JALANDHAR WEATHER

ਗੁ: ਸੰਨ ਸਾਹਿਬ ਬਾਸਰਕੇ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਨਵੇਂ ਪ੍ਰਬੰਧਕੀ ਬਲਾਕ ਦਾ ਉਦਘਾਟਨ

ਅਟਾਰੀ, 20 ਅਪ੍ਰੈਲ (ਰਾਜਿੰਦਰ ਸਿੰਘ ਰੂਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ ਨਜ਼ਦੀਕ ਸਾਹਿਬ ਵਿਖੇ ਕਾਰ ਸੇਵਾ ਸੰਤ ਬਾਬਾ ਸ਼ਬੇਕ ਸਿੰਘ ਸ੍ਰੀ ਗੋਇੰਦਵਾਲ ਸਾਹਿਬ ਵਾਲਿਆਂ ਵਲੋਂ ਬਣਾਏ ਗਏ ਨਵੇਂ ਪ੍ਰਬੰਧਕੀ ਬਲਾਕ ਦਾ ਉਦਘਾਟਨ ਅੱਜ ਪੰਥ ਪ੍ਰਸਿੱਧ ਧਾਰਮਿਕ ਸ਼ਖਸੀਅਤਾਂ ਦੀ ਹਾਜ਼ਰੀ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕੀ ਬਲਾਕ ਅਤੇ ਮੀਟਿੰਗ ਹਾਲ ਦਾ ਉਦਘਾਟਨ ਕਰਨ ਤੋਂ ਪਹਿਲਾਂ ਸੰਗਤਾਂ ਵਲੋਂ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਗਈ, ਉਪਰੰਤ ਪ੍ਰਬੰਧਕੀ ਬਲਾਕ ਵਿਖੇ ਪੁੱਜ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਮੈਂਬਰ ਸੁਰਜੀਤ ਸਿੰਘ ਭਿੱਡੇਵੱਡ, ਬਾਬਾ ਸੁਬੇਕ ਸਿੰਘ ਖਡੂਰ ਸਾਹਿਬ ਵਾਲੇ, ਸਕੱਤਰ ਸ਼੍ਰੋਮਣੀ ਕਮੇਟੀ ਸ. ਪ੍ਰਤਾਪ ਸਿੰਘ, ਸਕੱਤਰ ਸ਼੍ਰੋਮਣੀ ਕਮੇਟੀ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਇਲਾਕੇ ਭਰ ਦੀਆਂ ਸੰਗਤਾਂ ਦੀ ਹਾਜ਼ਰੀ ਵਿਚ ਨਵੇਂ ਬਣੇ ਪ੍ਰਬੰਧਕੀ ਬਲਾਕ ਦਾ ਉਦਘਾਟਨ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ