ਤਾਜਾ ਖ਼ਬਰਾਂ


ਸ਼੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵੱਲਾ ਕੋਰੋਨਾ ਕਾਲ ਦੌਰਾਨ ਵਧੀਆ ਸੇਵਾਵਾਂ ਮੁਹੱਈਆ ਕਰਵਾ ਰਿਹਾ : ਜਗੀਰ ਕੌਰ
. . .  1 minute ago
ਅੰਮ੍ਰਿਤਸਰ, 21 ਅਪ੍ਰੈਲ (ਰਾਜੇਸ਼ ਕੁਮਾਰ) : ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਸ਼੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵੱਲਾ ਕੋਰੋਨਾ ਕਾਲ ਦੌਰਾਨ ਵਧੀਆ ਸੇਵਾਵਾਂ...
ਬਾਰਦਾਨੇ ਦੀ ਸਮੱਸਿਆ ਕਾਰਨ ਆੜ੍ਹਤੀਆ ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ - ਅੰਮ੍ਰਿਤਸਰ ਮੁੱਖ ਮਾਰਗ ਜਾਮ
. . .  7 minutes ago
ਖੋਸਾ ਦਲ ਸਿੰਘ / ਫ਼ਿਰੋਜ਼ਪੁਰ, 21 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ) - ਨਜ਼ਦੀਕੀ ਅਨਾਜ ਮੰਡੀ ਕੱਸੋਆਣਾ,ਮਰਖਾਈ,ਖੋਸਾ ਦਲ ਸਿੰਘ ਵਿਖੇ ਬਾਰਦਾਨੇ ਅਤੇ ਲਿਫ਼ਟਿੰਗ ਦੀ ਆ ਰਹੀ ਸਮੱਸਿਆ ਕਾਰਨ ਅੱਜ...
ਮਕਸੂਦਪੁਰ, ਸੂੰਢ ਮੰਡੀ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪਰੇਸ਼ਾਨ
. . .  12 minutes ago
ਸੰਧਵਾਂ,21 ਅਪ੍ਰੈਲ( ਪ੍ਰੇਮੀ ਸੰਧਵਾਂ) ਬੰਗਾ ਮਾਰਕੀਟ ਕਮੇਟੀ ਦੇ ਅਧੀਨ ਆਉਂਦੀ ਮਕਸੂਦਪੁਰ, ਸੂੰਢ।ਦਾਣਾ ਮੰਡੀ, ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪਰੇਸ਼ਾਨ ਹਨ...
ਬਾਰਦਾਨੇ ਦੀ ਘਾਟ,ਕਣਕ ਦੀ ਖ਼ਰੀਦ ਵਿਚ ਹੋ ਰਹੀ ਦੇਰੀ, ਕੋਰੋਨਾ ਦੀ ਆੜ ਵਿਚ ਕਿਸਾਨਾਂ ਨੂੰ ਬਦਨਾਮ ਕਰਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ
. . .  17 minutes ago
ਅੰਮ੍ਰਿਤਸਰ 21 (ਹਰਮਿੰਦਰ ਸਿੰਘ ) - ਬਾਰਦਾਨੇ ਦੀ ਘਾਟ,ਕਣਕ ਦੀ ਖ਼ਰੀਦ ਵਿਚ ਹੋ ਰਹੀ ਦੇਰੀ,ਕੋਰੋਨਾ ਦੀ ਆੜ ਵਿਚ ਲਾਕਡਾਉਨ ਲਾਉਣ ਤੇ ਕਿਸਾਨਾਂ ਨੂੰ ਬਦਨਾਮ ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ ਕੋਰੋਨਾ ਪਾਜ਼ੀਟਿਵ
. . .  31 minutes ago
ਨਵੀਂ ਦਿੱਲੀ , 21 ਅਪ੍ਰੈਲ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ...
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ
. . .  49 minutes ago
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ...
ਦਿੱਲੀ ਨੂੰ ਆਕਸੀਜਨ ਸਪਲਾਈ ਕਰਨ ਲਈ ਕੀਤਾ ਜਾ ਰਿਹੈ ਮਜਬੂਰ - ਅਨਿਲ ਵਿੱਜ
. . .  57 minutes ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਹਰਿਆਣਾ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ...
ਸ੍ਰੀ ਮੁਕਤਸਰ ਸਾਹਿਬ: ਮਲਕੀਤ ਸਿੰਘ ਖੋਸਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ
. . .  1 minute ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਮਲਕੀਤ ਸਿੰਘ ਖੋਸਾ ਜੋ ਕਿ ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਨ, ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਚਾਰਜ ਦਿੱਤਾ ਗਿਆ...
ਹਰਿਆਣਾ ਦੇ ਸਕੂਲਾਂ ਵਿਚ 31 ਮਈ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ
. . .  about 1 hour ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਕੋਰੋਨਾ ਨੂੰ ਮੁੱਖ ਰੱਖਦੇ ਹੋਏ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ...
ਨਾਸਿਕ ਆਕਸੀਜਨ ਟੈਂਕਰ ਲੀਕ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 22 ਹੋਈ
. . .  about 1 hour ago
ਨਾਸਿਕ, 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ। ਇਸ ਹਾਦਸੇ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ
. . .  about 1 hour ago
ਚੰਡੀਗੜ੍ਹ, 21 ਅਪ੍ਰੈਲ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ ...
ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ,ਆਕਸੀਜਨ ਟੈਂਕ ਹੋਇਆ ਲੀਕ , 11 ਮਰੀਜ਼ਾਂ ਦੀ ਮੌਤ
. . .  about 1 hour ago
ਨਾਸਿਕ (ਮਹਾਰਾਸ਼ਟਰ ) - 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਬਠਿੰਡਾ ਮਾਨਸਾ ਰੋਡ ਨੂੰ 2 ਘੰਟੇ ਲਈ ਜਾਮ ਕੀਤਾ
. . .  about 1 hour ago
ਕੋਟਫੱਤਾ (ਬਠਿੰਡਾ) 21 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ਅਤੇ ਪਿਛਲੇ 5 ਦਿਨ ਤੋਂ ਕਣਕ ਦੀ ਬੋਲੀ ਲਈ ਇੰਸਪੈਕਟਰ ਦੇ...
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮਾਰਕਫੈੱਡ ਦੇ ਇੰਸਪੈਕਟਰ ਨੂੰ ਬਾਰਦਾਨਾ ਨਾ ਹੋਣ ਕਾਰਨ ਘੇਰਿਆ ਗਿਆ
. . .  about 1 hour ago
ਬਰਨਾਲਾ / ਹੰਡਿਆਇਆ, 21 ਅਪ੍ਰੈਲ (ਗੁਰਜੀਤ ਸਿੰਘ ਖੁੱਡੀ ) - ਹੰਡਿਆਇਆ ਦੇ ਨੇੜਲੇ ਪਿੰਡ ਖੁੱਡੀ ਕਲਾਂ ਦੀ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂਆਂ ਵਲੋਂ ਮਾਰਕਫੈੱਡ ਦੇ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਦੀ ਕਣਕ ਖ਼ਰਾਬ ਮੌਸਮ ਦੌਰਾਨ ਮੰਡੀਆਂ ਵਿਚ ਰੁਲ ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ
. . .  about 2 hours ago
ਅੰਮ੍ਰਿਤਸਰ 21 (ਹਰਮਿੰਦਰ ਸਿੰਘ ) - ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ ,...
ਜ਼ਿਲ੍ਹਾ ਬਰਨਾਲਾ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕਿਸਾਨਾਂ ਨੇ ਨੈਸ਼ਨਾਲ ਹਾਈਵੇ ਜਾਮ ਕੀਤਾ
. . .  about 1 hour ago
ਟੱਲੇਵਾਲ, 21 ਅਪ੍ਰੈਲ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਵਿੱਖੇ ਭਾਕਿਯੂ ਉਗਰਾਹਾਂ ਦੀ ਅਗਵਾਈ ਵਿਚ ਬਾਰਦਾਨੇ ਦੀ ਘਾਟ...
ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ - ਰਾਜ ਸਰਕਾਰਾਂ ਲਈ 400 ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ
. . .  about 2 hours ago
ਵੀਂ ਦਿੱਲੀ , 21 ਅਪ੍ਰੈਲ - ਭਾਰਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਐਸ.ਆਈ.ਆਈ. ਨੇ ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ ਕੀਤਾ ਹੈ - ਰਾਜ ਸਰਕਾਰਾਂ ਲਈ 400 ਰੁਪਏ ...
ਬਾਰਦਾਨੇ ਦੀ ਕਮੀ ਸਦਕਾ ਕਿਸਾਨ ਜਥੇਬੰਦੀ ਵਲੋਂ ਬਾਘਾ ਪੁਰਾਣਾ ਮੁੱਖ ਖ਼ਰੀਦ ਕੇਂਦਰ ਅੱਗੇ ਰੋਡ ਜਾਮ
. . .  about 3 hours ago
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ) - ਹਾੜ੍ਹੀ ਰੁੱਤ ਦੀ ਮੁੱਖ ਫ਼ਸਲ ਕਣਕ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਦੇ ਪ੍ਰਬੰਧ ਬਿਲਕੁਲ ਲੜਖੜਾ ਚੁੱਕੇ ਹਨ, ਬਾਘਾ ਪੁਰਾਣਾ ਦੇ ਮੁੱਖ ਖ਼ਰੀਦ ਕੇਂਦਰ ...
ਸਕੂਲ ਛੱਡਣ ਦੇ ਸਰਟੀਫਿਕੇਟ ਦੀ ਹੁਣ ਜ਼ਰੂਰਤ ਨਹੀ, ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਹੁਕਮ
. . .  about 3 hours ago
ਚੰਡੀਗੜ੍ਹ , 21 ਅਪ੍ਰੈਲ - ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਸਕੂਲ ਛੱਡਣ ਸਰਟੀਫਿਕੇਟ ਦੇ ਹੁਕਮ , ਹੁਣ ਜੇਕਰ ਬੱਚਾ ਇਕ ਪ੍ਰਾਈਵੇਟ/ਸਰਕਾਰੀ ਸਕੂਲ ਤੋਂ ਹੱਟ ਕੇ ਕਿਸੇ ਵੀ...
ਅਦਾਕਾਰ ਚਿਰੰਜੀਵੀ ਦਾ ਐਲਾਨ - ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ ਮੁਫ਼ਤ ਕੋਵਿਡ -19 ਟੀਕਾਕਰਨ
. . .  about 4 hours ago
ਚੇਨਈ, 21 ਅਪ੍ਰੈਲ - ਚਿਰੰਜੀਵੀ ਦੀ ਅਗਵਾਈ ਵਾਲੀ ਕੋਰੋਨਾ ਕਰਿਸਿਸ ਚੈਰੀਟੀ (ਸੀ.ਸੀ.ਸੀ.) ਨੇ ਐਲਾਨ ਕੀਤਾ ਹੈ ਕਿ, ਉਹ ਅਪੋਲੋ 247 ਦੇ ਸਹਿਯੋਗ ਨਾਲ ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ...
ਯੂਕੇ ਜਾਣ ਵਾਲੀਆਂ ਉਡਾਣਾਂ 24 ਤੋਂ 30 ਅਪ੍ਰੈਲ 2021 ਤੱਕ ਰੱਦ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਜਿਹੜੇ ਯਾਤਰੀ ਭਾਰਤ ਅਤੇ ਬ੍ਰਿਟੇਨ ਦੇ ਵਿਚਕਾਰ ਯਾਤਰਾ ਕਰਨ ਜਾ ਰਹੇ ਸਨ, ਉਹ ਨੋਟ ਕਰ ਸਕਦੇ ਹਨ ਕਿ ਯੂ. ਕੇ. ਦੁਆਰਾ ਐਲਾਨੀਆਂ ਤਾਜ਼ਾ ਪਾਬੰਦੀਆਂ ਦੇ ਮੱਦੇਨਜ਼ਰ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,95,041 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਨਵੀਂ ਦਿਲੀ, 21 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,95,041 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਦਰਦਨਾਕ ਸੜਕ ਹਾਦਸੇ 'ਚ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ
. . .  about 5 hours ago
ਮਾਨਾਂਵਾਲਾ, 21 ਅਪ੍ਰੈਲ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ ਜੀ.ਟੀ. ਰੋਡ ਦੋਬੁਰਜੀ ਤੋਂ ਵੱਲਾ ਬਾਈਪਾਸ 'ਤੇ ਗਾਰਡਨ ਇਨਕਲੇਵ ਕਲੋਨੀ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ...
ਜਾਰਜ ਫਲਾਇਡ ਮੌਤ ਮਾਮਲੇ ਵਿਚ ਗੋਰਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ
. . .  about 6 hours ago
ਮਿਨੀਆਪੋਲਿਸ, 21 ਅਪ੍ਰੈਲ - ਅਮਰੀਕਾ ਵਿਚ ਬੀਤੇ ਸਾਲ ਗੋਰੇ ਪੁਲਿਸ ਅਧਿਕਾਰੀ ਹੱਥੋਂ ਅਫ਼ਰੀਕੀ ਮੂਲ ਦੇ ਅਮਰੀਕੀ ਜਾਰਜ ਫਲਾਇਡ ਦੀ ਹੱਤਿਆ ਦੇ ਮਾਮਲੇ ਵਿਚ ਗੋਰੇ ਪੁਲਿਸ ਅਧਿਕਾਰੀ ਡੈਰੇਕ ਚਾਵਿਨ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਗੋਰੇ ਪੁਲਿਸ ਅਧਿਕਾਰੀ 'ਤੇ ਦੋਸ਼ ਹੈ ਕਿ ਉਸ ਨੇ 46 ਸਾਲਾ ਫਲਾਇਡ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਜ਼ਿੰਦਗੀ 'ਚ ਲੰਮੇ ਕਦਮ ਪੁੱਟਣਾ ਜੇ ਮੁਸ਼ਕਿਲ ਹੋ ਜਾਵੇ ਤਾਂ ਛੋਟੇ ਕਦਮ ਹੀ ਪੁੱਟੋ, ਪਰ ਅੱਗੇ ਵਧਣਾ ਬੰਦ ਨਾ ਕਰੋ। -ਜੌਨ ਗਾਰਡਨ

ਫ਼ਤਹਿਗੜ੍ਹ ਸਾਹਿਬ

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਭੱੁਖ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਭੁੱਖ ਹੜਤਾਲ ਆਰੰਭ ਕੀਤੀ ਗਈ ਹੈ, ਜਿਸ ਵਿਚ ਸੂਬਾ ਕਨਵੀਨਰ ਠਾਕੁਰ ਸਿੰਘ, ਜ਼ਿਲ੍ਹਾ ਕਨਵੀਨਰ ਅਵਤਾਰ ਸਿੰਘ, ਹਰਵਿੰਦਰ ਸਿੰਘ, ਜਗਦੀਸ਼ ਰਾਣਾ, ਗੁਰਦਰਸ਼ਨ ਸਿੰਘ ਅਤੇ ਮਨਪ੍ਰੀਤ ਕੌਰ ਦੀ ਅਗਵਾਈ ਹੇਠ 5 ਮੁਲਾਜ਼ਮ ਭੁੱਖ ਹੜਤਾਲ 'ਤੇ ਬੈਠੇ | ਇਸ ਮੌਕੇ ਬੁਲਾਰਿਆਂ ਨੇ ਦੱਸਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਲਿਸਟ ਦਿਨ ਪ੍ਰਤੀ ਦਿਨ ਲੰਮੀ ਹੁੰਦੀ ਜਾ ਰਹੀ ਹੈ ਪਰ ਸਰਕਾਰ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਟਾਲ ਮਟੋਲ ਦੀ ਨੀਤੀ ਤਹਿਤ ਡੰਗ ਟਪਾ ਰਹੀ ਹੈ | ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੌਰਾਨ 10 ਮਾਰਚ ਤੱਕ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਭੁੱਖ ਹੜਤਾਲ ਜਾਰੀ ਰੱਖੀ ਜਾਵੇਗੀ ਅਤੇ 5 ਮਾਰਚ ਨੂੰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ | ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਜਸਪਾਲ ਸਿੰਘ ਗਡਹੇੜਾ, ਗੁਰਮੇਲ ਸਿੰਘ, ਸਲਾਮਦੀਨ ਬਾਵਾ, ਦੇਸ ਰਾਜ, ਹਰਪ੍ਰੀਤ ਸਿੰਘ ਬਾਲਪੁਰ, ਹਰਜੀਤ ਸਿੰਘ, ਮਾਂਗੇ ਰਾਮ, ਹਰਵੰਤ ਸਿੰਘ, ਜਗਤਾਰ ਸਿੰਘ, ਪਿਆਰਾ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਸੁਰੇਸ਼ ਕੁਮਾਰ, ਹਰਬੰਸ ਸਿੰਘ ਮੰਡੇਰ ਆਦਿ ਸ਼ਾਮਿਲ ਸਨ |

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਇਕ ਵਿਅਕਤੀ ਨੂੰ 420 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਦੇ ਮੁਤਾਬਿਕ ਥਾਣਾ ਫ਼ਤਹਿਗੜ੍ਹ ਸਾਹਿਬ 'ਚ ਤਾਇਨਾਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਮੰਡੀ ਗੋਬਿੰਦਗੜ੍ਹ, 2 ਮਾਰਚ (ਪੱਤਰ ਪ੍ਰੇਰਕ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਅਜਮੇਰ ਸਿੰਘ ਆਪਣੀ ਪੁਲਿਸ ਪਾਰਟੀ ...

ਪੂਰੀ ਖ਼ਬਰ »

ਚੰਡੀਗੜ੍ਹ ਰੈਲੀ ਨੇ 2022 ਦੀਆਂ ਚੋਣਾਂ 'ਚ ਅਕਾਲੀ ਦਲ ਦੀ ਜਿੱਤ ਦੇ ਸੰਕੇਤ ਦਿੱਤੇ-ਭੱਟੀ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਕੀਤੀ ਭਰਵੀਂ ਰੈਲੀ ਨੇ ਜਿੱਥੇ ਪਾਰਟੀ ਵਰਕਰਾਂ 'ਚ ਨਵੀਂ ਰੂਹ ਫਕੀ ਹੈ, ਉੱਥੇ ਹੀ ਪੰਜਾਬ ਸਰਕਾਰ ਦੀ ਨੀਂਦ ਹਰਾਮ ਵੀ ਹੋ ਗਈ ਹੈ ਕਿਉਂਕਿ ਹੁਣ ਪੰਜਾਬ ਦੇ ਲੋਕ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਗਿ੍ਫ਼ਤਾਰ

ਮੰਡੀ ਗੋਬਿੰਦਗੜ੍ਹ, 2 ਮਾਰਚ (ਪੱਤਰ ਪ੍ਰੇਰਕ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ 180 ਗ੍ਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਸਬ-ਇੰਸਪੈਕਟਰ ਅਜਮੇਰ ਸਿੰਘ ਨੇ ਦੌਰਾਨੇ ਨਾਕਾਬੰਦੀ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਨੇ ਕੈਂਸਰ ਤੋਂ ਬਚਾਓ ਲਈ ਕੱਢੀ ਜਾਗਰੂਕਤਾ ਰੈਲੀ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਵਿਸ਼ਵ ਕੈਂਸਰ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦੌਰਾਨ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ ਡਾ. ...

ਪੂਰੀ ਖ਼ਬਰ »

ਸਾਲਾਨਾ ਫ਼ੰਡ ਵਸੂਲਣ 'ਤੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਡੀ.ਸੀ. ਨੂੰ ਕੀਤੀ ਸ਼ਿਕਾਇਤ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਭੱਲਮਾਜਰਾ ਦੇ ਵਸਨੀਕ ਸੰਦੀਪ ਕੁਮਾਰ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਦਿੱਤੀ ਲਿਖਤੀ ਦਰਖਾਸਤ ਵਿਚ ਸਰਹਿੰਦ ਮੰਡੀ ਦੇ ਇਕ ਨਿੱਜੀ ਸਕੂਲ ਦੇ ਪ੍ਰਬੰਧਕਾਂ ਉੱਪਰ ਨਾਜਾਇਜ਼ ...

ਪੂਰੀ ਖ਼ਬਰ »

ਹਲਕਾ ਅਮਲੋਹ ਦੇ ਹਰ ਇਕ ਵਰਕਰ ਤੇ ਆਗੂ ਦਾ ਮੈਂ ਹਮੇਸ਼ਾ ਰਿਣੀ ਰਹਾਂਗਾ-ਰਾਜੂ ਖੰਨਾ

ਅਮਲੋਹ, 2 ਮਾਰਚ (ਰਿਸ਼ੂ ਗੋਇਲ)-ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਝੂਠੇ ਵਾਅਦਿਆਂ ਤੋਂ ਪਰਦਾ ਚੁੱਕਣ ਲਈ ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਦਾ ਘਿਰਾਓ ਕੀਤਾ ਗਿਆ ਸੀ, ਜਿਸ ਵਿਚ ਹਲਕਾ ਅਮਲੋਹ ਦੇ ਵਰਕਰ ਤੇ ਆਗੂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ 'ਚ ਸਕੂਲ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਕੇਂਦਰ ਨੇ ਮਹਿੰਗਾਈ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ-ਟੌਹੜਾ

ਜਖਵਾਲੀ, 2 ਮਾਰਚ (ਨਿਰਭੈ ਸਿੰਘ)-ਕਿਸਾਨ ਅੰਦੋਲਨ ਇਤਿਹਾਸਕ ਅੰਦੋਲਨ ਸਾਬਤ ਹੋ ਰਿਹਾ ਹੈ, ਜਦਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਕਰਕੇ ਖੇਤੀ ਦੇ ਤਿੰਨੇ ਕਾਨੂੰਨ ਰੱਦ ਕੀਤੇ ਜਾਂਦੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ...

ਪੂਰੀ ਖ਼ਬਰ »

ਬਸੀ ਪਠਾਣਾਂ ਦੀ ਸਬ ਜੇਲ੍ਹ 'ਚ ਨੌਵੇਂ ਪਾਤਸ਼ਾਹ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਮੁੱਦਾ ਬੀਰਦੇਵਿੰਦਰ ਸਿੰਘ ਨੇ ਫਿਰ ਚੁੱਕਿਆ

ਬਸੀ ਪਠਾਣਾਂ, 2 ਮਾਰਚ (ਗੁਰਬਚਨ ਸਿੰਘ ਰੁਪਾਲ)-ਬੀਤੇ 4 ਸਾਲ ਦੇ ਲੰਮੇ ਅਰਸੇ ਤੋਂ ਬਸੀ ਪਠਾਣਾਂ ਦੀ ਖਸਤਾਹਾਲ ਬੰਦ ਪਈ ਸਬ ਜੇਲ੍ਹ ਦਾ ਇਤਿਹਾਸਕ ਪਿਛੋਕੜ ਦੱਸਦੇ ਹੋਏ ਇਸ ਸਥਾਨ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਯਾਦਗਾਰ ਬਣਾਉਣ ਸਬੰਧੀ ਪੰਜਾਬ ...

ਪੂਰੀ ਖ਼ਬਰ »

ਭਾਂਬਰੀ ਦੇ ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਬਰਾਬਰ ਰਹੀ

ਖਮਾਣੋਂ, 2 ਮਾਰਚ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਭਾਂਬਰੀ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਤੇ ਡੇਰਾ ਬਾਬਾ ਰਾਮ ਜੀ ਦਾਸ (ਡੇਰਾ ਪਾਉ ਜੀ), ਬਾਬਾ ਲਖਵੀਰ ਦਾਸ ਗੱਦੀ ਨਸ਼ੀਨ, ਸਮੂਹ ਗਰਾਮ ਪੰਚਾਇਤ ਭਾਂਬਰੀ, ਯੂਥ ਕਲੱਬ ਅਤੇ ਨਗਰ ਨਿਵਾਸੀਆਂ ਵਲੋਂ 60ਵਾਂ ...

ਪੂਰੀ ਖ਼ਬਰ »

ਵਧ ਰਹੀਆਂ ਗੈਸ/ਤੇਲ ਦੀਆਂ ਕੀਮਤਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਕੀਤੀ ਬੇਹਾਲ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਮਨਪ੍ਰੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਗਾਤਾਰ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਕਾਰਨ ਆਮ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ, ਤੇ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਭਰ ਦੇ ...

ਪੂਰੀ ਖ਼ਬਰ »

ਵਿਸ਼ਵ 'ਵਰਸਿਟੀ 'ਚ ਕੌਮੀ ਵਿਗਿਆਨ ਦਿਹਾੜੇ 'ਤੇ ਦੋ ਰੋਜ਼ਾ ਸਮਾਗਮ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਫੈਕਲਟੀ ਆਫ਼ ਬੇਸਿਕ ਐਂਡ ਅਪਲਾਈਡ ਸਾਇਨਸਿਜ਼ ਵਲੋਂ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮੀ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਪੜ੍ਹਾਈ ਅਤੇ ਰੁਜ਼ਗਾਰ ਸਬੰਧੀ ਕਾਊਾਸਿਲੰਗ 5 ਨੂੰ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਵਿਦੇਸ਼ਾਂ 'ਚ ਪੜ੍ਹਾਈ ਅਤੇ ਰੁਜ਼ਗਾਰ ਪ੍ਰਾਰਥੀਆਂ ਦੀ ਕਾਊਾਸਲਿੰਗ ਲਈ ਉਲੀਕੇ ਪੋ੍ਰਗਰਾਮਾਂ ਅਨੁਸਾਰ ਪਹਿਲਾ ਪੜਾਅ 1 ਮਾਰਚ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ, ਜੋ ਕਿ 31 ਮਾਰਚ ਤੱਕ ...

ਪੂਰੀ ਖ਼ਬਰ »

ਧਰਮ ਦੇ ਰਸਤੇ ਚੱਲਣਾ ਸਾਰੇ ਦੁਨਿਆਵੀ ਕੰਮਾਂ ਨਾਲੋਂ ਅਵੱਲਾ-ਸਿੱਧੂਪੁਰ

ਬਸੀ ਪਠਾਣਾਂ, 2 ਮਾਰਚ (ਰਵਿੰਦਰ ਮੌਦਗਿਲ)-ਸ਼ਿਵ ਸ਼ਕਤੀ ਸਮਾਜ ਸੇਵਾ ਦਲ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮਹਾ ਸ਼ਿਵ ਰਾਤਰੀ ਮੌਕੇ ਮਹਾ ਸ਼ਿਵਪੁਰਾਣ ਕਥਾ ਸੁਣਨ ਪਹੰੁਚੇ ਮੱੁਖ ਮਹਿਮਾਨ ਤੇ ਕੋਆਰਡੀਨੇਟਰ ਸੋਸ਼ਲ ਮੀਡੀਆ ਆਈ.ਟੀ ਸੈੱਲ ਯੂਥ ਕਾਂਗਰਸ ਦਾ ਕਥਾ ...

ਪੂਰੀ ਖ਼ਬਰ »

ਪਤੰਗਬਾਜ਼ੀ ਦਾ ਟੂਰਨਾਮੈਂਟ ਕਰਵਾਇਆ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਰਾਜਿੰਦਰ ਸਿੰਘ)-ਸੀਰਤ ਗਰੁੱਪ ਵਲੋਂ ਪਤੰਗਬਾਜ਼ੀ ਦਾ ਤੀਜਾ ਸਾਲਾਨਾ ਟੂਰਨਾਮੈਂਟ ਜਤਿੰਦਰ ਭੱਲਾ ਦੀ ਅਗਵਾਈ ਹੇਠ ਦੁਸਹਿਰਾ ਗਰਾਊਾਡ ਸਰਹਿੰਦ ਸ਼ਹਿਰ ਵਿਖੇ ਕਰਵਾਇਆ ਗਿਆ, ਜਿਸ 'ਚ 64 ਪ੍ਰਤੀਯੋਗੀਆਂ ਨੇ ਭਾਗ ਲਿਆ | ਇਸ ਵਿਚ ਆਰੀਅਨ ਨੇ ...

ਪੂਰੀ ਖ਼ਬਰ »

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਰੁੜਕੀ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਉਪੰਰਤ ਭਾਈ ਅਮਰਜੀਤ ਸਿੰਘ ਦੇ ਰਾਗੀ ਜੱਥੇ ਨੇ ਰਸਭਿੰਨੇ ...

ਪੂਰੀ ਖ਼ਬਰ »

ਤੇਲ/ਗੈਸ ਦੀਆਂ ਨਿੱਤ ਵਧਦੀਆਂ ਕੀਮਤਾਂ ਨੇ ਜਨਤਾ ਦਾ ਜਿਊਣਾ ਕੀਤਾ ਮੁਹਾਲ-ਦੇਵ ਮਾਨ

ਭਾਦਸੋਂ, 2 ਮਾਰਚ (ਪ੍ਰਦੀਪ ਦੰਦਰਾਲਾ)-ਆਮ ਆਦਮੀ ਪਾਰਟੀ ਦੇ ਨਾਭਾ ਤੋਂ ਸਾਬਕਾ ਇੰਚਾਰਜ ਗੁਰਦੇਵ ਸਿੰਘ ਦੇਵ ਮਾਨ ਨੇ ਭਾਦਸੋਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪਿਛਲੇ ਮਹੀਨਿਆਂ ਤੋਂ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਤੇਲ ਕੰਪਨੀਆਂ ਵਲੋਂ ...

ਪੂਰੀ ਖ਼ਬਰ »

ਜਰਨੈਲ ਸਿੰਘ ਧੂੰਮੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਪਿੰਡ ਸੌਂਟੀ ਦੇ ਸਾਬਕਾ ਸਰਪੰਚ ਨਿਰਭੈ ਸਿੰਘ ਧੂੰਮੀ ਅਤੇ ਪ੍ਰਗਟ ਸਿੰਘ ਧੂੰਮੀ ਸਾਬਕਾ ਸਰਪੰਚ ਅੰਨੀਆਂ ਦੇ ਭਰਾਤਾ ਜਰਨੈਲ ਸਿੰਘ ਧੂੰਮੀ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਰਾਜਪੁਰਾ, 2 ਮਾਰਚ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਕ ਥਾਣੇਦਾਰ ਅਕਾਸ਼ ਸ਼ਰਮਾ ਸਮੇਤ ਪੁਲਿਸ ਪਾਰਟੀ ਨੇ ਸੇਵਾ ਮੰਦਰ ਰੋਡ ਰਾਜਪੁਰਾ ਨੇੜੇ ਇਕ ਵਿਅਕਤੀ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 2 ਮਾਰਚ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਘਰ ਦੇ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਕ ਪੁਲਿਸ ਨੂੰ ਸੱਤਿਆ ਰਾਣੀ ਪਤਨੀ ਨੱਥੂ ਰਾਮ ...

ਪੂਰੀ ਖ਼ਬਰ »

ਬਿਜਲੀ ਬੰਦ ਰਹੇਗੀ

ਸਮਾਣਾ, 2 ਮਾਰਚ (ਗੁਰਦੀਪ ਸ਼ਰਮਾ)-220 ਕੇ.ਵੀ. ਰਾਜਲਾ ਗਰਿੱਡ ਤੇ ਜ਼ਰੂਰੀ ਮੁਰੰਮਤ ਕਾਰਨ 4 ਮਾਰਚ ਨੂੰ 66 ਕੇ.ਵੀ. ਗਰਿੱਡ ਸਮਾਣਾ, ਬੰਮਣਾ, ਗਾਜੇਵਾਸ, ਫਤਿਹਮਾਜਰੀ ਤੋਂ ਚਲਦੇ ਫੀਡਰਾਂ ਦੀ ਬਿਜਲੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਇਸੇ ਤਰ੍ਹਾਂ 220 ...

ਪੂਰੀ ਖ਼ਬਰ »

ਮਿ੍ਤਕ ਆਸ਼ਰਿਤ ਪਰਿਵਾਰਾਂ ਨੇ ਬਿਜਲੀ ਨਿਗਮ ਮੂਹਰੇ ਦਿੱਤਾ ਧਰਨਾ

ਪਟਿਆਲਾ, 2 ਮਾਰਚ (ਖਰੋੜ)-ਮਿ੍ਤਕ ਆਸ਼ਰਿਤ ਪਰਿਵਾਰਾਂ ਵਲੋਂ ਨੌਕਰੀ ਹਾਸਲ ਕਰਨ ਦੀ ਮੰਗ ਨੂੰ ਲੈ ਕੇ ਬਿਜਲੀ ਨਿਗਮ ਮੂਹਰੇ ਧਰਨਾ ਦਿੱਤਾ ਗਿਆ | ਇਸ ਦੌਰਾਨ ਧਰਨਾਕਾਰੀਆਂ ਨੇ ਮਿ੍ਤਕ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ 'ਤੇ ਮਿਲਣ ਵਾਲੀਆਂ ਨੌਕਰੀਆਂ ਲਈ ਨਵੀਂ ਨੀਤੀ ...

ਪੂਰੀ ਖ਼ਬਰ »

ਮੋਦੀ ਨੇ ਪੂੰਜੀਪਤੀਆਂ ਦੀ ਪੱਟੀ ਆਪਣੀਆਂ ਅੱਖਾਂ 'ਤੇ ਬੰਨ੍ਹੀ-ਦਲਬੀਰ ਸਿੰਘ

ਦੇਵੀਗੜ੍ਹ, 2 ਮਾਰਚ (ਰਾਜਿੰਦਰ ਸਿੰਘ ਮੌਜੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਮ 'ਤੇ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਦੇਸ਼ ਵਿਆਪੀ ਕਿਸਾਨ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ 'ਚ ਤਿੰਨ ਵਿਦਿਆਰਥਣਾਂ ਸਮੇਤ 6 ਜਣੇ ਕੋਰੋਨਾ ਪਾਜ਼ੀਟਿਵ

ਸਮਾਣਾ, 2 ਮਾਰਚ (ਹਰਵਿੰਦਰ ਸਿੰਘ ਟੋਨੀ)-ਸਿਹਤ ਵਿਭਾਗ ਵਲੋਂ ਸਕੂਲਾਂ 'ਚ ਸ਼ੁਰੂ ਕੀਤੀ ਕੋਰੋਨਾ ਦੀ ਜਾਂਚ ਸਬੰਧੀ ਸਾਹਮਣੇ ਆਏ ਇਕ ਮਾਮਲੇ ਦੌਰਾਨ ਸਥਾਨਕ ਸਰਕਾਰੀ ਸਕੂਲ ਲੜਕੀਆਂ 'ਚ ਤਿੰਨ ਵਿਦਿਆਰਥਣਾਂ ਸਮੇਤ 6 ਜਣੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜਾਣਕਾਰੀ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਡਾ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਪ੍ਰਦਰਸ਼ਨ

ਰਾਜਪੁਰਾ, 2 ਮਾਰਚ (ਜੀ.ਪੀ. ਸਿੰਘ)-ਲੰਘੇ ਦਿਨੀਂ ਸਥਾਨਕ ਫੁਆਰਾ ਚੌਕ ਨੇੜੇ ਲੱਗੇ ਡਾ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਯੂਥ ਕਾਂਗਰਸੀ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ ਦੀ ਅਗਵਾਈ 'ਚ ਰੋਸ ...

ਪੂਰੀ ਖ਼ਬਰ »

ਫੈੱਡਰੇਸ਼ਨ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

ਪਟਿਆਲਾ, 2 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਦਿੱਤੇ ਸੱਦੇ ਤੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਰਮਾਣ ਭਵਨ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਦੀ ਕਲਾਸ ਫੋਰਥ ...

ਪੂਰੀ ਖ਼ਬਰ »

ਵਿਧਾਇਕ ਦੀ ਪਤਨੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਖਮਾਣੋਂ, 2 ਮਾਰਚ (ਜੋਗਿੰਦਰ ਪਾਲ)-ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਪਤਨੀ ਗੁਰਪ੍ਰੀਤ ਕੌਰ ਨੇ ਮਾਰਕੀਟ ਕਮੇਟੀ ਖਮਾਣੋਂ ਦੇ ਦਫ਼ਤਰ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਗੁਰਪ੍ਰੀਤ ਕੌਰ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ...

ਪੂਰੀ ਖ਼ਬਰ »

ਖਮਾਣੋਂ ਤੇ ਬਸੀ ਪਠਾਣਾਂ ਮਿਊਾਸੀਪਲ ਚੋਣ ਨਤੀਜਿਆਂ 'ਚ ਅਕਾਲੀ ਦਲ ਨੂੰ ਮਿਲੀ ਮੁੱਖ ਵਿਰੋਧੀ ਪਾਰਟੀ ਦੀ ਥਾਂ

ਖਮਾਣੋਂ, 2 ਮਾਰਚ (ਮਨਮੋਹਣ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਤੇ ਨਗਰ ਕੌਂਸਲ ਬਸੀ ਪਠਾਣਾਂ ਦੇ ਪਿਛਲੇ ਦਿਨੀਂ ਆਏ ਚੋਣ ਨਤੀਜਿਆਂ ਨੇ ਅਕਾਲੀ ਦਲ ਨੂੰ ਉਕਤ ਸ਼ਹਿਰਾਂ 'ਚ ਮੁੜ ਮੁੱਖ ਵਿਰੋਧੀ ਪਾਰਟੀ ਵਜੋਂ ਨਿਵਾਜਿਆ ਹੈ | ਇਨ੍ਹਾਂ ਚੋਣਾਂ 'ਚ ਖਮਾਣੋਂ ਨਗਰ ਪੰਚਾਇਤ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਨਮੂਨਿਆਂ ਦੌਰਾਨ ਸਿਹਤ ਵਿਭਾਗ ਦੀ ਅਣਗਹਿਲੀ ਆਈ ਸਾਹਮਣੇ

ਸੰਘੋਲ, 2 ਮਾਰਚ (ਪੱਤਰ ਪ੍ਰੇਰਕ)- ਸਿਹਤ ਵਿਭਾਗ ਖਮਾਣੋਂ ਦੀ ਟੀਮ ਦੁਆਰਾ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਖੰਟ ਤੇ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਵਿਖੇ ਅਧਿਆਪਕਾਂ ਦੇ ਕੋਰੋਨਾ ਵਾਇਰਸ ਦੇ ਨਮੂਨੇ ਲਏ ਗਏ | ਦੋਵਾਂ ਸਕੂਲਾਂ 'ਚ ...

ਪੂਰੀ ਖ਼ਬਰ »

ਕਾਰਡ ਧਾਰਕ 5 ਲੱਖ ਤੱਕ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਦੇ ਹਨ-ਭਾਂਬਰੀ

ਮੰਡੀ ਗੋਬਿੰਦਗੜ੍ਹ, 2 ਮਾਰਚ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਕੰਮ ...

ਪੂਰੀ ਖ਼ਬਰ »

ਇਖ਼ਲਾਕੀ ਤੌਰ 'ਤੇ ਬਾਦਲ ਪਰਿਵਾਰ ਨੂੰ ਐਸ.ਜੀ.ਪੀ.ਸੀ. ਛੱਡ ਦੇਣੀ ਚਾਹੀਦੀ ਹੈ-ਰੋਮੀ

ਭੜੀ, 2 ਮਾਰਚ (ਪੱਤਰ ਪ੍ਰੇਰਕ)-ਪੰਥਕ ਅਕਾਲੀ ਲਹਿਰ ਦੇ ਕੋਰ ਕਮੇਟੀ ਮੈਂਬਰ ਅਮਰੀਕ ਸਿੰਘ ਰੋਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਲਗਾਤਾਰ ਐਸ.ਜੀ.ਪੀ.ਸੀ. 'ਚ ਹੋ ਰਹੇ ਘਪਲਿਆਂ ਕਰਕੇ ਸਿੱਖ ਕੌਮ ਦਾ ਸਿਰ ਪੂਰੇ ਵਿਸ਼ਵ 'ਚ ਨੀਵਾਂ ਹੋ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਚੌਕਸੀ ਵਿਭਾਗ ਨੇ ਸਰਹਿੰਦ 'ਚ ਸੀਵਰੇਜ ਬੋਰਡ ਦੇ ਕੰਮਾਂ ਦੀ ਕੀਤੀ ਜਾਂਚ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਪੱਤਰ ਪ੍ਰੇਰਕ)-ਚੌਕਸੀ ਵਿਭਾਗ ਮੁਹਾਲੀ ਦੀ ਟੀਮ ਵਲੋਂ ਅੱਜ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਪਿੱਛੇ ਬਣੀ ਇੰਟਰਲਾਕਿੰਗ ਟਾਈਲ ਵਾਲੀ ਸੜਕ ਦੇ ਨਿਰਮਾਣ ਦੀ ਬਾਰੀਕੀ ਨਾਲ ਪੜਤਾਲ ਕੀਤੀ | ਸੀਵਰੇਜ ਬੋਰਡ ਵਲੋਂ ਨਿਰਮਾਣ ਕਰਵਾਈ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ 'ਵਰਲਡ ਵਾਈਡ ਜ਼ੀਰੋ ਡਿਸਕਿ੍ਮੀਨੇਸ਼ਨ' ਦਿਵਸ ਮੌਕੇ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਪ੍ਰੀਵੈਨਸ਼ਨ ਆਫ਼ ਕਾਸਟ ਬੇਸਡ ਡਿਸਕਿ੍ਮੀਨੇਸ਼ਨ ਕਮੇਟੀ ਵਲੋਂ ਵਿਦਿਆਰਥੀਆਂ ਅੰਦਰ ਬਰਾਬਰਤਾ ਦੀ ਭਾਵਨਾ ਅਤੇ ਭਾਈਚਾਰੇ ਦੇ ਉਦੇਸ਼ ਨਾਲ 'ਵਰਲਡ ਵਾਈਡ ਜ਼ੀਰੋ ...

ਪੂਰੀ ਖ਼ਬਰ »

ਸਬ-ਤਹਿਸੀਲ ਨਵੀਂ ਇਮਾਰਤ 'ਚ ਤਬਦੀਲ, ਕੰਮਕਾਜ ਸ਼ੁਰੂ

ਮੰਡੀ ਗੋਬਿੰਦਗੜ੍ਹ, 2 ਮਾਰਚ (ਮੁਕੇਸ਼ ਘਈ)-ਸਬ ਤਹਿਸੀਲ ਮੰਡੀ ਗੋਬਿੰਦਗੜ੍ਹ ਵਲੋਂ ਆਪਣੀ ਨਵੀਂ ਬਣਾਈ ਇਮਾਰਤ 'ਚ ਕੰਮਕਾਜ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦਾ ਰਸਮੀ ਉਦਘਾਟਨ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਸੰਧੂ ਵਲੋਂ ਫ਼ੀਤਾ ਕੱਟ ਕੇ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੇ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸੰਘੋਲ, ਸਰਕਾਰੀ ਹਾਈ ਸਕੂਲ ਜਟਾਣਾ ਉੱਚਾ ਅਤੇ ਹਾਈ ਸਕੂਲ ਲਖਣਪੁਰ ਦੀ ਮੋਨੀਟਰਿੰਗ ਕੀਤੀ ਗਈ | ਟੀਮ ਇੰਚਾਰਜ ਜਸਬੀਰ ਸਿੰਘ ਵਲੋਂ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਸਮਾਜ ਦੀ ਸਭ ਤੋਂ ਉੱਤਮ ਸੇਵਾ-ਬਾਬਾ ਹੰਸਾਲੀ ਵਾਲੇ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ ਵਿਖੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਵਿਸ਼ੇਸ਼ ਤੌਰ 'ਤੇ ਪਹੰੁਚੇ, ਜਿਨ੍ਹਾਂ ਦਾ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਤੇ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅੰਗਰੇਜ਼ੀ ਮੈਂਟਰ ਵਲੋਂ ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਬੱਚਿਆਂ ਨੰੂ ਕੀਤਾ ਪ੍ਰੇਰਿਤ

ਫ਼ਤਹਿਗੜ੍ਹ ਸਾਹਿਬ, 2 ਮਾਰਚ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਦੀ ਅਗਵਾਈ ਹੇਠ ਬਲਾਕ ਬਸੀ ਪਠਾਣਾਂ ਦੇ ਅੰਗਰੇਜ਼ੀ ਮੈਂਟਰ ਡਾ. ਮਨਿੰਦਰਪਾਲ ਵਲੋਂ ...

ਪੂਰੀ ਖ਼ਬਰ »

ਵਿਗਿਆਨ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 2 ਮਾਰਚ (ਮੁਕੇਸ਼ ਘਈ)-ਵਿਗਿਆਨ ਦੇ ਬੀਜ ਗਿਆਨ ਦੀਆਂ ਸ਼ਾਖਾਵਾਂ ਨੂੰ ਹਰ ਥਾਂ ਫੈਲਾਓ ਇਹ ਦਿਨ ਸਾਡੀ ਕੌਮ ਦੇ ਵਿਕਾਸ ਲਈ ਵਿਗਿਆਨੀਆਂ ਦੁਆਰਾ ਪਾਏ ਯੋਗਦਾਨ ਨੂੰ ਪਛਾਣਨ ਲਈ ਮਨਾਇਆ ਜਾਂਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੈਕਰਡ ਹਾਰਟ ...

ਪੂਰੀ ਖ਼ਬਰ »

ਪਿੰਡ ਰਾਣਵਾਂ 'ਚ ਬੀ.ਕੇ.ਯੂ. (ਕਾਦੀਆਂ) ਦੀ ਨਵੀਂ ਇਕਾਈ ਦਾ ਗਠਨ

ਖਮਾਣੋਂ, 2 ਮਾਰਚ (ਜੋਗਿੰਦਰ ਪਾਲ)-ਗੁਰਦੁਆਰਾ ਸਾਹਿਬ ਰਾਣਵਾਂ ਵਿਖੇ ਅੱਜ ਬੀ.ਕੇ.ਯੂ. ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ 'ਚ ਪਿੰਡ ਰਾਣਵਾਂ 'ਚ ਬੀ.ਕੇ.ਯੂ. ਕਾਦੀਆਂ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ | ਇਸ 'ਚ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਜਥੇਬੰਦੀ ਜੁਆਇਨ ਕੀਤੀ ...

ਪੂਰੀ ਖ਼ਬਰ »

ਗੁਰਦੇਵ ਇਨਕਲੇਵ ਵਿਖੇ ਪਾਰਕ ਬਣਿਆ ਕੂੜੇ ਦਾ ਡੰਪ

ਪਟਿਆਲਾ, 2 ਮਾਰਚ (ਧਰਮਿੰਦਰ ਸਿੰਘ ਸਿੱਧੂ)-ਕੁਲਵਿੰਦਰ ਸਿੰਘ ਲਵਲੀ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪੈੱ੍ਰਸ ਨੋਟ ਰਾਹੀਂ ਦੱਸਿਆ ਕਿ ਗੁਰਦੇਵ ਇਨਕਲੇਵ ਟੀ.ਪੀ. ਸਕੀਮ ਨੰ. 12 ਸਫ਼ਾ ਬਾਦੀ ਗੇਟ 'ਚ ਪਾਰਕ ਦੇ ਕਬਜ਼ੇ ਸਬੰਧੀ ਪਹਿਲਾਂ ਵੀ ਕਾਰਪੋਰੇਸ਼ਨ ਪਟਿਆਲਾ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਹੁੰਦਿਆਂ ਹੀ ਕਾਂਗਰਸੀਆਂ 'ਤੇ ਪਰਚੇ ਦਰਜ ਹੋਣ ਲੱਗੇ- ਵਿਰਕ

ਘਨੌਰ, 2 ਮਾਰਚ (ਜੋਗੀਪੁਰ)-ਪੰਜਾਬ ਕਾਂਗਰਸ ਦੇ ਕਿਸਾਨ ਸੈੱਲ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਵਿਰਕ ਨੇ ਹਲਕੇ ਦੇ ਵਿਧਾਇਕ ਠੇਕੇਦਾਰ ਮਦਨ ਲਾਲ ਜਲਾਲਪੁਰ ਤੇ ਕਾਂਗਰਸੀ ਵਰਕਰਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਤੰਗ ਪ੍ਰੇਸ਼ਾਨ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਗਿਆਨ ਸਪਤਾਹ ਯੱਗ ਸ਼ੁਰੂ

ਡਕਾਲਾ, 2 ਮਾਰਚ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਮਾਣਾ ਦੇ ਪਿੰਡ ਸੱਸੀ ਬ੍ਰਾਹਮਣਾ ਵਿਖੇ ਪੰਡਿਤ ਹਾਕਮ ਸ਼ਰਮਾ ਦੀ ਦੇਖ-ਰੇਖ ਹੇਠ ਸਪਤਾਹ ਯੱਗ ਸ਼ੁਰੂ ਹੋ ਗਿਆ | ਸਪਤਾਹ ਯੱਗ ਸ਼ੁਰੂ ਕਰਨ ਤੋਂ ਪਹਿਲਾਂ ਪਿੰਡ 'ਚ ਸ਼੍ਰੀਮਦ ਭਾਗਵਤ ਸੋਭਾ ਯਾਤਰਾ ਕੱਢੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਰਣਜੀਤ ਬਾਗ਼ 'ਚੋਂ ਸਾਮਾਨ ਚੋਰੀ

ਪਟਿਆਲਾ, 2 ਮਾਰਚ (ਮਨਦੀਪ ਸਿੰਘ ਖਰੋੜ)-ਸਥਾਨਕ ਰਣਜੀਤ ਬਾਗ ਵਿਖੇ ਇਕ ਘਰ 'ਚੋਂ ਕੈਮਰਾ, ਚਾਂਦੀ ਦੇ ਸਿੱਕੇ, ਹੇਅਰ ਡਰਾਇਰ, ਸੂਟ, 1 ਮੋਬਾਈਲ ਅਤੇ ਹੋਰ ਸਾਮਾਨ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਅਵਤਾਰ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਉਹ ਪਿਛਲੇ ...

ਪੂਰੀ ਖ਼ਬਰ »

ਇਕ ਕਿੱਲੋ ਗਾਂਜਾ ਤੇ 10 ਗ੍ਰਾਮ ਸਮੈਕ ਬਰਾਮਦ, ਔਰਤ ਸਮੇਤ ਦੋ ਕਾਬੂ

ਘੱਗਾ, 2 ਮਾਰਚ (ਵਿਕਰਮਜੀਤ ਸਿੰਘ ਬਾਜਵਾ)-ਜਾਣਕਾਰੀ ਅਨੁਸਾਰ ਥਾਣਾ ਘੱਗਾ ਦੇ ਇੰਚਾਰਜ ਸੁਖਦੇਵ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਕਰਮ ਸਿੰਘ ਨੇ ਘੱਗਾ ਨਜ਼ਦੀਕ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਲਈ ਤਲਾਸ਼ੀ ਦੌਰਾਨ ਉਸ ਪਾਸੋਂ ਇੱਕ ਕਿੱਲੋ ਗਾਂਜਾ ਬਰਾਮਦ ...

ਪੂਰੀ ਖ਼ਬਰ »

ਪੋਲੋ ਗਰਾਊਾਡ ਦੇ ਸਾਹਮਣੇ ਸਕੂਲ ਦੇ ਨਾਲ ਖੁੱਲਿ੍ਹਆ ਬੀਅਰ ਬਾਰ

ਪਟਿਆਲਾ, 2 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਆਬਕਾਰੀ ਤੇ ਕਰ ਵਿਭਾਗ ਦੇ ਕਾਨੂੰਨ ਮੁਤਾਬਿਕ ਕਿਸੇ ਧਾਰਮਿਕ ਅਸਥਾਨ, ਸਕੂਲ ਤੇ ਹਸਪਤਾਲ ਤੋਂ ਸ਼ਹਿਰ 'ਚ 50 ਮੀਟਰ ਤੇ ਸ਼ਹਿਰ ਤੋਂ ਬਾਹਰ 100 ਮੀਟਰ ਦੀ ਦੂਰੀ 'ਤੇ ਹੀ ਸ਼ਰਾਬ ਦਾ ਠੇਕਾ, ਪਾਨ ਬੀੜੀ ਦੀ ਦੁਕਾਨ ਖੋਲ੍ਹਣ 'ਤੇ ਹੀ ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਮੰਗਾਂ ਮਨਵਾਉਣ ਲਈ ਮੱੁਖ ਮੰਤਰੀ ਦੀ ਰਿਹਾਇਸ਼ ਵੱਲ ਕਰੇਗਾ ਰੋਸ ਮਾਰਚ

ਪਟਿਆਲਾ, 2 ਮਾਰਚ (ਅ.ਸ. ਆਹਲੂਵਾਲੀਆ)-ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਪੰਜਾਬ ਦੀ ਮੀਟਿੰਗ ਵਿਚ ਅਨਿਲ ਸ਼ਰਮਾ ਪੁਜਾਰੀ ਸ੍ਰੀ ਕਾਲੀ ਮਾਤਾ ਮੰਦਿਰ ਦੀ ਹੋਈ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਅਤੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁਲ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਸਬੰਧੀ ਬਣਾਈ ਕਮੇਟੀ ਨੇ ਕੀਤੀ ਪ੍ਰਸ਼ਾਸਨ ਨਾਲ ਬੈਠਕ

ਰਾਜਪੁਰਾ, 2 ਮਾਰਚ (ਰਣਜੀਤ ਸਿੰਘ)-ਬੀਤੇ ਦਿਨੀਂ ਇੱਥੋਂ ਦੇ ਡਾ. ਅੰਬੇਡਕਰ ਚੌਕ 'ਚ ਲੱਗੀ ਡਾ. ਭੀਮ ਰਾਉ ਅੰਬੇਡਕਰ ਦੀ ਮੂਰਤੀ ਨੂੰ ਕਿਸੇ ਸ਼ਰਾਰਤੀ ਨੇ ਨੁਕਸਾਨ ਪਹੁੰਚਾ ਕੇ ਬੇਅਦਬੀ ਕੀਤੀ ਸੀ | ਇਸ ਸਬੰਧੀ ਅੱਜ 11 ਮੈਂਬਰੀ ਕਮੇਟੀ ਬਣਾਈ ਗਈ ਅਤੇ ਕਮੇਟੀ ਨੇ ਪੁਲਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ

ਪਟਿਆਲਾ, 2 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ 'ਚ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਕਿਸਾਨ ਮਹਾਂ ਸੰਮੇਲਨ ਕਰੇਗਾ ਪੰਜਾਬ 'ਚੋਂ ਰਵਾਇਤੀ ਪਾਰਟੀਆਂ ਦੀ ਛੁੱਟੀ-'ਆਪ' ਆਗੂ

ਘਨੌਰ, 2 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਵਿਰੋਧੀ ਕਾਨੰੂਨਾਂ ਸਬੰਧੀ ਜਿੱਥੇ ਪੰਜਾਬ ਦੀਆਂ ਰਵਾਇਤੀ ਪਾਰਟੀਆਂ (ਅਕਾਲੀ ਅਤੇ ਕਾਂਗਰਸੀ) ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਾਸੀਆਂ ਨਾਲ ਖੜ੍ਹਨ ਦਾ ਦਿਖਾਵਾ ...

ਪੂਰੀ ਖ਼ਬਰ »

ਧੀ ਦੇ ਵਿਆਹ ਮੌਕੇੇ ਡਾ. ਬਰਾੜ ਵਲੋਂ ਪੁਸਤਕ ਲੋਕ ਅਰਪਣ

ਪਟਿਆਲਾ, 2 ਮਾਰਚ (ਗੁਰਵਿੰਦਰ ਸਿੰਘ ਔਲਖ)-ਪੰਜਾਬੀ 'ਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਤੇ ਪ੍ਰੋ. ਰਾਜਿੰਦਰ ਪਾਲ ਸਿੰਘ ਬਰਾੜ ਨੇ ਆਪਣੀ ਛੋਟੀ ਬੇਟੀ ਅਸੀਮਜੋਤ ਕੌਰ ਦੇ ਵਿਆਹ ਮੌਕੇ ਰੇਖਾ ਚਿੱਤਰਾਂ 'ਤੇ ਆਧਾਰਿਤ ਆਪਣੀ ਪੁਸਤਕ 'ਦਾਨਿਸ਼ਮੰਦ ਦਰਵੇਸ਼' ਲੋਕ ...

ਪੂਰੀ ਖ਼ਬਰ »

ਗ਼ੈਰ ਸੰਚਾਰੀ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਵੈਨ ਰਵਾਨਾ

ਪਟਿਆਲਾ, 2 ਮਾਰਚ (ਮਨਦੀਪ ਸਿੰਘ ਖਰੋੜ)-ਰਾਸ਼ਟਰੀ ਪ੍ਰੋਗਰਾਮ ਫ਼ਾਰ ਦੀ ਪ੍ਰੀਵੈਨਸ਼ਨ ਐਂਡ ਕੰਟਰੋਲ ਆਫ਼ ਕੈਂਸਰ, ਡਾਇਬਟੀਜ, ਕਾਰਡੀਓ ਵਾਸਕੁਲਰਡਜੀਜ ਐਂਡ ਸਟੋ੍ਰਕ ਤਹਿਤ ਗੈਰ ਸੰਚਾਰੀ ਬਿਮਾਰੀਆਂ ਦੀ ਜਾਗਰੂਕਤਾ ਅਤੇ ਬਚਾਅ ਸਬੰਧੀ ਪੰਜਾਬ ਸਰਕਾਰ ਸਿਹਤ ਵਿਭਾਗ ...

ਪੂਰੀ ਖ਼ਬਰ »

ਪੰਜ ਦਿਨਾ ਪੇਂਟਿੰਗ ਪ੍ਰਦਰਸ਼ਨੀ ਦਾ ਆਗ਼ਾਜ਼

ਪਟਿਆਲਾ, 2 ਮਾਰਚ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਅਤੇ ਅੰਤਰਰਾਸ਼ਟਰੀ ਪਿ੍ੰਟ ਐਕਸਚੇਂਜ ਪ੍ਰੋਗਰਾਮ ਦੇ ਸਾਂਝੇ ਯਤਨਾਂ ਸਦਕਾ ਪੰਜ ਦਿਨਾ ਪੇਂਟਿੰਗ ਵਰਕਸ਼ਾਪ ਲਗਾਈ ਜਾ ਰਹੀ ਹੈ | ਇਸ ਵਰਕਸ਼ਾਪ 'ਚ ਪ੍ਰਮੁੱਖ ਭੂਮਿਕਾ ਨਿਭਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX