JALANDHAR WEATHER

ਅੰਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੜਨਗੇ ਚੋਣ- ਰਾਜਦੇਵ ਸਿੰਘ ਖਾਲਸਾ

ਬਰਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ। ਇਸ ਸੰਬੰਧੀ ਫੋਨ ਉਪਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਆਏ ਹੋਏ ਹਨ। ਉਨ੍ਹਾਂ ਵਲੋਂ ਭਾਈ ਸਾਹਿਬ ਨੂੰ ਬੇਨਤੀ ਕੀਤੀ ਗਈ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ