JALANDHAR WEATHER

ਜਲੰਧਰ ਤੋਂ ਕਰਤਾਰਪੁਰ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ

ਮਕਸੂਦਾਂ, 20 ਮਈ (ਸੌਰਵ ਮਹਿਤਾ)- ਜਲੰਧਰ ਤੋਂ ਕਰਤਾਰਪੁਰ ਜਾ ਰਹੇ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਏ। ਇਹ ਹਾਦਸਾ ਜਲੰਧਰ ਅੰਮ੍ਰਿਤਸਰ ਮੁੱਖ ਮਾਰਗ ਸੂਰਾਨੱਸੀ ਦੇ ਨੇੜੇ ਵਾਪਰਿਆ, ਜਿੱਥੇ ਖੜੇ ਟਿੱਪਰ ’ਚ ਕਾਰ ਦੀ ਪਿੱਛੋਂ ਟੱਕਰ ਹੋ ਗਈ ਅਤੇ ਟੱਕਰ ਹੋਣ ਮਗਰੋਂ ਹਸਪਤਾਲ ਲੈ ਕੇ ਜਾਂਦੇ ਹੋਏ ਵਿਅਕਤੀ ਦੀ ਰਸਤੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਿਟਾਇਰ ਡਾਕਟਰ ਮਹਿੰਦਰ ਸਿੰਘ ਮਰਵਾ ਦੇ ਰੂਪ ਵਿਚ ਹੋਈ ਹੈ। ਫਿਲਹਾਲ ਮੌਕੇ ’ਤੇ ਥਾਣਾ ਮਕਸੂਦਾਂ ਤੋਂ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਪਹੁੰਚ ਮਾਮਲੇ ਦੀ ਜਾਂਚ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ