JALANDHAR WEATHER

ਜੈਤੋ ਪੁਲਿਸ ਨੇ 40 ਗ੍ਰਾਮ ਹੈਰੋਇਨ ਸਮੇਤ ਔਰਤ ਨੂੰ ਕੀਤਾ ਗ੍ਰਿਫਤਾਰ

ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ ਔਰਤ ਨੂੰ 40 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਜੈਤੋ ਦੇ ਐਸ.ਐਚ.ਓ ਗੁਰਮੇਹਰ ਸਿੰਘ ਨੇ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸੰਬੰਧ ਵਿਚ ਨੇੜੇ ਛੱਜਘਾੜਾ ਚੌਕ ਜੈਤੋ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਔਰਤ ਆਉਂਦੀ ਦਿਖਾਈ ਦਿੱਤੀਙ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਸੱਜੇ ਹੱਥ ਗਲੀ ਵਿਚ ਮੁੜਣ ਲੱਗੀ ਤਾਂ ਜਿਸ ਨੂੰ ਸਹਾਇਕ ਥਾਣੇਦਾਰ ਨੇ ਮਹਿਲਾ ਪੁਲਿਸ ਦੀ ਮਦਦ ਨਾਲ ਕਾਬੂ ਕੀਤਾ।ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਮਮਤਾ, ਜੋ ਵਾਸੀ ਸਾਦਾ ਵਾਲੀ ਬਸਤੀ ਮੋਗਾ ਦੀ ਰਹਿਣ ਵਾਲੀ ਹੈ। ਜਿਸ ਦੇ ਸੱਜੇ ਹੱਥ ਵਿਚ ਫੜੇ ਮੋਮੀ ਲਿਫਾਫੇ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ 40 ਗ੍ਰਾਮ ਹੈਰੋਇਨ ਬ੍ਰਾਮਦ ਹੋਈ।ਇਸ ਮੌਕੇ ਸਬ ਇੰਸਪੈਕਟਰ ਗੁਰਮੀਤ ਸਿੰਘ ਅਤੇ ਹੋਰ ਪੁਲਿਸ ਮੁਲਾਜਮ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ