ਤਾਜਾ ਖ਼ਬਰਾਂ


ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਕਲਸ ਯਾਤਰਾ ਟੋਲ ਪਲਾਜ਼ਾ ਨਿੱਜਰਪੁਰਾ ਵਿਖੇ ਪਹੁੰਚੀ
. . .  53 minutes ago
ਜੰਡਿਆਲਾ ਗੁਰੂ, 23 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ) - ਲਖੀਮਪੁਰ ਖੀਰੀ 'ਚ ਭਾਜਪਾ ਦੇ ਕੇਂਦਰੀ ਮੰਤਰੀ ਦੇ ਲੜਕੇ ਵਲੋਂ ਗੱਡੀ ਹੇਠ ਦਰੜ ਕੇ ਸ਼ਹੀਦ ਕੀਤੇ ਗਏ ਕਿਸਾਨਾਂ ਦੀ ਕਲਸ ਯਾਤਰਾ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਟੋਲ ਪਲਾਜ਼ਾ ਨਿੱਜਰਪੁਰਾ ਦੇ ਪੁੱਜਣ 'ਤੇ ਕਿਸਾਨਾਂ ਨੂੰ ਸ਼ਰਧਾ...
ਸਰਹੱਦੀ ਖੇਤਰ 'ਚ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 1 hour ago
ਗੱਗੋਮਹਾਲ, ਅਜਨਾਲਾ - 23 ਅਕਤੂਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਦੁਪਹਿਰ ਤੋਂ ਬਾਅਦ ਸਰਹੱਦੀ ਖੇਤਰ 'ਚ ਅਚਾਨਕ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਬਾਰਸ਼ ਹੋਣ ਨਾਲ ਅਜਨਾਲਾ ਖੇਤਰ...
ਲੌਂਗੋਵਾਲ ਵਿਚ ਡੇਂਗੂ ਕਾਰਨ ਇਕ ਹੋਰ ਮੌਤ, ਹੁਣ ਤੱਕ ਕੁੱਲ 4 ਮੌਤਾਂ
. . .  about 1 hour ago
ਲੌਂਗੋਵਾਲ, 23 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਦੇ ਦੁੱਲਟ ਪੱਤੀ ਇਲਾਕੇ ਵਿਚ ਡੇਂਗੂ ਕਾਰਨ ਇਕੋ ਪਰਿਵਾਰ 'ਚ ਹੋਈਆਂ 3 ਮੌਤਾਂ ਤੋਂ ਬਾਅਦ ਅੱਜ ਇਸੇ ਇਲਾਕੇ ਵਿਚ ਇਕ ਹੋਰ ਮੌਤ ਹੋ ਗਈ ਹੈ। ਇਸ ਇਲਾਕੇ ਵਿਚ ਲੰਘੇ ਹਫ਼ਤੇ ਦੌਰਾਨ ਡੇਂਗੂ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਅੱਜ ਚਾਰ ...
ਭਾਰੀ ਗੜੇਮਾਰੀ ਨਾਲ ਮੰਡੀਆਂ 'ਚ ਪਈ ਝੋਨੇ ਅਤੇ ਬਾਸਮਤੀ ਦਾ ਹੋਇਆ ਭਾਰੀ ਨੁਕਸਾਨ
. . .  about 1 hour ago
ਗੁਰੂ ਹਰ ਸਹਾਏ , ਤਰਨ ਤਾਰਨ, 23 ਅਕਤੂਬਰ (ਹਰਚਰਨ ਸਿੰਘ ਸੰਧੂ, ਹਰਿੰਦਰ ਸਿੰਘ,ਵਿਕਾਸ ਮਰਵਾਹਾ) - ਗੁਰੂ ਹਰ ਸਹਾਏ ਅਤੇ ਆਸ - ਪਾਸ ਦੇ ਇਲਾਕੇ 'ਚ ਸ਼ਾਮ ਵੇਲੇ ਹੋਈ ਭਾਰੀ ਗੜੇਮਾਰੀ ਅਤੇ ਮੀਹ ਨਾਲ ਝੋਨੇ ਦੀ ਕਟਾਈ ਦਾ ਕੰਮ ਰੁਕ ਗਿਆ ਹੈ...
ਤੇਜ਼ ਬਰਸਾਤ ਅਤੇ ਗੜੇਮਾਰੀ ਨੇ ਝੋਨੇ ਦੀ ਫ਼ਸਲ ਦਾ ਕੀਤਾ ਵੱਡਾ ਨੁਕਸਾਨ
. . .  about 1 hour ago
ਕਾਲਾ ਅਫਗਾਨਾ, 23 ਅਕਤੂਬਰ (ਅਵਤਾਰ ਸਿੰਘ ਰੰਧਾਵਾ) - ਅੱਜ ਸ਼ਾਮ ਦੇ ਮੌਕੇ ਹੋਈ ਤੇਜ਼ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ । ਅੱਜ ਜਿੱਥੇ ਸਵੇਰ ਤੋਂ ਤੇਜ਼ ਹਵਾਵਾਂ ਚੱਲ ਰਹੀਆਂ ਸਨ ਅਤੇ ਬੀਤੀ ਸ਼ਾਮ ਚੜ੍ਹੀਆਂ ...
ਸ਼੍ਰੋਮਣੀ ਭਗਤ ਨਾਮਦੇਵ ਦੇਵ ਦਾ 751 ਜਨਮ ਦਿਹਾੜਾ ਮਨਾਉਣ ਲਈ ਨਾਂਦੇੜ ਤੋ 120 ਯਾਤਰੀਆਂ ਦਾ ਪੁੱਜਾ ਕਾਫ਼ਲਾ
. . .  about 1 hour ago
ਰਾਜਾਸਾਂਸੀ, 23 ਅਕਤੂਬਰ ( .ਹੇਰ/ ਹਰਦੀਪ ਸਿੰਘ ਖੀਵਾ) - ਹਲਕਾ ਹਰਗੋਬਿੰਦ ਸਾਹਿਬ ਦੇ ਕਸਬਾ ਘੁਮਾਣ ਵਿਖੇ ਵੱਡੇ ਪੱਧਰ 'ਤੇ ਸ਼੍ਰੋਮਣੀ ਭਗਤ ਨਾਮਦੇਵ ਦੇਵ ਜੀ ਦੇ ਮਨਾਏ ਜਾ ਰਹੇ 751ਵੇਂ ਜਨਮ ਦੀ ਸ਼ਤਾਬਦੀ ਮੌਕੇ ਹਾਜ਼ਰੀ ਭਰਨ ਲਈ ਅੱਜ ਨਾਂਦੇੜ ਤੋ 120 ਯਾਤਰੀਆਂ ਦਾ ਜਥਾ...
ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਜਥੇਬੰਦੀ ਦੀ ਆੜ੍ਹਤੀਆਂ ਨਾਲ ਹੋਈ ਮੀਟਿੰਗ, ਕਈ ਮੁੱਦਿਆਂ 'ਤੇ ਬਣੀ ਸਹਿਮਤੀ
. . .  about 1 hour ago
ਮੰਡੀ ਲਾਧੂਕਾ, 23 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਮੰਡੀਆਂ 'ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਅਤੇ ਆੜ੍ਹਤੀਆ ਯੂਨੀਅਨ ਦੇ...
ਕੈਪਟਨ ਦੇ ਸਲਾਹਕਾਰ ਨੇ ਰਜੀਆ ਸੁਲਤਾਨਾ ਦੀਆਂ ਅਰੂਸਾ ਆਲਮ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਮੁਹੰਮਦ ਮੁਸਤਫ਼ਾ ਤੋਂ ਮੰਗਿਆ ਜਵਾਬ
. . .  about 1 hour ago
ਚੰਡੀਗੜ੍ਹ, 23 ਅਕਤੂਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੀਆਂ ਅਰੂਸਾ ਆਲਮ ਨਾਲ ਤਸਵੀਰਾਂ ਸਾਂਝੀਆਂ ਕਰ ਮੁਹੰਮਦ ਮੁਸਤਫ਼ਾ ਤੋਂ ਜਵਾਬ ਮੰਗਿਆ ਹੈ | ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕਰ ਪੁੱਛਿਆ ਹੈ ਕਿ ਹੁਣ ਤੁਸੀਂ ਇਸ ਬਾਰੇ ...
ਭਾਰਤ ਬਾਇਓਟੈਕ ਕਰ ਰਿਹਾ ਡੀ.ਸੀ.ਜੀ.ਆਈ. ਤੋਂ ਬੱਚਿਆਂ ਲਈ ਵੈਕਸੀਨ ਲਈ ਲਾਇਸੈਂਸ ਲੈਣ ਦੀ ਉਡੀਕ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਕੋਵੈਕਸੀਨ ਨਿਰਮਾਤਾ ਭਾਰਤ ਬਾਇਓਟੈਕ ਦੇ ਚੇਅਰਮੈਨ ਡਾ. ਕ੍ਰਿਸ਼ਨਾ ਇੱਲਾ ਦਾ ਕਹਿਣਾ ਹੈ ਕਿ ਭਾਰਤ ਨੇ 100 ਕਰੋੜ ਟੀਕਾਕਰਨ ਦਾ ਟੀਚਾ ਹਾਸਲ ਕਰ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਰਕਾਰ ਅਤੇ ਨਾਗਰਿਕਾਂ ਦੋਵਾਂ ਦੇ ਯਤਨਾਂ ਸਦਕਾ ਸੰਭਵ ਹੋਇਆ ਹੈ | ਡਾ. ਕ੍ਰਿਸ਼ਨਾ ਇੱਲਾ ਦਾ ਕਹਿਣਾ ਹੈ ਕਿ ਅਸੀਂ ਡੀ.ਸੀ.ਜੀ.ਆਈ. ਤੋਂ ਬੱਚਿਆਂ ਲਈ ...
6 ਸਾਲਾ ਬੱਚੀ ਨਾਲ ਜਬਰ ਜਨਾਹ, ਮੁਲਜ਼ਮ ਫ਼ਰਾਰ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਦਿੱਲੀ ਦੇ ਰਣਜੀਤ ਨਗਰ ਇਲਾਕੇ ਵਿਚ ਕੱਲ੍ਹ ਇਕ 6 ਸਾਲਾ ਬੱਚੀ ਨਾਲ 20 ਸਾਲ ਦੇ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਸੀ। ਜ਼ਿਕਰਯੋਗ ਹੈ ਕਿ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ...
ਅਰਵਿੰਦ ਕੇਜਰੀਵਾਲ ਕਰਨਗੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਦਾ ਦੌਰਾ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਦੀਵਾਲੀ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 26 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਅਯੁੱਧਿਆ ਦਾ ਦੌਰਾ ਕਰਨਗੇ।...
ਅਣਪਛਾਤੇ ਵਿਅਕਤੀਆਂ ਵਲੋਂ ਕਤਲ, ਪੁਲਿਸ ਜਾਂਚ 'ਚ ਜੁੱਟੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਵੈਸਟ ਪਟੇਲ ਨਗਰ ਦੇ ਬਾਬਾ ਫਰੀਦਪੁਰੀ ਵਿਚ ਕੱਲ੍ਹ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ | ਇਸ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ...
ਲਖਬੀਰ ਸਿੰਘ ਦੇ ਕਤਲ ਸੰਬੰਧੀ ਜਾਂਚ ਕਰਨ ਲਈ ਐੱਸ.ਆਈ.ਟੀ ਦੀ ਟੀਮ ਪਹੁੰਚੀ ਚੀਮਾਂ ਕਲਾਂ
. . .  about 3 hours ago
ਸਰਾਏ ਅਮਾਨਤ ਖਾਂ, 23 ਅਕਤੂਬਰ ( ਨਰਿੰਦਰ ਸਿੰਘ ਦੋਦੇ) - ਪੰਜਾਬ ਸਰਕਾਰ ਵਲੋਂ ਲਖਬੀਰ ਸਿੰਘ ਟੀਟੂ ਦੇ ਕਤਲ ਦੀ ਜਾਂਚ ਕਰਨ ਲਈ ਬਣਾਈ ਸਿੱਟ ਦੇ ਦੋ ਮੈਂਬਰਾਂ ਏ.ਡੀ.ਜੀ.ਪੀ ਕਮ ਡਾਇਰੈਕਟਰ ਬਿਊਰੋ ਵਰਿੰਦਰ ਕੁਮਾਰ, ਜ਼ਿਲ੍ਹਾ ਪੁਲਿਸ ਮੁਖੀ ਹਰਵਿੰਦਰ ਸਿੰਘ ਵਿਰਕ ਤੇ ਡੀ.ਐੱਸ.ਪੀ ਸਿਟੀ...
ਸਿੰਗਾਪੁਰ ਨੇ ਭਾਰਤ,ਬੰਗਲਾਦੇਸ਼,ਮਿਆਂਮਾਰ,ਨੇਪਾਲ,ਪਾਕਿਸਤਾਨ ਅਤੇ ਸ੍ਰੀਲੰਕਾ ਲਈ ਯਾਤਰਾ ਮੁੜ ਕੀਤੀ ਸ਼ੁਰੂ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਭਾਰਤ, ਬੰਗਲਾਦੇਸ਼, ਮਿਆਂਮਾਰ, ਨੇਪਾਲ, ਪਾਕਿਸਤਾਨ ਅਤੇ ਸ੍ਰੀਲੰਕਾ ਲਈ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਦੇਸ਼ਾਂ ਦੀ 14 ਦਿਨਾਂ ਦੀ ਯਾਤਰਾ ਦੇ ਇਤਿਹਾਸ ਵਾਲੇ ਸਾਰੇ ਯਾਤਰੀਆਂ ਨੂੰ 26 ਅਕਤੂਬਰ 2021ਤੋਂ ਸਿੰਗਾਪੁਰ...
ਸ੍ਰੀ ਚਮਕੌਰ ਸਾਹਿਬ ਵਿਖੇ ਬਣਾਏ ਜਾਣਗੇ 16 ਨਵੇਂ ਖੇਡ ਸਟੇਡੀਅਮ
. . .  about 4 hours ago
ਚੰਡੀਗੜ੍ਹ, 23 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿਚ 16 ਨਵੇਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਗਿਆ ਹੈ...
ਪਾਕਿਸਤਾਨ ਨੇ ਭਾਰਤ ਦੇ ਖ਼ਿਲਾਫ਼ ਮੈਚ ਲਈ ਟੀਮ ਦਾ ਕੀਤਾ ਐਲਾਨ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ - ਪਾਕਿਸਤਾਨ ਨੇ ਟੀ -20 ਵਿਸ਼ਵ ਕੱਪ ਵਿਚ ਭਾਰਤ ਵਿਰੁੱਧ ਖੇਡ ਲਈ ਟੀਮ ਦਾ ਐਲਾਨ ਕੀਤਾ ਹੈ | ਬਾਬਰ, ਰਿਜ਼ਵਾਨ, ਫਖਰ, ਹਫੀਜ਼, ਮਲਿਕ, ਆਸਿਫ,...
ਭਾਰਤ ਦੇ ਚੀਫ਼ ਜਸਟਿਸ ਨੇ ਦੇਸ਼ ਦੇ ਨਿਆਂਇਕ ਬੁਨਿਆਦੀ ਢਾਂਚੇ ਬਾਰੇ ਚਿੰਤਾਵਾਂ ਕੀਤੀਆਂ ਜ਼ਾਹਰ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਦੇ ਚੀਫ਼ ਜਸਟਿਸ ਐਨਵੀ ਰਮੰਨਾ ਨੇ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਦੀ ਮੌਜੂਦਗੀ ਵਿਚ ਬੰਬੇ ਹਾਈ ਕੋਰਟ ਦੀ ਔਰੰਗਾਬਾਦ ਬੈਂਚ ਦੀ ਨਵੀਂ ਐਨੈਕਸ ਬਿਲਡਿੰਗ ਦੇ ਉਦਘਾਟਨ ਸਮਾਰੋਹ ਵਿਚ ਬੋਲਦਿਆਂ,...
ਯੂ.ਪੀ. : ਹੁਣ ਬਦਲਿਆ ਜਾਵੇਗਾ ਫ਼ੈਜ਼ਾਬਾਦ ਰੇਲਵੇ ਜੰਕਸ਼ਨ ਦਾ ਨਾਂਅ
. . .  about 4 hours ago
ਲਖਨਊ, 23 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਫ਼ੈਜ਼ਾਬਾਦ ਰੇਲਵੇ ਜੰਕਸ਼ਨ ਦਾ ਨਾਂਅ ਅਯੁੱਧਿਆ ਛਾਉਣੀ ਰੱਖਣ ਦਾ ਫ਼ੈਸਲਾ ਲਿਆ ...
ਅਫ਼ਗਾਨਿਸਤਾਨ ਵਿਚ ਫਸੇ ਘੱਟ ਗਿਣਤੀ ਲੋਕਾਂ ਦਿੱਤੇ ਜਾਣ ਵੀਜ਼ੇ ,ਮਨਜਿੰਦਰ ਸਿੰਘ ਸਿਰਸਾ ਦੀ ਵਿਦੇਸ਼ ਮੰਤਰੀ ਨੂੰ ਅਪੀਲ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ - ਡੀ.ਐੱਸ.ਜੀ.ਐੱਮ.ਸੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਗਈ ਹੈ ਕਿ ਅਫ਼ਗਾਨਿਸਤਾਨ ਦੇ ਵੱਖ -ਵੱਖ ਹਿੱਸਿਆਂ ਵਿਚ ਫਸੇ 235 ਘੱਟ ਗਿਣਤੀ ਲੋਕਾਂ ਨੂੰ...
ਮਹਿਲ ਕਲਾਂ ਟਰੱਕ ਯੂਨੀਅਨ ਨੇੜੇ ਅਣਪਛਾਤੀ ਲਾਸ਼ ਮਿਲੀ
. . .  about 5 hours ago
ਮਹਿਲ ਕਲਾਂ, 23 ਅਕਤੂਬਰ (ਅਵਤਾਰ ਸਿੰਘ ਅਣਖੀ) - ਟਰੱਕ ਯੂਨੀਅਨ ਮਹਿਲ ਕਲਾਂ ਨੇੜਿਓ ਅਣਪਛਾਤੇ ਅਧਖੜ ਉਮਰ ਦੇ ਵਿਅਕਤੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਦਾ ਪਤਾ ਲੱਗਿਆ ਹੈ | ਪੁਲਿਸ ਥਾਣਾ ਮਹਿਲ ਕਲਾਂ ਦੇ ਥਾਣੇਦਾਰ ਗੁਰਸਿਮਰਨ ਸਿੰਘ ਨੇ ਪੁਲਿਸ...
ਲੁਧਿਆਣਾ ਪਹੁੰਚੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ, ਕਿਹਾ - ਨਹੀਂ ਮਿਲੇ ਕਦੇ ਕੈਪਟਨ ਅਤੇ ਅਰੂਸਾ ਨੂੰ
. . .  about 5 hours ago
ਲੁਧਿਆਣਾ, 23 ਅਕਤੂਬਰ (ਰੂਪੇਸ਼ ਕੁਮਾਰ) - ਸੀਨੀਅਰ ਕਾਂਗਰਸੀ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਲੁਧਿਆਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਇਕ ਸਕੂਲ ਦੇ ਨਿੱਜੀ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਤਾਪ ਬਾਜਵਾ ਨੂੰ ਜਦੋਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਤੇ ਸੁੱਖੀ ਰੰਧਾਵਾ 'ਚ ਚੱਲ ਰਹੇ ਟਵਿੱਟਰ ਵਾਰ ਸੰਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੇਰਾ ...
ਲੱਦਾਖ ਦੇ ਕਈ ਹਿੱਸਿਆਂ ਵਿਚ ਤਾਜ਼ਾ ਬਰਫ਼ਬਾਰੀ
. . .  about 5 hours ago
ਲੱਦਾਖ, 23 ਅਕਤੂਬਰ - ਦਰਾਸ, ਕਾਰਗਿਲ ਜ਼ਿਲ੍ਹੇ ਦੇ ਵੱਖ - ਵੱਖ ਹਿੱਸਿਆਂ ਵਿਚ ਤਾਜ਼ਾ ਬਰਫ਼ਬਾਰੀ ਹੋਈ...
ਅਮਿਤ ਸ਼ਾਹ ਦੀ ਸੁਰੱਖਿਆ ਸਮੀਖਿਆ ਮੀਟਿੰਗ, 370 ਹਟਾਏ ਜਾਣ ਤੋਂ ਬਾਅਦ ਪਹਿਲਾ ਜੰਮੂ - ਕਸ਼ਮੀਰ ਦੌਰਾ
. . .  about 5 hours ago
ਸ੍ਰੀਨਗਰ, 23 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਸੁਰੱਖਿਆ ਸਮੀਖਿਆ ਮੀਟਿੰਗ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਦਾ ਇਹ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ...
ਜਲ੍ਹਿਆਂਵਾਲਾ ਬਾਗ਼ ਦੇ ਇਤਿਹਾਸਕ ਸਰੂਪ ਦੇ ਨਾਲ ਕੀਤੀ ਛੇੜਛਾੜ ਖ਼ਿਲਾਫ਼ ਵੱਖ - ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ
. . .  about 6 hours ago
ਅੰਮ੍ਰਿਤਸਰ, 23 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ) - ਜਲ੍ਹਿਆਂਵਾਲਾ ਬਾਗ਼ ਦੇ ਇਤਿਹਾਸਕ ਸਰੂਪ ਅਤੇ ਪ੍ਰਮਾਣਿਤ ਤੱਥਾਂ ਨਾਲ ਕੀਤੀ ਗਈ ਕਥਿਤ ਛੇੜਛਾੜ ਦੇ ਖ਼ਿਲਾਫ਼ ਅਤੇ ਇਸ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਸਮੂਹ...
ਸੁਰੱਖਿਆ ਬਲਾਂ ਦੀ ਪੁਣਛ ਜ਼ਿਲ੍ਹੇ ਵਿਚ ਅੱਤਵਾਦ ਵਿਰੋਧੀ ਮੁਹਿੰਮ ਜਾਰੀ
. . .  about 6 hours ago
ਪੁਣਛ, 23 ਅਕਤੂਬਰ - ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਜੰਗਲੀ ਖੇਤਰ ਵਿਚ ਅੱਤਵਾਦ ਵਿਰੋਧੀ ਮੁਹਿੰਮ ਜਾਰੀ ਹੈ। ਜ਼ਿਕਰਯੋਗ ਹੈ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸੁਰੱਖਿਆ ਸਥਿਤੀ ਦਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਸ਼ਹਿਰ 'ਚ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਓਹਾਰ

ਚੰਡੀਗੜ੍ਹ, 13 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਲੋਹੜੀ ਬਹੁਤ ਧੂਮ-ਧਾਮ ਨਾਲ ਮਨਾਈ ਗਈ | ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕਾੌਸਲ ਵਲੋਂ ਕੈਂਪਸ ਵਿਚ ਵਿਦਿਆਰਥੀ ਸਰਗਰਮੀਆਂ ਦੇ ਮੁੱਖ ਕੇਂਦਰ ਸਟੂਡੈਂਟ ਸੈਂਟਰ ਵਿਖੇ ਲੋਹੜੀ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਦੇ ਨਾਲ ਹੀ ਕਈ ਵਿਭਾਗਾਂ ਵਿਚ ਵਿਦਿਆਰਥੀਆਂ ਵਲੋਂ ਵੱਖਰੇ ਤੌਰ 'ਤੇ ਵੀ ਲੋਹੜੀ ਮਨਾਈ ਗਈ | ਹਾਲਾਂ ਕਿ ਖ਼ਰਾਬ ਮੌਸਮ ਨੇ ਇਸ ਵਾਰ ਲੋਹੜੀ ਦਾ ਮਜ਼ਾ ਕੁਝ ਫਿੱਕਾ ਕਰ ਦਿੱਤਾ ਪਰ ਇਸ ਦੇ ਬਾਵਜੂਦ ਵਿਦਿਆਰਥੀ ਡੀ.ਜੇ. ਦੀਆਂ ਧੁਨਾਂ 'ਤੇ ਖ਼ੂਬ ਨੱਚੇ | ਕੈਂਪਸ ਵਿਚ ਅੱਜ ਸਾਰਾ ਦਿਨ ਰੌਣਕਾਂ ਲੱਗੀਆਂ ਰਹੀਆਂ | ਵਿਦਿਆਰਥੀਆਂ ਨੇ ਨਾਲ- ਨਾਲ ਅਧਿਆਪਕਾਂ ਅਤੇ ਕਰਮਚਾਰੀਆਂ ਵਲੋਂ ਵੀ ਲੋਹੜੀ ਪੂਰੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਡੀਨ ਵਿਦਿਆਰਥੀ ਭਲਾਈ ਪ੍ਰੋ.ਇਮੈਨੁਅਲ ਨਾਹਰ ਨੇ ਕਿਹਾ ਕਿ ਅਜਿਹੇ ਤਿਉਹਾਰ ਸਾਂਝੇ ਰੂਪ ਵਿਚ ਮਨਾਉਣ ਨਾਲ ਜਿੱਥੇ ਆਪਸੀ ਭਾਈਚਾਰੇ ਨੂੰ ਹੁਲਾਰਾ ਮਿਲਦਾ ਹੈ, ਉੱਥੇ ਸਾਡੀ ਅਜੋਕੀ ਪੀੜੀ ਨੂੰ ਵੀ ਆਪਣੇ ਸੱਭਿਆਚਾਰ, ਰੀਤੀ ਰਿਵਾਜ ਅਤੇ ਤਿਉਹਾਰਾਂ ਪ੍ਰਤੀ ਵੀ ਜਾਨਣ ਦਾ ਮੌਕਾ ਮਿਲਦਾ ਹੈ | ਇਸ ਮੌਕੇ ਰਵਾਇਤ ਅਨੁਸਾਰ ਲੋਹੜੀ ਬਾਲਣ ਮੌਕੇ ਤਿਲ ਸੁੱਟੇ ਗਏ ਅਤੇ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਮੰੂਗਫਲੀਆਂ, ਰਿਉੜੀਆਂ ਅਤੇ ਗੱਚਕ ਵੰਡੀ ਗਈ | ਇਸ ਮੌਕੇ ਸਟੂਡੈਂਟ ਸੈਂਟਰ ਵਿਖੇ ਪੰਜਾਬ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ.ਕਰਮਜੀਤ ਸਿੰਘ, ਡੀ.ਯੂ.ਆਈ. ਪ੍ਰੋ.ਸ਼ੰਕਰਜੀ ਝਾਅ, ਡੀਨ ਵਿਦਿਆਰਥੀ ਭਲਾਈ ਪ੍ਰੋ.ਇਮੈਨੁਅਲ ਨਾਹਰ, ਵਿਦਿਆਰਥੀ ਕੌਾਸਲ ਦੇ ਪ੍ਰਧਾਨ ਚੇਤਨ ਚੌਧਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਸਨ |
ਇਸੇ ਤਰ੍ਹਾਂ ਐਮ.ਸੀ.ਐਮ ਕਾਲਜ ਸੈਕਟਰ-36 ਵਿਖੇ ਲੋਹੜੀ ਧੂਮ ਧਾਮ ਨਾਲ ਮਨਾਈ ਗਈ | ਇਸ ਦੌਰਾਨ ਵਿਦਿਆਰਥਣਾਂ ਨੇ ਇਕ ਦੂਜੇ ਨੂੰ ਗੱਚਕ ਅਤੇ ਰਿਉੜੀਆਂ ਵੰਡੀਆਂ | ਕਾਲਜ ਦੀ ਪਿ੍ੰਸੀਪਲ ਡਾ.ਨੀਸ਼ਾ ਭਾਰਗਵ ਅਤੇ ਹੋਰ ਅਧਿਆਪਕਾਂ ਨੇ ਵਿਦਿਆਰਥਣਾਂ ਨਾਲ ਲੋਹੜੀ ਦੀ ਖ਼ੁਸ਼ੀ ਸਾਂਝੀ ਕੀਤੀ | ਇਸ ਤੋਂ ਇਲਾਵਾ ਸਮਾਜ ਸੇਵੀ ਸੰਸਥਾ ਬਾਲਾ ਜੀ ਦੇ ਮੈਂਬਰਾਂ ਨੇ ਵੀ ਲੋਹੜੀ ਦੀ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਇਸ ਮੌਕੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਕਿਤਾਬਾਂ ਅਤੇ ਕੰਬਲ ਵੀ ਵੰਡੇ | ਹਾਲਾਂ ਕਿ ਦੁਪਹਿਰ ਬਾਅਦ ਰੁਕ ਰੁਕ ਦੇ ਪੈਂਦੇ ਮੀਂਹ ਨੇ ਲੋਹੜੀ ਦਾ ਰੰਗ ਫਿੱਕਾ ਕਰ ਦਿੱਤਾ ਪਰ ਪੰਜਾਬ ਯੂਨੀਵਰਸਿਟੀ, ਸਕੂਲਾਂ ਅਤੇ ਕਾਲਜਾਂ ਵਿਚ ਮੀਂਹ ਪੈਣ ਤੋਂ ਪਹਿਲਾਂ ਹੀ ਲੋਹੜੀ ਮਨਾ ਲਈ ਗਈ |

ਅਫਗਾਨੀ ਵਿਦਿਆਰਥੀ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਢਾਈ ਲੱਖ ਦੀ ਠੱਗੀ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਇਕ ਅਫਗਾਨੀ ਵਿਦਿਆਰਥੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਢਾਈ ਲੱਖ ਦੀ ਠੱਗੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 27 ਵਿਚ ਰਹਿਣ ...

ਪੂਰੀ ਖ਼ਬਰ »

ਮਨੀਮਾਜਰਾ ਦਾ ਨਵਾਂ ਨਾਂਅ 'ਮਨੀਮਾਜਰਾ ਸੈਕਟਰ 13' ਰੱਖਿਆ ਜਾਵੇ- ਡਿਪਟੀ ਮੇਅਰ

ਚੰਡੀਗੜ੍ਹ, 13 ਜਨਵਰੀ (ਆਰ.ਐਸ.ਲਿਬਰੇਟ)-ਮਨੀਮਾਜਰਾ ਤੋਂ ਨਵੇਂ ਬਣੇ ਡਿਪਟੀ ਮੇਅਰ ਸ੍ਰੀ ਜਗਤਾਰ ਸਿੰਘ ਜੱਗਾ ਨੇ ਪਿੰਡਾਂ ਅਤੇ ਕਾਲੋਨੀਆਂ ਨੂੰ ਪ੍ਰਸ਼ਾਸਨ ਵਲੋਂ ਨਵੇਂ ਨਾਂਅ ਦੇਣ ਦੀ ਕਵਾਇਦ 'ਤੇ ਪ੍ਰਤੀਕਿਰਿਆ ਦਿਖਾਉਂਦੇ ਮਨੀਮਾਜਰਾ ਦਾ ਨਵਾਂ ਨਾਂਅ ਰੱਖਣਾ ਹੀ ਹੈ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ ਕਰੀਬ 10 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ 4 ਏਜੰਟਾਂ ਿਖ਼ਲਾਫ਼ ਮਾਮਲਾ ਦਰਜ

ਲਾਲੜੂ, 13 ਜਨਵਰੀ (ਰਾਜਬੀਰ ਸਿੰਘ)-ਲਾਲੜੂ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਐਮ. ਬੀ. ਬੀ. ਐਸ. ਦੀ ਪੜ੍ਹਾਈ ਲਈ ਕੈਨੇਡਾ ਭੇਜਣ ਦੇ ਨਾਂਅ 'ਤੇ ਉਸ ਨਾਲ 10 ਲੱਖ 24 ਹਜ਼ਾਰ 750 ਰੁ: ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਸਥਾਨਕ ਪੁਲਿਸ ਨੇ 4 ਏਜੰਟਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ...

ਪੂਰੀ ਖ਼ਬਰ »

ਪੰਚਾਇਤਾਂ ਬਿਜਲੀ ਬਿੱਲ ਭਰਨ ਲਈ ਪ੍ਰੇਰਤ ਕਰਨ-ਰਣਜੀਤ ਸਿੰਘ

ਚੰਡੀਗੜ੍ਹ, 13 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਪੰਚਾਇਤਾਂ ਲੋਕਾਂ ਨੂੰ ਬਿਜਲੀ ਬਿੱਲ ਭਰਨ ਲਈ ਪੇ੍ਰਰਿਤ ਕਰਨ ਤਾਂ ਜੋ ਉਨ੍ਹਾਂ ਨੂੰ ਕਾਫ਼ੀ ਮਾਤਰਾ ਵਿਚ ਬਿਜਲੀ ਸਪਲਾਈ ਕੀਤੀ ਜਾ ਸਕੇ | ਇਸ ਦੇ ਨਾਲ ਹੀ, ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਹੋਣਹਾਰ ਵਿਦਿਆਰਥੀਆਂ ਦੀ ਚੋਟੀ ਦੀਆਂ ਕੰਪਨੀਆਂ 'ਚ ਨੌਕਰੀ ਲਈ ਚੋਣ

ਚੰਡੀਗੜ੍ਹ, 13 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ (ਯੂ.ਆਈ.ਈ.ਟੀ) ਦੇ ਹੋਣਹਾਰ ਵਿਦਿਆਰਥੀਆਂ ਨੂੰ ਚੋਟੀ ਦੀਆਂ ਕੰਪਨੀਆਂ ਗੂਗਲ, ਐਮਾਜ਼ੋਨ ਅਤੇ ਮਾਈਕ੍ਰੋਸੌਫ਼ਟ ਵਲੋਂ ਨੌਕਰੀ ਲਈ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਵਿਸ਼ੇਸ਼ ਤੌਰ 'ਤੇ ਤਿੰਨ ਤਰ੍ਹਾਂ ਦੇ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੇ ਕਰੇਗੀ ਚਲਾਨ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਵਿਚ ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਟ੍ਰੈਫਿਕ ਪੁਲਿਸ ਤਿੰਨ ਵਿਸ਼ੇਸ਼ ਟ੍ਰੈਫਿਕ ਨਿਯਮਾਂ ਨੂੰ ਤੋੜਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰਦੇ ਹੋਏ ਚਲਾਨ ਕੱਟੇਗੀ | ਇਕ ਫਰਵਰੀ ਤੋਂ ਜਿਹੜੇ ਤਿੰਨ ...

ਪੂਰੀ ਖ਼ਬਰ »

ਪੀ. ਜੀ. ਆਈ. ਵਿਖੇ 'ਮਰੀਜ਼ ਸੁਰੱਖਿਆ ਪੋਸਟਰ ਵਾਕ ਥ੍ਰੋਅ' ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 13 ਜਨਵਰੀ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਦੇ ਹਸਪਤਾਲ ਪ੍ਰਸ਼ਾਸਨ ਵਿਭਾਗ ਵਲੋਂ ਹੋਸਪਿਟਲ ਇਨਫੈਕਸ਼ਨ ਕੰਟਰੋਲ ਕਮੇਟੀ ਦੇ ਸਹਿਯੋਗ ਨਾਲ 'ਮਰੀਜ਼ ਸੁਰੱਖਿਆ ਪੋਸਟਰ ਵਾਕ ਥ੍ਰੋਅ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਜਿਸ ਵਿਚ ਪੀ.ਜੀ.ਆਈ. ਦੇ ਡਾਇਰੈਕਟਰ ...

ਪੂਰੀ ਖ਼ਬਰ »

ਗੁਲਾਬ ਫੁੱਲ ਮੇਲੇ ਦੀਆਂ ਖਾਣ-ਪੀਣ ਵਾਲੀਆਂ ਸਟਾਲਾਂ ਸੈਕਟਰ 17 ਦੇ ਪਲਾਜ਼ਾ 'ਚ ਲੱਗਣਗੀਆਂ

ਚੰਡੀਗੜ੍ਹ, 13 ਜਨਵਰੀ (ਆਰ.ਐਸ.ਲਿਬਰੇਟ)-ਇਸ ਵਾਰ ਦਾ ਗੁਲਾਬ ਫੁੱਲ ਮੇਲਾ ਪਲਾਸਟਿਕ ਮੁਕਤ ਚੰਡੀਗੜ੍ਹ ਨੂੰ ਸਮਰਪਿਤ ਰਹੇਗਾ ਜਦਕਿ ਨਗਰ ਨਿਗਮ ਚੰਡੀਗੜ੍ਹ ਅਤੇ ਸੈਰ-ਸਪਾਟਾ ਵਿਭਾਗ ਯੂਟੀ ਚੰਡੀਗੜ੍ਹ ਸਾਂਝੇ ਤੌਰ 'ਤੇ 28, 29 ਫਰਵਰੀ ਅਤੇ 1 ਮਾਰਚ 2020 ਨੂੰ ਰੋਜ਼ ਗਾਰਡਨ ਵਿਚ ...

ਪੂਰੀ ਖ਼ਬਰ »

ਤਨਿਸ਼ਕ ਨੇ ਚੰਡੀਗੜ੍ਹ ਵਿਖੇ ਵਿਰਾਸਤ ਕੀਤਾ ਜਾਰੀ

ਚੰਡੀਗੜ੍ਹ, 13 ਜਨਵਰੀ (ਅ. ਬ.)-ਭਾਰਤ ਦੇ ਪ੍ਰਮੁੱਖ ਜਵੈਲਰੀ ਬ੍ਰਾਂਡ ਤਨਿਸ਼ਕ (ਟਾਟਾ ਪ੍ਰੋਡਕਟ) ਨੇ 12 ਜਨਵਰੀ ਨੂੰ ਚੰਡੀਗੜ੍ਹ ਦੇ ਜ਼ੈੱਡਬਲਿਊ ਮੈਰੀਅਟ ਵਿਖੇ ਇਕ ਵੱਡਾ ਸਮਾਗਮ ਕੀਤਾ | ਇਸ ਵਿਚ ਲਗਪਗ 200 ਗਾਹਕਾਂ ਨੇ ਸ਼ਮੂਲੀਅਤ ਕੀਤੀ | ਮਿਸ ਵਿੱਦਿਆ ਮਜੂਮਦਾਰ ਨੇ ਇਸ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਨਾਲ ਪਏ ਮੀਂਹ ਨਾਲ ਕਈ ਥਾਵਾਂ 'ਤੇ ਦਰੱਖਤ ਡਿਗੇ

ਚੰਡੀਗੜ੍ਹ, 13 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਅੱਜ ਸ਼ਹਿਰ ਵਿਚ ਪਏ ਮੀਂਹ ਕਾਰਨ ਜਿੱਥੇ ਇਕ ਵਾਰ ਫਿਰ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਉੱਥੇ ਹੀ ਸ਼ਹਿਰ ਦੇ ਕਈ ਹਿੱਸਿਆਂ ਵਿਚ ਦਰੱਖਤ ਵੀ ਡਿੱਗੇ ਹਨ | ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਸ਼ਹਿਰ ...

ਪੂਰੀ ਖ਼ਬਰ »

'ਆਪ' ਦਲਬਦਲੂ ਵਿਧਾਇਕ ਬਲਦੇਵ ਸਿੰਘ ਵਿਰੁੱਧ ਹੋਰ ਪਟੀਸ਼ਨਾਂ

ਚੰਡੀਗੜ੍ਹ, 13 ਜਨਵਰੀ (ਐਨ.ਐਸ. ਪਰਵਾਨਾ)-ਜੈਤੋਂ ਤੋਂ ਪੰਜਾਬ ਵਿਧਾਨ ਸਭਾ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਦਲਬਦਲੂ ਮੈਂਬਰ ਸ. ਬਲਦੇਵ ਸਿੰਘ ਵਿਰੁੱਧ ਲਗਪਗ ਇਕ ਦਰਜਨ ਹੋਰ ਵਿਅਕਤੀਆਂ ਨੇ ਦਲਬਦਲੂ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਸਾਂਝੀ ਪਟੀਸ਼ਨ ...

ਪੂਰੀ ਖ਼ਬਰ »

ਫੇਜ਼-1 ਦੇ ਐੱਚ. ਈ. ਕੁਆਰਟਰਾਂ ਵਿਖੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਸਥਾਨਕ ਫੇਜ਼-1 ਦੇ ਐੱਚ. ਈ. ਕੁਆਟਰਾਂ ਵਿਚ ਅੱਜ ਸਵੇਰੇ ਅਣਪਛਾਤੇ ਚੋਰ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 4 ਵਜੇ ਚੋਰ ਨੇ ਐੱਚ. ਈ. 258 ਮਕਾਨ ਅੰਦਰ ਦਾਖਲ ਹੋ ਕੇ ਇਕ ...

ਪੂਰੀ ਖ਼ਬਰ »

ਨਵੀਂ ਚੁਣੀ ਮੇਅਰ ਨੂੰ ਅਧਿਕਾਰੀਆਂ ਨੇ ਹਨੇਰੇ ਸਪਾਟਾਂ ਨੂੰ ਮਾਰਚ 2020 ਤੱਕ ਰੁਸ਼ਨਾਉਣ ਦਾ ਦਿਵਾਇਆ ਯਕੀਨ

ਚੰਡੀਗੜ੍ਹ, 13 ਜਨਵਰੀ (ਆਰ.ਐਸ.ਲਿਬਰੇਟ)-ਅੱਜ ਨਵੀਂ ਚੁਣੀ ਮੇਅਰ ਸ੍ਰੀਮਤੀ ਰਾਜਬਾਲਾ ਮਲਿਕ ਨੂੰ ਪਹਿਲੀ ਬੈਠਕ ਦੌਰਾਨ ਅਧਿਕਾਰੀਆਂ ਨੇ ਸ਼ਹਿਰ ਦੇ ਹਨੇਰੇ ਸਪਾਟਾਂ ਨੂੰ ਮਾਰਚ 2020 ਤੱਕ ਰੁਸ਼ਨਾਉਣ ਦਾ ਯਕੀਨ ਦਿਵਾਇਆ ਹੈ ਜਦਕਿ ਮੇਅਰ ਨੇ ਯੂ.ਟੀ. ਪ੍ਰਸ਼ਾਸਨ ਅਤੇ ਨਗਰ ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਮਰ ਰਹੀਆਂ ਗਊਆਂ ਦੇ ਵਿਰੋਧ 'ਚ ਪ੍ਰਬੰਧਕ ਕਮੇਟੀ ਿਖ਼ਲਾਫ਼ ਰੋਸ ਧਰਨਾ

ਲਾਲੜੂ, 13 ਜਨਵਰੀ (ਰਾਜਬੀਰ ਸਿੰਘ)-ਪਿੰਡ ਮਗਰਾ ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਵਿਖੇ ਗਊਧਨ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਦੇ ਚਲਦਿਆਂ ਗਊਸ਼ਾਲਾ ਦੀ ਦੇਖ-ਰੇਖ ਕਰ ਰਹੀ ਸੰਸਥਾ ਧਿਆਨ ਫਾਊਾਡੇਸ਼ਨ ਦੇ ਿਖ਼ਲਾਫ਼ ਅੱਜ ਖੇਤਰ ਦੇ ਸਮਾਜ ਸੇਵੀਆਂ ਵਲੋਂ ...

ਪੂਰੀ ਖ਼ਬਰ »

ਦੱਪਰ ਟੋਲ ਪਲਾਜ਼ਾ 'ਤੇ ਕੁਝ ਦੇਰ ਲਈ ਠੱਪ ਹੋਈ ਆਨਲਾਈਨ ਟੋਲ ਪ੍ਰਣਾਲੀ

ਲਾਲੜੂ, 13 ਜਨਵਰੀ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਦੱਪਰ ਟੋਲ ਪਲਾਜਾ 'ਤੇ ਸੋਮਵਾਰ ਦੇਰ ਸ਼ਾਮ ਅਚਾਨਕ ਫਾਸਟੈਗ ਸਮੇਤ ਸਾਰੀ ਆਨਲਾਈਨ ਟੋਲ ਪ੍ਰਣਾਲੀ ਕਾਫੀ ਸਮੇਂ ਲਈ ਠੱਪ ਰਹੀ, ਜਿਸ ਕਾਰਨ ਟੋਲ ਬੂਥਾਂ 'ਤੇ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ...

ਪੂਰੀ ਖ਼ਬਰ »

50 ਲੱਖ ਦੀ ਧੋਖਾਧੜੀ ਦੇ ਦੋਸ਼ ਹੇਠ ਨਾਮੀ ਬਿਲਡਰ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 13 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਖੇਤਰ ਦੀ ਵੀ. ਆਈ. ਪੀ. ਰੋਡ 'ਤੇ ਸਥਿਤ ਨਾਮੀ ਬਿਲਡਰ ਕੰਪਨੀ ਚੰਡੀਗੜ੍ਹ ਸਿਟੀ ਸੈਂਟਰ ਦੇ ਹਿੱਸੇਦਾਰ ਵਿਜੇ ਕੁਮਾਰ ਜਿੰਦਲ ਿਖ਼ਲਾਫ਼ 50 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਉਸ ਨੂੰ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਸਿੱਖਿਆ ਅਧਿਕਾਰੀਆਂ ਨਾਲ ਦਾਖ਼ਲਾ ਮੁਹਿੰਮ ਸਬੰਧੀ ਮੀਟਿੰਗ

ਐੱਸ. ਏ. ਐੱਸ. ਨਗਰ, 13 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਸਮੂਹ ਜ਼ਿਲਿ੍ਹਆਂ ਦੇ ਸੈਕੰਡਰੀ ਅਤੇ ਐਲੀਮੈਂਟਰੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਡਾਈਟ ਪਿ੍ੰਸੀਪਲਾਂ ਨਾਲ ਮੁੱਖ ਦਫ਼ਤਰ ਦੇ ...

ਪੂਰੀ ਖ਼ਬਰ »

ਹਸਪਤਾਲ ਵਿਖੇ ਦਾਖ਼ਲ ਮਰੀਜ਼ਾਂ ਦੇ ਤੀਮਾਰਦਾਰਾਂ ਲਈ ਲੰਗਰ ਦਾ ਟਰੱਕ ਭੇਜਿਆ

ਕੁਰਾਲੀ, 13 ਜਨਵਰੀ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਬਡਾਲੀ ਰੋਡ 'ਤੇ ਸਥਿਤ ਧਾਰਮਿਕ ਡੇਰਾ ਬਾਬਾ ਬੁੱਧ ਗਿਰੀ ਦੇ ਮੁਖੀ ਮਹੰਤ ਰਾਮ ਨਰਾਇਣ ਗਿਰੀ ਵਲੋਂ ਸੈਕਟਰ-16 ਚੰਡੀਗੜ੍ਹ ਸਥਿਤ ਸਰਕਾਰੀ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਦੀ ਦੇਖ-ਭਾਲ ਕਰਨ ਵਾਲਿਆਂ ਲਈ ਲੰਗਰ ਦਾ ...

ਪੂਰੀ ਖ਼ਬਰ »

ਸ਼ਹਿਰ ਅੰਦਰ ਦੇਰ ਰਾਤ ਵਾਪਰੇ ਦੋ ਸੜਕ ਹਾਦਸਿਆਂ 'ਚ ਇਕ ਦੀ ਮੌਤ, 4 ਗੰਭੀਰ ਜ਼ਖ਼ਮੀ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਬੀਤੀ ਦੇਰ ਰਾਤ ਸ਼ਹਿਰ ਅੰਦਰ ਵੱਖ-ਵੱਖ ਥਾਈਾ ਵਾਪਰੇ ਦੋ ਸੜਕ ਹਾਦਸਿਆਂ ਵਿਚ 27 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਚਾਰ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਾਲਤ ਕਾਫ਼ੀ ਨਾਜੁਕ ਬਣੀ ਹੋਈ ਹੈ | ...

ਪੂਰੀ ਖ਼ਬਰ »

7 ਸਾਲ ਬੀਤ ਜਾਣ ਤੋਂ ਬਾਅਦ ਵੀ ਘੱਟੋ ਘੱਟ ਉਜ਼ਰਤਾਂ 'ਚ ਸੋਧ ਨਾ ਕਰਨਾ ਘੋਰ ਕਾਨੂੰਨੀ ਅਪਰਾਧ-ਰਘੂਨਾਥ ਸਿੰਘ

ਐੱਸ. ਏ. ਐੱਸ. ਨਗਰ, 13 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਦੱਸਿਆ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੱਤਾ 'ਚ ਆਈ ਕੈਪਟਨ ਸਰਕਾਰ ਵਲੋਂ ਜੇਕਰ ਕਿਸੇ ਨਾਲ ਸਭ ਤੋਂ ਵੱਧ ਧੱਕਾ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਤੇਜ਼ ਝੱਖੜ ਕਾਰਨ ਜਨ-ਜੀਵਨ ਹੋਇਆ ਬੁਰੀ ਤਰ੍ਹਾਂ ਪ੍ਰਭਾਵਿਤ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਸ਼ਹਿਰ ਅੰਦਰ ਸ਼ਾਮ ਸਮੇਂ ਅਏ ਤੇਜ਼ ਮੀਂਹ ਅਤੇ ਝੱਖੜ ਨੇ ਜਿਥੇ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ, ਉਥੇ ਹੀ ਅੱਜ ਲੋਹੜੀ ਦਾ ਤਿਉਹਾਰ ਹੋਣ ਕਾਰਨ ਲੋਕ ਘਰਾਂ 'ਚ ਕੈਦ ਹੋ ਕੇ ਰਹਿ ਗਏ, ਜਿਸ ਕਾਰਨ ਲੋਹੜੀ ਦੀ ਮਜ਼ਾ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਵਿਖੇ 8 ਪਟਵਾਰੀਆਂ ਦੇ ਤਬਾਦਲੇ

ਖਰੜ, 13 ਜਨਵਰੀ (ਮਾਨ)-ਜ਼ਿਲ੍ਹਾ ਮੁਹਾਲੀ ਦੇ ਜ਼ਿਲ੍ਹਾ ਕੁਲੈਕਟਰ ਵਲੋਂ ਜ਼ਿਲ੍ਹੇ ਅੰਦਰ ਤਾਇਨਾਤ ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਅਭੈਜੋਤ ਸਿੰਘ ਦੀ ਨਵੀਂ ਨਿਯੁਕਤੀ ਹੋਣ 'ਤੇ ਪਟਵਾਰ ਸਰਕਲ ਰਾਣੀਮਾਜਰਾ, ਅਮਨਦੀਪ ਸਿੰਘ ਨੂੰ ...

ਪੂਰੀ ਖ਼ਬਰ »

ਥਾਂ ਸਬੰਧੀ ਕਿਨਰਾਂ ਦੇ ਹੱਕ ਹੇਠਲੀਆਂ ਅਦਾਲਤਾਂ ਹੀ ਤੈਅ ਕਰ ਸਕਦੀਆਂ ਹਨ

ਚੰਡੀਗੜ੍ਹ, 13 ਜਨਵਰੀ (ਸੁਰਜੀਤ ਸਿੰਘ ਸੱਤੀ)-ਡੇਰਾ ਗੁਰੂ ਨਾਨਕ ਨਗਰੀ ਮਲੋਟ ਦੇ ਮਹੰਤ ਦੇ ਤੌਰ 'ਤੇ ਕਿਨਰ ਵਜੋਂ ਰਸਮਾਂ ਨਿਭਾਉਣ ਲਈ ਪੁਲਿਸ ਦੀ ਮਦਦ ਦੀ ਮੰਗ ਨੂੰ ਲੈ ਕੇ ਹਾਈਕੋਰਟ ਪੁੱਜੇ ਸੁਮਨ ਮਹੰਤ ਦੀ ਪਟੀਸ਼ਨ ਖ਼ਾਰਜ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਵਚਨਬੱਧ-ਢਿੱਲੋਂ

ਡੇਰਾਬੱਸੀ, 13 ਜਨਵਰੀ (ਸ਼ਾਮ ਸਿੰਘ ਸੰਧੂ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਡੇਰਾਬੱਸੀ ਦੀਪਇੰਦਰ ਸਿੰਘ ਢਿੱਲੋਂ ਵਲੋਂ ਅੱਜ ਡੇਰਾਬੱਸੀ ਨੇੜਲੇ ਪਿੰਡ ਕਾਰਕੌਰ ਵਿਖੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਢਿੱਲੋਂ ...

ਪੂਰੀ ਖ਼ਬਰ »

ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਵਾਲਾ ਵੱਡਾ ਸਮੂਹ ਸਮਝੌਤੇ ਿਖ਼ਲਾਫ਼ ਜਾ ਸਕਦੈ ਅਦਾਲਤ

ਚੰਡੀਗੜ੍ਹ, 13 ਜਨਵਰੀ (ਆਰ.ਐਸ.ਲਿਬਰੇਟ)-ਡੋਰ ਟੂ ਡੋਰ ਕੂੜਾ ਇਕੱਠਾ ਕਰਨ ਵਾਲਾ ਵੱਡਾ ਸਮੂਹ ਨਗਰ ਨਿਗਮ ਨਾਲ ਹੋਏ ਸਮਝੌਤੇ ਿਖ਼ਲਾਫ਼ ਅਦਾਲਤ ਜਾ ਸਕਦਾ ਹੈ | ਇਸ ਸਮੂਹ ਨੇ ਯੂਨੀਅਨ ਦੀ ਅਗਵਾਈ ਹੇਠ ਕੀਤੀ ਇੱਕ ਪੱਤਰਕਾਰ ਮਿਲਣੀ ਦੌਰਾਨ ਓਮ ਪ੍ਰਕਾਸ਼ ਸੈਣੀ,ਚੰਡੀਗੜ੍ਹ ਨਗਰ ...

ਪੂਰੀ ਖ਼ਬਰ »

ਸੰਗੀਤਕ ਪ੍ਰੋਗਰਾਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 13 ਜਨਵਰੀ (ਦਿਲਬਰ ਸਿੰਘ ਖੈਰਪੁਰ)-ਕਸਬਾ ਨਵਾਂਗਰਾਓ ਦੀ ਕਮਾਊ ਕਾਲੋਨੀ ਵਿਖੇ ਨੌਜਵਾਨ ਮੰਚ ਵਲੋਂ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਦੇਰ ਰਾਤ ਤੱਕ ਕਰਵਾਏ ਗਏ ਪ੍ਰੋਗਰਾਮ 'ਚ ਲੋਕਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ | ਨੌਜਵਾਨ ਸਭਾ ਦੇ ਮੁਖੀ ...

ਪੂਰੀ ਖ਼ਬਰ »

ਆਟੋ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਲਾਲੜੂ, 13 ਜਨਵਰੀ (ਰਾਜਬੀਰ ਸਿੰਘ)-ਪੁਲਿਸ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਹਫ਼ਤੇ ਤਹਿਤ ਟ੍ਰੈਫਿਕ ਪੁਲਿਸ ਲਾਲੜੂ ਵਲੋਂ ਆਟੋ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਟ੍ਰੈਫਿਕ ਪੁਲਿਸ ਲਾਲੜੂ ਦੇ ਇੰਚਾਰਜ ਏ. ਐੱਸ. ਆਈ. ਫੂਲ ਚੰਦ ਨੇ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕੈਂਪਸ ਵਿਖੇ ਲੋਹੜੀ ਦਾ ਤਿਉਹਾਰ ਸਮੁੱਚੀ ਦੁਨੀਆਂ ਨੂੰ ਨਸ਼ੇ ਵਿਰੁੱਧ ਲਾਮਬੰਦ ਹੋਣ ਦਾ ਸੁਨੇਹਾ ਦਿੰਦੇ ਹੋਏ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਪਾਣੀ ਦੀ ਲੀਕੇਜ ਹੋਣ ਕਾਰਨ ਖਰੜ-ਚੰਡੀਗੜ੍ਹ ਹਾਈ-ਵੇਅ 'ਤੇ ਚਿੱਕੜ ਹੀ ਚਿੱਕੜ

ਖਰੜ, 13 ਜਨਵਰੀ (ਗੁਰਮੁੱਖ ਸਿੰਘ ਮਾਨ)-ਖਾਨਪੁਰ ਪੁੱਲ ਤੋਂ ਲੈ ਕੇ ਕੇ. ਐੱਫ. ਸੀ. ਤੱਕ ਨੈਸ਼ਨਲ ਹਾਈ-ਵੇਅ ਅਥਾਰਟੀ ਵਲੋਂ ਆਵਾਜਾਈ ਲਈ ਉਸਾਰੇ ਜਾ ਰਹੇ ਫਲਾਈਓਵਰ ਕਾਰਨ ਜਿੱਥੇ ਟ੍ਰੈਫਿਕ ਦੀ ਰੋਜ਼ਾਨਾ ਵੱਡੀ ਸਮੱਸਿਆ ਰਹਿੰਦੀ ਹੈ, ਉੱਥੇ ਸੜਕ ਦੇ ਦੋਨੋਂ ਪਾਸੇ ਵੱਡੇ ਪੱਧਰ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਕੈਲੰਡਰ ਤੇ ਡਾਇਰੀ ਜਾਰੀ

ਖਰੜ, 13 ਜਨਵਰੀ (ਗੁਰਮੁੱਖ ਸਿੰਘ ਮਾਨ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਲੋਂ ਯੂਨੀਅਨ ਦਾ ਨਵੇਂ ਸਾਲ ਦਾ ਕੈਲੰਡਰ ਤੇ ਡਾਇਰੀ ਜਾਰੀ ਕੀਤੀ ਗਈ | ਪੀ. ਐੱਚ. ਸੀ. ਘੜੂੰਆਂ ਦੇ ਮੁਲਾਜ਼ਮਾ ਵਲੋਂ ਆਪਣੇ ਕੰਮਾਂ ਵਿਚ ਨਿਪੁੰਨਤਾ ਲਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋਇਆ ਜਾਂਬਾਜ਼ ਦਲਜਿੰਦਰ ਸਿੰਘ

ਲਾਲੜੂ, 13 ਜਨਵਰੀ (ਰਾਜਬੀਰ ਸਿੰਘ)- ਐਵਰੈਸਟ ਦੀ ਚੋਟੀ ਨੂੰ ਸਰ ਕਰਨ ਵਾਲਾ ਲਾਲੜੂ ਦੇ ਪਿੰਡ ਜੌਲਾ ਕਲਾਂ ਦਾ ਵਸਨੀਕ ਜਾਂਬਾਜ਼ ਦਲਜਿੰਦਰ ਸਿੰਘ ਇਕ ਵਾਰ ਫਿਰ ਪੰਜਾਬ ਸਰਕਾਰ ਦੀ ਬੇਰੁੱਖੀ ਦਾ ਸ਼ਿਕਾਰ ਹੋ ਕੇ ਰਹਿ ਗਿਆ ਹੈ | ਉਸ ਦਾ ਕਸੂਰ ਸਿਰਫ਼ ਇੰਨਾ ਹੈ ਕਿ ਉਸ ਦੇ ਕੋਲ ...

ਪੂਰੀ ਖ਼ਬਰ »

ਪੁਰਾਣੀ ਮੋਰਿੰਡਾ ਸੜਕ 'ਤੇ ਰੋਜ਼ਾਨਾ ਲੱਗਣ ਵਾਲੇ ਜਾਮ ਕਾਰਨ ਦੁਕਾਨਦਾਰ ਤੇ ਸਥਾਨਕ ਵਸਨੀਕ ਪੇ੍ਰਸ਼ਾਨ

ਖਰੜ, 13 ਜਨਵਰੀ (ਗੁਰਮੁੱਖ ਸਿੰਘ ਮਾਨ)-ਪੁਰਾਣੀ ਮੋਰਿੰਡਾ ਸੜਕ 'ਤੇ ਰੋਜ਼ਾਨਾ ਜਾਮ ਲੱਗਣ ਕਾਰਨ ਵਾਹਨਾਂ ਦੀਆਂ ਲਗਦੀਆਂ ਲੰਬੀਆਂ ਲਾਈਨਾਂ ਤੋਂ ਰਾਹਗੀਰ, ਮਾਰਕੀਟ ਦੇ ਦੁਕਾਨਦਾਰ ਅਤੇ ਖਰੜ ਦੇ ਵਸਨੀਕ ਡਾਹਢੇ ਪ੍ਰੇਸ਼ਾਨ ਹਨ | ਇਸ ਸੜਕ +ਤੇ ਸਿਵਲ ਹਸਪਤਾਲ ਖਰੜ, ਬੀ. ਡੀ. ਪੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX