ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਬਣੇ ਯੂਥ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ
ਲੌਂਗੋਵਾਲ, 24 ਅਪ੍ਰੈਲ (ਵਿਨੋਦ, ਖੰਨਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੂੰ ਯੂਥ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਝਿੰਜਰ ਵਲੋਂ ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਅਤੇ ਕੋਆਰਡੀਨੇਟਰ ਪਰਮਬੰਸ ਸਿੰਘ ਰੋਮਾਣਾ ਦੀ ਸਿਫਾਰਿਸ਼ ਉਤੇ ਕੀਤੀ ਗਈ।