ਤਾਜਾ ਖ਼ਬਰਾਂ


ਜੰਮੂ ਕਸ਼ਮੀਰ: ਮੁੱਠਭੇੜ 'ਚ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ
. . .  28 minutes ago
ਜੰਮੂ ਕਸ਼ਮੀਰ,24 ਜੁਲਾਈ - ਬੰਦੀਪੋਰਾ ਚੱਲ ਰਹੀ ਮੁੱਠਭੇੜ 'ਚ ਦੋ ਅਣਪਛਾਤੇ ਅੱਤਵਾਦੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 39,097 ਨਵੇਂ ਕੋਰੋਨਾ ਮਾਮਲੇ, 546 ਮੌਤਾਂ
. . .  33 minutes ago
ਨਵੀਂ ਦਿੱਲੀ, 24 ਜੁਲਾਈ- ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ...
ਟੋਕਿਓ ਓਲੰਪਿਕਸ: ਭਾਰਤ ਨੇ ਨਿਊਜ਼ੀਲੈਂਡ ਨੂੰ ਪੁਰਸ਼ ਹਾਕੀ ਦੇ ਉਦਘਾਟਨੀ ਮੈਚ 'ਚ 3-2 ਨਾਲ ਹਰਾਇਆ
. . .  44 minutes ago
ਟੋਕਿਓ, 24 ਜੁਲਾਈ - ਟੋਕਿਓ ਓਲੰਪਿਕਸ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ...
ਮਹਾਰਾਸ਼ਟਰ: ਐਨ.ਡੀ.ਆਰ.ਐਫ. ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਚਿੱਪਲੂਨ ਖੇਤਰ 'ਚ ਬਚਾਅ ਕਾਰਜ ਜਾਰੀ
. . .  about 1 hour ago
ਮੁੰਬਈ , 24 ਜੁਲਾਈ - ਮਹਾਰਾਸ਼ਟਰ ਐਨ.ਡੀ.ਆਰ.ਐਫ. (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀ...
ਜੰਮੂ ਕਸ਼ਮੀਰ: ਬੰਦੀਪੋਰਾ ਦੇ ਸੁਮਬਲਰ ਖੇਤਰ ਦੇ ਸ਼ੋਕਬਾਬਾ ਜੰਗਲ 'ਚ ਮੁੱਠਭੇੜ ਸ਼ੁਰੂ
. . .  about 1 hour ago
ਜੰਮੂ ਕਸ਼ਮੀਰ, 24 ਜੁਲਾਈ - ਜੰਮੂ ਕਸ਼ਮੀਰ ਬੰਦੀਪੋਰਾ ਦੇ ਸੁਮਬਲਰ ਖੇਤਰ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੰਜਾਬ 'ਚ ਕੋਵਿਡ-19 ਕਾਰਨ 25 ਜੁਲਾਈ ਨੂੰ ਹੋਣ ਵਾਲੀ ਫ਼ੌਜ ਦੀ ਭਰਤੀ ਮੁਲਤਵੀ
. . .  1 day ago
ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਅਜੇ ਵੀ 80-85 ਲੋਕ ਲਾਪਤਾ, 33 ਲੋਕਾਂ ਦੀਆਂ ਲਾਸ਼ਾਂ ਬਰਾਮਦ
. . .  1 day ago
ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਪਹੁੰਚੀਆਂ
. . .  1 day ago
ਲੁਧਿਆਣਾ, 23 ਜੁਲਾਈ (ਸਲੇਮਪੁਰੀ) - ਜਿਲ੍ਹਾ ਟੀਕਾਕਰਨ ਅਫਸਰ ਡਾ. ਪੁਨੀਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਜ਼ਿਲ੍ਹੇ ਲਈ ਸਰਕਾਰ ਵਲੋਂ ਕੋਵੀਸ਼ੀਲਡ ਵੈਕਸੀਨ ਦੀਆਂ 17000 ਖੁਰਾਕਾਂ ਭੇਜੀਆਂ ਗਈਆਂ ...
ਲੁਧਿਆਣਾ ਡੀ.ਐਮ.ਸੀ .ਪਹੁੰਚੇ ਨਵਜੋਤ ਸਿੰਘ ਸਿੱਧੂ, ਜ਼ਖ਼ਮੀ ਕਾਂਗਰਸੀ ਵਰਕਰ ਦਾ ਜਾਣਿਆ ਹਾਲ ਚਾਲ
. . .  1 day ago
ਲੁਧਿਆਣਾ , 23 ਜੁਲਾਈ (ਰੁਪੇਸ਼ ਕੁਮਾਰ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਡੀ.ਐਮ.ਸੀ. ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਸੜਕ ਹਾਦਸੇ ’ਚ ਵਿਚ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਦਾ ਹਾਲ ...
ਭਾਰੀ ਬਾਰਸ਼ ਕਾਰਨ ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਹਿੱਸੇ ਹੜ੍ਹਾਂ ਨਾਲ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 23 ਜੁਲਾਈ – ਐਨ.ਡੀ.ਆਰ.ਐਫ. ਦੇ ਮੋਹਸਿਨ ਸ਼ਾਦੀ ਨੇ ਕਿਹਾ ਕਿ ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਹਿੱਸੇ ਪਿਛਲੇ ਦੋ ਦਿਨਾਂ ਤੋਂ ਭਾਰੀ ਬਾਰਸ਼ ਕਾਰਨ ਹੜ੍ਹ ਨਾਲ ਪ੍ਰਭਾਵਿਤ ...
ਆਦਿੱਤਿਆ ਬਿਰਲਾ ਸਮੂਹ ਦੇ ਚੇਅਰਮੈਨ ਨਾਲ ਕੈਪਟਨ ਦੀ ਵਰਚੁਅਲ ਮੀਟਿੰਗ
. . .  1 day ago
ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ) - ਆਦਿੱਤਿਆ ਬਿਰਲਾ ਸਮੂਹ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਅੰਮ੍ਰਿਤਸਰ 'ਚ ਕੋਰੋਨਾ ਦੇ 4 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 23 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਨੀਸ਼ਾ ਗੁਲਾਟੀ ਨੇ ਖਾਸਾ ਸਥਿਤ ਸੀਮਾ ਸੁਰੱਖਿਆ ਬਲ ਦੇ ਕੈਂਪ ਵਿਖੇ ਜਵਾਨਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 23 ਜੁਲਾਈ (ਸੁਰਿੰਦਰ ਕੋਛੜ) - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਮਨੀਸ਼ਾ ਗੁਲਾਟੀ ਨੇ ਅੱਜ ਅੰਮ੍ਰਿਤਸਰ ਦੇ ਖਾਸਾ ਸਥਿਤ ਸੀਮਾ ਸੁਰੱਖਿਆ ਬਲ...
ਫ਼ੌਜ ਦੀ ਭਰਤੀ ਲਈ 25 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ
. . .  1 day ago
ਬੁਢਲਾਡਾ, 23 ਜੁਲਾਈ (ਸਵਰਨ ਸਿੰਘ ਰਾਹੀ) - ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ 'ਚ ਭਰਤੀ ਲਈ ਸਰੀਰਕ ਟੈੱਸਟਾਂ 'ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਲਈ...
ਵਿਧਾਇਕ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਕਾਲੀ ਦਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਲੁਧਿਆਣਾ, 23 ਜੁਲਾਈ (ਪੁਨੀਤ ਬਾਵਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂਆਂ ਦੀ ਅੱਜ ਇਕ ਅਹਿਮ ਮੀਟਿੰਗ ਹੋਈ ਜਿਸ...
ਟੋਕਿਓ 2020 ਵਿਖੇ ਉਦਘਾਟਨੀ ਸਮਾਰੋਹ ਵਿਚ ਭਾਰਤੀ ਟੁਕੜੀ ਦੀ ਅਗਵਾਈ ਕਰਨਗੇ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ
. . .  1 day ago
ਚੰਡੀਗੜ੍ਹ, 23 ਜੁਲਾਈ - ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਹਾਕੀ ...
ਮੋਗਾ ਨੇੜੇ ਵਾਪਰੇ ਹਾਦਸੇ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ, ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ
. . .  1 day ago
ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਵਲੋਂ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ...
ਜਲੰਧਰ ਦੇ ਮਾਡਲ ਟਾਊਨ ਵਿਚ ਸਥਿਤ ਇੱਕ ਘਰ ਵਿਚ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 23 ਜੁਲਾਈ - ਜਲੰਧਰ ਦੇ ਮਾਡਲ ਟਾਊਨ ਵਿਚ ਸਥਿਤ ਇੱਕ ਘਰ ਵਿਚ ਭਿਆਨਕ ਅੱਗ ਲੱਗ ਗਈ ਜਿਸਨੂੰ ...
ਥਾਣਾ ਜੁਲਕਾਂ ਦੀ ਪੁਲਿਸ ਵਲੋਂ 4000 ਲੀਟਰ ਲਾਹਣ,ਸੌ ਬੋਤਲਾਂ ਦੇਸੀ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਕਾਬੂ
. . .  1 day ago
ਦੇਵੀਗੜ੍ਹ (ਪਟਿਆਲਾ) 23 ਜੁਲਾਈ (ਰਾਜਿੰਦਰ ਸਿੰਘ ਮੌਜੀ) - ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਡੀ ਗਈ...
ਲੰਬੀ ਹਲਕੇ 'ਚ ਕਾਂਗਰਸ ਨੂੰ ਖੋਰਾ : ਗੁਰਮੀਤ ਖੁੱਡੀਆਂ ਵਲੋਂ ਕਾਂਗਰਸ ਤੋਂ ਅਲਹਿਦਗੀ ਦਾ ਐਲਾਨ
. . .  1 day ago
ਮੰਡੀ ਕਿੱਲਿਆਂਵਾਲੀ , 23 ਜੁਲਾਈ (ਇਕਬਾਲ ਸਿੰਘ ਸ਼ਾਂਤ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੌਰਾਨ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਚੋਣ ਹਲਕੇ ਲੰਬੀ ਵਿਚੋਂ ਕਾਂਗਰਸ ਪਾਰਟੀ ਨਾਲੋਂ ਅਲਹਿਦਗੀ ਦਾ ਸੁਨੇਹਾ ਆਇਆ ਹੈ। ਜਿਸ ਤਹਿਤ ਲੰਬੀ ਹਲਕੇ ਵਿਚਲੇ ਕਾਂਗਰਸ ਆਗੂ...
ਪਟਵਾਰੀਆਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ
. . .  1 day ago
ਬਠਿੰਡਾ, ਤਪਾ ਮੰਡੀ - 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ,ਪ੍ਰਵੀਨ ਗਰਗ ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਟਵਾਰੀਆਂ...
ਮਨਿਸਟਰੀਅਲ ਸਟਾਫ਼ ਨੇ ਫੂਕਿਆ ਮਾਲ ਮੰਤਰੀ ਦਾ ਪੁਤਲਾ
. . .  1 day ago
ਬਠਿੰਡਾ, 23 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਨਿਸਟਰੀਅਲ ਸਟਾਫ਼ ਨੇ ਅੱਜ...
ਮੈਡੀਕਲ ਅਤੇ ਵੈਟਰਨਰੀ ਡਾਕਟਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਲਈ ਹੋਏ ਰਵਾਨਾ
. . .  1 day ago
ਐੱਸ. ਏ. ਐੱਸ. ਨਗਰ, 23 ਜੁਲਾਈ (ਕੇ. ਐੱਸ. ਰਾਣਾ) - ਮੈਡੀਕਲ ਅਤੇ ਵੈਟਰਨਰੀ ਡਾਕਟਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਲਈ ਰਵਾਨਾ...
ਮੋਗਾ ਨੇੜੇ ਵਾਪਰੇ ਹਾਦਸੇ ਨੂੰ ਲੈ ਕੇ ਸੋਨੂੰ ਸੂਦ ਦਾ ਵੱਡਾ ਐਲਾਨ, ਜ਼ਖ਼ਮੀਆਂ ਕੋਲ ਪਹੁੰਚੇ ਸੂਦ
. . .  1 day ago
ਮੋਗਾ, 23 ਜੁਲਾਈ - ਮੋਗਾ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ ਤਿੰਨ ਦੀ ਜਿੱਥੇ ਮੌਤ ਹੋਈ ਹੈ ਉੱਥੇ ਹੀ 37 ਜ਼ਖ਼ਮੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਬਰਨਾਲਾ

ਜ਼ਿਲ੍ਹਾ ਬਰਨਾਲਾ ਵਿਚ ਵੱਖ-ਵੱਖ ਸੰਸਥਾਵਾਂ ਅਤੇ ਸਕੂਲਾਂ ਨੇ ਮਨਾਏ ਲੋਹੜੀ ਦੇ ਜਸ਼ਨ

ਬਰਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਅਗਰਵਾਲ ਸਭਾ ਬਰਨਾਲਾ ਦੇ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਬਬੀਤਾ ਜਿੰਦਲ ਦੀ ਅਗਵਾਈ ਵਿਚ 'ਲੋਹੜੀ ਪਿਆਰੀਆਂ ਧੀਆਂ ਦੀ' ਪ੍ਰੋਗਰਾਮ ਹੇਮਰਾਜ ਚੈਰੀਟੇਬਲ ਟਰੱਸਟ ਬਰਨਾਲਾ ਵਿਖੇ ਕਰਵਾਇਆ ਗਿਆ | ਜਿਸ ਵਿਚ ਸਕੂਲਾਂ ਦੀਆਂ ਬੱਚੀਆਂ ਦੁਆਰਾ ਗਿੱਧਾ, ਭਰੂਣ ਹੱਤਿਆ ਤੇ ਸਕਿੱਟ, ਗੀਤ, ਚੁਟਕਲੇ ਪੇਸ਼ ਕੀਤੇ ਗਏ | ਇਸ ਪ੍ਰੋਗਰਾਮ ਵਿਚ ਅਗਰਵਾਲ ਸਮਾਜ ਦੇ ਸਾਲ 2019 ਵਿਚੋਂ ਜਿਨ੍ਹਾਂ ਪਰਿਵਾਰਾਂ ਵਿਚ ਲੜਕੀਆਂ ਪੈਦਾ ਹੋਈਆਂ, ਉਨ੍ਹਾਂ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ | 20 ਦੇਸ਼ਾਂ ਦੇ ਸੁੰਦਰਤਾ ਮੁਕਾਬਲੇ ਵਿਚੋਂ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਸ੍ਰੀਮਤੀ ਰਸਮੀ ਜੈਨ ਬਰਨਾਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਮੰਚ ਦਾ ਸੰਚਾਲਨ ਰਾਮਪਾਲ ਸਿੰਗਲਾ ਤੇ ਲੁਧਿਆਣਾ ਤੋਂ ਐਾਕਰ ਗੁਰਦੀਪ ਕੌਰ ਨੇ ਕੀਤਾ | ਪ੍ਰੋਗਰਾਮ ਵਿਚ ਚੇਅਰਮੈਨ ਅਸ਼ੋਕ ਕੁਮਾਰ ਗਰਗ, ਪ੍ਰਧਾਨ ਦੀਪਕ ਸੋਨੀ, ਰਾਜ ਕੁਮਾਰ ਜਿੰਦਲ, ਐਡਵੋਕੇਟ ਪ੍ਰਦੀਪ ਗੋਇਲ, ਧਰਮਪਾਲ ਹਮੀਦੀ, ਡਾ: ਰਵੀ ਬਾਂਸਲ, ਅਰੁਣ ਕੁਮਾਰ, ਮੋਤੀ ਰਾਮ, ਸਾਮ ਲਾਲ ਚੌਧਰੀ, ਭਾਰਤ ਮੋਦੀ, ਅਸ਼ੋਕ ਕੁਮਾਰ ਬਾਂਸਲ, ਰਾਮ ਸਰਨ ਦਾਸ ਗੋਇਲ, ਪਿਆਰਾ ਲਾਲ ਰਾਏਸਰ, ਬੀਰਬਲ ਠੇਕੇਦਾਰ, ਮਹਿਲਾ ਵਿੰਗ ਤੋਂ ਰੇਖਾ ਜਿੰਦਲ, ਆਰਤੀ ਜਿੰਦਲ, ਕਿਰਨ ਗੋਇਲ, ਮਮਤਾ ਰਾਣੀ ਆਦਿ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਅਤੇ ਵਾਈ.ਐਸ. ਸਕੂਲ ਜੈਨੇਕਸਟ ਵਿਖੇ ਲੋਹੜੀ ਦਾ ਤਿਉਹਾਰ ਪਿੰ੍ਰਸੀਪਲ ਵਿਮੀ ਪੁਰੀ ਅਤੇ ਇੰਚਾਰਜ ਮੈਡਮ ਪੂਜਾ ਵਰਮਾ ਦੀ ਅਗਵਾਈ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵਲੋਂ ਧੂਣੀ ਚਲਾ ਕੇ ਤਿਲ ਸੱੁਟੇ ਗਏ | ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਵਰੁਣ ਭਾਰਤੀ, ਪੀ.ਆਰ.ਓ ਪੁਸ਼ਪਾ ਮਿੱਤਲ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਜੈਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਵਿਦਿਆਰਥੀਆ ਵਲੋਂ ਲੋਹੜੀ ਨਾਲ ਸਬੰਧਤ ਪ੍ਰਚਲਿਤ ਲੋਕ ਗੀਤ ਵੀ ਗਾਏ ਅਤੇ ਰੰਗਾਂ ਰੰਗ ਪ੍ਰੋਗਰਾਮੇਸਪ ਕੀਤਾ | ਇਸ ਮੌਕੇ ਧੂਣੀ ਬਾਲ ਕੇ ਤਿਲ ਤੇ ਰਿਉੜੀਆਂ ਪਾਈਆਂ ਗਈਆਂ | ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਅਤੇ ਸਮਾਗਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਡਾ: ਭੂਸ਼ਨ ਬਾਂਸਲ ਨੇ ਸਨਮਾਨਿਤ ਕੀਤਾ | ਸਕੂਲ ਦੇ ਪਿ੍ੰਸੀਪਲ ਡਾ: ਵਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ |
ਬਰਨਾਲਾ, (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਲੋਹੜੀ ਦਾ ਤਿਉਹਾਰ ਅਧਿਆਪਕਾ ਪ੍ਰੀਤਇੰਦਰ ਕੌਰ ਅਤੇ ਸੁਖਜੀਤ ਕੌਰ ਦੀ ਅਗਵਾਈ ਵਿਚ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਧੂਣੀ ਬਾਲ ਕੇ ਕੀਤੀ ਗਈ | ਇਸ ਦੌਰਾਨ ਲੋਹੜੀ ਦੀ ਧੂਣੀ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਤਿਲ ਪਾਏ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਕੋਰੀਓਗ੍ਰਾਫੀਆ ਪੇਸ਼ ਕੀਤੀਆਂ | ਇਸ ਮੌਕੇ ਵਿਦਿਆਰਥੀਆਂ ਨੂੰ ਮੰੂਗਫਲੀਆਂ ਤੇ ਰਿਉੜੀਆਾ ਵੰਡੀਆਂ ਗਈਆਂ |.ਇਸ ਸਮੇਂ ਪਿ੍ੰਸੀਪਲ ਕਮਲਜੀਤ ਕੌਰ, ਅਧਿਆਪਕ ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈਆਂ ਦਿੱਤੀਆਂ |
ਬਰਨਾਲਾ, (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆ ਵਲੋਂ ਪੰਜਾਬੀ ਸੱਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਗਿੱਧਾ, ਭੰਗੜਾ ਪੇਸ਼ ਕੀਤਾ | ਸਕੂਲ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਤੇ ਕੁਆਰਡੀਨੇਟਰ ਜੈਸਮੀਨ ਪੁਰੀ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੱਧਾਹੂਰ ਵਿਖੇ ਲੋਹੜੀ ਦਾ ਤਿਉਹਾਰ ਪਿ੍ੰਸੀਪਲ ਪਿ੍ਤਪਾਲ ਕੌਰ ਦੀ ਦੇਖ-ਰੇਖ ਹੇਠ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੰਸਥਾ ਦੇ ਡਾਇਰੈਕਟਰ ਸ: ਮਨਜੀਤ ਸਿੰਘ ਨੇ ਲੋਹੜੀ ਦੀ ਮਹੱਤਤਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਅਜੋਕੇ ਸਮੇਂ 'ਚ ਲੜਕੀਆਂ ਨੇ ਆਪਣੀ ਕਾਬਲੀਅਤ ਦੇ ਸਦਕਾ ਮੁੰਡਿਆ ਨੂੰ ਪਛਾੜ ਦਿੱਤਾ ਹੈ | ਇਸ ਲਈ ਸਾਨੂੰ ਲੜਕੇ ਅਤੇ ਲੜਕੀਆਂ ਵਿਚਕਾਰ ਕੋਈ ਭੇਦਭਾਵ ਨਹੀਂ ਸਮਝਣਾ ਚਾਹੀਦਾ | ਬੱਚਿਆਂ ਨੇ ਧੂਣੀ ਬਾਲੀ ਤੇ ਭੰਗੜਾ, ਗਿੱਧਾ, ਲੋਕ ਗੀਤ ਅਤੇ ਡਾਂਸ ਪੇਸ਼ ਕਰ ਕੇ ਲੋਹੜੀ ਦਾ ਅਨੰਦ ਮਾਣਿਆ | ਇਸ ਮੌਕੇ ਪਿ੍ੰ: ਬਲਵੀਰ ਕੌਰ, ਰਾਜਵਿੰਦਰ ਕੌਰ, ਲਵਪ੍ਰੀਤ ਕੌਰ, ਮਨਪ੍ਰੀਤ ਕੌਰ, ਅਨੂ ਵਰਮਾ, ਆਰਤੀ ਬਤਰਾ, ਰਣਜੀਤ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਨੈਣੇਵਾਲ ਦੀ ਗ੍ਰਾਮ ਪੰਚਾਇਤ ਵਲੋਂ ਆਵਾਜ਼ ਏ ਜੱਗ ਜਣਨੀ ਸੰਸਥਾ ਦੇ ਸਹਿਯੋਗ ਨਾਲ ਲੋਹੜੀ ਦੇ ਤਿਉਹਾਰ ਉੱਪਰ 'ਮੇਲਾ ਧੀਆਂ ਦਾ ਕਰਵਾਇਆ ਗਿਆ ਜਿਸ ਵਿਚ ਪਿੰਡ ਦੀਆਂ ਬਜ਼ੁਰਗ ਧੀਆਂ ਨੂੰ ਸੱਦਾ ਦਿੱਤਾ ਗਿਆ ਜੋ ਭਾਰੀ ਇਕੱਠ ਸਮੇਤ ਯਾਦਗਾਰੀ ਹੋ ਨਿੱਬੜਿਆ | ਉਦਘਾਟਨ ਦੀ ਰਸਮ ਪਿੰਡ ਦੀ ਬਜ਼ੁਰਗ ਧੀ ਜੀਤ ਕੌਰ (85) ਨੇ ਰੀਬਨ ਕੱਟ ਕੇ ਕੀਤੀ | ਮੇਲੇ ਦੀ ਖ਼ਾਸੀਅਤ ਇਹ ਰਹੀ ਕਿ ਪੰਚਾਇਤ ਵਲੋਂ ਪਿੰਡ ਦੀਆਂ ਸਮੁੱਚੀਆਂ ਧੀਆਂ ਨੂੰ ਕਾਰਡ ਭੇਜ ਕੇ ਸੱਦਾ ਪੱਤਰ ਦਿੱਤਾ ਗਿਆ ਸੀ ਉੱਥੇ ਸਟੇਜ ਤੋਂ ਪੇਂਡੂ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਦੇ ਯਤਨ ਕੀਤੇ ਜਾਂਦੇ ਰਹੇ | ਆਵਾਜ਼ ਏ ਜੱਗ ਜਣਨੀ ਸੰਸਥਾ ਦੀ ਆਗੂ ਗੁਰਮੀਤ ਕੌਰ ਨੱਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁੜੀਆਂ ਹੁਣ ਕਿਸੇ ਵੀ ਪੱਖ ਤੋਂ ਘੱਟ ਨਹੀਂ ਤੇ ਮਾਪਿਆਂ ਨੂੰ ਕੁੜੀਆਂ ਨੂੰ ਬਰਾਬਰ ਦੇ ਹੱਕ ਦੇਣੇ ਚਾਹੀਦੇ ਹਨ | ਸੂਬੇ ਦੇ ਲੋਕ ਕੁੜੀਆਂ ਨੂੰ ਕੁਝ ਕਰਨ ਲਈ ਖੁੱਲ ਨਹੀਂ ਦੇ ਸਕਦੇ ਪਰ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਇਕੱਲਿਆਂ ਹੀ ਭੇਜ ਰਹੇ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਲੋਕਾਂ ਦੀ ਕੁੜੀਆਂ ਪ੍ਰਤੀ ਕੀ ਸੋਚ ਹੈ | ਮੇਲੇ ਵਿਚ ਕੁੜੀਆਂ ਪੰਜਾਬੀ ਸਭਿਆਚਾਰ 'ਚ ਗਿੱਧਾ, ਭੰਗੜਾ, ਗੀਤ, ਸਕਿੱਟਾਂ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ | ਉਨ੍ਹਾਂ ਮੇਲੇ ਦੀ ਤਿਆਰੀ ਵਿਚ ਸਹਿਯੋਗ ਦੇਣ ਵਾਲੀਆਂ ਕੁੜੀਆਂ ਰਾਜ ਕੌਰ, ਛਿੰਦਰ ਕੌਰ, ਅਮਰਜੀਤ ਕੌਰ, ਅਮਨ ਕੌਰ, ਗਗਨਦੀਪ ਕੌਰ ਅਤੇ ਅਮਨਦੀਪ ਕੌਰ ਦੀ ਸ਼ਲਾਘਾ ਕੀਤੀ | ਸਰਪੰਚ ਹਰਪ੍ਰੀਤ ਸਿੰਘ ਨੇ ਮੇਲੇ ਵਿਚ ਸਹਿਯੋਗ ਦੇਣ ਵਾਲੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ |
ਤਪਾ ਮੰਡੀ, (ਵਿਜੇ ਸ਼ਰਮਾ)-ਸਥਾਨਕ ਮੋਤੀ ਰਾਮ ਮਹਿਰਾ ਕਲੱਬ ਵਲੋਂ ਲੋਹੜੀ ਦੇ ਤਿਉਹਾਰ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਂਗਰਸ ਦੇ ਯੂਥ ਆਗੂ ਅਰਵਿੰਦ ਰੰਗੀ, ਜਗਜੀਤ ਸਿੰਘ ਨੂਰੀ, ਜੀਤ ਸਿੰਘ, ਦਰਸ਼ਨ ਸਿੰਘ ਨੇ ਸਕੂਲੀ ਵਿਦਿਆਰਥੀਆਂ ਨੂੰ ਤਿਉਹਾਰ 'ਤੇ ਰਿਉੜੀਆਂ, ਮੰੂਗਫਲੀ ਅਤੇ ਗਰਮ ਦੁੱਧ ਪਿਲਾਇਆ ਗਿਆ | ਇਸ ਮੌਕੇ ਸਕੂਲ ਇੰਚਾਰਜ ਦੀਦਾਰ ਸਿੰਘ, ਨੱਥੂ ਰਾਮ, ਡਾ: ਰਾਮ ਦਾਸ, ਹਰਦੀਪ ਸਿੰਘ ਪੋਪਲ, ਮਲਕੀਤ ਸਿੰਘ ਜ਼ੈਲਦਾਰ, ਬਿੱਕਰ ਸਿੰਘ, ਮਨਦੀਪ ਸਿੰਘ, ਲੱਖਾ ਬਾਵਾ, ਦਰਸ਼ਨ ਸਿੰਘ, ਮਹਿੰਦਰ ਸਿੰਘ ਨੂਰੀ, ਸਾਬੀ ਸਿੰਘ, ਪੰਡਿਤ ਭਾਗ ਰਾਮ ਤੋਂ ਇਲਾਵਾ ਸਕੂਲੀ ਬੱਚੇ ਹਾਜ਼ਰ ਸਨ |
ਟੱਲੇਵਾਲ,(ਸੋਨੀ ਚੀਮਾ)-ਇਲਾਕੇ ਦੀ ਨਾਮਵਰ ਸੰਸਥਾ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦੁਆਰਾ ਮਿਲ ਕੇ ਧੀਆਂ ਦੀ ਲੋਹੜੀ ਮਨਾਈ ਗਈ¢ਇਸ ਤਹਿਤ ਵਿਦਿਆਰਥੀਆਂ ਨੂੰ ਮੂੰਗਫਲੀਆਂ ਤੇ ਰਿਉੜੀਆਂ ਵੰਡੀਆਂ ਗਈਆਂ¢ਇਸ ਮੌਕੇ ਸਕੂਲ ਦੇ ਹੈੱਡਮਾਸਟਰ ਮਨਕੰਵਲ ਸਿੰਘ ਨੇ ਕਿਹਾ ਕਿ ਅੱਜ ਲੜਕੀਆਂ ਲੜਕਿਆਂ ਤੋਂ ਕਿਤੇ ਅੱਗੇ ਨਿਕਲ ਰਹੀਆਂ ਹਨ¢ਇਸ ਲਈ ਸਾਨੂੰ ਇਸ 21ਵੀਂ ਸਦੀ ਵਿਚ ਲੜਕਿਆਂ ਅਤੇ ਲੜਕੀਆਂ ਵਿਚਕਾਰ ਭੇਦ-ਭਾਵ ਮਿਟਾ ਕੇ ਦੋਨਾਂ ਨੂੰ ਬਰਾਬਰ ਸਮਰਥਨ ਕਰਨਾ ਚਾਹੀਦਾ ਹੈ¢ਇਸ ਮੌਕੇ ਦਸੰਬਰ ਮਹੀਨੇ ਦੀ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ¢ਇਸ ਮੌਕੇ ਸਕੂਲ ਦੇ ਵਾਈਸ ਹੈੱਡ ਟੀਚਰ ਸ੍ਰੀਮਤੀ ਪਰਮਜੀਤ ਕੌਰ ਨੇ ਵੀ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਲੋਹੜੀ ਅਤੇ ਮਾਘੀ ਦੀਆਂ ਵਧਾਈਆਂ ਦਿੱਤੀਆਂ¢ਇਸ ਮੌਕੇ ਸਕੂਲ ਦੇ ਐਮ.ਡੀ. ਸ੍ਰੀਮਤੀ ਰਛਪਾਲ ਕੌਰ, ਸੁਖਦੀਪ ਕੌਰ, ਕਰਮਜੀਤ ਕੌਰ, ਸੰਦੀਪ ਕੌਰ, ਜਸਪ੍ਰੀਤ ਕੌਰ, ਗਗਨਦੀਪ ਕੌਰ, ਹਰਮਨਜੋਤ ਕੌਰ ਅਤੇ ਕੇਅਰ ਟੇਕਰ ਰਛਪਾਲ ਕੌਰ ਹਾਜ਼ਰ ਸਨ¢
ਟੱਲੇਵਾਲ, (ਸੋਨੀ ਚੀਮਾ)-ਡੇਰਾ ਬਾਬਾਭਜਨ ਸਿੰਘ ਦੀਵਾਨਾ ਦੇ ਗੱਦੀਨਸ਼ੀਨ ਬਾਬਾ ਜੰਗ ਸਿੰਘ ਦੀਵਾਨਾ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਵਿਚ ਵਾਧਾ ਕਰਦੇ ਹੋਏ ਲੋਹੜੀ ਦੇ ਤਿਉਹਾਰ ਮੌਕੇ ਪਿੰਡ ਦੀਵਾਨਾ ਅਤੇ ਲੱਖਾ ਨਾਲ ਸਬੰਧਤ ਗੱਡੀਆਂ ਵਾਲਿਆਂ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਸੂਟ, ਕੰਬਲ, ਮੂੰਗਫਲੀ, ਰਿਉੜੀਆਂ ਅਤੇ ਗੁੜ੍ਹ ਭੇਟ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦਾ ਸਾਥ ਪਿੰਡ ਦੀਵਾਨਾ ਦੇ ਸਰਪੰਚ ਰਣਧੀਰ ਸਿੰਘ ਢਿੱਲੋਂ, ਗੁਰਦੀਪ ਸਿੰਘ ਦੀਵਾਨਾ ਅਤੇ ਸ਼ਿੰਦਰ ਸਿੰਘ ਐਸ.ਆਈ ਨੇ ਵੀ ਦਿੱਤਾ | ਬਾਬਾ ਜੰਗ ਸਿੰਘ ਦੀਵਾਨਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਲੇਰਕੋਟਲਾ ਅਤੇ ਨਿਗਾਹਾ ਵਿਖੇ ਜਿੱਥੇ ਲੋੜਵੰਦ ਲੋਕਾਂ ਨੂੰ ਕੰਬਲ ਅਤੇ ਘਰੇਲੂ ਵਰਤੋਂ ਦਾ ਸਮਾਨ ਦਿੱਤਾ ਗਿਆ, ੳੱੁਥੇ ਪਿੰਡ ਹਠੂਰ ਵਿਖੇ ਗਊਸ਼ਾਲਾ ਲਈ ਇਕ ਕੁਇੰਟਲ ਦੇ ਕਰੀਬ ਗੁੜ੍ਹ ਵੀ ਦਿੱਤਾ ਗਿਆ ਹੈ | ਇਸ ਮੌਕੇ ਸੁਰਜੀਤ ਸਿੰਘ ਗਹਿਲ ਯੂ.ਐਸ.ਏ, ਗੁਰਭੇਜ ਸਿੰਘ ਯੂ.ਐਸ.ਏ, ਹਰਪ੍ਰੀਤ ਸਿੰਘ ਲੱਖਾ, ਰਣਜੀਤ ਸਿੰਘ, ਬਲਜੀਤ ਸਿੰਘ ਕੈਨੇਡੀਅਨ, ਹਰਪਾਲ ਸਿੰਘ ਐਸ.ਆਈ, ਸਿਮਰਨਜੀਤ ਸਿੰਘ ਫ਼ੌਜੀ, ਸੁੱਖੀ ਆਸਟਰੇਲੀਆਂ, ਜਸਵੰਤ ਸਿੰਘ ਦੀਵਾਨਾ ਅੰਤਰਰਾਸ਼ਟਰੀ ਢਾਡੀ, ਹਾਕਮ ਸਿੰਘ ਪੰਚ ਅਤੇ ਗੁਰਸੇਵਕ ਸਿੰਘ ਪੱਪੀ ਆਦਿ ਵੀ ਹਾਜ਼ਰ ਸਨ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ਬਬਲੀ ਖੀਪਲ ਦੀ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਨੇ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਲੋਹੜੀ ਦੇ ਤਿਉਹਾਰ ਨਾਲ ਸਬੰਧਿਤ ਕਈ ਕਹਾਣੀਆਂ ਪ੍ਰਚਲਿਤ ਹਨ | ਇਸ ਤਿਉਹਾਰ ਦਾ ਸਬੰਧ ਪੰਜਾਬ ਦੀਆਂ ਖੇਤੀ ਫ਼ਸਲਾਂ ਅਤੇ ਸਰਦ ਰੁੱਤ ਦੇ ਖ਼ਾਤਮੇ ਤੋਂ ਇਲਾਵਾ ਦੁੱਲਾ ਭੱਟੀ ਦਿਆਲੂ ਡਾਕੂ ਦੀਆਂ ਕਹਾਣੀਆਂ ਵੀ ਪ੍ਰਚਲਿਤ ਹਨ | ਪੰਜਾਬ ਵਿਚ ਮਾਘੀ ਦੇ ਤਿਉਹਾਰ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਦਾ ਮਾਘੀ ਮੇਲਾ ਵੀ ਮਸ਼ਹੂਰ ਹੈ | ਸੰਸਥਾ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਮੂਹ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |
ਰੂੜੇਕੇ ਕਲਾਂ,(ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਮੈਨੇਜਿੰਗ ਡਾਇਰੈਕਟਰ ਮੈਡਮ ਕਰਮਜੀਤ ਕੌਰ ਦੇਵਾ ਜੀ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸੰਸਥਾ ਦੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਜੇਤੂ ਵਿਦਿਆਰਥੀਆਂ ਨੂੰ ਮੈਨੇਜਿੰਗ ਡਾਇਰੈਕਟਰ ਮੈਡਮ ਕਰਮਜੀਤ ਕੌਰ ਦੇਵਾ ਅਤੇ ਟਰੱਸਟ ਦੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਬਾਗ਼ ਕਾਹਨੇਕੇ ਵਿਖੇ ਲੋਕ ਆਗੂ ਬੱਗਾ ਸਿੰਘ ਕਾਹਨੇਕੇ ਦੀ ਅਗਵਾਈ ਵਿਚ ਕਾਮਿਆਂ ਵਲੋਂ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਬੱਗਾ ਸਿੰਘ ਕਾਹਨੇਕੇ, ਭਗਵਾਨ ਸਿੰਘ ਕਾਲੀ, ਬਹਾਦਰ ਸਿੰਘ ਨੇ ਦੱਸਿਆ ਕਿ ਸਮੂਹ ਕਾਮਿਆਂ ਵਲੋਂ ਮਿਲ ਕੇ ਖ਼ੁਸ਼ੀਆਂ ਦੇ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਮੂਹ ਇਲਾਕਾ ਨਿਵਾਸੀਆਂ ਦੀ ਸੁੱਖ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਕਾਮਨਾ ਕੀਤੀ ਗਈ | ਇਸ ਮੌਕੇ ਅਮਰਜੀਤ ਕੌਰ, ਚਰਨਜੀਤ ਕੌਰ, ਬਲਜੀਤ ਕੌਰ, ਨਛੱਤਰ ਸਿੰਘ, ਜੱਗਾ ਸਿੰਘ, ਭੀਮਾ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਭਾਈ ਘਨੱਈਆ ਸਹਾਰਾ ਕਲੱਬ ਰਜਿ: ਰਾਏਸਰ (ਪਟਿਆਲਾ) ਵਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 30 ਨਵਜੰਮੀਆਂ ਧੀਆਂ ਦੀ ਲੋਹੜੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਭਾਕਿਯੂ (ਡਕੌਾਦਾ) ਦੇ ਸੂਬਾ ਸੀਨੀ: ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰਾਂ ਵਲੋਂ ਦਿੱਤਾ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਨਾਅਰਾ ਇਕ ਮਜ਼ਾਕ ਬਣ ਕੇ ਰਹਿ ਗਿਆ ਹੈ, ਕਿਉਂਕਿ ਦੇਸ਼ ਅੰਦਰ ਔਰਤਾਂ 'ਤੇ ਹੁੰਦੇ ਜ਼ਬਰ ਜ਼ੁਲਮਾਂ 'ਚ ਅਥਾਹ ਵਾਧਾ ਹੋਇਆ ਹੈ | ਉਨ੍ਹਾਂ ਜੇ.ਐਨ.ਯੂ. 'ਚ ਸੰਘਰਸ਼ ਕਰਦੀਆਂ ਵਿਦਿਆਰਥਣਾਂ 'ਤੇ ਹੋਏ ਕਾਤਲਾਨਾ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੁੰਡਿਆਂ ਨੂੰ ਸ਼ਹਿ ਦੇ ਕੇ ਅਜਿਹੇ ਕੰਮ ਕਰਵਾਏ ਜਾ ਰਹੇ ਹਨ | ਉਨ੍ਹਾਂ ਸਮੂਹ ਲੋਕਾਂ ਨੂੰ ਔਰਤਾਂ 'ਤੇ ਹੁੰਦੇ ਜ਼ਬਰ ਜ਼ੁਲਮਾਂ ਿਖ਼ਲਾਫ਼ ਇੱਕਜੁੱਟ ਹੋਣ ਦੀ ਅਪੀਲ ਕੀਤੀ | ਕਲੱਬ ਪ੍ਰਧਾਨ ਡਾ: ਬਿੱਲੂ ਰਾਏਸਰ ਨੇ ਕਿਹਾ ਕਿ ਕਲੱਬ ਵਲੋਂ ਧੀਆਂ ਦੀ ਲੋਹੜੀ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਲੜਕਿਆਂ ਦੇ ਬਰਾਬਰ ਧੀਆਂ ਨੂੰ ਬਣਦਾ ਮਾਨ ਸਤਿਕਾਰ ਦੇਣ ਲਈ ਪ੍ਰੇਰਿਤ ਕਰਨਾ ਹੈ | ਕਲੱਬ ਦੇ ਸਮੂਹ ਅਹੁਦੇਦਾਰਾਂ ਵਲੋਂ 30 ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਤੋਂ ਇਲਾਵਾ ਲੋਕ ਆਗੂ ਮਨਜੀਤ ਧਨੇਰ ਨੂੰ ਧੀਆਾ ਦੇ ਰਾਖੇ ਐਵਾਰਡ ਦਿੱਤਾ ਗਿਆ | ਇਸ ਸਮੇਂ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਦਰਸ਼ਨ ਸਿੰਘ ਨਾਮਧਾਰੀ, ਅੰਗਰੇਜ਼ ਸਿੰਘ, ਜੱਗੀ ਗਰੇਵਾਲ, ਜਸਵਿੰਦਰ ਸਿੰਘ ਕਾਕਾ, ਗਿੱਲ ਕੈਨੇਡੀਅਨ, ਆਕਾਸ਼ਦੀਪ ਸਿੰਘ, ਅਮਨਾ ਚੀਮਾ, ਲਾਲੀ ਧਾਲੀਵਾਲ, ਸੂਬੇਦਾਰ ਜਗਤਾਰ ਸਿੰਘ, ਬੇਅੰਤ ਸਿੰਘ ਨੰਬਰਦਾਰ, ਸਤਪਾਲ ਜੇਠੀ, ਰਾਜਾ ਧਾਲੀਵਾਲ, ਗੁਰਜੀਤ ਸਿੰਘ, ਨਛੱਤਰ ਸਿੰਘ ਫ਼ੌਜੀ, ਗੁਰਬਾਜ਼ ਸਿੰਘ, ਰਜਿੰਦਰ ਸ਼ਰਮਾ, ਬਾਦਲ ਭੁੱਲਰ ਆਦਿ ਹਾਜ਼ਰ ਸਨ | ਇਸ ਮੌਕੇ ਪਿੰਡ ਦੀਆਂ ਧੀਆਂ ਵਲੋਂ ਧੂਣੀ ਲਾ ਕੇ ਪੰਜਾਬੀ ਸਭਿਆਚਾਰ ਦੇ ਪ੍ਰਤੀਕ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਵਿਖੇ ਲੋਹੜੀ ਦਾ ਤਿਉਹਾਰ ਪਿ੍ੰਸੀਪਲ ਨਵਜੋਤ ਕੌਰ ਟੱਕਰ ਦੀ ਦੇਖ-ਰੇਖ 'ਚ ਬੜੀ ਧੂਮਧਾਮ ਨਾਲ ਮਨਾਇਆ ਗਿਆ¢ ਪ੍ਰੋਗਰਾਮ ਦੀ ਸ਼ੁਰੂਆਤ ਇ¤ਕ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਕੀਤੀ ਗਈ¢ ਸੰਸਥਾ ਦੇ ਪ੍ਰਬੰਧਕ ਸੁਸ਼ੀਲ ਕੁਮਾਰ ਗੋਇਲ ਨੇ ਲੋਹੜੀ ਦੇ ਤਿਉਹਾਰ ਦੀ ਮਹੱ¤ਤਤਾ ਬਾਰੇ ਚਾਨਣਾ ਪਾਇਆ¢ ਪੰਜਾਬੀ ਪਹਿਰਾਵੇ ਵਿਚ¤ ਸ¤ਜ ਕੇ ਆਏ ਲਿਟਲ ਗਿਗਲ ਵਿੰਗ ਦੇ ਵਿਦਿਆਰਥੀਆਂ ਨੇ ਖ਼ੂਬਸੂਰਤ ਢੰਗ ਨਾਲ ਲੋਹੜੀ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਸਮੇਂ ਇਸ ਮÏਕੇ ਤੇ ਸੰਸਥਾ ਦੇ ਡਾਇਰੈਕਟਰ ਰਾਕੇਸ਼ ਬਾਂਸਲ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਸ੍ਰੀਮਤੀ ਗੀਤਾ ਅਰੋੜਾ, ਪਿ੍ੰਸੀਪਲ ਸੁਮਨ ਸ਼ੁਕਲਾ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਤੇ ਧੂਣੀ ਬਾਲ ਕੇ ਤਿਲ ਤੇ ਰਿਉੜੀਆਂ ਪਾਈਆਂ ਗਈਆਂ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕਾ ਅਮਨਦੀਪ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਸਰਵੋਤਮ ਅਕੈਡਮੀ ਖੱੁਡੀ ਕਲਾਂ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਧੂਣੀ ਬਾਲੀ ਗਈ ਤੇ ਤਿਲ ਸੁੱਟ ਕੇ ਦਲਿੱਦਰ ਨੂੰ ਜਾਣ ਲਈ ਕਿਹਾ | ਇਸ ਦੌਰਾਨ ਪਿ੍ੰਸੀਪਲ ਮੈਡਮ ਕਵਿਤਾ ਸ਼ਰਮਾ ਤੇ ਐਮ.ਡੀ. ਚਮਕੌਰ ਸਿੰਘ ਬਾਜਵਾ ਵਲੋਂ ਲੋਹੜੀ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਮੂੰਗਫਲੀ ਤੇ ਰਿਉੜੀਆਂ ਆਦਿ ਵੰਡੀਆਂ ਗਈਆਂ ਅਤੇ ਲੋਹੜੀ ਦੇ ਤਿਉਹਾਰ ਵਧਾਈ ਦਿੱਤੀ ਗਈ | ਇਸ ਮੌਕੇ ਫਾਊਾਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸਤਵੰਤ ਸਿੰਘ ਦਾਨੀ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਯੂਥ ਅਕਾਲੀ ਵਰਕਰਾਂ ਨੇ ਕੈਬਨਿਟ ਮੰਤਰੀ ਰੰਧਾਵਾ ਦਾ ਪੁਤਲਾ ਫੂਕਿਆ

ਬਰਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਯੂਥ ਅਕਾਲੀ ਵਰਕਰਾਂ ਵਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉੱਪਰ ਗੈਂਗਸਟਰਾਂ ਨੂੰ ਬੜਾਵਾ ਦੇਣ ਅਤੇ ਅਕਾਲੀ ਵਰਕਰਾਂ ਦੇ ਕਤਲ ਕਰਵਾਉਣ ਦੇ ਦੋਸ਼ ਲਾਉਂਦਿਆਂ ਅੱਜ ਸਥਾਨਕ ਕਚਹਿਰੀ ਚੌਾਕ ਵਿਖੇ ਯੂਥ ਵਿੰਗ ਦੇ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 13 ਜਨਵਰੀ (ਧਰਮਪਾਲ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਨੌਜਵਾਨ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ...

ਪੂਰੀ ਖ਼ਬਰ »

ਸ਼ਹਿਰ 'ਚ ਹੋਈ ਬਰਸਾਤ ਨੇ ਲੋਹੜੀ ਦੀ ਰੌਣਕ ਨੂੰ ਕੀਤਾ ਮੱਧਮ, ਠੰਢੀਆਂ ਹਵਾਵਾਂ ਨੇ ਫੜਿਆ ਜ਼ੋਰ

ਤਪਾ ਮੰਡੀ, 13 ਜਨਵਰੀ (ਪ੍ਰਵੀਨ ਗਰਗ)-ਸ਼ਹਿਰ 'ਚ ਜਿੱਥੇ ਲੋਕਾਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਬੇਸਬਰੀ ਨਾਲ ਇੰਤਜ਼ਾਰ ਸੀ, ਉੱਥੇ ਅੱਜ ਦੁਪਹਿਰ ਤੋਂ ਹੋ ਰਹੀ ਬਰਸਾਤ ਨੇ ਲੋਹੜੀ ਦੇ ਤਿਉਹਾਰ ਨੂੰ ਮੱਧਮ ਕਰ ਕੇ ਰੱਖ ਦਿੱਤਾ ਅਤੇ ਠੰਢੀਆਂ ਹਵਾਵਾਂ ਚੱਲਣ ਕਾਰਨ ਲੋਕ ਘਰਾਂ ...

ਪੂਰੀ ਖ਼ਬਰ »

ਤਪਾ ਮੰਡੀ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਸਾਥੀ ਗੰਭੀਰ ਜ਼ਖ਼ਮੀ

ਤਪਾ ਮੰਡੀ, 13 ਜਨਵਰੀ (ਵਿਜੇ ਸ਼ਰਮਾ)-ਤਪਾ ਮੰਡੀ ਦੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਸ਼ਹਿਰ ਦੇ ਮੁਨੀਮ ਅਸ਼ੋਕ ਕੁਮਾਰ ਮਾਰਵਾੜੀ ਦੇ ਨੌਜਵਾਨ ਪੁੱਤਰ ਭਗਵੰਤ ਕੁਮਾਰ ਅੰਕੂ ਆਪਣੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸਾਲਾਨਾ ਜੋੜ ਮੇਲਾ ਸਮਾਪਤ-50 ਪ੍ਰਾਣੀ ਗੁਰੂ ਵਾਲੇ ਬਣੇ

ਹੰਡਿਆਇਆ, 13 ਜਨਵਰੀ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸਾਲਾਨਾ ਜੋੜ ਮੇਲਾ ਸੰਪੰਨ ਹੋਇਆ | ਮੈਂਬਰ ਸ਼੍ਰੋਮਣੀ ਕਮੇਟੀ ਭਾਈ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਏ.ਟੀ.ਐਮ. ਦੇ ਬਾਹਰ ਖੜ੍ਹਾ ਮੋਟਰਸਾਈਕਲ ਲੈ ਕੇ ਚੋਰ ਫ਼ਰਾਰ

ਬਰਨਾਲਾ, 13 ਜਨਵਰੀ (ਰਾਜ ਪਨੇਸਰ)-ਸਥਾਨਕ ਪੱਕਾ ਕਾਲਜ ਰੋਡ 'ਤੇ ਸਥਿਤ ਉਜੀਵਨ ਸਮਾਲ ਫਾਈਨਾਂਸ ਬੈਂਕ ਦੇ ਏ.ਟੀ.ਐਮ. ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰ ਲੈ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਮੋਟਰਸਾਈਕਲ ਮਾਲਕ ਗਗਨਦੀਪ ਪੱੁਤਰ ਸ੍ਰੀ ਕਿ੍ਸ਼ਨ ਕੁਮਾਰ ਵਾਸੀ ਬਰਨਾਲਾ ...

ਪੂਰੀ ਖ਼ਬਰ »

ਪਿੰਡ ਬੀਹਲਾ ਵਿਖੇ ਬਾਬਾ ਬੱੁਢਾ ਜੀ ਯਾਦਗਾਰੀ ਕਬੱਡੀ ਕੱਪ 18 ਤੋਂ

ਟੱਲੇਵਾਲ, 13 ਜਨਵਰੀ (ਸੋਨੀ ਚੀਮਾ)-ਪਿੰਡ ਬੀਹਲਾ ਵਿਖੇ ਬਾਬਾ ਬੁੱਢਾ ਜੀ ਟੂਰਨਾਮੈਂਟ ਕਮੇਟੀ ਵਲੋਂ ਯੁਵਕ ਸੇਵਾਵਾਂ ਕਲੱਬ, ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਐਨ.ਆਰ.ਆਈਜ ਦੇ ਸਹਿਯੋਗ ਨਾਲ ਬਾਬਾ ਬੱੁਢਾ ਜੀ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਸਾਲਾਨਾ ਕਬੱਡੀ ਕੱਪ ...

ਪੂਰੀ ਖ਼ਬਰ »

ਆ ਦੇਖੋ ਸ਼ਹਿਰ ਬਰਨਾਲਾ ਦੇ ਵਿਕਾਸ ਦੀ ਅਸਲ ਤਸਵੀਰ

ਬਰਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ਼ਹਿਰ ਬਰਨਾਲਾ ਵਿਖੇ ਪਿਛਲੇ ਇੱਕ ਸਾਲ ਤੋਂ ਸੀਵਰੇਜ ਪਾਉਣ ਲਈ ਪੁੱਟੀਆਂ ਸੜਕਾਂ ਨੂੰ ਮੁੜ ਬਣਾਉਣ ਵਿਚ ਕੀਤੀ ਜਾ ਰਹੀ ਦੇਰੀ ਕਾਰਨ ਅੱਜ ਸ਼ਹਿਰ ਬਰਨਾਲਾ ਦੀਆਂ ਸੜਕਾਂ ਦੀ ਹਾਲਤ ਬਦਤਰ ਬਣੀ ਹੋਈ ਹੈ | ਸ਼ਹਿਰ ...

ਪੂਰੀ ਖ਼ਬਰ »

ਜੈ ਦੁਰਗਾ ਕਲੱਬ ਨੇ 21 ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਤਪਾ ਮੰਡੀ, 13 ਜਨਵਰੀ (ਪ੍ਰਵੀਨ ਗਰਗ)-ਜੈ ਦੁਰਗਾ ਕਲੱਬ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਨਵਜੰਮੀਆਂ ਧੀਆਂ ਦੀ ਲੋਹੜੀ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਐਡਵੋਕੇਟ ਜਨਕ ਰਾਜ ਗਾਰਗੀ, ਬੀਬਾ ਜਸਵਿੰਦਰ ਕੌਰ ਸ਼ੇਰਗਿੱਲ, ਏ.ਐਸ.ਆਈ. ...

ਪੂਰੀ ਖ਼ਬਰ »

ਝਪਟਮਾਰ ਮੋਬਾਈਲ ਫ਼ੋਨ ਝਪਟ ਨੇ ਫ਼ਰਾਰ, ਮਾਮਲਾ ਦਰਜ

ਬਰਨਾਲਾ, 13 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ-2 ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਦਾ ਫ਼ੋਨ ਝਪਟ ਕੇ ਫ਼ਰਾਰ ਹੋਣ ਅਤੇ ਅਜਿਹੀਆਂ ਵਾਰਦਾਤਾਂ ਕਰਨ ਦੇ ਆਦੀ ਪੰਜ ਵਿਅਕਤੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸ:ਥ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 13 ਜਨਵਰੀ (ਧਰਮਪਾਲ ਸਿੰਘ)-ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਫ਼ਸਲਾਂ ਦਾ ਉਜਾੜਾ ਕਰਦੇ ਆਵਾਰਾ ਪਸ਼ੂਆਂ ਦੇ ਹੱਲ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਜੋਧਪੁਰ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦਾ ਕਲੰਡਰ ਜਾਰੀ

ਮਲੇਰਕੋਟਲਾ, 13 ਜਨਵਰੀ (ਪਾਰਸ ਜੈਨ)-ਦੀ ਰੈਵਨੀਊ ਪਟਵਾਰ ਯੂਨੀਅਨ ਪੰਜਾਬ ਦੀ ਮਾਲੇਰਕੋਟਲਾ ਤਹਿਸੀਲ ਮੀਟਿੰਗ ਤਹਿਸੀਲ ਪ੍ਰਧਾਨ ਜਗਦੇਵ ਸਿੰਘ ਜੱਗੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਅਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਸਮਾਗਮ 15 ਤੋਂ

ਮਹਿਲ ਕਲਾਂ, 13 ਜਨਵਰੀ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਕਲਗ਼ੀਧਰ ਸਾਹਿਬ ਪਿੰਡ ਰਾਏਸਰ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ 15 ਤੋਂ 17 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਨੁਸਾਰ 12 ਵਜੇ ਤੋਂ 3 ਵਜੇ ਤੱਕ ਸਿੱਖ ਧਰਮ ਦੇ ਉੱਘੇ ਪ੍ਰਚਾਰਕ ਭਾਈ ਹਰਜਿੰਦਰ ...

ਪੂਰੀ ਖ਼ਬਰ »

ਰਾਜ ਪੱਧਰੀ ਪ੍ਰਦਰਸ਼ਨੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੂਸਰੇ ਸਥਾਨ 'ਤੇ

ਤਪਾ ਮੰਡੀ, 13 ਜਨਵਰੀ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਵਿਗਿਆਨ, ਗਣਿਤ ਅਤੇ ਵਾਤਾਵਰਨ ਪ੍ਰਦਰਸ਼ਨੀ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਵਿਖੇ ਲਗਾਈ ਗਈ | ਜਿਸ 'ਚ ਸੂਬੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸ੍ਰੀ ਰਾਮਬਾਗ ਕਮੇਟੀ ਨੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਤਪਾ ਮੰਡੀ, 13 ਜਨਵਰੀ (ਪ੍ਰਵੀਨ ਗਰਗ)-ਸ੍ਰੀ ਰਾਮਬਾਗ ਕਮੇਟੀ ਤਪਾ ਵਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਸ਼ਿਵ ਮੰਦਰ ਰਾਮਬਾਗ਼ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ਰਮਾਇਣ ਪਾਠਾਂ ਦੇ ਭੋਗ ਉਪਰੰਤ ਅਤੁੱਟ ਲੰਗਰ ਵਰਤਾਇਆ ਗਿਆ | ਸਮਾਗਮ ਵਿਚ ਸੰਤ ਬਾਬਾ ਭਗਵਾਨ ਦਾਸ ...

ਪੂਰੀ ਖ਼ਬਰ »

ਸ.ਸ.ਸ. ਸਕੂਲ (ਲੜਕੇ) ਵਿਖੇ ਸੜਕ ਸੁਰੱਖਿਆ ਜਾਗਰੂਕਤਾ ਤਹਿਤ ਸੈਮੀਨਾਰ

ਤਪਾ ਮੰਡੀ, 13 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕੌਮੀ ਸੇਵਾ ਯੋਜਨਾ ਇਕਾਈ ਵਲੋਂ ਕੌਮੀ ਯੁਵਾ ਦਿਵਸ ਦੇ ਸਬੰਧ ਵਿਚ ਸੜਕ ਸੁਰੱਖਿਆ ਜਾਗਰੂਕਤਾ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਆਯੋਜਨ ਸਹਾਇਕ ...

ਪੂਰੀ ਖ਼ਬਰ »

ਬਰਨਾਲਾ ਵਿਖੇ ਸੂਬਾ ਪੱਧਰੀ ਮਿੰਨੀ ਕਹਾਣੀ ਸਮਾਗਮ ਕਰਵਾਇਆ

ਬਰਨਾਲਾ, 13 ਜਨਵਰੀ (ਅਸ਼ੋਕ ਭਾਰਤੀ)-ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਅਤੇ ਲਿਖਾਰੀ ਸਭਾ ਬਰਨਾਲਾ ਵਲੋਂ ਅਦਾਰਾ ਤੈ੍ਰ ਮਾਸਿਕ ਮਿੰਨੀ ਦੇ ਸਹਿਯੋਗ ਨਾਲ ਗੋਬਿੰਦ ਬਾਂਸਲ ਟਰੱਸਟ ਧਰਮਸ਼ਾਲਾ ਬਰਨਾਲਾ ਵਿਖੇ ਸੂਬਾ ਪੱਧਰੀ ਮਿੰਨੀ ਕਹਾਣੀ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਸੰਤ ਤੇਜਾ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਗਾਉਣ 'ਤੇ ਸ਼ੋ੍ਰਮਣੀ ਕਮੇਟੀ ਦਾ ਕੀਤਾ ਧੰਨਵਾਦ

ਬਰਨਾਲਾ, 13 ਜਨਵਰੀ (ਅਸ਼ੋਕ ਭਾਰਤੀ)-ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਸਾਹਿਬ ਦੇ ਸਿੱਖ ਅਜਾਇਬ ਘਰ ਵਿਖੇ ਸੰਤ (ਪਿ੍ੰ.) ਤੇਜਾ ਸਿੰਘ ਮਸਤੂਆਣਾ ਸਾਹਿਬ ਦੀ ਤਸਵੀਰ ਗ਼ਦਰੀ ਬਾਬਿਆਂ ਨਾਲ ਦੇਸ਼ ਭਗਤੀ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX