JALANDHAR WEATHER

ਡਾ.ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਰਾਜਾਸਾਂਸੀ , 18 ਮਈ (ਹਰਦੀਪ ਸਿੰਘ ਖੀਵਾ ) - ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸੰਬੰਧਿਤ ਹਰਦੀਪ ਸਿੰਘ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਹਰਦੀਪ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਦੁਬਈ ਆਇਆ ਸੀ ਬੀਤੀ 1 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸੰਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ ਤੇ ਦੁਬਈ ਰਹਿੰਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਹਰਦੀਪ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਹਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ