JALANDHAR WEATHER

ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਪਹੁੰਚੇ ਡੇਰਾ ਬਿਆਸ

ਅੰਮ੍ਰਿਤਸਰ, 11 ਮਈ (ਅਜੀਤ ਬਿਊਰੋ)- ਸ. ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਅੱਜ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।ਇਸ ਮੌਕੇ ਤੇ ਉਨ੍ਹਾਂ ਦੇ ਨਾਲ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਸਾਬਕਾ ਵਿਧਾਇਕ ਵੀ ਮੌਜੂਦ ਸਨ। ਮੀਡੀਆ ਨਾਲ ਇਹ ਜਾਣਕਾਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ। ਰੰਧਾਵਾ ਦੀ ਇਸ ਫੇਰੀ ਨੂੰ ਚੋਣਾਂ ਨਾਲ ਜੋੜਦੇ ਦੇਖਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ