ਤਾਜਾ ਖ਼ਬਰਾਂ


ਆਈ.ਪੀ.ਐਲ. 2021: ਕੋਲਕਾਤਾ ਨੇ ਹੈਦਰਾਬਾਦ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021: ਕੋਲਕਾਤਾ ਨੇ ਹੈਦਰਾਬਾਦ ਨੂੰ ਦਿੱਤਾ 188 ਦੌੜਾਂ ਦਾ ਟੀਚਾ
. . .  1 day ago
ਕੋਰੋਨਾ ਦੇ ਵੱਧ ਰਹੇ ਪ੍ਰਭਾਵ ਕਾਰਨ ਵਿਰਾਸਤ-ਏ- ਖ਼ਾਲਸਾ 20 ਅਪ੍ਰੈਲ ਤੱਕ ਹੋਇਆ ਮੁੜ ਬੰਦ
. . .  1 day ago
ਸ੍ਰੀ ਅਨੰਦਪੁਰ ਸਾਹਿਬ , 11 ਅਪ੍ਰੈਲ {ਨਿੱਕੂਵਾਲ ,ਕਰਨੈਲ ਸਿੰਘ}- ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਅਜੂਬੇ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ- ਖ਼ਾਲਸਾ ਨੂੰ ਹੋਰ ਅਜਾਇਬ ਘਰਾਂ ਦੇ ...
ਹਸਪਤਾਲ ਦੇ ਬਾਹਰੋਂ ਲੁਟੇਰਿਆਂ ਵਲੋਂ ਖੋਹੀ ਕਾਰ
. . .  1 day ago
ਅਜਨਾਲਾ , 11 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੇ.ਡੀ ਹਸਪਤਾਲ ਅੰਮ੍ਰਿਤਸਰ ਦੇ ਬਾਹਰੋਂ ਲੁਟੇਰਿਆਂ ਵਲੋਂ ਖੋਹੀ ਕਾਰ ਭਿੱਖੀਵਿੰਡ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ ਹੈ ਤੇ ਲੁਟੇਰਿਆਂ ਨੂੰ ਕਾਬੂ ਕਰਨ ਦੀ ਵੀ ਸੂਚਨਾ ਮਿਲੀ ਹੈ ...
ਆਈ. ਪੀ. ਐਲ. 2021: ਸਨਰਾਈਜ਼ਰਸ ਹੈਦਰਾਬਾਦ ਨੇ ਟਾਸ ਜਿੱਤ ਕੇ ਕੋਲਕਾਤਾ ਨਾਈਟ ਰਾਈਡਰ ਨੂੰ ਪਹਿਲਾਂ ਬੱਲੇਬਾਜ਼ੀ ਲਈ ਦਿੱਤਾ ਸੱਦਾ
. . .  1 day ago
ਟਿਕਰੀ ਸਰਹੱਦ 'ਤੇ ਪਿੰਡ ਧੌਲ ਖੁਰਦ ਦਾ 36 ਸਾਲਾ ਨੌਜਵਾਨ ਸ਼ਹੀਦ
. . .  1 day ago
ਮਲੌਦ, 11 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਅਧੀਨ ਪੈਂਦੇ ਪਿੰਡ ਧੌਲ ਖੁਰਦ ਦੇ ਨੌਜਵਾਨ ਕਿਸਾਨ ਲਖਵੀਰ ਸਿੰਘ ਲੱਖੀ (36 ਸਾਲ) ਪੁੱਤਰ ਜਸਪਾਲ ਸਿੰਘ ਦੀ ਮੌਤ ਹੋਣ ਦਾ ਦੁਖਦ ...
ਸੋਨੂ ਸੂਦ, ਕੋਵਿਡ 19 ਟੀਕਾਕਰਣ ਦੀ ਸਾਡੀ ਮੁਹਿੰਮ ਦੇ ਬ੍ਰਾਂਡ ਅੰਬੈਸਡਰ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ , 11 ਅਪ੍ਰੈਲ , ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਂ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਦਾਕਾਰ ਤੇ ਮਨੁੱਖਤਾ ਲਈ ਕੰਮ ਕਰਨ ਵਾਲੇ ਸੋਨੂ ਸੂਦ, ਕੋਵਿਡ19 ਟੀਕਾਕਰਣ ਦੀ ਸਾਡੀ ਮੁਹਿੰਮ ...
ਜੀਵਨ ਰੱਖਿਅਕ ਰੇਮਡੇਸਿਵਰ ਟੀਕੇ ਦੇ ਨਿਰਯਾਤ 'ਤੇ ਰੋਕ
. . .  1 day ago
ਨਵੀਂ ਦਿੱਲੀ, 11 ਅਪ੍ਰੈਲ - ਕੇਂਦਰ ਸਰਕਾਰ ਨੇ ਕੋਰੋਨਾ ਦੀ ਲਾਗ ਦਾ ਮੁਕਾਬਲਾ ਕਰਨ ਲਈ ਰੇਮਡੇਸਿਵਰ ਟੀਕੇ, ਜੋ ਜ਼ਿੰਦਗੀ ਬਚਾਉਣ ਵਾਲੀ ਕਿਹਾ ਜਾਂਦਾ ਹੈ ਦੇ ਨਿਰਯਾਤ 'ਤੇ ਪਾਬੰਦੀ ਲਗਾਈ ਹੈ। ਭਾਰਤ ਸਰਕਾਰ ਨੇ ਦੇਸ਼ ਵਿਚ ...
ਪੈਟਰੋਲ ਪੰਪ ਦੇ ਕਰਿੰਦੇ ਤੋਂ 3 ਨਕਾਬਪੋਸ਼ ਗੋਲੀ ਮਾਰ ਕੇ ਨਕਦੀ ਖੋਹ ਕੇ ਹੋਏ ਫਰਾਰ
. . .  1 day ago
ਕੁਹਾੜਾ {ਲੁਧਿਆਣਾ} ,11 ਅਪ੍ਰੈਲ {ਸੰਦੀਪ ਸਿੰਘ ਕੁਹਾੜਾ } - ਸਾਹਨੇਵਾਲ ਰੋਡ ਕੁਹਾੜਾ ਸਥਿਤ ਵਿਨਾਇਕਾ ਇੰਟਰਨੈਸ਼ਨਲ ਪੈਟਰੋਲ ਪੰਪ ਤੋਂ ਸਪਲੈਂਡਰ ਮੋਟਰਸਾਈਕਲ’ਤੇ ਸਵਾਰ ਤਿੰਨ ਨਕਾਬਪੋਸ਼ ਪੈਟਰੋਲ ਪੰਪ ਦੇ ਕਰਿੰਦੇ ਦੇ ਗੋਲੀ ਮਾਰ ਕੇ ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਮਿਲੀ ਸੂਚਨਾ ਅਨੁਸਾਰ ਸ੍ਰੀ ਮੁਕਤਸਰ ਸਾਹਿਬ 10, ਜ਼ਿਲ੍ਹਾ ਜੇਲ੍ਹ ...
ਜ਼ਿਲ੍ਹੇ ’ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 6 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15219 ਅਤੇ 6 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ...
ਨੋਇਡਾ ਫੇਜ਼ -3 ਦੇ ਬਹਿਲੋਲਪੁਰ ਝੁੱਗੀਆਂ ਵਿਚ ਅੱਗ, 2 ਮਾਸੂਮਾਂ ਦੀ ਮੌਤਾਂ
. . .  1 day ago
ਗੁਰੂ ਹਰ ਸਹਾਏ ਦੀਆਂ ਮੰਡੀਆਂ 'ਚ ਕਣਕ ਦਾ ਕੋਈ ਖ਼ਰੀਦਦਾਰ ਨਹੀਂ
. . .  1 day ago
ਗੁਰੂ ਹਰ ਸਹਾਏ, 11 ਅਪ੍ਰੈਲ( ਹਰਚਰਨ ਸਿੰਘ ਸੰਧੂ) -ਕੇਂਦਰ ਦੀ ਮੋਦੀ ਸਰਕਾਰ ਨਾਲ ਖੇਤੀ ਦੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਢਾ ਲਾਈ ਬੈਠੇ ਕਿਸਾਨ ਵਰਗ ਨੇ ਹੁਣ ਕਣਕ ਦੀ ਕਟਾਈ ਕਰਕੇ ਮੰਡੀਆਂ 'ਚ ਲਿਆਉਣੀ ਸ਼ੁਰੂ ਕਰ...
ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਬੇਰੁਜ਼ਗਾਰਾਂ 'ਤੇ ਲਾਠੀਚਾਰਜ, ਦੂਜੇ ਪਾਸੇ ਬੇਰੁਜ਼ਗਾਰਾਂ ਨੇ ਨੌਕਰੀ ਲਈ ਭਾਖੜਾ ਵਿਚ ਮਾਰੀਆਂ ਛਾਲਾਂ
. . .  1 day ago
ਪਟਿਆਲਾ, 11 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ) - ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿਚ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪ੍ਰਦਰਸ਼ਨ ਕੀਤੇ...
ਬੇਰੁਜ਼ਗਾਰ ਅਧਿਆਪਕਾਂ ਨੇ ਪ੍ਰਦਰਸ਼ਨ ਦੌਰਾਨ ਭਾਖੜਾ ਨਹਿਰ 'ਚ ਮਾਰੀ ਛਾਲ
. . .  1 day ago
ਪਟਿਆਲਾ, 11 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ...
ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
. . .  1 day ago
ਲੌਂਗੋਵਾਲ (ਸੰਗਰੂਰ), 11 ਅਪ੍ਰੈਲ (ਸ.ਸ.ਖੰਨਾ,ਵਿਨੋਦ) - ਬੀਤੀ ਰਾਤ ਪਿੰਡੀ ਬਟੂਹਾ ਖ਼ੁਰਦ ਦੇ ਸਰਪੰਚ ਜਗਦੀਸ਼ ਸਿੰਘ ਉਰਫ ਪੱਪੀ ਦੇ ਨੌਜਵਾਨ ਲੜਕੇ ਰਸ਼ਪ੍ਰੀਤ ਸਿੰਘ ਦੀ ਅਣਪਛਾਤੇ ਵਾਹਨ ਨਾਲ ਮੋਟਰਸਾਈਕਲ...
ਕੈਪਟਨ ਸਰਕਾਰ ਨੇ ਜਾਣਬੁੱਝ ਕੇ ਹਾਈਕੋਰਟ 'ਚ ਕੋਟਕਪੂਰਾ ਗੋਲੀਕਾਂਡ ਕੇਸ ਕਮਜ਼ੋਰ ਕੀਤਾ, ਬਾਦਲਾਂ ਨਾਲ ਹੈ ਗੰਢ-ਤੁਪ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 11 ਅਪ੍ਰੈਲ (ਸੁਰਿੰਦਰਪਾਲ) - ਸੰਗਰੂਰ ਤੋਂ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਆਈ.ਪੀ.ਐਸ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ...
ਜੰਮੂ ਕਸ਼ਮੀਰ : 72 ਘੰਟਿਆਂ 'ਚ ਚਾਰ ਮੁੱਠਭੇੜਾਂ ਵਿਚ 12 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 11 ਅਪ੍ਰੈਲ - ਜੰਮੂ ਕਸ਼ਮੀਰ ਵਿਚ ਪਿਛਲੇ 72 ਘੰਟਿਆਂ ਵਿਚ ਚਾਰ ਵੱਖ ਵੱਖ ਮੁੱਠਭੇੜਾਂ ਦੌਰਾਨ ਹੁਣ ਤੱਕ 12 ਅੱਤਵਾਦੀ ਮਾਰੇ ਗਏ ਹਨ। ਤਰਾਲ ਤੇ ਸ਼ੋਪੀਆਂ ਵਿਚ...
ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ) - ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੋਰਚਰੀ ਹਾਊਸ 'ਚ ਰਖਵਾ...
ਸ੍ਰੀ ਮੁਕਤਸਰ ਸਾਹਿਬ ਨੇੜੇ ਕਣਕ ਦੀ ਫ਼ਸਲ ਨੂੰ ਅੱਗ ਲੱਗੀ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ 'ਤੇ ਸੇਤੀਆ ਪੇਪਰ ਮਿੱਲ ਨੇੜੇ ਕਣਕ ਦੀ ਪੱਕੀ ਫ਼ਸਲ ਨੂੰ ਅੱਗ ਲੱਗ ਗਈ, ਜਿਸ ਕਾਰਨ ਕਿਸਾਨ ਪ੍ਰੀਤਮ ਸਿੰਘ ਦੀ ਡੇਢ ਕਿੱਲਾ ਕਣਕ ਸੜ ਕੇ ਸੁਆਹ ਹੋ ਗਈ। ਆਸਪਾਸ ਦੇ ਲੋਕਾਂ...
ਐਨ.ਆਈ.ਏ. ਵਲੋਂ ਵਾਜ਼ੇ ਦਾ ਸਹਿਯੋਗੀ ਗ੍ਰਿਫ਼ਤਾਰ
. . .  1 day ago
ਮੁੰਬਈ, 11 ਅਪ੍ਰੈਲ - ਕੌਮੀ ਜਾਂਚ ਏਜੰਸੀ (ਐਨ.ਆਈ.ਏ) ਨੇ ਸਚਿਨ ਵਾਜੇ ਦਾ ਸਹਿਯੋਗੀ ਏ.ਪੀ.ਆਈ. ਰਿਆਜ਼ ਕਾਜ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵਾਜ਼ੇ ਐਨਟਿਲੀਆ ਬੰਬ ਮਾਮਲੇ ਤੇ...
ਮਿਆਂਮਾਰ ਵਿਚ ਸਥਾਨਕ ਮੀਡੀਆ ਦਾ ਦਾਅਵਾ - ਫ਼ੌਜ ਹੱਥੋਂ 82 ਲੋਕਾਂ ਦੀ ਮੌਤ
. . .  1 day ago
ਯੰਗੂਨ, 11 ਅਪ੍ਰੈਲ - ਮਿਆਂਮਾਰ 'ਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਯੰਗੂਨ ਸ਼ਹਿਰ ਦੇ ਕੋਲ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾ ਦਿੱਤੀ। ਜਿਸ ਵਿਚ 80 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਮਿਆਂਮਾਰ...
ਜੋ ਵੀ ਕੂਚ ਬਿਹਾਰ 'ਚ ਹੋਇਆ ਉਹ ਕਤਲੇਆਮ ਸੀ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 11 ਅਪ੍ਰੈਲ - ਬੀਤੇ ਕੱਲ੍ਹ ਪੱਛਮੀ ਬੰਗਾਲ ਵਿਚ ਚੌਥੇ ਗੇੜ ਤਹਿਤ ਵੋਟਿੰਗ ਦੌਰਾਨ ਹਿੰਸਾ ਦਾ ਦੌਰ ਦੇਖਣ ਨੂੰ ਮਿਲਿਆ। ਕੂਚ ਬਿਹਾਰ 'ਚ ਗੋਲੀਬਾਰੀ ਦੌਰਾਨ ਪੰਜ ਮੌਤਾਂ ਵੀ ਹੋਈਆਂ। ਜਿਸ 'ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ...
ਦਿੱਲੀ ਵਿਚ ਕੋਰੋਨਾ ਦੇ ਨਵੰਬਰ ਤੋਂ ਵੀ ਵੱਧ ਖ਼ਤਰਨਾਕ ਹਾਲਾਤ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 11 ਅਪ੍ਰੈਲ - ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ 10 ਹਜ਼ਾਰ ਤੋਂ ਵੱਧ ਕੇਸ ਆਉਣ ਨਾਲ ਆਮ ਲੋਕਾਂ ਸਮੇਤ ਕੇਜਰੀਵਾਲ ਸਰਕਾਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਇਸ ਸਬੰਧੀ ਮੁੱਖ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮਾਂ ਦੀ ਹੋਈ ਸ਼ੁਰੂਆਤ
. . .  1 day ago
ਤਲਵੰਡੀ ਸਾਬੋ, 11 ਅਪ੍ਰੈਲ (ਰਣਜੀਤ ਰਾਜੂ/ਰਵਜੋਤ ਰਾਹੀ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲਾ ਜੋੜ ਮੇਲਾ ਅੱਜ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਸੰਗਰੂਰ

ਫੁਕਰਾਪੰਥੀ 'ਚ ਚਲਾਈਆਂ ਗੋਲੀਆਂ ਨਾਲ ਕਿਸਾਨ ਆਗੂ ਗੰਭੀਰ ਜ਼ਖ਼ਮੀ

ਮਹਿਲਾਂ ਚੌਂਕ, 22 ਫਰਵਰੀ (ਸੁਖਵੀਰ ਸਿੰਘ ਢੀਂਡਸਾ) - ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅਤੇ ਵੱਖ-ਵੱਖ ਥਾਵਾਂ 'ਤੇ ਫੁਕਰਾਪੰਥੀ 'ਚ ਵਿਆਹਾਂ 'ਚ ਚਲਾਈਆਂ ਗੋਲ਼ੀਆਂ ਨੇ ਬਹੁਤ ਘਰਾਂ ਦੇ ਚਿਰਾਗ਼ ਬੁਝਾਏ ਅਤੇ ਅਨੇਕਾਂ ਹੀ ਮਾਸੂਮਾਂ ਨੂੰ ਆਪਣੀ ਜਾਨ ਤੋ ਹੱਥ ਧੋਣੇਂ ਪਏ ਹਨ, ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ) - ਬੇਰੁਜ਼ਗਾਰਾਂ ਨੇ ਮੋਰਚੇ ਦੇ 54ਵੇਂ ਦਿਨ ਪਿੰਡਾਂ ਵਿਚ ਅਰਥੀ ਫ਼ੂਕ ਮੁਹਿੰਮ ਦੀ ਕੜੀ ਤਹਿਤ ਅੱਜ ਨੇੜਲੇ ਪਿੰਡ ਲੱਡੀ ਵਿਖੇ ਨਾਅਰੇ ਲਿਖਣ ਮਗਰੋਂ ਸਰਕਾਰੀ ਸਕੂਲ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਚੋਣ ਅਧਿਕਾਰੀ ਨੇ ਐਸ.ਸੀ. ਜੇਤੂ ਉਮੀਦਵਾਰਾਂ ਨੂੰ ਹਾਰਿਆ ਘੋਸ਼ਿਤ ਕਰਕੇ ਖਿਲਵਾੜ ਕੀਤਾ-ਗੋਇਲ

ਲਹਿਰਾਗਾਗਾ, 22 ਫਰਵਰੀ (ਗਰਗ, ਢੀਂਡਸਾ, ਗੋਇਲ) - ਲਹਿਰਾਗਾਗਾ ਵਿਕਾਸ ਮੰਚ ਦੇ ਆਗੂ ਗੌਰਵ ਗੋਇਲ ਐਡਵੋਕੇਟ ਦੀ ਅਗਵਾਈ ਹੇਠ ਚੋਣ ਨਤੀਜਿਆਂ ਵਿਚ ਹੋਏ ਹੇਰ-ਫੇਰ ਦੇ ਵਿਰੋਧ ਵਿਚ ਅੱਜ ਛੇਵੇਂ ਦਿਨ ਐਸ.ਡੀ.ਐਮ. ਦਫ਼ਤਰ ਅੱਗੇ ਲਗਾ ਕੇ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ ਗਈ | ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਪ੍ਰਤੀ ਕੋਵਿਡ ਟੀਕਾਕਰਨ ਨੂੰ ਲੈ ਕੇ ਸਿੱਧੂ ਦੇ ਬਿਆਨ ਦੀ ਕੀਤੀ ਨਿਖੇਧੀ

ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਧਾਲੀਵਾਲ, ਭੁੱਲਰ) - ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਕਾਮੇ ਸ਼ੁਰੂ ਤੋਂ ਹੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਡਿਊਟੀ ਲਗਨ ਅਤੇ ਪੂਰੀ ਤਨਦੇਹੀ ਨਾਲ ਕਰਦੇ ਆ ਰਹੇ ਹਨ | ਜਿਸ ਸਦਕਾ ਮੁੱਖ ਮੰਤਰੀ ਤੋਂ ਇਲਾਵਾ ਸਿਹਤ ਮੰਤਰੀ ਖ਼ੁਦ ...

ਪੂਰੀ ਖ਼ਬਰ »

41ਵੀਂ ਪੰਜਾਬ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸੰਪੰਨ

ਮਸਤੂਆਣਾ ਸਾਹਿਬ, 22 ਫਰਵਰੀ (ਦਮਦਮੀ) - ਪੰਜਾਬ ਦੇ ਵਡੇਰੀ ਉਮਰ ਦੇ ਅਥਲੀਟਾਂ ਨੂੰ ਖੇਡਾਂ ਨਾਲ ਜੋੜੀ ਰੱਖਣ ਦਾ ਉਪਰਾਲਾ ਕਰਨ ਵਾਲੀ ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਵਲੋਂ ਇੱਥੇ ਸੰਤ ਅਤਰ ਸਿੰਘ ਯਾਦਗਾਰੀ ਖੇਡ ਮੈਦਾਨ ਵਿਖੇ ਅਕਾਲ ਕਾਲਜ ਕੌਂਸਲ ਦੇ ਸਹਿਯੋਗ ...

ਪੂਰੀ ਖ਼ਬਰ »

ਅਕਾਲੀ ਦਲ (ਡੀ) ਦਾ ਲੀਗਲ ਸੈੱਲ ਵੀ ਭਲਕੇ ਦੇਵੇਗਾ ਮੰਗ ਪੱਤਰ

ਸੰਗਰੂਰ, 22 ਫਰਵਰੀ (ਪਸ਼ੌਰੀਆ) - ਸ਼੍ਰੋਮਣੀ ਅਕਾਲੀ ਦਲ (ਡੀ) ਲੀਗਲ ਸੈੱਲ ਦੇ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਅਤੇ ਬਲਵੰਤ ਸਿੰਘ ਢੀਂਡਸਾ ਨੇ ਦੱਸਿਆ ਕਿ ਦੇਸ਼ ਵਿਚ ਰੋਜ਼ਾਨਾ ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ...

ਪੂਰੀ ਖ਼ਬਰ »

ਸੜਕ ਹਾਦਸੇ ਸਮੇਂ ਮਾਂ-ਪੁੱਤ ਨੂੰ ਬਚਾਉਣ ਲਈ ਸੀਨੀਅਰ ਵਕੀਲਾਂ ਅਤੇ ਪੁਲਿਸ ਕਰਮਚਾਰੀਆਂ ਵਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ

ਧਨੌਲਾ, 22 ਫ਼ਰਵਰੀ (ਜਤਿੰਦਰ ਸਿੰਘ ਧਨੌਲਾ)-ਪਿਛਲੇ ਦਿਨੀਂ ਪਟਿਆਲਾ ਤੋਂ ਲਹਿਰਾ ਮੁਹੱਬਤ (ਬਠਿੰਡਾ) ਨੂੰ ਜਾ ਰਹੀ ਸਫ਼ਿਵਟ ਕਾਰ ਜ਼ਿਆਦਾ ਧੁੰਦ ਹੋਣ ਕਾਰਨ ਧਨੌਲਾ ਵਿਖੇ ਹਾਦਸਾਗ੍ਰਸਤ ਹੋ ਗਈ ਸੀ, ਜਿਸ ਵਿਚ ਸਵਾਰ ਕਾਰ ਚਾਲਕ ਗੁਰਪ੍ਰੀਤ ਸਿੰਘ ਢਿੱਲੋਂ (25) ਸਪੁੱਤਰ ...

ਪੂਰੀ ਖ਼ਬਰ »

ਆਯੁਰਵੈਦਿਕ ਅਤੇ ਯੂਨਾਨੀ ਸਿਹਤ ਮਾਹਿਰ ਕੀਤੇ ਸਨਮਾਨਿਤ

ਸੰਗਰੂਰ, 22 ਫਰਵਰੀ (ਦਮਨ, ਬਿੱਟਾ, ਚੌਧਰੀ) - ਡਾ. ਰਵੀ ਕੁਮਾਰ ਡੰੂਮਰਾ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਸੰਗਰੂਰ ਨੇ ਕਿਹਾ ਹੈ ਕਿ ਲੋਕਾਂ ਨੰੂ ਭਾਰਤ ਦੀ ਪ੍ਰਾਚੀਨ ਇਲਾਜ ਪ੍ਰਣਾਲੀ ਆਯੂਰਵੈਦ, ਯੂਨਾਨੀ ਅਤੇ ਕੁਦਰਤੀ ਇਲਾਜ ਪ੍ਰਣਾਲੀ ਉੱਤੇ ਮੁੜ ਭਰੋਸਾ ਬਝਣਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਚੀਮਾ ਨੂੰ ਸੀ.ਬੀ.ਐਸ.ਈ. ਬੋਰਡ ਤੋਂ ਮੁੜ ਮਾਨਤਾ ਮਿਲੀ

ਚੀਮਾ ਮੰਡੀ, 22 ਫਰਵਰੀ (ਦਲਜੀਤ ਸਿੰਘ ਮੱਕੜ) - ਕਲਗ਼ੀਧਰ ਟਰੱਸਟ ਬੜੂ ਸਾਹਿਬ (ਹਿ.ਪ੍ਰ.) ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ ਨੂੰ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨਵੀਂ ਦਿੱਲੀ ਤੋਂ ਮੁੜ ਮਾਨਤਾ ਮਿਲਣ 'ਤੇ ਜਿੱਥੇ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਸ਼ਹੀਦ ਸਿੰਘਾਂ ਦੀ ਯਾਦ 'ਚ ਦਸਤਾਰ ਮੁਕਾਬਲਾ ਕਰਵਾਇਆ

ਸੰਦੌੜ, 22 ਫਰਵਰੀ (ਗੁਰਪ੍ਰੀਤ ਸਿੰਘ ਚੀਮਾ, ਜਸਵੀਰ ਸਿੰਘ ਜੱਸੀ) - ਸਿੱਖ ਇਤਿਹਾਸ ਵਿਚ ਅਹਿਮ ਮੁਕਾਮ ਹਾਸਲ ਵੱਡੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਨੇੜਲੇ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਬਾਬੇ ਸਿੰਘ ਸ਼ਹੀਦਾਂ ਦੇ ਅਸਥਾਨ 'ਤੇ ਕਰਵਾਏ ਜਾਂਦੇ ...

ਪੂਰੀ ਖ਼ਬਰ »

ਕੈਨੇਡਾ ਨੇ ਸਟੱਡੀ ਵੀਜ਼ੇ ਦੇਣ 'ਚ ਰਫ਼ਤਾਰ ਕੀਤੀ ਤੇਜ਼-ਸੁਖਵਿੰਦਰ ਸਿੰਘ

ਸੰਗਰੂਰ, 21 ਫਰਵਰੀ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸਟ੍ਰੇਲੀਆ ਅਤੇ ਕੈਨੇਡਾ ਵਲੋਂ ਸਟੂਡੈਂਟ ਵੀਜ਼ੇ ਨਿਰੰਤਰ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਅਸਟ੍ਰੇਲੀਆ ਵਲੋਂ ਸੱਤ ਦਿਨਾਂ ਤੋਂ 15 ਦਿਨਾਂ ...

ਪੂਰੀ ਖ਼ਬਰ »

ਰੁਦਰਾ ਸੈਂਟਰ ਦੇ ਆਇਲੈਟਸ ਦੀ ਪ੍ਰੀਖਿਆ ਪਾਸ ਕਰਨ ਵਾਲੇ ਬੱਚਿਆਂ ਨੂੰ ਪੌਦੇ ਵੰਡੇ

ਸੰਗਰੂਰ, 22 ਫ਼ਰਵਰੀ (ਸੁਖਵਿੰਦਰ ਸਿੰਘ ਫੁੱਲ) - ਰੁਦਰਾ ਆਇਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਸੰਗਰੂਰ ਵਲੋਂ ਆਇਲੈਟਸ ਦੇ ਵਧੀਆ ਨਤੀਜੇ ਆਉਣ ਦੀ ਖ਼ੁਸ਼ੀ 'ਚ ਨਿਵੇਕਲੀ ਪਹਿਲ ਕੀਤੀ ਹੈ | ਰੁਦਰਾ ਦੇ ਵੱਡੀ ਗਿਣਤੀ 'ਚ ਆਇਲੈਟਸ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ...

ਪੂਰੀ ਖ਼ਬਰ »

ਛੋਟੇ ਵਪਾਰੀਆਂ ਨੂੰ ਜੀ.ਐਸ.ਟੀ. ਦੀਆਂ ਪ੍ਰੇਸ਼ਾਨੀਆਂ ਸੰਬੰਧੀ ਵਫ਼ਦ ਡੀ.ਸੀ. ਨੂੰ ਮਿਲਿਆ

ਸੰਗਰੂਰ, 22 ਫਰਵਰੀ (ਅਮਨਦੀਪ ਸਿੰਘ ਬਿੱਟਾ) - ਫੈਡਰੇਸ਼ਨ ਆਫ਼ ਆਲ ਇੰਡੀਆ ਵਪਾਰ ਮੰਡਲ ਦੇ ਸੱਦੇ ਉੱਤੇ ਵਪਾਰ ਮੰਡਲ ਸੰਗਰੂਰ ਵਲੋਂ ਅਮਰਜੀਤ ਸਿੰਘ ਟੀਟੂ ਦੀ ਪ੍ਰਧਾਨਗੀ ਹੇਠ ਵਪਾਰੀਆਂ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਰਾਮਵੀਰ ਰਾਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਦੇ 400ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖੇਡ Tਗੁਰ ਕਾ ਨੂਰ ਆਵਾਜ਼ ਬਣੇਦ'' ਪੇਸ਼ ਕੀਤੀ

ਧਰਮਗੜ੍ਹ, 22 ਫਰਵਰੀ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸੰਤ ਅਤਰ ਸਿੰਘ ਮਸਤੂਆਣਾ ਦੀ ਮਿੱਠੀ ਯਾਦ 'ਚ ਗੁਰਦੁਆਰਾ ਰਕਾਬ ਗੰਜ ਸਾਹਿਬ ਨਵੀਂ ਦਿੱਲੀ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ 4 ਨੂੰ

ਚੀਮਾ ਮੰਡੀ, 22 ਫਰਵਰੀ (ਸ਼ੇਰੋਂ) - ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ 'ਚ ਯੂਨਾਈਟਿਡ ਯੂਥ ਸਪੋਰਟਸ ਕਲੱਬ ਤੋਲਾਵਾਲ ਵਲੋਂ 4 ਮਾਰਚ 2021 ਨੂੰ ਅਸਪਾਲ ਪੱਤੀ ਧਰਮਸ਼ਾਲਾ ਪਿੰਡ ਤੋਲਾਵਾਲ ਵਿਖੇ ਚੌਥਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਅੱਜ ਕਲੱਬ ਦੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਭੁੱਲਰ, ਧਾਲੀਵਾਲ) - ਸਵਾਮੀ ਚਤਰ ਦਾਸ ਅਤੇ ਸਵਾਮੀ ਕਿ੍ਸ਼ਨ ਨੰਦ ਦੀ ਯਾਦ ਨੂੰ ਸਮਰਪਿਤ ਪਿੰਡ ਰਾਮਪੁਰਾ ਕੋਠੇ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਅਤੇ ਹਲਕਾ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਪੁਸਤਕ 'ਨਿਹਕਲੰਕ ਗੱਦੀ ਨਸ਼ੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਕੀਤੀ ਜਾਰੀ ਸੰਦੌੜ, 22 ਫਰਵਰੀ (ਜਸਵੀਰ ਸਿੰਘ ਜੱਸੀ) - ਇਤਿਹਾਸਕ ਪਿੰਡ ਕੁਠਾਲਾ ਵਿਖੇ ਸ਼ਹੀਦ ਬਾਬਾ ਸੁਧਾ ਸਿੰਘ ਦੇ ਅਸਥਾਨ ਗੁਰਦੁਆਰਾ ਸਾਹਿਬ ਸ਼ਹੀਦੀ ਵਿਖੇ ਵੱਡੇ ਘੱਲੂਘਾਰੇ ਕੁੱਪ ਰਹੀੜੇ ਦੇ 35 ...

ਪੂਰੀ ਖ਼ਬਰ »

ਟਰੱਕ ਓਪਰੇਟਰ ਯੂਨੀਅਨ ਦੀ ਚੋਣ 25 ਨੰੂ ਕਰਵਾਉਣ ਦਾ ਫ਼ੈਸਲਾ

ਸੰਗਰੂਰ, 22 ਫਰਵਰੀ (ਅਮਨਦੀਪ ਸਿੰਘ ਬਿੱਟਾ) - ਦੀ ਦਸਮੇਸ਼ ਟਰੱਕ ਓਪਰੇਟਰਜ਼ ਯੂਨੀਅਨ ਦੀ ਪ੍ਰਧਾਨਗੀ ਦੀ ਚੋਣ ਨੰੂ ਲੈ ਕੇ ਚੱਲ ਰਹੇ ਵਿਵਾਦ ਵਿਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ ਜਦ ਬਹੁਗਿਣਤੀ ਟਰੱਕ ਓਪਰੇਟਰਾਂ ਵਲੋਂ ਮੀਟਿੰਗ ਕਰਦਿਆਂ 25 ਫਰਵਰੀ ਨੰੂ ਯੂਨੀਅਨ ਦੀ ਚੋਣ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਮੀਟਿੰਗ ਹੋਈ

ਜਖੇਪਲ, 22 ਫਰਵਰੀ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਵਿਖੇ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ (ਮਾਨ) ਦੀ ਮੀਟਿੰਗ ਪ੍ਰਧਾਨ ਸ. ਬਲਕੌਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸਰਬ ਸੰਮਤੀ ਨਾਲ ਫ਼ੈਸਲਾ ਲੈਂਦਿਆਂ ਮਲਕੀਤ ਸਿੰਘ (ਬੂਟਾ) ਜਖੇਪਲ ਨੂੰ ਵਰਕਿੰਗ ਕਮੇਟੀ ...

ਪੂਰੀ ਖ਼ਬਰ »

ਮਹਿਲਾ ਸਰਪੰਚ/ਪੰਚਾਂ ਲਈ ਸਿਖਲਾਈ ਕੈਂਪ ਦਾ ਆਯੋਜਨ

ਲਹਿਰਾਗਾਗਾ, 22 ਫਰਵਰੀ (ਸੂਰਜ ਭਾਨ ਗੋਇਲ) - ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤ ਰਾਜ ਸੰਸਥਾ ਲੀਡਰਸ਼ਿਪ ਡਿਵੈਲਪਮੈਂਟ ਰਾਹੀਂ ਬਲਾਕ ਲਹਿਰਾਗਾਗਾ ਵਿਖੇ ਮਹਿਲਾ ਸਰਪੰਚ/ ਪੰਚਾਂ ਲਈ ਸਿਖਲਾਈ ਪ੍ਰੋਗਰਾਮ 22 ਤੋਂ 25 ਫਰਵਰੀ ਤੱਕ ਰੱਖਿਆ ਗਿਆ | ਅੱਜ ਕੈਂਪ ਦੀ ...

ਪੂਰੀ ਖ਼ਬਰ »

ਚੰਦੂਮਾਜਰਾ ਸਮੇਤ ਹੋਰ ਆਗੂਆਂ ਨੇ ਸਵ: ਹਰਦੀਪ ਸਿੰਘ ਨੰੂ ਸ਼ਰਧਾਂਜਲੀ ਭੇਟ ਕੀਤੀ

ਮੂਣਕ, 22 ਫਰਵਰੀ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਵਾਤਾਵਰਨ ਪ੍ਰੇਮੀ ਅਤੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਿਰਕੱਢ ਆਗੂ ਸਵ: ਹਰਦੀਪ ਸਿੰਘ ਥਿੰਦ ਦੇ ਨਮਿਤ ਭੋਗ ਉਪਰੰਤ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ਼ਰਧਾਂਜਲੀ ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ

ਲਹਿਰਾਗਾਗਾ, 22 ਫ਼ਰਵਰੀ (ਸੂਰਜ ਭਾਨ ਗੋਇਲ)-ਅਗਰਵਾਲ ਜਿੰਮ ਵਲੋਂ ਸਥਾਨਕ ਅਨਾਜ ਮੰਡੀ ਵਿਖੇ ਮਿਸਟਰ ਪੰਜਾਬ, ਮਿਸਟਰ ਸੰਗਰੂਰ, ਮਿਸਟਰ ਲਹਿਰਾ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ਲਹਿਰਾਗਾਗਾ ਦੇ ਮੁਕੇਸ਼ ਸਿੰਗਲਾ ਨੇ ਮਿਸਟਰ ਲਹਿਰਾ ਓਵਰਆਲ, ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਮਾਗਮ ਕਰਵਾਇਆ

ਅਹਿਮਦਗੜ੍ਹ, 22 ਫਰਵਰੀ (ਮਹੋਲੀ, ਸੋਢੀ) - ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਅਤੇ ਪੰਜਾਬੀ ਮਾਂ ਬੋਲੀ ਨੂੰ ਉੱਚਾ ਚੁੱਕਣ ਲਈ ਨਿਰੰਤਰ ਗਤੀਸ਼ੀਲ ਸੰਸਥਾ ਗੁਰਮਤਿ ਸੇਵਾ ਸੁਸਾਇਟੀ ਦੀ 15 ਵੀਂ ਵਰੇ੍ਹਗੰਢ ਮੁਖੀ ਗਿਆਨੀ ਗਗਨਦੀਪ ਸਿੰਘ ਨਿਰਮਲਾ ਦੀ ਅਗਵਾਈ ਵਿਚ ਮਨਾਈ ਗਈ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਹਮਾਇਤ 'ਚ ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕਾਨਫ਼ਰੰਸ-ਮੁਜ਼ਾਹਰਾ ਵੀ ਕੀਤਾ

ਸੰਗਰੂਰ, 22 ਫਰਵਰੀ (ਧੀਰਜ ਪਸ਼ੋਰੀਆ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿਚ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿਚ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ, ਕਾਰਕੁੰਨਾਂ ਅਤੇ ਹਮਾਇਤੀਆਂ ਨੂੰ ਝੂਠੇ ਕੇਸਾਂ ਵਿਚ ਉਲਝਾ ਕੇ ...

ਪੂਰੀ ਖ਼ਬਰ »

ਬੁਲੇਟ ਮੋਟਰਸਾਈਕਲਾਂ ਦੇ ਪਟਾਖੇ ਪਾਉਣ ਵਾਲਿਆਂ ਖ਼ਿਲਾਫ਼ ਕੱਸਿਆ ਸ਼ਿਕੰਜਾ

ਸੰਗਰੂਰ, 22 ਫਰਵਰੀ (ਅਮਨਦੀਪ ਸਿੰਘ ਬਿੱਟਾ) - ਬੁਲੇਟ ਮੋਟਰਸਾਈਕਲਾਂ ਦੇ ਪਟਾਖੇ ਪਾਉਂਦੇ ਨੌਜਵਾਨਾਂ ਖਿਲਾਫ ਵੱਡੀ ਮੁਹਿੰਮ ਵਿੱਢਦਿਆਂ ਸ਼ਾਹੀ ਸਮਾਧਾਂ ਨਾਭਾ ਗੇਟ ਨਜ਼ਦੀਕ, ਗੁਰੂ ਨਾਨਕ ਕਲੌਨੀ ਦੇ ਸੈਕਟਰ 17 ਵਾਲੀ ਸੜਕ ਉੱਤੇ ਸਹਾਇਕ ਥਾਣੇਦਾਰ ਅਤੇ ਪੀ.ਸੀ.ਆਰ, ...

ਪੂਰੀ ਖ਼ਬਰ »

ਮੁਕਾਬਲਿਆਂ ਵਿਚੋਂ ਤੇਜਵੀਰ ਤੇ ਜਗਤਵੀਰ ਨੇ ਬਾਜ਼ੀ ਮਾਰੀ

ਸੰਗਰੂਰ, 22 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਵੱਲੋਂ ਪਟਿਆਲਾ ਵਿਖੇ ਕਰਵਾਏ ਸੂਬਾ ਪੱਧਰੇ ਮੁਕਾਬਲਿਆਂ ਵਿਚੋਂ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਸੰਗਰੂਰ ਦੇ ਦੋ ਖਿਡਾਰੀਆਂ ਤੇਜਵੀਰ ਸਿੰਘ ਘੁਮਾਣ 15 ਸਾਲ ...

ਪੂਰੀ ਖ਼ਬਰ »

ਸੰਗਰੂਰ ਵਿਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਧਰਨਿਆਂ ਦੌਰਾਨ ਖੁੱਲ੍ਹ ਕੇ ਕੱਢੀ ਭੜਾਸ

ਸੰਗਰੂਰ, 22 ਫਰਵਰੀ (ਅਮਨਦੀਪ ਸਿੰਘ ਬਿੱਟਾ) - ਮਾਲਵਾ ਖ਼ਿੱਤੇ ਵਿਚ ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣੇ ਜ਼ਿਲ੍ਹਾ ਸੰਗਰੂਰ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਰੇਲਵੇ ਸਟੇਸ਼ਨ ਬਾਹਰ ਧਰਨੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਖੇੜੀ ਪੰਪ ਰਿਲਾਇੰਸ, ਭਾਜਪਾ ਦੇ ਸੂਬਾ ਆਗੂ ਸਤਵੰਤ ਸਿੰਘ ਪੂਨੀਆ ਦੇ ਨਿਵਾਸ ਗੁਰਦਾਸਪੁਰਾ ਬਾਹਰ ਧਰਨੇ ਨਿਰੰਤਰ ਜਾਰੀ ਰਹੇ | ਗੁਰਦਾਸਪੁਰਾ ਵਿਖੇ ਲੱਗੇ ਧਰਨੇ ਨੰੂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਦਿਨ ਪ੍ਰਤੀ ਦਿਨ ਚਰਮ ਸੀਮਾ ਵੱਲ ਜਾ ਰਿਹਾ ਹੈ ਅਤੇ ਕੱਲ੍ਹ ਬਰਨਾਲਾ ਵਿਖੇ ਵਿਸ਼ਾਲ ਕਿਸਾਨ ਰੈਲੀ ਨੇ ਇਸ ਗੱਲ ਉੱਤੇ ਮੋਹਰ ਲਗਾ ਦਿੱਤੀ ਹੈ ਕਿ ਹੁਣ ਸੰਘਰਸ਼ ਕੇਵਲ ਕਿਸਾਨ ਸੰਘਰਸ਼ ਨਾ ਰਹਿ ਕੇ ਸਾਂਝਾ ਜਨਤਕ ਅੰਦੋਲਨ ਬਣ ਚੁੱਕਿਆ ਹੈ | ਇਸ ਧਰਨੇ ਨੰੂ ਗੋਬਿੰਦਰ ਸਿੰਘ ਬਡਰੁੱਖਾਂ, ਕਰਮਜੀਤ ਸਿੰਘ ਮੰਗਵਾਲ, ਗੁਰਦੇਵ ਸਿੰਘ ਕਮੋਮਾਜਰਾ, ਸਰੂਪ ਚੰਦ ਕਿਲਾ ਭਰੀਆਂ, ਹਰਦੇਵ ਸਿੰਘ ਕੁਲਾਰਾਂ, ਛਿੰਦਰ ਸਿੰਘ ਬਡਰੁੱਖਾਂ, ਸੋਮਨਾਥ ਸੇਰੋਂ, ਨਿਰਭੈ ਸਿੰਘ ਉਪਲੀ ਅਤੇ ਛਿੰਦਰ ਕੌਰ ਬਡਰੁੱਖਾਂ ਨੇ ਵੀ ਸੰਬੋਧਨ ਕੀਤਾ |
ਖੇਤੀ ਕਾਨੰੂਨਾਂ ਦੇ ਵਿਰੋਧ 'ਚ ਜਬਰ ਵਿਰੋਧੀ ਕਾਨਫ਼ਰੰਸ ਆਯੋਜਿਤ
ਸੰਗਰੂਰ: ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਈ ਜਬਰ ਵਿਰੋਧੀ ਕਾਨਫ਼ਰੰਸ ਦੌਰਾਨ ਭਾਰਤੀ ਕਮਿਊਨਿਸਟ ਪਾਰਟੀ (ਮ.ਲ.), ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਇਨਕਲਾਬੀ ਮਾਕਸਵਾਦੀ, ਇਨਕਲਾਬੀ ਜਮਹੂਰੀ ਮੋਰਚਾ, ਭਾਰਤੀ ਮਾਰਕਸਵਾਦੀ ਕਮਿਊਨਿਸਟ ਪਾਰਟੀ (ਯੂ) ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਰੱਖੇ | ਮੰਗਤ ਰਾਤ ਲੌਂਗੋਵਾਲ, ਨਰਿੰਦਰ ਨਿੰਦੀ, ਸਤਵੰਤ ਸਿੰਘ ਖੰਡੇਬਾਦ, ਊਧਮ ਸਿੰਘ ਸੰਤੋਖਪੁਰਾ, ਭਜਨ ਸਿੰਘ ਢਿੱਡਰੀਆਂ ਦੀ ਰਹਿਨੁਮਾਈ ਹੇਠ ਇਸ ਕਾਨਫ਼ਰੰਸ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਸੰਘਰਸ਼ ਨੰੂ ਬਦਨਾਮ ਕਰਨ ਲਈ ਝੂਠ ਦਾ ਸਹਾਰਾ ਲੈ ਰਹੀ ਹੈ | ਕਾਨਫ਼ਰੰਸ ਨੰੂ ਤਰਸੇਮ ਪੀਟਰ, ਸਵਰਨਜੀਤ ਸਿੰਘ, ਦੇਵ ਰਾਜ ਵਰਮਾ, ਸੁਖਦੇਵ ਸ਼ਰਮਾ, ਹਰਦੇਵ ਸਿੰਘ ਬਖਸੀਵਾਲਾ, ਮੰਗਤ ਰਾਮ ਲੌਂਗੋਵਾਲ ਅਤੇ ਊਧਮ ਸਿੰਘ ਸੰਤੋਖਪੁਰਾ ਨੇ ਵੀ ਸੰਬੋਧਨ ਕੀਤਾ | ਹਰਮੇਲ ਸਿੰਘ ਮਹਿਰੋਕ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਸੁਰਜੀਤ ਸਿੰਘ ਭੱਠਲ, ਪੀ.ਆਰ.ਐਸ.ਯੂ. ਦੀ ਸੰਗੀਤ ਮੰਡਲੀ ਅਤੇ ਜੰਗ ਸਿੰਘ ਚਾਂਗਲੀ ਵਲੋਂ ਇਨਕਲਾਬੀ ਗੀਤ ਪੇਸ਼ ਕੀਤਾ ਗਿਆ |
ਖੇਤੀ ਕਾਨੂੰਨ ਡੇਢ ਵਰੇ੍ਹ ਲਈ ਮੁਅੱਤਲ ਕਰਨ ਦਾ ਸੁਝਾਅ ਕਿਸਾਨ ਜਥੇਬੰਦੀਆਂ ਨੰੂ ਮੰਨ ਲੈਣਾ ਚਾਹੀਦਾ ਸੀ - ਪੂਨੀਆ
ਸੰਗਰੂਰ: ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਉਹ ਕਿਸਾਨੀ ਕਿੱਤੇ ਨਾਲ ਸੰਬੰਧਤ ਹੋਣ ਕਾਰਨ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ | ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਅਤੇ ਉਹ ਖ਼ੁਦ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨਾਲ ਨਿਰੰਤਰ ਸੰਪਰਕ ਵਿਚ ਹਨ | ਪੂਨੀਆ ਨੇ ਕਿਹਾ ਕਿ ਇਹ ਉਨ੍ਹਾਂ ਦੇ ਸਾਂਝੇ ਯਤਨ ਹੀ ਸਨ ਕਿ ਭਾਜਪਾ ਲੀਡਰਸ਼ਿਪ ਖੇਤੀ ਕਾਨੰੂਨਾਂ ਨੰੂ ਡੇਢ ਵਰੇ੍ਹ ਲਈ ਮੁਅੱਤਲ ਕਰਨ ਲਈ ਤਿਆਰ ਸੀ ਪਰ ਕਿਸਾਨ ਜਥੇਬੰਦੀਆਂ ਨੇ ਇਹ ਸੁਝਾਅ ਨਕਾਰ ਕੇ ਸੰਘਰਸ਼ ਹੋਰ ਲਮਕਾ ਦਿੱਤਾ ਹੈ | ਭਾਜਪਾ ਆਗੂ ਨੇ ਕਿਹਾ ਕਿ ਚੰਗਾ ਹੋਵੇ ਦੋਵੇਂ ਧਿਰਾਂ ਮੁੜ ਸ਼ੁਰੂ ਹੋਣ ਵਾਲੀ ਗੱਲਬਾਤ ਦੌਰਾਨ ਕੋਈ ਸੁਖਾਵਾਂ ਹੱਲ ਕੱਢ ਲੈਣ |
ਕਿਸਾਨ ਅੰਦੋਲਨ ਨੇ ਹਰ ਵਰਗ ਝੰਬਿਆ- ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਕਿਲਾ ਮਾਰਕੀਟ ਵਿਚ ਪਿੰ੍ਰਟਿੰਗ ਪ੍ਰੈੱਸ ਦੀ ਦੁਕਾਨ ਕਰਦੇ ਪਵਨ ਕੁਮਾਰ ਗਰਗ ਨੇ ਕਿਹਾ ਕਿ ਕਿਸਾਨ ਸੰਘਰਸ਼ ਨੇ ਹਰ ਵਰਗ ਨੰੂ ਆਰਥਿਕ ਤੌਰ ਉੱਤੇ ਤਬਾਹ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਕਿਸਾਨ ਅੰਦੋਲਨ ਪ੍ਰਤੀ ਹਮਦਰਦੀ ਰੱਖਦੇ ਹਨ ਪਰ ਇਸ ਦੇ ਨਾਲ ਹੀ ਇਹ ਅਪੀਲ ਵੀ ਕਰਦੇ ਹਨ ਕਿ ਸੰਘਰਸ਼ ਦਾ ਦੋਵੇਂ ਧਿਰਾਂ ਸੁਖਾਲਾ ਹੱਲ ਕੱਢ ਕੇ ਕਿਸਾਨਾਂ ਦੀ ਘਰ ਵਾਪਸੀ ਯਕੀਨੀ ਬਣਾਏ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੁਨਾਮ ਵਿਚ ਵਿੱਢਿਆ ਗਿਆ ਸੰਘਰਸ਼ ਅੱਜ 149ਵੇਂ ਦਿਨ 'ਚ ਦਾਖਲ ਹੋ ਗਿਆ | ਭਾਜਪਾ ਆਗੂਆਂ ਦੇ ਟਿਕਾਣਿਆਂ ਅਤੇ ਕਾਰਪੋਰੇਟ ਘਰਾਣਿਆਂ ਦੀਆਂ ਕਾਰੋਬਾਰੀ ਥਾਵਾਂ ਨੂੰ ਘੇਰਨ ਦੀ ਮੁਹਿੰਮ ਤਹਿਤ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਗੈੱਸ ਏਜੰਸੀ ਦੇ ਦਫ਼ਤਰ ਅਤੇ ਸਥਾਨਕ ਅਗਰਸੈਨ ਚੌਂਕ ਨੇੜੇ ਕਾਰਪੋਰੇਟ ਘਰਾਣੇ ਦੇ ਸ਼ਾਪਿੰਗ ਮਾਲ ਟ੍ਰੈਂਡਜ ਅੱਗੇ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ, ਬੀਬੀਆਂ ਅਤੇ ਨੌਜਵਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ | ਇਸ ਸਮੇਂ ਕਿਸਾਨ ਆਗੂ ਗੁਰਭਗਤ ਸਿੰਘ ਸ਼ਾਹਪੁਰ ਕਲ੍ਹਾਂ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਦੇ ਕੇਸ ਪਾਉਣ ਵਾਲੇ ਡਰਾਵਿਆਂ ਤੋਂ ਡਰਨ ਵਾਲੇ ਨਹੀਂ ਹਨ ਸਗੋਂ ਸ਼ਾਂਤਮਈ ਰਹਿ ਕੇ ਸਬਰ ਸਿਦਕ ਨਾਲ ਸੰਘਰਸ਼ ਜਿੱਤ ਕੇ ਹੀ ਦਮ ਲੈਣਗੇ | ਇਸ ਮੌਕੇ ਗੋਬਿੰਦ ਸਿੰਘ ਚੱਠੇ ਨਨਹੇੜ੍ਹਾ, ਪਰਵਿੰਦਰ ਸਿੰਘ ਗੋਰਾ, ਭਗਵਾਨ ਸਿੰਘ ਅਤੇ ਰਿੰਪਾ ਕਣਕਵਾਲੀਆ ਆਦਿ ਮੌਜੂਦ ਸਨ |
ਲਹਿਰਾਗਾਗਾ, (ਸੂਰਜ ਭਾਨ ਗੋਇਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਦੀ ਅਗਵਾਈ ਹੇਠ ਲਹਿਲ ਖ਼ੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ 'ਤੇ ਧਰਨਾ 145ਵਾੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਜਗਸੀਰ ਸਿੰਘ ਖੰਡੇਬਾਦ, ਹਰਸੇਵਕ ਸਿੰਘ ਲਹਿਲ ਖ਼ੁਰਦ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਬਲਵਿੰਦਰ ਸਿੰਘ ਮਨਿਆਣਾ, ਹਰਜਿੰਦਰ ਸਿੰਘ ਨੰਗਲਾ, ਜਗਦੀਪ ਸਿੰਘ ਲਹਿਲ ਖ਼ੁਰਦ, ਭੋਲਾ ਸਿੰਘ ਭੁਟਾਲ ਖ਼ੁਰਦ, ਜਸਵਿੰਦਰ ਕੌਰ ਗਾਗਾ ਅਤੇ ਜਸ਼ਨਦੀਪ ਕੌਰ ਪਸੌਰ ਆਦਿ ਮੌਜੂਦ ਸਨ |
ਸੰਦੌੜ, (ਜਸਵੀਰ ਸਿੰਘ ਜੱਸੀ) - ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਸਰਹੱਦਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਕਿਸਾਨਾਂ 'ਤੇ ਝੂਠੇ ਪਰਚੇ ਪਾ ਕੇ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਸੱਚ ਦੀ ਆਵਾਜ਼ ਨਹੀਂ ਦਬਾ ਸਕਦੀ | ਇਹ ਪ੍ਰਗਟਾਵਾ ਉੱਘੇ ਪੰਜਾਬ ਲੋਕ ਗਾਇਕ ਇੰਦਰਜੀਤ ਨਿੱਕੂ ਵਲੋਂ ਪਿੰਡ ਅਬਦੁੱਲਾਪੁਰ ਚੁਹਾਣਾ ਵਿਖੇ ਕਰਵਾਏ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਕਿਸਾਨੀ ਉੱਤੇ ਧੱਕੇ ਨਾਲ ਲਾਗੂ ਕਰ ਰਹੀ ਹੈ, ਜੋ ਲੋਕਤੰਤਰ ਦੇ ਘਾਣ ਤੋਂ ਸਿਵਾਏ ਕੁਝ ਨਹੀਂ | ਲਾਲ ਕਿਲੇ ਵਾਲੀ ਘਟਨਾ ਸਬੰਧੀ ਉਹਨਾਂ ਕਿਹਾ ਕਿ ਝੂਠੇ ਪਰਚੇ ਪੰਜਾਬ ਦੇ ਨੌਜਵਾਨਾਂ ਨੂੰ ਡਰਾਉਣ ਲਈ ਪਾਏ ਜਾ ਰਹੇ ਹਨ, ਲਾਲ ਕਿਲੇ ਦੀ ਘਟਨਾ ਪਿੱਛੇ ਮੋਦੀ ਦੇ ਆਪਣੇ ਲੋਕ ਸ਼ਾਮਿਲ ਹਨ ਪਰ ਉਹ ਇਸ ਲੋਕ ਸੰਘਰਸ਼ ਦੀ ਆਵਾਜ਼ ਦੱਬਣ ਲਈ ਕਿਸਾਨ ਆਗੂਆਂ 'ਤੇ ਕੇਸ ਦਰਜ਼ ਕਰ ਰਹੀ ਹੈ | ਗਾਇਕ ਨਿੱਕੂ ਨੇ ਕਿਹਾ ਕਿ ਮੋਦੀ ਸਰਕਾਰ ਮੇਰੇ ਉੱਪਰ ਵੀ ਜਿੰਨੀਆਂ ਮਰਜ਼ੀ ਧਰਾਵਾਂ ਲਗਾ ਕੇ ਝੂਠੇ ਕੇਸ ਪਾਈ ਜਾਵੇ, ਮੈਂ ਕਿਸਾਨਾਂ ਦਾ ਸਾਥ ਡੱਟ ਕੇ ਦੇਵਾਂਗਾ |
ਮੂਲੋਵਾਲ, (ਰਤਨ ਸਿੰਘ ਭੰਡਾਰੀ) - ਪਿੰਡ ਪੁੰਨਾਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਆਗੂ ਨਾਜ਼ਮ ਸਿੰਘ ਪੁੰਨਾਵਾਲ ਦੀ ਅਗਵਾਈ ਵਿਚ ਸਨੀ ਰੰਗਮੰਚ ਦੇ ਕਲਾਕਾਰਾਂ ਵਲੋਂ ਕਿਸਾਨ ਦੀ ਜ਼ਿੰਦਗੀ 'ਤੇ ਆਧਾਰਤ ਨਾਟਕ ਪੇਸ਼ ਕੀਤੇ ਗਏ | ਇਸ ਮੌਕੇ ਕੇਹਰ ਸਿੰਘ ਸਾਬਕਾ ਸਰਪੰਚ, ਬਾਬਾ ਭਜਨ ਦਾਸ, ਗਿੰਦਰ ਸਿੰਘ ਪੰਡਿਤ, ਵੈਦ ਭਜਨ ਸਿੰਘ, ਮੇਜਰ ਸਿੰਘ, ਸੁਖਵਿੰਦਰ ਕੌਰ ਬਬਲੀ, ਮਾਤਾ ਅਮਰ ਕੌਰ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਕਮੇਟੀ ਮੈਂਬਰ ਕਿ੍ਸ਼ਨ ਰਾਮ, ਨਿਰਭੈ ਸਿੰਘ ਅਤੇ ਹੋਰ ਮੈਂਬਰ ਮੌਜੂਦ ਸਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ, ਏਕਤਾ-ਇਤਫ਼ਾਕ ਅਤੇ ਨਜ਼ਰਬੰਦ ਸਖਸ਼ੀਅਤਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮਲਕੀਤ ਸਿੰਘ ਭਵਾਨੀਗੜ੍ਹ ਨੇ ਦਿੱਲੀ ਅਤੇ ਦੇਸ਼ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਿਮਾਇਤ ਕੀਤੀ | ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਮਿ੍ੰਤਸਰ ਦੇ ਸੀਨੀਅਰ ਆਗੂ ਗੁਰਨੈਬ ਸਿੰਘ ਰਾਮਪੁਰਾ, ਜਥੇਦਾਰ ਮਨਜੀਤ ਸਿੰਘ ਰਾਮਪੁਰਾ, ਜਥੇਦਾਰ ਗੁਰਦੀਪ ਸਿੰਘ ਕਾਲਝਾੜ, ਜਥੇਦਾਰ ਗੁਰਦਿੱਤ ਸਿੰਘ ਆਲੋਅਰਖ, ਅਮਰਜੀਤ ਸਿੰਘ, ਸ਼ਤਰਾਣਾ ਸਿੰਘ, ਹਰਦੀਪ ਸਿੰਘ, ਹਰਮੇਸ਼ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਰਨੈਲ ਸਿੰਘ, ਨਰਿੰਦਰ ਸਿੰਘ, ਗੁਰਨੈਬ ਸਿੰਘ ਰਾਮਪੁਰਾ, ਗੁਰਤੇਜ ਸਿੰਘ, ਬੀਬੀ ਹਰਿੰਦਰ ਕੌਰ, ਬਲਜੀਤ ਸਿੰਘ ਅਤੇ ਰਘਵੀਰ ਸਿੰਘ ਆਦਿ ਮੌਜੂਦ ਸਨ |
ਲੌਂਗੋਵਾਲ, (ਵਿਨੋਦ, ਖੰਨਾ) - ਪਿੰਡ ਢੱਡਰੀਆਂ ਵਿਖੇ ਅੱਜ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਵਲੋਂ ਜਾਗੋ ਕੱਢੀ ਗਈ, ਨੂੰ ਸੰਬੋਧਨ ਕਰਦਿਆਂ ਔਰਤ ਵਿੰਗ ਦੀਆਂ ਆਗੂਆਂ ਗੁਰਪ੍ਰੀਤ ਕੌਰ ਅਤੇ ਮਨਜੀਤ ਕੌਰ ਨੇ ਕਿਹਾ ਕੇ ਦਿੱਲੀ ਵਿਚ ਚੱਲਦੇ ਸੰਯੁਕਤ ਕਿਸਾਨ ਮੋਰਚੇ ਵਿਚ ਔਰਤਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ | ਜਾਗੋ ਕੱਢਦਿਆਂ ਔਰਤਾਂ ਨੇ ਸੱਦਾ ਦਿੱਤਾ ਕਿ ਜਿਹੜੇ ਲੋਕ ਅਜੇ ਸੰਘਰਸ਼ ਨਾਲ ਨਹੀਂ ਜੁੜੇ ਉਨ੍ਹਾਂ ਨੂੰ ਸੰਘਰਸ਼ ਦੇ ਨਾਲ ਤੁਰੰਤ ਜੁੜਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਥੱਲੇ ਲੜੇ ਜਾ ਰਹੇ ਇਸ ਸੰਘਰਸ਼ ਦੇ ਆਗੂਆਂ ਦੇ ਨਾਲ ਔਰਤਾਂ ਨੇ ਵੀ ਅਹਿਦ ਕੀਤਾ ਹੈ ਕਿ ਜਿੰਨਾ ਚਿਰ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਨਾਂ ਚਿਰ ਔਰਤਾਂ ਵੀ ਆਗੂਆਂ ਦੇ ਮੋਢੇ ਨਾਲ ਮੋਢਾ ਲਾ ਕੇ ਸੰਘਰਸ਼ ਲੜਨਗੀਆਂ | ਅੱਜ ਦੀ ਜਾਗੋ ਵਿਚ ਅਮਨਦੀਪ ਕੌਰ, ਹਰਵਿੰਦਰ ਕੌਰ, ਸੁਖਵਿੰਦਰ ਕੌਰ, ਮਨਜੀਤ ਕੌਰ ਅਤੇ ਹੋਰਨਾਂ ਕਿਸਾਨ ਬੀਬੀਆਂ ਨੇ ਕਿਸਾਨੀ ਬੋਲੀਆਂ ਪਾਈਆਂ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX