ਤਾਜਾ ਖ਼ਬਰਾਂ


ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ
. . .  1 day ago
ਅਜਨਾਲਾ 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਸ. ਅਜਨਾਲਾ ਦੇ ਵੱਡੇ ਭਰਾ ਮੇਜਰ ...
ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਟਰਾਲੇ ਦੀ ਟੱਕਰ ਨਾਲ 1 ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜਲਾਲਾਬਾਦ,16 ਮਈ( ਜਤਿੰਦਰ ਪਾਲ ਸਿੰਘ )- ਜਲਾਲਾਬਾਦ ਫਿਰੋਜ਼ਪੁਰ ਰੋਡ ‘ਤੇ ਪਿੰਡ ਜੀਵਾਂ ਅਰਾਈ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਦੂਜਾ...
ਮਾਨਸਾ ਜ਼ਿਲੇ੍ ’ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ ਅੱਜ ਇੱਥੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ,ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ । 583 ਪੀੜਤ ਸਿਹਤਯਾਬ ...
ਆਂਧਰਾ ਪ੍ਰਦੇਸ਼ ਵਿਚ ਅੰਤਿਮ ਸਸਕਾਰ ਲਈ ਮਿਲਣਗੇ 15 ਹਜ਼ਾਰ ਰੁਪਏ
. . .  1 day ago
ਹੈਦਰਾਬਾਦ, 16 ਮਈ - ਆਂਧਰਾ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 15,000 ਰੁਪਏ ਅਦਾ ਕਰਨ ਦੀ ਇਜਾਜ਼ਤ ...
ਨਵੀਂ ਦਿੱਲੀ: ਕੋਰੋਨਾ ਕਰਫ਼ਿਊ 'ਚ ਵਾਧੇ ਦੇ ਕਾਰਨ ਅਗਲੇ ਹੁਕਮਾਂ ਤਕ ਮੈਟਰੋ ਬੰਦ
. . .  1 day ago
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਹੁਣ ਮੰਗਲਵਾਰ ਨੂੰ ਹੋਵੇਗਾ
. . .  1 day ago
ਅੰਮ੍ਰਿਤਸਰ ,16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ...
ਗੁਰਦੁਆਰਾ ਨਾਨਕੀਆਣਾ ਸਾਹਿਬ ਵਿਖੇ ਜਲਦ ਚਾਲੂ ਹੋਵੇਗਾ ਕੋਰੋਨਾ ਸੰਭਾਲ ਕੇਂਦਰ-ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 16 ਮਈ (ਵਿਨੋਦ, ਸ.ਸ. ਖੰਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...
ਹਰੇਕ ਬੀ.ਪੀ.ਐਲ. ਪਰਿਵਾਰ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਰਾਸ਼ਨ
. . .  1 day ago
ਬਾਹਰਲੇ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਹਰ ਤਰ੍ਹਾਂ ਦੀ ਮਦਦ ਕਰਾਂਗੇ
. . .  1 day ago
ਕੋਰੋਨਾ ਹੈਲਪਲਾਈਨ 'ਤੇ ਫੋਨ ਕਰਨ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਖਾਣਾ
. . .  1 day ago
ਕੋਰੋਨਾ ਮਰੀਜ਼ਾਂ ਨਾਲ ਠੱਗੀ ਮਾਰਨ ਵਾਲੇ ਹਸਪਤਾਲਾਂ ਨੂੰ ਬੰਦ ਕਰਾਂਗੇ-ਕੈਪਟਨ ਅਮਰਿੰਦਰ ਸਿੰਘ
. . .  1 day ago
ਕਿਰਪਾ ਕਰਕੇ ਸਰਕਾਰ ਦੀਆਂ ਹਦਾਇਤਾਂ ਦਾ ਕਰੋ ਪਾਲਨ
. . .  1 day ago
ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਨਿਵੇਕਲੇ ਪੇਂਡੂ ਕੋਵਿਡ ਫ਼ਤਿਹ ਪ੍ਰੋਗਰਾਮ ਦਾ ਐਲਾਨ
. . .  1 day ago
ਵਪਾਰੀਆਂ ਦੇ ਸਹਿਯੋਗ ਸਦਕਾ ਪੰਜਾਬ ਵਿਚ ਆਕਸੀਜਨ ਵਧੀ
. . .  1 day ago
ਪੰਜਾਬ ਨੂੰ ਕੋਰੋਨਾ ਤੋਂ ਬਚਾਉਣ ਲਈ ਹਦਾਇਤਾਂ ਦੀ ਪਾਲਣਾ ਜ਼ਰੂਰ ਕਰੋ - ਕੈਪਟਨ ਅਮਰਿੰਦਰ ਸਿੰਘ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ, 19 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ’ਤੇ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਕੋਰੋਨਾ ਕਾਰਨ 19 ਹੋਰ ...
ਪਠਾਨਕੋਟ ਵਿਚ ਕੋਰੋਨਾ ਦੇ 330 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ , 16 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ , ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਠਾਨਕੋਟ ਵਿਚ ...
ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ
. . .  1 day ago
ਹੁਸ਼ਿਆਰਪੁਰ, 16 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 339 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23643 ਅਤੇ 5 ਮਰੀਜ਼ਾਂ ਦੀ ਮੌਤ ਹੋਣ ...
ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਬੈਂਸ ਅਤੇ ਗੋਸ਼ਾ ਸਮੇਤ 60 ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ ,16 ਮਈ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਜਨਤਾ ਨਗਰ ਵਿਚ ਅੱਜ ਸਵੇਰੇ ਲੋਕ ਇਨਸਾਫ ਪਾਰਟੀ ਅਤੇ ਅਕਾਲੀ ਆਗੂਆਂ ਵਿਚਾਲੇ ਕਰਫਿਊ ਦੌਰਾਨ ਹੋਈ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਕਰਫਿਊ ਦੀ ਉਲੰਘਣਾ ...
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਬਠਿੰਡਾ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਭੇਜੇ 50 ਕੰਸਟ੍ਰੇਟਰ
. . .  1 day ago
ਬਠਿੰਡਾ , 16 ਮਈ {ਨਾਇਬ ਸਿੱਧੂ}- ਬੀਬਾ ਹਰਸਿਮਰਤ ਕੌਰ ਬਾਦਲ ਨੇ ਕੋਰੋਨਾ ਮਹਾਂਮਾਰੀ ਦੀ ਵਧਦੀ ਬਿਮਾਰੀ ਨੂੰ ਦੇਖਦਿਆਂ ਹੋਇਆਂ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੇ ਇਲਾਜ ਕਰਵਾਉਣ ਵਿਚ ਅਸਫਲ ਹੋਈ ...
ਬੈਂਸ ਤੇ ਹੋਰਨਾਂ ਖਿਲਾਫ਼ ਕਾਰਵਾਈ ਨਾ ਹੋਣ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦਾ ਐਲਾਨ
. . .  1 day ago
ਲੁਧਿਆਣਾ,16 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਅਮਨਜੋਤ ਸਿੰਘ ਗੋਹਲਵੜੀਆ 'ਤੇ ਵਿਧਾਇਕ ਤੇ ਲੋਕ ਇਨਸਾਫ ...
ਸ਼ਹੀਦ ਥਾਣੇਦਾਰ ਦਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
. . .  1 day ago
ਪੱਟੀ ,16 ਮਈ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)-ਸ਼ਨੀਵਾਰ ਨੂੰ ਦਾਣਾ ਮੰਡੀ ਜਗਰਾਉ ਵਿਖੇ ਨਸ਼ਾਂ ਤਸਕਰਾਂ ਵੱਲੋਂ ਛਾਪਾਮਾਰੀ ਕਰਨ ਗਈ ਸੀ.ਆਈ.ਏ. ਸਟਾਫ ਜਗਰਾਊ ਦੀ ਟੀਮ 'ਤੇ ਗੋਲੀਆਂ ਚਲਾਈਆਂ ਦੌਰਾਨ ਦੋ ਥਾਣੇਦਾਰ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਮਈ ਤੱਕ ਵਧਾਈਆਂ ਪਾਬੰਦੀਆਂ
. . .  1 day ago
ਜਲੰਧਰ ਦੇ ਸੋਢਲ ਮੰਦਰ ਨਜ਼ਦੀਕ ਚਲੀ ਗੋਲੀ
. . .  1 day ago
ਜਲੰਧਰ , 16 ਮਈ -ਸੋਢਲ ਮੰਦਰ ਨਜ਼ਦੀਕ ਗੋਲੀ ਚੱਲਣ ਨਾਲ ਹਾਹਾਕਾਰ ਮੱਚ ਗਈ। ਗੋਲੀ ਚੱਲਣ ਦਾ ਕਾਰਨ ਕਲ੍ਹ ਰਾਤ ਮੁਹੱਲੇ 'ਚ ਰਹਿ ਰਹੇ ਨਿਹੰਗ ਸਿੰਘ ਨੇ ਕੁਝ ਨੌਜਵਾਨਾ ਨੂੰ ਖੜ੍ਹੇ ਹੋਣ ਤੋਂ ਰੋਕਿਆ ਸੀ। ਇਸੇ ਰੰਜਸ਼ ਦੇ ...
ਜੈਤੋ ’ਚ ਕੋਰੋਨਾ ਨਾਲ 2 ਔਰਤਾਂ ਦੀ ਮੌਤ
. . .  1 day ago
ਜੈਤੋ, 16 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੇ ਅੰਦਰ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਕਾਰਨ 2 ਔਰਤਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਦੇ ਐਸ.ਐਮ.ਓ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਤਰਨਤਾਰਨ

ਪੁਲਿਸ ਦੀ ਸਖ਼ਤੀ ਦੇ ਦਾਅਵਿਆਂ ਦੇ ਬਾਵਜੂਦ ਧੜੱਲੇ ਨਾਲ ਵਿਕੀ ਜ਼ਿਲ੍ਹੇ 'ਚ ਚਾਈਨਾ ਡੋਰ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਲੋਹੜੀ ਦੇ ਤਿਓਹਾਰ ਮੌਕੇ ਪਤੰਗਾਂ ਉਡਾਉਣ ਲਈ ਵਰਤੀ ਜਾ ਰਹੀ ਖ਼ੂਨੀ ਡੋਰ ਦੇ ਨਾਂਅ ਨਾਲ ਮਸ਼ਹੂਰ ਚਾਈਨਾ ਡੋਰ ਪੁਲਿਸ ਦੀ ਸਖ਼ਤੀ ਦੇ ਦਾਅਵਿਆਂ ਦੇ ਬਾਵਜੂਦ ਧੜੱਲੇ ਨਾਲ ਵਿਕੀ | ਭਾਵੇਂ ਲੋਹੜੀ ਦੇ ਦਿਨ ਭਾਰੀ ਮੀਂਹ ਕਾਰਨ ਪਤੰਗਬਾਜ ਇਸ ਚਾਈਨਾ ਡੋਰ ਨਾਲ ਪਤੰਗਾਂ ਉਡਾਉਣ ਤੋਂ ਵਾਂਝੇ ਰਹਿ ਗਏ, ਪਰ ਚਾਈਨਾ ਡੋਰ ਦੀ ਵਿਕਰੀ ਵੱਡੇ ਪੱਧਰ 'ਤੇ ਹੋਣ ਨਾਲ ਪੁਲਿਸ ਦੇ ਸਾਰੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ | ਪੁਲਿਸ ਵਲੋਂ ਇਕ ਦੋ ਥਾਵਾਂ 'ਤੇ ਚਾਈਨਾ ਡੋਰ ਸਮੇਤ ਕੁਝ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਪਰ ਕਾਨੂੰਨ ਵਿਚ ਢਿੱਲ ਹੋਣ ਕਾਰਨ ਚਾਈਨਾ ਡੋਰ ਦੇ ਵਪਾਰੀ ਉਸੇ ਵਕਤ ਹੀ ਜਮਾਨਤ 'ਤੇ ਵਾਪਸ ਚਲੇ ਗਏ ਅਤੇ ਆਪਣੇ ਕੰਮਕਾਜ ਵਿਚ ਲੱਗ ਗਏ | ਚਾਈਨਾ ਡੋਰ ਦਾ ਸ਼ਿਕਾਰ ਪਿੰਡ ਦਬੁਰਜੀ ਦਾ ਨੌਜਵਾਨ ਹਰਮੀਤ ਸਿੰਘ ਬੀਤੇ ਦਿਨ ਹੋਇਆ | ਮੋਟਰਸਾਈਕਲ 'ਤੇ ਆਉਂਦੇ ਸਮੇਂ ਉਸ ਦੇ ਗਲ ਵਿਚ ਚਾਈਨਾ ਡੋਰ ਬੁਰੀ ਤਰ੍ਹਾਂ ਫਿਰ ਗਈ | ਸਾਹ ਰਗ ਤੋਂ ਥੋੜਾ ਜਿਹਾ ਪਿੱਛੇ ਚੀਰਾ ਰਹਿਣ ਕਾਰਨ ਇਹ ਨੌਜਵਾਨ ਮੌਤ ਦੇ ਮੂੰਹ 'ਚੋਂ ਵਾਪਸ ਆਇਆ | ਉਸ ਦੇ ਇਲਾਜ ਉਪਰ ਹਜ਼ਾਰਾਂ ਰੁਪਏ ਖ਼ਰਚ ਹੋ ਗਏ ਅਤੇ ਇਸ ਸਮੇਂ ਬਿਸਤਰੇ 'ਤੇ ਪਿਆ ਹੋਇਆ ਹੈ | ਸਰਕਾਰ ਵਲੋਂ ਇਸ ਖ਼ੂਨੀ ਡੋਰ ਨੂੰ ਵੇਚਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੋਈ ਹੈ ਅਤੇ ਚਾਈਨਾ ਡੋਰ ਵੇਚਣ ਵਾਲਿਆਂ ਉੱਪਰ ਕੇਸ ਦਰਜ ਕਰਨ ਲਈ ਕਾਨੂੰਨ ਵੀ ਬਣਾਇਆ ਹੋਇਆ ਹੈ, ਪਰ ਕਾਨੂੰਨ ਏਨਾ ਸਰਲ ਹੈ ਕਿ ਚਾਈਨਾ ਡੋਰ ਵੇਚਣ ਵਾਲੇ ਵਿਅਕਤੀ ਦੀ ਥਾਣੇ ਵਿਚ ਹੀ ਜ਼ਮਾਨਤ ਹੋ ਜਾਂਦੀ ਹੈ ਅਤੇ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਉਹ ਫਿਰ ਆਪਣੇ ਕੰਮ 'ਤੇ ਲੱਗ ਜਾਂਦਾ ਹੈ | ਜ਼ਿਲ੍ਹੇ ਦੇ ਵੱਖ ਵੱਖ ਬਾਜ਼ਾਰਾਂ ਅਤੇ ਪਿੰਡਾਂ ਵਿਚ ਇਸ ਵਾਰ ਚਾਈਨਾ ਡੋਰ ਪੂਰੇ ਧੜ੍ਹੱਲੇ ਨਾਲ ਵਿਕੀ ਅਤੇ ਲੋਕਾਂ ਨੇ ਵੀ ਇਸ ਦੀ ਖ਼ਰੀਦਦਾਰੀ ਕੀਤੀ | ਪੁਲਿਸ ਦੀ ਕੁਝ ਸਖ਼ਤੀ ਦਾ ਫ਼ਾਇਦਾ ਇਨ੍ਹਾਂ ਦੁਕਾਨਦਾਰਾਂ ਨੇ ਜ਼ਰੂਰ ਚੁੱਕਿਆ | ਜਿਹੜੀ ਚਾਈਨਾ ਡੋਰ ਪਹਿਲਾਂ 500 ਤੋਂ 600 ਰੁਪਏ ਕਿੱਲੋ ਵਿਕਦੀ ਸੀ, ਉਹ ਚਾਈਨਾ ਡੋਰ ਬਾਅਦ ਵਿਚ 900 ਤੋਂ 1000 ਰੁਪਏ ਦੇ ਵਿਚ ਵਿਕੀ ਅਤੇ ਚਾਈਨਾ ਡੋਰ ਵੇਚਣ ਵਾਲਿਆਂ ਨੇ ਖ਼ੂਬ ਕਮਾਈ ਕੀਤੀ | ਮੀਂਹ ਕਾਰਨ ਡੋਰ ਖ਼ਰੀਦਣ ਵਾਲੇ ਪਤੰਗਬਾਜਾਂ ਦੇ ਹੱਥ ਵਿਚ ਨਿਰਾਸ਼ਾ ਹੀ ਰਹੀ | ਚਾਈਨਾ ਡੋਰ ਦੇ ਸ਼ਿਕਾਰ ਹਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦਬੁਰਜੀ ਨੇ ਦੱਸਿਆ ਕਿ ਉਹ ਪਿਛਲੇ ਦਿਨੀਂ ਆਪਣੇ ਮੋਟਰਸਾਈਕਲ 'ਤੇ ਤਰਨ ਤਾਰਨ ਤੋਂ ਨੌਸ਼ਹਿਰਾ ਪੰਨੂੰਆਂ ਦੀ ਤਰਫ਼ ਜਾ ਰਿਹਾ ਸੀ ਤਾਂ ਪਿੰਡ ਅਲਾਦੀਨਪੁਰ ਦੇ ਨਜ਼ਦੀਕ ਅਚਾਨਕ ਚਾਈਨਾ ਡੋਰ ਉਸ ਦੇ ਗਲ ਵਿਚ ਫਿਰ ਗਈ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਕੇ ਡਿੱਗ ਪਿਆ | ਉਨ੍ਹਾਂ ਦੱਸਿਆ ਕਿ ਉਸ ਨੂੰ ਇਕ ਵਕਤ ਲੱਗਾ ਕਿ ਉਸ ਦਾ ਗਲਾ ਪੂਰੀ ਤਰ੍ਹਾਂ ਵੱਢਿਆ ਗਿਆ ਹੈ | ਹਸਪਤਾਲ ਵਿਚ ਦਾਖ਼ਲ ਹੋਣ 'ਤੇ ਉਸ ਦੇ 15 ਟਾਂਕੇ ਲੱਗੇ ਅਤੇ ਇਸ ਵਕਤ ਉਹ ਮੰਜੇ 'ਤੇ ਪਿਆ ਹੋਇਆ ਹੈ | ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਯੋਧਬੀਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਪੂਰੀ ਤਰ੍ਹਾਂ ਚਾਈਨਾ ਡੋਰ 'ਤੇ ਪਾਬੰਦੀ ਲਗਾਉਣ ਪ੍ਰਤੀ ਸੰਜੀਦਗੀ ਹੈ ਤਾਂ ਉਨ੍ਹਾਂ ਨੂੰ ਚੋਰ ਮੋਰੀਆਂ ਰਾਹੀਂ ਇਹ ਖ਼ੂਨੀ ਡੋਰ ਵੇਚਣ ਵਾਲਿਆਂ ਨੂੰ ਜਿਥੇ ਫੜਨ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਉਥੇ ਇਸ ਦੀ ਵਰਤੋਂ ਕਰਨ ਵਾਲਿਆ ਨੂੰ ਵੀ ਕਾਨੂੰਨੀ ਸ਼ਿਕੰਜੇ ਵਿਚ ਲਿਉਣਾ ਚਾਹੀਦਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜ਼ਖ਼ਮੀ ਹੋਏ ਇਸ ਗ਼ਰੀਬ ਵਿਅਕਤੀ ਦੀ ਮਦਦ ਕੀਤੀ ਜਾਵੇ |

ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਗੋਇੰਦਵਾਲ ਸਾਹਿਬ, 13 ਜਨਵਰੀ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਪੰਜਾਬੀ ਵਿਰਸੇ ਨੂੰ ਮੁੱਖ ਰੱਖਦੇ ਹੋਏ ਲੋਹੜੀ ਨਾਲ ਸਬੰਧਤ ਗੀਤ, ਪੰਜਾਬੀ ਲੋਕ ਨਾਚ ਪੇਸ਼ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋਂ ਵਿਖੇ ਬੱਚਿਆਂ ਤੇ ਸਟਾਫ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਮਾਰਕੁੱਟ ਕਰਨ ਤੇ ਭੰਨਤੋੜ ਕਰਨ 'ਤੇ 6 ਖਿਲਾਫ਼ ਕੇਸ ਦਰਜ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਪਿਓ-ਪੁੱਤ ਨਾਲ ਮਾਰਕੁੱਟ ਕਰਕੇ ਗੰਭੀਰ ਸੱਟਾਂ ਮਾਰਨ ਅਤੇ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਯੂਰੀਆ ਖਾਦ ਦੀ ਬੇਲੋੜੀ ਵਰਤੋਂ ਨਾ ਕੀਤੀ ਜਾਵੇ-ਡਾ. ਭੁਪਿੰਦਰ ਸਿੰਘ ਏ. ਡੀ. ਓ.

Êਪੱਟੀ, 13 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲਕੇ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫਸਰ ਪੱਟੀ ਡਾ. ਜਸਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਚਲਾਏ ਜਾ ਰਹੇ ...

ਪੂਰੀ ਖ਼ਬਰ »

ਮਾਰਕੁੱਟ ਤੇ ਮੋਟਰਸਾਈਕਲ ਚੋਰੀ ਕਰਨ 'ਤੇ 10 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਅਤੇ ਉਸ ਦੀ ਭੈਣ ਨਾਲ ਮਾਰਕੁੱਟ ਕਰਦਿਆਂ ਗੰਭੀਰ ਸੱਟਾਂ ਮਾਰਨ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਤੋਂ ਇਲਾਵਾ ਪੰਜ ...

ਪੂਰੀ ਖ਼ਬਰ »

ਪਤੰਗ ਉਤਾਰਦਿਆਂ ਦਰੱਖਤ 'ਚ ਕਰੰਟ ਆਉਣ ਕਾਰਨ ਨੌਜਵਾਨ ਦੀ ਮੌਤ

ਪੱਟੀ, 13 ਜਨਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਬੋਪਾਰਾਏ ਵਿਖੇ ਪਤੰਗ ਲੁੱਟਦਿਆਂ ਦਰੱਖਤ 'ਚ ਕਰੰਟ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੋਪਰਾਏ ਦੇ ਨਿਵਾਸੀ ਮੰਗਾ (22) ਪੁੱਤਰ ਸਤਨਾਮ ਸਿੰਘ ਜਦ ਦੇਰ ਸ਼ਾਮ ਦਰੱਖਤ ...

ਪੂਰੀ ਖ਼ਬਰ »

ਨਸ਼ੇ ਦੇ ਬੁਰੇ ਪ੍ਰਭਾਵ ਤੇ ਟ੍ਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਸੁਰ ਸਿੰਘ, 13 ਜਨਵਰੀ (ਧਰਮਜੀਤ ਸਿੰਘ)-ਸਥਾਨਕ ਪੱਤੀ ਨੰਗਲ ਕੀ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਹਾਈ ਸਕੂਲ ਵਿਖੇ ਸਾਂਝ ਕੇਂਦਰ ਭਿੱਖੀਵਿੰਡ ਵਲੋਂ ਨਸ਼ੇ ਦੇ ਬੁਰੇ ਪ੍ਰਭਾਵ ਅਤੇ ਟ੍ਰੈਫ਼ਿਕ ਨਿਯਮਾਂ ਸਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਏ.ਐਸ.ਆਈ. ਬਲਵੀਰ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮੌਸਮ ਦੀ ਖਰਾਬੀ ਕਾਰਨ ਫਿੱਕਾ ਰਿਹਾ

ਖੇਮਕਰਨ, 13 ਜਨਵਰੀ (ਰਾਕੇਸ਼ ਬਿੱਲਾ)-ਖੁਸ਼ੀਆਂ ਦਾ ਤਿਉਹਾਰ ਲੋਹੜੀ ਸਾਰੇ ਲੋਕ ਬਹੁਤ ਖੁਸ਼ੀ ਨਾਲ ਮਨਾਉਂਦੇ ਹਨ ਪਰ ਲੋਹੜੀ ਦੇ ਤਿਉਹਾਰ ਮੌਕੇ ਸਵੇਰ ਤੋਂ ਹੀ ਮੌਸਮ ਦੀ ਖਰਾਬੀ ਕਾਰਨ ਥੋੜੇ ਮੀਹ ਕਾਰਨ ਲੋਹੜੀ ਦਾ ਤਿਉਹਾਰ ਬਹੁਤ ਫਿੱਕਾ ਰਿਹਾ ਅਤੇ ਬਾਜ਼ਾਰ ਸੁੰਨਸਾਨ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਬਲਜਿੰਦਰ ਸਿੰਘ ਦੋਬਲੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਰਜਿੰਦਰਜੀਤ ਸਿੰਘ ਅਤੇ ...

ਪੂਰੀ ਖ਼ਬਰ »

ਮਾਝਾ ਜਨਵਾਦੀ ਲਿਖਾਰੀ ਸਭਾ ਨੇ ਸਾਲ ਦਾ ਪਹਿਲਾ ਸਾਹਿਤਕ ਸਮਾਗਮ ਕਰਾਇਆ

ਤਰਨ ਤਾਰਨ, 13 (ਗੁਰਪ੍ਰੀਤ ਸਿੰਘ ਕੱਦਗਿੱਲ)-ਮਾਝਾ ਜਨਵਾਦੀ ਲਿਖਾਰੀ ਸਭਾ ਤਰਨ ਤਾਰਨ ਵਲੋਂ ਸਾਲ 2020 ਦਾ ਪਹਿਲਾ ਸਾਹਿਤਕ ਸਮਾਗਮ ਪ੍ਰਧਾਨ ਕੀਰਤਪ੍ਰਤਾਪ ਸਿੰਘ ਪੰਨੂੰ ਦੀ ਪ੍ਰਧਾਨਗੀ ਵਿਚ ਕਰਾਇਆ ਗਿਆ | ਇਸ ਸਮਾਗ਼ਮ ਵਿਚ ਮਜਲਸ ਦੇ ਪੰਜਾਬ ਪ੍ਰਧਾਨ ਨਵਦੀਪ ਸਿੰਘ ਬਦੇਸ਼ਾ ...

ਪੂਰੀ ਖ਼ਬਰ »

251 ਨਵ-ਜੰਮੀਆਂ ਧੀਆਂ ਨਾਲ ਲੋਹੜੀ ਮਨਾਉਣ ਲਈ ਖਡੂਰ ਸਾਹਿਬ ਕਾਲਜ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਲੋਹੜੀ ਦੇ ਤਿਓਹਾਰ ਮੌਕੇ 251 ਨਵ-ਜੰਮੀਆਂ ਧੀਆਂ ਨਾਲ ਲੋਹੜੀ ਦਾ ਤਿਓਹਾਰ ਮਨਾਉਣ ਲਈ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਪਿਛੌਰਾ ਸਿੰਘ ਦੀ ਯਾਦ 'ਚ 5 ਰੋਜ਼ਾ ਸਾਲਾਨਾ ਜੋੜ ਮੇਲਾ ਸ਼ੁਰੂ

ਅਮਰਕੋਟ, 13 ਜਨਵਰੀ (ਗੁਰਚਰਨ ਸਿੰਘ ਭੱਟੀ)¸ਪਿੰਡ ਘਰਿਆਲੀ ਰਾੜੀਆ ਵਿਖੇ ਬ੍ਰਹਮ ਗਿਆਨੀ ਬਾਬਾ ਪਿਛੋਰਾ ਸਿੰਘ ਦੀ ਪਵਿੱਤਰ ਯਾਦ ਵਿਚ ਬਾਬਾ ਜੀਤ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ 5 ਰੋਜ਼ਾ ਸਾਲਾਨਾ ਜੋੜ ਮੇਲੇ ਦੌਰਾਨ ਬਾਬਾ ਅਵਤਾਰ ਸਿੰਘ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

14 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੱਟੀ, 13 ਜਨਵਰੀ (ਅਵਤਾਰ ਸਿੰਘ ਖਹਿਰਾ)-ਰਾਮ ਸ਼ਰਨਮ ਪੱਟੀ ਵਲੋਂ ਸ਼ਿਵਾਲਾ ਮੰਦਿਰ ਪੁਰਾਣਾ ਬਾਜ਼ਾਰ ਪੱਟੀ ਵਿਖੇ 14 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਬਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਨੇ ਸੰਗਤਾਂ ਨੂੰ ਕਿਹਾ ਕਿ ਰਾਮ ਨਾਮ ਜਪਣ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ

ਪੱਟੀ, 13 ਜਨਵਰੀ (ਅਵਤਾਰ ਸਿੰਘ ਖਹਿਰਾ)-ਪੈਨਸ਼ਨਰ ਐਸੋਸੀਏਸ਼ਨ ਪੱਟੀ ਦੀ ਮੀਟਿੰਗ ਬਲਦੇਵ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਲਟੋਹਾ, ਭਿੱਖੀਵਿੰਡ ਅਤੇ ਪੱਟੀ ਬਲਾਕ ਦੇ ਪੈਨਸ਼ਨਰ ਸਾਥੀਆਂ ਨੇ ਭਾਗ ਲਿਆ | ਨਵੇਂ ਸਾਲ 2020 ਦੀ ਪਹਿਲੀ ਮੀਟਿੰਗ ਲਈ ਆਏ ...

ਪੂਰੀ ਖ਼ਬਰ »

ਬਾਬਾ ਬੁੱਢਾ ਸੇਵਾ ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਦੀ ਬਾਂਹ ਫੜੀ-ਦਲਜੀਤ ਐਮਾ

ਝਬਾਲ, 13 ਜਨਵਰੀ (ਸੁਖਦੇਵ ਸਿੰਘ)-ਇਲਾਕੇ ਅੰਦਰ ਲੋਕ ਭਲਾਈ ਦੇ ਕੰਮ ਕਰ ਰਹੀ ਅਤੇ ਲੋੜਵੰਦ ਪਰਿਵਾਰ ਦੀ ਮਦਦਗਾਰ ਬਣੀ ਬਾਬਾ ਬੁੱਢਾ ਸੇਵਾ ਸੁਸਾਇਟੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੀ ਯੋਗ ਉਪਰਾਲੇ ਆਰੰਭ ਕੀਤੇ ਗਏ ਹਨ | ਇਸ ਸਬੰਧੀ ਸੁਸਾਇਟੀ ਦੇ ਸੇਵਾਦਾਰ ਦਲਜੀਤ ...

ਪੂਰੀ ਖ਼ਬਰ »

ਚੀਨੀ ਡੋਰ ਦੀ ਵਰਤੋਂ ਨਾ ਕਰਨ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਝਬਲ, 13 ਜਨਵਰੀ (ਸੁਖਦੇਵ ਸਿੰਘ)-ਵਿਦਿਆਰਥੀਆਂ ਨੂੰ ਚੀਨੀ ਡੋਰ ਦੇ ਘਾਤਕ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਠੱਠਾ ਦੇ ਪਿ੍ੰਸੀਪਲ ਮਨਜਿੰਦਰ ਵਿਰਕ ਨੇ ਕਿਹਾ ਕਿ ਚੀਨੀ ਡੋਰ ਨਾ ਕੇਵਲ ਮੁੁਨੱਖੀ ਜੀਵਾਂ ਸਗੋਂ ਪਸ਼ੂ ਪੰਛੀਆਂ ਲਈ ...

ਪੂਰੀ ਖ਼ਬਰ »

ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ, ਇਕ ਕਾਬੂ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਚੋਰੀ ਦੇ ਪੰਜ ਮੋਟਰਸਾਈਕਲਾਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਪੁਲਿਸ ਨੇ ਸਫ਼ਲਤਾ ਹਾਸਿਲ ਕੀਤੀ ਹੈ | ਮਿਲੇ ਵੇਰਵਿਆਂ ਅਨੁਸਾਰ ਥਾਣਾ ਡੀ ਡਵੀਜ਼ਨ ਦੀ ਪੁਲਿਸ ਵਲੋਂ ਕੀਤੀ ਕਾਰਵਾਈ ਤਹਿਤ ਚਾਟੀਵਿੰਡ ਚੌਾਕ 'ਚ ਪੁਲਿਸ ਨੂੰ ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਸਬੰਧੀ ਮੀਟਿੰਗ

ਅਜਨਾਲਾ, 13 ਜਨਵਰੀ (ਐਸ. ਪ੍ਰਸ਼ੋਤਮ)-ਇਥੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸ਼ਹਿਰੀ ਕਾਂਗਰਸ ਆਗੂਆਂ, ਨਗਰ ਪੰਚਾਇਤ ਦੀਆਂ 15 ਵਾਰਡਾਂ ਦੇ ਸਾਬਕਾ ਕੌਾਸਲਰਾਂ, ਕੌਾਸਲਰਾਂ, ਵਾਰਡ ਇੰਚਾਰਜਾਂ ਦੀ ਬੁਲਾਈ ਮੀਟਿੰਗ 'ਚ ਲੋਹੜੀ ਤੇ ਮਾਘੀ ...

ਪੂਰੀ ਖ਼ਬਰ »

ਜਾਪਾਨੀ ਕੰਪਨੀਆਂ ਵਲੋਂ ਬਾਗ਼ਬਾਨੀ ਖੇਤਰ 'ਚ ਆਪਸੀ ਵਪਾਰ ਸ਼ੁਰੂ ਕਰਨ 'ਚ ਦਿਖਾਈ ਦਿਲਚਸਪੀ

ਅੰਮਿ੍ਤਸਰ, 13 ਜਨਵਰੀ (ਹਰਮਿੰਦਰ ਸਿੰਘ)-ਦਸੰਬਰ 2019 ਨੂੰ ਮੋਹਾਲੀ ਵਿਖੇ ਹੋਏ 'ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਿਮਟ' ਦੌਰਾਨ ਜਪਾਨ ਦੀਆਂ ਕੌਮਾਂਤਰੀ ਕੰਪਨੀਆਂ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਨੇ ਪੰਜਾਬ 'ਚ ਬਾਗ਼ਬਾਨੀ ਖੇਤਰ ਵਿਚ ਆਪਸੀ ਵਪਾਰ ਸ਼ੁਰੂ ਕਰਨ 'ਚ ...

ਪੂਰੀ ਖ਼ਬਰ »

ਗੈਸਟ ਹਾਊਸ 'ਚ ਠਹਿਰੇ ਨੌਜਵਾਨ ਦੀ ਹੋਈ ਸ਼ਨਾਖਤ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਬੀਤੇ ਦਿਨੀ ਇਕ ਗੈਸਟ ਹਾਊਸ 'ਚੋਂ ਮਿਲੀ ਇਕ ਅਣਪਛਾਤੀ ਲਾਸ਼ ਦੇ ਕਤਲ ਦੀ ਗੁੱਥੀ ਸੁਲਝ ਗਈ ਹੈ, ਜਿਸ ਦੇ ਨਾਲ ਠਹਿਰੇ ਨੌਜਵਾਨ ਜੋ ਉਸ ਦੀ ਮੌਤ ਹੋਣ 'ਤੇ ਲਾਸ਼ ਨੂੰ ਖੁਰਦਬੁਰਦ ਕਰਨ ਲਈ ਛੱਡ ਕੇ ਦੌੜ ਗਏ ਸਨ, 'ਚੋਂ ਇਕ ਨੂੰ ਪੁਲਿਸ ਨੂੰ ...

ਪੂਰੀ ਖ਼ਬਰ »

ਟਰੱਕ ਹਾਦਸੇ 'ਚ ਮਰਨ ਵਾਲੇ ਨੌਜਵਾਨਾਂ ਦੇ ਮਿ੍ਤਕ ਸਰੀਰਾਂ ਦੀ ਸ਼ਨਾਖਤ ਕਰਨ ਲਈ ਕੈਨੇਡਾ ਜਾਣਗੇ ਪਰਿਵਾਰਕ ਮੈਂਬਰ

ਅਜਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਕੈਨੇਡਾ ਦੇ ਥੰਡਰਬੇ ਹਾਈਵੇ ਨੰਬਰ 11 'ਤੇ ਹੋਏ ਭਿਆਨਕ ਟਰੱਕ ਹਾਦਸੇ ਦੌਰਾਨ ਮਾਰੇ ਗਏ ਦੋ ਪੰਜਾਬੀ ਨੌਜਵਾਨਾਂ ਦੇ ਮਿ੍ਤਕ ਸਰੀਰਾਂ ਦੀ ਸ਼ਨਾਖਤ ਕਰਨ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਭਾਰਤ ਤੋਂ ਕੈਨੇਡਾ ...

ਪੂਰੀ ਖ਼ਬਰ »

ਸ਼ੁਕਰਚੱਕ ਚੀਮਾ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)-ਸਰਕਾਰੀ ਐਲੀਮੈਂਟਰੀ ਸਕੂਲ ਸ਼ੁਕਰਚੱਕ ਚੀਮਾ ਦੇ ਬੱਚਿਆਂ ਅਤੇ ਅੀਧਆਪਕਾਂ ਨੇ ਮੁੱਖ ਅਧਿਆਪਕ ਨਰਿੰਦਰ ਨੂਰ ਦੀ ਅਗਵਾਈ ਹੇਠ ਲੋਹੜੀ ਦਾ ਤਿਓਹਾਰ ਸਕੂਲ ਦੇ ਵਿਹੜੇ 'ਚ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਦੀ ਬਦੌਲਤ ਜਲਦੀ ਹੀ ਵੱਡੀਆਂ ਸਹੂਲਤਾਂ ਨਾਲ ਲੈੱਸ ਹੋਵੇਗਾ ਹਲਕਾ ਖਡੂਰ ਸਾਹਿਬ-ਉਪਦੇਸ਼ ਗਿੱਲ

ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸਰਹੱਦੀ ਲੋਕ ਸਭਾ ਹਲਕੇ ਖਡੂਰ ਸਾਹਿਬ ਦੀਆਂ ਮੁੱਖ ਲੋੜਾਂ ਲਈ ਸੰਸਦ ਵਿਚ ਸੰਘਰਸ਼ ਕਰ ਰਹੇ ਜਸਬੀਰ ਸਿੰਘ ਗਿੱਲ ਡਿੰਪਾ ਮੈਂਬਰ ਪਾਰਲੀਮੈਂਟ ਦੇ ਹੋਣਹਾਰ ਸਪੁੱਤਰ ਗੁਰਸੰਤ ਉਪਦੇਸ਼ ਸਿੰਘ ਗਿੱਲ ਨੇ ਇਕ ਪ੍ਰੈੱਸ ਵਾਰਤਾ ...

ਪੂਰੀ ਖ਼ਬਰ »

ਸੋਨੂੰ ਚੀਮਾ ਨੇ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ਨਾਲ ਦੁੱਖ ਪ੍ਰਗਟਾਇਆ

ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)-ਬੀਤੇ ਦਿਨ ਬਲਾਕ ਸੰਮਤੀ ਗੰਡੀਵਿੰਡ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ ਦੇ ਪਿਤਾ ਸਾਬਕਾ ਸਰਪੰਚ ਤਰਲੋਕ ਸਿੰਘ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਸਰਪੰਚ ਅਵਨ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੇ ਵਪਾਰਕ ਵਾਹਨਾਂ ਦੇ ਕੰਮ-ਕਾਜਾਂ ਲਈ ਲੋਕ ਪਿਛਲੇ ਤਿੰਨਾਂ ਸਾਲਾਂ ਤੋਂ ਹੋ ਰਹੇ ਖੱਜਲ ਖੁਆਰ

ਤਰਨ ਤਾਰਨ, 13 ਜਨਵਰੀ (ਲਾਲੀ ਕੈਰੋਂ)¸ਸੂਬੇ ਅੰਦਰ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਵੱਖ ਵੱਖ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਹਟਾ ਕੇ ਵਪਾਰਕ ਵਹੀਕਲਾਂ ਦਾ ਕੰਮਕਾਜ ਨਾਲ ਲੱਗਦੇ ਜ਼ਿਲਿ੍ਹਆਂ ਨੂੰ ਦਿੱਤੇ ਜਾਣ ਨਾਲ ਬਹੁਤੇ ਜ਼ਿਲ੍ਹੇ ਪਿਛਲੇ ਕਰੀਬ ...

ਪੂਰੀ ਖ਼ਬਰ »

ਖਡੂਰ ਸਾਹਿਬ ਹਲਕੇ ਅੰਦਰ ਵਿਕਾਸ ਦੀ ਕੋਈ ਕਸਰ ਨਹੀਂ ਛੱਡਾਂਗਾ-ਡਿੰਪਾ

ਗੋਇੰਦਵਾਲ ਸਾਹਿਬ, 13 ਜਨਵਰੀ (ਸਕੱਤਰ ਸਿੰਘ ਅਟਵਾਲ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਅੰਦਰ ਆਉਂਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕਰਨ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਨਵੈਂਟ ਸਕੂਲ ਰਾਜੋਕੇ 'ਚ ਲੋਹੜੀ ਦਾ ਤਿਉਹਾਰ ਮਨਾਇਆ

ਖਾਲੜਾ, 13 ਜਨਵਰੀ (ਜੱਜਪਾਲ ਸਿੰਘ ਜੱਜ)-ਸਰਹੱਦੀ ਏਰੀਏ ਅੰਦਰ ਵਿਦਿਆ ਦਾ ਚਾਨਣ ਫੈਲਾ ਰਹੇ ਮਹਾਰਾਜਾ ਰਣਜੀਤ ਸਿੰਘ ਕਾਨਵੈਂਟ ਸਕੂਲ ਰਾਜੋਕੇ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਲੋਹੜੀ ਦਾ ਤਿਉਹਾਰ ਮਨਾਉਂਦਿਆਂ ਵਿਦਿਆਰਥੀਆਂ ਨੇ ਪੰਜਾਬ ਦੇ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਕੀਤੇ ਵਾਧੇ ਤਰੁੰਤ ਵਾਪਸ ਲਏ ਜਾਣ-ਦਵਿੰਦਰ ਸਿੰਘ

ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)¸ਪੰਜਾਬ 'ਚ ਜਦੋਂ ਦੀ ਕਾਂਗਰਸ ਬਣੀ ਉਦੋਂ ਦਾ ਹੀ ਆਮ ਆਦਮੀ 'ਤੇ ਵੱਖ ਵੱਖ ਟੈਕਸਾਂ ਰਾਹੀਂ ਭਾਰੀ ਬੋਝ ਪਾਇਆ ਜਾ ਰਿਹਾ, ਹੁਣ ਕਾਂਗਰਸ ਸਰਕਾਰ ਨੇ ਬਿਜਲੀ ਦਰਾਂ ਵਿਚ ਵਾਧਾ ਕਰਕੇ ਆਮ ਆਦਮੀ ਦੀ ਜੇਬ 'ਤੇ ਹੋਰ ਬੋਝ ਪਾਇਆ ...

ਪੂਰੀ ਖ਼ਬਰ »

ਮਹਿੰਗਾਈ ਸਿਖ਼ਰਾਂ 'ਤੇ ਪੁੱਜੀ-ਉਪਦੇਸ਼ ਗਿੱਲ

ਮੀਆਂਵਿੰਡ, 13 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਮਹਿੰਗਾਈ ਸਿਖਰਾਂ 'ਤੇ ਪੁੱਜ ਚੁੱਕੀ ਹੈ ਦੇਸ਼ ਦਾ ਹਰ ਨਾਗਰਿਕ ਮਹਿੰਗਾਈ ਦੀ ਚੱਕੀ ਵਿਚ ਪਿਸ ਰਿਹਾ ਹੈ | ਇਹ ਸ਼ਬਦ ਉਪਦੇਸ਼ ਸਿੰਘ ਗਿੱਲ (ਸਪੁੱਤਰ ਸੰਸਦ ਮੈਂਬਰ ਡਿੰਪਾ) ...

ਪੂਰੀ ਖ਼ਬਰ »

'ਦ' ਐਲਪਾਈਨ ਸਕੂਲ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਤਰਨ ਤਾਰਨ, 13 ਜਨਵਰੀ (ਪਰਮਜੀਤ ਜੋਸ਼ੀ)- ਸਥਾਨਕ 'ਦ' ਐਲਪਾਈਨ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਭੁੱਗਾ ਬਾਲਣ ਦੀ ਰਸਮ ਨਿਭਾਈ ਗਈ ਅਤੇ ਛੋਟੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮਾਘੀ ਦੇ ਮੇਲੇ ਸਬੰਧੀ ਖੇਡ ਮੁਕਾਬਲੇ ਅੱਜ ਤੋਂ ਸ਼ੁਰੂ

ਫਤਿਆਬਾਦ, 13 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਮਾਘੀ ਮੇਲੇ ਦੇ ਸਬੰਧ ਵਿਚ ਇਸ ਵਾਰੀ ਇਸ ਅਸਥਾਨ ਦੀ ਕਾਰ ਸੇਵਾ ਕਰਵਾ ਰਹੇ ਹਨ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਖੇਡ ...

ਪੂਰੀ ਖ਼ਬਰ »

ਸਕੂਲ ਨੂੰ 25 ਡੈਸਕ ਦਾਨ ਕੀਤੇ

ਝਬਾਲ, 13 ਜਨਵਰੀ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਮੂਸੇ ਵਿਖੇ ਪੜ੍ਹਦੇ ਬੱਚਿਆਂ ਦੇ ਬੈਠਣ ਵਾਸਤੇ ਡਾ: ਮਨਜੀਤ ਸਿੰਘ ਦੀ ਪ੍ਰੇਰਨਾ ਸਦਕਾ ਨੌਜਵਾਨ ਸਭਾ ਮੂਸੇ ਦੇ ਸਮੂਹ ਸੇਵਾਦਾਰਾਂ ਵਲੋਂ 25 ਡੈਕਸ ਦਾਨ ਕੀਤੇ ਗਏ | ਸਕੂਲ ਦੇ ਮੁੱਖ ਅਧਿਆਪਕ ਮਦਨ ਲਾਲ ਅਤੇ ਸਮੂਹ ...

ਪੂਰੀ ਖ਼ਬਰ »

ਡਾਇਰੈਕਟਰ ਪਿ੍ਤਪਾਲ ਸਿੰਘ ਖਹਿਰਾ ਦਾ ਸਨਮਾਨ

ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਨਵ-ਨਿਯੁਕਤ ਡਾਇਰੈਕਟਰ ਪਿ੍ਤਪਾਲ ਸਿੰਘ ਖਹਿਰਾ ਦੀ ਹੋਈ ਨਿਯੁਕਤੀ ਦੀ ਖੁਸ਼ੀ ਵਿਚ ਕਸ਼ਮੀਰ ਸਿੰਘ ਸ਼ਾਹ ਖਡੂਰ ਸਾਹਿਬ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਸ਼ਾਹ ਸਰਪੰਚ ...

ਪੂਰੀ ਖ਼ਬਰ »

ਮਾ. ਮੱਖਣ ਸਿੰਘ ਸਪਾਰੀਵਿੰਡੀਆ ਯਾਦਗਾਰੀ ਕਬੱਡੀ ਕੱਪ

ਫਤਿਆਬਾਦ, 13 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਖੇਡ ਸਟੇਡੀਅਮ ਵਿਖੇ ਮਾ. ਮੱਖਣ ਸਿੰਘ ਅਤੇ ਮਾਤਾ ਪ੍ਰੀਤਮ ਕੌਰ ਸਪਾਰੀਵਿੰਡੀਆ ਦੀ ਯਾਦ ਵਿਚ ਚੌਥਾ ਕਬੱਡੀ ਕੱਪ ਕਰਵਾਇਆ ਗਿਆ ¢ ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਮੁਫ਼ਤ ਗੁਰਦੇ ਦੀ ਪੱਥਰੀ ਦਾ ਆਪ੍ਰੇਸ਼ਨ ਕੀਤਾ

ਭਿੱਖੀਵਿੰਡ, 13 ਜਨਵਰੀ (ਬੌਬੀ)¸ਪੰਜਾਬ ਸਰਕਾਰ ਵਲੋਂ ਗਰੀਬਾਂ ਦੇ ਇਲਾਜ ਵਾਸਤੇ ਚਲਾਈ ਗਈ ਮੁਫ਼ਤ ਸਕੀਮ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਗਰੀਬ ਜਨਤਾ ਆਪਣਾ ਇਲਾਜ ਕਰਵਾ ਕੇ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ | ਅੱਜ ਸਿਮਰਨ ਹਸਪਤਾਲ ਖੇਮਕਰਨ ਰੋਡ ਭਿੱਖੀਵਿੰਡ ਵਿਖੇ ਇਕ ...

ਪੂਰੀ ਖ਼ਬਰ »

ਸਰਕਾਰ ਦੀਆਂ ਸਹੂਲਤਾਂ ਲੋਕਾਂ ਤੱਕ ਪੁਜਦਾ ਕਰਨਾ ਮੇਰਾ ਮੁੱਢਲਾ ਫ਼ਰਜ਼-ਵਿਧਾਇਕ ਭਲਾਈਪੁਰ

ਖਡੂਰ ਸਾਹਿਬ, 13 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਨਵ-ਨਿਯੁਕਤ ਡਾਇਰੈਕਟ ਹਰਿੰਦਰਪਾਲ ਸਿੰਘ ਮੱਲ੍ਹਾ ਗੰਨ ਹਾਊਸ ਵਾਲਿਆਂ ਅਤੇ ਡਾਇਰੈਕਟਰ ਬਲਕਾਰ ਸਿੰਘ ਸੰਘਰ ਦਾ ਮੂੰਹ ਮਿੱਠਾ ਕਰਵਾਂਉਦੇ ਹੋਏ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ...

ਪੂਰੀ ਖ਼ਬਰ »

ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨਿੱਤ ਵਰਤੋਂ ਦੀਆਂ ਚੀਜ਼ਾਂ 'ਚ ਮਿਲਾਵਟ ਕਰਨ ਵਾਲੇ ਲੋਕਾਂ ਦੀ ਸਿਹਤ ਨਾਲ ਕਰ ਰਹੇ ਖਿਲਵਾੜ-ਭਰੋਵਾਲ

ਤਰਨ ਤਾਰਨ, 13 ਜਨਵਰੀ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜਾਰੀ ਕਾਰਨ ਪੰਜਾਬ ਦੀ ਜਨਤਾ ਨੂੰ ਕਨੂੰਨ ਪੱਖੋਂ ਲਾਵਾਰਿਸ ਸਮਝ ਕੇ ਮਾੜੀ ਬਿਰਤੀ ਦੇ ਲੋਕ ਰਾਤੋ ਰਾਤ ਅਮੀਰ ਬਣਨ ਦੀ ਲਾਲਸਾ 'ਚ ਨਿਤ ਵਰਤੋਂ ਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਤੇ ਖਾਸਕਰ ...

ਪੂਰੀ ਖ਼ਬਰ »

ਸਬ ਸਟੇਸ਼ਨ ਸਟਾਫ਼ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਖਾਲੜਾ, 13 ਜਨਵਰੀ (ਜੱਜਪਾਲ ਸਿੰਘ ਜੱਜ)-ਸਬ ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਪਾਵਰਕਾਮ ਮੰਡਲ ਤਰਨ ਤਾਰਨ ਦੀ ਵਿਸ਼ੇਸ਼ ਮੀਟਿੰਗ 66ਕੇ.ਵੀ. ਸਬ ਸਟੇਸ਼ਨ ਨਾਰਲੀ ਵਿਖੇ ਹੋਈ | ਜਿਸ ਵਿਚ ਸਬ ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੰਗ ਅਨੁਸਾਰ ਪੰਜਾਬ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਬਿਜਲੀ ਦਰ 1 ਰੁਪਏ ਯੂਨਿਟ ਕਰਨ ਦੀ ਮੰਗ

ਤਰਨ ਤਾਰਨ, 13 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਮਝੌਤੇ ਅਨੁਸਾਰ ਪਿਛਲੇ ਪੰਜ ਸਾਲਾਂ ਵਿਚ ਪੰਜਾਬ ਸਰਕਾਰ ਬਿਜਲੀ ਖਪਤਕਾਰਾਂ ਦੀ ਜੇਬ ...

ਪੂਰੀ ਖ਼ਬਰ »

ਪਿੰਡ ਭੁੱਸੇ 'ਚ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ

ਸਰਾਏਾ ਅਮਾਨਤ ਖਾਂ, 13 ਜਨਵਰੀ (ਨਰਿੰਦਰ ਸਿੰਘ ਦੋਦੇ)¸ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਭੁਸੇ 'ਚ ਲਾਭਪਾਤਰੀਆਂ ਨੂੰ ਕਾਰਡ ਵੰਡੇ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਰਪੰਚ ਗੁਰਮੀਤ ਸਿੰਘ ਨੇ ਕਿਹਾ ਕਿ ਹਲਕਾ ਤਰਨ ਤਾਰਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX