JALANDHAR WEATHER

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਕਾਂਗਰਸ ਦੇ ਹੱਕ ਵਿਚ ਆਏ ਬਦਲਾਅ ਦੀ ਹਾਮੀ ਭਰੀ

ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਕਾਂਗਰਸ ਦੇ ਹੱਕ ਵਿਚ ਆਏ ਬਦਲਾਅ ਦੀ ਗੱਲ ਕਰਦਿਆਂ ਕਿਹਾ ਕਿ ਲੋਕਾਂ ਵਿਚ ਸੱਤਾਧਾਰੀ ਪਾਰਟੀ ਦਾ ਗ੍ਰਾਫ ਦੋ ਸਾਲਾਂ ਵਿਚ ਮਾੜੀਆਂ ਨੀਤੀਆਂ ਕਾਰਨ ਹੇਠਾਂ ਡਿੱਗ ਪਿਆ ਹੈ। ਸ: ਬਾਜਵਾ ਨੇ ਪਿੰਡ ਉਗੋਕੇ ਵਿਖੇ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿਚ ਚੋਣ ਰੈਲੀਆਂ ਕਰਨ ਲਈ ਹੈਲੀਕਪਾਟਰ ਰਾਹੀਂ ਦਾਣਾ ਮੰਡੀ ਵਿਚ ਪਹੁੰਚੇ ਸਨ। ਇਸ ਸਮੇਂ ਵੱਡੀ ਗਿਣਤੀ ’ਚ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹੋਰਨਾਂ ਆਗੂਆਂ ਤੋਂ ਇਲਾਵਾ ਰਜਿੰਦਰ ਸਿੰਘ ਧਾਲੀਵਾਲ ਸਾਬਕਾ ਚੇਅਰਮੈਨ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ