ਤਾਜਾ ਖ਼ਬਰਾਂ


ਸਵੀਡਨ 'ਚ ਚਾਕੂ ਨਾਲ ਹਮਲਾ, 8 ਲੋਕ ਜ਼ਖਮੀ
. . .  43 minutes ago
ਸਟਾਕਹੋਮ, 4 ਮਾਰਚ - ਸਵੀਡਨ 'ਚ ਬੁੱਧਵਾਰ ਨੂੰ ਚਾਕੂ ਨਾਲ ਹਮਲਾ ਹੋਇਆ ਜਿਸ ਕਾਰਨ 8 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਮਲਾ ਦੱਖਣੀ ਸਵੀਡਨ ਵਿਚ ਹੋਇਆ। ਇਹ ਹਮਲਾ 20 ਸਾਲਾ ਨੌਜਵਾਨ ਵਲੋਂ ਕੀਤਾ ਗਿਆ ਹੈ। ਜਿਸ ਨੂੰ ਪੁਲਿਸ...
ਅੱਜ ਭਾਰਤ ਇੰਗਲੈਂਡ ਵਿਚਕਾਰ ਖੇਡਿਆ ਜਾਵੇਗਾ ਚੌਥਾ ਟੈਸਟ
. . .  59 minutes ago
ਅਹਿਮਦਾਬਾਦ, 4 ਮਾਰਚ - ਅੱਜ ਭਾਰਤ ਤੇ ਇੰਗਲੈਂਡ ਵਿਚਕਾਰ ਚੌਥਾ ਟੈਸਟ ਮੈਚ ਖੇਡਿਆ ਜਾਵੇਗਾ। ਇਹ ਟੈਸਟ ਮੈਚ ਅਹਿਮਦਾਬਾਦ ਖੇਡਿਆ ਜਾਵੇਗਾ। ਭਾਰਤ ਇਸ ਸੀਰੀਜ਼ ਵਿਚ 2-1 ਨਾਲ ਅੱਗੇ ਹੈ। ਭਾਰਤ ਲਈ ਇਹ ਟੈਸਟ ਮੈਚ ਬਹੁਤ...
ਅੱਜ ਦਾ ਵਿਚਾਰ
. . .  58 minutes ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੁਣ 5 ਦੀ ਬਜਾਏ 4 ਮਾਰਚ ਨੂੰ
. . .  1 day ago
ਬੁਢਲਾਡਾ , 3 ਮਾਰਚ (ਸਵਰਨ ਸਿੰਘ ਰਾਹੀ) - ਪੰਜਾਬ ਮੰਤਰੀ ਪ੍ਰੀਸ਼ਦ ਦੀ ਪਹਿਲਾਂ 5 ਮਾਰਚ ਨੂੰ ਵੀਡੀਓ ਕਾਨਫਸਿੰਗ ਰਾਹੀ ਹੋਣ ਵਾਲੀ ਮੀਟਿੰਗ ਹੁਣ 4 ਮਾਰਚ ਨੂੰ ਹੋਵੇਗੀ। ਸਰਕਾਰ ਦੇ ਆਮ ਪ੍ਰਬੰਧਨ ਵਿਭਾਗ ਵੱਲੋਂ ਇਸ ਨਿਰਧਾਰਤ ...
10000 ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵਿਭਾਗ ਦੀ ਟੀਮ ਨੇ ਪਟਵਾਰੀ ਕੀਤਾ ਕਾਬੂ
. . .  1 day ago
ਗੁਰਾਇਆ , 3 ਮਾਰਚ { ਬਲਵਿੰਦਰ ਸਿੰਘ } -ਜਲੰਧਰ ਦੇ ਗੁਰਾਇਆ ਕਸਬੇ ਦੀ ਸਬ ਤਹਿਸੀਲ ਦੇ ਇਕ ਪਟਵਾਰੀ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਚਰਨਜੀਤ ਸਿੰਘ...
ਨਿਹਾਲੂਵਾਲ ਪਿੰਡ 'ਚ ਮਾਂ ਤੋਂ ਬਾਅਦ ਪੁੱਤਰ ਨੇ ਦਮ ਤੋੜਿਆ, ਇਕੱਠਿਆਂ ਦਾ ਕੀਤਾ ਸਸਕਾਰ
. . .  1 day ago
ਲੋਹੀਆਂ ਖ਼ਾਸ, 3 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ) ਜਲੰਧਰ ਜ਼ਿਲ੍ਹੇ ਦੇ ਬਲਾਕ ਲੋਹੀਆਂ ਖ਼ਾਸ ਦੇ ਪਿੰਡ ਨਿਹਾਲੂਵਾਲ 'ਚ ਉਸ ਵੇਲੇ ਅਤਿ ਦੁਖਦਾਈ ਘਟਨਾ ਵਾਪਰੀ ਜਦੋਂ ਲੰਘੀ ਸ਼ਾਮ 7 ਵਜੇ ਮਾਤਾ ਅਤੇ ਅਗਲੇ ਦਿਨ ਤੜਕੇ 4 ਕੁ ਵਜੇ ਪੁੱਤਰ ...
ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਸਿੱਖ ਮਸਲਿਆਂ ਸਬੰਧੀ ਲਿਖਿਆ ਪੱਤਰ
. . .  1 day ago
ਅੰਮ੍ਰਿਤਸਰ, 3 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਚਿੱਟੇ ਦੀ ਓਵਰ ਡੋਜ਼ ਨੇ ਨੌਜਵਾਨ ਦੀ ਜਾਨ ਲਈ
. . .  1 day ago
ਮਾਨਸਾ, 3 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਤਾਮਕੋਟ ਦੇ ਨੌਜਵਾਨ ਦੀ ਚਿੱਟੇ ਦੀ ਵੱਧ ਡੋਜ਼ ਲੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਜਾਣਕਾਰੀ ਅਨੁਸਾਰ ਧੰਨਾ ਸਿੰਘ (22) ਪੁੱਤਰ ...
ਕਿਸਾਨ ਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ,ਸਰਕਾਰੀ ਸਹਾਇਤਾ ਮਿਲਣ ‘ਤੇ ਕੀਤਾ ਜਾਵੇਗਾ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ ,3 ਮਾਰਚ (ਸਾਧੂ ਰਾਮ ਲੰਗੇਆਣਾ)- ਪਿੰਡ ਨੱਥੂਵਾਲਾ ਗਰਬੀ ਤਹਿਸੀਲ ਬਾਘਾਪੁਰਾਣਾ ਦੇ ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਜੋ ਪਿਛਲੇ ਦਿਨੀਂ 21 ਫਰਵਰੀ ਨੂੰ ਕੁਡਲੀ ਬਾਰਡਰ ਦਿੱਲੀ ਵਿਖੇ ਧਰਨੇ ਵਿੱਚ ਪਹੁੰਚੇ ਹੋਏ ਸਨ ਉਥੇ ਹੀ ਸੜਕ ਹਾਦਸੇ ...
ਕੇਂਦਰੀ ਜੇਲ੍ਹ ਫ਼ਿਰੋਜ਼ਪੁਰ 'ਚੋਂ ਤਲਾਸ਼ੀ ਦੌਰਾਨ ਮਿਲੇ ਸੱਤ ਮੋਬਾਇਲ ਫੋਨ
. . .  1 day ago
ਫ਼ਿਰੋਜ਼ਪੁਰ, 3 ਮਾਰਚ (ਗੁਰਿੰਦਰ ਸਿੰਘ)- ਲਗਾਤਾਰ ਨਸ਼ੀਲੇ ਪਦਾਰਥਾਂ ਅਤੇ ਮੋਬਾਇਲ ਫੋਨਾਂ ਦੀ ਬਰਾਮਦਗੀ ਕਾਰਨ ਸੁਰਖ਼ੀਆਂ 'ਚ ਚਲ ਰਹੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਬੀਤੀ ਰਾਤ ਤਲਾਸ਼ੀ ਦੌਰਾਨ ਫਿਰ ਕੈਦੀਆਂ...
ਮੋਗਾ 'ਚ ਕੋਰੋਨਾ ਦੇ 18 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 3 ਮਾਰਚ (ਗੁਰਤੇਜ ਸਿੰਘ ਬੱਬੀ)- ਜ਼ਿਲ੍ਹਾ ਮੋਗਾ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸਿਹਤ ਵਿਭਾਗ ਨੇ ਮੋਗਾ ਨੇ ਜ਼ਿਲ੍ਹੇ 'ਚ 18 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਕੀਤੀ...
ਸੜਕ ਹਾਦਸੇ 'ਚ ਲੜਕੀ ਦੀ ਮੌਤ ਅਤੇ ਮਾਂ ਗੰਭੀਰ ਜ਼ਖਮੀ
. . .  1 day ago
ਭੀਖੀ, 3 ਮਾਰਚ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਕੋਟੜਾ ਕਲਾਂ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 30 ਸਾਲਾ ਲੜਕੀ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਜਾਣਕਾਰੀ...
ਸੁਵਿਧਾ ਕੇਂਦਰਾਂ 'ਚ ਕੋਵਿਡ ਵੈਕਸੀਨ ਲਈ 4 ਮਾਰਚ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
. . .  1 day ago
ਅਜਨਾਲਾ, 3 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੁਵਿਧਾ ਕੇਂਦਰ 'ਚ ਕੋਵਿਡ ਵੈਕਸੀਨ ਭਲਕੇ 4 ਮਾਰਚ ਤੋਂ ਕੋਵਿਡ ਵੈਕਸੀਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ...
ਭਾਰਤ ਬਾਇਓਟੈਕ ਨੇ ਜਾਰੀ ਕੀਤੇ ਤੀਜੇ ਟਰਾਇਲ ਦੇ ਨਤੀਜੇ, ਕੋਵੈਕਸੀਨ 81 ਫ਼ੀਸਦੀ ਪ੍ਰਭਾਵਸ਼ਾਲੀ
. . .  1 day ago
ਨਵੀਂ ਦਿੱਲੀ, 3 ਮਾਰਚ- ਵੈਕਸੀਨ ਬਣਾਉਣ ਵਾਲੀ ਕੰਪਨੀ ਭਾਰਤ ਬਾਇਓਟੈਕ ਨੇ ਆਪਣੀ ਕੋਰੋਨਾ ਵੈਕਸੀਨ 'ਕੋਵੈਕਸੀਨ' ਦੇ ਤੀਜੇ ਪੜਾਅ ਦੇ ਟਰਾਇਲ ਦਾ ਡਾਟਾ ਅੱਜ ਜਾਰੀ ਕਰ ਦਿੱਤਾ ਹੈ। ਇਸ 'ਚ...
ਪੁਣੇ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਪੁਣੇ, 3 ਮਾਰਚ- ਪੁਣੇ ਦੇ ਬਿਬਵੇਵਾੜੀ ਇਲਾਕੇ 'ਚ ਅੱਜ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ...
ਪਿੰਡ ਖੇੜੀ ਗੰਢਿਆਂ ਦੀ ਨਹਿਰ 'ਚ ਡਿੱਗੇ 2 ਬੱਚਿਆਂ ਦੀ ਮਾਂ ਤੇ ਉਸ ਦੇ ਪਤੀ ਦੀ ਮਾਸੀ ਦਾ ਲੜਕਾ ਹੀ ਨਿਕਲਿਆ ਕਾਤਿਲ
. . .  1 day ago
ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੌੜ)- ਲਗਭਗ ਡੇਢ ਸਾਲ ਪਹਿਲਾਂ ਪਿੰਡ ਖੇੜੀ ਗੰਢਿਆਂ ਦੀ ਨਹਿਰ 'ਚ ਡੁੱਬਣ ਕਾਰਨ ਹੋਈ ਦੋ ਬੱਚਿਆਂ ਦੀ ਮੌਤ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਨੇ ਦੱਸਿਆ ਕਿ ਬੱਚਿਆਂ...
ਕਪਿਲ ਦੇਵ ਨੇ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਨਵੀਂ ਦਿੱਲੀ, 3 ਮਾਰਚ- ਸਾਬਕਾ ਕ੍ਰਿਕਟਰ ਕਪਿਲ ਦੇਵ ਨੇ ਅੱਜ ਦਿੱਲੀ ਦੇ ਫੋਰਟਿਸ ਹਸਪਤਾਲ 'ਚ ਜਾ ਕੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼...
ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ 'ਚ ਕੇਸ ਦਰਜ
. . .  1 day ago
ਲੁਧਿਆਣਾ, 3 ਮਾਰਚ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ 'ਚ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ...
ਬਿਜਲੀ ਮੁਲਾਜ਼ਮਾਂ ਦੀਆਂ 12 ਜਥੇਬੰਦੀਆਂ ਨੇ ਕੀਤਾ ਮੋਤੀ ਮਹਿਲ ਵੱਲ ਕੂਚ
. . .  1 day ago
ਪਟਿਆਲਾ, 3 ਮਾਰਚ (ਮਨਦੀਪ ਸਿੰਘ ਖਰੌੜ)- ਅੱਜ ਪਟਿਆਲਾ ਵਿਖੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਪੰਜਾਬ ਭਰ ਤੋਂ ਪਹੁੰਚੀਆਂ 12 ਬਿਜਲੀ ਜਥੇਬੰਦੀਆਂ ਨੇ ਬਿਜਲੀ ਨਿਗਮ ਦੇ...
ਪੰਜਾਬ ਸਰਕਾਰ ਨੇ 5 ਮਾਰਚ ਨੂੰ ਸੱਦੀ ਕੈਬਨਿਟ ਦੀ ਬੈਠਕ
. . .  1 day ago
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ 5 ਮਾਰਚ ਨੂੰ ਕੈਬਨਿਟ ਦੀ ਬੈਠਕ ਸੱਦੀ ਗਈ ਹੈ। ਇਹ ਬੈਠਕ ਸਵੇਰੇ 9 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਵੇਗੀ...
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਭਲਕੇ ਤੱਕ ਲਈ ਮੁਲਤਵੀ
. . .  1 day ago
ਉੱਘੀ ਗਾਇਕਾ ਹਰਸ਼ਦੀਪ ਕੌਰ ਨੇ ਬੇਟੇ ਨੂੰ ਦਿੱਤਾ ਜਨਮ
. . .  1 day ago
ਨਵੀਂ ਦਿੱਲੀ, 3 ਮਾਰਚ - ਪ੍ਰਸਿੱਧ ਗਾਇਕਾ ਹਰਸ਼ਦੀਪ ਕੌਰ ਤੇ ਉਨ੍ਹਾਂ ਦੇ ਪਤੀ ਮਨਕੀਤ ਸਿੰਘ ਦੇ ਘਰ ਬੇਟੇ...
ਕਣਕ ਦੀਆਂ ਬੋਰੀਆਂ ਹੇਠ 2 ਵਿਅਕਤੀਆਂ ਦੇ ਦੱਬਣ ਨਾਲ ਮੌਤ
. . .  1 day ago
ਬਾਘਾ ਪੁਰਾਣਾ, 3 ਮਾਰਚ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਦੀ ਨਿਹਾਲ ਸਿੰਘ ਵਾਲਾ ਸੜਕ 'ਤੇ ਸਥਿਤ ਪੰਜਾਬ ਸਟੇਟ ਵੇਅਰ ਹਾਊਸ ਦੇ ਓਪਨ ਪਲੱਥਾ ਵਿਚ ਜਦੋਂ ਚੌਕੀਦਾਰ ਬਲਜੀਤ ਸਿੰਘ ਤੇ ਭਜਨ ਸਿੰਘ ਦੀ ਮੌਤ ਹੋ...
ਮਜੀਠੀਆ ਨੇ ਵਿਧਾਇਕ ਹਰਮਿੰਦਰ ਗਿੱਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  1 day ago
ਚੰਡੀਗੜ੍ਹ, 3 ਮਾਰਚ (ਸੁਰਿੰਦਰਪਾਲ ਸਿੰਘ)- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਧਾਨ ਸਭਾ 'ਚ ਕਾਂਗਰਸੀ ਵਿਧਾਇਕ ਅਤੇ ਸਾਬਕਾ ਫੈਡਰੇਸ਼ਨ ਆਗੂ ਹਰਮਿੰਦਰ ਸਿੰਘ ਗਿੱਲ 'ਤੇ...
ਸੈਕਸ ਸੀਡੀ ਕਾਂਡ 'ਚ ਫਸੇ ਕਰਨਾਟਕ ਸਰਕਾਰ ਮੰਤਰੀ ਨੇ ਜਾਰਕੀਹੋਲੀ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 3 ਮਾਰਚ- ਸੈਕਸ ਸੀਡੀ ਕਾਂਡ 'ਚ ਫਸੇ ਕਰਨਾਟਕ ਸਰਕਾਰ ਦੇ ਮੰਤਰੀ ਜਾਰਕੀਹੋਲੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਬੀ. ਐਸ. ਯੇਦੀਯੁਰੱਪਾ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਕੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਪਹਿਲਾ ਸਫ਼ਾ

ਪੱਛਮੀ ਬੰਗਾਲ ਦੇ ਲੋਕ ਬਦਲਾਅ ਦਾ ਮਨ ਬਣਾ ਚੁੱਕੇ ਹਨ-ਮੋਦੀ

ਮਮਤਾ 'ਤੇ ਤੁਸ਼ਟੀਕਰਨ ਦੀ ਰਾਜਨੀਤੀ ਦਾ ਲਾਇਆ ਦੋਸ਼ ਕੋਲਕਾਤਾ, 22 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਮਮਤਾ ਬੈਨਰਜੀ ਸਰਕਾਰ 'ਤੇ ਹਮਲਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਇਸ ਨੇ ਪੱਛਮੀ ਬੰਗਾਲ 'ਚ ਜੀਵਨ ਦੇ ਸਾਰੇ ਖੇਤਰਾਂ 'ਚ ...

ਪੂਰੀ ਖ਼ਬਰ »

ਕਸ਼ਮੀਰ 'ਚ 11 ਮਹੀਨਿਆਂ ਬਾਅਦ ਰੇਲ ਸੇਵਾ ਬਹਾਲ

ਸ੍ਰੀਨਗਰ, 22 ਫਰਵਰੀ (ਮਨਜੀਤ ਸਿੰਘ)- ਕਸ਼ਮੀਰ ਘਾਟੀ 'ਚ ਕੋਰੋਨਾ ਮਹਾਂਮਾਰੀ ਕਾਰਨ ਰੱਦ ਕੀਤੀ ਗਈ ਰੇਲ ਸੇਵਾ ਸੋਮਵਾਰ ਨੂੰ 11 ਮਹੀਨੇ ਦੇ ਬਾਅਦ ਮੁੜ ਬਹਾਲ ਕਰ ਦਿੱਤੀ ਗਈ | ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਹ ਆਵਾਜਾਈ ਦੀ ਆਸਾਨੀ ਨੂੰ ਵਧਾਉਣ ਦੇ ਨਾਲ-ਨਾਲ ਘਾਟੀ ...

ਪੂਰੀ ਖ਼ਬਰ »

ਖੇਤੀਬਾੜੀ ਇਕਲੌਤਾ ਕਾਰੋਬਾਰ ਜਿਸ ਦਾ ਸਬੰਧ 'ਭਾਰਤ ਮਾਤਾ' ਨਾਲ-ਰਾਹੁਲ

ਵਾਇਨਾਡ (ਕੇਰਲ), 22 ਫਰਵਰੀ (ਏਜੰਸੀ)-ਕਾਂਗਰਸੀ ਨੇਤਾ ਰਾਹੁਲ ਗਾਂਧੀ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਪ੍ਰਤੀ ਇਕਜੁੱਟਤਾ ਪ੍ਰਗਟ ਕਰਨ ਲਈ ਸੋਮਵਾਰ ਨੂੰ ਆਪਣੇ ਚੋਣ ਹਲਕੇ ਵਿਚ ਇਕ ਟਰੈਕਟਰ ਰੈਲੀ 'ਚ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜਦੋਂ ਭੀੜਾਂ ਇਕੱਠੀਆਂ ਹੁੰਦੀਆਂ ਹਨ ਤਾਂ ਸਰਕਾਰਾਂ ਬਦਲ ਜਾਂਦੀਆਂ ਨੇ-ਟਿਕੈਤ

ਕਿਸਾਨਾਂ ਨੇ ਲੜਾਈ ਸ਼ੁਰੂ ਕੀਤੀ ਜਿਸ ਨੂੰ ਪੂਰੇ ਦੇਸ਼ ਨੇ ਇਕ ਹੋ ਕੇ ਲੜਨਾ ਹੈ- ਚੜੂਨੀ ਚੰਡੀਗੜ੍ਹ/ਰਾਈ/ਖਰਖੋਦਾ, 22 ਫਰਵਰੀ (ਰਾਮ ਸਿੰਘ ਬਰਾੜ, ਵਿਪਿਨ ਪਾਲੀਵਾਲ)-ਬੀਤੇ ਦਿਨ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਭੀੜ ਇਕੱਠੀ ਕਰਨ ਨਾਲ ਕਾਨੂੰਨ ਵਾਪਸ ...

ਪੂਰੀ ਖ਼ਬਰ »

ਦਿਸ਼ਾ ਰਵੀ ਨੂੰ ਇਕ ਦਿਨ ਦੀ ਪੁਲਿਸ ਹਿਰਾਸਤ 'ਚ ਭੇਜਿਆ

ਨਵੀਂ ਦਿੱਲੀ, 22 ਫਰਵਰੀ (ਏਜੰਸੀ)- ਦਿੱਲੀ ਦੀ ਇਕ ਅਦਾਲਤ ਵਲੋਂ ਸੋਮਵਾਰ ਨੂੰ ਵਾਤਾਵਰਨ ਕਾਰਕੁੰਨ ਦਿਸ਼ਾ ਰਵੀ (21) ਨੂੰ ਇਕ ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ, ਜਿਸ ਨੂੰ ਪਿਛਲੇ ਦਿਨੀਂ ਕਿਸਾਨ ਅੰਦੋਲਨ ਨਾਲ ਸਬੰਧਿਤ ਕਥਿਤ 'ਟੂਲਕਿੱਟ' ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਚਾਈਨਾ ਡੋਰ ਕਾਰਨ ਕਰੰਟ ਲੱਗਣ ਨਾਲ ਲੜਕਾ ਤੇ ਲੜਕੀ ਝੁਲਸੇ

ਫ਼ਰੀਦਕੋਟ/ਕੋਟਕਪੂਰਾ, 22 ਫਰਵਰੀ (ਜਸਵੰਤ ਸਿੰਘ ਪੁਰਬਾ, ਮੋਹਰ ਸਿੰਘ ਗਿੱਲ)- ਚਾਈਨਾ ਡੋਰ ਨਾਲ ਵਾਪਰਦੀਆਂ ਦੁਖਦਾਇਕ ਘਟਨਾਵਾਂ ਦੀਆਂ ਖਬਰਾਂ ਅਖਬਾਰਾਂ ਦੀਆਂ ਸੁਰਖੀਆਂ ਬਣਨ ਦੇ ਬਾਵਜੂਦ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ 'ਚ ਚਾਈਨਾ ਡੋਰ ਦੀ ਵਰਤੋਂ ਅਤੇ ...

ਪੂਰੀ ਖ਼ਬਰ »

ਮੱੁਖ ਮੰਤਰੀ ਵਲੋਂ ਸਮਾਰਟ ਸਿਟੀ ਤੇ ਅਮਰੁਤ ਸਕੀਮਾਂ ਤਹਿਤ 1087 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼

ਕੇਂਦਰ ਕੋਲ ਸ੍ਰੀ ਅਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਸਕੀਮ 'ਚ ਸ਼ਾਮਿਲ ਕਰਨ ਦੀ ਮੰਗ ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ ਤਹਿਤ ਸ਼ਹਿਰੀ ਖੇਤਰਾਂ ਦੇ ਸਰਬਪੱਖੀ ...

ਪੂਰੀ ਖ਼ਬਰ »

ਪੁਡੂਚੇਰੀ 'ਚ ਕਾਂਗਰਸ ਸਰਕਾਰ ਡਿੱਗੀ

ਪੁਡੂਚੇਰੀ, 22 ਫਰਵਰੀ (ਏਜੰਸੀ)-ਵਿਸ਼ਵਾਸ ਪ੍ਰਸਤਾਵ 'ਤੇ ਵੋਟਿੰਗ ਤੋਂ ਪਹਿਲਾਂ ਹੀ ਮੁੱਖ ਮੰਤਰੀ ਵੀ. ਨਾਰਾਇਣਸਾਮੀ ਦੇ ਅਸਤੀਫੇ ਕਾਰਨ ਪੁਡੂਚੇਰੀ ਵਿਚ ਕਾਂਗਰਸ ਸਰਕਾਰ ਡਿੱਗ ਗਈ | ਹਾਲ ਹੀ ਵਿਚ ਕਈ ਕਾਂਗਰਸੀ ਵਿਧਾਇਕਾਂ ਅਤੇ ਬਾਹਰ ਤੋਂ ਸਮਰਥਨ ਦੇ ਰਹੇ ਡੀ.ਐਮ.ਕੇ. ਦੇ ...

ਪੂਰੀ ਖ਼ਬਰ »

ਤੇਲ ਕੀਮਤਾਂ ਵਿਰੁੱਧ 'ਆਪ' ਵਲੋਂ ਸੂਬੇ ਭਰ 'ਚ ਪ੍ਰਦਰਸ਼ਨ

• ਪੰਜਾਬ 'ਚ ਪੈਟਰੋਲ-ਡੀਜ਼ਲ ਉੱਤਰੀ ਭਾਰਤ ਦੇ ਬਾਕੀ ਸੂਬਿਆਂ ਨਾਲੋਂ ਮਹਿੰਗਾ • ਕੈਪਟਨ ਆਮ ਲੋਕਾਂ ਦੇ ਮਸਲਿਆਂ ਤੋਂ ਬੇਖ਼ਬਰ ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਵਲੋਂ ਵਧਦੀਆਂ ਤੇਲ ਦੀਆਂ ਕੀਮਤਾਂ ਵਿਰੁੱਧ ਸੋਮਵਾਰ ਨੂੰ ਸੂਬੇ ਭਰ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਇਕ ਹੋਰ ਨੌਜਵਾਨ ਗਿ੍ਫ਼ਤਾਰ

ਨਵੀਂ ਦਿੱਲੀ, 22 ਫਰਵਰੀ (ਏਜੰਸੀ)- ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੌਰਾਨ ਲਾਲ ਕਿਲ੍ਹੇ ਦੇ ਗੁਬੰਦ 'ਤੇ ਚੜ੍ਹਨ ਵਾਲੇ ਜਸਪ੍ਰੀਤ ਸਿੰਘ (29) ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਸਪ੍ਰੀਤ ਸਿੰਘ ਪਿਛਲੇ ਮੰਗਲਵਾਰ ਗਿ੍ਫ਼ਤਾਰ ਕੀਤੇ ਗਏ ...

ਪੂਰੀ ਖ਼ਬਰ »

ਸੰਘਰਸ਼ ਕਰ ਰਹੇ ਕਿਸਾਨਾਂ ਦੇ ਇਕੱਠ ਨੂੰ 'ਭੀੜ' ਦੱਸ ਕੇ ਤੋਮਰ ਨੇ ਕੀਤਾ ਅਪਮਾਨ-ਕਿਸਾਨ ਆਗੂ

ਅੱਜ ਮਨਾਇਆ ਜਾਏਗਾ 'ਪਗੜੀ ਸੰਭਾਲ ਦਿਹਾੜਾ' ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਲਗਾਤਾਰ ਨਵੀਂ ਰਣਨੀਤੀ ਤੇ ਪ੍ਰੋਗਰਾਮ ਉਲੀਕ ਕੇ ਅੰਦੋਲਨ ਨੂੰ ਇੱਕਜੁੱਟ ਤੇ ਪੱਕੇ ਪੈਰੀਂ ਕਾਇਮ ਰੱਖਣ ਲਈ ਹਰ ਸੰਭਵ ਯਤਨ ਜਾਰੀ ਹਨ, ਪਰ ਨਾਲ ਹੀ ...

ਪੂਰੀ ਖ਼ਬਰ »

ਕਾਰਤੀ ਚਿਦੰਬਰਮ ਨੂੰ ਵਿਦੇਸ਼ ਜਾਣ ਦੀ ਇਜਾਜ਼ਤ

ਨਵੀਂ ਦਿੱਲੀ, 22 ਫਰਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਆਈ. ਐਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿੰਦਬਰਮ ਨੂੰ ਸ਼ਰਤ ਸਮੇਤ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ | ਸਰਬਉੱਚ ਅਦਾਲਤ ਨੇ ਸੋਮਵਾਰ ਨੂੰ ਇਸ ਮਾਮਲੇ 'ਚ ਕੀਤੀ ਸੁਣਵਾਈ ਤੋਂ ...

ਪੂਰੀ ਖ਼ਬਰ »

ਅਮਿਤ ਸ਼ਾਹ ਵਲੋਂ ਕੁਝ ਸੂਬਿਆਂ 'ਚ ਵਧ ਰਹੇ ਕੋਰੋਨਾ ਕੇਸਾਂ ਦੀ ਸਥਿਤੀ ਦੀ ਸਮੀਖਿਆ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕੁਝ ਰਾਜਾਂ 'ਚ ਕੋਵਿਡ-19 ਦੇ ਮਾਮਲੇ ਅਚਾਨਕ ਵਧਣ ਦੇ ਸਬੰਧ 'ਚ ਵਿਚਾਰ ਚਰਚਾ ਕੀਤੀ | ਇਸ ਸਮੀਖਿਆ ਬੈਠਕ 'ਚ ਦੋ ਮੰਤਰਾਲਿਆਂ ਦੇ ਚੋਟੀ ਦੇ ਅਧਿਕਾਰੀ ਕੇਂਦਰੀ ਸਿਹਤ ਮੰਤਰੀ ...

ਪੂਰੀ ਖ਼ਬਰ »

7 ਵਾਰ ਸੰਸਦ ਮੈਂਬਰ ਰਹੇ ਮੋਹਨ ਦੇਲਕਰ ਨੇ ਕੀਤੀ ਖ਼ੁਦਕੁਸ਼ੀ

ਸੁਸਾਈਡ ਨੋਟ 'ਤੇ ਲਿਖੇ 40 ਲੋਕਾਂ ਦੇ ਨਾਂਅ ਮੁੰਬਈ, 22 ਫਰਵਰੀ (ਏਜੰਸੀ)-ਕੇਂਦਰੀ ਸ਼ਾਸਿਤ ਪ੍ਰਦੇਸ਼ ਦਾਦਰ ਤੇ ਨਗਰ ਹਵੇਲੀ ਤੋਂ 7 ਵਾਰ ਲੋਕ ਸਭਾ ਸੰਸਦ ਮੈਂਬਰ ਚੁਣੇ ਗਏ ਮੋਹਨ ਦੇਲਕਰ (58) ਦੱਖਣੀ ਮੁੰਬਈ ਦੇ ਮਰੀਨ ਡਰਾਈਵ ਇਲਾਕੇ ਦੇ ਇਕ ਹੋਟਲ 'ਚ ਸੋਮਵਾਰ ਨੂੰ ਭੇਦਭਰੀ ...

ਪੂਰੀ ਖ਼ਬਰ »

ਵਰਵਰਾ ਰਾਓ ਨੂੰ 6 ਮਹੀਨਿਆਂ ਲਈ ਅੰਤਰਿਮ ਜ਼ਮਾਨਤ

ਮੁੰਬਈ, 22 ਫਰਵਰੀ (ਏਜੰਸੀ)-ਐਲਗਰ ਪ੍ਰੀਸ਼ਦ ਮਾਮਲੇ ਵਿਚ ਬੰਬੇ ਹਾਈ ਕੋਰਟ ਨੇ ਸੋਮਵਾਰ ਨੂੰ ਕਵੀ ਅਤੇ ਕਾਰਕੁੰਨ ਵਰਵਰਾ ਰਾਓ ਨੂੰ ਮੈਡੀਕਲ ਦੇ ਆਧਾਰ 'ਤੇ 6 ਮਹੀਨਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ | ਮਾਮਲੇ ਵਿਚ ਦੋਸ਼ੀ ਰਾਓ (82) ਦਾ ਇਸ ਸਮੇਂ ਮੁੰਬਈ ਦੇ ਨਾਨਾਵਤੀ ...

ਪੂਰੀ ਖ਼ਬਰ »

ਪਾਕਿ 'ਚ ਅੱਤਵਾਦੀਆਂ ਵਲੋਂ 4 ਔਰਤਾਂ ਦੀ ਹੱਤਿਆ

ਅੰਮਿ੍ਤਸਰ, 22 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਬਾਇਲੀ ਜ਼ਿਲ੍ਹੇ ਉੱਤਰੀ ਵਜ਼ੀਰਸਤਾਨ 'ਚ ਅੱਜ ਅੱਤਵਾਦੀਆਂ ਨੇ ਗੋਲੀਆਂ ਚਲਾ ਕੇ ਚਾਰ ਔਰਤਾਂ ਦੀ ਹੱਤਿਆ ਕਰ ਦਿੱਤੀ | ਉੱਤਰੀ ਵਜ਼ੀਰਸਤਾਨ ਪੁਲਿਸ ਨੇ ਇਸ ਬਾਰੇ ਜਾਰੀ ਇਕ ਬਿਆਨ 'ਚ ਦੱਸਿਆ ਕਿ ਅਣਪਛਾਤੇ ਬੰਦੂਕਧਾਰੀਆਂ ਨੇ ਔਰਤਾਂ ਨੂੰ ਲੈ ਕੇ ਜਾ ਰਹੇ ਇਕ ਵਾਹਨ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ | ਜਿਸ ਨਾਲ ਇਕ ਐਨ.ਜੀ.ਓ. (ਗ਼ੈਰ ਸਰਕਾਰੀ ਸੰਗਠਨ) ਲਈ ਕੰਮ ਕਰ ਰਹੀਆਂ ਉਕਤ ਔਰਤਾਂ ਦੀ ਮੌਕੇ 'ਤੇ ਮੌਤ ਹੋ ਗਈ | ਪੁਲਿਸ ਨੇ ਦੱਸਿਆ ਕਿ ਇਸ ਹਮਲੇ ਦੌਰਾਨ ਵਾਹਨ ਦਾ ਡਰਾਈਵਰ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ | ਜਿੱਥੇ ਉਸ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ | ਉਕਤ ਬਿਆਨ ਅਨੁਸਾਰ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਮੀਰ ਅਲੀ ਖੇਤਰ 'ਚ ਤਲਾਸ਼ੀ ਅਤੇ ਪੁੱਛਗਿੱਛ ਮੁਹਿੰਮ ਜਾਰੀ ਹੈ | ਹਾਲਾਂਕਿ ਕਿਸੇ ਸਮੂਹ ਜਾਂ ਵਿਅਕਤੀ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ |

ਖ਼ਬਰ ਸ਼ੇਅਰ ਕਰੋ

 

ਦੇਸ਼ 'ਚ ਕੋਰੋਨਾ ਦੀ ਪਾਜ਼ੀਟਿਵ ਦਰ 5.20 ਫ਼ੀਸਦੀ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ 21.15 ਕਰੋੜ ਨਮੂਨਿਆਂ ਦੇ ਦੀ ਜਾਂਚ ਦੇ ਨਾਲ ਭਾਰਤ ਨੇ ਕੋਵਿਡ-19 ਟੈਸਟਾਂ ਦੀ ਗਿਣਤੀ 'ਚ ਰਿਕਾਰਡ ਕਾਇਮ ਕੀਤਾ ਹੈ | ਦੇਸ਼ 'ਚ ਕੋਰੋਨਾ ਦੀ ਰਾਸ਼ਟਰੀ ਪਾਜ਼ੀਟਿਵ ਦਰ 5.20 ਫ਼ੀਸਦੀ ਹੈ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਭਾਸ਼ਨ ਝੂਠ ਦਾ ਪੁਲੰਦਾ-ਤਿ੍ਣਮੂਲ

ਤਿ੍ਣਮੂਲ ਕਾਂਗਰਸ ਦੇ ਬੁਲਾਰੇ ਕੁਣਾਲ ਘੋਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਭਾਸ਼ਨ ਝੂਠ ਦਾ ਪੁਲੰਦਾ ਸੀ | ਸਿੰਡੀਕੇਟ ਨਾਲ ਜੁੜੇ ਸਬਿਆਸਾਚੀ ਦੱਤ, ਮੁਕੁਲ ਰਾਏ ਜਿਹੇ ਆਗੂ ਭਾਜਪਾ 'ਚ ਹਨ | ਉਨ੍ਹਾਂ ਦਾ ਬਦਲਾਅ ਇਹੋ ਜਿਹਾ ਹੀ ਹੈ | ਤੁਸ਼ਟੀਕਰਨ ਦੀ ਗੱਲ ਕਰਦੇ ਹਨ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX