JALANDHAR WEATHER

ਹਲਕਾ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਮਦਦ ਸੰਬੰਧੀ ਫ਼ੈਸਲਾ ਪਾਰਟੀ ਮੀਟਿੰਗ ਕਰ ਕੇ ਲਵਾਂਗੇ-ਮਾਨ

ਮਹਿਲ ਕਲਾਂ, 26 ਅਪ੍ਰੈਲ (ਗੁਰਪ੍ਰੀਤ ਸਿੰਘ ਅਣਖੀ) - ਭਾਈ ਅੰਮ੍ਰਿਤਪਾਲ ਸਿੰਘ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜਨ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਫ਼ੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਦੀ ਮਦਦ ਕਰਨ ਸੰਬੰਧੀ ਫ਼ੈਸਲਾ ਪਾਰਟੀ ਦੀ ਮੀਟਿੰਗ ਬੁਲਾਉਣ ਉਪਰੰਤ ਲੈਣਗੇ । ਸ: ਮਾਨ ਨੇ ਕਿਹਾ ਕਿ ਉਨ੍ਹਾਂ ਨੇ ਡਿਬਰੂਗੜ੍ਹ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਮੁਲਾਕਾਤ ਕਰਨ ਲਈ ਸਰਕਾਰ ਕੋਲੋਂ ਇਜ਼ਾਜਤ ਮੰਗੀ ਸੀ, ਪਰ ਸਰਕਾਰ ਨੇ ਉਨ੍ਹਾ ਨੂੰ ਅਜਿਹਾ ਕਰਨ ਦੀ ਇਜ਼ਾਜਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦਾ ਕੋਈ ਵੀ ਫ਼ੈਸਲਾ ਇਕੱਲੇ ਨਹੀਂ ਲੈਂਦੇ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਬਤੌਰ ਲੋਕ ਸਭਾ ਮੈਂਬਰ ਹਲਕੇ ਦੇ ਮਸਲੇ ਹੱਲ ਕਰਵਾਉਣ ਲਈ ਉਨ੍ਹਾ ਮੁੱਖ ਮੰਤਰੀ ਕੋਲੋਂ ਮਿਲਣ ਲਈ ਕਈ ਵਾਰ ਸਮਾਂ ਮੰਗਿਆ ਹੈ, ਪਰ ਉਹ ਅਸਾਨੀ ਨਾਲ ਕਿਸੇ ਨੂੰ ਨਹੀਂ ਮਿਲਦੇ, ਜਦੋਂ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਕਸਰ ਸਮਾਂ ਦੇ ਦਿਆ ਕਰਦੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ