ਤਾਜਾ ਖ਼ਬਰਾਂ


ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ ਕੋਰੋਨਾ ਪਾਜ਼ੀਟਿਵ
. . .  13 minutes ago
ਨਵੀਂ ਦਿੱਲੀ , 21 ਅਪ੍ਰੈਲ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ...
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ
. . .  31 minutes ago
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ...
ਦਿੱਲੀ ਨੂੰ ਆਕਸੀਜਨ ਸਪਲਾਈ ਕਰਨ ਲਈ ਕੀਤਾ ਜਾ ਰਿਹੈ ਮਜਬੂਰ - ਅਨਿਲ ਵਿੱਜ
. . .  39 minutes ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਹਰਿਆਣਾ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ...
ਸ੍ਰੀ ਮੁਕਤਸਰ ਸਾਹਿਬ: ਮਲਕੀਤ ਸਿੰਘ ਖੋਸਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ
. . .  43 minutes ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਮਲਕੀਤ ਸਿੰਘ ਖੋਸਾ ਜੋ ਕਿ ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਨ, ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਚਾਰਜ ਦਿੱਤਾ ਗਿਆ...
ਹਰਿਆਣਾ ਦੇ ਸਕੂਲਾਂ ਵਿਚ 31 ਮਈ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ
. . .  47 minutes ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਕੋਰੋਨਾ ਨੂੰ ਮੁੱਖ ਰੱਖਦੇ ਹੋਏ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ...
ਨਾਸਿਕ ਆਕਸੀਜਨ ਟੈਂਕਰ ਲੀਕ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 22 ਹੋਈ
. . .  49 minutes ago
ਨਾਸਿਕ, 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ। ਇਸ ਹਾਦਸੇ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ
. . .  about 1 hour ago
ਚੰਡੀਗੜ੍ਹ, 21 ਅਪ੍ਰੈਲ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ ...
ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ,ਆਕਸੀਜਨ ਟੈਂਕ ਹੋਇਆ ਲੀਕ , 11 ਮਰੀਜ਼ਾਂ ਦੀ ਮੌਤ
. . .  about 1 hour ago
ਨਾਸਿਕ (ਮਹਾਰਾਸ਼ਟਰ ) - 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਬਠਿੰਡਾ ਮਾਨਸਾ ਰੋਡ ਨੂੰ 2 ਘੰਟੇ ਲਈ ਜਾਮ ਕੀਤਾ
. . .  about 1 hour ago
ਕੋਟਫੱਤਾ (ਬਠਿੰਡਾ) 21 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ਅਤੇ ਪਿਛਲੇ 5 ਦਿਨ ਤੋਂ ਕਣਕ ਦੀ ਬੋਲੀ ਲਈ ਇੰਸਪੈਕਟਰ ਦੇ...
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮਾਰਕਫੈੱਡ ਦੇ ਇੰਸਪੈਕਟਰ ਨੂੰ ਬਾਰਦਾਨਾ ਨਾ ਹੋਣ ਕਾਰਨ ਘੇਰਿਆ ਗਿਆ
. . .  about 1 hour ago
ਬਰਨਾਲਾ / ਹੰਡਿਆਇਆ, 21 ਅਪ੍ਰੈਲ (ਗੁਰਜੀਤ ਸਿੰਘ ਖੁੱਡੀ ) - ਹੰਡਿਆਇਆ ਦੇ ਨੇੜਲੇ ਪਿੰਡ ਖੁੱਡੀ ਕਲਾਂ ਦੀ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂਆਂ ਵਲੋਂ ਮਾਰਕਫੈੱਡ ਦੇ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਦੀ ਕਣਕ ਖ਼ਰਾਬ ਮੌਸਮ ਦੌਰਾਨ ਮੰਡੀਆਂ ਵਿਚ ਰੁਲ ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ
. . .  about 2 hours ago
ਅੰਮ੍ਰਿਤਸਰ 21 (ਹਰਮਿੰਦਰ ਸਿੰਘ ) - ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ ,...
ਜ਼ਿਲ੍ਹਾ ਬਰਨਾਲਾ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕਿਸਾਨਾਂ ਨੇ ਨੈਸ਼ਨਾਲ ਹਾਈਵੇ ਜਾਮ ਕੀਤਾ
. . .  about 1 hour ago
ਟੱਲੇਵਾਲ, 21 ਅਪ੍ਰੈਲ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਵਿੱਖੇ ਭਾਕਿਯੂ ਉਗਰਾਹਾਂ ਦੀ ਅਗਵਾਈ ਵਿਚ ਬਾਰਦਾਨੇ ਦੀ ਘਾਟ...
ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ - ਰਾਜ ਸਰਕਾਰਾਂ ਲਈ 400 ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ
. . .  about 2 hours ago
ਵੀਂ ਦਿੱਲੀ , 21 ਅਪ੍ਰੈਲ - ਭਾਰਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਐਸ.ਆਈ.ਆਈ. ਨੇ ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ ਕੀਤਾ ਹੈ - ਰਾਜ ਸਰਕਾਰਾਂ ਲਈ 400 ਰੁਪਏ ...
ਬਾਰਦਾਨੇ ਦੀ ਕਮੀ ਸਦਕਾ ਕਿਸਾਨ ਜਥੇਬੰਦੀ ਵਲੋਂ ਬਾਘਾ ਪੁਰਾਣਾ ਮੁੱਖ ਖ਼ਰੀਦ ਕੇਂਦਰ ਅੱਗੇ ਰੋਡ ਜਾਮ
. . .  about 3 hours ago
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ) - ਹਾੜ੍ਹੀ ਰੁੱਤ ਦੀ ਮੁੱਖ ਫ਼ਸਲ ਕਣਕ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਦੇ ਪ੍ਰਬੰਧ ਬਿਲਕੁਲ ਲੜਖੜਾ ਚੁੱਕੇ ਹਨ, ਬਾਘਾ ਪੁਰਾਣਾ ਦੇ ਮੁੱਖ ਖ਼ਰੀਦ ਕੇਂਦਰ ...
ਸਕੂਲ ਛੱਡਣ ਦੇ ਸਰਟੀਫਿਕੇਟ ਦੀ ਹੁਣ ਜ਼ਰੂਰਤ ਨਹੀ, ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਹੁਕਮ
. . .  about 3 hours ago
ਚੰਡੀਗੜ੍ਹ , 21 ਅਪ੍ਰੈਲ - ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਸਕੂਲ ਛੱਡਣ ਸਰਟੀਫਿਕੇਟ ਦੇ ਹੁਕਮ , ਹੁਣ ਜੇਕਰ ਬੱਚਾ ਇਕ ਪ੍ਰਾਈਵੇਟ/ਸਰਕਾਰੀ ਸਕੂਲ ਤੋਂ ਹੱਟ ਕੇ ਕਿਸੇ ਵੀ...
ਅਦਾਕਾਰ ਚਿਰੰਜੀਵੀ ਦਾ ਐਲਾਨ - ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ ਮੁਫ਼ਤ ਕੋਵਿਡ -19 ਟੀਕਾਕਰਨ
. . .  about 4 hours ago
ਚੇਨਈ, 21 ਅਪ੍ਰੈਲ - ਚਿਰੰਜੀਵੀ ਦੀ ਅਗਵਾਈ ਵਾਲੀ ਕੋਰੋਨਾ ਕਰਿਸਿਸ ਚੈਰੀਟੀ (ਸੀ.ਸੀ.ਸੀ.) ਨੇ ਐਲਾਨ ਕੀਤਾ ਹੈ ਕਿ, ਉਹ ਅਪੋਲੋ 247 ਦੇ ਸਹਿਯੋਗ ਨਾਲ ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ...
ਯੂਕੇ ਜਾਣ ਵਾਲੀਆਂ ਉਡਾਣਾਂ 24 ਤੋਂ 30 ਅਪ੍ਰੈਲ 2021 ਤੱਕ ਰੱਦ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਜਿਹੜੇ ਯਾਤਰੀ ਭਾਰਤ ਅਤੇ ਬ੍ਰਿਟੇਨ ਦੇ ਵਿਚਕਾਰ ਯਾਤਰਾ ਕਰਨ ਜਾ ਰਹੇ ਸਨ, ਉਹ ਨੋਟ ਕਰ ਸਕਦੇ ਹਨ ਕਿ ਯੂ. ਕੇ. ਦੁਆਰਾ ਐਲਾਨੀਆਂ ਤਾਜ਼ਾ ਪਾਬੰਦੀਆਂ ਦੇ ਮੱਦੇਨਜ਼ਰ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,95,041 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਨਵੀਂ ਦਿਲੀ, 21 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,95,041 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਦਰਦਨਾਕ ਸੜਕ ਹਾਦਸੇ 'ਚ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ
. . .  about 5 hours ago
ਮਾਨਾਂਵਾਲਾ, 21 ਅਪ੍ਰੈਲ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ ਜੀ.ਟੀ. ਰੋਡ ਦੋਬੁਰਜੀ ਤੋਂ ਵੱਲਾ ਬਾਈਪਾਸ 'ਤੇ ਗਾਰਡਨ ਇਨਕਲੇਵ ਕਲੋਨੀ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ...
ਜਾਰਜ ਫਲਾਇਡ ਮੌਤ ਮਾਮਲੇ ਵਿਚ ਗੋਰਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ
. . .  about 6 hours ago
ਮਿਨੀਆਪੋਲਿਸ, 21 ਅਪ੍ਰੈਲ - ਅਮਰੀਕਾ ਵਿਚ ਬੀਤੇ ਸਾਲ ਗੋਰੇ ਪੁਲਿਸ ਅਧਿਕਾਰੀ ਹੱਥੋਂ ਅਫ਼ਰੀਕੀ ਮੂਲ ਦੇ ਅਮਰੀਕੀ ਜਾਰਜ ਫਲਾਇਡ ਦੀ ਹੱਤਿਆ ਦੇ ਮਾਮਲੇ ਵਿਚ ਗੋਰੇ ਪੁਲਿਸ ਅਧਿਕਾਰੀ ਡੈਰੇਕ ਚਾਵਿਨ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਗੋਰੇ ਪੁਲਿਸ ਅਧਿਕਾਰੀ 'ਤੇ ਦੋਸ਼ ਹੈ ਕਿ ਉਸ ਨੇ 46 ਸਾਲਾ ਫਲਾਇਡ...
ਡਾਕਟਰ ਸੰਜੀਵ ਖੋਸਲਾ ਨੇ ਸੰਭਾਲਿਆ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਦਾ ਅਹੁਦਾ
. . .  about 6 hours ago
ਪਠਾਨਕੋਟ, 21 ਅਪ੍ਰੈਲ (ਸੰਧੂ) - ਵਧੀਕ ਮੁੱਖ ਸਕੱਤਰ ਪਸ਼ੂ ਪਾਲਨ ਵਿਭਾਗ ਪੰਜਾਬ ਵਿਜੇ ਕੁਮਾਰ ਜੰਜੂਵਾ ਆਈ.ਏ.ਐਸ. ਨੇ ਇਕ ਹੁਕਮ ਜਾਰੀ ਕਰਕੇ ਡਾਕਟਰ ਸੰਜੀਵ ਕੁਮਾਰ ਖੋਸਲਾ ਨੂੰ ਪਸ਼ੂ ਪਾਲਨ ਵਿਭਾਗ ਦਾ ਡਾਇਰੈਕਟਰ ਨਿਯੁਕਤ...
ਭਾਰਤੀ ਅਮਰੀਕੀ ਕਾਂਗਰਸੀ ਨੇ ਅਮਰੀਕਾ ਵਿਚ ਸਿੱਖਾਂ ਖਿਲਾਫ ਨਫ਼ਰਤੀ ਜੁਰਮ 'ਚ ਹੋਏ ਵਾਧੇ ਨੂੰ ਪ੍ਰੇਸ਼ਾਨਕੁਨ ਦੱਸਿਆ
. . .  about 6 hours ago
ਵਾਸ਼ਿੰਗਟਨ, 21 ਅਪ੍ਰੈਲ - ਅਮਰੀਕਾ ਦੇ ਸੂਬੇ ਇਲੀਨਾਇਸ ਤੋਂ ਭਾਰਤੀ ਅਮਰੀਕੀ ਕਾਂਗਰਸੀ (ਸਦਨ ਵਿਚ ਨੁਮਾਇੰਦੇ) ਰਾਜਾ ਕ੍ਰਿਸ਼ਨਾਮੂਰਥੀ ਨੇ...
ਕਰਨਾਟਕ ਵਿਚ 4 ਮਈ ਤੱਕ ਰਾਤ ਦੇ ਕਰਫ਼ਿਊ ਦਾ ਐਲਾਨ
. . .  about 7 hours ago
ਨਵੀਂ ਦਿੱਲੀ, 21 ਅਪ੍ਰੈਲ - ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਈ ਰਾਜਾਂ ਵਿਚ ਨਾਈਟ ਕਰਫ਼ਿਊ ਤੇ ਹਫ਼ਤਾਵਾਰ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ...
ਅੱਜ ਦਾ ਵਿਚਾਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਜ਼ਿੰਦਗੀ 'ਚ ਲੰਮੇ ਕਦਮ ਪੁੱਟਣਾ ਜੇ ਮੁਸ਼ਕਿਲ ਹੋ ਜਾਵੇ ਤਾਂ ਛੋਟੇ ਕਦਮ ਹੀ ਪੁੱਟੋ, ਪਰ ਅੱਗੇ ਵਧਣਾ ਬੰਦ ਨਾ ਕਰੋ। -ਜੌਨ ਗਾਰਡਨ

ਸੰਪਾਦਕੀ

ਕੋਰੋਨਾ ਵਿਰੋਧੀ ਜੰਗ ਦਾ ਦੂਜਾ ਮੋਰਚਾ

ਭਾਰਤ ਸਣੇ ਪੂਰੀ ਦੁਨੀਆ ਨੂੰ ਇਕਦਮ ਦਹਿਲਾ ਦੇਣ ਵਾਲੀ ਮਹਾਂਮਾਰੀ ਕੋਵਿਡ-19 ਦੀ ਚੁਣੌਤੀ ਦਾ ਮੁਕਾਬਲਾ ਕਰਨ ਲਈ ਭਾਰਤੀ ਵਿਗਿਆਨੀਆਂ ਵਲੋਂ ਵਿਕਸਿਤ ਵੈਕਸੀਨ ਦੇ ਟੀਕਾਕਰਨ ਦਾ ਵਿਆਪਕ ਆਧਾਰ ਵਾਲਾ ਦੂਜਾ ਪੜਾਅ ਸ਼ੁਰੂ ਹੋ ਜਾਣ ਨਾਲ ਕੋੋਰੋਨਾ ਲਾਗ 'ਤੇ ਮਨੁੱਖ ਵਲੋਂ ਕਾਬੂ ਪਾ ਲੈਣ ਦੀਆਂ ਸੰਭਾਵਨਾਵਾਂ ਪ੍ਰਬਲ ਹੋ ਗਈਆਂ ਹਨ। ਇਸ ਦੂਜੇ ਪੜਾਅ ਦੀ ਸ਼ੁਰੂਆਤ ਵਿਚ ਪਹਿਲੇ ਹੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਅਮਿਤ ਸ਼ਾਹ, ਵਿਦੇਸ਼ ਮੰਤਰੀ ਜੈਸ਼ੰਕਰ ਸਣੇ ਕਈ ਕੇਂਦਰੀ ਮੰਤਰੀਆਂ, ਰਾਜਾਂ ਦੇ ਮੁੱਖਮੰਤਰੀਆਂ ਵਲੋਂ ਟੀਕਾ ਲਗਾਏ ਜਾਣ ਨਾਲ ਬਿਨਾਂ ਸ਼ੱਕ ਇਸ ਮੁਹਿੰਮ ਦੀ ਭਰੋਸੇਯੋਗਤਾ ਵਧੀ ਹੈ। ਇਸ ਦੇ ਨਾਲ ਹੀ ਸਰਬਉੱਚ ਅਦਾਲਤ ਦੇ ਜੱਜਾਂ ਦਾ ਵੀ ਟੀਕਾਕਰਨ ਵਿਸ਼ਵਾਸ ਨੂੰ ਵਧਾਉਂਦਾ ਹੈ। ਪਹਿਲੀ ਮਾਰਚ ਤੋਂ ਟੀਕਾਕਰਨ ਦੇ ਇਸ ਦੂਜੇ ਪੜਾਅ ਵਿਚ ਦੇਸ਼ ਵਿਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਜਾਣਾ ਹੈ। ਇਸ ਦੇ ਨਾਲ 45 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਲੋਕਾਂ ਦਾ ਵੀ ਟੀਕਾਕਰਨ ਹੋਵੇਗਾ ਜੋ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਵਿਚੋਂ ਕਿਸੇ ਇਕ ਜਾਂ ਵੱਧ ਰੋਗਾਂ ਨਾਲ ਗ੍ਰਸਤ ਹੋਣਗੇ। ਇਸ ਦੂਜੇ ਪੜਾਅ ਨਾਲ ਦੇਸ਼ ਦੇ ਸਾਰੇ ਲੋਕਾਂ ਨੂੰ ਟੀਕਾ ਲਗਾਉਣ ਦੀ ਸ਼ੁਰੂਆਤ ਹੋ ਜਾਂਦੀ ਹੈ। ਬਹੁਤ ਸੁਭਾਵਿਕ ਹੈ ਕਿ ਦੇਸੀ ਖੇਤਰ ਵਿਚ ਬਣਾਈ ਇਸ ਵੈਕਸੀਨ ਐਸਟ੍ਰਾਜ਼ੇਨੇਕਾ ਦਾ ਵੱਡੇ ਪੱਧਰ 'ਤੇ ਉਤਪਾਦਨ ਹੋ ਰਿਹਾ ਹੈ, ਜਿਸ ਵਿਚ ਪੂਰੇ ਦੇਸ਼ ਦੇ ਲੋਕਾਂ ਨੂੰ ਟੀਕਾ ਲਗਾਉਣ ਦੀ ਸਫਲਤਾ ਦੀਆਂ ਸੰਭਾਵਨਾਵਾਂ ਨਹੀਂ ਲਗਦੀਆਂ।
ਪਿਛਲੇ ਸਾਲ ਨਵੰਬਰ ਦੇ ਅੰਤ ਵਿਚ ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਅਦਾਰ ਪੂਨਾਵਾਲਾ ਨੇ ਕਿਹਾ ਸੀ ਕਿ ਉਨ੍ਹਾਂ ਦੀ ਕੰਪਨੀ ਦੇ ਕੋਲ 10 ਕਰੋੜ ਖੁਰਾਕਾਂ ਤਿਆਰ ਪਈ ਹੈ ਅਤੇ ਲੱਖਾਂ ਖੁਰਾਕਾਂ ਰੋਜ਼ਾਨਾ ਹੋਰ ਤਿਆਰ ਕਰਨ ਦੀ ਸਮਰੱਥਾ ਉਨ੍ਹਾਂ ਦੀ ਕੰਪਨੀ ਦੇ ਕੋਲ ਹੈ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਦੇਸ਼ ਦੀ ਪੂਰੀ ਆਬਾਦੀ ਦਾ ਟੀਕਾਕਰਨ ਕਰਨ ਵਿਚ ਚਾਰ ਸਾਲ ਤੱਕ ਦਾ ਸਮਾਂ ਲੱਗ ਸਕਦਾ ਹੈ। ਪਰ ਜਿਸ ਰਫਤਾਰ ਅਤੇ ਅਨੁਸ਼ਾਸਿਤ ਢੰਗ ਨਾਲ ਦੇਸ਼ ਵਿਚ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ, ਉਸ ਨਾਲ ਇਹ ਕਾਰਜ ਐਲਾਨੀ ਹੱਦ ਤੋਂ ਪਹਿਲਾਂ ਵੀ ਹੋਣ ਜਾਣ ਤਾਂ ਕੋਈ ਹੈਰਾਨੀ ਨਹੀਂ। ਦੇਸ਼ ਵਿਚ ਕੋਵਿਡ-19 ਟੀਕਾਕਰਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ 16 ਜਨਵਰੀ ਤੋਂ ਹੋਈ ਸੀ ਜਦੋਂਕਿ ਪਹਿਲੇ ਹੀ ਦਿਨ ਕੋਰੋਨਾ ਯੋਧਿਆਂ ਦੇ ਨਾਂਅ ਨਾਲ ਤਿੰਨ ਹਜ਼ਾਰ ਤੋਂ ਜ਼ਿਆਦਾ ਟੀਕਾਕਰਨ ਕੇਂਦਰ ਬਣੇ ਸਨ। ਪਰ ਹੌਲੀ ਹੌਲੀ ਜਿਸ ਤਰ੍ਹਾਂ ਟੀਕਾਕਰਨ ਬਾਰੇ ਜਾਗਰੂਕਤਾ ਵਧਦੀ ਗਈ, ਟੀਕਾਕਰਨ ਕੇਂਦਰ ਵੀ ਹੋਰ ਵਧੇ ਅਤੇ ਟੀਕਾ ਲਗਵਾਉਣ ਵਾਲਿਆਂ ਦੀ ਗਿਣਤੀ ਵੀ ਵਧਦੀ ਗਈ। ਇਹ ਮੁਹਿੰਮ 44 ਦਿਨ ਤੱਕ ਚੱਲਿਆ ਅਤੇ ਹੁਣ ਪਹਿਲੀ ਮਾਰਚ ਤੋਂ ਇਸ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਕੋਰੋਨਾ ਯੋਧਿਆਂ ਦੇ ਨਾਂਅ ਦੇਸ਼ ਦੇ ਸਿਹਤ ਕਰਮੀਆਂ ਨੂੰ ਪਹਿਲੇ ਪੜਾਅ 'ਤੇ ਟੀਕਾਕਰਨ ਦੀ ਲੋੜ ਇਸ ਲਈ ਵੀ ਸੀ ਕਿਉਂਕਿ ਕੋਰੋੋਨਾ ਵਿਰੁੱਧ ਜੰਗ ਵਿਚ ਜੂਝਦੇ ਹੋਏ ਕਰੀਬ 700 ਡਾਕਟਰ, ਨਗਰਸਾਂ ਅਤੇ ਹੋਰ ਸਿਹਤ ਸਫਾਈ ਕਰਮਚਾਰੀਆਂ ਦੀ ਮੌਤ ਹੋ ਗਈ ਸੀ। ਸਰਕਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ 162 ਡਾਕਟਰਾਂ, 107 ਨਰਸਾਂ ਅਤੇ 45 ਆਸ਼ਾ ਵਰਕਰਾਂ ਦੇ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਸਨ। ਇਸ ਦੇ ਨਾਲ ਹੀ ਪੁਲਿਸ ਕਰਮਚਾਰੀਆਂ ਦਾ ਟੀਕਾਕਰਨ ਵੀ ਇਸੇ ਪੜਾਅ ਦੇ ਅਧੀਨ ਕੀਤਾ ਗਿਆ ਸੀ। ਇਸ ਦਾ ਇਕ ਸਿੱਟਾ ਇਹ ਵੀ ਨਿਕਲਿਆ ਕਿ ਆਮ ਲੋਕਾਂ ਵਿਚ ਇਕ ਪਾਸੇ ਜਿੱਥੇ ਕੋਰੋਨਾ ਦਾ ਡਰ ਘੱਟ ਹੋਇਆ, ਉੱਥੇ ਟੀਕੇ ਪ੍ਰਤੀ ਫੈਲਾਈਆਂ ਜਾਂਦੀਆਂ ਅਫਵਾਹਾਂ ਅਤੇ ਖਦਸ਼ਿਆਂ 'ਤੇ ਵੀ ਵਿਰਾਮ ਲੱਗਾ।
ਹੁਣ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਜਿੱਥੇ ਟੀਕਾਕਰਨ ਮੁਹਿੰਮ ਦੇ ਰਫਤਾਰ ਫੜਨ ਦੀ ਸੰਭਾਵਨਾ ਹੈ, ਉੱਥੇ ਦੇਸ਼ ਦੇ ਕੁਝ ਰਾਜਾਂ ਵਿਚ ਕੋਰੋਨਾ ਲਾਗ ਦੀ ਉਪਜੀ ਨਵੀਂ ਲਹਿਰ ਨੂੰ ਰੋਕ ਲੈਣ ਦੀ ਸਰੀਰਕ ਸਮਰੱਥਾ ਵੀ ਪੈਣਾ ਹੋਣ ਲੱਗੇਗੀ। ਬੇਸ਼ੱਕ ਦੇਸ਼ ਵਿਚ ਹੁਣ ਤੱਕ ਕੋਰੋਨਾ ਲਾਗ ਦੀ ਰਫ਼ਤਾਰ ਵਿਚ ਕਮੀ ਆਈ ਹੈ ਅਤੇ 20 ਰਾਜਾਂ ਵਿਚ ਮੌਤ ਦਰ ਸਿਫਰ ਹੋ ਜਾਣਾ ਸੰਤੋਖ ਅਤੇ ਦੇਸ਼ ਦੇ ਸਿਹਤ ਜਗਤ ਲਈ ਮਾਣ ਦੀ ਗੱਲ ਹੈ ਪਰ ਦੇਸ਼ ਦੇ ਚਾਰ ਪੰਜ ਰਾਜਾਂ ਵਿਚ ਕੋਰੋਨਾ ਦੀ ਨਵੀਂ ਲਹਿਰ ਚਿੰਤਾ ਵੀ ਪੈਦਾ ਕਰਦੀ ਹੈ। ਪੰਜਾਬ ਵੀ ਇਨ੍ਹਾਂ ਪੰਜ ਰਾਜਾਂ ਵਿਚ ਸ਼ਾਮਿਲ ਹੈ ਪਰ ਪੰਜਾਬ ਵਿਚ ਟੀਕਾਕਰਨ ਦੀ ਰਫ਼ਤਾਰ ਸਮੁੱਚੇ ਪੱਧਰ 'ਤੇ ਬਣੇ ਰਹਿਣਾ ਵੀ ਸੰਤੋਖ ਪੈਦਾ ਕਰਦਾ ਹੈ। ਪੰਜਾਬ ਵਿਚ ਹੁਣ ਤੱਕ ਟੀਕਾਕਰਨ ਦੇ 146 ਦੌਰ ਹੋ ਚੁੱਕੇ ਹਨ ਅਤੇ ਪਿਛਲੇ ਇਕੋ ਦਿਨ ਵਿਚ 2331 ਲੋਕਾਂ ਨੂੰ ਟੀਕਾ ਲਗਾਇਆ ਗਿਆ ਸੀ। ਦੇਸ਼ ਦੇ ਹੋਰਾਂ ਹਿੱਸਿਆਂ ਵਿਚ ਵੀ ਇਨ੍ਹਾਂ ਦੋ ਦਿਨਾਂ ਵਿਚ ਆਮ ਲੋਕਾਂ ਵਿਚ ਟੀਕਾਕਰਨ ਪ੍ਰਤੀ ਭਾਰੀ ਉਤਸ਼ਾਹ ਵੇਖਿਆ ਜਾਣਾ ਇਕ ਚੰਗਾ ਸੰਕੇਤ ਹੈ।
ਭਾਰਤ ਨੇ ਵਿਸ਼ਵ ਦੇਸ਼ਾਂ ਵਿਚ ਕਈ ਵਾਰ ਵੱਡੀਆਂ ਪ੍ਰਾਪਤੀਆਂ ਦਪਰਜ ਕਰਵਾਈਆਂ ਹਨ। ਅਜੇ ਪਿਛਲੇ ਹੀ ਦਿਨੀਂ ਭਾਰਤੀ ਪੁਲਾੜ ਖੋਜ ਕੇਂਦਰ ਨੇ ਇਕੋ ਸਮੇਂ 19 ਉਪਗ੍ਰਹਿ ਸਫਲਤਾ ਨਾਲ ਪੁਲਾੜ ਵਿਚ ਭੇਜ ਕੇ ਇਕ ਜ਼ਿਕਰਯੋਗ ਇਤਿਹਾਸ ਰਚਿਆ ਹੈ ਅਤੇ ਹੁਣ ਸਿਰਫ ਡੇਢ ਮਹੀਨੇ ਵਿਚ ਸਵਾ ਕਰੋੜ ਤੋਂ ਜ਼ਿਆਦਾ ਲੋਕਾਂ ਦਾ ਟੀਕਾਕਰਨ ਕਰਕੇ ਦੇਸ਼ ਨੇ ਕੋਰੋਨਾ ਵਿਰੁੱਧ ਵਿਸ਼ਵ ਜੰਗ ਵਿਚ ਇਕ ਵੱਡੇ ਮੋਰਚੇ ਦੀ ਫਤਹਿ ਨੂੰ ਛੋਹ ਲਿਆ ਹੈ। ਟੀਕਾਕਰਨ ਦੀ ਫੀਸਦੀ ਵਿਚ ਬੇਸ਼ੱਕ ਇਜ਼ਰਾਇਲ, ਅਮਰੀਕਾ ਅਤੇ ਰੂਸ ਬਹੁਤ ਅੱਗੇ ਹਨ ਪਰ ਬਾਰਤ ਸਵਾ ਸੌ ਕਰੋੜ ਤੋਂ ਵੀ ਜ਼ਿਆਦਾ ਆਬਾਦੀ ਵਾਲਾ ਵੱਡਾ ਦੇਸ਼ ਹੈ ਅਤੇ ਸੁਭਾਵਿਕ ਹੈ ਕਿ ਇਸ ਦੀ ਟੀਕਾਕਰਨ ਮੁਹਿੰਮ ਬਹੁਤ ਹੀ ਵਿਸ਼ਾਲ ਅਤੇ ਵਿਆਪਕ ਹੋਵੇਗੀ। ਇਸ ਦ੍ਰਿਸ਼ਟੀਕੋਣ ਨਾਲ ਦੇਸ਼ ਵਿਚ ਇਸ ਮੁਹਿੰਮ ਵਿਚ ਹੁਣ ਤੱਕ ਦੀਆਂ ਪ੍ਰਾਪਤੀਆਂ ਦੇ ਬਾਵਜੂਦ ਤੇਜ਼ੀ ਲਿਆਉਣ ਦੀ ਵੱਡੀ ਜ਼ਰੂਰਤ ਹੈ ਅਤੇ ਇਸ ਤੇਜ਼ੀ ਲਈ ਜਾਗਰੂਕਤਾ ਪਹਿਲੀ ਸ਼ਰਤ ਹੈ। ਜਿਸ ਭਾਵਨਾ ਅਤੇ ਪ੍ਰਤੀਬੱਧਤਾ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਸਹਿਯੋਗੀ ਆਗੂਆਂ ਨੇ ਪ੍ਰਦਰਸ਼ਨ ਕੀਤਾ ਹੈ, ਬਿਨਾ ਸ਼ੱਕ ਉਸ ਨਾਲ ਜਾਗਰੂਕਤਾ ਹੋਰ ਵੀ ਵਧੇਗੀ ਅਤੇ ਇਸ ਮੁਹਿੰਮ ਵਿਚ ਤੇਜ਼ੀ ਵੀ ਆਵੇਗੀ। ਇਸ ਨਾਲ ਇਹ ਵੀ ਪਤਾ ਲੱਗਦਾ ਹੈ ਕਿ ਭਾਰਤੀ ਟੀਕਾਕਰਨ ਸਭ ਤੋਂ ਸੁਰੱਖਿਅਤ ਹੈ। ਇਸ ਮੁਹਿੰਮ ਨਾਲ ਅਜੇ ਤੱਕ ਹਾਨੀਕਾਰਕ ਪ੍ਰਭਾਵਾਂ ਦੀ ਅਜੇ ਤੱਕ ਕੋਈ ਵੀ ਖਬਰ ਨਹੀਂ ਹੈ।
ਅਸੀਂ ਸਮਝਦੇ ਹਾਂ ਕਿ ਭਾਰਤ ਨੇ ਇਸ ਮੋਰਚੇ 'ਤੇ ਵੀ ਜੇਕਰ ਸਫਲ ਅਤੇ ਸਰਖਰੂ ਹੋ ਕੇ ਨਿਕਲਣਾ ਹੈ ਤਾਂ ਕੋਰੋਨਾ ਵਿਰੋਧੀ ਸ਼ਸਤਰਾਂ ਨੂੰ ਦੋ ਧਾਰ ਦੇਣੀ ਹੋਵੇਗੀ। ਇਕ ਪਾਸੇ ਜਿੱਥੇ ਆਮ ਲੋਕਾਂ ਨੂੰ ਕੋਰੋਨਾ ਰੋਕੂ ਨਿਯਮਾਂ ਅਤੇ ਕਾਨੂੰਨਾਂ ਦਾ ਦ੍ਰਿੜ੍ਹਤਾ ਨਾਲ ਪਾਲਣ ਕਰਨਾ ਹੋਵੇਗਾ, ਉੱਥੇ ਸਰਕਾਰ ਨੂੰ ਵੀ ਟੀਕਾਕਰਨ ਮੁਹਿੰਮ ਵਿਚ ਪ੍ਰਤੀਬੱਧਤਾ ਨਾਲ ਤੇਜ਼ੀ ਲਿਆਉਣੀ ਹੋਵੇਗੀ। ਬਿਨਾਂ ਸ਼ੱਕ ਦੇਸ਼ ਦੀਆਂ ਕੰਪਨੀਆਂ ਕੋਲ ਟੀਕਿਆਂ ਦੇ ਸਟਾਕ ਦੀ ਕਮੀ ਨਹੀਂ ਹੈ, ਕਈ ਹੋਰ ਵੀ ਟੀਕੇ ਇਸ ਦਰਮਿਆਨ ਈਜਾਦ ਹੋਏ ਹਨ। ਲੋਕਾਂ ਨੂੰ ਇਹ ਵੀ ਇਲਮ ਹੈ ਕਿ ਭਾਰਤ ਗੁਆਂਢੀ ਦੇਸ਼ਾਂ ਨੂੰ ਵੀ ਟੀਕੇ ਪ੍ਰਦਾਨ ਕਰ ਰਿਹਾ ਹੈ। ਲਿਹਾਜ਼ਾ ਗੱਲ ਸਿਰਫ ਯੋਜਨਾਬੰਦੀ ਅਤੇ ਦ੍ਰਿੜ੍ਹਤਾ ਦੀ ਹੈ। ਸਰਕਾਰ ਨੂੰ ਇਸ ਕੰਮ ਵਿਚ ਨਿੱਜੀ ਖੇਤਰ ਦਾ ਸਹਿਯੋਗ ਵੀ ਲੈਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਰਾਜਸੀ ਮਸਲਹਤ ਦੇ ਇਸ ਮੁਹਿੰਮ ਨੂੰ ਮੰਜ਼ਿਲ ਤੱਕ ਲਿਜਾਣਾ ਹੋਵੇਗਾ। ਅਸੀਂ ਪਹਿਲਾ ਮੋਰਚਾ ਸਫਲਤਾ ਨਾਲ ਸਰ ਕੀਤਾ ਹੈ, ਦੂਜਾ ਵੀ ਅਸੀਂ ਜ਼ਰੂਰ ਜਿੱਤ ਲਵਾਂਗੇ।

ਕੈਪਟਨ ਸਰਕਾਰ ਦਾ ਆਖ਼ਰੀ ਬਜਟ-ਪੰਜਾਬ ਦੇ ਭਾਸ਼ਾਈ ਤੇ ਸੱਭਿਆਚਾਰਕ ਸਰੋਕਾਰਾਂ ਵੱਲ ਧਿਆਨ ਦੇਵੇ ਸਰਕਾਰ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ 5 ਮਾਰਚ ਨੂੰ ਆਪਣਾ ਆਖ਼ਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਬਜਟ ਸਬੰਧੀ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਦੀਆਂ ਆਪੋ-ਆਪਣੀਆਂ ਆਸਾਂ ਹਨ। ਪਰ ਆਗਾਮੀ ...

ਪੂਰੀ ਖ਼ਬਰ »

ਖੇਤੀ ਸੰਕਟ ਤੇ ਕਿਸਾਨੀ ਮਸਲੇ ਦਾ ਹੱਲ ਕੀ ਹੋਵੇ?

ਕਈ ਮਹੀਨਿਆਂ ਤੋਂ ਜੋ ਕਿਸਾਨ ਸੰਘਰਸ਼ ਚੱਲ ਰਿਹਾ ਹੈ, ਉਸ ਬਾਬਤ ਅਖ਼ਬਾਰਾਂ, ਟੀ.ਵੀ. ਚੈਨਲਾਂ 'ਤੇ ਬਹੁਤ ਕੁਝ ਲਿਖਿਆ ਅਤੇ ਕਿਹਾ ਜਾ ਰਿਹਾ ਹੈ। ਸਾਰੇ ਦੇਸ਼ ਵਾਸੀ ਇਸ ਬਾਬਤ ਰੋਜ਼ ਪੜ੍ਹਦੇ ਅਤੇ ਸੁਣਦੇ ਹਨ ਅਤੇ ਚਰਚਾ ਵੀ ਕਰਦੇ ਹਨ। ਹਰ ਸੰਘਰਸ਼ ਕਿਸੇ ਮਿਥੇ ਟੀਚੇ 'ਤੇ ਪਹੁੰਚਣ ...

ਪੂਰੀ ਖ਼ਬਰ »

ਕੋਰੋਨਾ ਕਾਲ ਅਤੇ ਪੰਜਾਬ ਦੇ ਸਰਕਾਰੀ ਸਕੂਲ : ਪੜ੍ਹਾਈ ਕਿਵੇਂ ਹੋਵੇ?

ਆਮ ਧਾਰਨਾ ਮੁਤਾਬਿਕ ਚੀਨ ਤੋਂ 2019 ਦੇ ਅਖੀਰ 'ਤੇ ਸ਼ੁਰੂ ਹੋਈ ਕੋਰੋਨਾ ਦੀ ਭਿਆਨਕ ਬਿਮਾਰੀ ਛੇਤੀ ਹੀ ਦੁਨੀਆ ਭਰ ਦੇ ਮੁਲਕਾਂ ਵਿਚ ਜੰਗਲ ਦੀ ਅੱਗ ਦੀ ਤਰ੍ਹਾਂ ਫੈਲ ਗਈ। ਭਾਰਤ ਵਿਚ ਇਸ ਨੇ 2020 ਦੇ ਪਹਿਲੇ ਮਹੀਨੇ ਦਸਤਕ ਦਿੱਤੀ। ਮਾਰਚ (2020) ਮਹੀਨੇ ਵਿਚ ਕੀਤੀ ਗਈ ਤਾਲਾਬੰਦੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX