ਤਾਜਾ ਖ਼ਬਰਾਂ


ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ ਕੋਰੋਨਾ ਪਾਜ਼ੀਟਿਵ
. . .  9 minutes ago
ਨਵੀਂ ਦਿੱਲੀ , 21 ਅਪ੍ਰੈਲ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਹੋਏ...
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ
. . .  27 minutes ago
ਆਈ.ਪੀ.ਐਲ. 2021 : ਪੰਜਾਬ ਨੇ ਜਿੱਤੀ ਟਾਸ ਪਹਿਲਾ ਬੱਲੇਬਾਜ਼ੀ ਦਾ ਫੈਸਲਾ...
ਦਿੱਲੀ ਨੂੰ ਆਕਸੀਜਨ ਸਪਲਾਈ ਕਰਨ ਲਈ ਕੀਤਾ ਜਾ ਰਿਹੈ ਮਜਬੂਰ - ਅਨਿਲ ਵਿੱਜ
. . .  35 minutes ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਹਰਿਆਣਾ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ...
ਸ੍ਰੀ ਮੁਕਤਸਰ ਸਾਹਿਬ: ਮਲਕੀਤ ਸਿੰਘ ਖੋਸਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ
. . .  39 minutes ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਮਲਕੀਤ ਸਿੰਘ ਖੋਸਾ ਜੋ ਕਿ ਸੰਗਰੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਨ, ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਚਾਰਜ ਦਿੱਤਾ ਗਿਆ...
ਹਰਿਆਣਾ ਦੇ ਸਕੂਲਾਂ ਵਿਚ 31 ਮਈ ਤੱਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ
. . .  43 minutes ago
ਚੰਡੀਗੜ੍ਹ, 21 ਅਪ੍ਰੈਲ (ਰਾਮ ਸਿੰਘ ਬਰਾੜ) - ਕੋਰੋਨਾ ਨੂੰ ਮੁੱਖ ਰੱਖਦੇ ਹੋਏ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ...
ਨਾਸਿਕ ਆਕਸੀਜਨ ਟੈਂਕਰ ਲੀਕ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 22 ਹੋਈ
. . .  45 minutes ago
ਨਾਸਿਕ, 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ। ਇਸ ਹਾਦਸੇ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ
. . .  about 1 hour ago
ਚੰਡੀਗੜ੍ਹ, 21 ਅਪ੍ਰੈਲ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਸਰਕਾਰ ਉੱਤੇ ਹਰਿਆਣਾ ਦਾ ਆਕਸੀਜਨ ਟੈਂਕਰ ਲੁੱਟਣ ਦਾ ਇਲਜ਼ਾਮ ਲਗਾਇਆ ...
ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ,ਆਕਸੀਜਨ ਟੈਂਕ ਹੋਇਆ ਲੀਕ , 11 ਮਰੀਜ਼ਾਂ ਦੀ ਮੌਤ
. . .  about 1 hour ago
ਨਾਸਿਕ (ਮਹਾਰਾਸ਼ਟਰ ) - 21 ਅਪ੍ਰੈਲ - ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਮਹਾਰਾਸ਼ਟਰ ਦੇ ਨਾਸਿਕ ਵਿਚ ਵੱਡਾ ਹਾਦਸਾ ਹੋਇਆ, ਇਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਬਠਿੰਡਾ ਮਾਨਸਾ ਰੋਡ ਨੂੰ 2 ਘੰਟੇ ਲਈ ਜਾਮ ਕੀਤਾ
. . .  about 1 hour ago
ਕੋਟਫੱਤਾ (ਬਠਿੰਡਾ) 21 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਉਗਰਾਹਾਂ ਗਰੁੱਪ ਨੇ ਅਨਾਜ ਮੰਡੀ ਵਿਚ ਬਾਰਦਾਨੇ ਦੀ ਘਾਟ ਅਤੇ ਪਿਛਲੇ 5 ਦਿਨ ਤੋਂ ਕਣਕ ਦੀ ਬੋਲੀ ਲਈ ਇੰਸਪੈਕਟਰ ਦੇ...
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮਾਰਕਫੈੱਡ ਦੇ ਇੰਸਪੈਕਟਰ ਨੂੰ ਬਾਰਦਾਨਾ ਨਾ ਹੋਣ ਕਾਰਨ ਘੇਰਿਆ ਗਿਆ
. . .  about 1 hour ago
ਬਰਨਾਲਾ / ਹੰਡਿਆਇਆ, 21 ਅਪ੍ਰੈਲ (ਗੁਰਜੀਤ ਸਿੰਘ ਖੁੱਡੀ ) - ਹੰਡਿਆਇਆ ਦੇ ਨੇੜਲੇ ਪਿੰਡ ਖੁੱਡੀ ਕਲਾਂ ਦੀ ਅਨਾਜ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂਆਂ ਵਲੋਂ ਮਾਰਕਫੈੱਡ ਦੇ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਦਾਨੇ ਦੀ ਕਮੀ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਬਾਰਦਾਨੇ ਦੀ ਕਮੀ ਕਾਰਨ ਕਿਸਾਨਾਂ ਦੀ ਕਣਕ ਖ਼ਰਾਬ ਮੌਸਮ ਦੌਰਾਨ ਮੰਡੀਆਂ ਵਿਚ ਰੁਲ ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ
. . .  about 2 hours ago
ਅੰਮ੍ਰਿਤਸਰ 21 (ਹਰਮਿੰਦਰ ਸਿੰਘ ) - ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ ,...
ਜ਼ਿਲ੍ਹਾ ਬਰਨਾਲਾ ਵਿਚ ਬਾਰਦਾਨੇ ਦੀ ਘਾਟ ਨੂੰ ਲੈ ਕਿਸਾਨਾਂ ਨੇ ਨੈਸ਼ਨਾਲ ਹਾਈਵੇ ਜਾਮ ਕੀਤਾ
. . .  about 1 hour ago
ਟੱਲੇਵਾਲ, 21 ਅਪ੍ਰੈਲ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਵਿੱਖੇ ਭਾਕਿਯੂ ਉਗਰਾਹਾਂ ਦੀ ਅਗਵਾਈ ਵਿਚ ਬਾਰਦਾਨੇ ਦੀ ਘਾਟ...
ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ - ਰਾਜ ਸਰਕਾਰਾਂ ਲਈ 400 ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਲਈ 600 ਰੁਪਏ
. . .  about 2 hours ago
ਵੀਂ ਦਿੱਲੀ , 21 ਅਪ੍ਰੈਲ - ਭਾਰਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਐਸ.ਆਈ.ਆਈ. ਨੇ ਕੋਵੀਸ਼ਿਲਡ ਟੀਕੇ ਦੀਆਂ ਕੀਮਤਾਂ ਦਾ ਐਲਾਨ ਕੀਤਾ ਹੈ - ਰਾਜ ਸਰਕਾਰਾਂ ਲਈ 400 ਰੁਪਏ ...
ਬਾਰਦਾਨੇ ਦੀ ਕਮੀ ਸਦਕਾ ਕਿਸਾਨ ਜਥੇਬੰਦੀ ਵਲੋਂ ਬਾਘਾ ਪੁਰਾਣਾ ਮੁੱਖ ਖ਼ਰੀਦ ਕੇਂਦਰ ਅੱਗੇ ਰੋਡ ਜਾਮ
. . .  about 2 hours ago
ਬਾਘਾ ਪੁਰਾਣਾ, 21 ਅਪ੍ਰੈਲ (ਬਲਰਾਜ ਸਿੰਗਲਾ) - ਹਾੜ੍ਹੀ ਰੁੱਤ ਦੀ ਮੁੱਖ ਫ਼ਸਲ ਕਣਕ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਦੇ ਪ੍ਰਬੰਧ ਬਿਲਕੁਲ ਲੜਖੜਾ ਚੁੱਕੇ ਹਨ, ਬਾਘਾ ਪੁਰਾਣਾ ਦੇ ਮੁੱਖ ਖ਼ਰੀਦ ਕੇਂਦਰ ...
ਸਕੂਲ ਛੱਡਣ ਦੇ ਸਰਟੀਫਿਕੇਟ ਦੀ ਹੁਣ ਜ਼ਰੂਰਤ ਨਹੀ, ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਹੁਕਮ
. . .  about 3 hours ago
ਚੰਡੀਗੜ੍ਹ , 21 ਅਪ੍ਰੈਲ - ਪੰਜਾਬ ਸਰਕਾਰ ਨੇ 92 ਸਾਲ ਬਾਅਦ ਵਾਪਸ ਲਏ ਸਕੂਲ ਛੱਡਣ ਸਰਟੀਫਿਕੇਟ ਦੇ ਹੁਕਮ , ਹੁਣ ਜੇਕਰ ਬੱਚਾ ਇਕ ਪ੍ਰਾਈਵੇਟ/ਸਰਕਾਰੀ ਸਕੂਲ ਤੋਂ ਹੱਟ ਕੇ ਕਿਸੇ ਵੀ...
ਅਦਾਕਾਰ ਚਿਰੰਜੀਵੀ ਦਾ ਐਲਾਨ - ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ ਮੁਫ਼ਤ ਕੋਵਿਡ -19 ਟੀਕਾਕਰਨ
. . .  about 4 hours ago
ਚੇਨਈ, 21 ਅਪ੍ਰੈਲ - ਚਿਰੰਜੀਵੀ ਦੀ ਅਗਵਾਈ ਵਾਲੀ ਕੋਰੋਨਾ ਕਰਿਸਿਸ ਚੈਰੀਟੀ (ਸੀ.ਸੀ.ਸੀ.) ਨੇ ਐਲਾਨ ਕੀਤਾ ਹੈ ਕਿ, ਉਹ ਅਪੋਲੋ 247 ਦੇ ਸਹਿਯੋਗ ਨਾਲ ਸਿਨੇਮਾ ਕਰਮਚਾਰੀਆਂ ਤੇ ਪੱਤਰਕਾਰਾਂ ਨੂੰ...
ਯੂਕੇ ਜਾਣ ਵਾਲੀਆਂ ਉਡਾਣਾਂ 24 ਤੋਂ 30 ਅਪ੍ਰੈਲ 2021 ਤੱਕ ਰੱਦ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਜਿਹੜੇ ਯਾਤਰੀ ਭਾਰਤ ਅਤੇ ਬ੍ਰਿਟੇਨ ਦੇ ਵਿਚਕਾਰ ਯਾਤਰਾ ਕਰਨ ਜਾ ਰਹੇ ਸਨ, ਉਹ ਨੋਟ ਕਰ ਸਕਦੇ ਹਨ ਕਿ ਯੂ. ਕੇ. ਦੁਆਰਾ ਐਲਾਨੀਆਂ ਤਾਜ਼ਾ ਪਾਬੰਦੀਆਂ ਦੇ ਮੱਦੇਨਜ਼ਰ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,95,041 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਨਵੀਂ ਦਿਲੀ, 21 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,95,041 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਦਰਦਨਾਕ ਸੜਕ ਹਾਦਸੇ 'ਚ ਐਕਟਿਵਾ ਸਵਾਰ ਇਕ ਵਿਅਕਤੀ ਦੀ ਮੌਤ
. . .  about 5 hours ago
ਮਾਨਾਂਵਾਲਾ, 21 ਅਪ੍ਰੈਲ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ ਜੀ.ਟੀ. ਰੋਡ ਦੋਬੁਰਜੀ ਤੋਂ ਵੱਲਾ ਬਾਈਪਾਸ 'ਤੇ ਗਾਰਡਨ ਇਨਕਲੇਵ ਕਲੋਨੀ ਨੇੜੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ...
ਜਾਰਜ ਫਲਾਇਡ ਮੌਤ ਮਾਮਲੇ ਵਿਚ ਗੋਰਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ
. . .  about 5 hours ago
ਮਿਨੀਆਪੋਲਿਸ, 21 ਅਪ੍ਰੈਲ - ਅਮਰੀਕਾ ਵਿਚ ਬੀਤੇ ਸਾਲ ਗੋਰੇ ਪੁਲਿਸ ਅਧਿਕਾਰੀ ਹੱਥੋਂ ਅਫ਼ਰੀਕੀ ਮੂਲ ਦੇ ਅਮਰੀਕੀ ਜਾਰਜ ਫਲਾਇਡ ਦੀ ਹੱਤਿਆ ਦੇ ਮਾਮਲੇ ਵਿਚ ਗੋਰੇ ਪੁਲਿਸ ਅਧਿਕਾਰੀ ਡੈਰੇਕ ਚਾਵਿਨ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਗੋਰੇ ਪੁਲਿਸ ਅਧਿਕਾਰੀ 'ਤੇ ਦੋਸ਼ ਹੈ ਕਿ ਉਸ ਨੇ 46 ਸਾਲਾ ਫਲਾਇਡ...
ਡਾਕਟਰ ਸੰਜੀਵ ਖੋਸਲਾ ਨੇ ਸੰਭਾਲਿਆ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਦਾ ਅਹੁਦਾ
. . .  about 6 hours ago
ਪਠਾਨਕੋਟ, 21 ਅਪ੍ਰੈਲ (ਸੰਧੂ) - ਵਧੀਕ ਮੁੱਖ ਸਕੱਤਰ ਪਸ਼ੂ ਪਾਲਨ ਵਿਭਾਗ ਪੰਜਾਬ ਵਿਜੇ ਕੁਮਾਰ ਜੰਜੂਵਾ ਆਈ.ਏ.ਐਸ. ਨੇ ਇਕ ਹੁਕਮ ਜਾਰੀ ਕਰਕੇ ਡਾਕਟਰ ਸੰਜੀਵ ਕੁਮਾਰ ਖੋਸਲਾ ਨੂੰ ਪਸ਼ੂ ਪਾਲਨ ਵਿਭਾਗ ਦਾ ਡਾਇਰੈਕਟਰ ਨਿਯੁਕਤ...
ਭਾਰਤੀ ਅਮਰੀਕੀ ਕਾਂਗਰਸੀ ਨੇ ਅਮਰੀਕਾ ਵਿਚ ਸਿੱਖਾਂ ਖਿਲਾਫ ਨਫ਼ਰਤੀ ਜੁਰਮ 'ਚ ਹੋਏ ਵਾਧੇ ਨੂੰ ਪ੍ਰੇਸ਼ਾਨਕੁਨ ਦੱਸਿਆ
. . .  about 6 hours ago
ਵਾਸ਼ਿੰਗਟਨ, 21 ਅਪ੍ਰੈਲ - ਅਮਰੀਕਾ ਦੇ ਸੂਬੇ ਇਲੀਨਾਇਸ ਤੋਂ ਭਾਰਤੀ ਅਮਰੀਕੀ ਕਾਂਗਰਸੀ (ਸਦਨ ਵਿਚ ਨੁਮਾਇੰਦੇ) ਰਾਜਾ ਕ੍ਰਿਸ਼ਨਾਮੂਰਥੀ ਨੇ...
ਕਰਨਾਟਕ ਵਿਚ 4 ਮਈ ਤੱਕ ਰਾਤ ਦੇ ਕਰਫ਼ਿਊ ਦਾ ਐਲਾਨ
. . .  about 7 hours ago
ਨਵੀਂ ਦਿੱਲੀ, 21 ਅਪ੍ਰੈਲ - ਦੇਸ਼ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਕਈ ਰਾਜਾਂ ਵਿਚ ਨਾਈਟ ਕਰਫ਼ਿਊ ਤੇ ਹਫ਼ਤਾਵਾਰ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ...
ਅੱਜ ਦਾ ਵਿਚਾਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਸੰਪਾਦਕੀ

ਲਗਾਤਾਰ ਵਧਦੀ ਮਹਿੰਗਾਈ ਤਤਕਾਲ ਰਾਹਤ ਦੀ ਜ਼ਰੂਰਤ

ਮਹਿੰਗਾਈ ਇਕ ਵਾਰ ਫਿਰ ਬੇਲਗਾਮ ਹੋਣ ਲੱਗੀ ਹੈ। ਹਰੇਕ ਵਸਤੂ ਅਤੇ ਪਦਾਰਥ ਦੀਆਂ ਕੀਮਤਾਂ ਵਧਣ ਲੱਗੀਆਂ ਹਨ, ਖ਼ਾਸ ਤੌਰ 'ਤੇ ਖਾਧ ਪਦਾਰਥਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਰਸੋਈ ਗੈਸ ਦੀਆਂ ਕੀਮਤਾਂ ਪਿਛਲੇ ਸਮੇਂ ਵਿਚ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦਾ ਰੋਜ਼ਨਾਮਚਾ-3-ਕਿਸਾਨ ਅੰਦੋਲਨ ਨੂੰ ਸਮਝਣ ਤੋਂ ਅਸਮਰੱਥ ਰਹੀ ਭਾਜਪਾ

ਪੰਜਾਬ ਵਿਚ ਸਥਾਨਕ ਚੋਣਾਂ ਦੇ ਨਤੀਜੇ ਆ ਗਏ ਹਨ। ਜਿਵੇਂ ਕਿ ਪਹਿਲਾਂ ਹੀ ਲੱਗ ਰਿਹਾ ਸੀ, ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਜੋ ਵੀ ਰਾਜਨੀਤੀ ਬਚ ਗਈ ਸੀ, ਉਹ ਪੂਰੀ ਤਰ੍ਹਾਂ ਸਿਫ਼ਰ ਹੋ ਗਈ ਹੈ। ਭਾਜਪਾ ਨੂੰ ਪੰਜਾਬ ਦੀ ਰਾਜਨੀਤੀ ਵਿਚ ਆਪਣੀ ...

ਪੂਰੀ ਖ਼ਬਰ »

ਪਗੜੀ ਸੰਭਾਲ ਜੱਟਾ ਲਹਿਰ ਦਾ ਬਾਨੀ ਅਜੀਤ ਸਿੰਘ

ਜਨਮ ਦਿਨ 'ਤੇ ਵਿਸ਼ੇਸ਼ ਪ੍ਰਸਿੱਧ ਕ੍ਰਾਂਤੀਕਾਰੀ ਸ: ਅਜੀਤ ਸਿੰਘ 'ਪਗੜੀ ਸੰਭਾਲ ਜੱਟਾ ਲਹਿਰ' ਦੇ ਬਾਨੀ ਸਨ। ਉਨ੍ਹਾਂ ਦਾ ਜਨਮ 23 ਫਰਵਰੀ, 1881 ਨੂੰ ਪਿੰਡ ਖਟਕੜ ਕਲਾਂ, ਜ਼ਿਲ੍ਹਾ ਨਵਾਂਸ਼ਹਿਰ ਵਿਚ ਪਿਤਾ ਸਰਦਾਰ ਅਰਜਨ ਸਿੰਘ ਅਤੇ ਮਾਤਾ ਜੈ ਕੌਰ ਦੇ ਘਰ ਹੋਇਆ। ਪੜ੍ਹਾਈ ਉਨ੍ਹਾਂ ...

ਪੂਰੀ ਖ਼ਬਰ »

ਰਾਸ਼ਟਰਪਤੀ ਜੋ ਬਾਈਡਨ ਦੀ ਟੀਮ ਵਿਚ ਭਾਰਤੀ ਮੂਲ ਦੇ ਲੋਕਾਂ ਨੂੰ ਮਿਲੀ ਵਿਸ਼ੇਸ਼ ਅਹਿਮੀਅਤ

ਭਾਰਤੀ ਉਦਮੀ ਮਿਹਨਤੀ, ਦ੍ਰਿੜ੍ਹ ਇਰਾਦੇ ਵਾਲੇ, ਕੰਮ ਦੇ ਕਰਿੰਦੇ, ਭਰੋਸੇਯੋਗ ਅਤੇ ਜਿਹੜਾ ਨਿਸ਼ਾਨਾ ਨਿਸਚਿਤ ਕਰ ਲੈਣ, ਉਸ ਨੂੰ ਪ੍ਰਾਪਤ ਕਰਕੇ ਹੀ ਦਮ ਲੈਂਦੇ ਹਨ। ਸੰਸਾਰ ਦਾ ਕੋਈ ਅਜਿਹਾ ਖਿੱਤਾ ਨਹੀਂ ਜਿਥੇ ਉਨ੍ਹਾਂ ਨੇ ਜਾ ਕੇ ਨਵੀਆਂ ਪਿਰਤਾਂ ਨਾ ਪਾਈਆਂ ਹੋਣ। ਟਰਾਂਸਪੋਰਟ, ਸਿਹਤ, ਹੋਟਲ, ਆਈ. ਟੀ., ਮੈਨੇਜਮੈਂਟ ਖੇਤਰ ਵਿਚ ਤਾਂ ਭਾਰਤੀ ਮੂਲ ਦੇ ਨਿਵਾਸੀਆਂ ਨੇ ਆਪਣਾ ਨਾਂਅ ਕਮਾਇਆ ਹੀ ਹੈ, ਇਸ ਤੋਂ ਇਲਾਵਾ ਸਾਇੰਸ, ਗੈਸ ਸਟੇਸ਼ਨ ਅਤੇ ਸਿਆਸਤ ਵਿਚ ਵੀ ਮੱਲਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਅਮਰੀਕਾ ਵਿਚ ਸਭ ਤੋਂ ਪਹਿਲਾਂ ਭਾਰਤੀ ਮੂਲ ਦਾ ਪੰਜਾਬੀ ਅਮਰੀਕਨ ਦਲੀਪ ਸਿੰਘ ਸੌਂਧ 3 ਜਨਵਰੀ, 1957 ਨੂੰ ਪ੍ਰਤੀਨਿਧੀ ਸਭਾ ਦਾ ਮੈਂਬਰ ਬਣਿਆ ਸੀ। ਉਨ੍ਹਾਂ ਤੋਂ ਬਾਅਦ ਤਾਂ ਫਿਰ ਹੋਰ ਬਹੁਤ ਸਾਰੇ ਖੇਤਰਾਂ ਜਿਵੇਂ ਸਥਾਨਕ ਸੰਸਥਾਵਾਂ, ਵਿਧਾਨ ਸਭਾਵਾਂ, ਰਾਜਾਂ ਦੇ ਰਾਜਪਾਲ, ਮੇਅਰ ਆਦਿ ਲਗਪਗ ਹਰ ਰਾਜ ਵਿਚ ਬਣਨ ਲੱਗ ਪਏ।
3 ਨਵੰਬਰ, 2019 ਨੂੰ ਅਮਰੀਕਾ ਵਿਚ ਹੋਈਆਂ ਚੋਣਾਂ ਵਿਚ ਭਾਰਤੀ ਮੂਲ ਦੀ ਅਮਰੀਕਨ ਕਮਲਾ ਦੇਵੀ ਹੈਰਿਸ, ਉਪ ਰਾਸ਼ਟਰਪਤੀ ਦੀ ਚੋਣ ਜਿੱਤ ਗਏ ਹਨ। ਇਸ ਤੋਂ ਇਲਾਵਾ ਸੈਨੇਟ ਅਤੇ ਪ੍ਰਤੀਨਿਧੀ ਸਭਾ ਲਈ ਭਾਰਤੀ ਮੂਲ ਦੀਆਂ ਦੋ ਇਸਤਰੀਆਂ ਪ੍ਰੋਮਿਲਾ ਜੈਪਾਲ ਅਤੇ ਹੀਰਲ ਤ੍ਰਿਪਨਾਨ ਵੀ ਚੁਣੀਆਂ ਗਈਆਂ ਹਨ। ਜੋ ਬਾਈਡਨ ਨੂੰ ਭਾਰਤ ਦਾ ਹਮਾਇਤੀ ਕਿਹਾ ਜਾਂਦਾ ਹੈ। ਇਸ ਕਰਕੇ ਹੀ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਾਈਡਨ ਦੀ ਟੀਮ ਵਿਚ ਭਾਰਤੀ ਮੂਲ ਦੇ ਅਮਰੀਕਨਾਂ ਦੀ ਬੱਲੇ-ਬੱਲੇ ਹੈ। ਹੁਣ ਤੱਕ ਜੋ ਬਾਈਡਨ ਨੇ ਜਿਹੜੀ ਆਪਣੀ ਟੀਮ ਬਣਾਈ ਹੈ, ਉਸ ਵਿਚ ਮਹੱਤਵਪੂਰਨ ਅਹੁਦਿਆਂ ਉੱਪਰ 20 ਭਾਰਤੀ ਮੂਲ ਦੇ ਅਮਰੀਕਨਾਂ ਨੂੰ ਨਿਯੁਕਤ ਕੀਤਾ ਗਿਆ ਹੈ। ਅਮਰੀਕਾ ਆਜ਼ਾਦ ਖਿਆਲਾਂ ਵਾਲਾ ਮੁਲਕ ਹੈ। ਇਥੇ ਹਰ ਵਿਅਕਤੀ ਨੂੰ ਆਪਣੀ ਮਰਜ਼ੀ ਨਾਲ ਜੀਵਨ ਜਿਊਣ, ਸਿਆਸਤ ਕਰਨ, ਰਹਿਣ-ਸਹਿਣ ਅਤੇ ਧਰਮ ਅਪਣਾਉਣ ਦੀ ਖੁੱਲ੍ਹ ਹੈ, ਪ੍ਰੰਤੂ ਫਿਰ ਵੀ ਜੋ ਬਾਈਡਨ ਨੇ ਇਸ ਗੱਲ ਦਾ ਧਿਆਨ ਰੱਖਿਆ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਆਰ.ਐਸ.ਐਸ. ਨਾਲ ਸਬੰਧਿਤ ਪਿਛੋਕੜ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਅਹੁਦਾ ਨਾ ਦਿੱਤਾ ਜਾਵੇ। ਉਹ ਧਰਮ-ਨਿਰਪੱਖ ਵਿਚਾਰਧਾਰਾ ਦੇ ਮਾਲਕ ਹਨ। ਇਸ ਲਈ ਉਨ੍ਹਾਂ ਅਹੁਦਾ ਸੰਭਾਲਦਿਆਂ ਹੀ 7 ਮੁਸਲਿਮ ਦੇਸ਼ਾਂ ਉੱਪਰ ਵੀਜ਼ੇ ਸਬੰਧੀ ਲੱਗੀ ਪਾਬੰਦੀ ਖ਼ਤਮ ਕਰ ਦਿੱਤੀ ਹੈ। ਇਕ ਹੋਰ ਫ਼ੈਸਲੇ ਵਿਚ ਗ਼ੈਰ-ਕਾਨੂੰਨੀ ਤੌਰ 'ਤੇ ਅਮਰੀਕਾ ਵਿਚ ਰਹਿ ਰਹੇ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਫ਼ੈਸਲਾ ਵੀ ਕੀਤਾ ਹੈ। ਗ਼ੈਰ ਕਾਨੂੰਨੀਆਂ ਵਿਚ ਬਹੁਤੇ ਭਾਰਤੀ ਹਨ।
ਇਸ ਤੋਂ ਪਹਿਲਾਂ ਵੀ ਬਰਾਕ ਓਬਾਮਾ ਨੇ ਆਪਣੀ ਸਰਕਾਰ ਵਿਚ ਕਈ ਭਾਰਤੀ ਮੂਲ ਦੇ ਅਮਰੀਕਨਾਂ ਨੂੰ ਅਹੁਦੇ ਦਿੱਤੇ ਸਨ ਪ੍ਰੰਤੂ ਉਹ ਏਨੀ ਗਿਣਤੀ ਵਿਚ ਨਹੀਂ ਸਨ। ਇਥੋਂ ਤੱਕ ਕਿ ਡੋਨਾਲਡ ਟਰੰਪ ਨੇ ਵੀ ਕੁਝ ਕੁ ਭਾਰਤੀ ਮੂਲ ਦੇ ਅਮਰੀਕਨਾਂ ਨੂੰ ਨਿਯੁਕਤ ਕੀਤਾ ਹੋਇਆ ਸੀ। ਜੋ ਬਾਈਡਨ ਨੇ ਤਾਂ 20 ਭਾਰਤੀ ਮੂਲ ਦੇ ਅਮਰੀਕਨਾਂ ਨੂੰ ਨਿਯੁਕਤ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਜੋ ਬਾਈਡਨ ਦੇ ਇਸ ਫ਼ੈਸਲੇ ਨੇ ਭਾਰਤੀ ਮੂਲ ਅਤੇ ਖਾਸ ਤੌਰ 'ਤੇ ਪ੍ਰਵਾਸੀ ਲੋਕਾਂ ਦੇ ਦਿਲ ਜਿੱਤ ਲਏ ਹਨ। ਜੋ ਬਾਈਡਨ ਨੇ ਪ੍ਰਵਾਸੀ ਵੋਟਰਾਂ ਦੀਆਂ ਵੋਟਾਂ ਦੀ ਆਸ ਨਾਲ ਉਪ ਰਾਸ਼ਟਰਪਤੀ ਲਈ ਕਮਲਾ ਦੇਵੀ ਹੈਰਿਸ ਦੀ ਚੋਣ ਕੀਤੀ ਸੀ। ਜੋ ਬਾਈਡਨ ਦਾ ਕਮਲਾ ਹੈਰਿਸ ਦੀ ਚੋਣ ਕਰਨਾ ਸਿਆਸੀ ਮਾਸਟਰ ਸਟਰੋਕ ਸੀ ਕਿਉਂਕਿ ਉਸ ਸਮੇਂ ਸਿਆਹਫਾਮ ਲੋਕਾਂ ਉੱਪਰ ਹੋਈਆਂ ਜ਼ਿਆਦਤੀਆਂ ਵਿਰੁੱਧ ਅੰਦੋਲਨ ਚਲ ਰਿਹਾ ਸੀ, ਇਸ ਕਰਕੇ ਡੋਨਾਲਡ ਟਰੰਪ ਸਰਕਾਰ ਵਿਰੁੱਧ ਲਹਿਰ ਚੱਲ ਰਹੀ ਸੀ। ਜਿਹੜੇ ਭਾਰਤੀ ਮੂਲ ਦੇ ਅਮਰੀਕਨ ਵਾਈਟ ਹਾਊਸ ਵਿਚ ਅਹਿਮ ਅਹੁਦਿਆਂ 'ਤੇ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਵਿਚ ਨੀਰਾ ਟੰਡਨ ਨੂੰ ਬਾਈਡਨ ਪ੍ਰਸ਼ਾਸਨ ਵਿਚ ਵਾਈਟ ਹਾਊਸ ਦਫ਼ਤਰ ਦੇ ਪ੍ਰਬੰਧਨ ਅਤੇ ਬਜਟ ਨਿਰਦੇਸ਼ਕ ਵਜੋਂ ਨਿਯੁਕਤ ਕਰਕੇ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਗਈ ਹੈ। ਇੰਜ ਪਹਿਲੀ ਵਾਰ ਹੋਇਆ ਹੈ ਕਿ ਬਜਟ ਦੇ ਮੁਖੀ ਅਤੇ ਮੈਨੇਜਮੈਂਟ ਲਈ ਕਿਸੇ ਭਾਰਤੀ ਮੂਲ ਦੇ ਅਮਰੀਕਨ ਨੂੰ ਨਿਯੁਕਤ ਕੀਤਾ ਗਿਆ ਹੈ। ਡਾ: ਵਿਵੇਕ ਮੂਰਤੀ ਨੂੰ ਵੀ ਅਮਰੀਕੀ ਸਰਜਨ ਜਨਰਲ ਨਿਯੁਕਤ ਕੀਤਾ ਹੈ। ਉਹ ਕੋਵਿਡ-19 ਦੇ ਉਪਾਵਾਂ ਦੀ ਨਿਗਰਾਨੀ ਕਰਨ ਵਾਲੀ ਟਾਸਕ ਫੋਰਸ ਦੇ ਕੋ-ਚੇਅਰਮੈਨ ਹੋਣਗੇ। ਡਾ: ਵਿਵੇਕ ਮੂਰਤੀ ਬਰਾਕ ਓਬਾਮਾ ਦੀ ਸਰਕਾਰ ਵਿਚ ਵੀ ਸਰਜਨ ਜਨਰਲ ਸਨ। ਉਹ ਭਾਰਤ ਦੇ ਕਰਨਾਟਕ ਰਾਜ ਦੇ ਪਿਛੋਕੜ ਵਾਲੇ ਹਨ। ਵਨੀਤਾ ਗੁਪਤਾ ਨੂੰ ਕਾਨੂੰਨ ਮੰਤਰਾਲੇ ਵਿਚ ਐਸੋਸੀਏਟ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ। ਉਹ ਸਿਵਲ ਹੱਕਾਂ ਦੇ ਵਕੀਲ ਦੇ ਤੌਰ 'ਤੇ ਕੰਮ ਕਰਦੇ ਂਸਨ। ਇਸ ਖੇਤਰ ਵਿਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। ਊਜਰਾ ਗੋਇਆ ਵਿਦੇਸ਼ ਸੇਵਾ ਦੇ ਸਾਬਕਾ ਅਧਿਕਾਰੀ ਹਨ, ਜਿਨ੍ਹਾਂ ਨੇ ਡੋਨਾਲਡ ਟਰੰਪ ਸਰਕਾਰ ਦੀਆਂ ਨਸਲੀ ਵਿਤਕਰੇ ਅਤੇ ਲਿੰਗ ਭੇਦ ਭਾਵ ਦੀਆਂ ਨੀਤੀਆਂ ਦੇ ਵਿਰੋਧ ਵਿਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਉਨ੍ਹਾਂ ਨੂੰ ਗ਼ੈਰ ਫ਼ੌਜੀ ਸੁਰੱਖਿਆ, ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਿਦੇਸ਼ ਮੰਤਰੀ ਬਣਾਇਆ ਗਿਆ ਹੈ। ਮਾਲਾ ਅਡੀਗਾ ਨੂੰ ਪ੍ਰਥਮ ਮਹਿਲਾ ਡਾ: ਜਿਲ ਬਾਈਡਨ ਦੀ ਨੀਤੀ ਨਿਰਦੇਸ਼ਕ ਬਣਾਇਆ ਗਿਆ ਹੈ। ਗਰਿਮਾ ਵਰਮਾ ਨੂੰ ਪ੍ਰਥਮ ਮਹਿਲਾ ਦੇ ਦਫ਼ਤਰ ਵਿਚ ਡਿਜੀਟਲ ਡਾਇਰੈਕਟਰ ਲਗਾਇਆ ਗਿਆ ਹੈ। ਉਨ੍ਹਾਂ ਦਾ ਇਸ ਖੇਤਰ ਦਾ ਕਾਫੀ ਲੰਬਾ ਤਜਰਬਾ ਹੈ। ਉਹ ਮਨੋਰੰਜਨ ਸਪੇਸ ਵਿਚ ਪੈਰਾ ਮਾਊਂਟ ਪਿਕਚਰਜ਼, ਵਾਲਟ ਡਿਜ਼ਨੀ ਕੰਪਨੀ ਅਤੇ ਏ. ਬੀ. ਸੀ. ਨੈੱਟਵਰਕ ਵਿਚ ਕੰਮ ਕਰਦੇ ਰਹੇ ਹਨ। ਸਬਰੀਨਾ ਸਿੰਘ ਨੂੰ ਪ੍ਰਥਮ ਮਹਿਲਾ ਦੀ ਉਪ ਮੰਤਰੀ ਪ੍ਰੈਸ ਨਿਯੁਕਤ ਕੀਤਾ ਗਿਆ ਹੈ। ਉਹ ਜੋ ਬਾਈਡਨ ਤੇ ਕਮਲਾ ਹੈਰਿਸ ਦੀ ਚੋਣ ਮੁਹਿੰਮ ਵਿਚ ਪ੍ਰੈੱਸ ਸਕੱਤਰ ਰਹੇ ਹਨ। ਸਬਰੀਨਾ ਸਿੰਘ ਪਹਿਲੀ ਭਾਰਤੀ ਹੈ, ਜਿਨ੍ਹਾਂ ਨੂੰ ਇਸ ਅਹੁਦੇ 'ਤੇ ਲਗਾਇਆ ਗਿਆ ਹੈ। ਅਇਸ਼ਾ ਸ਼ਾਹ ਨੂੰ ਪਾਰਟਨਰਸ਼ਿਪ ਮੈਨੇਜਰ ਅਤੇ ਆਫਿਸ ਆਫ ਡਿਜੀਟਲ ਰਣਨੀਤੀ ਦਾ ਕੰਮ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਸਮੀਰਾ ਫਾਜ਼ਲੀ ਨੂੰ ਵੀ ਨਿਯੁਕਤ ਕੀਤਾ ਗਿਆ ਹੈ। ਇੰਜ ਵੀ ਪਹਿਲੀ ਵਾਰ ਹੋਇਆ ਹੈ ਕਿ ਕਸ਼ਮੀਰ ਦੀਆਂ ਦੋ ਇਸਤਰੀਆਂ ਨੂੰ ਵਾਈਟ ਹਾਊਸ ਵਿਚ ਨਿਯੁਕਤ ਕੀਤਾ ਗਿਆ ਹੈ। ਵਿਦੁਰ ਸ਼ਰਮਾ ਜੋ ਬਰਾਕ ਓਬਾਮਾ ਸਰਕਾਰ ਵਿਚ ਹੈਲਥ ਪਾਲਿਸੀ ਅਡਵਾਈਜ਼ਰ ਆਨ ਘਰੇਲੂ ਨੀਤੀ ਕੌਂਸਲ ਸਨ, ਉਨ੍ਹਾਂ ਨੂੰ ਹੁਣ ਟੈਸਟਿੰਗ ਫਾਰ ਵਾਈਟ ਹਾਊਸ ਕੋਵਿਡ-19 ਰਿਸਪੌਂਸ ਟੀਮ ਵਿਚ ਰੱਖਿਆ ਗਿਆ ਹੈ। ਉਨ੍ਹਾਂ ਦੇ ਪਿਤਾ ਕਮਲ ਸ਼ਰਮਾ ਵੀ ਆਈ ਟੀ ਮਾਹਿਰ ਹਨ ਅਤੇ ਉੱਤਰ ਪ੍ਰਦੇਸ਼ ਦੇ ਮਥਰਾ ਦੇ ਪਿਛੋਕੜ ਵਾਲੇ ਹਨ। ਉਹ ਅੱਜਕਲ੍ਹ੍ਹ ਮੈਨੀਟੋਬਾ ਵਿਖੇ ਰਹਿ ਰਹੇ ਹਨ। ਵਿਦੁਰ ਸ਼ਰਮਾ ਦੀ ਮਾਤਾ ਦਾ ਪਿਛੋਕੜ ਪੰਜਾਬ ਦੇ ਮਾਹਿਲਪੁਰ ਇਲਾਕੇ ਦਾ ਹੈ। ਸੁਮੋਨਾਗੁਹਾ ਜੋ ਕਿ ਜੋ ਬਾਈਡਨ ਅਤੇ ਕਮਲਾ ਹੈਰਿਸ ਦੀ ਚੋਣ ਕੰਪੇਨ ਮੁਹਿੰਮ ਵਿਚ ਸਾਊਥ ਏਸ਼ੀਆ ਦੇ ਕੋ ਚੇਅਰਪਰਸਨ ਸਨ, ਹੁਣ ਉਨ੍ਹਾਂ ਨੂੰ ਸਾਊਥ ਏਸ਼ੀਆ ਦੇ ਵਿਦੇਸ਼ੀ ਪਾਲਿਸੀ ਵਰਕਿੰਗ ਗਰੁਪ ਦੇ ਡਾਇਰੈਕਟਰ ਬਣਾਇਆ ਗਿਆ ਹੈ। ਵਿਨੈ ਰੈਡੀ ਵੀ ਚੋਣ ਸਮੇਂ ਦੋਹਾਂ ਦੇ ਸੀਨੀਅਰ ਅਡਵਾਈਜ਼ਰ ਅਤੇ ਸਪੀਚ ਰਾਈਟਰ ਸਨ। ਉਨ੍ਹਾਂ ਨੂੰ ਸਪੀਚ ਰਾਈਟਰ ਬਣਾਇਆ ਗਿਆ ਹੈ। ਸੋਨੀਆ ਅਗਰਵਾਲ ਨੂੰ ਵਾਈਟ ਹਾਊਸ ਦੇ ਡੋਮੈਸਟਿਕ ਕਲਾਈਮੇਟ ਪਾਲਿਸੀ ਦਫ਼ਤਰ ਵਿਚ ਸੀਨੀਅਰ ਅਡਵਾਈਜ਼ਰ ਫਾਰ ਕਲਾਈਮੇਟ ਪਾਲਿਸੀ ਐਂਡ ਇਨੋਵੇਸ਼ਨ ਲਗਾਇਆ ਗਿਆ ਹੈ। ਗੌਤਮ ਰਾਘਵਨ ਨੂੰ ਪ੍ਰੈਜ਼ੀਡੈਂਟ ਦੇ ਪਰਸਨਲ ਦਫ਼ਤਰ ਵਿਚ ਡਿਪਟੀ ਡਾਇਰੈਕਟਰ ਲਗਾਇਆ ਗਿਆ ਹੈ। ਵੇਦਾਂਤ ਪਟੇਲ ਨੂੰ ਪ੍ਰੈਜ਼ੀਡੈਂਟ ਦੇ ਅਸਿਸਟੈਂਟ ਪ੍ਰੈੱਸ ਸਕੱਤਰ ਲਗਾਇਆ ਗਿਆ ਹੈ। ਨੇਹਾ ਗੁਪਤਾ ਨੂੰ ਵਾਈਟ ਹਾਊਸ ਵਿਚ ਐਸੋਸੀਏਟ ਕੌਂਸਲ ਲਗਾਇਆ ਗਿਆ ਹੈ, ਜੋ ਕਿ ਚੋਣ ਸਮੇਂ ਜਨਰਲ ਕੌਂਸਲ ਦੇ ਦਫ਼ਤਰ ਵਿਚ ਅਟਾਰਨੀ ਸਨ। ਸ਼ਾਂਤੀ ਕਲਾਥਿਲ ਨੂੰ ਨੈਸ਼ਨਲ ਸਕਿਉਰਿਟੀ ਕੌਂਸਲ ਵਿਚ ਕੋਆਰਡਨੇਟਰ ਫਾਰ ਡੈਮੋਕਰੇਸੀ ਐਂਡ ਹਿਊਮਨ ਰਾਈਟਸ ਨਿਯੁਕਤ ਕੀਤਾ ਗਿਆ ਹੈ। ਤਰੁਨ ਛਾਬੜਾ ਨੂੰ ਸੀਨੀਅਰ ਡਾਇਰੈਕਟਰ ਫਾਰ ਟੈਕਨਾਲੋਜੀ ਐਂਡ ਨੈਸ਼ਨਲ ਸਕਿਉਰਿਟੀ ਨਿਯੁਕਤ ਕੀਤਾ ਗਿਆ ਹੈ। ਰੀਮਾ ਸ਼ਾਹ ਨੂੰ ਵਾਈਟ ਹਾਊਸ ਦਫ਼ਤਰ ਵਿਚ ਡਿਪਟੀ ਐਸੋਸੀਏਟ ਕੌਂਸਲ ਨਿਯੁਕਤ ਕੀਤਾ ਹੈ, ਇਸ ਤੋਂ ਪਹਿਲਾਂ ਉਹ ਜੋ ਬਾਈਡਨ ਅਤੇ ਕਮਲਾ ਹੈਰਿਸ ਦੀ ਚੋਣ ਵਿਚ ਡਿਬੇਟ ਤਿਆਰ ਕਰਨ ਵਾਲੀ ਟੀਮ ਦੇ ਮੈਂਬਰ ਸਨ।

-ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋ: 94178-13072

ਖ਼ਬਰ ਸ਼ੇਅਰ ਕਰੋ

 Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX