JALANDHAR WEATHER

ਬੀਬੀ ਰਾਜਬੀਰ ਕੌਰ ਕੰਗ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ

ਛੇਹਰਟਾ, 3 ਮਈ (ਪੱਤਰ ਪ੍ਰੇਰਕ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਪਾਰਟੀ ਵਰਕਰ ਬੀਬੀ ਰਾਜਬੀਰ ਕੌਰ ਕੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ. ਸੀ) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੀ ਨਿਯੁਕਤੀ ’ਤੇ ਅਕਾਲੀ ਵਰਕਰਾਂ ਦੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਨਵ ਨਿਯੁਕਤ ਮੈਂਬਰ ਬੀਬੀ ਰਾਜਵੀਰ ਕੌਰ ਕੰਗ ਨੇ ਆਪਣੀ ਨਿਯੁਕਤੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ, ਸਾਬਕਾ ਵਜ਼ੀਰ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਮੈਂ ਉਸ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਵਾਂਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੀ ਵੱਡੀ ਜਿੱਤ ਹੋਵੇਗੀ। ਜ਼ਿਕਰਯੋਗ ਹੈ ਕਿ ਬੀਬੀ ਰਾਜਬੀਰ ਕੌਰ ਕੰਗ ਜੋ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਵਜੋਂ ਤੇ ਇਸਤਰੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ ਤੇ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ