JALANDHAR WEATHER

ਪੰਜਾਬ ਵਿਚ ਗੁੰਡਾਗਰਦੀ ਨੂੰ ਖ਼ਤਮ ਕਰਨ ਲਈ ਭਾਜਪਾ ਨੂੰ ਅੱਗੇ ਲਿਆਉਣਾ ਜ਼ਰੂਰੀ- ਜਿੰਦਲ

ਸੰਗਰੂਰ, 19 ਮਈ (ਧੀਰਜ ਪਸ਼ੌਰੀਆ )-ਇਸ ਵਾਰ ਭਾਜਪਾ ਨੂੰ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿਚੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਸਰਜੀਵਨ ਜਿੰਦਲ ਨੇ ਕਿਹਾ ਕਿ ਹੁਣ ਪੰਜਾਬ ਵਾਸੀ ਸਮਝ ਚੁੱਕੇ ਹਨ ਕਿ ਜੇਕਰ ਦੇਸ਼ ਨੂੰ ਅੱਗੇ ਲਿਜਾਣਾ ਹੈ ਅਤੇ ਸੂਬੇ ਵਿਚੋਂ ਗੁੰਦਾਗਰਦੀ ਖ਼ਤਮ ਕਰਨੀ ਹੈ ਤਾਂ ਪੰਜਾਬ ਵਿਚ ਵੀ ਭਾਜਪਾ ਨੂੰ ਅੱਗੇ ਲਿਆਉਣਾ ਹੋਵੇਗਾ । ਭਾਜਪਾ ਆਗੂ ਜਿੰਦਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਕਾਂਗਰਸ ,ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਤੋਂ ਅੱਕ ਚੁੱਕੇ ਹਨ, ਹੁਣ ਪੰਜਾਬ ਵਾਸੀ ਇਨ੍ਹਾਂ ਸਭ ਪਾਰਟੀਆਂ ਨੂੰ ਇਕ ਪਾਸੇ ਕਰ ਕੇ ਭਾਜਪਾ ਨੂੰ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਵਲੋਂ ਭੜਕਾਇਆ ਜਾ ਰਿਹਾ ਜਦੋਂ ਕਿ ਸਚਾਈ ਇਹ ਹੈ ਕਿ ਜੋ 'ਮੋਦੀ ਸਰਕਾਰ' ਨੇ ਕਿਸਾਨਾਂ ਲ਼ਈ ਜੋ ਕੀਤਾ ਹੈ ਉਹ 70 ਸਾਲਾਂ ਵਿਚ ਦੂਜੀਆਂ ਪਾਰਟੀਆਂ ਨਹੀਂ ਕਰ ਸਕੀਆਂ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ