ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਹੀਰਾਂ ਵਾਲੀ ਵਿਖੇ ਸ਼ਰਾਬ ਫ਼ੈਕਟਰੀ ਦੇ ਨਿਰਮਾਣ ਦੇ ਵਿਰੋਧ ਵਿਚ ਵੱਖ-ਵੱਖ ਪਿੰਡਾਂ ਦੇ ਲੋਕਾਂ ਦਾ ਰੋਹ ਵਧਦਾ ਜਾ ਰਿਹਾ ਹੈ | ਪਿਛਲੇ 16 ਦਿਨਾਂ ਤੋਂ ਜਿੱਥੇ ਲੋਕਾਂ ਵਲੋਂ ਪੰਜਾਬ ਰਾਜਸਥਾਨ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਹੋਇਆ ਹੈ | ਉੱਥੇ ਹੀ ਹੁਣ ਸੁਣਵਾਈ ਨਾ ਹੋਣ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਦੇ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ | ਦਫ਼ਤਰ ਦੇ ਬਾਹਰ ਰੋਸ ਧਰਨਾ ਲਗਾਉਂਦਿਆਂ ਪਿੰਡ ਵਾਸੀਆਂ ਵਲੋਂ ਸੜਕੀ ਆਵਾਜਾਈ ਬੰਦ ਕਰ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸ਼ਰਾਬ ਫ਼ੈਕਟਰੀ ਦਾ ਨਿਰਮਾਣ ਪਿੰਡ ਹੀਰਾਂ ਵਾਲੀ ਵਿਖੇ ਕਰਵਾ ਰਹੇ ਹਨ, ਜਿਸ ਨੂੰ ਲੈ ਕੇ 29 ਪਿੰਡਾਂ ਦੇ ਕਿਸਾਨ ਵਿਰੋਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸੁਣਵਾਈ ਨਾ ਹੋਣ ਕਾਰਨ ਅੱਜ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਕੂਲ, ਕਾਲਜ, ਹਸਪਤਾਲ ਚਾਹੀਦੇ ਹਨ ਨਾ ਕਿ ਸ਼ਰਾਬ ਫ਼ੈਕਟਰੀ | ਉਨ੍ਹਾਂ ਕਿਹਾ ਕਿ ਪਿੰਡ ਵਾਸੀ ਕਿਸੇ ਵੀ ਸੂਰਤ ਵਿਚ ਇਸ ਫ਼ੈਕਟਰੀ ਦਾ ਨਿਰਮਾਣ ਨਹੀਂ ਹੋਣ ਦੇਣਗੇ | ਇਸ ਮੌਕੇ ਕਸ਼ਮੀਰ ਸਿੰਘ, ਅਮਰੀਕ ਪਾਲ, ਸਿਕੰਦਰ ਸਿੰਘ, ਹਰਜੀਤ ਸਿੰਘ ਬਰਾੜ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੀਬੀਆਂ ਤੇ ਬੱਚੇ ਹਾਜ਼ਰ ਸਨ |
ਫ਼ਾਜ਼ਿਲਕਾ, 2 ਮਾਰਚ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਰਖ਼ਾਸਤ ਕੀਤੇ ਕਰਮਚਾਰੀ ਨੂੰ ਹਾਜ਼ਰ ਕਰਾਉਣ ਦੀ ਮੰਗ ਨੂੰ ਲੈ ਕੇ ਨਰੇਗਾ ਕਰਮਚਾਰੀ ਯੂਨੀਅਨ ਫ਼ਾਜ਼ਿਲਕਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ | ਸੂਬਾ ਪ੍ਰਧਾਨ ਵਰਿੰਦਰ ...
ਮੰਡੀ ਘੁਬਾਇਆ, 2 ਮਾਰਚ (ਅਮਨ ਬਵੇਜਾ)-ਖੇਤੀਬਾੜੀ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੇ ਅਨੁਸਾਰ ਅੱਜ ਜਲਾਲਾਬਾਦ ਬਲਾਕ ਖੇਤੀਬਾੜੀ ਅਫ਼ਸਰ ਮੈਡਮ ਹਰਪ੍ਰੀਤ ਕੌਰ ਵਲੋਂ ਟੀਮ ਸਮੇਤ ਮੰਡੀ ਘੁਬਾਇਆ ਵਿਖੇ ਪੈਸਟੀਸਾਈਡ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਮੌਕੇ ਤੇ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ 20 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਚਿਮਨ ਸਿੰਘ ਪੁੱਤਰ ਵਿਸਾਖਾ ਸਿੰਘ ਵਾਸੀ ਢਾਣੀ ...
ਅਬੋਹਰ, 2 ਮਾਰਚ (ਕੁਲਦੀਪ ਸਿੰਘ ਸੰਧੂ)-1 ਮਾਰਚ ਤੋਂ ਕੋਰੋਨਾ ਵੈਕਸੀਨ ਲਗਾਉਣ ਦਾ ਤੀਜਾ ਚਰਨ ਸ਼ੁਰੂ ਹੋ ਗਿਆ, ਜਿਸ ਦੇ ਤਹਿਤ ਅੱਜ 99 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਿਸ ਵਿਚ 20 ਬਜ਼ੁਰਗ ਸ਼ਾਮਿਲ ਸਨ | ਜਾਣਕਾਰੀ ਅਨੁਸਾਰ ਪਿਛਲੇ ਦੋ ਦਿਨਾਂ ਵਿਚ ਕੁੱਲ 208 ਲੋਕ ਕੋਰੋਨਾ ...
ਖੂਈਆਂ ਸਰਵਰ, 2 ਮਾਰਚ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਅਮਰੀਕ ਸਿੰਘ ਸਮੇਤ ਪੁਲਿਸ ਪਾਰਟੀ ਪੰਜਾਵਾਂ ਦੇ ਨਜ਼ਦੀਕ ਗਸ਼ਤ ਦੌਰਾਨ ਚੈਕਿੰਗ ਕਰ ਰਹੇ ਸੀ ਤਾਂ ਇਸ ...
ਅਬੋਹਰ, 2 ਮਾਰਚ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚਿੱਟੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਇਕਬਾਲ ਸਿੰਘ ਸਮੇਤ ਪੁਲਿਸ ਪਾਰਟੀ ਬਜੀਦਪੁਰ ਭੋਮਾ ਦੇ ਨਜ਼ਦੀਕ ਗਸ਼ਤ ਕਰ ਰਹੇ ਸੀ ...
ਜਲਾਲਾਬਾਦ, 2 ਮਾਰਚ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ 30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਨਜੀਤ ਸਿੰਘ ਪੁੱਤਰ ਚਿਮਨ ਸਿੰਘ ਵਾਸੀ ਮੰਡੀ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਘਰ 'ਤੇ ਕਬਜ਼ਾ ਕਰ ਕੇ ਸਾਮਾਨ ਚੋਰੀ ਕਰਨ ਦੇ ਦੋਸ਼ ਵਿਚ ਕਰੀਬ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰੀਤਮ ਕੌਰ ਵਿਧਵਾ ਜਸਵੀਰ ਸਿੰਘ ਵਾਸੀ ਪਿੰਡ ...
ਅਬੋਹਰ, 2 ਮਾਰਚ (ਕੁਲਦੀਪ ਸਿੰਘ ਸੰਧੂ)-ਸ਼ਹਿਰ ਅੰਦਰ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਚੋਰੀ ਦੀਆਂ ਘਟਨਾਵਾਂ ਨੂੰ ਦਿਨ-ਦਿਹਾੜੇ ਅੰਜਾਮ ਤੋਂ ਵੀ ਬਾਜ਼ ਨਹੀਂ ਆ ਰਹੇ | ਇਸੇ ਕੜੀ ਤਹਿਤ ਅੱਜ ਦੁਪਹਿਰ ਦਿਨ ਦਿਹਾੜੇ ਇਕ ਨਕਾਬਪੋਸ਼ ਨੇ ਜੈਨ ਨਗਰੀ ਵਿਖੇ ਸਥਿਤ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਕਾਂਗਰਸ ਸਰਕਾਰ ਦੇ ਆਖ਼ਰੀ ਬਜਟ ਇਜਲਾਸ ਦੇ ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ਜਵਾਬ' ਦੇ ਨਾਅਰੇ ਹੇਠ ਤੇ ਕੈਪਟਨ ਸਰਕਾਰ ਖ਼ਿਲਾਫ਼ ਚੰਡੀਗੜ੍ਹ 'ਚ ਕੀਤੀ ਰੈਲੀ ਵਿਚ ਫ਼ਾਜ਼ਿਲਕਾ ਤੋਂ ਪਾਰਟੀ ਸੇਵਾਦਾਰ ...
ਅਬੋਹਰ, 2 ਮਾਰਚ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਪੈਸਿਆਂ ਦੀ ਠੱਗੀ ਦੇ ਮਾਰਨ ਦੇ ਦੋਸ਼ ਹੇਠ ਤਿੰਨ ਜਣਿਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਬਹਾਵਵਾਲਾ ਦੀ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਕੁਲਦੀਪ ਸਿੰਘ ...
ਮੰਡੀ ਲਾਧੂਕਾ, 2 ਮਾਰਚ (ਰਾਕੇਸ਼ ਛਾਬੜਾ)-ਮੰਡੀ ਦੇ ਪ੍ਰਾਇਮਰੀ ਸਕੂਲ ਦੇ ਨਾਲ ਵਾਲੀ ਗਲੀ ਵਿਚ ਔਰਤਾਂ ਨਾਲ ਕੁੱਟਮਾਰ, ਗਾਲ਼ੀ-ਗਲੋਚ ਅਤੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦੇਣ ਵਾਲੇ ਹੁੱਲੜਬਾਜ਼ਾਂ ਦੇ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ | ਮੰਡੀ ਵਾਸੀ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ ਡਾ. ਤਿਰਲੋਚਣ ਸਿੰਘ ਸਿੱਧੂ ਵਲੋਂ ...
ਮੰਡੀ ਲਾਧੂਕਾ , 2 ਮਾਰਚ (ਰਾਕੇਸ਼ ਛਾਬੜਾ) -ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਬਲਾਕ ਜਲਾਲਾਬਾਦ ਦੀ ਮੀਟਿੰਗ ਹੋਈ | ਜਾਣਕਾਰੀ ਦਿੰਦੇ ਹੋਏ ਰਜਿੰਦਰ ਕੁਮਾਰ ਕੰਬੋਜ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸਤੰਬਰ 2019 ਵਿਚ ਪਾਵਰਕਾਮ ਵਲੋਂ 3500 ਏ.ਐਲ.ਐਮ. ਦੀਆਂ ਪੋਸਟਾਂ ਦਾ ...
ਮੰਡੀ ਲਾਧੂਕਾ, 2 ਮਾਰਚ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕੀਤੇ ਜਾਣ ਦਾ ਅਧਿਆਪਕ ਜਥੇਬੰਦੀਆਂ ਨੇ ਸਖ਼ਤ ਵਿਰੋਧ ਕੀਤਾ ਹੈ | ਗੌਰਮਿੰਟ ਸਕੂਲ ਅਧਿਆਪਕ ਯੂਨੀਅਨ ਦੇ ਆਗੂ ਜਿੰਦਰ ਪਾਇਲਟ ਨੇ ਕਿਹਾ ਹੈ ਕਿ ...
ਅਬੋਹਰ, 2 ਮਾਰਚ (ਕੁਲਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਬੈਠਕ ਯੂਨੀਅਨ ਦੇ ਬੱਸ ਅੱਡੇ ਦੇ ਸਾਹਮਣੇ ਬਣੇ ਦਫ਼ਤਰ ਵਿਖੇ ਹੋਈ ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 23 ਮਾਰਚ ਨੂੰ ਦੇਸ਼ ਦੇ ਮਹਾਨ ...
ਫ਼ਾਜ਼ਿਲਕਾ, 2 ਮਾਰਚ(ਦਵਿੰਦਰ ਪਾਲ ਸਿੰਘ)-ਅਨ-ਏਡਿਡ ਸਕੂਲ ਫੈੱਡਰੇਸ਼ਨ ਦੀ ਇਕ ਮੀਟਿੰਗ ਅੰਮਿ੍ਤ ਮਾਡਲ ਸਕੂਲ ਵਿਚ ਫੈਡਰੇਸ਼ਨ ਪ੍ਰਧਾਨ ਸੰਦੀਪ ਛਾਬੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐੱਡਵੋਕੇਟ ਰਵੀ ਮੱਕੜ, ਸਤੀਸ਼ ਸੇਤੀਆ, ਦਇਆ ਨੰਦ ਤੋਂ ਇਲਾਵਾ ਬਾਕੀ ਮੈਂਬਰ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਵਾਰਡ ਨੰਬਰ 21 ਦੀ ਨਵੀਂ ਚੁਣੀ ਗਈ ਆਮ ਆਦਮੀ ਪਾਰਟੀ ਦੀ ਕੌਂਸਲਰ ਸ਼੍ਰੀਮਤੀ ਪੂਜਾ ਲੂਥਰਾ ਨੇ ਆਪਣੇ ਵਾਰਡ ਨੂੰ ਸਵੱਛ ਬਣਾਉਣ ਦਾ ਬੀੜਾ ਚੁੱਕਿਆ ਹੈ ਤਾਂਕਿ ਗੰਦਗੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਬਚਾਇਆ ਜਾ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਸਿੱਖਿਆ ਬਲਾਕ ਫ਼ਾਜ਼ਿਲਕਾ-2 ਦੇ ਸਰਕਾਰੀ ਸਕੂਲਾਂ ਵਿਚ ਪੀ.ਟੀ.ਐਮ. ਕਰਵਾਈ ਗਈ | ਬੀ.ਪੀ.ਈ.ਓ. ਸਤੀਸ਼ ਮਿਗਲਾਨੀ ਨੇ ਇਨ੍ਹਾਂ ਮੀਟਿੰਗਾਂ ਦਾ ਜਾਇਜ਼ਾ ਲਿਆ | ਇਸ ਤਰ੍ਹਾਂ ਨਵੀਂ ਆਬਾਦੀ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ...
ਜਲਾਲਾਬਾਦ, 2 ਮਾਰਚ (ਜਤਿੰਦਰ ਪਾਲ ਸਿੰਘ)-ਸ੍ਰੀ ਰਾਮ ਸ਼ਰਣਮ ਆਸ਼ਰਮ ਗੁਹਾਣਾ ਵਿਖੇ 14 ਮਾਰਚ ਨੂੰ ਤਿੰਨ ਮਹੀਨੇ ਤੋਂ ਚੱਲ ਰਹੇ ਰਾਮ ਨਾਮ ਅਖੰਡ ਜੋਤੀ ਜਪ ਯੱਗ ਦੀ ਸੰਪੂਰਨਤਾ ਹੋਵੇਗੀ | ਇਸ ਸਮਾਗਮ ਲਈ ਰਾਮ ਸ਼ਰਣਮ ਆਸ਼ਰਮ ਜਲਾਲਾਬਾਦ ਤੋਂ ਸ਼ਰਧਾਲੂਆਂ ਨੂੰ ਦਰਸ਼ਨ ...
ਜਲਾਲਾਬਾਦ, 2 ਮਾਰਚ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਦੀ ਇਕ ਮੀਟਿੰਗ ਸੰਸਥਾ ਦੇ ਪ੍ਰਧਾਨ ਰਜੇਸ਼ ਪਰੂਥੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੰਸਥਾ ਦੀ ਨਵੀਂ ਟੀਮ ਸਾਲ 2021-2022 ਦਾ ਗਠਨ ਕੀਤਾ ਗਿਆ | ਇਸ ਚੋਣ ਪ੍ਰਕਿਰਿਆ 'ਚ ਵਿਸ਼ੇਸ਼ ਤੌਰ 'ਤੇ ...
ਜਲਾਲਾਬਾਦ, 2 ਮਾਰਚ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਸੇਵਾ ਮੁਕਤ ਅਧਿਆਪਕ ਅਤੇ ਬਜ਼ੁਰਗ ਅਥਲੀਟ ਲਗਾਤਾਰ ਮੈਡਲ ਜਿੱਤ ਕੇ ਹਲਕੇ ਦੇ ਨੌਜਵਾਨਾਂ ਲਈ ਪੇ੍ਰਰਨਾ ਸਰੋਤ ਬਣੇ ਹੋਏ ਹਨ | ਹੁਣ ਜਲੰਧਰ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਹੋਈਆਂ ਬਜ਼ੁਰਗ ...
ਫ਼ਾਜ਼ਿਲਕਾ 2 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੂਬਾਈ ਫ਼ੈਸਲੇ ਅਨੁਸਾਰ ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਬਰਾਂਚ ਨਗਰ ਕੌਂਸਲ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਭੁੱਖ ਹੜਤਾਲ ...
ਮੰਡੀ ਲਾਧੂਕਾ, 2 ਮਾਰਚ (ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਦੇ ਪਰਲਜ਼ ਪੀੜਤਾਂ ਨੇ ਪੰਜਾਬ ਸਰਕਾਰ ਤੋਂ ਕੰਪਨੀ ਵੱਲ ਖੜ੍ਹੇ ਬਕਾਏ ਦਾ ਭੁਗਤਾਨ ਕਰਵਾਏ ਜਾਣ ਦੀ ਮੰਗ ਕੀਤੀ ਹੈ | ਲੰਮੇ ਸਮੇਂ ਤੋਂ ਬਕਾਏ ਦੇ ਭੁਗਤਾਨ ਦੀ ਮੰਗ ਕਰ ਰਹੇ ਪਰਲਜ਼ ਪੀੜਤਾਂ ਨੇ ਕਿਹਾ ਹੈ ਕਿ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਸਾਲ 2016 ਤੋਂ ਸਾਲ 2020 ਤੱਕ ਆਰਮੀ ਭਰਤੀ ਲਈ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਅਤੇ ਮਾਨਸਾ ਦੇ ਜਿਨ੍ਹਾਂ ਯੁਵਕਾਂ ਨੇ ਸਿਖਲਾਈ ਦੌਰਾਨ 500 ...
ਮੰਡੀ ਅਰਨੀਵਾਲਾ, 2 ਮਾਰਚ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੁਖਵੀਰ ਸਿੰਘ ਬਲ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਬੰਨਾ ਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਵਿਚ ਸਮੂਹ ਬੱਚਿਆਂ ਦੇ ਮਾਪੇ ਅਤੇ ਸਕੂਲ ਮੈਨੇਜਮੈਂਟ ਕਮੇਟੀ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਫ਼ਾਜ਼ਿਲਕਾ ਵਲੋਂ 21 ਮਾਰਚ ਨੂੰ ਕੀਤੇ ਜਾ ਰਹੇ ਮਹਾ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਪ੍ਰਤਾਪ ਬਾਗ਼ ਵਿਚ ਇਕ ਮੀਟਿੰਗ ਕੀਤੀ ਗਈ | ਜਿਸ ਦੀ ਅਗਵਾਈ ਜ਼ਿਲ੍ਹਾ ਦਫ਼ਤਰ ਇੰਚਾਰਜ ਭਗਵਾਨ ਕੰਬੋਜ ਨੇ ਕੀਤੀ | ...
ਫ਼ਾਜ਼ਿਲਕਾ, 2 ਮਾਰਚ (ਅਮਰਜੀਤ ਸ਼ਰਮਾ)-ਮਾਤਾ ਕੁਸ਼ੱਲਿਆ ਦੇਵੀ ਮਹਿਲਾ ਕਲਿਆਣ ਸੰਮਤੀ ਨੇ ਨੇਕੀ ਪ੍ਰਾਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ | ਸੰਮਤੀ ਸਰਪ੍ਰਸਤ ਮਰਿਦੂ ਸਚਦੇਵਾ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਨੇਕੀ ਪ੍ਰਾਜੈਕਟ ਤਹਿਤ ਆਪਣੇ ਘਰਾਂ 'ਚੋਂ ਅਜਿਹੇ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਸਕੂਲ ਵਿਖੇ 99 ਸਾਫ਼ਟ ਸੋਲਊਸ਼ਨ ਐਪ ਰਾਹੀਂ ਕਰਵਾਏ ਗਏ ਕੁਇਜ਼ ਮੁਕਾਬਲੇ ਵਿਚ ਆਯਾਨ ਗਿਲਹੋਤਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲੀ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਦੇ ਢਾਂਚਾਗਤ ਵਿਕਾਸ ਨੂੰ ਬੜਾਵਾ ਦੇਣ ਲਈ ਮਾਪੇ ਅਧਿਆਪਕ ਮਿਲਣੀਆਂ ਨਿਰੰਤਰ ਅੰਤਰਾਲ ਨਾਲ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਜ਼ਿਲ੍ਹਾ ...
ਅਬੋਹਰ, 2 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਸ਼ਹਿਰ ਨਿਵਾਸੀਆਂ ਨੂੰ ਪਿਛਲੇ ਕਈ ਸਾਲਾਂ ਤੋਂ ਸਾਈਕਲਿੰਗ ਨਾਲ ਜੋੜ ਕੇ ਰੱਖਣ ਵਾਲੇ ਸ਼ਹਿਰ ਦੇ ਨਾਮਵਰ ਸਾਈਕਲਿੰਗ ਕਲੱਬ ਅਬੋਹਰ ਪੈਡਲਰਜ਼ ਕਲੱਬ ਨੇ ਬੀ.ਸੀ.ਜੀ ਐਨਡਉਂਰੈਂਸ ਸੀਰੀਜ਼ ਦੀ ਤੀਜੀ ਰਾਈਡ 300 ਕਿੱਲੋਮੀਟਰ ਦੀ ...
ਫ਼ਾਜ਼ਿਲਕਾ, 2 ਮਾਰਚ (ਅਮਰਜੀਤ ਸ਼ਰਮਾ)-ਪਟਿਆਲਾ ਵਿਖੇ ਹੋਈ ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸਰਕਾਰੀ ਐਮ.ਆਰ. ਕਾਲਜ ਦੀ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ ਭਰ ਵਿਚ ਦੂਜਾ ਸਥਾਨ ਹਾਸਲ ਕਰ ਕੇ ਕਾਲਜ ਦੇ ਨਾਲ-ਨਾਲ ਇਲਾਕੇ ਦਾ ਨਾਂਅ ਰੌਸ਼ਨ ਕੀਤਾ ...
ਖੂਈਆਂ ਸਰਵਰ, 2 ਮਾਰਚ (ਵਿਵੇਕ ਹੂੜੀਆ)-ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਸਾਇੰਸ ਅਧਿਆਪਕ ਗਗਨਦੀਪ ਸਿੰਘ ਦੀ ਅਗਵਾਈ ਵਿਚ ਵਿਗਿਆਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁੱਖ ਅਧਿਆਪਕ ਦਵਿੰਦਰ ਸਿੰਘ ਚੌਹਾਨ ਨੇ ਵਿਦਿਆਰਥੀਆਂ ਨੂੰ ਹਰ ਰੋਜ਼ ਵਿਗਿਆਨ ਵਲੋਂ ...
ਅਬੋਹਰ, 2 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਸੀਤੋ ਰੋਡ 'ਤੇ ਸਥਿਤ ਇੱਛਾ ਪੂਰਨ ਜੰਡ 'ਤੇ ਅਣਪਛਾਤੇ ਚੋਰਾਂ ਵਲੋਂ ਦੂਜੀ ਵਾਰ ਧਾਵਾ ਬੋਲ ਕੇ ਜੰਡ 'ਤੇ ਰੱਖੇ ਦਾਨ ਪਾਤਰ ਨੂੰ ਤੋੜ ਕੇ ਉਸ 'ਚੋਂ ਕਰੀਬ 1 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਤੇ ਜੰਡ 'ਤੇ ਲੱਗੇ ਸੀ.ਸੀ.ਟੀ.ਵੀ. ...
ਅਬੋਹਰ, 2 ਮਾਰਚ (ਕੁਲਦੀਪ ਸਿੰਘ ਸੰਧੂ)-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਗਰੂਕਤਾ ਵੈਨ ਨੇ ਅਬੋਹਰ ਦੇ ਵੱਖ-ਵੱਖ ਵਾਰਡਾਂ ਵਿਚ ਪ੍ਰਚਾਰ ਕੀਤਾ | ਇਸ ਮੌਕੇ ਡਾ: ਗਗਨਦੀਪ ਸਿੰਘ ਅਤੇ ਹੈਲਥ ਇੰਸਪੈਕਟਰ ਅੰਕੁਸ਼ ਧਵਨ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਨ੍ਹਾਂ ਮੀਟਿੰਗਾਂ ਦੌਰਾਨ ਮਾਪਿਆਂ ...
ਫ਼ਾਜ਼ਿਲਕਾ, 2 ਮਾਰਚ (ਦਵਿੰਦਰ ਪਾਲ ਸਿੰਘ)-ਭਾਰਤੀ ਫ਼ੌਜ ਵਲੋਂ ਅੱਜ ਸਥਾਨਕ ਪ੍ਰਸ਼ਾਸਨ ਅਤੇ ਸਿਵਲ ਸੁਸਾਇਟੀ ਨਾਲ ਮਿਲ ਕੇ ਇੱਥੋਂ ਦੇ ਸੰਜੀਵ ਸਿਨੇਮਾ ਚੌਕ ਤੋਂ ਘੰਟਾ ਘਰ ਚੌਕ ਤੱਕ ਵਿਜੈ ਮਾਰਚ ਕੱਢਿਆ ਗਿਆ | ਇਹ ਵਿਜੈ ਮਾਰਚ 1971 ਦੀ ਭਾਰਤ ਪਾਕਿ ਲੜਾਈ ਵਿਚ ਦੇਸ਼ ਦੀਆਂ ...
ਅਬੋਹਰ, 2 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੋ ਰੋਸ ਪ੍ਰਦਰਸ਼ਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX