ਤਾਜਾ ਖ਼ਬਰਾਂ


ਅਧਾਰ ਕਾਰਡ ਦਿਖਾਉਣ ਤੋਂ ਬਾਅਦ ਹੀ ਮਿਲੇਗੀ ਰੇਮਡੇਸਿਵਰ
. . .  5 minutes ago
ਚੰਡੀਗੜ੍ਹ, 21 ਅਪ੍ਰੈਲ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ, ਅਧਾਰ ਕਾਰਡ ਦਿਖਾਉਣ ਤੋਂ ਬਾਅਦ ਹੀ ਰੇਮਡੇਸਿਵਰ...
ਸ਼ਿਵ ਸੈਨਾ ਹਿੰਦੁਸਤਾਨ ਦਾ ਪ੍ਰਧਾਨ ਨਿਸ਼ਾਂਤ ਭੁੱਖ ਹੜਤਾਲ ਤੋਂ ਬਾਅਦ ਤਬੀਅਤ ਵਿਗੜਨ 'ਤੇ ਰੂਪਨਗਰ ਹਸਪਤਾਲ ਲਿਆਂਦਾ ਗਿਆ
. . .  22 minutes ago
ਰੋਪੜ , 21 ਅਪ੍ਰੈਲ ( ਵਰੁਨ ) - ਸ਼ਿਵ ਸੈਨਾ ਹਿੰਦੁਸਤਾਨ ਦਾ ਪ੍ਰਧਾਨ ਨਿਸ਼ਾਂਤ ਜੋ ਕਿ ਨਕਲੀ ਨਿਹੰਗ ਸਿੰਘਾਂ ਦੇ ਆਈ. ਡੀ .ਕਾਰਡ ਇਸ਼ੂ ਕਰਨ ਤੇ ਇਨ੍ਹਾਂ ਉੱਤੇ ਸਖ਼ਤੀ ਕਰਨ ਦੀ ਮੰਗ ਕਰਨ ਵਾਲਾ ਸ਼ਿਵ ਸੈਨਾ ਹਿੰਦੁਸਤਾਨ...
ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਦੀ ਬਰਾਮਦਗੀ ਦੀ ਜਾਣਕਾਰੀ ਦੇਣ ਵਾਲਿਆਂ ਲਈ ਇਨਾਮ ਨੀਤੀ ਨੂੰ ਪ੍ਰਵਾਨਗੀ
. . .  33 minutes ago
ਚੰਡੀਗੜ੍ਹ , 21 ਅਪ੍ਰੈਲ - ਨਸ਼ਿਆਂ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਨ.ਡੀ.ਪੀ.ਐੱਸ. ਐਕਟ ਤਹਿਤ ਨਸ਼ਿਆਂ ਦੀ...
ਸ਼੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵੱਲਾ ਕੋਰੋਨਾ ਕਾਲ ਦੌਰਾਨ ਵਧੀਆ ਸੇਵਾਵਾਂ ਮੁਹੱਈਆ ਕਰਵਾ ਰਿਹਾ : ਜਗੀਰ ਕੌਰ
. . .  38 minutes ago
ਅੰਮ੍ਰਿਤਸਰ, 21 ਅਪ੍ਰੈਲ (ਰਾਜੇਸ਼ ਕੁਮਾਰ) : ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਸ਼੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਹਸਪਤਾਲ ਵੱਲਾ ਕੋਰੋਨਾ ਕਾਲ ਦੌਰਾਨ ਵਧੀਆ ਸੇਵਾਵਾਂ...
ਬਾਰਦਾਨੇ ਦੀ ਸਮੱਸਿਆ ਕਾਰਨ ਆੜ੍ਹਤੀਆ ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ - ਅੰਮ੍ਰਿਤਸਰ ਮੁੱਖ ਮਾਰਗ ਜਾਮ
. . .  50 minutes ago
ਖੋਸਾ ਦਲ ਸਿੰਘ / ਫ਼ਿਰੋਜ਼ਪੁਰ, 21 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ) - ਨਜ਼ਦੀਕੀ ਅਨਾਜ ਮੰਡੀ ਕੱਸੋਆਣਾ,ਮਰਖਾਈ,ਖੋਸਾ ਦਲ ਸਿੰਘ ਵਿਖੇ ਬਾਰਦਾਨੇ ਅਤੇ ਲਿਫ਼ਟਿੰਗ ਦੀ ਆ ਰਹੀ ਸਮੱਸਿਆ ਕਾਰਨ ਅੱਜ...
ਮਕਸੂਦਪੁਰ, ਸੂੰਢ ਮੰਡੀ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪਰੇਸ਼ਾਨ
. . .  55 minutes ago
ਸੰਧਵਾਂ,21 ਅਪ੍ਰੈਲ( ਪ੍ਰੇਮੀ ਸੰਧਵਾਂ) ਬੰਗਾ ਮਾਰਕੀਟ ਕਮੇਟੀ ਦੇ ਅਧੀਨ ਆਉਂਦੀ ਮਕਸੂਦਪੁਰ, ਸੂੰਢ।ਦਾਣਾ ਮੰਡੀ, ਬਾਰਦਾਨੇ ਦੀ ਘਾਟ ਕਾਰਨ ਕਿਸਾਨ ਪਰੇਸ਼ਾਨ ਹਨ...
ਬਾਰਦਾਨੇ ਦੀ ਘਾਟ,ਕਣਕ ਦੀ ਖ਼ਰੀਦ ਵਿਚ ਹੋ ਰਹੀ ਦੇਰੀ, ਕੋਰੋਨਾ ਦੀ ਆੜ ਵਿਚ ਕਿਸਾਨਾਂ ਨੂੰ ਬਦਨਾਮ ਕਰਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ
. . .  about 1 hour ago
ਅੰਮ੍ਰਿਤਸਰ 21 (ਹਰਮਿੰਦਰ ਸਿੰਘ ) - ਬਾਰਦਾਨੇ ਦੀ ਘਾਟ,ਕਣਕ ਦੀ ਖ਼ਰੀਦ ਵਿਚ ਹੋ ਰਹੀ ਦੇਰੀ,ਕੋਰੋਨਾ ਦੀ ਆੜ ਵਿਚ ਲਾਕਡਾਉਨ ਲਾਉਣ ਤੇ ਕਿਸਾਨਾਂ ਨੂੰ ਬਦਨਾਮ ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ , 21 ਅਪ੍ਰੈਲ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ...
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ
. . .  about 1 hour ago
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ...
ਦਿੱਲੀ ਨੂੰ ਆਕਸੀਜਨ ਸਪਲਾਈ ਕਰਨ ਲਈ ਕੀਤਾ ਜਾ ਰਿਹੈ ਮਜਬੂਰ - ਅਨਿਲ ਵਿੱਜ
. . .  about 1 hour ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਹਰਿਆਣਾ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ...
ਸ੍ਰੀ ਮੁਕਤਸਰ ਸਾਹਿਬ: ਮਲਕੀਤ ਸਿੰਘ ਖੋਸਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਮਲਕੀਤ ਸਿੰਘ ਖੋਸਾ ਜੋ ਕਿ ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਨ, ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਚਾਰਜ ਦਿੱਤਾ ਗਿਆ...
ਹਰਿਆਣਾ ਦੇ ਸਕੂਲਾਂ ਵਿਚ 31 ਮਈ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ
. . .  about 1 hour ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਕੋਰੋਨਾ ਨੂੰ ਮੁੱਖ ਰੱਖਦੇ ਹੋਏ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ...
ਨਾਸਿਕ ਆਕਸੀਜਨ ਟੈਂਕਰ ਲੀਕ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 22 ਹੋਈ
. . .  about 1 hour ago
ਨਾਸਿਕ, 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ। ਇਸ ਹਾਦਸੇ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ
. . .  about 2 hours ago
ਚੰਡੀਗੜ੍ਹ, 21 ਅਪ੍ਰੈਲ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ ...
ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ,ਆਕਸੀਜਨ ਟੈਂਕ ਹੋਇਆ ਲੀਕ , 11 ਮਰੀਜ਼ਾਂ ਦੀ ਮੌਤ
. . .  about 2 hours ago
ਨਾਸਿਕ (ਮਹਾਰਾਸ਼ਟਰ ) - 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਬਠਿੰਡਾ ਮਾਨਸਾ ਰੋਡ ਨੂੰ 2 ਘੰਟੇ ਲਈ ਜਾਮ ਕੀਤਾ
. . .  about 2 hours ago
ਕੋਟਫੱਤਾ (ਬਠਿੰਡਾ) 21 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ਅਤੇ ਪਿਛਲੇ 5 ਦਿਨ ਤੋਂ ਕਣਕ ਦੀ ਬੋਲੀ ਲਈ ਇੰਸਪੈਕਟਰ ਦੇ...
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮਾਰਕਫੈੱਡ ਦੇ ਇੰਸਪੈਕਟਰ ਨੂੰ ਬਾਰਦਾਨਾ ਨਾ ਹੋਣ ਕਾਰਨ ਘੇਰਿਆ ਗਿਆ
. . .  about 2 hours ago
ਬਰਨਾਲਾ / ਹੰਡਿਆਇਆ, 21 ਅਪ੍ਰੈਲ (ਗੁਰਜੀਤ ਸਿੰਘ ਖੁੱਡੀ ) - ਹੰਡਿਆਇਆ ਦੇ ਨੇੜਲੇ ਪਿੰਡ ਖੁੱਡੀ ਕਲਾਂ ਦੀ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂਆਂ ਵਲੋਂ ਮਾਰਕਫੈੱਡ ਦੇ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਦੀ ਕਣਕ ਖ਼ਰਾਬ ਮੌਸਮ ਦੌਰਾਨ ਮੰਡੀਆਂ ਵਿਚ ਰੁਲ ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ
. . .  about 3 hours ago
ਅੰਮ੍ਰਿਤਸਰ 21 (ਹਰਮਿੰਦਰ ਸਿੰਘ ) - ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ ,...
ਜ਼ਿਲ੍ਹਾ ਬਰਨਾਲਾ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕਿਸਾਨਾਂ ਨੇ ਨੈਸ਼ਨਾਲ ਹਾਈਵੇ ਜਾਮ ਕੀਤਾ
. . .  about 2 hours ago
ਟੱਲੇਵਾਲ, 21 ਅਪ੍ਰੈਲ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਵਿੱਖੇ ਭਾਕਿਯੂ ਉਗਰਾਹਾਂ ਦੀ ਅਗਵਾਈ ਵਿਚ ਬਾਰਦਾਨੇ ਦੀ ਘਾਟ...
ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ - ਰਾਜ ਸਰਕਾਰਾਂ ਲਈ 400 ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ
. . .  about 3 hours ago
ਵੀਂ ਦਿੱਲੀ , 21 ਅਪ੍ਰੈਲ - ਭਾਰਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਐਸ.ਆਈ.ਆਈ. ਨੇ ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ ਕੀਤਾ ਹੈ - ਰਾਜ ਸਰਕਾਰਾਂ ਲਈ 400 ਰੁਪਏ ...
ਬਾਰਦਾਨੇ ਦੀ ਕਮੀ ਸਦਕਾ ਕਿਸਾਨ ਜਥੇਬੰਦੀ ਵਲੋਂ ਬਾਘਾ ਪੁਰਾਣਾ ਮੁੱਖ ਖ਼ਰੀਦ ਕੇਂਦਰ ਅੱਗੇ ਰੋਡ ਜਾਮ
. . .  1 minute ago
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ) - ਹਾੜ੍ਹੀ ਰੁੱਤ ਦੀ ਮੁੱਖ ਫ਼ਸਲ ਕਣਕ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਦੇ ਪ੍ਰਬੰਧ ਬਿਲਕੁਲ ਲੜਖੜਾ ਚੁੱਕੇ ਹਨ, ਬਾਘਾ ਪੁਰਾਣਾ ਦੇ ਮੁੱਖ ਖ਼ਰੀਦ ਕੇਂਦਰ ...
ਸਕੂਲ ਛੱਡਣ ਦੇ ਸਰਟੀਫਿਕੇਟ ਦੀ ਹੁਣ ਜ਼ਰੂਰਤ ਨਹੀ, ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਹੁਕਮ
. . .  about 4 hours ago
ਚੰਡੀਗੜ੍ਹ , 21 ਅਪ੍ਰੈਲ - ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਸਕੂਲ ਛੱਡਣ ਸਰਟੀਫਿਕੇਟ ਦੇ ਹੁਕਮ , ਹੁਣ ਜੇਕਰ ਬੱਚਾ ਇਕ ਪ੍ਰਾਈਵੇਟ/ਸਰਕਾਰੀ ਸਕੂਲ ਤੋਂ ਹੱਟ ਕੇ ਕਿਸੇ ਵੀ...
ਅਦਾਕਾਰ ਚਿਰੰਜੀਵੀ ਦਾ ਐਲਾਨ - ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ ਮੁਫ਼ਤ ਕੋਵਿਡ -19 ਟੀਕਾਕਰਨ
. . .  about 5 hours ago
ਚੇਨਈ, 21 ਅਪ੍ਰੈਲ - ਚਿਰੰਜੀਵੀ ਦੀ ਅਗਵਾਈ ਵਾਲੀ ਕੋਰੋਨਾ ਕਰਿਸਿਸ ਚੈਰੀਟੀ (ਸੀ.ਸੀ.ਸੀ.) ਨੇ ਐਲਾਨ ਕੀਤਾ ਹੈ ਕਿ, ਉਹ ਅਪੋਲੋ 247 ਦੇ ਸਹਿਯੋਗ ਨਾਲ ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ...
ਯੂਕੇ ਜਾਣ ਵਾਲੀਆਂ ਉਡਾਣਾਂ 24 ਤੋਂ 30 ਅਪ੍ਰੈਲ 2021 ਤੱਕ ਰੱਦ
. . .  about 4 hours ago
ਨਵੀਂ ਦਿੱਲੀ, 21 ਅਪ੍ਰੈਲ - ਜਿਹੜੇ ਯਾਤਰੀ ਭਾਰਤ ਅਤੇ ਬ੍ਰਿਟੇਨ ਦੇ ਵਿਚਕਾਰ ਯਾਤਰਾ ਕਰਨ ਜਾ ਰਹੇ ਸਨ, ਉਹ ਨੋਟ ਕਰ ਸਕਦੇ ਹਨ ਕਿ ਯੂ. ਕੇ. ਦੁਆਰਾ ਐਲਾਨੀਆਂ ਤਾਜ਼ਾ ਪਾਬੰਦੀਆਂ ਦੇ ਮੱਦੇਨਜ਼ਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਜ਼ਿੰਦਗੀ 'ਚ ਲੰਮੇ ਕਦਮ ਪੁੱਟਣਾ ਜੇ ਮੁਸ਼ਕਿਲ ਹੋ ਜਾਵੇ ਤਾਂ ਛੋਟੇ ਕਦਮ ਹੀ ਪੁੱਟੋ, ਪਰ ਅੱਗੇ ਵਧਣਾ ਬੰਦ ਨਾ ਕਰੋ। -ਜੌਨ ਗਾਰਡਨ

ਫਰੀਦਕੋਟ

ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਵਿਚ ਸ਼ਾਮਿਲ ਕੀਤਾ ਗਿਆ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵੈਕਸੀਨ ਦਾ ਟੀਕਾ ਸੱਭ ਤੋਂ ਪਹਿਲਾਂ ਸਿਹਤ ਸਟਾਫ਼ ਦੇ ਲੱਗਣ ਤੋਂ ਬਾਅਦ ਫ਼ਰੰਟ ਲਾਇਨ ਵਰਕਰਾਂ ਦੇ ਲਗਾਇਆ ਗਿਆ ਹੈ | ਇਸ ਉਪਰੰਤ ਪੰਜਾਬ ਸਰਕਾਰ ਵਲੋਂ 1 ਮਾਰਚ ਤੋਂ ਆਮ ਲੋਕਾਂ ਦੇ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪਹਿਲੇ ਗੇੜ ਵਿਚ 60 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਦੇ ਅਤੇ 45 ਤੋਂ ਵੱਧ ਉਮਰ ਦੇ ਉਨ੍ਹਾਂ ਲੋਕਾਂ ਜਿਨ੍ਹਾਂ ਨੂੰ ਗੰਭੀਰ ਬਿਮਾਰੀਆਂ ਹਨ, ਨੂੰ ਟੀਕਾ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਇਹ ਟੀਕੇ ਮੁਫ਼ਤ ਲਗਾਏ ਜਾ ਰਹੇ ਹਨ ਅਤੇ ਹੁਣ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਵਿਚ ਸ਼ਾਮਿਲ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਅੱਜ ਤੋਂ ਕੀਤੀ ਗਈ ਹੈ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪ੍ਰਾਈਵੇਟ ਹਸਪਤਾਲਾਂ ਵਲੋਂ 60 ਸਾਲ ਤੋਂ ਉੱਪਰ ਉਮਰ ਦੇ 30 ਵਿਅਕਤੀਆਂ ਨੂੰ ਵੈਕਸੀਨੇਸ਼ਨ ਕੀਤੀ ਗਈ, ਜਿਨ੍ਹਾਂ ਵਿਚ ਆਸ਼ੀਰਵਾਦ ਹਸਪਤਾਲ ਦੇ ਇੰਚਾਰਜ ਡਾ: ਵਿਕਰਮਜੀਤ ਦੇ ਪਿਤਾ ਸ੍ਰੀ ਮੋਹਨ ਲਾਲ ਉਮਰ 96 ਸਾਲ ਵਲੋਂ ਵੀ ਆਪਣੀ ਵੈਕਸੀਨੇਸ਼ਨ ਪ੍ਰਾਈਵੇਟ ਹਸਪਤਾਲ ਵਿਚ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਵਲੋਂ ਕੋਵਿਡ-19 ਵੈਕਸੀਨੇਸ਼ਨ ਦੇ ਟੀਕੇ ਦੀ ਵੱਧ ਤੋਂ ਵੱਧ ਕੀਮਤ 250 ਰੁਪਏ ਤੈਅ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜਿੱਥੇ ਹੈਲਥ ਸਟਾਫ਼, ਫ਼ਰੰਟ ਲਾਈਨ ਵਰਕਰ, 60 ਸਾਲ ਤੋਂ ਉੱਪਰ ਦੇ ਵਿਅਕਤੀ ਅਤੇ 45 ਤੋਂ 59 ਸਾਲ ਤੱਕ ਦੇ ਗੰਭੀਰ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਵੈਕਸੀਨੇਸ਼ਨ ਮੁਫ਼ਤ ਕੀਤੀ ਜਾਵੇਗੀ, ਉੱਥੇ ਹੀ ਉਨ੍ਹਾਂ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਇਹ ਵੈਕਸੀਨ ਦਾ ਟੀਕਾ ਪ੍ਰਾਈਵੇਟ ਹਸਪਤਾਲਾਂ ਤੋਂ 250 ਰੁਪਏ ਦੇ ਕੇ ਲਗਵਾ ਸਕਣਗੇ | ਉਨ੍ਹਾਂ ਦੱਸਿਆ ਕਿ ਟੀਕਾਕਰਨ ਲਈ ਰਜਿਸਟ੍ਰੇਸ਼ਨ ਸਬੰਧਿਤ ਹਸਪਤਾਲ ਵਲੋਂ ਮੌਕੇ 'ਤੇ ਹੀ ਕਰ ਲਈ ਜਾਵੇਗੀ ਪਰ ਜੇਕਰ ਕੋਈ ਵਿਅਕਤੀ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਚਾਹੇ ਤਾਂ ਉਹ ਭਾਰਤ ਸਰਕਾਰ ਦੇ ਪੋਰਟਲ 'ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ | ਇਸ ਸਬੰਧੀ ਡਾ: ਪਵਨ ਮਿੱਤਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕੇ ਅੱਜ ਤੋਂ ਆਮ ਲੋਕਾਂ ਵਿਚ 60 ਸਾਲ ਤੋਂ ਉੱਪਰ ਦੇ ਵਿਅਕਤੀਆਂ ਦੇ ਵੈਕਸੀਨ ਦੇ ਟੀਕੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਇਸ ਸਬੰਧੀ ਵੈਕਸੀਨ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ |

ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ 16 ਮਾਰਚ ਤੱਕ ਅਪਲਾਈ ਕਰ ਸਕਦੇ ਹਨ-ਡੀ. ਸੀ.

ਫਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਾਜ਼ਿਲਕਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਅਤੇ ਬਠਿੰਡਾ ਨਾਲ ਸਬੰਧਿਤ ਨੌਜਵਾਨ ਜੋ ਕਿ ਫ਼ੌਜ ਵਿਚ ਭਰਤੀ ਚੋਣ ਦੇ ਚਾਹਵਾਨ ਹਨ, ਲਈ ਫ਼ਿਰੋਜ਼ਪੁਰ ਕੈਂਟ ਦੇ ਕੈਪਟਨ ਸੁੰਦਰ ਸਿੰਘ ਸਟੇਡੀਅਮ ...

ਪੂਰੀ ਖ਼ਬਰ »

ਸੰਮਤੀ ਕਰਮਚਾਰੀਆਂ ਦਾ ਰੋਸ ਧਰਨਾ 9ਵੇਂ ਦਿਨ ਵੀ ਜਾਰੀ

ਫ਼ਰੀਦਕੋਟ, 2 ਮਾਰਚ (ਸਤੀਸ਼ ਬਾਗ਼ੀ)-ਬਲਾਕ ਫ਼ਰੀਦਕੋਟ ਦੇ ਸਮੂਹ ਸੰਮਤੀ ਕਰਮਚਾਰੀਆਂ ਦੀਆਂ ਪਿਛਲੇ 5 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਅਤੇ ਸੇਵਾ ਮੁਕਤ ਮੁਲਾਜ਼ਮਾ ਦੇ ਭੱਤੇ ਜਾਰੀ ਕਰਵਾਉਣ ਲਈ ਕਾਰਜ ਸਾਧਕ ਅਫ਼ਸਰ ਪੰਚਾਇਤ ਸੰਮਤੀ ਦੇ ਦਫ਼ਤਰ ਵਿਖੇ ਦਿੱਤਾ ਜਾ ...

ਪੂਰੀ ਖ਼ਬਰ »

ਨਹਿਰਾਂ ਦੇ ਪਾਣੀ ਵਿਚ ਆ ਰਹੀ ਕੇਲੀ ਕਾਰਨ ਲੋਕ ਪੇ੍ਰਸ਼ਾਨ

ਮੰਡੀ ਬਰੀਵਾਲਾ, 2 ਮਾਰਚ (ਨਿਰਭੋਲ ਸਿੰਘ)-ਜਸਕਰਨ ਸਿੰਘ, ਗੁਰਬਿੰਦਰ ਸਿੰਘ, ਗੁਰਨਾਮ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਨਹਿਰ ਦੇ ਪਾਣੀ ਵਿਚ ਲਗਾਤਾਰ ਕੇਲੀ ਆ ਰਹੀ ਹੈ, ਜਿਸ ਕਾਰਨ ਲੋਕ ਕਾਫ਼ੀ ਦੁਖੀ ਹਨ | ਉਨ੍ਹਾਂ ਕਿਹਾ ਕਿ ਪਾਣੀ ...

ਪੂਰੀ ਖ਼ਬਰ »

ਪੁਲ ਦੀ ਉਸਾਰੀ ਵਿਚ ਦੇਰੀ ਕਾਰਨ ਸੰਕਟ 'ਚ ਵਪਾਰ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਹਰਮਹਿੰਦਰ ਪਾਲ)-ਸਥਾਨਕ ਜਲਾਲਾਬਾਦ ਰੋਡ 'ਤੇ ਰੇਲਵੇ ਫਾਟਕ 'ਤੇ ਬਣ ਰਹੇ ਰੋਡ ਓਵਰਬਿ੍ਜ ਦੀ ਉਸਾਰੀ ਵਿਚ ਲਗਾਤਾਰ ਹੋ ਰਹੀ ਦੇਰੀ ਕਾਰਨ ਸ਼ਹਿਰ ਦਾ ਵਪਾਰ ਪ੍ਰਭਾਵਿਤ ਹੋ ਰਿਹਾ ਹੈ | 16 ਜਨਵਰੀ 2020 ਨੂੰ ਭੁੱਲਰ ਕੰਸਟਰੱਕਸ਼ਨ ਕੰਪਨੀ ਨੰੂ 15 ...

ਪੂਰੀ ਖ਼ਬਰ »

ਕੋਵਿਡ-19 ਟੀਕਾਕਰਨ ਤਹਿਤ ਹੁਣ ਤੱਕ 5792 ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 5792 ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਸ਼ੁਰੂ ਕੀਤੇ ਗਏ ਤੀਜੇ ਪੜਾਅ ਤਹਿਤ 60 ਸਾਲ ਤੋਂ ਵੱਧ ਦੀ ਉਮਰ ਦੇ ਬਜ਼ੁਰਗਾਂ ਅਤੇ ਕਿਸੇ ਬਿਮਾਰੀ ਤੋਂ ਪੀੜਤ 45 ਤੋੋਂ 49 ਸਾਲਾਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਡੋਡ 'ਤੇ ਕਾਂਗਰਸ ਪਾਰਟੀ ਦਾ ਕਬਜ਼ਾ

ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਅੱਜ ਦੀ ਡੋਡ ਸਹਿਕਾਰੀ ਸਭਾ ਦੀ ਪ੍ਰਧਾਨਗੀ ਲਈ ਸੁਸਾਇਟੀ ਡਾਇਰੈਕਟਰਾਂ ਵਲੋਂ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ ਲਈ ਪਿੰਡ ਡੋਡ, ਚੰਨੀਆਂ, ਮੁਮਾਰਾ, ਚੱਕ ਸਾਹੂ, ਸਿਮਰੇਵਾਲਾ, ਗੁੱਜਰ ਪਿੰਡਾਂ ਵਿਚੋਂ 11 ਮੈਂਬਰ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 2 ਮਾਰਚ (ਸਰਬਜੀਤ ਸਿੰਘ)-ਪੁਲਿਸ ਵਲੋਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਸਾਦਿਕ ਤੋਂ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਮੁਲਜ਼ਮ ਵਿਰੁੱਧ ਥਾਣਾ ਸਾਦਿਕ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ...

ਪੂਰੀ ਖ਼ਬਰ »

18 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ, ਦੋ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਹਰਮਹਿੰਦਰ ਪਾਲ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਦੇਸ ਰਾਜ ਵਾਸੀ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 4 ਹੋਰ ਕੇਸ ਕੋਰੋਨਾ ਪਾਜ਼ੀਟਿਵ ਮਾਮਲੇ ਆਏ

ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 4 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 41 ਹੋ ਗਈ ਹੈ | ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਰੀਦਕੋਟ, 2 ਮਾਰਚ (ਸਟਾਫ਼ ਰਿਪੋਰਟਰ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਜ਼ੋਨ ਫ਼ਰੀਦਕੋਟ ਦੀ ਮੀਟਿੰਗ ਹੋਈ | ਮੀਟਿੰਗ 'ਚ 18 ਫ਼ਰਵਰੀ 2021 ਨੂੰ ਸੂਬਾ ਬਾਡੀ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਵਲੋਂ ਮੁੱਖ ਦਫ਼ਤਰ ਪਟਿਆਲਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਲੜਕੀ ਸਮੇਤ ਪਰਿਵਾਰ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 2 ਮਾਰਚ (ਸਰਬਜੀਤ ਸਿੰਘ)-ਵਿਆਹ ਕਰਕੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਲੜਕੀ ਤੇ ਉਸ ਦੇ ਪਰਿਵਾਰ ਵਿਰੁੱਧ ਪੁਲਿਸ ਵਲੋਂ ਮੁੱਢਲੀ ਪੜਤਾਲ ਤੋਂ ਬਾਅਦ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਹਵਾਲਾਤੀਆਂ ਤੋਂ ਤਿੰਨ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 2 ਮਾਰਚ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ | ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਦੋ ਹਵਾਲਾਤੀਆਂ ਵਿਰੁੱਧ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕੁਸ਼ਤੀ ਮੁਕਾਬਲਿਆਂ 'ਚ ਪੰਜ ਸੋਨ ਤਗਮੇ ਜਿੱਤੇ

ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਸਥਾਨਕ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਕੁਸ਼ਤੀ ਖਿਡਾਰਣਾਂ ਨੇ ਓਪਨ ਸਬ ਜੂਨੀਅਰ ਅਤੇ ਓਪਨ ਜੂਨੀਅਰ ਪੰਜਾਬ ਪੱਧਰ ਦੇ ਕੁਸ਼ਤੀ ਮੁਕਾਬਲਿਆਂ ਵਿਚ ਮੱਲ੍ਹਾਂ ਮਾਰਦੇ ਹੋਏ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਡੀ. ਸੀ. ਦਫਤਰ ਮੂਹਰੇ ਸ਼ੁਰੂ ਕੀਤੀ ਭੁੱਖ ਹੜਤਾਲ

ਫ਼ਰੀਦਕੋਟ, 2 ਮਾਰਚ (ਸਰਬਜੀਤ ਸਿੰਘ)-ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ 'ਤੇ ਅੱਜ ਰਾਜ ਦੇ ਸਾਰੇ ਜ਼ਿਲ੍ਹਾ ਕੇਂਦਰਾਂ 'ਤੇ ਮੁਲਾਜ਼ਮਾਂ ਤੇ ਪੈਨਸਨਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਡਿਪਟੀ ਕਮਿਸਨਰ ਦਫ਼ਤਰ ...

ਪੂਰੀ ਖ਼ਬਰ »

ਡੀ.ਟੀ.ਐਫ਼ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀ

ਫ਼ਰੀਦਕੋਟ, 2 ਮਾਰਚ (ਸਰਬਜੀਤ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਕੌਮੀ ਸਿੱਖਿਆ ਨੀਤੀ 2020 ਨੂੰ ਲਾਗੂ ਕਰਕੇ ਸਿੱਖਿਆ ਖੇਤਰ ਨੂੰ ਵੀ ਬਾਕੀ ਖੇਤਰਾਂ ਵਾਂਗ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੀ ਕੈਪਟਨ ਸਰਕਾਰ ਵੀ ਓਸੇ ਨੀਤੀ ਦੀਆਂ ...

ਪੂਰੀ ਖ਼ਬਰ »

ਬੁੱਢਾ ਨਾਲਾ ਪੁਨਰ ਸੁਰਜੀਤੀ ਪੋ੍ਰਜੈਕਟ ਸਬੰਧੀ ਐਨ.ਜੀ.ਟੀ ਕਮੇਟੀ ਦੇ ਚੇਅਰਮੈਨ ਨੂੰ ਪੱਤਰ ਸੌਂਪਿਆ

ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਵਾਤਾਵਰਨ ਅਤੇ ਪੌਣ ਪਾਣੀ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਚਿੰਤਕ ਲੋਕਾਂ ਦੇ ਸਮੂਹ 'ਨਰੋਆ ਪੰਜਾਬ ਮੰਚ' ਦੇ ਅਹੁਦੇਦਾਰਾਂ ਸਮੇਤ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਸੰਸਥਾਪਕ ਭਾਈ ਘਨ੍ਹੱਈਆ ਕੈਂਸਰ ਰੋਕੋ ...

ਪੂਰੀ ਖ਼ਬਰ »

ਦਸਵੀਂ, ਬਾਰ੍ਹਵੀਂ ਦੀ ਪ੍ਰੀਖਿਆ 'ਚ ਪਹਿਲਾ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਬਰਗਾੜੀ, 2 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਕਸਬੇ ਦੇ ਜੰਮਪਲ ਅਤੇ ਹੁਣ ਕੈਨੇਡਾ ਨਿਵਾਸੀ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਹਲਕਾ ਜੈਤੋ ਦੀ ਨੁਹਾਰ ਬਦਲਣ ਲਈ ਗਰਾਂਟਾਂ ਦੇਣ ਦਾ ਸਿਲਸਿਲਾ ਜਾਰੀ : ਸੂਰਜ ਭਾਰਦਵਾਜ

ਜੈਤੋ, 2 ਮਾਰਚ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਹਲਕਾ ਜੈਤੋ ਦੀ ਨੁਹਾਰ ਬਦਲਣ ਲਈ ਗਰਾਂਟਾਂ ਦੇ ਦੇਣ ਦਾ ਸਿਲਸਿਲਾ ਜਾਰੀ ਹੈ | ਉਕਤ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਪਿੰਡ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਮਾਪੇ ਅਧਿਆਪਕ ਮਿਲਣੀ ਕਰਵਾਈ

ਪੰਜਗਰਾਈਾ ਕਲਾਂ, 2 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਘਣੀਏ ਵਾਲਾ ਵਿਖੇ ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਕ ਬੱਚਿਆਂ ਦੇ ਉਚੇਰੇ ਭਵਿੱਖ ਲਈ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਹੈੱਡ ਟੀਚਰ ਗੁਰਪ੍ਰੀਤ ਔਲਖ ਨੇ ਬੱਚਿਆਂ ਦੇ ...

ਪੂਰੀ ਖ਼ਬਰ »

ਵਿਆਹ ਦੇ ਸ਼ਗਨ ਦੀ ਰਾਸ਼ੀ ਕਿਸਾਨ ਅੰਦੋਲਨ ਲਈ ਦਿੱਤੀ

ਕੋਟਕਪੂਰਾ, 2 ਮਾਰਚ (ਮੇਘਰਾਜ)-ਪਿੰਡ ਦੁਆਰੇਆਣਾ ਨਿਵਾਸੀ ਡਾ. ਅਮਰਜੀਤ ਸਿੰਘ ਸੰਧੂ ਪੁੱਤਰ ਸਵਰਗੀ ਪਵਿੱਤਰਪਾਲ ਸਿੰਘ ਨੇ ਆਪਣੇ ਪੁੱਤਰ ਹਰਮਨਪ੍ਰੀਤ ਸਿੰਘ ਕੈਨੇਡਾ ਨਿਵਾਸੀ ਦੀ ਬੀਤੇ ਦਿਨੀਂ ਹੋਈ ਸ਼ਾਦੀ ਦੇ ਸ਼ਗਨ ਦੀ ਕੁੱਲ 52 ਹਜ਼ਾਰ ਰੁਪਏ ਦੀ ਰਾਸ਼ੀ ਦਿੱਲੀ ਵਿਖੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਆਨਲਾਈਨ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਕੋਟਕਪੂਰਾ, 2 ਮਾਰਚ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬੱਚਿਆਂ ਦੇ ਆਨਲਾਈਨ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਇਨ੍ਹਾਂ ਮੁਕਾਬਲਿਆਂ 'ਚ ਜ਼ਿਲ੍ਹੇ ਦੀਆਂ ਕੁੱਲ 6 ਟੀਮਾਂ ਨੇ ...

ਪੂਰੀ ਖ਼ਬਰ »

ਸਾਈਕਲ ਚਲਾਉਣ 'ਚ ਪਰਮਿੰਦਰ ਸਿੰਘ ਸਿੱਧੂ ਨੇ ਕੀਤਾ ਪਹਿਲਾ ਸਥਾਨ ਹਾਸਿਲ

ਕੋਟਕਪੂਰਾ, 2 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਆਲ ਇੰਡੀਆ ਸਾਈਕਲਿੰਗ ਮੁਕਾਬਲਿਆਂ (ਸਟਰਾਵਾ ਐਪ) 'ਚ ਹਿੱਸਾ ਲੈਂਦਿਆਂ ਕੋਟਕਪੂਰਾ ਦੇ ਨੌਜਵਾਨ ਪਰਮਿੰਦਰ ਸਿੰਘ ਸਿੱਧੂ ਨੇ 5133 ਕਿਲੋਮੀਟਰ ਸਾਈਕਲ ਚਲਾ ਕੇ ਪੰਜਵੀਂ ਵਾਰ ਪਹਿਲਾ ਸਥਾਨ ਹਾਸਿਲ ਕਰਕੇ ਆਪਣਾ, ਮਾਪਿਆਂ, ...

ਪੂਰੀ ਖ਼ਬਰ »

ਆਤਮਾ ਕਿਸਾਨ ਬਾਜ਼ਾਰ ਹਰ ਵੀਰਵਾਰ ਅਤੇ ਐਤਵਾਰ ਲੱਗੇਗਾ -ਡੀ. ਸੀ.

ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਕਿਸਾਨਾਂ ਦੀ ਉਪਜ ਨੂੰ ਖੇਤ ਤੋਂ ਸਿੱਧਾ ਖਪਤਕਾਰਾਂ ਤੱਕ ਪਹੁੰਚਾਉਣ ਲਈ ਐਗਰੀਕਲਚਰ ਤਕਨਾਲੋਜੀ ਮੈਨੇਜਮੈਂਟ ਏਜੰਸੀ ਆਤਮਾ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵਲੋਂ ਖੇਤੀਬਾੜੀ ਫਾਰਮ ਦੇ ਬਾਹਰ ਆਤਮਾ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਨੇ ਲੋਕਾਂ ਤੋਂ ਸਹਿਯੋਗ ਮੰਗਿਆ

ਸਾਦਿਕ, 2 ਮਾਰਚ (ਆਰ.ਐਸ.ਧੁੰਨਾ)-ਨਸ਼ਿਆਂ ਨੇ ਹੱਸਦੇ ਵੱਸਦੇ ਬਹੁਤੇ ਘਰ ਉਜਾੜ ਦਿੱਤੇ ਹਨ ਤੇ ਨਸ਼ਿਆਂ ਦੀ ਗਿ੍ਫ਼ਤ ਵਿਚ ਫ਼ਸੇ ਲੋਕਾਂ ਦਾ ਜਦੋਂ ਅਮਲ ਟੁੱਟਦਾ ਹੈ ਤਾਂ ਉਹ ਨਸ਼ੇ ਦੀ ਪੂਰਤੀ ਲਈ ਛੋਟੇ ਮੋਟੇ ਜੁਰਮ ਕਰਦੇ ਹਨ ਜਿਨ੍ਹਾਂ ਦਾ ਸਮਾਜ 'ਤੇ ਮਾੜਾ ਪ੍ਰਭਾਵ ਪੈਂਦਾ ...

ਪੂਰੀ ਖ਼ਬਰ »

ਇੰਟਰ ਕਾਲਜ ਸਲੋਗਨ ਲਿਖਣ ਮੁਕਾਬਲੇ 'ਚ ਡੀ.ਏ.ਵੀ. ਕਾਲਜ ਦੇ ਵਿਦਿਆਰਥੀ ਰਹੇ ਅੱਵਲ

ਗਿੱਦੜਬਾਹਾ, 2 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਡੀ.ਏ.ਵੀ. ਕਾਲਜ ਅਬੋਹਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇੰਟਰ ਕਾਲਜ ਸਲੋਗਨ ਲੇਖਣ ਮੁਕਾਬਲੇ ਵਿਚ ਐਮ.ਐਮ.ਡੀ.ਡੀ.ਏ. ਵੀ ਕਾਲਜ ਗਿੱਦੜਬਾਹਾ ਦੇ ਪੀ.ਜੀ. ਪੰਜਾਬੀ ਵਿਭਾਗ ਦੇ ਵਿਦਿਆਰਥੀ ...

ਪੂਰੀ ਖ਼ਬਰ »

ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਮਾਪੇ-ਅਧਿਆਪਕ ਮਿਲਣੀ ਹੋਈ

ਮਲੋਟ, 2 ਮਾਰਚ (ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਫਰਵਰੀ 2021 ਦੌਰਾਨ ਕੀਤੇ ਗਏ ਵਿਸ਼ਾਵਾਰ ਪ੍ਰੀ ਬੋਰਡ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਉਪਰੰਤ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਸਿੱਖਿਆ ਵਿਭਾਗ ਵਲੋਂ ਅੱਜ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਲੋਟ ਦੀ ਚੋਣ ਹੋਈ

ਮਲੋਟ, 2 ਮਾਰਚ (ਪਾਟਿਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਲੋਟ ਦੀ ਚੋਣ ਸਰਬਸੰਮਤੀ ਨਾਲ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਬੀਤੇ ਦਿਨੀ ਕਰਵਾਈ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਬਲਾਕ ਦੀ ਪ੍ਰਧਾਨ ਕਿਰਨਜੀਤ ਕੌਰ ਭੰਗਚੜੀ ...

ਪੂਰੀ ਖ਼ਬਰ »

ਮਨਪ੍ਰੀਤ ਨੇ ਗੁਰਰਾਜ ਫ਼ੱਤਣਵਾਲਾ ਦਾ ਹਾਲ-ਚਾਲ ਪੁੱਛਿਆ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਚੰਡੀਗੜ੍ਹ ਜਾਣ ਸਮੇਂ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਆਪਣੇ ਨਾਨਕੇ ਘਰ ਫ਼ੱਤਣਵਾਲਾ ਨਿਵਾਸ ਵਿਖੇ ਕੁਝ ਸਮੇਂ ਲਈ ਰੁਕੇ | ਇਸ ਦੌਰਾਨ ...

ਪੂਰੀ ਖ਼ਬਰ »

ਕਾਮਰਸ ਟੈਲੇਂਟ ਸਰਚ ਪ੍ਰੀਖਿਆ ਪ੍ਰੋਗਰਾਮ 'ਚ ਜੀ.ਟੀ.ਬੀ. ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 2 ਮਾਰਚ (ਪਾਟਿਲ)-ਸਾਲ 2021 ਵਿਚ 15ਵਾਂ 'ਕਾਮਰਸ ਟੈਲੇਂਟ ਸਰਚ' ਪ੍ਰੀਖਿਆ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਪ੍ਰੀਖਿਆ 21 ਫਰਵਰੀ 2021 ਨੂੰ ਲਈ ਗਈ ਅਤੇ ਜਿਸ ਦਾ ਨਤੀਜਾ ਬੀਤੇ ਦਿਨੀਂ ਘੋਸ਼ਿਤ ਕੀਤਾ ਗਿਆ, ਵਿਚ ਸੰਸਥਾ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਬਿਜਲੀ ਬਿੱਲਾਂ ਦੇ ਸਬੰਧ 'ਚ ਮੁਜ਼ਾਹਰਾ-ਰੋਸ ਧਰਨਾ 5 ਨੂੰ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਹਰਮਹਿੰਦਰ ਪਾਲ)-ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ 15 ਮਾਰਚ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੈਲੀ ਅਤੇ 5 ਮਾਰਚ ਨੂੰ ਐਸ.ਸੀ. ਦਫ਼ਤਰ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਮਾਘ ਮਹਾਤਮ 'ਤੇ ਸ੍ਰੀਮਦਭਾਗਵਤ ਕਥਾ ਸਮਾਪਤ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਇੱਥੇ ਅਬੋਹਰ ਰੋਡ ਸਥਿਤ ਸ੍ਰੀ ਮੋਹਨ ਜਗਦੀਸ਼ਵਰ ਦਿਵਿਆ ਆਸ਼ਰਮ ਵਿਖੇ ਚੱਲ ਰਹੀ ਮਾਘ ਮਹਾਤਮ ਅਤੇ ਸ੍ਰੀਮਦਭਾਗਵਤ ਕਥਾ ਅੱਜ ਸਮਾਪਤ ਹੋ ਗਈ | ਕਥਾ ਦੀ ਸਮਾਪਤੀ ਮਗਰੋਂ ਦੇਵਭੂਮੀ ਹਰਿਦੁਆਰ ਦੇ ਮਹਾਂਮੰਡਲੇਸ਼ਵਰ ...

ਪੂਰੀ ਖ਼ਬਰ »

ਕਿਸਾਨਾਂ ਦਾ ਰੋਸ ਧਰਨਾ 153ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 2 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਦੀ ਅਗਵਾਈ 'ਚ ਇੱਥੇ ਪਿਉਰੀ ਫਾਟਕ ਦੇ ਸਾਹਮਣੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ 'ਕਿਸਾਨ ਮਹਾਂ ਸੰਮੇਲਨ' ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋਣ ਜਾ ਰਹੇ 'ਕਿਸਾਨ ਮਹਾਂ ਸੰਮੇਲਨ' ਦੀਆਂ ਤਿਆਰੀਆਂ ਸਬੰਧੀ ਮੀਟਿੰਗ ਸੀਨੀਅਰ ਆਗੂ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਅਧੀਨ ਫ਼ਿਰੋਜਪੁਰ ਰੋਡ ਉਪਰ ਸਥਿਤ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ. ਦਾ ਸੈਸ਼ਨ 2019-21 ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਵਲੋੋਂ ਗੁਰਲਾਲ ਭਲਵਾਨ ਨੂੰ ਸ਼ਰਧਾਂਜਲੀ ਭੇਟ

ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਫ਼ਰੀਦਕੋਟ ਵਿਖੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਜ਼ਿਲ੍ਹੇ ਦੀਆਂ ਤਿੰਨੋਂ ਬਲਾਕ ਸੰਮਤੀ ਮੈਂਬਰਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸਵਰਗੀ ਗੁਰਲਾਲ ਭਲਵਾਨ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX