JALANDHAR WEATHER

ਅਕਾਲੀ ਆਗੂ ਸਤਪਾਲ ਸਿੰਗਲਾ ਭਾਜਪਾ ਵਿਚ ਹੋਏ ਸ਼ਾਮਿਲ

ਲਹਿਰਾਗਾਗਾ, 21 ਮਈ (ਅਸ਼ੋਕ ਗਰਗ)-ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਵਫਾਦਾਰੀਆਂ ਬਦਲਣ ਦਾ ਦੌਰ ਸ਼ੁਰੂ ਹੈ ਇਸੇ ਤਹਿਤ ਜ਼ਿਲ੍ਹਾ ਸੰਗਰੂਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਗਹਿਰਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸਤਪਾਲ ਸਿੰਗਲਾ ਨੇ ਅਕਾਲੀ ਦਲ ਨੂੰ ਅਲਵਿਦਾ ਆਖਦੇ ਹੋਏ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰਪਾਨੀ ਤੋਂ ਸਿਰੋਪਾਓ ਲੈ ਕੇ ਭਾਜਪਾ ਕਮਲ ਫੜ ਲਿਆ ਹੈ। ਸ੍ਰੀ ਵਿਜੇ ਰੂਪਾਨੀ ਨੇ ਭਾਜਪਾ ਵਿਚ ਸ਼ਾਮਿਲ ਹੋਏ ਅਕਾਲੀ ਆਗੂ ਸਤਪਾਲ ਸਿੰਗਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਇਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਪੰਜਾਬ ਵਿਚ ਹੋਰ ਮਜਬੂਤੀ ਹੋਵੇਗੀ। ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਸਤਪਾਲ ਸਿੰਗਲਾ ਨੇ ਲਹਿਰਾਗਾਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੈਨੂੰ ਪਾਰਟੀ ਵਿਚ ਬਹੁਤ ਹੀ ਮਾਨ ਸਨਮਾਨ ਦਿੱਤਾ ਜਿਸ ਦਾ ਹਮੇਸ਼ਾ ਰਿਣੀ ਰਹਾਂਗਾ। ਭਾਜਪਾ ਨੇ ਦੇਸ਼ ਲਈ ਜੋ ਕੰਮ ਕੀਤਾ ਹੈ ਅਤੇ ਪੰਜਾਬ ਦੀ ਤਰੱਕੀ ਵੀ ਭਾਜਪਾ ਹੀ ਕਰ ਸਕਦੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ