੰਗਲ ਟਰੈਕ 'ਰਾਂਝਾ ਹੀਰ ਦਾ' ਨੂੰ ਭਰਵਾਂ ਹੁੰਗਾਰਾ

ਢਿਲਵਾਂ, 22 ਫਰਵਰੀ (ਸੁਖੀਜਾ, ਪ੍ਰਵੀਨ)– ਬਰੇਵ ਆਰਟਸ ਦੀ ਪੇਸ਼ਕਸ਼ ਪ੍ਰਸਿੱਧ ਗਾਇਕ ਗੁਰੀ ਨਡਾਲਾ ਦਾ ਸਿੰਗਲ ਟਰੈਕ 'ਰਾਂਝਾ ਹੀਰ ਦਾ', ਪਿਛਲੇ ਦਿਨੀ ਰਿਲੀਜ਼ ਕੀਤਾ ਗਿਆ ਸੀ | ਇਸ ਸਿੰਗਲ ਟਰੈਕ ਨੂੰ ਸਰੋਤਿਆਂ ਵੱਲੋਂ ਬਹੁਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਮਿਊਜ਼ਿਕ ...

ਪੂਰੀ ਖ਼ਬਰ »

ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਸਰਕਾਰ ਨੇ ਲੋਕਾਂ 'ਤੇ ਆਰਥਿਕ ਬੋਝ ਪਾਇਆ- ਪੰਛੀ, ਗਿੱਲ

ਢਿਲਵਾਂ, 22 ਫਰਵਰੀ (ਸੁਖੀਜਾ, ਪ੍ਰਵੀਨ)- 'ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਸਰਕਾਰ ਨੇ ਲੋਕਾਂ 'ਤੇ ਆਰਥਿਕ ਬੋਝ ਪਾਇਆ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪ੍ਰਸਿੱਧ ਗਾਇਕ ਸੁਖਵਿੰਦਰ ਪੰਛੀ ਅਤੇ ਪ੍ਰਸਿੱਧ ਗਾਇਕਾ ਕੌਰ ਗਿੱਲ ਨੇ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ 2 ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 22 ਫਰਵਰੀ (ਪੱਤਰ ਪੇ੍ਰਰਕਾਂ ਰਾਹੀਂ)- ਸਥਾਨਕ ਪੁਲਿਸ ਨੇ ਮਾਡਲ ਟਾਊਨ ਸੁਲਤਾਨਪੁਰ ਲੋਧੀ ਤੋਂ ਇਕ ਰਾਜ ਮਿਸਤਰੀ ਦੇ ਮੋਟਰ ਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਪੀੜਤ ਵਲੋਂ ਦਿੱਤੀ ਗਈ ਸ਼ਿਕਾਇਤ ਦੀ ਦੌਰਾਨੇ ਤਫ਼ਤੀਸ਼ ਦੋ ਦੋਸ਼ੀਆਂ ਨੂੰ ਮੋਟਰਸਾਈਕਲ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਸਬੰਧੀ ਸੈਮੀਨਾਰ

ਢਿਲਵਾਂ, 22 ਫਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਟ੍ਰੈਫਿਕ ਐਜੂਕੇਸ਼ਨ ਸੈੱਲ ਕਪੂਰਥਲਾ ਵਲੋਂ ਅੱਜ ਸਰਕਾਰੀ ਹਾਈ ਸਕੂਲ ਬੁਤਾਲਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਟ੍ਰੈਫਿਕ ਐਜੂਕੇਸ਼ਨ ...

ਪੂਰੀ ਖ਼ਬਰ »

ਵਿਕਾਸ ਦੀਆਂ ਨਵੀਆਂ ਪੈੜਾਂ ਪਾਉਂਦਾ ਪੀਰਾਂ ਫ਼ਕੀਰਾਂ ਦੀ ਛੋਹ ਪ੍ਰਾਪਤ ਦਰਵੇਸ਼ ਪਿੰਡ

ਤਰਨਜੀਤ ਸਿੰਘ ਕਿੰਨੜਾ-(98140-00001) ਫਗਵਾਡਾ- ਦਰਵੇਸ਼ ਪਿੰਡ ਫਗਵਾੜਾ ਤਹਿਸੀਲ ਦਾ ਬਹੁਤ ਹੀ ਮਹੱਤਵਪੂਰਨ ਪਿੰਡ ਹੈ, ਭਾਵੇਂ ਕਿ ਇਸ ਦੀ ਆਬਾਦੀ ਵੱਡੇ ਪਿੰਡਾਂ ਦੇ ਮੁਕਾਬਲੇ ਥੋੜ੍ਹੀ ਹੈ | ਇਹ ਪਿੰਡ ਪਹਿਲਾਂ ਦਰਵੇਸ਼ ਪਿੰਡ ਅਤੇ ਢੱਕ ਦਰਵੇਸ਼ ਪਿੰਡ ਵਜੋਂ ਜਾਣਿਆ ਜਾਂਦਾ ...

ਪੂਰੀ ਖ਼ਬਰ »

ਭਾਈ ਸਭਰਾਅ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਚਾਰਜ ਸੰਭਾਲਿਆ

ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਦੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾਅ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ...

ਪੂਰੀ ਖ਼ਬਰ »

ਭਾਰਤ ਸਰਬੱਤ ਸਿਹਤ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਸਿਹਤ ਵਿਭਾਗ ਵਚਨਬੱਧ- ਡਾ: ਸੀਮਾ

ਕਪੂਰਥਲਾ, 22 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਭਾਰਤ ਸਰਬੱਤ ਸਿਹਤ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਸਕੀਮ ਤਹਿਤ ਸਰਕਾਰ ਵਲੋਂ ਇਕ ਪਰਿਵਾਰ ਨੂੰ 5 ਲੱਖ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ...

ਪੂਰੀ ਖ਼ਬਰ »

ਮੋਦੀ ਸਰਕਾਰ ਹੁਣ ਤੇਲ ਤੇ ਗੈਸ ਦੀਆਂ ਕੀਮਤਾਂ ਵਧਾ ਕੇ ਦੇ ਦੇਸ਼ ਵਾਸੀਆਂ ਨੂੰ ਦੇ ਰਹੀ ਅੱਛੇ ਦਿਨ ਦਾ ਤੋਹਫ਼ਾ- ਪਲਾਹੀ, ਹਰਬੰਸ ਲਾਲ

ਫਗਵਾੜਾ, 22 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਰੋਜ਼ਾਨਾ ਵਾਧੇ 'ਤੇ ਤਿੱਖੀ ਪ੍ਰਤੀਕਿਰਿਆਂ ਪ੍ਰਗਟ ਕਰਦਿਆਂ ਨੈਸ਼ਨਲ ਰੂਰਲ ਡਿਵੈਲਪਮੈਂਟ ਸੁਸਾਇਟੀ ਦੇ ਪ੍ਰਧਾਨ ਜਤਿੰਦਰਪਾਲ ...

ਪੂਰੀ ਖ਼ਬਰ »

ਫਗਵਾੜਾ ਦੇ ਸੁਰਖਪੁਰੀਏ ਨੇ 3 ਤਗਮੇ ਜਿੱਤੇ

ਫਗਵਾੜਾ, 22 ਫਰਵਰੀ (ਵਾਲੀਆ)-41ਵੀਂ ਓਪਨ ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਸੰਤ ਅਤਰ ਸਿੰਘ ਦੀ ਚਰਨ ਛੋਹ ਪ੍ਰਾਪਤ ਸ੍ਰੀ ਮਸਤੂਆਣਾ ਸਾਹਿਬ ਜ਼ਿਲ੍ਹਾ ਸੰਗਰੂਰ ਦੇ ਸਪੋਰਟਸ ਕੰਪਲੈਕਸ ਵਿਚ ਹੋਈ, ਜਿਸ ਵਿਚ ਚੋਟੀ ਦੇ ਸਿਰਕੱਢ 300 ਐਥਲੀਟਾਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਢੱਕ ਪੰਡੋਰੀ ਵਿਖੇ ਸੜੇ ਬਿਜਲੀ ਦੇ 6 ਮੀਟਰ

ਖਲਵਾੜਾ, 22 ਫਰਵਰੀ (ਮਨਦੀਪ ਸਿੰਘ ਸੰਧੂ)- ਫਗਵਾੜਾ ਦੇ ਨਜ਼ਦੀਕੀ ਪਿੰਡ ਢੱਕ ਪੰਡੋਰੀ ਵਿਖੇ ਬੀਤੀ ਸ਼ਾਮ ਬਿਜਲੀ ਦੇ ਇਕ ਬਕਸੇ ਵਿਚ ਲੱਗੇ ਛੇ ਬਿਜਲੀ ਦੇ ਮੀਟਰਾਂ ਦਾ ਸੜਨਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਜਾਣਕਾਰੀ ਅਨੁਸਾਰ ਦੇਰ ਸ਼ਾਮ ਕਰੀਬ 7.30 ਵਜੇ ਰਾਹਗੀਰਾਂ ਨੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 22 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਡਿਪਟੀ ਸੁਪਰਡੈਂਟ ਸਰਬਜੀਤ ਸਿੰਘ ਨੇ ਦੱਸਿਆ ਕਿ ਹਵਾਲਾਤੀ ਲਾਲਾ ਰਾਮ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਹਵਾਲਾਤੀ ਵਿਰੁੱਧ ਕੇਸ ਦਰਜ

ਕਪੂਰਥਲਾ, 22 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ | ਆਪਣੀ ਸ਼ਿਕਾਇਤ ਵਿਚ ਡਿਪਟੀ ਸੁਪਰਡੈਂਟ ਹਰਦੇਵ ਸਿੰਘ ਨੇ ਦੱਸਿਆ ਕਿ ਹਵਾਲਾਤੀ ਅਵਤਾਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਕਪੂਰਥਲਾ, 22 ਫਰਵਰੀ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਹੇਠ ਏ.ਐਸ.ਆਈ. ਪਰਮਜੀਤ ਸਿੰਘ ਨੇ ਦੋ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਸ਼ੇਖੂਪੁਰ ਨੇੜੇ ਕਥਿਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 26 ਮਾਮਲੇ ਆਏ ਸਾਹਮਣੇ

ਕਪੂਰਥਲਾ, 22 ਫਰਵਰੀ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 26 ਮਾਮਲੇ ਸਾਹਮਣੇ ਆਏ ਹਨ ਤੇ ਮਰੀਜ਼ਾਂ ਦੀ ਗਿਣਤੀ ਵੱਧ ਕੇ 5261 ਹੋ ਗਈ ਹੈ, ਜਿਨ੍ਹਾਂ ਵਿਚੋਂ 155 ਐਕਟਿਵ ਮਾਮਲੇ ਹਨ ਤੇ 4898 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ਅੱਜ 9 ਹੋਰ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ...

ਪੂਰੀ ਖ਼ਬਰ »

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਮੇਲਾ ਧੂਮਧਾਮ ਨਾਲ ਮਨਾਇਆ

ਕਪੂਰਥਲਾ, 22 ਫਰਵਰੀ (ਸਡਾਨਾ)- ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ ਬਸੰਤ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਐਸ.ਪੀ.ਡੀ. ਵਿਸ਼ਾਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਜ਼ਿਲ੍ਹਾ ਪਰਿਵਾਰ ਭਲਾਈ ਪ੍ਰੋਜੈਕਟ ਅਫ਼ਸਰ ਸਨੇਹ ਲਤਾ ਤੇ ਅਮਰੀਕਾ ਤੋਂ ...

ਪੂਰੀ ਖ਼ਬਰ »

'ਆਪ' 21 ਮਾਰਚ ਨੂੰ ਬਾਘਾ ਪੁਰਾਣਾ 'ਚ ਕਰਵਾਏਗੀ ਮਹਾਂ ਕਿਸਾਨ ਸੰਮੇਲਨ-ਮਾਨ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਮਹਾਂਕਿਸਾਨ ਸੰਮੇਲਨ ਕਰੇਗੀ ਅਤੇ ਇਸ ਸੰਮੇਲਨ ਨੂੰ ਸੰਬੋਧਨ ਕਰਨ ਲਈ 'ਆਪ' ਦੇ ਕਨਵੀਨਰ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣਗੇ | ਇਹ ...

ਪੂਰੀ ਖ਼ਬਰ »

ਉੱਘੇ ਹਾਕੀ ਖਿਡਾਰੀ ਸੋਢੀ ਮੁੜ 'ਆਪ' 'ਚ ਸ਼ਾਮਿਲ

ਜਲੰਧਰ, 22 ਫਰਵਰੀ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੂੰ ਇਕ ਵੱਡੀ ਮਜ਼ਬੂਤੀ ਮਿਲੀ | ਕੌਮਾਂਤਰੀ ਹਾਕੀ ਖਿਡਾਰੀ ਅਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਆਈ.ਜੀ. ਸੁਰਿੰਦਰ ਸੋਢੀ ਅਤੇ ਕਈ ਹੋਰ ਵੱਡੀਆਂ ਹਸਤੀਆਂ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ...

ਪੂਰੀ ਖ਼ਬਰ »

ਮਹਿਲਾ ਸਰਪੰਚਾਂ-ਪੰਚਾਂ ਲਈ ਬੀ.ਡੀ.ਪੀ.ਓ. ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਸਿਖਲਾਈ ਕੈਂਪ

ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਲਤਾਨਪੁਰ ਲੋਧੀ ਵਿਖੇ ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਗਿੱਲ ਦੀ ਅਗਵਾਈ ਹੇਠ ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਤੋਂ ਜਾਣੂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਨੇ ਦਿੱਤਾ ਐਸ.ਡੀ.ਐਮ. ਕਪੂਰਥਲਾ ਨੂੰ ਮੰਗ ਪੱਤਰ

ਕਪੂਰਥਲਾ, 22 ਫਰਵਰੀ (ਵਿ.ਪ੍ਰ.)-ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਅੱਜ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵੰਤ ਸਿੰਘ ਔਜਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਮਹਿੰਦਰਪਾਲ ਉੱਚਾ ਦੀ ਅਗਵਾਈ ਵਿਚ ਐਸ.ਡੀ.ਐਮ. ਕਪੂਰਥਲਾ ਵਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਖੰਗੂੜਾ ਵਿਖੇ ਬੀਬੀਆਂ ਨੇ ਕੱਢੀ ਮੋਦੀ ਸਰਕਾਰ ਦੇ ਕਾਲੇ ਕਾਨੰੂਨਾਂ ਖ਼ਿਲਾਫ਼ ਰੈਲੀ

ਫਗਵਾੜਾ, 22 ਫਰਵਰੀ (ਅਸ਼ੋਕ ਕੁਮਾਰ ਵਾਲੀਆ)- ਪਿੰਡ ਖੰਗੂੜਾ ਵਿਖੇ ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਨਾਰੀ ਸ਼ਕਤੀ ਦੇ ਨਾਅਰੇ ਹੇਠ ਪਿੰਡ ਵਿਚ ਰੈਲੀ ਕੱਢੀ ਗਈ | ਇਹ ਰੈਲੀ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਪਿੰਡ ਵਿਚ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਸ਼ਾਨਦਾਰ ਜਿੱਤ ਦਿਵਾਉਣ ਲਈ ਸ਼ਹਿਰ ਵਾਸੀਆਂ ਦਾ ਕੀਤਾ ਧੰਨਵਾਦ

ਸੁਲਤਾਨਪੁਰ ਲੋਧੀ, 22 ਫਰਵਰੀ (ਨਰੇਸ਼ ਹੈਪੀ, ਥਿੰਦ)- ਨਗਰ ਕੌਂਸਲ ਚੋਣਾਂ ਵਿਚ ਭਾਰੀ ਬਹੁਮਤ ਦਿਵਾਉਣ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਨ ਲਈ ਕਾਂਗਰਸੀ ਕੌਂਸਲਰਾਂ ਵਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਸ਼ਹਿਰ ਸੁਲਤਾਨਪੁਰ ਲੋਧੀ ਵਿਚ ਇਕ ਵਿਸ਼ਾਲ ਰੋਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX