ਤਾਜਾ ਖ਼ਬਰਾਂ


ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਮੀਂਹ ਨਾਲ ਆਏ ਤੇਜ਼ ਤੁਫ਼ਾਨ ਕਾਰਨ ਬਿਜਲੀ ਗੁੱਲ ਤੇ ਆਵਾਜਾਈ ਵੀ ਹੋਈ ਪ੍ਰਭਾਵਿਤ
. . .  1 day ago
ਨਸਰਾਲਾ, 9 ਮਈ (ਸਤਵੰਤ ਸਿੰਘ ਥਿਆੜਾ)-ਸ਼ਾਮ ਨੂੰ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਤੇਜ਼ ਤੁਫ਼ਾਨ ਨਾਲ ਡਿੱਗੇ ਦਰਖਤਾਂ ਦੇ ਕਾਰਨ ਨਸਰਾਲਾ (ਹੁਸ਼ਿਆਰਪੁਰ) ਤੇ ਇਸ ਦੇ ਨਾਲ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਮਈ { ਚਿਰਾਗ਼ ਸ਼ਰਮਾ}- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ...
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ
. . .  1 day ago
ਨਵੀਂ ਦਿੱਲੀ, 9 ਮਈ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕੋਰੋਨਾ ...
5 ਕਾਰ ਸਵਾਰਾਂ ਵਲੋਂ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਦੀ ਖੋਹ
. . .  1 day ago
ਪਾਤੜਾਂ ,9 ਮਈ (ਜਗਦੀਸ਼ ਸਿੰਘ ਕੰਬੋਜ)- ਮਠਿਆਈ ਵਾਲੀਆਂ ਮਸ਼ੀਨਾਂ ਦਿਵਾਉਣ ਦੇ ਬਹਾਨੇ ਪਾਤੜਾਂ ਵਿਖੇ 5 ਕਾਰ ਸਵਾਰ ਮਠਿਆਈ ਵਿਕਰੇਤਾ ਤੋਂ 3 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ । ਖੋਹ ਦਾ ਸ਼ਿਕਾਰ ਹੋਏ ਮੋਹਾਲੀ ਦੇ ਸ਼ਿਵ ਸ਼ੰਕਰ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ , 32 ਮੌਤਾਂ
. . .  1 day ago
ਲੁਧਿਆਣਾ ,9 ਮਈ {ਪਰਮਿੰਦਰ ਸਿੰਘ ਆਹੂਜਾ }- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ , ਜਿਨ੍ਹਾਂ ਵਿੱਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ ...
ਛੇਤੀ ਹੀ ਸਰਕਾਰੀ ਹਸਪਤਾਲਾਂ ਵਿਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ- ਸੋਨੀ
. . .  1 day ago
ਅੰਮਿ੍ਤਸਰ, 9 ਮਈ {ਜੱਸ } - ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਜਾਰੀ , 9 ਹੋਰ ਮੌਤਾਂ, 326 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 9 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 9 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 1, ਮਲੋਟ 3, ਪਿੰਡ ਮਾਨ ...
ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ 300 ਮੀਟਰਕ ਟਨ ਵਧਾਉਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 9 ਮਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਕਸੀਜਨ ਦੇ ਕੁਲ ਕੋਟੇ ਨੂੰ ਵਧਾ ਕੇ 300 ਮੀਟ੍ਰਿਕ ਟਨ ਕਰਨ ਦੀ ਮੰਗ ਕੀਤੀ ਅਤੇ ਅਤੇ ਕਿਹਾ ਹੈ ਕਿ ਸੂਬੇ ...
ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਮੁੰਬਈ, 9 ਮਈ -ਅਦਾਕਾਰ ਅਤੇ ਥੀਏਟਰ ਕਲਾਕਾਰ ਰਾਹੁਲ ਵੋਹਰਾ ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ । ਨਿਰਦੇਸ਼ਕ ਅਤੇ ਗੁਰੂ ਅਰਵਿੰਦ ਗੌੜ ਨੇ ਇੱਕ ਸੋਸ਼ਲ ਮੀਡੀਆ ਪੋਸਟ ਦੁਆਰਾ ਖਬਰ ਦੀ ਪੁਸ਼ਟੀ ਕੀਤੀ ...
ਮੋਗਾ ਵਿਚ ਕੋਰੋਨਾ ਦਾ ਕਹਿਰ ਜਾਰੀ , 2 ਮੌਤਾਂ , ਆਏ 113 ਮਾਮਲੇ ਸਾਹਮਣੇ
. . .  1 day ago
ਮੋਗਾ , 9 ਮਈ (ਗੁਰਤੇਜ ਸਿੰਘ ਬੱਬੀ)- ਮੋਗਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਦੋ ਹੋਰ ਕੀਮਤੀ ਜਾਨਾਂ ਕੋਰੋਨਾ ਦੀ ਭੇਟ ਚੜ੍ਹ ਗਈਆਂ । ਇਕੋ ਦਿਨ ਕੋਰੋਨਾ ਦੇ 113 ਹੋਰ ਮਾਮਲੇ ਸਾਹਮਣੇ ਆਏ ...
ਸਿੱਖਾਂ ਦੀ ਸੇਵਾ ਨੂੰ ਸਲਾਮ , ਕਿਹਾ ਅਮਿਤਾਭ ਬਚਨ ਨੇ , ਦਿੱਤਾ 2 ਕਰੋੜ ਦਾ ਦਾਨ
. . .  1 day ago
ਮੁੰਬਈ , 9 ਮਈ - ਬਾਲੀਵੁੱਡ ਦੇ ਮਹਾਨ ਨਾਇਕ ਅਮਿਤਾਭ ਬਚਨ ਨੇ ਕਿਹਾ ਹੈ ਕਿ ਸਿੱਖਾਂ ਦੀ ਸੇਵਾ ਨੂੰ ਸਲਾਮ ਹੈ । ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ 2 ਕਰੋੜ ਦਾ ਦਾਨ ...
ਵਿਜੀਲੈਂਸ ਵਲੋਂ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਨ ਦੇ ਮਾਮਲੇ ਵਿਚ ਪਟਵਾਰੀ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਐਸ.ਏ.ਐਸ.ਨਗਰ , 9 ਮਈ (ਜਸਬੀਰ ਸਿੰਘ ਜੱਸੀ) - ਵਿਜੀਲੈਂਸ ਵਲੋਂ ਪਿੰਡ ਮਾਜਰੀ ਦੀ ਸ਼ਾਮਲਾਟ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂ ਤਬਦੀਲ ਕਰਾਉਣ ਅਤੇ ਇੰਤਕਾਲ ਚੜ੍ਹਾਉਣ ਦੇ ਮਾਮਲੇ ਵਿਚ...
ਪੰਜਾਬ 'ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਚੱਲ ਰਹੀ ਹਕੂਮਤ - ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 9 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੂਬੇ ਕੈਪਟਨ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਸੋਸ਼ਲ ਮੀਡੀਆ ਦੇ ਰਾਹੀਂ ਇਕ ਵਾਰ ਫਿਰ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ...
ਜ਼ਿਲ੍ਹਾ ਫ਼ਿਰੋਜ਼ਪੁਰ 'ਚ ਦੁਕਾਨਾਂ ਖੋਲ੍ਹਣ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ
. . .  1 day ago
ਫ਼ਿਰੋਜ਼ਪੁਰ, 9 ਮਈ (ਤਪਿੰਦਰ ਸਿੰਘ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵਲੋਂ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖ ਕੇ ਪੱਤਰ ਜਾਰੀ ਕੀਤਾ ਗਿਆ...
ਅਸਮਾਨੀ ਬਿਜਲੀ ਦੀ ਚਪੇਟ 'ਚ ਆਉਣ ਕਾਰਨ ਇਕ ਮੌਤ
. . .  1 day ago
ਸਿਧਵਾਂ ਬੇਟ, 9 ਮਈ (ਜਸਵੰਤ ਸਿੰਘ ਸਲੇਮਪੁਰੀ) - ਲਾਗਲੇ ਪਿੰਡ ਤਿਹਾੜਾ ਦੇ ਖੇਤਾਂ ਵਿਚ ਤੂੜੀ ਦੀ ਢਿਗ ਲਿਪ ਰਹੇ ਵਿਅਕਤੀਆਂ 'ਤੇ ਅਚਾਨਕ ਅਸਮਾਨੀ ਬਿਜਲੀ ਪੈ ਗਈ। ਜਿਸ ਕਾਰਨ 60 ਸਾਲਾ ਅਜੈਬ ਸਿੰਘ ਦੀ ਮੌਤ ਹੋ...
ਆੜ੍ਹਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ 'ਤੇ ਇਲਾਕੇ ਦੇ ਪੰਚਾਂ ਤੇ ਸਰਪੰਚਾਂ ਵਲੋਂ ਨਾਅਰੇਬਾਜ਼ੀ, ਕਿਹਾ ਆੜ੍ਹਤੀ ਨੂੰ ਫਸਾਇਆ ਗਿਆ ਨਾਜਾਇਜ਼
. . .  1 day ago
ਰਾਜਾਸਾਂਸੀ, 9 ਮਈ (ਹਰਦੀਪ ਸਿੰਘ ਖੀਵਾ) - ਪੁਲਿਸ ਥਾਣਾ ਕੰਬੋਅ ਵਲੋਂ ਅਟਾਰੀ ਮੰਡੀ ਦੇ ਇਕ ਆੜ੍ਹਤੀ ਨੂੰ 420 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ 'ਤੇ ਮੁਕੱਦਮਾ ਦਰਜ...
ਕੋਰੋਨਾ ਦੀ ਮੌਜੂਦਾ ਸਥਿਤੀ ਜਾਣਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੈਪਟਨ ਸਮੇਤ ਵੱਖ ਵੱਖ ਮੁੱਖ ਮੰਤਰੀਆਂ ਨਾਲ ਕੀਤੀ ਗੱਲ
. . .  1 day ago
ਨਵੀਂ ਦਿੱਲੀ, 9 ਮਈ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਕੋਰੋਨਾ ਦੀ ਦੂਸਰੀ ਲਹਿਰ ਦੇ ਕਹਿਰ ਵਿਚਕਾਰ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਵੱਖ ਵੱਖ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕਰ ਰਹੇ ਹਨ। ਇਸੇ ਕੜੀ ਤਹਿਤ...
ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਰਿਫ਼ ਲੋਹਾਰ ਦੀ ਪਤਨੀ ਦਾ ਹੋਇਆ ਦਿਹਾਂਤ
. . .  1 day ago
ਅੰਮ੍ਰਿਤਸਰ, 10 ਮਈ (ਸੁਰਿੰਦਰ ਕੋਛੜ) - ਪਾਕਿਸਤਾਨੀ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਲਮ ਲੋਹਾਰ ਦੇ ਪੁੱਤਰ ਅਤੇ ਦੁਨੀਆਂ ਭਰ 'ਚ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਗਾਇਕ ਆਰਿਫ਼ ਲੋਹਾਰ ਦੀ ਪਤਨੀ ਰਜ਼ੀਆ ਆਰਿਫ਼ ਦਾ ਲਾਹੌਰ...
ਡਾ. ਰਾਜ ਕੁਮਾਰ ਵੇਰਕਾ ਵਲੋਂ 165 ਕੋਰੋਨਾ ਪੀੜਤ ਪਰਿਵਾਰਾਂ ਨੂੰ ਰਾਸ਼ਨ ਅਤੇ 2500 ਰੁਪਏ ਵੰਡੇ ਗਏ
. . .  1 day ago
ਖਾਸਾ (ਅੰਮ੍ਰਿਤਸਰ), 9 ਮਈ (ਗੁਰਨੇਕ ਸਿੰਘ ਪੰਨੂ) - ਅੱਜ ਇੰਡਿਆ ਗੇਟ ਦੇ ਨਜ਼ਦੀਕ ਬੀ.ਆਰ ਰਿਜ਼ਾਰਟ ਵਿਖੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ਹਲਕਾ ਪੱਛਮੀ ਦੇ 165 ਕੋਰੋਨਾ ਪੀੜਤ ਪਰਿਵਾਰਾਂ ਨੂੰ 1 ਮਹੀਨੇ ਦੇ ਰਾਸ਼ਨ ਦੀਆਂ ਕਿੱਟਾਂ, ਦਵਾਈਆਂ ਅਤੇ 2500 ਰੁਪਏ...
ਪੁਲਿਸ ਨੇ ਰਿਮਾਂਡ 'ਤੇ ਲਿਆਂਦੇ ਵਿਅਕਤੀ ਕੋਲੋਂ ਇਕ ਕਿੱਲੋ 350 ਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਸਰਾਏ ਅਮਾਨਤ ਖਾਂ (ਅੰਮ੍ਰਿਤਸਰ), 9 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ ਰਿਮਾਂਡ 'ਤੇ ਲਿਆਂਦੇ ਵਿਅਕਤੀ ਪਲਵਿੰਦਰ ਸਿੰਘ ਉਰਫ ਸਾਬੀ ਵਾਸੀ ਨੌਸ਼ਹਿਰਾ ਢਾਲਾ ਤੋਂ ਇਕ ਕਿੱਲੋ 350 ਗ੍ਰਾਮ...
ਦਿੱਲੀ ਵਿਚ 17 ਮਈ ਤੱਕ ਵਧਾਇਆ ਗਿਆ ਲਾਕਡਾਊਨ, ਅਗਲੇ ਆਦੇਸ਼ਾਂ ਤੱਕ ਮੈਟਰੋ ਵੀ ਬੰਦ
. . .  1 day ago
ਨਵੀਂ ਦਿੱਲੀ, 9 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੇ ਮੱਦੇਨਜ਼ਰ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਹੈ। ਇਹ ਲਾਕਡਾਊਨ 17 ਮਈ ਸਵੇਰ 5 ਵਜੇ...
ਲੌਂਗੋਵਾਲ ਦੇ ਪਿੰਡ ਤਕੀਪੁਰ 'ਚ ਕੋਰੋਨਾ ਕਾਰਨ ਇਕ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ
. . .  1 day ago
ਲੌਂਗੋਵਾਲ (ਸੰਗਰੂਰ) , 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ। ਇਸ ਵਾਇਰਸ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇਕੋ ਪਰਿਵਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਦਿੱਤਾ ਧਰਨਾ

ਜ਼ੀਰਾ, 22 ਫਰਵਰੀ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)-ਮਜ਼ਦੂਰ ਆਗੂ ਨੌਦੀਪ ਕੌਰ ਨੂੰ ਹਰਿਆਣਾ ਸਰਕਾਰ ਵਲੋਂ ਗਿ੍ਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਬਲਾਕ ਜ਼ੀਰਾ ਵਲੋਂ ਸਰਕਾਰ ਤੋਂ ਨੌਦੀਪ ਕੌਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੇਰਾਂ ਵਾਲਾ ਚੌਂਕ ਜ਼ੀਰਾ ਵਿਖੇ ਰੋਸ ਧਰਨਾ ਦੇ ਕੇ ਕੇਂਦਰ ਤੇ ਹਰਿਆਣਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਤੋਂ ਪਹਿਲਾਂ ਜਥੇਬੰਦੀ ਵਲੋਂ ਨੋਦੀਪ ਕੌਰ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਸਬੰਧੀ ਅਨਾਜ ਮੰਡੀ ਜ਼ੀਰਾ ਤੋਂ ਮੁੱਖ ਚੌਂਕ ਜ਼ੀਰਾ ਤੱਕ ਰੋਸ ਮਾਰਚ ਕੱਢ ਕੇ ਦਿੱਲੀ ਸੰਘਰਸ਼ ਦੌਰਾਨ ਨਜਾਇਜ਼ ਫੜੇ ਗਏ ਨੌਜਵਾਨਾਂ ਅਤੇ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ | ਇਸ ਸਬੰਧੀ ਜਥੇਬੰਦੀ ਵਲੋਂ ਐੱਸ. ਡੀ. ਐੱਮ. ਜ਼ੀਰਾ ਰਣਜੀਤ ਸਿੰਘ ਭੁੱਲਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ | ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਬਲਵੰਤ ਸਿੰਘ ਮਖੂ, ਬਲਾਕ ਪ੍ਰਧਾਨ ਗਿਆਨ ਸਿੰਘ ਸ਼ਾਹਵਾਲਾ, ਗੁਰਚਰਨ ਸਿੰਘ ਨੂਰਪੁਰ ਤੇ ਲੋਕ ਮੋਰਚਾ ਦੇ ਸੂਬਾ ਆਗੂ ਦਲਵਿੰਦਰ ਸਿੰਘ ਸ਼ੇਰਖ਼ਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨ ਜਦ ਕਿਸਾਨਾਂ ਨੂੰ ਮਨਜ਼ੂਰ ਨਹੀਂ ਤਾਂ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਮੰਗ ਅਨੁਸਾਰ ਇਸ ਨੂੰ ਰੱਦ ਕਰੇ, ਪਰ ਸਰਕਾਰ ਦੇਸ਼ ਵਾਸੀਆਂ ਦੀ ਮੰਗ ਨੂੰ ਮੰਨਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ 'ਤੇ ਚੱਲ ਰਹੀ ਹੈ ਅਤੇ ਇਸ ਸੰਘਰਸ਼ ਨੂੰ ਖੇਰੂ-ਖੇਰੂ ਕਰਨ ਲਈ ਆਗੂਆਂ 'ਤੇ ਨਜਾਇਜ਼ ਕੇਸ ਦਰਜ਼ ਕਰਵਾਏ ਜਾ ਰਹੇ ਹਨ, ਜਿਸ ਨੂੰ ਦੇਸ਼ ਵਾਸੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਧਰਨੇ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਰੇਸ਼ਮ ਸਿੰਘ ਰਟੌਲ ਤੇ ਸੰਦੀਪ ਸਿੰਘ ਪੰਡੋਰੀ ਵਲੋਂ ਨਿਭਾਈ ਗਈ |

ਫਾਸੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਫਾਸੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਦੀ ਜ਼ਿਲ੍ਹਾ ਇਕਾਈ ਫ਼ਿਰੋਜ਼ਪੁਰ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿਚ ਕਿਸਾਨਾਂ, ਬੁੱਧੀਜੀਵੀ, ਪੱਤਰਕਾਰਾਂ 'ਤੇ ਬਣਾਏ ਜਾ ਰਹੇ ਝੂਠੇ ਪੁਲਿਸ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 9 ਹੋਰ ਕੇਸ

ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਵਲੋਂ ਇਕ ਵਾਰ ਫਿਰ ਤੋਂ ਡੰਗ ਤੇਜ਼ ਕਰਦੇ ਹੋਏ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 9 ਜਣਿਆਂ ਨੂੰ ਜਿੱਥੇ ਆਪਣੀ ਲਪੇਟ 'ਚ ਲੈ ਲਿਆ, ਉੱਥੇ ਇਕ 57 ਸਾਲਾ ਬਜ਼ੁਰਗ ਵਿਅਕਤੀ ਨੂੰ ...

ਪੂਰੀ ਖ਼ਬਰ »

ਯਾਦਦਾਸ਼ਤ ਕਾਇਮ ਰੱਖਣ ਦੇ ਮੱਦੇਨਜ਼ਰ ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮੇ ਮੰਤਰੀਆਂ ਨੂੰ ਦੇਣਗੇ ਬਦਾਮ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਪੰਜਾਬ ਦੇ ਨੌਜਵਾਨ ਕੱਚੇ ਮੁਲਾਜ਼ਮਾਂ ਵਲੋਂ ਕਾਂਗਰਸ ਸਰਕਾਰ ਦੇ ਮੰਤਰੀਆਂ ਨੂੰ ਬਦਾਮ ਦੇਣਗੇ ਤਾਂ ਜੋ ਮੰਤਰੀਆਂ ਦੀ ਯਾਦਦਾਸ਼ਤ ਠੀਕ ਰਹਿ ਸਕੇ | ਮੁਲਾਜ਼ਮ ਆਗੂ ਜਨਕ ਸਿੰਘ, ਸਰਬਜੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਤਲਵਾੜ, ...

ਪੂਰੀ ਖ਼ਬਰ »

ਕੋਰੋਨਾ ਕਾਲ ਬਾਅਦ ਪਹਿਲੇ ਦਿਨ ਫ਼ਿਰੋਜ਼ਪੁਰ ਮੰਡਲ ਤੋਂ ਵੱਖ-ਵੱਖ ਸਟੇਸ਼ਨਾਂ ਲਈ ਰਵਾਨਾ ਹੋਈਆਂ ਮੇਲ ਐਕਸਪ੍ਰੈੱਸ ਗੱਡੀਆਂ

ਫ਼ਿਰੋਜ਼ਪੁਰ, 22 ਫਰਵਰੀ (ਕੁਲਬੀਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਤੋਂ ਬਾਅਦ ਬੰਦ ਹੋਈਆਂ ਯਾਤਰੀ ਗੱਡੀਆਂ ਨੂੰ ਦੋਬਾਰਾ ਪਟੜੀ 'ਤੇ ਲਿਆਉਣ ਸਬੰਧੀ ਰੇਲਵੇ ਵਿਭਾਗ ਵਲੋਂ ਉੱਚ ਅਧਿਕਾਰੀਆਂ ਨਾਲ ਕੁਝ ਦਿਨ ਪਹਿਲਾਂ ਵਿਸ਼ੇਸ਼ ਬੈਠਕ ਕੀਤੀ ਗਈ ਸੀ, ਜਿਸ ਵਿਚ ਫ਼ੈਸਲਾ ...

ਪੂਰੀ ਖ਼ਬਰ »

ਸ਼ਹਿਰ 'ਚ ਬਣ ਰਹੇ ਚਾਰ ਚੌਂਕਾਂ ਦਾ ਹੀਰਾ ਸੋਢੀ ਵਲੋਂ ਨਿਰੀਖਣ

ਗੁਰੂਹਰਸਹਾਏ, 22 ਫਰਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਨੂੰ ਸੁੰਦਰ ਬਣਾਉਣ ਦੇ ਲਈ ਪੰਜਾਬ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸ਼ਹਿਰ ਵਿਚ ਵਿਕਾਸ ਕਾਰਜ ਬੜੀ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ਸ਼ਹਿਰ ਵਿਚ ...

ਪੂਰੀ ਖ਼ਬਰ »

ਕਣਕ ਦੇ ਬੀਜ 'ਤੇ ਸਬਸਿਡੀ ਦੇਣ ਤੋਂ ਮੁਨਕਰ ਹੋਈ ਕੈਪਟਨ ਸਰਕਾਰ- ਵਿਰਕ

ਫ਼ਿਰੋਜ਼ਪੁਰ, 22 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹਰ ਸਾਲ ਕਣਕ ਦੀ ਬਿਜਾਈ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਸੋਧੇ ਹੋਏ ਬੀਜ ਬੀਜਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ, ਉੱਥੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਯੂਨੀਵਰਸਿਟੀ ਵਲੋਂ ਪ੍ਰਮਾਣਿਤ ਕਿਸਮਾਂ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਵਲੋਂ ਵੱਖ-ਵੱਖ ਵਾਰਡਾਂ ਦਾ ਦੌਰਾ

ਜ਼ੀਰਾ, 22 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਆਮ ਜਨਤਾ ਦੀਆਂ ਸਮੱਸਿਆਵਾਂ ਸੁਣਨ ਲਈ ਜਨ-ਸੰਪਰਕ ਮੁਹਿੰਮ ਤਹਿਤ ਵੱਖ-ਵੱਖ ਵਾਰਡਾਂ ਵਿਚ ਡੋਰ-ਟੂ-ਡੋਰ ਪਰਿਵਾਰ ਮਿਲਣੀ ਕੀਤੀ ਜਾ ਰਹੀ ਹੈ, ਜਿਸ ਦੌਰਾਨ ਜਿੱਥੇ ਉਹ ਆਮ ...

ਪੂਰੀ ਖ਼ਬਰ »

ਭਾਕਿਯੂ ਏਕਤਾ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ, ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੇ ਵਫ਼ਦ ਵਲੋਂ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੂੰ ਮੰਗ ਪੱਤਰ ਸੌਂਪਿਆ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਵਰਚੂਅਲ ਸਮਾਗਮ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਕੀਤੀ ਸ਼ਮੂਲੀਅਤ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਾਗਰਿਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਅੱਜ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਪ੍ਰਕਿਰਿਆ ਸ਼ੁਰੂ

ਤਲਵੰਡੀ ਭਾਈ, 22 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਕਿਸਾਨਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਪ੍ਰਦਾਨ ਕਰਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਿਸਾਨ ਲਾਭਪਾਤਰੀਆਂ ਦੇ ਕਾਰਡ ਬਣਾਉਣ ਦਾ ਕਾਰਜ ਮੁੜ ਆਰੰਭ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡਾਂ 'ਚ ਕੀਤੇ ਜਾ ਰਹੇ ਹਨ ਮਤੇ ਪਾਸ

ਗੋਲੂ ਕਾ ਮੋੜ, 22 ਫਰਵਰੀ (ਸੁਰਿੰਦਰ ਸਿੰਘ ਪੁਪਨੇਜਾ)-ਮੋਦੀ ਸਰਕਾਰ ਕੋਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਘੋਲ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਆਪਣੇ-ਆਪਣੇ ਪਿੰਡਾਂ ਵਿਚੋਂ ਦਿੱਲੀ ਧਰਨੇ ਵਿਚ ਸ਼ਾਮਿਲ ਹੋਣ ਲਈ ਮਤੇ ਪਾਸ ਕੀਤੇ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੀ ਚੋਣ ਹੋਈ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ ਫ਼ਿਰੋਜ਼ਪੁਰ ਦੇ ਕਮੇਟੀ ਘਰ ਪਾਰਕ ਵਿਚ ਹੋਈ, ਜਿਸ ਵਿਚ ਰਾਜੀਵ ਹਾਂਡਾ ਤੇ ਬਲਵਿੰਦਰ ਸਿੰਘ ਸੰਧੂ ਨੇ ਚੋਣ ਅਧਿਕਾਰੀ ਵਜੋਂ ਭੂਮਿਕਾ ਨਿਭਾਈ | ਇਸ ਦੌਰਾਨ ਸਮੂਹ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਨੇ ਤਹਿਸੀਲ ਰੋਡ ਮਖੂ ਦਾ ਰੱਖਿਆ ਨੀਂਹ ਪੱਥਰ

ਮਖੂ, 22 ਫਰਵਰੀ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)-ਮਖੂ ਸ਼ਹਿਰ ਵਿਖੇ ਸਬ-ਤਹਿਸੀਲ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਨਗਰ ਪੰਚਾਇਤ ਪ੍ਰਧਾਨ ਮਹਿੰਦਰ ਮਦਾਨ ਦੀ ਹਾਜ਼ਰੀ ਵਿਚ ਰੱਖਿਆ ਗਿਆ | ਇਸ ਸਮੇਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਪੀ. ਐੱਸ. ਐੱਮ. ਐੱਸ. ਯੂ. ਦੀ ਚੋਣ ਹੋਈ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਚੋਣ ਸਬੰਧੀ ਮੀਟਿੰਗ ਹੋਈ | ਪੀ.ਐੱਸ.ਐਮ.ਐੱਸ.ਯੂ. ਦੀ ਸੂਬਾ ਕਮੇਟੀ ਦੀ ਚੋਣ ਲਈ 7 ਮੈਂਬਰੀ ਚੋਣ ਕਮੇਟੀ ਗਠਿਤ ਕੀਤੀ ਗਈ, ਜੋ ਬਾਕੀ ਕਮੇਟੀ ਦਾ ਕੋਰਮ ...

ਪੂਰੀ ਖ਼ਬਰ »

ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ, ਏਕਤਾ-ਇਤਫ਼ਾਕ ਤੇ ਸਮੂਹ ਨਜ਼ਰਬੰਦ ਸ਼ਖ਼ਸੀਅਤਾਂ ਦੀ ਰਿਹਾਈ ਲਈ ਕਿਸਾਨੀ ਸੰਘਰਸ਼ ਦੇ ਯੋਧਿਆਂ ਦੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਜ਼ੀਰਾ, 22 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬੀ ਸਾਹਿਤ ਸਭਾ (ਰਜ਼ਿ:) ਜ਼ੀਰਾ ਦੀ ਮਾਸਿਕ ਇਕੱਤਰਤਾ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਕਿਸਾਨ ਅੰਦੋਲਨ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਬਸਤੀ ਧੱਲੇ ਕੇ ਵਿਖੇ ਇਕਾਈ ਦਾ ਕੀਤਾ ਗਠਨ

ਕੁੱਲਗੜ੍ਹੀ, 22 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਬਸਤੀ ਧੱਲੇ ਕੇ ਵਿਖੇ ਹੋਈ, ਜਿਸ ਵਿਚ ਕੁਲਵੰਤ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਵਿਵੇਕਾਨੰਦ ਸਕੂਲ ਦੇ 5 ਵਿਦਿਆਰਥੀ ਪ੍ਰੀ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ 'ਚ ਕਰਨਗੇ ਪੰਜਾਬ ਦੀ ਪ੍ਰਤੀਨਿਧਤਾ

ਫ਼ਿਰੋਜ਼ਪੁਰ, 22 ਫਰਵਰੀ (ਗੁਰਿੰਦਰ ਸਿੰਘ)-ਸਥਾਨਕ ਵਿਵੇਕਾਨੰਦ ਵਰਲਡ ਸਕੂਲ ਦੀ ਸ਼ੂਟਿੰਗ ਰੇਂਜ ਦੇ 5 ਵਿਦਿਆਰਥੀ 23 ਮਾਰਚ ਤੋਂ 6 ਅਪ੍ਰੈਲ ਤੱਕ ਜੈਪੁਰ ਵਿਖੇ ਹੋਣ ਜਾ ਰਹੀ ਪ੍ਰੀ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਨਗੇ | ਇਸ ਸਬੰਧੀ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਵਲੋਂ 'ਇਕ ਸ਼ਾਮ ਮਯੰਕ ਦੇ ਨਾਂਅ' 'ਤੇ ਕਰਵਾਇਆ ਪੋ੍ਰਗਰਾਮ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਮਯੰਕ ਫਾਊਾਡੇਸ਼ਨ ਫ਼ਿਰੋਜ਼ਪੁਰ ਵਲੋਂ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਇਕ ਸੁਰੀਲੀ ਸ਼ਾਮ ਪੋ੍ਰਗਰਾਮ ਕਰਵਾਇਆ ਗਿਆ | ਸੰਸਥਾ ਦੇ ਸੈਕਟਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮਯੰਕ ਫਾਊਾਡੇਸ਼ਨ ਵਲੋਂ ਆਪਣੀ ਸ਼ੁਰੂਆਤ ਤੋਂ ...

ਪੂਰੀ ਖ਼ਬਰ »

ਇੰਚਾਰਜ ਜ਼ਿਲ੍ਹਾ ਜੱਜ ਨੇ ਕੇਂਦਰੀ ਜੇਲ੍ਹ 'ਚ ਸੁਵਿਧਾਵਾਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ, 22 ਫਰਵਰੀ (ਰਾਕੇਸ਼ ਚਾਵਲਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੇ ਤਿਵਾੜੀ ਤੇ ਮੈਂਬਰ ਸਕੱਤਰ ਅਰੁਣ ਗੁਪਤਾ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਿਰਦੇਸ਼ਾਂ ਅਧੀਨ ਇੰਚਾਰਜ ਜ਼ਿਲ੍ਹਾ ਸੈਸ਼ਨ ਜੱਜ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 'ਤੇ ਕਰਵਾਏ ਮੁਕਾਬਲੇ

ਫ਼ਿਰੋਜ਼ਪੁਰ, 22 ਫਰਵਰੀ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਚ ਪਿ੍ੰਸੀਪਲ ਡਾ. ਰਮਣੀਤਾ ਸ਼ਾਰਦਾ ਦੀ ਅਗਵਾਈ ਹੇਠ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਸਬੰਧੀ ਆਨਲਾਈਨ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦੇ ਵਿਆਹ ਸਮਾਗਮ ਲਈ ਰਾਣਾ ਸੋਢੀ ਨੇ ਭੇਜੀ 21 ਹਜ਼ਾਰ ਦੀ ਰਾਸ਼ੀ

ਗੁਰੂਹਰਸਹਾਏ, 22 ਫਰਵਰੀ (ਹਰਚਰਨ ਸਿੰਘ ਸੰਧੂ)-ਆਪਣੇ ਹਲਕੇ ਗੁਰੂਹਰਸਹਾਏ ਦੇ ਲੋੜਵੰਦ ਲੋਕਾਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਕਰਨ 'ਚ ਮੋਹਰੀ ਰਹਿਣ ਵਾਲੇ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਨੇ ਪਿੰਡ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ 4 ਨੂੰ

ਗੁਰੂਹਰਸਹਾਏ, 22 ਫਰਵਰੀ (ਹਰਚਰਨ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਅੱਕ ਕੇ ਇਹ ਫ਼ੈਸਲਾ ਕੀਤਾ ਹੈ ਕਿ ਜਥੇਬੰਦੀ ਵਲੋਂ ਬਜਟ ਸੈਸ਼ਨ ਦੌਰਾਨ 4 ਮਾਰਚ ਨੂੰ ਚੰਡੀਗੜ੍ਹ ਵਿਖੇ ਸੂਬਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਵਲ ਹਸਪਤਾਲ ਮਮਦੋਟ ਵਲੋਂ ਲਾਭਪਾਤਰੀਆਂ ਨੂੰ ਕਾਰਡ ਬਣਾਉਣ ਲਈ ਜਾਗਰੂਕ ਕੀਤਾ ਗਿਆ | ਇਸ ਸਬੰਧੀ ਐੱਸ.ਐੱਮ.ਓ. ਡਾਕਟਰ ਰਾਜੀਵ ਬੈਂਸ ਨੇ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਨੂੰ ਰੋਟਰੀ ਕਲੱਬ ਵਲੋਂ ਪੰਜ ਵੀਲ੍ਹ ਚੇਅਰ ਤੇ ਮਰੀਜ਼ਾਂ ਲਈ ਦੋ ਬੈੱਡ ਭੇਟ

ਅਬੋਹਰ, 22 ਫਰਵਰੀ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਮਿਡ ਟਾਊਨ ਵਲੋਂ ਦਿਵਿਆਂਗਾਂ ਅਤੇ ਮਰੀਜ਼ਾਂ ਦੇ ਲਈ ਪੰਜ ਵਹੀਲ ਚੇਅਰ ਤੇ ਮਰੀਜ਼ਾਂ ਲਈ ਦੋ ਬੈੱਡ ਸਮਾਜ ਸੇਵੀ ਸੰਸਥਾ ਮਾਨਵ ਸੇਵਾ ਸੰਮਤੀ ਅਤੇ ਨਰ ਸੇਵਾ ਨਰਾਇਣ ਸੰਮਤੀ ਦੇ ਸਹਿਯੋਗ ਨਾਲ ਨਾਲ ...

ਪੂਰੀ ਖ਼ਬਰ »

ਮੁਫ਼ਤ ਚੈੱਕਅਪ ਕੈਂਪ ਲਗਾਇਆ

ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਅਰਨੀਵਾਲਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰੇਮ ਸਿੰਘ , ਸੇਵਾਦਾਰ ਬਾਬਾ ਸੋਹਣ ਸਿੰਘ ਤੇ ਬਾਬਾ ਮੋਹਣ ਸਿੰਘ ਦੀ ਪ੍ਰੇਰਨਾ ਸਦਕਾ ਹੱਡੀਆਂ ਅਤੇ ਜੋੜਾਂ ਦਾ ਮੁਫ਼ਤ ...

ਪੂਰੀ ਖ਼ਬਰ »

ਡਿਫਾਲਟਰ ਖਪਤਕਾਰਾਂ ਦੇ ਕੁਨੈਕਸ਼ਨ 'ਤੇ ਪਲਾਸ ਫੇਰਨ ਦੀ ਤਿਆਰੀ 'ਚ ਪਾਵਰਕਾਮ

ਮੰਡੀ ਅਰਨੀਵਾਲਾ, 22 ਫਰਵਰੀ (ਨਿਸ਼ਾਨ ਸਿੰਘ ਸੰਧੂ)-ਸਥਾਨਕ ਵਿਭਾਗਾਂ ਦੀਆਂ ਚੋਣਾਂ ਮਗਰੋਂ ਪਾਵਰ ਕਾਮ ਵਲੋਂ ਡਿਫਾਲਟਰ ਖਪਤਕਾਰਾਂ ਤੋਂ ਬਕਾਇਆ ਰਾਸ਼ੀ ਵਸੂਲਣ ਦੀ ਤਿਆਰੀ ਕਰ ਲਈ ਹੈ | ਪਾਵਰ ਕਾਮ ਦੇ ਸੂਤਰਾਂ ਨੇ ਦੱਸਿਆ ਕਿ ਮਲੋਟ ਮੰਡਲ ਦਾ ਕਰੀਬ 10 ਕਰੋੜ ਬਕਾਇਆ ...

ਪੂਰੀ ਖ਼ਬਰ »

ਰਬਾਬੀਆਂ ਦੀ ਯਾਦਗਾਰ ਦਾ ਨੀਂਹ ਪੱਥਰ 28 ਨੂੰ

ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਦੀ ਫ਼ਿਰੋਜ਼ਪੁਰ ਅੰਦਰ ਬਣੀ ਪਹਿਲੀ ਯਾਦਗਾਰ ਵਿਚ ਰਬਾਬੀਆਂ ਦੀ ਯਾਦਗਾਰ ਵੀ ਬਣਾਈ ਜਾ ਰਹੀ ਹੈ, ਜਿਸ ਦਾ ਨੀਂਹ ਪੱਥਰ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਡਾ. ਐੱਸ.ਪੀ. ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਨੈਤਿਕ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ

ਤਲਵੰਡੀ ਭਾਈ, 22 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਸ਼ਾਹ ਬਲਵੰਤ ਰਾਏ ਡੀ. ਏ. ਵੀ. ਸਕੂਲ ਵਿਖੇ ਨੈਤਿਕ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਸ੍ਰੀ ਅੰਮਿ੍ਤਸਰ ਦੇ ਆਗੂ ਰਾਜਪਾਲ ਸਿੰਘ ਨੇ ਮੁੱਖ ਬੁਲਾਰੇ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਮਾਗਮਾਂ 'ਚ ਜਾਣ ਤੋਂ ਸਿੱਖਾਂ ਨੂੰ ਰੋਕਣਾ ਗ਼ੁਲਾਮੀ ਦੀ ਨਿਸ਼ਾਨੀ- ਭੁੱਲਰ

ਫ਼ਿਰੋਜ਼ਪੁਰ, 22 ਫਰਵਰੀ (ਗੁਰਿੰਦਰ ਸਿੰਘ)-ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣ ਤੋਂ ਰੋਕਣਾ, ਸਿੱਖਾਂ ਦੇ ਧਾਰਮਿਕ ਸਮਾਗਮਾਂ ਵਿਚ ਕੇਂਦਰ ਸਰਕਾਰ ਵਲੋਂ ਸਿੱਧੀ ਦਖ਼ਲ-ਅੰਦਾਜ਼ੀ ਕਰਨਾ ਤੇ ਸਿੱਖ ਸੰਗਤਾਂ ਦੇ ਵੀਜ਼ੇ ਲੱਗੇ ਹੋਣ ਦੇ ...

ਪੂਰੀ ਖ਼ਬਰ »

ਸੰਘਰਸ਼ੀ ਨੌਜਵਾਨਾਂ ਦੀ ਰਿਹਾਈ ਲਈ 25 ਨੂੰ ਕੱਢਿਆ ਜਾਵੇਗਾ ਮਾਰਚ

ਮੱਲਾਂਵਾਲਾ, 22 ਫਰਵਰੀ (ਸੁਰਜਨ ਸਿੰਘ ਸੰਧੂ)-ਧਰਮ ਪ੍ਰਚਾਰ ਜਥਾ ਮੱਲਾਂਵਾਲਾ, ਸਮਾਜਿਕ ਜਥੇਬੰਦੀਆਂ ਤੇ ਕਿਸਾਨ ਜਥੇਬੰਦੀਆਂ ਵਲੋਂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਸ਼ਵਕਰਮਾ ਵਿਖੇ ਜਥੇ ਦੇ ਆਗੂਆਂ ਨੇ ਇਕ ਮੀਟਿੰਗ ਕੀਤੀ | ਇਸ ਮੌਕੇ ਧਰਮ ਪ੍ਰਚਾਰ ਜਥਾ ਮੱਲਾਂਵਾਲਾ ...

ਪੂਰੀ ਖ਼ਬਰ »

ਨਗਰ ਕੌਂਸਲ ਚੋਣਾਂ 'ਚ ਜਿੱਤ ਨੇ ਆਗਾਮੀ ਵਿਧਾਨ ਚੋਣਾਂ 'ਚ ਕਾਂਗਰਸ ਦੇ ਜਿੱਤਣ ਦੀ ਨੀਂਹ ਰੱਖੀ- ਮੱਲਾ

ਤਲਵੰਡੀ ਭਾਈ, 22 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਸਥਾਨਕ ਸਰਕਾਰ ਦੀਆਂ ਚੋਣਾਂ ਪੰਜਾਬ ਵਿਧਾਨ ਸਭਾ ਦੇ ਸੈਮੀ ਫਾਈਨਲ ਮੈਚ ਵਾਂਗ ਸਨ ਤੇ ਲੋਕਾਂ ਨੇ ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਦਿਵਾ ਕੇ ਕੈਪਟਨ ਸਰਕਾਰ ਦੀ ਲੋਕ ਪੱਖੀ ਕਾਰਗੁਜਾਰੀ 'ਤੇ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 22 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੈਟਰੋਲੀਅਮ ਪਦਾਰਥਾਂ ਵਿਚ ਦਿਨੋਂ-ਦਿਨ ਹੋ ਰਹੇ ਅਥਾਹ ਵਾਧੇ ਕਾਰਨ ਵਧੀ ਮਹਿੰਗਾਈ ਤੇ ਲੋਕਾਂ 'ਤੇ ਪਏ ਆਰਥਿਕ ਵੱਡੇ ਬੋਝ ਦੇ ਰੋਸ ਵਜੋਂ ਅੱਜ ਕਾਂਗਰਸ ਵਲੋਂ ਊਧਮ ਸਿੰਘ ਚੌਂਕ ਫ਼ਿਰੋਜ਼ਪੁਰ ਸ਼ਹਿਰ ਵਿਖੇ ਭਾਰੀ ਰੋਸ ...

ਪੂਰੀ ਖ਼ਬਰ »

ਭਾਕਿਯੂ ਪੰਜਾਬ ਦੀ ਮੀਟਿੰਗ ਹੋਈ

ਮੱਲਾਂਵਾਲਾ, 22 ਫਰਵਰੀ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਹਰਦੀਪ ਸਿੰਘ ਗਿੱਲ ਕਰਮੂਵਾਲਾ ਬਲਾਕ ਪ੍ਰਧਾਨ ਘੱਲ ਖ਼ੁਰਦ, ਸੁਖਪਾਲ ਸਿੰਘ ਬੋਤੀਆਂ ਵਾਲਾ ਬਲਾਕ ਪ੍ਰਧਾਨ ਜ਼ੀਰਾ ਤੇ ਕੁਲਬੀਰ ਸਿੰਘ ਖਲਚੀਆਂ ਕਦੀਮ ਬਲਾਕ ਪ੍ਰਧਾਨ ਫ਼ਿਰੋਜਪੁਰ ...

ਪੂਰੀ ਖ਼ਬਰ »

ਕਣਕ ਦੇ ਬੀਜ 'ਤੇ ਸਬਸਿਡੀ ਦੇਣ ਤੋਂ ਮੁਨਕਰ ਹੋਈ ਕੈਪਟਨ ਸਰਕਾਰ- ਵਿਰਕ

ਫ਼ਿਰੋਜ਼ਪੁਰ, 22 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹਰ ਸਾਲ ਕਣਕ ਦੀ ਬਿਜਾਈ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਸੋਧੇ ਹੋਏ ਬੀਜ ਬੀਜਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ, ਉੱਥੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਯੂਨੀਵਰਸਿਟੀ ਵਲੋਂ ਪ੍ਰਮਾਣਿਤ ਕਿਸਮਾਂ ...

ਪੂਰੀ ਖ਼ਬਰ »

ਸੁਖਰਾਜ ਸਿੰਘ ਦੀ ਰਿਹਾਈ ਕਰਵਾਉਣ ਦਿੱਲੀ ਪਹੁੰਚੇ ਯੂਥ ਅਕਾਲੀ ਆਗੂ

ਫ਼ਿਰੋਜ਼ਪੁਰ, 22 ਫਰਵਰੀ (ਗੁਰਿੰਦਰ ਸਿੰਘ)-26 ਜਨਵਰੀ ਨੂੰ ਲਾਲ ਕਿਲ੍ਹੇ ਤੋਂ ਗਿ੍ਫ਼ਤਾਰ ਕੀਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਲੌਂਗੋਦੇਵਾ (ਜ਼ੀਰਾ) ਦੇ ਨੌਜਵਾਨ ਸੁਖਰਾਜ ਸਿੰਘ ਦੀ ਜ਼ਮਾਨਤ ਹੋਣ ਉਪਰੰਤ ਰਿਹਾਈ ਕਰਵਾਉਣ ਲਈ ਯੂਥ ਅਕਾਲੀ ਆਗੂ ਸਾਥੀਆਂ ਸਮੇਤ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ 'ਚ ਸ਼ਤਰੰਜ ਟੂਰਨਾਮੈਂਟ ਕਰਵਾਇਆ

ਫ਼ਿਰੋਜ਼ਪੁਰ, 22 ਫਰਵਰੀ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਵਿਚ ਅਲਫਾ ਮਾਇੰਡ ਚੈੱਸ ਅਕਾਦਮੀ ਦੇ ਸਹਿਯੋਗ ਨਾਲ ਸ਼ਤਰੰਜ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਡਾ. ਐੱਸ. ਐੱਨ. ਰੁਦਰਾ, ਡਾ. ਰਾਜਨ ਮਿੱਤਲ, ਮੁਦੂਲ ਸਾਹੀ ਨੇ ਆਪਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX