JALANDHAR WEATHER

ਮਲੋਟ : ਸੁਖਬੀਰ ਸਿੰਘ ਬਾਦਲ ਨੇ ਮਾੜੇ ਕਣਕ ਦੇ ਖਰੀਦ ਪ੍ਰਬੰਧਾਂ ਲਈ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

ਮਲੋਟ, 25 ਅਪ੍ਰੈਲ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮਲੋਟ ਨਵੀਂ ਦਾਣਾ ਮੰਡੀ ਅਤੇ ਮਾਹੂਆਣਾ ਵਿਖੇ ਅਨਾਜ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੇ ਮੰਡੀਆਂ ਵਿਚ ਪ੍ਰਬੰਧਾਂ ਨੂੰ ਲੈ ਕੇ ਕਈ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਅਤੇ ਮੰਡੀਆਂ ਵਿਚ ਖਰੀਦ ਪ੍ਰਬੰਧਾਂ ਤੇ ਹੋਰ ਕਿਸਾਨੀ ਸਹੂਲਤਾਂ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬੀਤੇ ਸਾਲਾਂ ਦੀ ਕਾਰਗੁਜ਼ਾਰੀ 'ਤੇ ਕਈ ਸਵਾਲ ਚੁੱਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ