ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਪਹਿਲਾ ਸਫ਼ਾ

ਨਾਗਰਿਕਤਾ ਸੋਧ ਕਾਨੂੰਨ ਰੱਦ ਅਤੇ ਐੱਨ.ਪੀ.ਆਰ., ਐਨ.ਆਰ.ਸੀ. ਪ੍ਰਕਿਰਿਆ ਬੰਦ ਕੀਤੀ ਜਾਵੇ-ਵਿਰੋਧੀ ਧਿਰਾਂ

ਕਾਂਗਰਸ ਵਲੋਂ ਸੱਦੀ ਬੈਠਕ ਤੋਂ ਮਮਤਾ, ਮਾਇਆਵਤੀ ਅਤੇ ਕੇਜਰੀਵਾਲ ਸਮੇਤ ਕਈ ਹੋਰਾਂ ਦੀਆਂ ਪਾਰਟੀਆਂ ਨੇ ਕੀਤਾ ਕਿਨਾਰਾ

- ਉਪਮਾ ਡਾਗਾ ਪਾਰਥ - ਨਵੀਂ ਦਿੱਲੀ, 13 ਜਨਵਰੀ -ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਭਰ 'ਚ ਆਏ ਉਬਾਲ ਦਰਮਿਆਨ ਸੋਮਵਾਰ ਨੂੰ ਤਕਰੀਬਨ 20 ਸਿਆਸੀ ਪਾਰਟੀਆਂ ਦੇ ਆਗੂਆਂ ਨੇ ਉਕਤ ਕਾਨੂੰਨ ਦੇ ਵਿਰੋਧ 'ਚ ਸੰਸਦ ਭਵਨ ਅੰਦਰ ਇਕ ਅਹਿਮ ਬੈਠਕ ਕੀਤੀ। ਵਿਰੋਧੀ ਧਿਰਾਂ ਨੇ ...

ਪੂਰੀ ਖ਼ਬਰ »

ਮੀਂਹ ਨੇ ਲੋਹੜੀ ਦੇ ਜਸ਼ਨ ਪਾਏ ਫਿੱਕੇ ਠੰਢ ਨੇ ਮੁੜ ਫੜਿਆ ਜ਼ੋਰ

* ਕਈ ਥਾਈਂ ਗੜੇਮਾਰੀ * ਹਿਮਾਚਲ ਅਤੇ ਕਸ਼ਮੀਰ 'ਚ ਬਰਫ਼ਬਾਰੀ

ਚੰਡੀਗੜ੍ਹ, 13 ਜਨਵਰੀ (ਏਜੰਸੀਆਂ)-ਪੰਜਾਬ ਅਤੇ ਹਰਿਆਣਾ 'ਚ ਪਿਛਲੇ ਇਕ-ਦੋ ਦਿਨਾ ਤੋਂ ਤਾਪਮਾਨ ਵਧਣ ਕਾਰਨ ਅੱਜ ਸਵੇਰੇ ਹਲਕੀ ਤੋਂ ਦਰਮਿਆਨੀ ਬਾਰਿਸ਼ ਸ਼ੁਰੂ ਹੋ ਗਈ। ਮੌਸਮ ਵਿਭਾਗ ਨੇ ਵੱਡੇ ਪੈਮਾਨੇ 'ਤੇ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਪੰਜਾਬ ਅਤੇ ਹਰਿਆਣਾ 'ਚ ...

ਪੂਰੀ ਖ਼ਬਰ »

ਲਾਹੌਰ ਹਾਈਕੋਰਟ ਵਲੋਂ ਮੁਸ਼ੱਰਫ਼ ਦੀ ਮੌਤ ਦੀ ਸਜ਼ਾ ਰੱਦ

ਅੰਮ੍ਰਿਤਸਰ, 13 ਜਨਵਰੀ (ਸੁਰਿੰਦਰ ਕੋਛੜ)-ਲਾਹੌਰ ਹਾਈਕੋਰਟ ਨੇ ਅੱਜ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੂੰ ਮੌਤ ਦੀ ਸਜ਼ਾ ਸੁਣਾਉਣ ਵਾਲੀ ਵਿਸ਼ੇਸ਼ ਅਦਾਲਤ ਦੇ ਗਠਨ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਜਿਸ ਨਾਲ ਸਾਬਕਾ ਰਾਸ਼ਟਰਪਤੀ ਦੀ ਫਾਂਸੀ ਦੀ ਸਜ਼ਾ ਰੱਦ ਹੋ ਗਈ ਹੈ। ਦੇਸ਼-ਧ੍ਰੋਹ ਦੇ ਦੋਸ਼ 'ਚ ਮੌਤ ਦੀ ਸਜ਼ਾ ਸੁਣਾਏ ਜਾਣ ਵਾਲੇ ਪਾਕਿ ਦੇ ਸਾਬਕਾ ਸੈਨਿਕ ਤਾਨਾਸ਼ਾਹ ਜਨਰਲ (ਸੇਵਾ ਮੁਕਤ) ਮੁਸ਼ੱਰਫ਼ ਦੀਆਂ ਪਟੀਸ਼ਨਾਂ 'ਤੇ ਅੱਜ ਅਦਾਲਤ ਦਾ ਫ਼ੈਸਲਾ ਆਉਣਾ ਸੀ, ਜਦਕਿ ਇਸ ਤੋਂ ਪਹਿਲਾਂ ਹੀ ਹਾਈਕੋਰਟ ਨੇ ਵਿਸ਼ੇਸ਼ ਅਦਾਲਤ ਦੇ ਗਠਨ 'ਤੇ ਸਵਾਲ ਖੜ੍ਹੇ ਕਰ ਦਿੱਤੇ। ਇਸਲਾਮਾਬਾਦ ਦੀ ਉਕਤ ਵਿਸ਼ੇਸ਼ ਅਦਾਲਤ ਨੇ ਪਿਛਲੇ ਸਾਲ 17 ਦਸੰਬਰ ਨੂੰ ਪਰਵੇਜ਼ ਮੁਸ਼ੱਰਫ਼ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਵਿਰੁੱਧ ਦੇਸ਼-ਧ੍ਰੋਹ ਦਾ ਉੱਚ ਪੱਧਰੀ ਕੇਸ ਪਿਛਲੇ ਛੇ ਸਾਲਾਂ ਤੋਂ ਚੱਲ ਰਿਹਾ ਸੀ। ਇਹ ਮਾਮਲਾ ਸਾਲ 2013 'ਚ ਤਤਕਾਲੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਸਰਕਾਰ ਨੇ ਦਾਇਰ ਕੀਤਾ ਸੀ। ਪਰਵੇਜ਼ ਮੁਸ਼ੱਰਫ਼ ਨੇ ਲਾਹੌਰ ਹਾਈਕੋਰਟ 'ਚ ਦਰਜ ਕਰਾਈ ਆਪਣੀ ਪਟੀਸ਼ਨ 'ਚ ਵਿਸ਼ੇਸ਼ ਅਦਾਲਤ ਦੇ ਫ਼ੈਸਲੇ ਨੂੰ ਗ਼ੈਰ ਕਾਨੂੰਨੀ, ਅਧਿਕਾਰ ਖੇਤਰ ਤੋਂ ਬਾਹਰ ਅਤੇ ਗ਼ੈਰ-ਸੰਵਿਧਾਨਕ ਕਰਾਰ ਦਿੰਦਿਆਂ ਉਸ ਨੂੰ ਖ਼ਾਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੀ ਇਸ ਅਪੀਲ 'ਤੇ ਫ਼ੈਸਲਾ ਆਉਣ ਤੱਕ ਵਿਸ਼ੇਸ਼ ਅਦਾਲਤ ਦੇ ਫ਼ੈਸਲੇ ਨੂੰ ਮੁਅੱਤਲ ਕਰਨ ਦੀ ਮੰਗ ਵੀ ਕੀਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਲਾਹੌਰ ਹਾਈਕੋਰਟ ਨੇ ਅੱਜ ਸੁਣਵਾਈ ਦੌਰਾਨ ਪਰਵੇਜ਼ ਮੁਸ਼ੱਰਫ਼ ਦੀਆਂ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ।


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੌਮੀ ਪੱਧਰ 'ਤੇ ਕਮੇਟੀ ਬਣਾਉਣ ਦੀ ਮੰਗ

ਕੈਪਟਨ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ

ਚੰਡੀਗੜ੍ਹ, 13 ਜਨਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰੀ ਕਮੇਟੀ ਦਾ ਗਠਨ ...

ਪੂਰੀ ਖ਼ਬਰ »

ਮਹਿੰਗਾਈ ਦਰ ਸਾਢੇ 5 ਸਾਲਾਂ ਦੇ ਸਭ ਤੋਂ ਉੱਚੇ ਪੱਧਰ 'ਤੇ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਸਬਜ਼ੀਆਂ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਖੁਦਰਾ ਮਹਿੰਗਾਈ ਦਰ ਦਸੰਬਰ 2019 'ਚ ਸਾਢੇ ਪੰਜ ਸਾਲ ਦੇ ਸਭ ਤੋਂ ਰਿਕਾਰਡ ਪੱਧਰ 7.35 ਫ਼ੀਸਦੀ 'ਤੇ ਪੁੱਜ ਗਈ। ਖੁਰਾਕੀ ਪਦਾਰਥਾਂ ਦੀ ਖੁਦਰਾ ਮਹਿੰਗਾਈ ਦਰ ਵੀ ਛੇ ਸਾਲ ਤੋਂ ...

ਪੂਰੀ ਖ਼ਬਰ »

ਪੰਜਾਬ ਭਾਜਪਾ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ 17 ਨੂੰ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ 17 ਜਨਵਰੀ ਨੂੰ ਚੋਣ ਹੋਵੇਗੀ, ਜਿਸ ਲਈ 16 ਜਨਵਰੀ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਜਾਣਗੇ। ਜਿਸ ਲਈ ਭਾਜਪਾ ਵਲੋਂ ਕੌਮੀ ਉਪ-ਪ੍ਰਧਾਨ ਵਿਨੈ ਸਹਿਸਤਰਬੁਧੇ ਅਤੇ ਕੌਮੀ ...

ਪੂਰੀ ਖ਼ਬਰ »

ਕਸ਼ਮੀਰ 'ਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਹਲਾਕ

ਸ੍ਰੀਨਗਰ, 13 ਜਨਵਰੀ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇਕ ਸਥਾਨਕ ਅੱਤਵਾਦੀ ਮਾਰਿਆ ਗਿਆ। ਪੁਲਿਸ ਨੇ ਦੱਸਿਆ ਕਿ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ...

ਪੂਰੀ ਖ਼ਬਰ »

130 ਰੁਪਏ 'ਚ 100 ਦੀ ਬਜਾਏ ਮਿਲਣਗੇ 200 ਚੈਨਲ-ਟਰਾਈ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟੀ.ਆਰ.ਏ.ਆਈ.) ਨੇ ਆਪਣੇ ਨਵੇਂ ਟੈਰਿਫ ਆਰਡਰ (ਐਨ.ਟੀ.ਓ.) 'ਚ ਉਪਭੋਗਤਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਪਹਿਲਾਂ 130 ਰੁਪਏ 'ਚ ਦਿੱਤੇ ਜਾਣ ਵਾਲੇ 100 ਚੈਨਲਾਂ ਦੀ ਬਜਾਏ 200 ਚੈਨਲ ਦੇਣ ਦਾ ...

ਪੂਰੀ ਖ਼ਬਰ »

ਅੱਤਵਾਦੀਆਂ ਨਾਲ ਫੜੇ ਗਏ ਡੀ.ਐਸ.ਪੀ. ਦੀ ਜਾਂਚ ਐਨ.ਆਈ.ਏ. ਹਵਾਲੇ

ਜੰਮੂ-ਕਸ਼ਮੀਰ ਪੁਲਿਸ ਵਲੋਂ ਮੁਅੱਤਲ

ਸ੍ਰੀਨਗਰ, 13 ਜਨਵਰੀ (ਏਜੰਸੀ)- ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਬੀਤੇ ਦਿਨੀਂ ਹਿਜ਼ਬੁਲ ਮੁਜਾਹਦੀਨ ਦੇ ਅੱਤਵਾਦੀਆਂ ਨੂੰ ਭਜਾਉਣ ਦੀ ਕੋਸ਼ਿਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਡੀ.ਐਸ.ਪੀ. ਦੇ ਮਾਮਲੇ ਦੀ ਜਾਂਚ ਕਰੇਗੀ। ਇਸੇ ਦੌਰਾਨ ਅੱਜ ਡੀ. ਐਸ. ਪੀ. ਦਵਿੰਦਰ ਸਿੰਘ ਨੂੰ ਮੁਅੱਤਲ ...

ਪੂਰੀ ਖ਼ਬਰ »

ਮੋਦੀ ਵਲੋਂ ਪੁਤਿਨ ਨਾਲ ਖੇਤਰੀ ਤੇ ਵਿਸ਼ਵ ਪੱਧਰੀ ਮੁੱਦਿਆਂ 'ਤੇ ਚਰਚਾ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅੱਜ ਖੇਤਰੀ ਤੇ ਵਿਸ਼ਵ ਪੱਧਰੀ ਮੁੱਦਿਆਂ 'ਤੇ ਚਰਚਾ ਕੀਤੀ। ਦੋਵੇਂ ਨੇਤਾਵਾਂ ਨੇ ਖੇਤਰੀ ਅਤੇ ਵਿਸ਼ਵ ਪੱਧਰੀ ਸੁਰੱਖਿਆ, ਸ਼ਾਂਤੀ ਅਤੇ ਸਥਿਰਤਾ ਯਕੀਨੀ ...

ਪੂਰੀ ਖ਼ਬਰ »

ਡਰੋਨ ਰੱਖਣ ਵਾਲੇ 31 ਜਨਵਰੀ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾਉਣ-ਸ਼ਹਿਰੀ ਹਵਾਬਾਜ਼ੀ ਮੰਤਰੀ

ਨਵੀਂ ਦਿੱਲੀ, 13 ਜਨਵਰੀ (ਏਜੰਸੀਆਂ)-ਹਵਾਬਾਜ਼ੀ ਮੰਤਰਾਲੇ ਨੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਲਈ ਸਵੈ-ਇੱਛੁਕ ਰਜਿਸਟਰੇਸ਼ਨ ਕਰਵਾਉਣ ਦਾ ਐਲਾਨ ਕੀਤਾ ਹੈ। ਉਕਤ ਐਲਾਨ ਅਨੁਸਾਰ ਡਰੋਨ ਉਡਾਉਣ ਵਾਲਿਆਂ ਨੂੰ ਹੁਣ 31 ਜਨਵਰੀ ਤੱਕ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ ...

ਪੂਰੀ ਖ਼ਬਰ »

ਜੇ. ਐਨ. ਯੂ. ਹਿੰਸਾ ਮਾਮਲਾ

ਦਿੱਲੀ ਪੁਲਿਸ ਵਲੋਂ ਆਇਸ਼ੀ ਘੋਸ਼ ਤੇ ਦੋ ਹੋਰਨਾਂ ਤੋਂ ਪੁੱਛਗਿੱਛ

ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਕਲਾਸਾਂ ਦਾ ਬਾਈਕਾਟ

ਨਵੀਂ ਦਿੱਲੀ, 13 ਜਨਵਰੀ (ਏਜੰਸੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਟੀਮ ਵਲੋਂ ਅੱਜ ਜੇ. ਐਨ. ਯੂ. ਦਾ ਦੌਰਾ ਕੀਤਾ ਗਿਆ ਅਤੇ ਜੇ. ਐਨ. ਯੂ. ਵਿਦਿਆਰਥੀ ਸੰਘ ਦੀ ਪ੍ਰਧਾਨ ਆਇਸ਼ੀ ਘੋਸ਼ ਸਮੇਤ ਤਿੰਨ ਵਿਦਿਆਰਥੀਆਂ ਕੋਲੋਂ 5 ਜਨਵਰੀ ਨੂੰ ਹੋਈ ਹਿੰਸਾ ਸਬੰਧੀ ਪੁੱਛਗਿੱਛ ਕੀਤੀ ਗਈ। ...

ਪੂਰੀ ਖ਼ਬਰ »

ਨੁਸਲੀ ਵਾਡੀਆ ਨੇ ਰਤਨ ਟਾਟਾ ਤੇ ਹੋਰਾਂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਲਿਆ ਵਾਪਸ

ਨਵੀਂ ਦਿੱਲੀ, 13 ਜਨਵਰੀ (ਏਜੰਸੀ)- ਬੰਬੇ ਡਾਇੰਗ ਦੇ ਚੇਅਰਮੈਨ ਨੁਸਲੀ ਵਾਡੀਆ ਨੇ ਟਾਟਾ ਸਮੂਹ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਤੇ ਹੋਰਾਂ ਖ਼ਿਲਾਫ਼ ਦਾਇਰ 3000 ਕਰੋੜ ਰੁਪਏ ਦੇ ਮੁਆਵਜ਼ੇ ਸਮੇਤ ਮਾਣਹਾਨੀ ਦੇ ਸਾਰੇ ਮਾਮਲੇ ਸੋਮਵਾਰ ਨੂੰ ਵਾਪਸ ਲੈ ਲਏ। ਚੀਫ਼ ਜਸਟਿਸ ਐਸ.ਏ. ...

ਪੂਰੀ ਖ਼ਬਰ »

ਭਾਜਪਾ ਨੂੰ 20 ਨੂੰ ਮਿਲੇਗਾ ਨਵਾਂ ਪ੍ਰਧਾਨ

ਜੇ.ਪੀ. ਨੱਢਾ ਦੀ ਹੋ ਸਕਦੀ ਹੈ ਤਾਜਪੋਸ਼ੀ

ਨਵੀਂ ਦਿੱਲੀ, 13 ਜਨਵਰੀ (ਏਜੰਸੀਆਂ)-ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਨਵੇਂ ਪ੍ਰਧਾਨ ਦੀ ਚੋਣ ਲਈ ਪ੍ਰਕਿਰਿਆ ਚੱਲ ਰਹੀ ਹੈ। ਪਾਰਟੀ ਸੰਵਿਧਾਨ ਅਨੁਸਾਰ 50 ਫ਼ੀਸਦੀ ਤੋਂ ਜ਼ਿਆਦਾ ਰਾਜਾਂ 'ਚ ਸੰਗਠਨ ਦੀ ਚੋਣ ਹੋ ਜਾਣ ਤੋਂ ਬਾਅਦ ਰਾਸ਼ਟਰੀ ਪ੍ਰਧਾਨ ਦੀ ਚੋਣ ਹੁੰਦੀ ਹੈ। ਸੂਤਰਾਂ ...

ਪੂਰੀ ਖ਼ਬਰ »

ਜਾਮੀਆ ਦੇ ਵਿਦਿਆਰਥੀਆਂ ਵਲੋਂ ਉਪ ਕੁਲਪਤੀ ਦੇ ਦਫ਼ਤਰ ਦਾ ਘਿਰਾਓ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੈਂਪਸ 'ਚ 15 ਦਸੰਬਰ ਨੂੰ ਹੋਏ ਪੁਲਿਸ ਲਾਠੀਚਾਰਜ ਦੇ ਮਾਮਲੇ 'ਚ ਐਫ. ਆਈ. ਆਰ. ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਉਪ ਕੁਲਪਤੀ ਨਜ਼ਮਾ ਅਖ਼ਤਰ ਦੇ ਦਫ਼ਤਰ ਦਾ ਘਿਰਾਓ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX