ਤਾਜਾ ਖ਼ਬਰਾਂ


ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  about 1 hour ago
ਢਿਲਵਾਂ, 20 ਫਰਵਰੀ (ਸੁਖੀਜਾ,ਪ੍ਰਵੀਨ,ਪਲਵਿੰਦਰ)-ਸਥਾਨਕ ਕਸਬੇ 'ਚ ਅੱਜ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ...
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ,20 ਫਰਵਰੀ { ਨਿੱਕੂਵਾਲ }-ਡਿਪਟੀ ਕਮਿਸ਼ਨਰ ਰੂਪਨਗਰ ਵਿਨੇ ਬਬਲਾਨੀ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ...
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ਦੇ ਸ਼ਾਹੀਨ ਬਾਗ ਤੋਂ ਨਿਕਲੀ ਚਿੰਗਾਰੀ 'ਤੇ ਵਿਰੋਧ ਦੀ ਸਿਆਸਤ ਤੇਜ ਹੋ ਗਈ ਹੈ। ਸੀ.ਏ.ਏ. ਖਿਲਾਫ ਪ੍ਰਦਰਸ਼ਨ ਨੂੰ ਲੈ ਕੇ ਆਲ ਇੰਡੀਆ ਮਜਲਿਸ ਏ ਇਤੇਹਾਦੁਲ ਮੁਸਲਮੀਨ ਦੇ ਨੇਤਾ ਵਾਰਿਸ ਪਠਾਨ ਨੇ ਬੇਹੱਦ...
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  about 3 hours ago
ਅੰਮ੍ਰਿਤਸਰ, 20 ਫਰਵਰੀ (ਹਰਮਿੰਦਰ ਸਿੰਘ) - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨਾਲ ਭਾਜਪਾ...
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  about 3 hours ago
ਜ਼ੀਰਕਪੁਰ, 20 ਫਰਵਰੀ (ਹਰਦੀਪ ਹੈਪੀ ਪੰਡਵਾਲਾ) - ਅੱਜ ਹਾਈ ਕੋਰਟ ਦੇ ਹੁਕਮਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਘੇਰੇ 'ਚ ਹੋਈਆਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਨੂੰ ਅੰਜਾਮ ਦਿੰਦਿਆਂ ਦਰਜਨ ਦੇ ਕਰੀਬ ਗੋਦਾਮ ਢਾਹ ਦਿੱਤੇ ਗਏ। ਇਸ ਮੌਕੇ ਪ੍ਰਸ਼ਾਸਨਿਕ...
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  about 3 hours ago
ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈ ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ...
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  about 3 hours ago
ਸੰਦੌੜ, 20 ਫਰਵਰੀ (ਜਸਵੀਰ ਸਿੰਘ ਜੱਸੀ) - ਸੰਗਰੂਰ ਵਿਖੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ 23 ਫਰਵਰੀ ਨੂੰ ਸੰਗਰੂਰ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ...
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਸੁਪਰੀਮ ਕੋਰਟ ਵੱਲੋਂ ਵਿਚੋਲਗੀ ਲਈ ਨਿਯੁਕਤ ਕੀਤੇ ਵਾਰਤਾਕਾਰ ਸੰਜੈ ਹੇਗੜੇ ਤੇ ਸਾਧਨਾ ਰਾਮਚੰਦਰਨ ਸ਼ਾਹੀਨ ਬਾਗ ਪਹੁੰਚ ਗਏ। ਉਹ ਸੀ.ਏ.ਏ. ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਦੇ ਦੂਸਰੇ ਦਿਨ ਵੀ ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ...
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  about 5 hours ago
ਬ੍ਰਿਸਬੇਨ, 20 ਫਰਵਰੀ - ਆਸਟ੍ਰੇਲੀਆ ਦੇ ਇਕ ਖਿਡਾਰੀ ਨੇ ਮੁਸ਼ਕਲਾਂ ਤੋਂ ਹਾਰ ਕੇ ਕੁੱਝ ਅਜਿਹਾ ਕਰ ਲਿਆ। ਜਿਸ ਨਾਲ ਪੂਰਾ ਖੇਡ ਜਗਤ ਹੈਰਾਨ ਪ੍ਰੇਸ਼ਾਨ ਹੈ। ਆਸਟ੍ਰੇਲੀਆ ਦੇ ਰਗਬੀ ਖਿਡਾਰੀ ਰੋਵਨ ਬੈਕਸਟਰ ਨੇ ਬੁੱਧਵਾਰ ਨੂੰ ਪਤਨੀ ਹੈਨਾ ਤੇ ਤਿੰਨ ਬੱਚਿਆਂ ਨੂੰ ਕਾਰ ਵਿਚ ਬੰਦ ਕਰ ਦਿੱਤਾ...
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  about 5 hours ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  about 5 hours ago
ਨਵੀਂ ਦਿੱਲੀ, 20 ਫਰਵਰੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਨਾਗੌਰ ਵਿਚ ਦੋ ਨੌਜਵਾਨਾਂ ਦੇ ਨਾਲ ਕਥਿਤ ਤੌਰ 'ਤੇ ਹੋਈ ਜਾਲਮਾਨਾ ਢੰਗ ਨਾਲ ਕੁੱਟਮਾਰ ਦੀ ਸਖਤ ਆਲੋਚਨਾ ਕਰਦੇ ਹੋਏ ਰਾਹੁਲ ਗਾਂਧੀ ਨੇ ਇਸ ਮਾਮਲੇ ਵਿਚ ਅਸ਼ੋਕ ਗਹਿਲੋਤ ਸਰਕਾਰ...
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  about 5 hours ago
ਨਵੀਂ ਦਿੱਲੀ, 20 ਫਰਵਰੀ- ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੇ ਲਈ ਇਕ ਵਾਰ ਫਿਰ ਤੋਂ ਵਾਰਤਾਕਾਰ ਸੰਜੇ ਹੇਗੜੇ ...
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  about 5 hours ago
ਲੌਂਗੋਵਾਲ, 20 ਫਰਵਰੀ (ਸ.ਸ.ਖੰਨਾ,ਵਿਨੋਦ) - ਲੌਂਗੋਵਾਲ ਵਿਖੇ ਵਾਪਰੇ ਦੁਖਾਂਤ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ...
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  about 5 hours ago
ਓਠੀਆਂ, 20 ਫਰਵਰੀ (ਗੁਰਵਿੰਦਰ ਸਿੰਘ ਸ਼ੀਨਾ)- ਜ਼ਿਲ੍ਹਾ ਅੰਮ੍ਰਿਤਸਰ 'ਚ ਮੀਂਹ ਸ਼ੁਰੂ ਹੋਣ ਕਾਰਨ ਜਿੱਥੇ ਮੌਸਮ ਸੁਹਾਵਣਾ ਹੋਇਆ ਹੈ ਉੱਥੇ ਹੀ ਠੰਢ ਵਧਣ ਕਾਰਨ...
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  about 6 hours ago
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  about 6 hours ago
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  about 7 hours ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਫਰੀਦਕੋਟ / ਮੁਕਤਸਰ

ਇਰਾਦਾ ਕਤਲ ਤੇ ਲੁੱਟ-ਖੋਹ ਮਾਮਲੇ 'ਚ ਪੰਜ ਨੌਜਵਾਨ ਗਿ੍ਫਤਾਰ

ਫ਼ਰੀਦਕੋਟ, 13 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਪੁਲਿਸ ਵਲੋਂ ਇਰਾਦਾ ਕਤਲ ਤੇ ਲੁੱਟ ਖੋਹ ਦੇ ਮਾਮਲੇ 'ਚ ਪੰਜ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਪੰਜਾਂ ਮੁਲਾਜ਼ਮਾਂ ਪਾਸੋਂ ਚਾਰ ਮੋਟਰਸਾਈਕਲ, ਤਿੰਨ ਮੋਬਾਈਲ ...

ਪੂਰੀ ਖ਼ਬਰ »

ਔਰਤ ਤੇ ਬੱਚਾ ਭਲਾਈ ਸੰਸਥਾ ਪੰਜਾਬ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅੱਜ ਔਰਤ ਤੇ ਬੱਚਾ ਭਲਾਈ ਸੰਸਥਾ ਪੰਜਾਬ ਵਲੋਂ ਸੰਸਥਾ ਦੀ ਚੇਅਰਪਰਸਨ ਹਰਗੋਬਿੰਦ ਕੌਰ ਸਰਾਂ ਦੀ ਅਗਵਾਈ ਹੇਠ ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਲੋਹੜੀ ਦਾ ...

ਪੂਰੀ ਖ਼ਬਰ »

ਸਦਭਾਵਨਾਂ ਮੰਚ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ 'ਚ ਕੱਢਿਆ ਜਾਗਰੂਕਤਾ ਮਾਰਚ

ਫ਼ਰੀਦਕੋਟ, 13 ਜਨਵਰੀ (ਸਤੀਸ਼ ਬਾਗ਼ੀ)-ਸਦਭਾਵਨਾਂ ਮੰਚ ਫ਼ਰੀਦਕੋਟ ਵਲੋਂ ਕੇਂਦਰ ਸਰਕਾਰ ਦੁਆਰਾ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿਚ ਸੈਮੀਨਾਰ ਅਤੇ ਜਾਗਰੂਕਤਾ ਮਾਰਚ ਕੀਤਾ ਗਿਆ ਜਿਸ ਵਿਚ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ...

ਪੂਰੀ ਖ਼ਬਰ »

ਲੋਹੜੀ ਵਾਲੇ ਦਿਨ ਪਏ ਮੀਂਹ ਨਾਲ ਦੁਕਾਨਦਾਰਾਂ ਦੇ ਕਾਰੋਬਾਰ 'ਤੇ ਪਿਆ ਅਸਰ

ਜੈਤੋ, 13 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਅੱਜ ਲੋਹੜੀ ਦੇ ਤਿਉਹਾਰ ਵਾਲੇ ਦਿਨ ਇਲਾਕੇ 'ਚ ਗੜ੍ਹੇਮਾਰੀ ਤੇ ਮੀਂਹ ਨਾਲ ਜਿੱਥੇ ਠੰਢੀਆਂ ਹਵਾਵਾਂ ਦਾ ਜ਼ੋਰ ਹੈ ਉਥੇ ਹੀ ਸਥਾਨਕ ਬਾਜ਼ਾਰਾਂ 'ਚ ਸੁੰਨਸਾਨ ਹੋਣ ਕਰਕੇ ਆਮ ਲੋੜੀਂਦੇ ਸਮਾਨ ਤੋਂ ਇਲਾਵਾ ਲੋਹੜੀ ਲਈ ਮੂੰਗਫ਼ਲੀ, ...

ਪੂਰੀ ਖ਼ਬਰ »

ਮੇਲਾ ਮਾਘੀ ਸਬੰਧੀ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਸਾਦਿਕ, 13 ਜਨਵਰੀ (ਆਰ.ਐਸ. ਧੰੁਨਾ)- ਮੇਲਾ ਮਾਘੀ ਦੇ ਸਬੰਧ ਵਿਚ ਝਬਾਲ ਤੋਂ ਚੱਲੇ ਨਗਰ ਕੀਰਤਨ ਦਾ ਸਾਦਿਕ ਵਿਖੇ ਪੱਜਣ 'ਤੇ ਵਰ੍ਹਦੇ ਮੀਂਹ ਵਿਚ ਸੰਗਤ ਨੇ ਭਰਵਾਂ ਸਵਾਗਤ ਕੀਤਾ | ਇਹ ਨਗਰ ਕੀਰਤਨ ਰਾਤ ਸਮੇਂ ਨੇੜਲੇ ਪਿੰਡ ਡੋਡ ਵਿਖੇ ਵਿਸ਼ਰਾਮ ਕਰਨ ਉਪਰੰਤ ਸਵੇਰ ਸਮੇਂ ...

ਪੂਰੀ ਖ਼ਬਰ »

ਬਿਜਲੀ ਸਮਝੌਤਾ ਅਤੇ ਪੰਚਾਇਤੀ ਜ਼ਮੀਨਾਂ ਵੇਚਣ ਵਿਰੁੱਧ ਲੋਜਪਾ ਸੰਘਰਸ਼ ਛੇੜੇਗੀ-ਗਹਿਰੀ

ਕੋਟਕਪੂਰਾ, 13 ਜਨਵਰੀ (ਮੋਹਰ ਸਿੰਘ ਗਿੱਲ)-ਬਿਜਲੀ ਸਮਝੌਤਾ ਅਤੇ ਪੰਚਾਇਤੀ ਜ਼ਮੀਨਾਂ ਵੇਚਣ ਵਿਰੁੱਧ ਲੋਕ ਜਨ ਸ਼ਕਤੀ ਪਾਰਟੀ ਵਲੋਂ ਸੰਘਰਸ਼ ਆਰੰਭਿਆ ਜਾਵੇਗਾ | ਇਹ ਪ੍ਰਗਟਾਵਾ ਇੱਥੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਘਾਰੂ ਮੀਤ ਪ੍ਰਧਾਨ ਪੰਜਾਬ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ

ਕੋਟਕਪੂਰਾ, 13 ਜਨਵਰੀ (ਮੇਘਰਾਜ)-ਅੱਜ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਅਤੇ ਵਿਸ਼ਵਾਸ ਵਲੋਂ ਨਵੇਂ ਸਾਲ, ਲੋਹੜੀ ਦੇ ਤਿਉਹਾਰ ਅਤੇ ਲਾਇਨਇਜ਼ਮ ਦੇ ਜਨਮਦਾਤਾ ਮੈਲਵਿਨ ਜ਼ੋਨਜ਼ ਦੇ ਜਨਮ ਦਿਨ ਦੀ ਇਕ ਦੂਜੇ ਨੂੰ ਮੁਬਾਰਕਬਾਦ ਦਿੰਦਿਆਂ ਖੁਸ਼ੀ ਸਾਂਝੀ ਕੀਤੀ ਗਈ | ਦੋਨੋਂ ਕਲੱਬਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪਰਿਵਾਰਾਂ ਸਮੇਤ ਸ਼ੇਅਰੋ-ਸ਼ਾਇਰੀ ਅਤੇ ਚੁਟਕਲਿਆਂ ਨਾਲ ਵੀ ਇਕ ਦੂਜੇ ਦਾ ਮਨੋਰੰਜਨ ਕਰਵਾਇਆ | ਇਸ ਸਮਾਗਮ 'ਚ ਰਜਿੰਦਰ ਸਿੰਘ ਸਰਾਂ ਰਿਜ਼ਨ ਚੇਅਰਮੈਨ ਅਤੇ ਪਵਨ ਗੋਇਲ ਜ਼ੋਨ ਚੇਅਰਮੈਨ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਰਾਇਲ ਕਲੱਬ ਦੇ ਪ੍ਰਧਾਨ ਵਿਜੇ ਕੁਮਾਰ ਟੀਟੂ ਅਤੇ ਵਿਸ਼ਵਾਸ ਕਲੱਬ ਦੇ ਪ੍ਰਧਾਨ ਨਰਜਿੰਦਰ ਸਿੰਘ ਖਾਰਾ ਨੇ ਦੱਸਿਆ ਕਿ ਆਪਣੇ ਪਰਿਵਾਰਾਂ ਸਮੇਤ ਪਹੰੁਚੇ ਸਾਰੇ ਮੈਂਬਰਾਂ ਨੇ ਲੋਹੜੀ ਬਾਲ ਕੇ, ਰਿਉੜੀਆਂ ਅਤੇ ਮੂੰਗਫਲੀ ਵੰਡ ਕੇ ਤਿਉਹਾਰ ਮਨਾਇਆ | ਪੀ.ਆਰ.ਓ. ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਨੇ ਦੱਸਿਆ ਕਿ ਸੁਰਜੀਤ ਸਿੰਘ ਘੁਲਿਆਣੀ ਸਮੇਤ ਸਮੁੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਲੋਹੜੀ ਦੀ ਮਹੱਤਤਾ ਅਤੇ ਲਾਇਨਇਜ਼ਮ ਦੀ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਸਿੱਖਾਂ ਵਾਲਾ ਰੋਡ 'ਤੇ ਸਥਿਤ ਗੋਪਾਲ ਗਊਸ਼ਾਲਾ 'ਚ ਗਊਆਂ ਨੂੰ ਹਰਾ ਚਾਰਾ ਤੇ ਸਵਾਮਣੀ ਦਾਨ ਕੀਤੀ | ਇਸ ਮੌਕੇ ਵਿਜੈ ਝਾਂਜੀ, ਸੰਦੀਪ ਕੌੜਾ, ਮਨਮੋਹਨ ਕਿ੍ਸ਼ਨ ਗੋਇਲ, ਨਛੱਤਰ ਸਿੰਘ, ਗੁਰਪ੍ਰੀਤ ਸਿੰਘ ਰੀਜਨ ਸੈਕਟਰੀ ਸਮੇਤ ਹੋਰ ਵੀ ਕਲੱਬਾਂ ਦੇ ਅਹੁਦੇਦਾਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਓ. ਐਸ. ਡੀ. ਸੰਦੀਪ ਸਿੰਘ ਸੰਨੀ ਬਰਾੜ ਵਲੋਂ ਗੁੱਡ ਮਾਰਨਿੰਗ ਕਲੱਬ ਦੇ ਅਹੁਦੇਦਾਰਾਂ ਨਾਲ ਮੁਲਾਕਾਤ

ਕੋਟਕਪੂਰਾ, 13 ਜਨਵਰੀ (ਮੇਘਰਾਜ)-ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ ਸੰਦੀਪ ਸਿੰਘ ਸੰਨੀ ਬਰਾੜ ਸਥਾਨਕ ਮਿਉਂਸਪਲ ਪਾਰਕ ਵਿਖੇ ਪੁੱਜੇ ਅਤੇ ਗੁੱਡ ਮਾਰਨਿੰਗ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਹੋਰ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮੀਂਹ ਨੇ ਸਿੱਲ੍ਹੀਆਂ ਕੀਤੀਆਂ ਮੂੰਗਫ਼ਲੀ ਤੇ ਰਿਉੜੀਆਂ

ਸਾਦਿਕ, 13 ਜਨਵਰੀ (ਆਰ.ਐਸ. ਧੰੁਨਾ)- ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਬਾਜ਼ਾਰਾਂ ਵਿਚ ਆਮ ਲੋਕਾਂ ਦੀ ਆਵਾਜਾਈ ਘੱਟ ਹੋਣ ਕਾਰਨ ਇਸ ਵਾਰ ਮੌਸਮ ਦੇ ਬਦਲੇ ਮਿਜਾਜ ਨੇ ਜਿੱਥੇ ਲੋਹੜੀ ਦੀ ਗਰਮਾਇਸ਼ ਨੂੰ ਠੰਢਾ ਕੀਤਾ ਹੈ ਉੱਥੇ ਲੋਹੜੀ 'ਤੇ ਵੰਡੀ ਜਾਣ ਵਾਲੀ ...

ਪੂਰੀ ਖ਼ਬਰ »

ਮਾਘੀ ਮੇਲੇ 'ਤੇ ਬੀੜ੍ਹ ਸੁਸਾਇਟੀ ਵਲੋਂ ਤਸਵੀਰ ਅਤੇ ਵਾਤਾਵਰਨ ਚੇਤਨਾ ਪ੍ਰਦਰਸ਼ਨੀ ਅੱਜ

ਫ਼ਰੀਦਕੋਟ, 13 ਜਨਵਰੀ (ਮਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਬੀੜ ਸੁਸਾਇਟੀ ਵਲੋਂ ਚਾਲੀ ਮੁਕਤਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਤਸਵੀਰਾਂ ਅਤੇ ਵਾਤਾਵਰਨ ਚੇਤਨਾ ਦੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਭੇਜੀ ਰਾਸ਼ੀ ਨਾਲ ਬੱਚਿਆਂ ਨੂੰ ਵੰਡੇ ਗਰਮ ਕੱਪੜੇ

ਜੈਤੋ, 13 ਜਨਵਰੀ (ਗਾਬੜੀਆ)-ਪੁਲਿਸ ਸਾਂਝ ਕੇਂਦਰ ਜੈਤੋ ਦੇ ਇੰਚਾਰਜ ਜਗਤਾਰ ਸਿੰਘ ਸਬ-ਇੰਸਪੈਕਟਰ ਵਲੋਂ ਸਥਾਨਕ ਲਾਇਨੋਪਾਰ ਡਾ: ਅੰਬਡੇਕਰ ਨਗਰ 'ਚ ਸਥਿਤ ਧਰਮਸ਼ਾਲਾ ਵਿਚ ਚੱਲ ਰਹੇ ਆਂਗਣਵਾੜੀ ਸੈਂਟਰ ਦੇ ਜ਼ਰੂਰਤ ਮੰਦ ਪਰਿਵਾਰਾਂ ਦੇ ਛੋਟੇ ਬੱਚਿਆਂ ਨੂੰ ਗਰਮ ਕੱਪੜੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵੱਲੋਂ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ

ਬਾਜਾਖਾਨਾ, 13 ਜਨਵਰੀ (ਜੀਵਨ ਗਰਗ)-ਲਾਇਨਜ਼ ਕਲੱਬ ਬਾਜਾਖਾਨਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਨਵਾਂ ਸਾਲ, ਲੋਹੜੀ, ਮਾਘੀ ਅਤੇ ਮੈਲਵਿਨ ਜੋਨਜ਼ ਦਾ ਜਨਮ ਦਿਨ ਸ਼ਰਧਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਬਾਜਾਖਾਨਾ (ਬੱਸ ਅੱਡਾ) ਦੇ ਬੱਚਿਆਂ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਰੀਦਕੋਟ, 13 ਜਨਵਰੀ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ਬਰਾਂਚ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਬੈਂਡ ਪ੍ਰਾਪਤ ਕੀਤੇ ਹਨ ਜਿਨ੍ਹਾਂ ਵਿਚ ਸੰਦੀਪ ਕੌਰ ਅਤੇ ਨਵਪ੍ਰੀਤ ਕੌਰ ਨੇ ਓਅਰਆਲ 7.0 ਬੈਂਡ ਪ੍ਰਾਪਤ ਕਰਕੇ ਆਪਣਾ ਤੇ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਬਰਗਾੜੀ, 13 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸ਼ਹੀਦ ਭਗਤ ਸਿੰਘ ਕਲੱਬ ਝੱਖੜਵਾਲਾ ਦੇ ਉਤਸ਼ਾਹੀ ਨੌਜਵਾਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਦੇ ਲੋੜਵੰਦ ਪਰਿਵਾਰਾਂ ਦੇ 35 ਦੇ ਕਰੀਬ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ | ਉਨ੍ਹਾਂ ਦੇ ਇਸ ਉੱਦਮ ਦੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਨੂੰ ਐਲ. ਈ. ਡੀ. ਅਤੇ ਨਕਦ ਰਾਸ਼ੀ ਦਿੱਤੀ

ਬਰਗਾੜੀ, 13 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਸਿਵੀਆਂ ਨੂੰ ਲੋਹੜੀ ਅਤੇ ਮਾਘੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਦਾਨੀ ਸੱਜਣ ਊਧਮ ਸਿੰਘ ਕੈਨੇਡਾ ਨੇ ਨਕਦ ਰਾਸ਼ੀ ਅਤੇ ਜੇ. ਈ. ਗੁਰਦਾਸ ਸਿੰਘ ਨੇ ਇਕ ਐਲ. ਈ. ਡੀ. ਦਾਨ ਦਿੱਤੀ | ਸਮੂਹ ਸਕੂਲ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਬਰਗਾੜੀ, 13 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਗੁਰ-ਗੋਸਾਂਈ ਕਲੱਬ ਨੱਥੇ ਆਣਾ ਬਸਤੀ ਬਰਗਾੜੀ ਵਲੋਂ ਲੋਹੜੀ ਅਤੇ ਮਾਘੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਹਰ ਸਾਲ ਦੀ ਤਰ੍ਹਾਂ ਛੋਲੇ ਪੂਰੀਆਂ ...

ਪੂਰੀ ਖ਼ਬਰ »

ਟੈਲੀ ਲਾਅ ਸੁਵਿਧਾ ਸਬੰਧੀ ਜਾਣਕਾਰੀ ਦਿੱਤੀ

ਫ਼ਰੀਦਕੋੋਟ, 13 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋੋਟ ਵਿਚ ਸੀ.ਐਸ.ਸੀ. ਸੈਂਟਰ ਚਲਾ ਰਹੇ ਪੇਂਡੂ ਉੱਦਮੀਆਂ ਨੂੰ ਕਾਨੂੰਨ ਮੰਤਰਾਲੇ ਅਤੇ ਸੂਚਨਾ ਤੇ ਤਕਨੋੋਲੋੋਜੀ ਵਿਭਾਗ ਦੀ ਭਾਈਵਾਲੀ ਨਾਲ ਸ਼ੁਰੂ ਕੀਤੀ ਗਈ ਟੈਲੀ ਲਾਅ ਸੁਵਿਧਾ ਸਬੰਧੀ ਸਿਖਲਾਈ ਦੇਣ ...

ਪੂਰੀ ਖ਼ਬਰ »

ਸੁਖਮਨੀ ਨੇਤਰਦਾਨ ਕਲੱਬ ਨੇ ਧੀਆਂ ਦੀ ਲੋਹੜੀ ਮਨਾਈ

ਬਾਜਾਖਾਨਾ, 13 ਜਨਵਰੀ (ਜਗਦੀਪ ਸਿੰਘ ਗਿੱਲ)-ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸੁਖਮਨੀ ਨੇਤਰਦਾਨ ਕਲੱਬ ਡੋਡ ਵਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਧੀਆਂ ਦੀ ਲੋਹੜੀ ਪਿੰਡ ਡੋਡ ਵਿਖੇ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਨਾਇਬ ਤਹਿਸੀਲਦਾਰ ਜੈਤੋ ਹੀਰਾਵੰਤੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਪੰਜ ਮੋਬਾਈਲ ਫ਼ੋਨ ਬਰਾਮਦ-ਮਾਮਲਾ ਦਰਜ

ਫ਼ਰੀਦਕੋਟ, 13 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਪੰਜ ਮੋਬਾਈਲ ਫ਼ੋਨ ਬਰਾਮਦ ਹੋਣ ਦੀ ਖਬਰ ਹੈ ਜਿਨ੍ਹਾਂ 'ਚੋਂ ਚਾਰ ਚਾਲੂ ਹਾਲਤ ਵਿਚ ਹਨ ਤੇ ਇਕ ਬਿਨਾਂ ਸਿੰਮ ਤੋਂ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਚਾਰ ਬੰਦੀਆਂ ...

ਪੂਰੀ ਖ਼ਬਰ »

ਮਾਸਟਰ ਸੁਖਦੇਵ ਸਿੰਘ ਮਾਨ ਨਮਿਤ ਅੰਤਿਮ ਅਰਦਾਸ 16 ਨੂੰ

ਕੋਟਕਪੂਰਾ, 13 ਜਨਵਰੀ (ਮੇਘਰਾਜ)-ਸੀਨੀਅਰ ਕਾਂਗਰਸੀ ਆਗੂ ਧਨਜੀਤ ਸਿੰਘ ਧਨੀ ਵਿਰਕ ਦੇ ਸਹੁਰਾ ਸਾਹਿਬ ਅਤੇ ਅਮਨਦੀਪ ਸਿੰਘ ਮੌੜ ਦੇ ਸਤਿਕਾਰਯੋਗ ਪਿਤਾ ਮਾਸਟਰ ਸੁਖਦੇਵ ਸਿੰਘ ਮਾਨ (72) ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 16 ਜਨਵਰੀ 2020 ਦਿਨ ਵੀਰਵਾਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਸਾਹਿਤ ਸਭਾ ਵਲੋਂ ਬਲਜਿੰਦਰ ਢੁੱਡੀ ਦਾ ਸਨਮਾਨ

ਪੰਜਗਰਾਈਾ ਕਲਾਂ, 13 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸਾਹਿਤ ਸਭਾ ਭਲੂਰ ਵਲੋਂ ਕਰਵਾਏ ਗਏ ਸਾਹਿਤਕ ਸਮਾਗਮ ਦੌਰਾਨ ਉੱਘੇ ਪ੍ਰਵਾਸੀ ਸਾਹਿਤਕਾਰ ਬਲਜਿੰਦਰ ਸਿੰਘ ਢੁੱਡੀ ਦੇ ਸਨਮਾਨ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਦੌਰਾਨ ਸਭਾ ਦੇ ਪ੍ਰਧਾਨ ਜਸਵੀਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਬਰਗਾੜੀ ਵਲੋਂ ਸਕੂਲ ਨੂੰ ਐਲ. ਈ. ਡੀ. ਭੇਟ

ਬਰਗਾੜੀ, 13 ਜਨਵਰੀ (ਲਖਵਿੰਦਰ ਸ਼ਰਮਾ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਸਿੰਘ ਬਰਗਾੜੀ ਵਾਸੀ ਇਟਲੀ ਸਪੁੱਤਰ ਹਾਕਮ ਸਿੰਘ ਬਰਾੜ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ 2 ਨੂੰ 42 ਇੰਚ ਦੀ ਐਲ.ਈ.ਡੀ. ਭੇਜੀ ਗਈ ਜੋ ਉਨ੍ਹਾਂ ਦੇ ਪਿਤਾ ਹਾਕਮ ਸਿੰਘ ਬਰਾੜ, ਭਰਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਦਰਜ ਕਰਵਾਏ ਮੁਕੱਦਮੇ 'ਚੋਂ ਕਿਸਾਨ ਆਗੂ ਰਜਿੰਦਰ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ

ਫ਼ਰੀਦਕੋਟ, 13 ਜਨਵਰੀ (ਸਰਬਜੀਤ ਸਿੰਘ)-ਸਥਾਨਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਤੇਜ ਪ੍ਰਤਾਪ ਸਿੰਘ ਰੰਧਾਵਾ ਵਲੋਂ ਆਪਣੇ ਇਕ ਹੁਕਮ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਫ਼ੌਜ਼ਦਾਰੀ ਮੁਕੱਦਮੇ ਵਿਚੋਂ ਤੁਰੰਤ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਚ ਲੋਹੜੀ ਦਾ ਤਿਉਹਾਰ ਮਨਾਇਆ

ਪੰਜਗਰਾਈਾ ਕਲਾਂ, 13 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ 'ਚ ਲੋਹੜੀ ਦਾ ਤਿਉਹਾਰ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਫ਼ਰੀਦਕੋਟ, ਸੰਸਥਾ ਦੇ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX