JALANDHAR WEATHER

ਪਾਕਿਸਤਾਨ: ਬਲੋਚਿਸਤਾਨ ਵਿਚ ਹੋਏ ਧਮਾਕੇ ਦੌਰਾਨ 3 ਲੋਕਾਂ ਦੀ ਮੌਤ

ਇਸਲਾਮਾਬਾਦ, 3 ਮਈ- ਪਾਕਿਸਤਾਨ ਦੇ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ਦੇ ਖੁਜ਼ਦਾਰ ਜ਼ਿਲ੍ਹੇ ’ਚ ਅੱਜ ਹੋਏ ਧਮਾਕੇ ’ਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਜ਼ਿਲ੍ਹੇ ਦੇ ਚਮਰੂਕ ਇਲਾਕੇ ਵਿਚ ਦੁਪਹਿਰ ਵੇਲੇ ਇਕ ਸਥਾਨਕ ਪੱਤਰਕਾਰ ਦੀ ਗੱਡੀ ਨੂੰ ਵਿਸਫੋਟਕ ਯੰਤਰ ਨਾਲ ਨਿਸ਼ਾਨਾ ਬਣਾਇਆ ਗਿਆ। ਇਸ ਵਿਚ ਕਿਹਾ ਗਿਆ ਹੈ ਕਿ ਧਮਾਕੇ ਵਿਚ ਪੱਤਰਕਾਰ ਅਤੇ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਅੱਠ ਹੋਰ ਲੋਕ ਜ਼ਖਮੀ ਹੋ ਗਏ, ਜੋ ਘਟਨਾ ਸਥਾਨ ’ਤੇ ਮੌਜੂਦ ਸਨ। ਜਾਣਕਾਰੀ ਅਨੁਸਾਰ ਸਾਰੇ ਜ਼ਖਮੀ ਲੋਕਾਂ ਨੂੰ ਸਥਾਨਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਅਜੇ ਤੱਕ ਕਿਸੇ ਸਮੂਹ ਜਾਂ ਵਿਅਕਤੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ