JALANDHAR WEATHER

ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਵਲੋਂ ਧਾਰਮਿਕਾਂ ਅਸਥਾਨਾਂ ਦੇ ਦਰਸ਼ਨਾਂ ਨਾਲ ਚੋਣ ਮੁਹਿੰਮ ਦਾ ਆਗਾਜ਼

ਸੰਗਰੂਰ, 11 ਮਈ (ਧੀਰਜ ਪਸ਼ੌਰੀਆ)-ਭਾਜਪਾ ਵਲੋਂ ਲੋਕ ਸਭਾ ਚੋਣਾਂ ਦੇ ਅਖਾੜੇ ਵਿਚ ਸੰਗਰੂਰ ਤੋਂ ਉਤਾਰੇ ਗਏ ਉਮੀਦਵਾਰ ਅਰਵਿੰਦ ਖੰਨਾ ਵਲੋਂ ਅੱਜ ਧਾਰਮਿਕਾਂ ਅਸਥਾਨਾਂ ਦੇ ਦਰਸ਼ਨਾਂ ਨਾਲ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਦੌਰਾਨ ਅਰਵਿੰਦ ਖੰਨਾ ਸ੍ਰੀ ਮਸਤੂਆਣਾ ਸਾਹਿਬ ਗੁਰਦੁਆਰਾ, ਸ੍ਰੀ ਕਾਲੀ ਮਾਤਾ ਦੇਵੀ ਮੰਦਿਰ, ਭਗਵਾਨ ਵਾਲਮੀਕਿ ਰਮਾਇਣ ਮੰਦਿਰ ਆਦਿ ਵਿਖੇ ਨਤਮਸਤਕ ਹੋਏ। ਖੰਨਾ ਨੇ ਕਿਹਾ ਕਿ ਦੇਸ਼ ਅਤੇ ਸੂਬੇ ਵਿਚ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਵਿਕਾਸ ਦੀ ਸੁਨਾਮੀ ਹੈ ਤੇ ਕੇਂਦਰ ਵਿਚ ਭਾਜਪਾ ਤੀਜੀ ਵਾਰ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ