JALANDHAR WEATHER

598 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

 ਅਟਾਰੀ, 19 ਮਈ (ਗੁਰਦੀਪ ਸਿੰਘ ਅਟਾਰੀ) - ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਿਸ ਥਾਣਾ ਘਰਿੰਡਾ ਨੇ 598 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਘਰਿੰਡਾ ਦੇ ਮੁੱਖ ਅਫਸਰ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਪਿੰਡ ਰੋੜਾਂ ਵਾਲਾ ਕਲਾਂ ਦੇ ਸਕੂਲ ਨਜ਼ਦੀਕ ਪਹੁੰਚੇ ਤਾਂ ਪੁਲਿਸ ਪਾਰਟੀ ਨੂੰ ਵੇਖ ਕੇ ਇਕ ਵਿਅਕਤੀ ਪਿੱਛੇ ਨੂੰ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਉਸ ਦੀ ਸੱਜੀ ਜੇਬ ਵਿਚ ਵਜਨਦਾਰ ਵਸਤੂ ਦਿਖਾਈ ਦੇ ਰਹੀ ਸੀ। ਡੀ.ਐਸ.ਪੀ. ਅਟਾਰੀ ਸੁਖਜਿੰਦਰਪਾਲ ਸਿੰਘ ਦੇ ਮੌਕੇ 'ਤੇ ਪਹੁੰਚਣ 'ਤੇ ਤਲਾਸ਼ੀ ਕੀਤੀ ਗਈ ਤਾਂ ਉਸ ਪਾਸੋਂ 598 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫਾਫਾ ਬਰਾਮਦ ਹੋਈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ ਕਿਰਪਾਲ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਰੋੜਾਂਵਾਲਾ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ