ਤਾਜਾ ਖ਼ਬਰਾਂ


ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ ਕੋਰੋਨਾ ਪਾਜ਼ੀਟਿਵ
. . .  7 minutes ago
ਨਵੀਂ ਦਿੱਲੀ , 21 ਅਪ੍ਰੈਲ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ...
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ
. . .  16 minutes ago
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ...
ਦਿੱਲੀ ਨੂੰ ਆਕਸੀਜਨ ਸਪਲਾਈ ਕਰਨ ਲਈ ਕੀਤਾ ਜਾ ਰਿਹੈ ਮਜਬੂਰ - ਅਨਿਲ ਵਿੱਜ
. . .  24 minutes ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਹਰਿਆਣਾ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ...
ਸ੍ਰੀ ਮੁਕਤਸਰ ਸਾਹਿਬ: ਮਲਕੀਤ ਸਿੰਘ ਖੋਸਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ
. . .  28 minutes ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਮਲਕੀਤ ਸਿੰਘ ਖੋਸਾ ਜੋ ਕਿ ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਨ, ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਚਾਰਜ ਦਿੱਤਾ ਗਿਆ...
ਹਰਿਆਣਾ ਦੇ ਸਕੂਲਾਂ ਵਿਚ 31 ਮਈ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ
. . .  32 minutes ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਕੋਰੋਨਾ ਨੂੰ ਮੁੱਖ ਰੱਖਦੇ ਹੋਏ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ...
ਨਾਸਿਕ ਆਕਸੀਜਨ ਟੈਂਕਰ ਲੀਕ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 22 ਹੋਈ
. . .  34 minutes ago
ਨਾਸਿਕ, 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ। ਇਸ ਹਾਦਸੇ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ
. . .  51 minutes ago
ਚੰਡੀਗੜ੍ਹ, 21 ਅਪ੍ਰੈਲ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ ...
ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ,ਆਕਸੀਜਨ ਟੈਂਕ ਹੋਇਆ ਲੀਕ , 11 ਮਰੀਜ਼ਾਂ ਦੀ ਮੌਤ
. . .  about 1 hour ago
ਨਾਸਿਕ (ਮਹਾਰਾਸ਼ਟਰ ) - 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਬਠਿੰਡਾ ਮਾਨਸਾ ਰੋਡ ਨੂੰ 2 ਘੰਟੇ ਲਈ ਜਾਮ ਕੀਤਾ
. . .  about 1 hour ago
ਕੋਟਫੱਤਾ (ਬਠਿੰਡਾ) 21 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ਅਤੇ ਪਿਛਲੇ 5 ਦਿਨ ਤੋਂ ਕਣਕ ਦੀ ਬੋਲੀ ਲਈ ਇੰਸਪੈਕਟਰ ਦੇ...
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮਾਰਕਫੈੱਡ ਦੇ ਇੰਸਪੈਕਟਰ ਨੂੰ ਬਾਰਦਾਨਾ ਨਾ ਹੋਣ ਕਾਰਨ ਘੇਰਿਆ ਗਿਆ
. . .  about 1 hour ago
ਬਰਨਾਲਾ / ਹੰਡਿਆਇਆ, 21 ਅਪ੍ਰੈਲ (ਗੁਰਜੀਤ ਸਿੰਘ ਖੁੱਡੀ ) - ਹੰਡਿਆਇਆ ਦੇ ਨੇੜਲੇ ਪਿੰਡ ਖੁੱਡੀ ਕਲਾਂ ਦੀ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂਆਂ ਵਲੋਂ ਮਾਰਕਫੈੱਡ ਦੇ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਦੀ ਕਣਕ ਖ਼ਰਾਬ ਮੌਸਮ ਦੌਰਾਨ ਮੰਡੀਆਂ ਵਿਚ ਰੁਲ ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ
. . .  about 2 hours ago
ਅੰਮ੍ਰਿਤਸਰ 21 (ਹਰਮਿੰਦਰ ਸਿੰਘ ) - ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ ,...
ਜ਼ਿਲ੍ਹਾ ਬਰਨਾਲਾ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕਿਸਾਨਾਂ ਨੇ ਨੈਸ਼ਨਾਲ ਹਾਈਵੇ ਜਾਮ ਕੀਤਾ
. . .  about 1 hour ago
ਟੱਲੇਵਾਲ, 21 ਅਪ੍ਰੈਲ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਵਿੱਖੇ ਭਾਕਿਯੂ ਉਗਰਾਹਾਂ ਦੀ ਅਗਵਾਈ ਵਿਚ ਬਾਰਦਾਨੇ ਦੀ ਘਾਟ...
ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ - ਰਾਜ ਸਰਕਾਰਾਂ ਲਈ 400 ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ
. . .  about 2 hours ago
ਵੀਂ ਦਿੱਲੀ , 21 ਅਪ੍ਰੈਲ - ਭਾਰਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਐਸ.ਆਈ.ਆਈ. ਨੇ ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ ਕੀਤਾ ਹੈ - ਰਾਜ ਸਰਕਾਰਾਂ ਲਈ 400 ਰੁਪਏ ...
ਬਾਰਦਾਨੇ ਦੀ ਕਮੀ ਸਦਕਾ ਕਿਸਾਨ ਜਥੇਬੰਦੀ ਵਲੋਂ ਬਾਘਾ ਪੁਰਾਣਾ ਮੁੱਖ ਖ਼ਰੀਦ ਕੇਂਦਰ ਅੱਗੇ ਰੋਡ ਜਾਮ
. . .  about 2 hours ago
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ) - ਹਾੜ੍ਹੀ ਰੁੱਤ ਦੀ ਮੁੱਖ ਫ਼ਸਲ ਕਣਕ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਦੇ ਪ੍ਰਬੰਧ ਬਿਲਕੁਲ ਲੜਖੜਾ ਚੁੱਕੇ ਹਨ, ਬਾਘਾ ਪੁਰਾਣਾ ਦੇ ਮੁੱਖ ਖ਼ਰੀਦ ਕੇਂਦਰ ...
ਸਕੂਲ ਛੱਡਣ ਦੇ ਸਰਟੀਫਿਕੇਟ ਦੀ ਹੁਣ ਜ਼ਰੂਰਤ ਨਹੀ, ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਹੁਕਮ
. . .  about 2 hours ago
ਚੰਡੀਗੜ੍ਹ , 21 ਅਪ੍ਰੈਲ - ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਸਕੂਲ ਛੱਡਣ ਸਰਟੀਫਿਕੇਟ ਦੇ ਹੁਕਮ , ਹੁਣ ਜੇਕਰ ਬੱਚਾ ਇਕ ਪ੍ਰਾਈਵੇਟ/ਸਰਕਾਰੀ ਸਕੂਲ ਤੋਂ ਹੱਟ ਕੇ ਕਿਸੇ ਵੀ...
ਅਦਾਕਾਰ ਚਿਰੰਜੀਵੀ ਦਾ ਐਲਾਨ - ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ ਮੁਫ਼ਤ ਕੋਵਿਡ -19 ਟੀਕਾਕਰਨ
. . .  about 3 hours ago
ਚੇਨਈ, 21 ਅਪ੍ਰੈਲ - ਚਿਰੰਜੀਵੀ ਦੀ ਅਗਵਾਈ ਵਾਲੀ ਕੋਰੋਨਾ ਕਰਿਸਿਸ ਚੈਰੀਟੀ (ਸੀ.ਸੀ.ਸੀ.) ਨੇ ਐਲਾਨ ਕੀਤਾ ਹੈ ਕਿ, ਉਹ ਅਪੋਲੋ 247 ਦੇ ਸਹਿਯੋਗ ਨਾਲ ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ...
ਯੂਕੇ ਜਾਣ ਵਾਲੀਆਂ ਉਡਾਣਾਂ 24 ਤੋਂ 30 ਅਪ੍ਰੈਲ 2021 ਤੱਕ ਰੱਦ
. . .  about 2 hours ago
ਨਵੀਂ ਦਿੱਲੀ, 21 ਅਪ੍ਰੈਲ - ਜਿਹੜੇ ਯਾਤਰੀ ਭਾਰਤ ਅਤੇ ਬ੍ਰਿਟੇਨ ਦੇ ਵਿਚਕਾਰ ਯਾਤਰਾ ਕਰਨ ਜਾ ਰਹੇ ਸਨ, ਉਹ ਨੋਟ ਕਰ ਸਕਦੇ ਹਨ ਕਿ ਯੂ. ਕੇ. ਦੁਆਰਾ ਐਲਾਨੀਆਂ ਤਾਜ਼ਾ ਪਾਬੰਦੀਆਂ ਦੇ ਮੱਦੇਨਜ਼ਰ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,95,041 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਨਵੀਂ ਦਿਲੀ, 21 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,95,041 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਦਰਦਨਾਕ ਸੜਕ ਹਾਦਸੇ 'ਚ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ
. . .  about 5 hours ago
ਮਾਨਾਂਵਾਲਾ, 21 ਅਪ੍ਰੈਲ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ ਜੀ.ਟੀ. ਰੋਡ ਦੋਬੁਰਜੀ ਤੋਂ ਵੱਲਾ ਬਾਈਪਾਸ 'ਤੇ ਗਾਰਡਨ ਇਨਕਲੇਵ ਕਲੋਨੀ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ...
ਜਾਰਜ ਫਲਾਇਡ ਮੌਤ ਮਾਮਲੇ ਵਿਚ ਗੋਰਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ
. . .  about 5 hours ago
ਮਿਨੀਆਪੋਲਿਸ, 21 ਅਪ੍ਰੈਲ - ਅਮਰੀਕਾ ਵਿਚ ਬੀਤੇ ਸਾਲ ਗੋਰੇ ਪੁਲਿਸ ਅਧਿਕਾਰੀ ਹੱਥੋਂ ਅਫ਼ਰੀਕੀ ਮੂਲ ਦੇ ਅਮਰੀਕੀ ਜਾਰਜ ਫਲਾਇਡ ਦੀ ਹੱਤਿਆ ਦੇ ਮਾਮਲੇ ਵਿਚ ਗੋਰੇ ਪੁਲਿਸ ਅਧਿਕਾਰੀ ਡੈਰੇਕ ਚਾਵਿਨ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਗੋਰੇ ਪੁਲਿਸ ਅਧਿਕਾਰੀ 'ਤੇ ਦੋਸ਼ ਹੈ ਕਿ ਉਸ ਨੇ 46 ਸਾਲਾ ਫਲਾਇਡ...
ਡਾਕਟਰ ਸੰਜੀਵ ਖੋਸਲਾ ਨੇ ਸੰਭਾਲਿਆ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਦਾ ਅਹੁਦਾ
. . .  about 5 hours ago
ਪਠਾਨਕੋਟ, 21 ਅਪ੍ਰੈਲ (ਸੰਧੂ) - ਵਧੀਕ ਮੁੱਖ ਸਕੱਤਰ ਪਸ਼ੂ ਪਾਲਨ ਵਿਭਾਗ ਪੰਜਾਬ ਵਿਜੇ ਕੁਮਾਰ ਜੰਜੂਵਾ ਆਈ.ਏ.ਐਸ. ਨੇ ਇਕ ਹੁਕਮ ਜਾਰੀ ਕਰਕੇ ਡਾਕਟਰ ਸੰਜੀਵ ਕੁਮਾਰ ਖੋਸਲਾ ਨੂੰ ਪਸ਼ੂ ਪਾਲਨ ਵਿਭਾਗ ਦਾ ਡਾਇਰੈਕਟਰ ਨਿਯੁਕਤ...
ਭਾਰਤੀ ਅਮਰੀਕੀ ਕਾਂਗਰਸੀ ਨੇ ਅਮਰੀਕਾ ਵਿਚ ਸਿੱਖਾਂ ਖਿਲਾਫ ਨਫ਼ਰਤੀ ਜੁਰਮ 'ਚ ਹੋਏ ਵਾਧੇ ਨੂੰ ਪ੍ਰੇਸ਼ਾਨਕੁਨ ਦੱਸਿਆ
. . .  about 6 hours ago
ਵਾਸ਼ਿੰਗਟਨ, 21 ਅਪ੍ਰੈਲ - ਅਮਰੀਕਾ ਦੇ ਸੂਬੇ ਇਲੀਨਾਇਸ ਤੋਂ ਭਾਰਤੀ ਅਮਰੀਕੀ ਕਾਂਗਰਸੀ (ਸਦਨ ਵਿਚ ਨੁਮਾਇੰਦੇ) ਰਾਜਾ ਕ੍ਰਿਸ਼ਨਾਮੂਰਥੀ ਨੇ...
ਕਰਨਾਟਕ ਵਿਚ 4 ਮਈ ਤੱਕ ਰਾਤ ਦੇ ਕਰਫ਼ਿਊ ਦਾ ਐਲਾਨ
. . .  about 7 hours ago
ਨਵੀਂ ਦਿੱਲੀ, 21 ਅਪ੍ਰੈਲ - ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਈ ਰਾਜਾਂ ਵਿਚ ਨਾਈਟ ਕਰਫ਼ਿਊ ਤੇ ਹਫ਼ਤਾਵਾਰ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ...
ਅੱਜ ਦਾ ਵਿਚਾਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਜ਼ਿੰਦਗੀ 'ਚ ਲੰਮੇ ਕਦਮ ਪੁੱਟਣਾ ਜੇ ਮੁਸ਼ਕਿਲ ਹੋ ਜਾਵੇ ਤਾਂ ਛੋਟੇ ਕਦਮ ਹੀ ਪੁੱਟੋ, ਪਰ ਅੱਗੇ ਵਧਣਾ ਬੰਦ ਨਾ ਕਰੋ। -ਜੌਨ ਗਾਰਡਨ

ਫਾਜ਼ਿਲਕਾ / ਅਬੋਹਰ

ਪੁਲਿਸ ਨੇ ਸੁਲਝਾਈ ਵੇਸਣ ਵਪਾਰੀ ਦੇ ਕਰਿੰਦੇ ਕੋਲੋਂ ਹੋਈ 7 ਲੱਖ ਦੀ ਖੋਹ ਦੀ ਗੁੱਥੀ, 2 ਕਾਬੂ

ਫ਼ਿਰੋਜ਼ਪੁਰ, 2 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਬੀਤੀ 25 ਫਰਵਰੀ ਨੂੰ ਜ਼ੀਰਾ ਵਿਖੇ ਵੇਸਣ ਵਪਾਰੀ ਦੇ ਕਰਿੰਦਿਆਂ ਕੋਲੋਂ ਹੋਈ 7 ਲੱਖ ਰੁਪਏ ਦੀ ਖੋਹ ਦੀ ਗੁੱਥੀ ਨੂੰ ਸੁਲਝਾਉਂਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਾਰਾਂ 'ਚੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਖੋਹ ਕੀਤੀ ਰਕਮ 'ਚੋਂ 4 ਲੱਖ 70 ਹਜ਼ਾਰ ਰੁਪਏ ਦੀ ਨਕਦੀ, ਵਾਰਦਾਤ ਸਮੇਂ ਵਰਤੇ ਮੋਟਰਸਾਈਕਲ ਅਤੇ ਕਾਰ ਬਰਾਮਦ ਕੀਤੀ ਹੈ, ਜਦਕਿ ਉਨ੍ਹਾਂ ਦੇ ਦੋ ਸਾਥੀ ਹਾਲ ਦੀ ਘੜੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਅੱਜ ਇੱਥੇ ਪੈੱ੍ਰਸ ਵਾਰਤਾ ਦੌਰਾਨ ਫ਼ਿਰੋਜ਼ਪੁਰ ਦੇ ਸੀਨੀਅਰ ਕਪਤਾਨ ਪੁਲਿਸ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਗੋਪਾਲ ਸ਼ਰਮਾ ਪੁੱਤਰ ਸ਼ਾਮ ਲਾਲ ਸ਼ਰਮਾ ਵਾਸੀ ਕੋਟਕਪੂਰਾ ਦੇ ਬਿਆਨਾਂ ਤਹਿਤ 25 ਫਰਵਰੀ ਨੂੰ ਪੁਲਿਸ ਥਾਣਾ ਜ਼ੀਰਾ ਵਿਖੇ ਦਰਜ ਮੁਕੱਦਮੇ ਅਨੁਸਾਰ ਗੋਪਾਲ ਸ਼ਰਮਾ ਜੋ ਸੋਮ ਬ੍ਰਦਰਜ਼ ਐਂਡ ਕੰਪਨੀ ਜੋ ਵੇਸਣ ਦਾ ਕੰਮ ਕਰਦੀ ਹੈ, ਵਿਖੇ ਸੇਲਜ਼ਮੈਨ ਵਜੋਂ ਕੰਮ ਕਰਦਾ ਹੈ ਅਤੇ 25 ਫਰਵਰੀ ਨੂੰ ਉਹ ਤਲਵੰਡੀ ਭਾਈ ਅਤੇ ਜ਼ੀਰਾ ਤੋਂ ਪੇਮੈਂਟ ਇਕੱਠੀ ਕਰਕੇ ਵਾਪਸ ਕੋਟਕਪੂਰੇ ਜਾਣ ਲਈ ਬੱਸ ਦੀ ਉਡੀਕ ਕਰ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਦੇ ਪੈਸਿਆਂ ਵਾਲਾ ਬੈਗ, ਜਿਸ ਵਿਚ 7 ਲੱਖ ਰੁਪਏ ਨਕਦ, ਰਸੀਦ ਬੁੱਕ ਤੇ ਹੋਰ ਜ਼ਰੂਰੀ ਕਾਗਜ਼ਾਤ ਸਨ, ਖੋਹ ਲਿਆ | ਉਨ੍ਹਾਂ ਦੱਸਿਆ ਕਿ ਉਪ ਕਪਤਾਨ ਪੁਲਿਸ ਜ਼ੀਰਾ ਰਾਜਵਿੰਦਰ ਸਿੰਘ ਦੀ ਅਗਵਾਈ ਵਿਚ ਮੁੱਖ ਅਫ਼ਸਰ ਥਾਣਾ ਜ਼ੀਰਾ ਸਬ ਇੰਸਪੈਕਟਰ ਮੋਹਿਤ ਧਵਨ ਵਲੋਂ ਕੀਤੀ ਤਫ਼ਤੀਸ਼ ਉਪਰੰਤ ਪੁਲਿਸ ਵਲੋਂ ਗੁਰਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਬੰਬ, ਗੁਰਸੇਵਕ ਸਿੰਘ ਉਰਫ਼ ਵਿੱਕੀ ਉਰਫ਼ ਨੇਤਾ ਪੁੱਤਰ ਅਮਰਜੀਤ ਸਿੰਘ ਵਾਸੀ ਕਲਗ਼ੀਧਰ ਨਗਰ ਜ਼ੀਰਾ, ਗੁਰਬਖਸ਼ੀਸ਼ ਸਿੰਘ ਉਰਫ਼ ਨਿੱਕਾ ਪੁੱਤਰ ਗੁਰਪਾਲ ਸਿੰਘ ਵਾਸੀ ਮੁਹੱਲਾ ਜੱਟਾਂ ਵਾਲਾ ਜ਼ੀਰਾ ਅਤੇ ਜਸਕਰਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮਲਸੀਆਂ ਥਾਣਾ ਸਦਰ ਜ਼ੀਰਾ ਨੂੰ ਉਕਤ ਮੁਕੱਦਮੇ ਵਿਚ ਨਾਮਜ਼ਦ ਕਰਨ ਉਪਰੰਤ ਬੀਤੇ ਦਿਨ ਜ਼ੀਰਾ-ਕੋਟ ਈਸੇ ਖਾਂ ਰੋਡ ਤੋਂ ਗੁਰਜੀਤ ਸਿੰਘ ਅਤੇ ਗੁਰਸੇਵਕ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਖੋਹ ਕੀਤੀ ਕਰਮ ਵਿਚੋਂ 4 ਲੱਖ 70 ਹਜ਼ਾਰ ਰੁਪਏ ਨਕਦੀ, ਵਾਰਦਾਤ ਸਮੇਂ ਵਰਤੇ ਮੋਟਰਸਾਈਕਲ ਅਤੇ ਸਕੌਡਾ ਕਾਰ ਨੰਬਰ ਐੱਚ.ਆਰ26ਏ.ਐੱਚ-7806 ਬਰਾਮਦ ਕੀਤੀ ਹੈ | ਐੱਸ.ਐੱਸ.ਪੀ ਮੀਨਾ ਨੇ ਦੱਸਿਆ ਕਿ ਗਿ੍ਫ਼ਤਾਰ ਕੀਤਾ ਗੁਰਜੀਤ ਸਿੰਘ ਨਸ਼ੇ ਕਰਨ ਦਾ ਆਦੀ ਹੈ ਅਤੇ ਇਸ ਦੇ ਖ਼ਿਲਾਫ਼ ਪਹਿਲਾਂ ਵੀ ਜ਼ੀਰਾ, ਕੁੱਲਗੜ੍ਹੀ ਅਤੇ ਮੁਹਾਲੀ ਪੁਲਿਸ ਥਾਣਿਆਂ ਵਿਚ ਐਨ.ਡੀ.ਪੀ.ਐੱਸ ਐਕਟ ਤਹਿਤ ਅੱਧੀ ਦਰਜਨ ਮੁਕੱਦਮੇ ਦਰਜ ਹਨ, ਜਦਕਿ ਗੁਰਸੇਵਕ ਸਿੰਘ ਖ਼ਿਲਾਫ਼ ਥਾਣਾ ਸਿਟੀ ਜ਼ੀਰਾ ਵਿਚ ਲੜਾਈ ਝਗੜੇ ਸਬੰਧੀ ਮੁਕੱਦਮਾ ਦਰਜ ਹੈ | ਉਨ੍ਹਾਂ ਦੱਸਿਆ ਕਿ ਰਹਿੰਦੇ ਦੋ ਦੋਸ਼ੀਆਂ ਨੂੰ ਵੀ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਰਤਨ ਸਿੰਘ ਬਰਾੜ ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਰਾਜਵਿੰਦਰ ਸਿੰਘ ਉਪ ਕਪਤਾਨ ਪੁਲਿਸ ਜ਼ੀਰਾ, ਮੋਹਿਤ ਧਵਨ ਮੁੱਖ ਅਫ਼ਸਰ ਥਾਣਾ ਜ਼ੀਰਾ ਵੀ ਮੌਜੂਦ ਸਨ |

ਕਰਜ਼ਾ ਮੁਆਫ਼ੀ ਦੇ ਚੱਕਰ 'ਚ ਕਿਸਾਨ ਕਸੂਤੇ ਫਸੇ, ਨਹੀਂ ਹੋਏ ਕਰਜ਼ੇ ਮੁਆਫ਼

ਗੁਰੂਹਰਸਹਾਏ, 2 ਮਾਰਚ (ਹਰਚਰਨ ਸਿੰਘ ਸੰਧੂ)-ਕਰਜ਼ਾ ਮਾਫ਼ੀ ਦਾ ਢੰਡੋਰਾ ਪਿੱਟ ਸੱਤਾ 'ਚ ਆਈ ਕਾਂਗਰਸ ਸਰਕਾਰ ਵੇਲੇ ਭਾਵੇਂ ਪਹਿਲੇ ਸਾਲ 'ਚ ਹੀ ਕੁਝ ਕਰਜ਼ਾ ਮੁਆਫ਼ ਕਰਨ ਤੋਂ ਬਾਅਦ ਆਸ ਲਾਈ ਬੈਠੇ ਹੋਰ ਕਿਸਾਨਾਂ ਨੂੰ ਕਰਜ਼ਾ ਮੁਆਫ਼ ਨਾ ਮਿਲਣ ਕਾਰਨ ਖ਼ੱਜਲ-ਖ਼ੁਆਰੀ ਦਾ ...

ਪੂਰੀ ਖ਼ਬਰ »

ਵਰਗ਼ਲਾ ਕੇ ਭਜਾਉਣ ਦੇ ਮਾਮਲੇ 'ਚ ਇਕ ਔਰਤ ਨੂੰ ਹਾਈਕੋਰਟ ਵਲੋਂ ਅੰਤਰਿਮ ਜ਼ਮਾਨਤ

ਫ਼ਿਰੋਜ਼ਪੁਰ, 2 ਮਾਰਚ (ਰਾਕੇਸ਼ ਚਾਵਲਾ)- ਟਰਾਇਲ ਕੋਰਟ ਵਲੋਂ ਤਲਬ ਕਰਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਰਗ਼ਲਾ ਕੇ ਭਜਾਉਣ ਦੇ ਮਾਮਲੇ ਵਿਚ ਇਕ ਔਰਤ ਨੂੰ ਅੰਤਰਿਮ ਪੇਸ਼ਗੀ ਜ਼ਮਾਨਤ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਜ਼ੀਰਾ ਪੁਲਿਸ ਨੂੰ ਮੁੱਦਈ ਸੁਖਮੰਦਰ ...

ਪੂਰੀ ਖ਼ਬਰ »

8 ਗ੍ਰਾਮ ਹੈਰੋਇਨ, ਕੰਪਿਊਟਰ ਕੰਡਾ, 1200 ਰੁਪਏ ਨਸ਼ਾ ਵੱਟਤ ਸਮੇਤ ਇਕ ਕਾਬੂ

ਮੱਲਾਂਵਾਲਾ, 2 ਮਾਰਚ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਇਕ ਵਿਅਕਤੀ ਨੂੰ 8 ਗ੍ਰਾਮ ਹੈਰੋਇਨ, ਇਕ ਛੋਟਾ ਕੰਪਿਊਟਰ ਕੰਡਾ ਅਤੇ 1250 ਰੁਪਏ ਦੀ ਨਸ਼ਾ ਵੱਟਤ ਬਰਾਮਦ ਕੀਤੀ ਹੈ | ਥਾਣਾ ਮੱਲਾਂਵਾਲਾ ਦੇ ਮੁਖੀ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮ 'ਤੇ ਭਗੌੜੇ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 2 ਮਾਰਚ (ਰਾਕੇਸ਼ ਚਾਵਲਾ)-ਅਦਾਲਤ ਦੇ ਹੁਕਮ 'ਤੇ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ ਇਕ ਭਗੌੜੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਸੁਰੇਸ਼ ਗੋਇਲ ਦੀ ਅਦਾਲਤ ਨੇ 12 ਦਸੰਬਰ 2019 ਨੂੰ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੰਚ ਵਲੋਂ ਸਰਕਾਰ ਭਰਵੀਂ ਰੋਸ ਰੈਲੀ

ਫ਼ਿਰੋਜ਼ਪੁਰ, 2 ਮਾਰਚ (ਤਪਿੰਦਰ ਸਿੰਘ)-ਸਾਂਝਾ ਅਧਿਆਪਕ ਮੰਚ ਫ਼ਿਰੋਜ਼ਪੁਰ ਦੇ ਆਗੂ ਗੁਰਜੀਤ ਸਿੰਘ ਸੋਢੀ, ਸਰਬਜੀਤ ਸਿੰਘ ਭਾਵੜਾ, ਦੀਦਾਰ ਸਿੰਘ ਮੁੱਦਕੀ, ਮਲਕੀਤ ਹਰਾਜ, ਰਾਜਦੀਪ ਸਾਈਆਂ ਵਾਲਾ, ਹਰਜੀਤ ਸਿੰਘ ਸਿੱਧੂ, ਲਖਵਿੰਦਰ ਸਿਮਕ ਨੇ ਵਿਭਾਗ ਦੀ ਤਬਾਦਲਾ ਨੀਤੀ 'ਤੇ ...

ਪੂਰੀ ਖ਼ਬਰ »

ਕੋਰੋਨਾ ਦੇ 2 ਮਾਮਲੇ ਆਏ ਸਾਹਮਣੇ

ਫ਼ਿਰੋਜ਼ਪੁਰ, 2 ਮਾਰਚ (ਤਪਿੰਦਰ ਸਿੰਘ)- ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਅੱਜ ਕੋਰੋਨਾ ਦੇ 1079 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ, ਜਿਸ ਦੌਰਾਨ 2 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ, ਜਦਕਿ 1067 ਵਿਅਕਤੀਆਂ ਦੀ ਰਿਪੋਰਟ ਆਉਣਾ ਅਜੇ ਬਾਕੀ ਹੈ | ਸਿਹਤ ਵਿਭਾਗ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਗੁਰੂਹਰਸਹਾਏ, 2 ਮਾਰਚ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ ਭਾਗੀਰਥ ਸਿੰਘ ਮੀਨਾ ਵਲੋਂ ਨਸ਼ੇ ਦੇ ਖ਼ਿਲਾਫ਼ ਚਲਾਏ ਗਏ ਅਭਿਆਨ ਦੇ ਤਹਿਤ ਅੱਜ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕੱਢਿਆ ਰੋਸ ਮਾਰਚ

ਗੁਰੂਹਰਸਹਾਏ, 2 ਮਾਰਚ (ਕਪਿਲ ਕੰਧਾਰੀ)-ਕੇਂਦਰ ਸਰਕਾਰ ਵਲੋਂ ਖੇਤੀ ਦੇ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਅੱਜ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੂੰ ਦਾਖਲਾ ਮੁਹਿੰਮ ਸ਼ੁਰੂ ਕਰਨ ਦੀ ਕੀਤੀ ਹਦਾਇਤ

ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਡਾ. ਤਿਰਲੋਚਣ ਸਿੰਘ ਸਿੱਧੂ ਵਲੋਂ ...

ਪੂਰੀ ਖ਼ਬਰ »

ਅਨ-ਏਡਿਡ ਸਕੂਲ ਫੈੱਡਰੇਸ਼ਨ ਨੇ ਮੀਟਿੰਗ 'ਚ ਕੀਤੀਆਂ ਵਿਚਾਰਾਂ

ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਅਨ-ਏਡਿਡ ਸਕੂਲ ਫੈੱਡਰੇਸ਼ਨ ਦੀ ਇਕ ਮੀਟਿੰਗ ਅੰਮਿ੍ਤ ਮਾਡਲ ਸਕੂਲ ਵਿਚ ਫੈਡਰੇਸ਼ਨ ਪ੍ਰਧਾਨ ਸੰਦੀਪ ਛਾਬੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐੱਡਵੋਕੇਟ ਰਵੀ ਮੱਕੜ, ਸਤੀਸ਼ ਸੇਤੀਆ, ਦਇਆ ਨੰਦ ਤੋਂ ਇਲਾਵਾ ਬਾਕੀ ਮੈਂਬਰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਡੀ.ਸੀ. ਦਫ਼ਤਰ ਮੂਹਰੇ ਕੀਤੀ ਭੁੱਖ ਹੜਤਾਲ

ਫ਼ਾਜ਼ਿਲਕਾ 2 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੂਬਾਈ ਫ਼ੈਸਲੇ ਅਨੁਸਾਰ ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਬਰਾਂਚ ਨਗਰ ਕੌਂਸਲ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਭੁੱਖ ਹੜਤਾਲ ...

ਪੂਰੀ ਖ਼ਬਰ »

ਔਰਤਾਂ ਨਾਲ ਕੁੱਟਮਾਰ, ਗਾਲੀ-ਗਲੋਚ ਤੇ ਧਮਕੀਆਂ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਮੰਡੀ ਲਾਧੂਕਾ, 2 ਮਾਰਚ (ਰਾਕੇਸ਼ ਛਾਬੜਾ)-ਮੰਡੀ ਦੇ ਪ੍ਰਾਇਮਰੀ ਸਕੂਲ ਦੇ ਨਾਲ ਵਾਲੀ ਗਲੀ ਵਿਚ ਔਰਤਾਂ ਨਾਲ ਕੁੱਟਮਾਰ, ਗਾਲ਼ੀ-ਗਲੋਚ ਅਤੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦੇਣ ਵਾਲੇ ਹੁੱਲੜਬਾਜ਼ਾਂ ਦੇ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ | ਮੰਡੀ ਵਾਸੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਛਾਪੇ ਮਾਰਨ ਆਈ ਬਿਜਲੀ ਵਿਭਾਗ ਦੀ ਟੀਮ ਦਾ ਵਿਰੋਧ

ਮੱਲਾਂਵਾਲਾ, 2 ਮਾਰਚ (ਸੁਰਜਨ ਸਿੰਘ ਸੰਧੂ)-ਬਿਜਲੀ ਵਿਭਾਗ ਦੀ ਟੀਮ ਵਲੋਂ ਬਿਜਲੀ ਬਿੱਲਾਂ ਦੇ ਬਕਾਏ ਅਤੇ ਬਿਜਲੀ ਚੋਰੀ ਰੋਕਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਬਿਜਲੀ ਵਿਭਾਗ ਦੀ ਟੀਮ ਅੱਜ ਜਦੋਂ ਪਿੰਡ ਰੋਡੇ ਵਾਲਾ ਵਿਖੇ ਛਾਪਾ ਮਾਰਨ ਲਈ ਪਹੁੰਚੀ ਤਾਂ ਕਿਸਾਨਾਂ ਵਲੋਂ ...

ਪੂਰੀ ਖ਼ਬਰ »

230 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਲਵੰਡੀ ਭਾਈ, 2 ਮਾਰਚ (ਕੁਲਜਿੰਦਰ ਸਿੰਘ ਗਿੱਲ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 230 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਭਾਈ ਦੇ ਸਬ-ਇੰਸਪੈਕਟਰ ਰਵੀ ਪਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਤ ...

ਪੂਰੀ ਖ਼ਬਰ »

ਮਮਦੋਟ ਵਿਚ ਜਲਦ ਲੈਬ ਖੋਲ੍ਹੇਗਾ ਸਰਬੱਤ ਦਾ ਭਲਾ ਟਰੱਸਟ

ਮਮਦੋਟ, 2 ਮਾਰਚ (ਸੁਖਦੇਵ ਸਿੰਘ ਸੰਗਮ)-ਸਮਾਜ ਸੇਵਾ ਨੂੰ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮਮਦੋਟ ਵਿਖੇ ਵੀ ਬੜੀ ਜਲਦੀ ਲੈਬਾਰਟਰੀ ਖੋਲ੍ਹਣ ਜਾ ਰਿਹਾ ਹੈ | ਇਸ ਸਬੰਧੀ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਬੀਤੇ ਦਿਨੀਂ ...

ਪੂਰੀ ਖ਼ਬਰ »

ਦੋਦਾ ਵਿਖੇ ਕਿਸਾਨ ਰੈਲੀ 'ਚ ਪਹੁੰਚਣ ਲਈ ਸਿੱਧੂਪੁਰ ਯੂਨੀਅਨ ਵਲੋਂ ਪਿੰਡਾਂ ਦਾ ਦੌਰਾ

ਗੁਰੂਹਰਸਹਾਏ, 2 ਮਾਰਚ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਅੰਦਰ ਜ਼ਿਲ੍ਹਾ ਫ਼ਿਰੋਜ਼ਪੁਰ ਪੱਛਮੀ ਦੇ ਮੀਤ ਪ੍ਰਧਾਨ ਸਵਰਨ ਸਿੰਘ ਮੋਠਾਂਵਾਲਾ ਅਤੇ ਮਮਦੋਟ ਬਲਾਕ ਦੇ ਪ੍ਰਧਾਨ ਗੁਰਸੇਵਕ ਸਿੰਘ ...

ਪੂਰੀ ਖ਼ਬਰ »

2 ਦਰਜਨ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਮੱਲਾਂਵਾਲਾ, 2 ਮਾਰਚ (ਗੁਰਦੇਵ ਸਿੰਘ)-ਮੱਲਾਂਵਾਲਾ ਵਿਖੇ ਨਰੇਸ਼ ਕਟਾਰੀਆ ਸਾਬਕਾ ਵਿਧਾਇਕ ਜ਼ੀਰਾ ਦੀ ਅਗਵਾਈ ਹੇਠ ਸੁਖਦੇਵ ਸਿੰਘ ਸਾਬਕਾ ਸੈਨਿਕ ਅਤੇ ਜੋਗਿੰਦਰ ਸਿੰਘ ਸਰਕਲ ਪ੍ਰਧਾਨ ਦੀ ਪੇ੍ਰਰਨਾ ਸਦਕਾ ਦੋ ਦਰਜ਼ਨ ਦੇ ਕਰੀਬ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ...

ਪੂਰੀ ਖ਼ਬਰ »

ਕਿਸਾਨਾਂ ਨੇ ਕੱਢਿਆ ਵੱਖ-ਵੱਖ ਪਿੰਡਾਂ 'ਚ ਰੋਸ ਮਾਰਚ

ਗੋਲੂ ਕਾ ਮੋੜ, 2 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)-ਕਾਲੇ ਕਾਨੂੰਨਾਂ ਖ਼ਿਲਾਫ਼ ਛਿੜੀ ਜੰਗ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਕਿਸਾਨ ਵੀਰਾਂ ਅਤੇ ਸੰਘਰਸ਼ ਕਰ ਰਹੇ ਲੋਕਾਂ ਤੇ ਸਰਕਾਰ ਵਲੋਂ ਧੱਕੇ ਨਾਲ ਕੱਟੇ ਪਰਚਿਆਂ ਦਾ ਰੋਸ ਪ੍ਰਗਟਾਵਾ ਕਰਨ ਲਈ ਰੋਸ ਮਾਰਚ ਪਿੰਡ ...

ਪੂਰੀ ਖ਼ਬਰ »

ਸਰਕਾਰੀ ਕਹਿਰ ਨਾਲ ਕੈਪਟਨ ਲੋਕਤੰਤਰ ਨੂੰ ਦਬਾ ਨਹੀਂ ਸਕਦਾ-ਜ਼ੀਰਾ

ਜ਼ੀਰਾ, 2 ਮਾਰਚ (ਜੋਗਿੰਦਰ ਸਿੰਘ ਕੰਡਿਆਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦੇ, ਕਸਮਾਂ ਅਤੇ ਲਾਰਿਆਂ ਵਿਰੁੱਧ ਸੰਘਰਸ਼ ਤਹਿਤ ਜੋ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਸੀ, ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ...

ਪੂਰੀ ਖ਼ਬਰ »

ਸ਼ਹਿਰ 'ਚ ਐਲ.ਈ.ਡੀ. ਲਾਈਟਾਂ ਲਗਵਾਉਣ ਦਾ ਕੰਮ ਕਰਵਾਇਆ ਸ਼ੁਰੂ

ਗੁਰੂਹਰਸਹਾਏ, 2 ਮਾਰਚ (ਕਪਿਲ ਕੰਧਾਰੀ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂਹਰਸਹਾਏ ਸ਼ਹਿਰ ਨੂੰ ਸੁੰਦਰ ਬਣਾਉਣ ਦੇ ਲਈ ਜਿੱਥੇ ਵੱਡੇ ਪੱਧਰ 'ਤੇ ਸ਼ਹਿਰ ਦਾ ਵਿਕਾਸ ਕਰਵਾਇਆ ਜਾ ਰਿਹਾ, ਉੱਥੇ ਹੀ ਹੁਣ ਵਿਧਾਇਕ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 2 ਮਾਰਚ (ਰਾਕੇਸ਼ ਚਾਵਲਾ)- ਸੀ.ਆਈ.ਏ. ਸਟਾਫ਼ ਵਲੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ 270 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਸੀ.ਆਈ.ਏ. ਸਟਾਫ਼ ਨੇ ਦਰਜ ਕੀਤੇ ਮਾਮਲੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਖੂ ਵਲੋਂ ਕੰਪਿਊਟਰ ਦਾ ਤੀਜਾ ਸੈਸ਼ਨ ਸ਼ੁਰੂ

ਮਖੂ, 2 ਮਾਰਚ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ ਸਿੰਘ ਓਬਰਾਏ ਵਲੋਂ ਨੌਜਵਾਨਾਂ ਨੂੰ ਆਪਣੇ ਪੈਰਾਂ 'ਤੇ ਖੜੇ ਹੋਣ ਲਈ ਮਖੂ ਵਿਖੇ ਕੰਪਿਊਟਰ ਸੈਂਟਰ ਖੋਲਿ੍ਹਆ ਹੋਇਆ ਹੈ ਜਿਸ ਦਾ ਤੀਜਾ ਸੈਸ਼ਨ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਲੱਖੋ ਕੇ ਬਹਿਰਾਮ, 2 ਮਾਰਚ (ਰਾਜਿੰਦਰ ਸਿੰਘ ਹਾਂਡਾ)-ਥਾਣਾ ਲੱਖੋ ਕੇ ਬਹਿਰਾਮ ਦੇ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਵਲੋਂ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸਕੂਲ ਅਧਿਆਪਕਾਂ ਅਤੇ ਮਿਡ-ਡੇ ਮੀਲ ਵਰਕਰਾਂ ਦੇ ਲਏ ਕੋਰੋਨਾ ਸੈਂਪਲ

ਫ਼ਿਰੋਜ਼ਪੁਰ, 2 ਮਾਰਚ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਵਲੋਂ ਰਾਜੀਵ ਕੁਮਾਰ ਬੈਂਸ ਐੱਸ.ਐਮ.ਓ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ ਦੇ ਵੱਧ ਰਹੇ ਪ੍ਰਕੋਪ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਤੇ ...

ਪੂਰੀ ਖ਼ਬਰ »

ਜੱਲੇਵਾਲਾ ਦਾ ਦਿੱਲੀ ਕਿਸਾਨ ਅੰਦੋਲਨ 'ਚੋਂ 90 ਦਿਨਾਂ ਬਾਅਦ ਆਉਣ 'ਤੇ ਕਿਸਾਨ ਆਗੂਆਂ ਵਲੋਂ ਸਵਾਗਤ

ਮਖੂ, 2 ਮਾਰਚ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਗਏ ਹੋਏ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਚਾਰ ਸਕੱਤਰ ਜਗਤਾਰ ਸਿੰਘ ਜੱਲੇਵਾਲਾ ਤਿੰਨ ਮਹੀਨਿਆਂ ਬਾਅਦ ਵਾਪਸ ਆਉਣ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦਾ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਵੰਡੀਆਂ ਪਾਣੀ ਦੀਆਂ ਬੋਤਲਾਂ

ਗੁਰੂਹਰਸਹਾਏ, 2 ਮਾਰਚ (ਕਪਿਲ ਕੰਧਾਰੀ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਦੁੱਨੇ ਵਾਲੀ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਵਿਚ ਪਿੰਡ ਦੇ ਸਰਪੰਚ ਹਰਮਨ ਸਿੰਘ, ਮੋਹਨ ਸਿੰਘ, ਮੈਂਬਰ ਹੰਸਾ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਗਰਮੀ ਦੇ ਮੌਸਮ ...

ਪੂਰੀ ਖ਼ਬਰ »

ਪੰਜਾਬ ਯੋਗਾਸਨ ਐਸੋਸੀਏਸ਼ਨ ਦੀ ਜਰਨਲ ਬਾਡੀ ਦੀ ਮੀਟਿੰਗ

ਫ਼ਿਰੋਜ਼ਪੁਰ, 2 ਮਾਰਚ (ਤਪਿੰਦਰ ਸਿੰਘ)-ਪੰਜਾਬ ਯੋਗਾਸਨ ਐਸੋਸੀਏਸ਼ਨ ਦੀ ਦੂਸਰੀ ਜਰਨਲ ਬਾਡੀ ਦੀ ਮੀਟਿੰਗ ਸਵਾਮੀ ਵਿਵੇਕਾਨੰਦ ਮੈਡੀਟੇਸ਼ਨ ਪੈਰਾਮਿਡ ਹਾਲ ਵਿਖੇ ਜਰਨਲ ਸਕੱਤਰ ਡਾ: ਚੰਦਰ ਕਾਂਤ ਮਿਸ਼ਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਐਸੋਸੀਏਸ਼ਨ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਸੁੱਧ ਸਿੰਘ ਵਾਲਾ ਤੋਂ ਸੁਰ ਸਿੰਘ ਵਾਲਾ ਸੜਕ ਦੀ ਮੁਰੰਮਤ ਦਾ ਕੰਮ ਕੈਪਟਨ ਸੂਬਾ ਸਿੰਘ ਨੇ ਕਰਵਾਇਆ ਸ਼ੁਰੂ

ਫ਼ਿਰੋਜ਼ਪੁਰ, 2 ਮਾਰਚ (ਤਪਿੰਦਰ ਸਿੰਘ)-ਪਿੰਡ ਸੁੱਧ ਸਿੰਘ ਵਾਲਾ ਤੋਂ ਲੈ ਕੇ ਵਾਇਆ ਫਰੀਦੇ ਵਾਲਾ ਤੋਂ ਪਿੰਡ ਸੁਰ ਸਿੰਘ ਵਾਲਾ ਤੱਕ 5 ਕਿੱਲੋਮੀਟਰ ਸੰਪਰਕ ਸੜਕ ਦੀ ਮੁਰੰਮਤ ਦਾ ਨੀਂਹ ਪੱਥਰ ਅੱਜ ਪੰਜਾਬ ਸਰਕਾਰ ਗਾਰਡੀਅਨ ਆਫ਼ ਗਵਰਨਸ ਦੇ ਟੀਮ ਕਮਾਂਡਰ ਸੂਬਾ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX