JALANDHAR WEATHER

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ 27 ਮੁਲਜ਼ਮਾਂ 'ਤੇ ਦੋਸ਼ ਆਇਦ

ਮਾਨਸਾ, 1 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ 27 ਮੁਲਜ਼ਮਾਂ 'ਤੇ ਦੋਸ਼ ਆਇਦ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਪੁਲਿਸ ਵਲੋਂ ਮੁੱਖ ਸਾਜ਼ਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ 31 ਜਣਿਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ। ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਮੁਕਾਬਲੇ 'ਚ ਮਾਰੇ ਗਏ ਸਨ ਜਦਕਿ ਮਨਮੋਹਨ ਸਿੰਘ ਮੋਹਨਾ ਤੇ ਮਨਦੀਪ ਸਿੰਘ ਤੂਫਾਨ ਗੋਇੰਦਵਾਲ ਸਾਹਿਬ ਜੇਲ੍ਹ 'ਚ ਗੈਂਗਸਟਰਾਂ ਦੀ ਆਪਸੀ ਲੜਾਈ ਦੌਰਾਨ ਮਰ ਗਏ ਸਨ। ਜਾਣਕਾਰੀ ਅਨੁਸਾਰ ਟਰਾਇਲ 20 ਮਈ ਨੂੰ ਸ਼ੁਰੂ ਹੋਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ