JALANDHAR WEATHER

ਹੋਟਲ ਚ ਖਾਣਾ ਖਾ ਰਹੇ ਭਾਜਪਾ ਵਰਕਰਾਂ 'ਤੇ ਜਾਨਲੇਵਾ ਹਮਲਾ

 ਗੁਰੂ ਹਰਸਹਾਏ 18 ਮਈ (ਕਪਿਲ ਕੰਧਾਰੀ) - ਇਕ ਪਾਸੇ ਜਿਥੇ ਵੱਖ ਵੱਖ ਪਾਰਟੀਆਂ ਵਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉਥੇ ਹੀ ਭਾਜਪਾ ਵਰਕਰਾਂ ਵਲੋਂ ਵੀ ਗੁਰੂ ਹਰਸਹਾਏ ਵਿਖੇ ਚੋਣ ਪ੍ਰਚਾਰ ਬੜੀ ਤੇਜ਼ੀ ਦੇ ਨਾਲ ਕੀਤਾ ਜਾ ਰਿਹਾ ਹੈ। ਚੋਣ ਪ੍ਰਚਾਰ ਖ਼ਤਮ ਕਰਨ ਤੋਂ ਬਾਅਦ ਭਾਜਪਾ ਵਰਕਰ ਟੋਨੀ ਬਾਬਾ, ਉਸ ਦਾ ਲੜਕਾ ਤੇ ਇਕ ਹੋਰ ਵਿਅਕਤੀ ਗੁਰੂ ਹਰਸਹਾਏ ਦੇ ਇਕ ਨਿੱਜੀ ਹੋਟਲ ਵਿਚ ਰਾਤ 10:30 ਵਜੇ ਦੇ ਕਰੀਬ ਖਾਣਾ ਖਾ ਰਹੇ ਸਨ। ਇਸ ਦੌਰਾਨ ਉਥੇ ਆਏ 15 ਤੋਂ 20 ਦੇ ਕਰੀਬ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਜਖਮੀ ਕਰ ਦਿੱਤਾ। ਜ਼ਖ਼ਮੀ ਹਾਲਤ ਵਿਚ ਉਨਾਂ ਨੂੰ ਇਲਾਜ ਦੇ ਲਈ ਗੁਰੂ ਹਰਸਹਾਏ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਲਿਆਂਦਾ ਗਿਆ ਜਿਥੇ ਉਨ੍ਹਾਂ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਫ਼ਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਦਾ ਪਤਾ ਚੱਲਦਿਆ ਹੀ ਮੌਕੇ 'ਤੇ ਡੀ.ਐਸ.ਪੀ. ਅਤੁਲ ਸੋਨੀ ਪੁਲਿਸ ਪਾਰਟੀ ਸਮੇਤ ਪਹੁੰਚ ਗਏ। ਇਸ ਮੌਕੇ ਡੀ.ਐਸ.ਪੀ. ਅਤੁਲ ਸੋਨੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਗੰਭੀਰਤਾ ਦੇ ਨਾਲ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਫੜ ਲਿਆ ਜਾਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ