ਜਸਪ੍ਰੀਤ ਕੌਰ ਨੇ ਬਠਿੰਡਾ ਜ਼ਿਲ੍ਹੇ 'ਚੋਂ ਹਾਸਲ ਕੀਤਾ ਪਹਿਲਾ ਸਥਾਨ
ਬਠਿੰਡਾ, 18 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਨੇਹੀਂਆ ਵਾਲਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 650 ਅੰਕਾਂ ਵਿਚੋਂ 639 ਅੰਕ ਲੈ ਕੇ ਜਿਥੇ ਪੰਜਾਬ ਭਰ 'ਚੋਂ 7ਵਾਂ ਰੈਂਕ ਹਾਸਲ ਕੀਤਾ, ਉਥੇ ਬਠਿੰਡਾ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ।