JALANDHAR WEATHER

ਕਿਸਾਨਾਂ ਦਾ ਕੀਤਾ ਜਾ ਰਿਹੈ ਸਿਆਸੀ ਇਸਤੇਮਾਲ- ਸੁਨੀਲ ਜਾਖੜ

ਚੰਡੀਗੜ੍ਹ, 15 ਮਈ- ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਕਿਸਾਨਾਂ ਸੰਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਕਿਸਾਨਾਂ ਨੂੰ ਮੋਹਰਾ ਬਣਾਇਆ ਹੈ ਅਤੇ ਉਨ੍ਹਾਂ ਦਾ ਸਿਆਸੀ ਇਸਤੇਮਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਮੰਡੀਆਂ 'ਚ ਕਣਕ ਦੀ ਫ਼ਸਲ ਆ ਚੁੱਕੀ ਹੈ, ਜਿਸ 'ਚ 1 ਕਰੋੜ 30 ਲੱਖ ਟਨ ਫ਼ਸਲ ਆਈ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀ ਗਈ ਹੈ। ਉਨ੍ਹਾਂ ਨੇ ਕਿਹਾ ਕਿ 2014 ਵਿਚ ਕਣਕ ਅਤੇ ਝੋਨੇ ਲਈ 32 ਹਜ਼ਾਰ 211 ਕਰੋੜ ਰੁਪਏ ਸੀ, ਤੇ 2023 ਅਤੇ 2024 ਵਿਚ 70 ਹਜ਼ਾਰ 385 ਕਰੋੜ ਰੁਪਏ ਦਿੱਤੇ ਗਏ ਸਨ। ਜਿਸ ਵਿਚ ਆਮਦਨ ਦੁੱਗਣੀ ਹੋ ਗਈ ਹੈ, ਇਹ ਸਭ ਕਿਸਾਨਾਂ ਦੀ ਮਿਹਨਤ ਦਾ ਰੰਗ ਹੈ।ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਐਮ.ਐਸ.ਪੀ. ਦਾ ਭੁਗਤਾਨ ਬਿਨਾਂ ਰੁਕਾਵਟ ਕੀਤਾ ਜਾ ਰਿਹਾ ਹੈ ਪਰ ਕਿਸਾਨ ਅਜੇ ਵੀ ਧਰਨਿਆਂ ’ਤੇ ਬੈਠੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ