JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਅਵਤਾਰ ਸਿੰਘ ਘੁੰਮਣ ਪੰਜਾਬ ਦੇ ਜਥੇਬੰਦਕ ਸਕੱਤਰ ਨਿਯੁਕਤ

ਚੰਡੀਗੜ੍ਹ, 16 ਮਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਲਈ ਮਿਹਨਤ ਕਰਨ ਵਾਲੇ ਸੀਨੀਅਰ ਆਗੂ ਅਵਤਾਰ ਸਿੰਘ ਘੁੰਮਣ (ਮਕਸੂਦਾਂ) ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖ ਕੇ ਪਾਰਟੀ ਹਾਈਕਮਾਂਡ ਦਾ ਜਥੇਬੰਦਕ ਸਕੱਤਰ ਪੰਜਾਬ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਉਤੇ ਅਵਤਾਰ ਸਿੰਘ ਘੁੰਮਣ ਨੇ ਕਿਹਾ ਕਿ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਲੜ ਰਹੇ ਮਹਿੰਦਰ ਸਿੰਘ ਕੇ. ਪੀ. ਦੀ ਚੋਣ ਮੁਹਿੰਮ ਨੂੰ ਬੁਲੰਦੀਆਂ ਉਤੇ ਲਿਜਾਣ ਲਈ ਹਲਕੇ ਭਰ ਵਿਚ ਮਿਹਨਤ ਕਰਕੇ ਜੇਤੂ ਬਣਾਉਣ ਲਈ ਕੰਮ ਕਰਨਗੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ