JALANDHAR WEATHER

ਨੌਜਵਾਨ ਦੀ ਲੜਾਈ ਛਡਵਾਉਣ ਗਏ ਗੁਆਂਢੀ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਆਹੂਜਾ) - ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਰਜ ਨਗਰ ਵਿਚ ਦੇਰ ਰਾਤ ਨੌਜਵਾਨ ਦੀ ਲੜਾਈ ਛਡਵਾਉਣ ਆਏ ਗੁਆਂਢੀ ਦਾ ਹਮਲਾਵਰਾਂ ਵਲੋਂ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਸ਼ਨਾਖਤ ਗੁਰਦੀਪ ਸਿੰਘ ਵਜੋਂ ਕੀਤੀ ਗਈ ਹੈ। ਮੌਕੇ 'ਤੇ ਪਹੁੰਚੇ ਐਸ.ਐਚ.ਓ.ਥਾਣਾ ਸ਼ਿਮਲਾਪੁਰੀ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਹਨ ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ