JALANDHAR WEATHER

ਪੰਥਕ ਢਾਡੀ ਸ਼ੇਰ ਸਿੰਘ ਨਮੋਲ ਦਾ ਦਿਹਾਂਤ

ਲੌਂਗੋਵਾਲ, 10 ਅਪ੍ਰੈਲ (ਵਿਨੋਦ, ਖੰਨਾ) - ਉੱਘੇ ਢਾਡੀ ਸ਼ੇਰ ਸਿੰਘ ਨਮੋਲ ਪਿਛਲੇ ਕਈ ਦਿਨਾਂ ਤੋਂ ਬਿਮਾਰੀ ਨਾਲ ਜੂਝਦਿਆਂ ਅੱਜ ਜ਼ਿੰਦਗੀ ਦੀ ਜੰਗ ਹਾਰ ਗਏ ਹਨ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਨਮੋਲ ਵਿਖੇ ਇਲਾਕੇ ਭਰ ਦੇ ਪਤਵੰਤਿਆਂ ਅਤੇ ਉਨ੍ਹਾਂ ਦੇ ਹਜ਼ਾਰਾਂ ਪ੍ਰਸ਼ੰਸਕਾਂ ਦੀ ਮੌਜੂਦਗੀ ਵਿਚ ਕਰ ਦਿੱਤਾ ਗਿਆ ਹੈ। ਢਾਡੀ ਭਾਈ ਸ਼ੇਰ ਸਿੰਘ ਨਮੋਲ ਪਿਛਲੇ ਕਈ ਦਿਨਾਂ ਤੋਂ ਬ੍ਰੇਨ ਅਟੈਕ ਕਾਰਨ ਪਟਿਆਲਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਸਨ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸੰਗੀਤ ਜਗਤ, ਸਮਾਜਿਕ ਅਤੇ ਰਾਜਨੀਤਕ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ ਤੋਂ ਇਲਾਵਾ ਇਲਾਕੇ ਭਰ ਦੇ ਲੋਕ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ