JALANDHAR WEATHER

ਪਾਕਿਸਤਾਨ: ਐਂਟੀ ਨਾਰਕੋਟਿਕਸ ਫੋਰਸ ਨੇ 280 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਬਰਾਮਦ

ਇਸਲਾਮਾਬਾਦ, 13 ਮਈ- ਪਾਕਿਸਤਾਨ ਦੀ ਐਂਟੀ ਨਾਰਕੋਟਿਕਸ ਫੋਰਸ ਨੇ ਦੇਸ਼ ਦੇ ਵੱਖ-ਵੱਖ ਖ਼ੇਤਰਾਂ ਵਿਚ ਕਾਰਵਾਈ ਕਰਦਿਆਂ 280 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਬਰਾਮਦ ਕੀਤੇ ਅਤੇ 16 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਰੀ ਇਕ ਬਿਆਨ ਵਿਚ ਕਿਹਾ ਕਿ ਫੋਰਸ ਨੇ 10 ਵੱਖ-ਵੱਖ ਕਾਰਵਾਈਆਂ ਕੀਤੀਆਂ। ਦੇਸ਼ ਦੀ ਸੰਘੀ ਰਾਜਧਾਨੀ ਇਸਲਾਮਾਬਾਦ ਵਿਚ ਵੱਖ-ਵੱਖ ਕਾਰਵਾਈਆਂ ਵਿਚ 160 ਕਿਲੋਗ੍ਰਾਮ ਤੋਂ ਵੱਧ ਹਸ਼ੀਸ਼, 3.6 ਕਿਲੋਗ੍ਰਾਮ ਅਫ਼ੀਮ ਅਤੇ 2 ਕਿਲੋਗ੍ਰਾਮ ਮੈਥਾਮਫੇਟਾਮਾਈਨ ਬਰਾਮਦ ਕੀਤੀ ਗਈ ਹੈ। ਦੇਸ਼ ਦੇ ਉੱਤਰ-ਪੱਛਮੀ ਪਿਸ਼ਾਵਰ ਸ਼ਹਿਰ ਦੇ ਰਿੰਗ ਰੋਡ ਖ਼ੇਤਰ ਦੇ ਨੇੜੇ ਗ੍ਰਿਫ਼ਤਾਰ ਕੀਤੇ ਗਏ ਇਕ ਮੁਲਜ਼ਮ ਦੇ ਕਬਜ਼ੇ ਵਿਚੋਂ 72 ਕਿਲੋਗ੍ਰਾਮ ਹਸ਼ੀਸ਼ ਬਰਾਮਦ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸੰਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ