ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਜਨਹਿੱਤ ਪਟੀਸ਼ਨ ਦਿੱਲੀ ਹਾਈਕੋਰਟ ਵਲੋਂ ਖ਼ਾਰਜ
ਨਵੀਂ ਦਿੱਲੀ, 28 ਮਾਰਚ -ਦਿੱਲੀ ਹਾਈ ਕੋਰਟ ਨੇ ਇਕ ਜਨਹਿਤ ਪਟੀਸ਼ਨ (ਪੀ.ਆਈ.ਐਲ.) ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ ਅਤੇ ਕਿਹਾ ਕਿ ਇਸ ਮਾਮਲੇ ਵਿਚ ਨਿਆਂਇਕ ਦਖ਼ਲ ਦੀ ਕੋਈ ਗੁੰਜਾਇਸ਼ ਨਹੀਂ ਹੈ।