JALANDHAR WEATHER

ਡਾ. ਦਲਜੀਤ ਸਿੰਘ ਚੀਮਾ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ, 16 ਮਈ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਹਾਈ ਕਮਾਂਡ ਵਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਤੋਂ ਬਾਹਰ ਕਰਨ ਉਪਰੰਤ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਡੇਰਾ ਬਾਬਾ ਨਾਨਕ ਦੇ ਗਿੱਲ ਪੈਲਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਆਗੂਆਂ ਤੇ ਵਰਕਰਾਂ ਦੀ ਕਾਹਲੀ ਵਿਚ ਇਕ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਦੀ ਹਲਕਾ ਡੇਰਾ ਬਾਬਾ ਨਾਨਕ ਤੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਹ ਜਾਣਕਾਰੀ ਜਥੇ. ਰਜਿੰਦਰ ਸਿੰਘ ਵੈਰੋਕੇ ਪ੍ਰਧਾਨ ਸਰਕਲ ਡੇਰਾ ਬਾਬਾ ਨਾਨਕ ਅਤੇ ਪੀ. ਏ. ਸਤਬੀਰ ਸਿੰਘ ਬਿੱਟੂ ਨੇ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ