JALANDHAR WEATHER

ਕਾਮੇਡੀਅਨ ਸ਼ਿਆਮ ਰੰਗੀਲਾ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਚੋਣ ਲੜਨਗੇ

ਸ਼੍ਰੀਗੰਗਾਨਗਰ , 1 ਮਈ - ਰਾਜਸਥਾਨ ਦੇ ਸ਼੍ਰੀਗੰਗਾਨਗਰ ਦੇ ਰਹਿਣ ਵਾਲੇ ਕਾਮੇਡੀਅਨ ਸ਼ਿਆਮ ਰੰਗੀਲਾ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਚੋਣ ਲੜਨਗੇ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਵਾਰਾਣਸੀ ਲਈ ਰਵਾਨਾ ਹੋ ਗਿਆ ਹਾਂ। ਉਥੇ ਪਹੁੰਚ ਕੇ ਫਾਰਮ ਭਰਨ ਦੀ ਪ੍ਰਕਿਰਿਆ ਅਤੇ ਚੋਣ ਲੜਨ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਵਾਂਗਾ। ਅੱਜ ਕੱਲ੍ਹ ਰਾਜਨੀਤੀ ਇਕ ਕਾਮੇਡੀ ਵਾਂਗ ਚੱਲ ਰਹੀ ਹੈ, ਇਸ ਲਈ ਮੈਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਵਾਰਾਣਸੀ ਤੋਂ ਕਾਂਗਰਸ ਨੇ ਅਜੇ ਰਾਏ ਨੂੰ ਟਿਕਟ ਦਿੱਤੀ ਹੈ, ਜਦਕਿ ਬਸਪਾ ਨੇ ਸਈਅਦ ਨਿਆਜ਼ ਅਲੀ ਨੂੰ ਟਿਕਟ ਦਿੱਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ