ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552

ਪਹਿਲਾ ਸਫ਼ਾ

ਵਿਧਾਨ ਸਭਾ ਘੇਰਨ ਜਾਂਦੇ ਅਕਾਲੀ ਆਗੂਆਂ 'ਤੇ ਪਾਣੀ ਦੀਆਂ ਬੁਛਾੜਾਂ

ਸੁਖਬੀਰ ਤੇ ਮਜੀਠੀਆ ਸਮੇਤ ਕਈ ਹਿਰਾਸਤ 'ਚ ਲਏ * 'ਪੰਜਾਬ ਮੰਗਦਾ ਜਵਾਬ' ਦੇ ਨਾਅਰੇ ਹੇਠ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਚੰਡੀਗੜ੍ਹ 'ਚ ਭਰਵੀਂ ਰੈਲੀ

- ਵਿਕਰਮਜੀਤ ਸਿੰਘ ਮਾਨ -
ਚੰਡੀਗੜ੍ਹ, 1 ਮਾਰਚ -ਕਾਂਗਰਸ ਸਰਕਾਰ ਦੇ ਆਖ਼ਰੀ ਬਜਟ ਇਜਲਾਸ ਦੇ ਪਹਿਲੇ ਹੀ ਦਿਨ ਸ਼੍ਰੋਮਣੀ ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ਜਵਾਬ' ਦੇ ਨਾਅਰੇ ਹੇਠ ਕੈਪਟਨ ਸਰਕਾਰ ਖ਼ਿਲਾਫ਼ ਚੰਡੀਗੜ੍ਹ 'ਚ ਭਰਵੀਂ ਰੈਲੀ ਕੀਤੀ ਗਈ। ਇਸ ਮਗਰੋਂ ਵਿਧਾਨ ਸਭਾ ਘੇਰਨ ਜਾਂਦੇ ਅਕਾਲੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਸੈਕਟਰ 25 'ਚ ਹੀ ਰੋਕ ਲਿਆ ਗਿਆ, ਜਿੱਥੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਵਿਧਾਨ ਸਭਾ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸੁਖਬੀਰ ਤੇ ਮਜੀਠੀਆ ਸਮੇਤ ਕਈ ਅਕਾਲੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ। ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਕੀਤੀ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ 'ਚ 12 ਮਾਰਚ ਤੋਂ ਕਾਂਗਰਸ ਖ਼ਿਲਾਫ਼ ਲੋਕ ਲਹਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਇਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸ਼ਹਿਰੀ ਖਪਤਕਾਰਾਂ ਦੇ ਬਿਜਲੀ ਬਿੱਲ ਅੱਧੇ ਕੀਤੇ ਜਾਣਗੇ, 3 ਖੇਤੀ ਕਾਨੂੰਨ ਲਾਗੂ ਨਹੀਂ ਕੀਤੇ ਜਾਣਗੇ, ਐਸ.ਸੀ. ਤੇ ਬੀ.ਸੀ. ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ, ਸਾਰੀਆਂ ਸਬਜ਼ੀਆਂ ਤੇ ਫਲਾਂ 'ਤੇ ਐਮ.ਐਸ.ਪੀ. ਦਿੱਤੀ ਜਾਵੇਗੀ ਤੇ ਸਾਰੇ ਪਿੰਡਾਂ 'ਚ ਸੀਮਿੰਟ ਵਾਲੀਆਂ ਸੜਕਾਂ, ਡਰੇਨਾਂ ਅਤੇ ਸਾਰੇ 12 ਹਜ਼ਾਰ ਪਿੰਡਾਂ ਨੂੰ ਪੀਣ ਵਾਲਾ ਪਾਣੀ ਉਪਲਬਧ ਕਰਵਾਇਆ ਜਾਵੇਗਾ। ਵੱਡੀ ਗਿਣਤੀ 'ਚ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਜਲ ਤੋਪਾਂ ਦਾ ਸਾਹਮਣਾ ਕੀਤਾ ਤੇ ਗ੍ਰਿਫ਼ਤਾਰੀਆਂ ਦਿੱਤੀਆਂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕਿਉਂ ਕੀਤਾ ਤੇ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਪੂਰਾ ਕਿਉਂ ਨਹੀਂ ਕੀਤਾ। ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਕਾਂਗਰਸ ਸਰਕਾਰ ਖ਼ਿਲਾਫ਼ ਕੀਤੀ ਜਾਣ ਵਾਲੀ ਲੋਕ ਲਹਿਰ ਤਹਿਤ ਸਾਰੇ ਹਲਕਿਆਂ 'ਚ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸਿਰਫ਼ ਲੋਕਾਂ ਦਾ ਹੀ ਅਪਮਾਨ ਨਹੀਂ ਕੀਤਾ ਬਲਕਿ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਸੀ ਕਿ ਉਹ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨਗੇ ਤੇ ਹੋਰ ਵੀ ਕਈ ਵੱਡੇ ਵੱਡੇ ਵਾਅਦੇ ਵੀ ਕੀਤੇ ਸਨ, ਜੋ ਪੂਰੇ ਨਹੀਂ ਕੀਤੇ ਗਏ। ਇਨ੍ਹਾਂ ਵਾਅਦਿਆਂ 'ਚ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨਾ, ਹਰ ਘਰ ਨੌਕਰੀ ਯਕੀਨੀ ਬਣਾਉਣਾ, ਬੇਰੁਜ਼ਗਾਰੀ ਭੱਤਾ ਵਧਾ ਕੇ 2500 ਰੁਪਏ ਕਰਨਾ, ਬੁਢਾਪਾ ਪੈਨਸ਼ਨ 2500 ਰੁਪਏ ਮਹੀਨਾ ਕਰਨੀ ਤੇ ਸ਼ਗਨ ਸਕੀਮ ਤਹਿਤ ਰਾਸ਼ੀ 51 ਹਜ਼ਾਰ ਰੁਪਏ ਕਰਨੀ ਤੇ ਬੇਘਰਾਂ ਨੂੰ ਘਰ ਦੇਣ ਦਾ ਵਾਅਦਾ ਵੀ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਸੂਬੇ 'ਚ 1500 ਤੋਂ ਜ਼ਿਆਦਾ ਕਿਸਾਨ ਆਤਮ ਹੱਤਿਆ ਕਰ ਚੁੱਕੇ ਹਨ, ਜਦਕਿ ਸਰਕਾਰ ਉਨ੍ਹਾਂ ਲਈ 10 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇ ਵਾਅਦੇ ਵੀ ਪੂਰੇ ਨਹੀਂ ਕਰ ਸਕੀ। 5 ਲੱਖ ਪਰਿਵਾਰਾਂ ਦੀ ਬੁਢਾਪਾ ਪੈਨਸ਼ਨ ਰੱਦ ਕਰ ਦਿੱਤੀ ਗਈ, ਆਟਾ ਦਾਲ ਸਕੀਮ ਦੇ 6 ਲੱਖ ਲਾਭਪਾਤਰੀਆਂ ਦੇ ਨੀਲੇ ਕਾਰਡ ਵੀ ਰੱਦ ਕਰ ਦਿੱਤੇ ਗਏ ਤੇ ਉਨ੍ਹਾਂ ਦੇ ਨਾਂਅ ਵੀ ਲਿਸਟਾਂ 'ਚੋਂ ਕੱਟ ਦਿੱਤੇ ਗਏ। ਕਾਂਗਰਸ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਖੋਲ੍ਹੇ ਸੇਵਾ ਕੇਂਦਰ ਤੇ ਮੈਰੀਟੋਰੀਅਸ ਸਕੂਲ ਵੀ ਬੰਦ ਕਰ ਦਿੱਤੇ, ਦਵਾਈਆਂ ਦੀ ਸਪਲਾਈ ਤੇ ਦਲਿਤ ਵਿਦਿਆਰਥੀਆਂ ਲਈ ਐਸ.ਸੀ. ਸਕਾਲਰਸ਼ਿਪ ਸਕੀਮ ਵੀ ਬੰਦ ਕਰ ਦਿੱਤੀ, ਬਿਜਲੀ ਦਰਾਂ 'ਚ 30 ਫ਼ੀਸਦੀ ਵਾਧਾ, ਡੀਜ਼ਲ ਤੇ ਪੈਟਰੋਲੀਅਮ ਪਦਾਰਥਾਂ 'ਤੇ ਸੂਬੇ ਦੇ ਹਿੱਸੇ ਦਾ ਵੈਟ ਵੀ ਵਧਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ 'ਤੇ ਆਪਣੇ ਹਿੱਸੇ ਦੇ ਟੈਕਸਾਂ 'ਚ ਕਟੌਤੀ ਕਰਨੀ ਚਾਹੀਦੀ ਹੈ ਨਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਵਾਧੇ ਖ਼ਿਲਾਫ਼ ਨਕਲੀ ਧਰਨੇ ਦੇਣੇ ਚਾਹੀਦੇ ਹਨ, ਜਿਵੇਂ ਕਿ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ। ਸੁਖਬੀਰ ਨੇ ਲੋਕਾਂ ਨੂੰ ਕੈਪਟਨ ਸਰਕਾਰ ਦੀ ਇਕ ਵੀ ਪ੍ਰਾਪਤੀ ਗਿਣਵਾਉਣ ਲਈ ਆਖਦਿਆਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ, ਸੂਬੇ 'ਚ ਚਾਰ ਤੇ ਛੇ ਮਾਰਗੀ ਸੜਕਾਂ ਬਣਾਈਆਂ, ਲੱਖਾਂ ਟਿਊਬਵੈੱਲ ਕੁਨੈਕਸ਼ਨ ਜਾਰੀ ਕੀਤੇ, ਐਮ.ਐਸ.ਪੀ. ਵੀ ਸ਼੍ਰੋਮਣੀ ਅਕਾਲੀ ਦਲ ਨੇ ਸ਼ੁਰੂ ਕਰਵਾਈ ਤੇ ਸੂਬੇ 'ਚ 90 ਫ਼ੀਸਦੀ ਖੇਤੀਬਾੜੀ ਮੰਡੀਆਂ ਆਪ ਬਣਵਾਈਆਂ, ਜਦਕਿ ਦੂਜੇ ਪਾਸੇ ਕਾਂਗਰਸ ਦੇ ਰਾਜਕਾਲ ਦੌਰਾਨ ਪੰਜਾਬ ਹਰ ਖੇਤਰ 'ਚ ਹੇਠਾਂ ਆਇਆ ਹੈ। ਰਾਜ 'ਚ ਪ੍ਰਤੀ ਵਿਅਕਤੀ ਆਮਦਨ ਇਤਿਹਾਸ 'ਚ ਪਹਿਲੀ ਵਾਰ ਕੌਮੀ ਆਮਦਨ ਨਾਲੋਂ ਵੀ ਘੱਟ ਗਈ ਕਿਉਂਕਿ ਬੁਨਿਆਦੀ ਢਾਂਚੇ ਦਾ ਵਿਕਾਸ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਮਸਲੇ ਬਜਟ ਇਜਲਾਸ 'ਚ ਚੁੱਕੇ ਜਾਣਗੇ ਤੇ ਅਕਾਲੀ ਦਲ ਇਨ੍ਹਾਂ ਮੁੱਦਿਆਂ ਨੂੰ ਲੋਕ ਲਹਿਰ ਰਾਹੀਂ ਲੋਕਾਂ 'ਚ ਲੈ ਕੇ ਜਾਵੇਗਾ। ਇਸ ਮੌਕੇ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਸੁਪਰੀਮ ਕੋਰਟ 'ਚ ਗੈਂਗਸਟਰ ਮੁਖਤਾਰ ਅੰਸਾਰੀ ਦਾ ਬਚਾਅ ਕਰ ਰਹੀ ਹੈ ਤੇ ਉਸ ਨੂੰ ਉੱਤਰ ਪ੍ਰਦੇਸ਼ ਭੇਜੇ ਜਾਣ ਦਾ ਵਿਰੋਧ ਕਰ ਰਹੀ ਹੈ ਤੇ ਸੂਬੇ 'ਚ ਅਮਨ ਕਾਨੂੰਨ ਦੀ ਵਿਵਸਥਾ ਠੀਕ ਕਰਨ ਵਾਲੇ ਪਾਸੇ ਧਿਆਨ ਨਹੀਂ ਦੇ ਰਹੀ, ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ ਰਾਜਪਾਲ ਦੇ ਘਿਰਾਓ ਦਾ ਡਰਾਮਾ ਕਰਦੀ ਹੈ ਜਦਕਿ ਵਿਧਾਨ ਸਭਾ 'ਚ ਉਸੇ ਰਾਜਪਾਲ ਲਈ ਕਾਂਗਰਸ ਦੀ ਸਰਕਾਰ ਰੈੱਡ ਕਾਰਪੈਟ ਵਿਛਾਉਂਦੀ ਹੈ, ਜੋ ਕਾਂਗਰਸ ਦੇ ਦੋਗਲੇਪਨ ਦਾ ਸਬੂਤ ਹੈ। ਸਾਬਕਾ ਸੰਸਦ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਨੇ ਇਕ ਸਵਾਲ ਦੇ ਜਵਾਬ 'ਚ ਮੰਨਿਆ ਹੈ ਕਿ ਤਿੰਨ ਲੱਖ ਕਿਸਾਨਾਂ ਦੇ ਖ਼ਿਲਾਫ਼ ਕੁਰਕੀ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਕਿਸਾਨ ਅੰਦੋਲਨ 'ਚ ਹੁਣ ਤੱਕ 300 ਕਿਸਾਨ ਜਾਨ ਗਵਾ ਚੁੱਕੇ ਹਨ ਤੇ ਪੰਜਾਬ ਦੀ ਕਾਂਗਰਸ ਸਰਕਾਰ ਤੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਮਨਾਂ 'ਤੇ ਇਸ ਦਾ ਕੋਈ ਬੋਝ ਨਹੀਂ ਪਿਆ। ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਘਰ ਘਰ ਨਸ਼ੇ ਵਿਕਾ ਕੇ ਲੋਕਾਂ ਦੀਆਂ ਆਉਂਦੀਆਂ ਪੀੜੀਆਂ ਹੀ ਖ਼ਤਮ ਕਰ ਦਿੱਤੀਆਂ ਹਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਗੁਲਜ਼ਾਰ ਸਿੰਘ ਰਣੀਕੇ ਤੇ ਡਾ. ਦਲਜੀਤ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ, ਨਿਰਮਲ ਸਿੰਘ ਕਾਹਲੋਂ, ਵਿਰਸਾ ਸਿੰਘ ਵਲਟੋਹਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਡਾ. ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਐਨ.ਕੇ. ਸ਼ਰਮਾ, ਪਵਨ ਕੁਮਾਰ ਟੀਨੂੰੂ, ਹੀਰਾ ਸਿੰਘ ਗਾਬੜੀਆ, ਲਖਵੀਰ ਸਿੰਘ ਲੋਧੀ ਨੰਗਲ, ਪਰਮਬੰਸ ਸਿੰਘ ਬੰਟੀ ਰੁਮਾਣਾ, ਸਰਬਜੋਤ ਸਿੰਘ ਸਾਬੀ, ਰਵੀ ਕਰਨ ਸਿੰਘ ਕਾਹਲੋਂ, ਡਾ. ਦਲਬੀਰ ਸਿੰਘ ਵੇਰਕਾ, ਰਾਕੇਸ਼ ਪ੍ਰਾਸ਼ਰ, ਗੁਰਪ੍ਰੀਤ ਸਿੰਘ ਬਡਾਲੀ, ਗੁਰਮਿੰਦਰ ਸਿੰਘ ਕਿਸ਼ਨਪੁਰ, ਤਰਲੋਕ ਸਿੰਘ ਬਾਠ, ਜਗਬੀਰ ਸਿੰਘ ਧਰਮਕੋਟ ਤੇ ਸਰਵਣ ਸਿੰਘ ਕੁਲਾਰ ਫਗਵਾੜਾ ਆਦਿ ਹਾਜ਼ਰ ਸਨ।

ਪ੍ਰਧਾਨ ਮੰਤਰੀ ਨੇ ਲਵਾਈ ਕੋਰੋਨਾ ਵੈਕਸੀਨ

*ਦੇਸ਼ 'ਚ ਟੀਕਾਕਰਨ ਦੇ ਦੂਜੇ ਗੇੜ ਦੀ ਸ਼ੁਰੂਆਤ *ਉਪ ਰਾਸ਼ਟਰਪਤੀ ਨਾਇਡੂ, ਅਮਿਤ ਸ਼ਾਹ, ਜੈਸ਼ੰਕਰ ਨੇ ਵੀ ਲਗਵਾਇਆ ਟੀਕਾ

ਨਵੀਂ ਦਿੱਲੀ, 1 ਮਾਰਚ (ਪੀ.ਟੀ.ਆਈ.)-ਸੋਮਵਾਰ ਨੂੰ ਦੇਸ਼ 'ਚ ਕੋਰੋਨਾ ਰੋਕਥਾਮ ਟੀਕਾਕਰਨ ਦੇ ਦੂਸਰੇ ਗੇੜ ਦੀ ਸ਼ੁਰੂਆਤ ਹੋ ਗਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਗੇੜ 'ਚ ਟੀਕਾ ਲਗਵਾਉਣ ਵਾਲੇ ਸਭ ਤੋਂ ਪਹਿਲੇ ਵਿਅਕਤੀ ਬਣੇ। ਇਸ ਗੇੜ 'ਚ 60 ਸਾਲ ਤੋਂ ਜ਼ਿਆਦਾ ਉਮਰ ਵਾਲਿਆਂ ਅਤੇ 45 ਤੋਂ 59 ਸਾਲ ਵਿਚਕਾਰਲੇ ਰੋਗਾਂ ਤੋਂ ਪੀੜਤ ਲੋਕਾਂ ਨੂੰ ਵੈਕਸੀਨ ਲਗਾਈ ਜਾਵੇਗੀ। ਪ੍ਰਧਾਨ ਮੰਤਰੀ ਜਲਦ ਸਵੇਰੇ ਦਿੱਲੀ ਏਮਜ਼ ਪੁੱਜੇ ਅਤੇ ਟੀਕਾ ਲਗਵਾਇਆ ਅਤੇ ਹਰੇਕ ਯੋਗ ਵਿਅਕਤੀ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ। ਮੋਦੀ ਨੇ ਸਵੇਰੇ 7.06 ਵਜੇ ਟਵੀਟ ਕਰਕੇ ਆਪਣੇ ਟੀਕਾ ਲੱਗਣ ਦੀ ਜਾਣਕਾਰੀ ਸਾਂਝੀ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਬਾਇਓਟੈਕ ਦੀ ਸਵਦੇਸ਼ੀ ਕੋਵੈਕਸੀਨ ਲਗਵਾਈ। ਏਮਜ਼ ਮੁਖੀ ਡਾ. ਰਣਦੀਪ ਗੁਲੇਰੀਆ ਨੇ ਕਿਹਾ ਕਿ ਹਸਪਤਾਲ ਦੇ ਮਰੀਜ਼ਾਂ ਨੂੰ ਕੋਈ ਅਸੁਵਿਧਾ ਨਾ ਹੋਵੇ ਇਸ ਲਈ ਪ੍ਰਧਾਨ ਮੰਤਰੀ ਜਲਦ ਸਵੇਰੇ ਟੀਕਾ ਲਗਵਾਉਣ ਪੁੱਜੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਸਵੇਰੇ 6.30 ਵਜੇ ਟੀਕਾ ਲਾਇਆ ਗਿਆ ਅਤੇ ਪ੍ਰੋਟੋਕਾਲ ਮੁਤਾਬਿਕ ਬਾਅਦ 'ਚ ਅੱਧਾ ਘੰਟਾ ਉਨ੍ਹਾਂ ਨੂੰ ਨਿਗਰਾਨੀ ਅਧੀਨ ਰੱਖਿਆ ਗਿਆ। ਗੁਲੇਰੀਆ ਨੇ ਕਿਹਾ ਕਿ ਟੀਕਾ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਬਿਲਕੁਲ ਠੀਕ ਹਨ ਅਤੇ ਹੁਣ 28 ਦਿਨਾਂ ਅੰਦਰ ਪ੍ਰਧਾਨ ਮੰਤਰੀ ਨੂੰ ਦੂਸਰੀ ਡੋਜ਼ ਲਗਵਾਉਣੀ ਪਵੇਗੀ। ਪੁਡੂਚੇਰੀ ਦੀ ਨਰਸ ਪੀ. ਨਿਵੇਦਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਟੀਕਾ ਲਗਾਇਆ। ਉਸ ਨੇ ਦੱਸਿਆ ਕਿ ਟੀਕਾ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ 'ਲਗਾ ਵੀ ਦੀਆ, ਪਤਾ ਵੀ ਨਹੀ ਚਲਾ'। ਕੇਰਲਾ ਨਾਲ ਸਬੰਧਿਤ ਦੂਸਰੀ ਨਰਸ ਰੋਸਮਾ ਅਨਿਲ ਨੇ ਕਿਹਾ ਕਿ ਇਹ ਉਸਦੀ ਜ਼ਿੰਦਗੀ ਦਾ ਸਭ ਤੋਂ ਖੁਸ਼ੀ ਵਾਲਾ ਦਿਨ ਸੀ। ਇਸ ਤੋਂ ਇਲਾਵਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ, ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਕੋਰੋਨਾ ਰੋਕਥਾਮ ਟੀਕੇ ਲਗਵਾਏ। ਨਿਤਿਸ਼ ਕੁਮਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਐਲਾਨ ਕੀਤਾ ਕਿ ਸੂਬੇ 'ਚ ਹਰੇਕ ਵਿਅਕਤੀ ਨੂੰ ਕੋਰੋਨਾ ਟੀਕਾ ਮੁਫਤ ਲਗਾਇਆ ਜਾਵੇਗਾ। ਉਨ੍ਹਾਂ ਹਰੇਕ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਟੀਕੇ ਲਗਵਾਉਣ। ਦੇਸ਼ ਭਰ 'ਚ ਹਜ਼ਾਰਾਂ ਲੋਕ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ ਟੀਕਾ ਲਗਾਉਣ ਪਹੁੰਚੇ। ਹਾਲਾਂਕਿ ਕੁਝ ਥਾਵਾਂ 'ਤੇ ਲੋਕਾਂ ਨੇ ਕੋ-ਵਿਨ 2.0 ਐਪ ਜ਼ਰੀਏ ਰਜਿਸਟਰ ਕਰਨ 'ਚ ਮੁਸ਼ਕਿਲਾਂ ਆਉਣ ਬਾਰੇ ਵੀ ਗੱਲ ਆਖੀ। ਦੂਜੇ ਪਾਸੇ ਕੇਂਦਰੀ ਸਿਹਤ ਮੰਤਰਾਲੇ ਨੇ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ 1 ਵਜੇ ਤੱਕ 10 ਲੱਖ ਤੋਂ ਜ਼ਿਆਦਾ ਨਾਗਰਿਕਾਂ ਨੇ ਕੋ-ਵਿਨ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾ ਲਈ ਸੀ।
ਅਮਿਤ ਸ਼ਾਹ, ਐਸ. ਜੈਸ਼ੰਕਰ, ਸ਼ਰਦ ਪਵਾਰ ਨੇ ਵੀ ਲਵਾਇਆ ਟੀਕਾ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀ ਸੋਮਵਾਰ ਨੂੰ ਕੋਰੋਨਾ ਟੀਕੇ ਦੀ ਪਹਿਲੀ ਡੋਜ਼ ਲਗਵਾਈ। ਮੇਦਾਂਤਾ ਹਸਪਤਾਲ ਦੇ ਡਾਕਟਰਾਂ ਨੇ ਅਮਿਤ ਸ਼ਾਹ ਦੇ ਟੀਕਾ ਲਗਾਇਆ। ਜੈਸ਼ੰਕਰ ਨੇ ਭਾਰਤ ਬਾਇਓਟੈੱਕ ਦੀ ਕੋਵੈਕਸੀਨ ਲਗਵਾਈ। ਜੈਸ਼ੰਕਰ ਨੇ ਟਵੀਟ ਕਰਦਿਆਂ ਟੀਕਾ ਲਗਾਉਂਦਿਆਂ ਦੀ ਤਸਵੀਰ ਸਾਂਝੀ ਕੀਤੀ ਤੇ ਕਿਹਾ ਕਿ ਸੁਰੱਖਿਅਤ ਮਹਿਸੂਸ ਕਰਦਾ ਹਾਂ। ਇਸ ਤੋਂ ਇਲਾਵਾ ਐਨ.ਸੀ.ਪੀ. ਦੇ ਮੁਖੀ ਸ਼ਰਦ ਪਵਾਰ ਨੇ ਵੀ ਕੋਰੋਨਾ ਰੋਕੂ ਟੀਕਾ ਲਗਾਇਆ।
ਜਦ ਪ੍ਰਧਾਨ ਮੰਤਰੀ ਨੇ ਨਰਸਾਂ ਨੂੰ ਪੁੱਛਿਆ ਮੋਟੀ ਸੂਈ ਤਾਂ ਨਹੀਂ ਲਾਉਣ ਲੱਗੇ?
ਪ੍ਰਧਾਨ ਮੰਤਰੀ ਮੋਦੀ ਜਦ ਦਿੱਲੀ ਏਮਜ਼ 'ਚ ਟੀਕਾ ਲਗਵਾਉਣ ਪੁੱਜੇ ਤਾਂ ਉਨ੍ਹਾਂ ਨੇ ਇੱਥੇ ਮਾਹੌਲ ਨੂੰ ਕੁਝ ਹਲਕਾ ਬਣਾਉਣ ਲਈ ਨਰਸਾਂ ਨੂੰ ਪੁੱਛਿਆ ਕਿ ਉਹ ਵਿਸ਼ੇਸ਼ ਮੋਟੀ ਸੂਈ ਨਾਲ ਟੀਕਾ ਲਗਾਉਣ ਦੀ ਯੋਜਨਾ ਤਾਂ ਨਹੀਂ ਬਣਾ ਰਹੀਆਂ। ਜਿਸ ਤੋਂ ਬਾਅਦ ਉਥੇ ਹਾਸਾ ਪੈ ਗਿਆ। ਇਕ ਸੂਤਰ ਮੁਤਾਬਿਕ ਜਦ ਪ੍ਰਧਾਨ ਮੰਤਰੀ ਮੋਦੀ ਉਥੇ ਪੁੱਜੇ ਤਾਂ ਮੈਡੀਕਲ ਸਟਾਫ ਥੋੜ੍ਹਾ ਘਬਰਾਹਟ 'ਚ ਸੀ ਪਰ ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਤੁਰੰਤ ਗੱਲਬਾਤ ਕੀਤੀ, ਉਨ੍ਹਾਂ ਦੇ ਨਾਂਅ ਅਤੇ ਜਨਮ ਸਥਾਨ ਬਾਰੇ ਪੁੱਛਿਆ ਤਾਂ ਜੋ ਉਹ ਥੋੜ੍ਹਾ ਸਹਿਜ ਮਹਿਸੂਸ ਕਰ ਸਕਣ। ਇਸ ਤੋਂ ਬਾਅਦ ਮਾਹੌਲ ਨੂੰ ਕੁਝ ਹਲਕਾ ਬਣਾਉਣ ਲਈ ਉਨ੍ਹਾਂ ਨੇ ਨਰਸਾਂ ਨੂੰ ਪੁੱਛਿਆ ਕਿ ਉਹ ਪਸ਼ੂ ਚਿਕਿਤਸਾ ਲਈ ਵਰਤੀ ਜਾਣ ਵਾਲੀ ਮੋਟੀ ਸੂਈ ਤਾਂ ਨਹੀਂ ਵਰਤਣਗੀਆਂ। ਇਸ 'ਤੇ ਨਰਸਾਂ ਨੇ ਕਿਹਾ ਨਹੀਂ ਪਰ ਉਹ ਪੂਰੀ ਤਰ੍ਹਾਂ ਸਵਾਲ ਨੂੰ ਸਮਝ ਨਹੀਂ ਸਕੀਆਂ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਸਿਆਸਤਦਾਨਾਂ ਨੂੰ ਬਹੁਤ ਮੋਟੀ ਚਮੜੀ ਵਜੋਂ ਜਾਣਿਆ ਜਾਂਦਾ ਹੈ। ਇਸ ਲਈ ਉਨ੍ਹਾਂ ਪੁੱਛਿਆ ਕੀ ਉਹ ਕੁਝ ਵਿਸ਼ੇਸ਼ ਮੋਟੀ ਸੂਈ ਵਰਤਣ ਦੀ ਯੋਜਨਾ ਤਾਂ ਨਹੀਂ ਕਰ ਰਹੇ।

ਬਜਟ ਇਜਲਾਸ ਦੀ ਪਲੇਠੀ ਬੈਠਕ ਚੜ੍ਹੀ ਹੰਗਾਮਿਆਂ ਦੀ ਭੇਟ

ਰਾਜਪਾਲ ਨੇ ਭਾਰੀ ਨਾਅਰੇਬਾਜ਼ੀ ਦੌਰਾਨ ਦਿੱਤਾ ਭਾਸ਼ਨ, 19 ਮਿੰਟਾਂ 'ਚ ਕੀਤਾ ਖ਼ਤਮ

ਹਰਕਵਲਜੀਤ ਸਿੰਘ
ਚੰਡੀਗੜ੍ਹ 1 ਮਾਰਚ -ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਪਲੇਠੀ ਬੈਠਕ ਹੰਗਾਮਿਆਂ ਦੀ ਭੇਟ ਚੜ੍ਹ ਗਈ ਅਤੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਜਿਵੇਂ ਹੀ ਸਦਨ 'ਚ ਭਾਸ਼ਨ ਪੜ੍ਹਨਾ ਸ਼ੁਰੂ ਕੀਤਾ ਅਕਾਲੀ ਮੈਂਬਰ ਨਾਅਰੇ ਮਾਰਦੇ ਸਪੀਕਰ ਦੀ ਕੁਰਸੀ ਅੱਗੇ ਆ ਗਏ ਅਤੇ ਉਨ੍ਹਾਂ ਤੋਂ ਬਾਅਦ 'ਆਪ' ਵਿਧਾਇਕਾਂ ਨੇ ਵੀ ਆਪਣੀਆਂ ਸੀਟਾਂ ਛੱਡ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਦਨ 'ਚ ਨਾਅਰੇਬਾਜ਼ੀ ਕਾਰਨ ਰਾਜਪਾਲ ਦਾ ਭਾਸ਼ਨ ਸੁਣਿਆ ਜਾਣਾ ਸੰਭਵ ਨਹੀਂ ਸੀ ਅਤੇ ਸ੍ਰੀ ਬਦਨੌਰ ਨੇ 44 ਸਫ਼ਿਆਂ ਦੇ ਭਾਸ਼ਨ ਦਾ ਕਾਫ਼ੀ ਹਿੱਸਾ ਪੜ੍ਹਨ ਤੋਂ ਛੱਡਦਿਆਂ 19 ਮਿੰਟਾਂ 'ਚ ਹੀ ਆਪਣਾ ਭਾਸ਼ਨ ਖ਼ਤਮ ਕਰ ਦਿੱਤਾ ਅਤੇ ਸਦਨ 'ਚੋਂ ਚਲੇ ਗਏ। ਰਾਜਪਾਲ ਵਲੋਂ ਆਪਣੇ ਭਾਸ਼ਵ ਦੌਰਾਨ ਕਿਸਾਨ ਅੰਦੋਲਨ ਨਾਲ ਸਬੰਧਿਤ 26, 27 ਤੇ 28 ਪੈਰੇ ਪੜ੍ਹੇ ਗਏ ਕਹਿ ਕੇ ਛੱਡ ਦਿੱਤੇ ਗਏ ਕਿਉਂਕਿ ਉਨ੍ਹਾਂ 'ਚ ਕਿਹਾ ਗਿਆ ਸੀ ਕਿ ਸੂਬੇ ਦੀ ਕਿਸਾਨੀ ਮਹਿਸੂਸ ਕਰਦੀ ਹੈ ਕਿ ਕੇਂਦਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਕਾਰਨ ਖੇਤੀਬਾੜੀ ਮਾਰਕੀਟਿੰਗ ਪ੍ਰਣਾਲੀ ਭੰਗ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਨਹੀਂ ਮਿਲ ਸਕੇਗਾ ਅਤੇ ਅਨਾਜ ਦੀ ਸਰਕਾਰੀ ਖ਼ਰੀਦ ਵੀ ਖ਼ਤਮ ਹੋ ਜਾਵੇਗੀ। 25 ਨੰਬਰ ਪੈਰੇ 'ਚ ਵਿਧਾਨ ਸਭਾ ਵਲੋਂ ਮਗਰਲੀ ਬੈਠਕ ਦੌਰਾਨ ਪਾਸ ਮਤੇ ਦਾ ਜ਼ਿਕਰ ਕੀਤਾ ਗਿਆ ਸੀ, ਜਿਸ 'ਚ ਇਨ੍ਹਾਂ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਤੇ ਮੌਜੂਦਾ ਐਮ.ਐਸ.ਪੀ. ਪ੍ਰਣਾਲੀ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਸੀ ਪਰ ਰਾਜਪਾਲ ਦੇ ਭਾਸ਼ਨ ਦੌਰਾਨ ਦੱਸਿਆ ਗਿਆ ਕਿ ਰਾਜ ਦੀ ਵਿਧਾਨ ਸਭਾ ਵਲੋਂ 2020 ਦੌਰਾਨ ਕੇਂਦਰੀ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਜੋ 3 ਸੋਧ ਕਾਨੂੰਨ ਪਾਸ ਕੀਤੇ ਗਏ ਸਨ ਉਹ ਰਾਸ਼ਟਰਪਤੀ ਦੀ ਸਹਿਮਤੀ ਲਈ ਵਿਚਾਰ ਅਧੀਨ ਹਨ ਪਰ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਰਾਜਪਾਲ ਵਲੋਂ ਉਕਤ ਸੋਧ ਬਿੱਲ ਰਾਸ਼ਟਰਪਤੀ ਨੂੰ ਭੇਜੇ ਜਾ ਚੁੱਕੇ ਹਨ ਅਤੇ ਇਹ ਬਿੱਲ ਕਦੋਂ ਰਾਸ਼ਟਰਪਤੀ ਨੂੰ ਅੱਗੋਂ ਭੇਜੇ ਗਏ। ਇਸੇ ਤਰ੍ਹਾਂ ਢਾਈ ਏਕੜ ਤੱਕ ਖੇਤੀਬਾੜੀ ਵਾਲੀ ਜ਼ਮੀਨ ਨੂੰ ਕੁਰਕੀ ਮੁਕਤ ਰੱਖਣ ਸਬੰਧੀ ਵਿਧਾਨ ਸਭਾ ਵਲੋਂ 2020 ਦੌਰਾਨ ਪਾਸ ਕੀਤੇ ਗਏ ਬਿੱਲ ਸਬੰਧੀ ਵੀ ਦੱਸਿਆ ਗਿਆ ਕਿ ਇਹ ਬਿੱਲ ਰਾਸ਼ਟਰਪਤੀ ਦੀ ਸਹਿਮਤੀ ਲਈ ਵਿਚਾਰ ਅਧੀਨ ਹੈ। ਰਾਜਪਾਲ ਵਲੋਂ ਨਾ ਪੜ੍ਹਿਆ ਗਿਆ ਪੈਰਾ 27 'ਚ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਦੇਸ਼ ਦੇ ਸੰਘੀ ਢਾਂਚੇ ਦੇ ਅਤੇ ਸੰਵਿਧਾਨ ਦੇ ਵਿਰੁੱਧ ਦੱਸਿਆ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਕੇਂਦਰ ਵਲੋਂ ਰਾਜ ਦੀ ਸੂਚੀ 'ਚ ਸ਼ਾਮਿਲ ਮੱਦ 'ਤੇ ਕਾਨੂੰਨ ਬਣਾਇਆ ਹੈ , ਜਿਸ ਨੂੰ ਵਾਪਸ ਲਿਆ ਜਾਣਾ ਜ਼ਰੂਰੀ ਹੈ।
ਸਦਨ 'ਚ ਪੁਲਿਸ ਵਿਭਾਗ ਤੋਂ ਡੈਪੂਟੇਸ਼ਨ 'ਤੇ ਲਏ ਗਏ ਕੋਈ 100 ਦੇ ਕਰੀਬ ਕਰਮਚਾਰੀ ਵੀ ਚਿੱਟੇ ਕੱਪੜਿਆਂ 'ਚ ਹਾਜ਼ਰ ਸਨ, ਜਿਨ੍ਹਾਂ ਸਪੀਕਰ ਤੇ ਰਾਜਪਾਲ ਵਾਲੇ ਪਾਸੇ ਨੂੰ ਪੂਰੀ ਤਰ੍ਹਾਂ ਘੇਰੇ 'ਚ ਰੱਖਿਆ ਹੋਇਆ ਸੀ ਤਾਂ ਜੋ ਵਿਰੋਧੀ ਮੈਂਬਰ ਉਸ ਪਾਸੇ ਨਾ ਵਧ ਸਕਣ। ਅਕਾਲੀ ਮੈਂਬਰਾਂ ਜੋ ਰਾਜਪਾਲ ਤੇ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ, ਨੇ ਰਾਜਪਾਲ ਦੇ ਭਾਸ਼ਨ ਦੀਆਂ ਕਾਪੀਆਂ ਵੀ ਪਾੜ ਕੇ ਸਪੀਕਰ ਤੇ ਰਾਜਪਾਲ ਵੱਲ ਸੁੱਟੀਆਂ। ਰਾਜਪਾਲ ਸ੍ਰੀ ਬਦਨੌਰ ਨੂੰ ਭਾਸ਼ਨ ਤੋਂ ਬਾਅਦ ਵਿਧਾਨ ਸਭਾ ਭਵਨ ਦੀ ਇਮਾਰਤ ਤੋਂ ਬਾਹਰ ਆਉਣ ਅਤੇ ਵਾਪਸ ਰਾਜ ਭਵਨ ਵੱਲ ਰਵਾਨਗੀ 'ਚ ਵੀ ਕਾਫ਼ੀ ਮੁਸ਼ਕਿਲ ਆਈ, ਕਿਉਂਕਿ ਅਕਾਲੀ ਤੇ 'ਆਪ' ਵਿਧਾਇਕਾਂ ਨੇ ਰਸਤੇ 'ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਸਕੱਤਰੇਤ ਵਲੋਂ ਰਵਾਇਤੀ ਤੌਰ 'ਤੇ ਰਾਜਪਾਲ ਲਈ ਸਦਨ 'ਚ ਰਾਜਪਾਲ ਦੇ ਵਿਸ਼ੇਸ਼ ਗੇਟ ਤੋਂ ਸਦਨ ਤੱਕ ਲਗਾਇਆ ਜਾਂਦਾ ਲਾਲ ਗਲੀਚਾ (ਕਾਰਪੇਟ) ਵੀ ਅਕਾਲੀ ਮੈਂਬਰਾਂ ਵਲੋਂ ਪੁੱਟ ਕੇ ਸੁੱਟ ਦਿੱਤਾ ਗਿਆ। ਵਿਧਾਨ ਸਭਾ ਸੁਰੱਖਿਆ ਅਮਲੇ ਦੀ ਵੱਡੀ ਨਫ਼ਰੀ ਦੇ ਘੇਰੇ 'ਚ ਰਾਜਪਾਲ ਨੂੰੂ ਸਦਨ ਤੋਂ ਬਾਹਰ ਉਨ੍ਹਾਂ ਦੀ ਗੱਡੀ ਤੱਕ ਲਿਆਂਦਾ ਗਿਆ, ਜਦੋਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਪੀਕਰ ਰਾਣਾ ਕੇ.ਪੀ. ਸਿੰਘ ਤੇ ਰਾਜ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੀ ਉਨ੍ਹਾਂ ਦੇ ਨਾਲ ਬਾਹਰ ਆਏ। ਦਿਲਚਸਪ ਗੱਲ ਇਹ ਸੀ ਕਿ ਸਪੀਕਰ ਵਲੋਂ ਪਹਿਲਾਂ ਰਾਜਪਾਲ ਦੇ ਭਾਸ਼ਨ ਨੂੰ ਟੈਲੀਵਿਜ਼ਨਾਂ 'ਤੇ ਲਾਈਵ ਦੇਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਬੀਤੇ ਕੱਲ੍ਹ ਸ਼ਾਮ ਇਸ ਨੂੰ ਰੱਦ ਕਰਨਾ ਪਿਆ ਕਿਉਂਕਿ ਖ਼ੁਫ਼ੀਆ ਵਿਭਾਗ ਵਲੋਂ ਸਦਨ 'ਚ ਹੰਗਾਮੇ ਸਬੰਧੀ ਰਿਪੋਰਟ ਦਿੱਤੀ ਗਈ ਸੀ। ਕਾਫ਼ੀ ਸਮੇਂ ਬਾਅਦ ਇਹ ਸ਼ਾਇਦ ਪਹਿਲੀ ਵਾਰ ਸੀ ਕਿ ਅੱਜ ਰਾਜਪਾਲ ਦੇ ਭਾਸ਼ਨ ਦੌਰਾਨ ਅਜਿਹਾ ਹੰਗਾਮਾ ਹੋਇਆ। ਸਦਨ ਦੀ ਅੱਜ ਦੀ ਬੈਠਕ 'ਚ ਸ. ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ ਜਦੋਂ ਕਿ ਮੰਤਰੀ ਮੰਡਲ 'ਚੋਂ ਅਸਤੀਫ਼ਾ ਦੇਣ ਤੋਂ ਬਾਅਦ ਉਹ ਸਦਨ ਦੀਆਂ ਬੈਠਕਾਂ 'ਚ ਹਾਜ਼ਰ ਨਹੀਂ ਹੋ ਰਹੇ ਸਨ ਪਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਵੀ ਸਦਨ 'ਚ ਨਹੀਂ ਦੇਖੇ ਗਏ।
ਰਾਜਪਾਲ ਦੇ ਭਾਸ਼ਨ ਦੇ ਅੰਸ਼
ਰਾਜਪਾਲ ਦੇ ਭਾਸ਼ਨ ਦੌਰਾਨ ਬਹੁਤਾ ਸਮਾਂ ਕੋਰੋਨਾ ਨਾਲ ਨਜਿੱਠਣ ਲਈ ਉਠਾਏ ਗਏ ਕਦਮਾਂ ਤੇ ਤਿਆਰੀਆਂ ਆਦਿ ਨੂੰ ਦਿੱਤਾ ਗਿਆ ਅਤੇ ਦੱਸਿਆ ਗਿਆ ਕਿ ਹੁਣ ਸੂਬੇ 'ਚ 1530 ਆਈ.ਸੀ.ਯੂ. ਬੈੱਡ ਤੇ 645 ਵੈਂਟੀਲੇਟਰ ਬੈੱਡ ਸਥਾਪਤ ਹੋ ਗਏ ਹਨ ਅਤੇ 25 ਐਡਵਾਂਸ ਲਾਈਫ਼ ਸਪੋਰਟ ਐਂਬੂਲੈਂਸਾਂ ਤੇ 300 ਬੇਸਿਕ ਐਂਬੂਲੈਂਸਾਂ ਉਪਲਬਧ ਹਨ ਅਤੇ ਕੋਵਿਡ-19 ਕਾਰਨ ਬਿਜਲੀ ਖਪਤਕਾਰਾਂ ਨੂੰ ਵੀ ਕੋਈ 500 ਕਰੋੜ ਦੀਆਂ ਰਿਆਇਤਾਂ ਦਿੱਤੀਆਂ ਗਈਆਂ ਅਤੇ ਸੂਬੇ 'ਚ ਟੈਸਟ ਕਰਨ ਦੀ ਸਮਰੱਥਾ 30,000 ਰੋਜ਼ਾਨਾ ਤੱਕ ਵਧਾ ਦਿੱਤੀ ਗਈ ਹੈ। ਭਾਸ਼ਨ ਦੌਰਾਨ ਇਹ ਵੀ ਦੱਸਿਆ ਗਿਆ ਕਿ ਰਾਜ ਸਰਕਾਰ ਸਮੁੱਚੀ ਵਸੋਂ ਨੂੰ ਕੋਰੋਨਾ ਵੈਕਸੀਨ ਦੇਣ ਲਈ ਵਚਨਬੱਧ ਹੈ , ਜਿੱਥੇ ਕੇਂਦਰ ਮਦਦ ਨਹੀਂ ਕਰੇਗਾ ਰਾਜ ਸਰਕਾਰ ਖ਼ੁਦ ਟੀਕਾਕਰਨ ਕਰਨ ਲਈ ਕਦਮ ਚੁੱਕੇਗੀ।
ਇਹ ਵੀ ਦੱਸਿਆ ਗਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੌਰਾਨ 1 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਸਮਾਗਮ ਰੱਖਿਆ ਜਾਵੇਗਾ। ਭਾਸ਼ਨ ਦੌਰਾਨ ਦੱਸਿਆ ਗਿਆ ਕਿ ਸਾਲ 2021-22 ਦੌਰਾਨ ਕਰਜ਼ਾ ਰਾਹਤ 'ਚ ਰਹਿ ਗਏ ਬਾਕੀ 2.85 ਭੂਮੀ ਰਹਿਤ ਮਜ਼ਦੂਰਾਂ ਨੂੰ 520 ਕਰੋੜ ਦੀ ਰਾਹਤ ਪ੍ਰਦਾਨ ਕੀਤੀ ਜਾਵੇਗੀ, ਜਦੋਂ ਕਿ 1.13 ਲੱਖ ਕਿਸਾਨਾਂ ਨੂੰ ਮੌਜੂਦਾ ਕਰਜ਼ਾ ਰਾਹਤ ਸਕੀਮ ਦਾ ਲਾਭ ਦੇਣ ਲਈ ਸਰਕਾਰ ਵਚਨਬੱਧ ਹੈ ਅਤੇ ਬਾਕੀ ਬਚੇ ਕਿਸਾਨਾਂ ਨੂੰ ਆਉਂਦੇ ਵਿੱਤੀ ਸਾਲ ਦੌਰਾਨ ਕਰਜ਼ਾ ਰਾਹਤ ਪ੍ਰਦਾਨ ਕਰ ਦਿੱਤੀ ਜਾਵੇਗੀ। ਰਾਜਪਾਲ ਸਹਿਕਾਰੀ ਬੈਂਕਾਂ ਵਲੋਂ ਸ਼ੁਰੂ ਕੀਤੀ ਗਈ ਕਰਜ਼ਾ ਸੈਟਲਮੈਂਟ ਸਕੀਮ ਤੇ ਅੰਮ੍ਰਿਤਸਰ 'ਚ ਵੇਰਕਾ ਵਿਖੇ ਨਾਸ਼ਪਤੀ ਅਸਟੇਟ ਤੇ ਪਠਾਨਕੋਟ ਦੇ ਸੁਜਾਨਪੁਰ 'ਚ ਲੀਚੀ ਅਸਟੇਟ ਸਥਾਪਤ ਕਰਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ 32 ਕਰੋੜ ਦੇ ਨਿਵੇਸ਼ ਨਾਲ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ ਲੁਧਿਆਣਾ ਨੂੰ ਅਪਗਰੇਡ ਕਰ ਰਹੀ ਹੈ ਅਤੇ ਬੱਸੀ ਪਠਾਣਾ ਵਿਖੇ 132 ਕਰੋੜ ਦੀ ਲਾਗਤ ਨਾਲ ਇਕ ਮੈਗਾ ਡੇਅਰੀ ਪ੍ਰੋਜੈਕਟ ਸਥਾਪਤੀ ਅਧੀਨ ਹੈ ਜੋ ਜੂਨ 2021 ਤੱਕ ਦੋ ਲੱਖ ਲੀਟਰ ਪ੍ਰਤੀ ਦਿਨ ਦੀ ਸਮਰੱਥਾ ਲਈ ਕੰਮ ਸ਼ੁਰੂ ਕਰ ਦੇਵੇਗਾ। ਉਨ੍ਹਾਂ ਦੱਸਿਆ ਕਿ ਸੂਬੇ 'ਚ 6.3 ਲੱਖ ਤੋਂ ਵੱਧ ਲੋਕਾਂ ਨੇ ਨਸ਼ਾਬੰਦੀ ਕੇਂਦਰਾਂ 'ਚ ਆਊਟਡੋਰ ਇਲਾਜ ਲਈ ਰਜਿਸਟ੍ਰੇਸ਼ਨ ਕਰਵਾਈ ਅਤੇ ਸੂਬੇ 'ਚ ਹੁਣ ਤੱਕ 1.43 ਲੱਖ ਲੀਟਰ ਨਜਾਇਜ਼ ਸ਼ਰਾਬ ਫੜੀ ਗਈ ਅਤੇ 1545 ਐਫ.ਆਈ.ਆਰ. ਦਰਜ ਕੀਤੀਆਂ। ਰਾਜਪਾਲ ਦੇ ਭਾਸ਼ਨ 'ਚ ਇਹ ਵੀ ਦਾਅਵਾ ਕੀਤਾ ਗਿਆ ਕਿ 2017 ਤੋਂ ਹੁਣ ਤੱਕ 16 ਲੱਖ ਨੌਜਵਾਨਾਂ ਨੂੰ ਨਿੱਜੀ ਤੇ ਸਰਕਾਰੀ ਖੇਤਰਾਂ 'ਚ ਰੁਜ਼ਗਾਰ ਦਿਵਾਇਆ ਗਿਆ ਅਤੇ ਸਵੈ ਰੁਜ਼ਗਾਰ ਰਾਹੀਂ ਵੀ ਸਹਾਇਤਾ ਦਿੱਤੀ। 25 ਲੱਖ ਤੋਂ ਵੱਧ ਵਿਅਕਤੀਆਂ ਨੂੰ ਪੈਨਸ਼ਨ, 38 ਲੱਖ ਸਮਾਰਟ ਰਾਸ਼ਨ ਕਾਰਡ ਤੇ 24 ਲੱਖ ਤੋਂ ਵੱਧ ਨੂੰ ਸਿਹਤ ਕਵਰ ਪ੍ਰਦਾਨ ਕੀਤਾ ਗਿਆ ਹੈ।

ਪਹਿਲੇ ਦਿਨ ਖੇਤੀ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਵਲੋਂ ਖੇਤੀ ਅੰਦੋਲਨ ਦੌਰਾਨ ਫ਼ੌਤ ਹੋਏ ਕਿਸਾਨਾਂ ਤੇ ਖੇਤ ਕਾਮਿਆਂ, ਆਜ਼ਾਦੀ ਘੁਲਾਟੀਏ ਤੇ ਰਾਜਨੀਤਕ ਸ਼ਖ਼ਸੀਅਤਾਂ ਤੋਂ ਇਲਾਵਾ ਕੋਰੋਨਾ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜੋ ਵਿਧਾਨ ਸਭਾ ਦੇ ਪਿਛਲੇ ਇਜਲਾਸ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਸਦਨ ਵਲੋਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ, ਮੇਜਰ ਸਿੰਘ ਉਬੋਕੇ, ਬਾਲ ਮੁਕੰਦ ਸ਼ਰਮਾ, ਸੱਤਪਾਲ ਗੋਸਾਈਂ ਤੇ ਸਤਵੰਤ ਕੌਰ ਸੰਧੂ, ਸਾਂਝੇ ਪੰਜਾਬ ਦੇ ਸਾਬਕਾ ਡਿਪਟੀ ਮੰਤਰੀ ਚੰਦਰਾਵਤੀ ਤੇ ਸਾਬਕਾ ਵਿਧਾਇਕ ਬ੍ਰਿਜ ਲਾਲ ਗੋਇਲ ਨੂੰ ਸ਼ਰਧਾਂਜਲੀ ਦਿੱਤੀ ਗਈ। ਸਭਾ ਵਲੋਂ ਪਿਛਲੇ ਦਿਨੀਂ ਵਿਛੋੜਾ ਦੇ ਗਏ ਪੰਜਾਬੀ ਗਾਇਕ ਸਰਦੂਲ ਸਿਕੰਦਰ, ਭਜਨ ਗਾਇਕ ਨਰਿੰਦਰ ਚੰਚਲ ਤੇ ਪੱਤਰਕਾਰ ਸਤਬੀਰ ਸਿੰਘ ਦਰਦੀ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ, ਆਜ਼ਾਦੀ ਘੁਲਾਟੀਆਂ ਅਜੀਤ ਸਿੰਘ, ਜਥੇਦਾਰ ਗੋਹਲ ਸਿੰਘ ਤੁੜ, ਬਲਵੰਤ ਸਿੰਘ ਤੇ ਹਰਬੰਸ ਸਿੰਘ ਨੂੰ ਵੀ ਯਾਦ ਕੀਤਾ ਗਿਆ। ਸਦਨ ਵਲੋਂ ਉਨ੍ਹਾਂ ਵਿਅਕਤੀਆਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਦੀ ਕੋਰੋਨਾ ਮਹਾਂਮਾਰੀ ਕਾਰਨ ਜਾਨ ਗਈ। ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੀ ਬੇਨਤੀ 'ਤੇ ਨਾਮੀ ਰੰਗਕਰਮੀ ਮੋਹਨ ਮਿੱਢਾ ਤੇ ਪ੍ਰਸਿੱਧ ਲੇਖਕ ਦਰਸ਼ਨ ਦਰਵੇਸ਼ ਦਾ ਨਾਂਅ ਵੀ ਸ਼ਰਧਾਂਜਲੀਆਂ ਵਾਲੀ ਸੂਚੀ 'ਚ ਸ਼ਾਮਿਲ ਕੀਤਾ ਗਿਆ। ਇਸ ਦੌਰਾਨ ਸਪੀਕਰ ਰਾਣਾ ਕੰਵਰ ਪਾਲ ਸਿੰਘ ਵਲੋਂ ਸ਼ਰਧਾਂਜਲੀ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਅਤੇ ਵਿਛੜੀਆਂ ਰੂਹਾਂ ਦੀ ਯਾਦ 'ਚ ਸਤਿਕਾਰ ਵਜੋਂ 2 ਮਿੰਟ ਦਾ ਮੌਨ ਧਾਰਿਆ ਗਿਆ।

ਤੇਲ ਤੇ ਗੈਸ ਦੀਆਂ ਕੀਮਤਾਂ 'ਚ ਵਾਧੇ ਖ਼ਿਲਾਫ਼ ਪੰਜਾਬ ਕਾਂਗਰਸ ਵਲੋਂ ਪ੍ਰਦਰਸ਼ਨ

ਚੰਡੀਗੜ੍ਹ, 1 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਪਹਿਲੇ ਹੀ ਦਿਨ ਪੰਜਾਬ ਕਾਂਗਰਸ ਵਲੋਂ ਡੀਜ਼ਲ-ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਖ਼ਿਲਾਫ਼ ਚੰਡੀਗੜ੍ਹ 'ਚ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਰਾਜ ਭਵਨ ਘੇਰਨ ਜਾਂਦੇ ਕਾਂਗਰਸੀ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੇਡ ਲਾ ਕੇ ਰੋਕ ਲਏ ਗਏ। ਇਸ ਮੌਕੇ ਸੰਸਦ ਮੈਂਬਰ, ਕੈਬਨਿਟ ਮੰਤਰੀਆਂ, ਕਾਂਗਰਸੀ ਵਿਧਾਇਕਾਂ ਸਮੇਤ ਨਵਜੋਤ ਸਿੰਘ ਸਿੱਧੂ ਨੇ ਵੀ ਸ਼ਮੂਲੀਅਤ ਕੀਤੀ। ਪੰਜਾਬ ਕਾਂਗਰਸ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਰਸੋਈ ਗੈਸ ਅਤੇ ਤੇਲ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਰਾਜ ਭਵਨ ਘੇਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਚੰਡੀਗੜ੍ਹ ਪੁਲਿਸ ਵਲੋਂ ਕਾਂਗਰਸੀ ਆਗੂਆਂ ਨੂੰ ਐਮ.ਐਲ.ਏ. ਹੋਸਟਲ ਦੇ ਬਾਹਰ ਹੀ ਬੈਰੀਕੇਡਿੰਗ ਲਗਾ ਕੇ ਰੋਕ ਲਿਆ ਗਿਆ, ਤਾਂ ਉਨ੍ਹਾਂ ਉੱਥੇ ਹੀ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਖ਼ਾਲੀ ਗੈਸ ਸਿਲੰਡਰ ਲੈ ਕੇ ਇੱਥੇ ਪੁੱਜੇ ਹੋਏ ਸਨ। ਜਾਖੜ ਨੇ ਇਸ ਮੌਕੇ ਕੇਂਦਰ 'ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਗਰੀਬਾਂ ਦੇ ਨਾਂਅ 'ਤੇ ਸੱਤਾ ਆਈ ਭਾਜਪਾ ਦੀ ਮੋਦੀ ਸਰਕਾਰ ਅੱਜ ਕਾਰਪੋਰੇਟਾਂ ਦੀ ਸਰਕਾਰ ਬਣੀ ਹੋਈ ਹੈ। ਕਾਂਗਰਸ ਸਰਕਾਰ ਸਮੇਂ 2008 'ਚ ਕੱਚੇ ਤੇਲ ਦੀ ਕੀਮਤ 147 ਡਾਲਰ ਪ੍ਰਤੀ ਬੈਰਲ ਸੀ ਜਦ ਕਿ ਅੱਜ ਇਹ ਲਗਪਗ 60 ਡਾਲਰ ਪ੍ਰਤੀ ਬੈਰਲ ਹੈ, ਪਰ ਹੁਣ ਡੀਜ਼ਲ 88 ਰੁਪਏ ਤੇ ਪੈਟਰੋਲ 92 ਰੁਪਏ ਨੂੰ ਪਾਰ ਕਰ ਚੁੱਕਾ ਹੈ। ਇਸੇ ਤਰ੍ਹਾਂ ਕਾਂਗਰਸ ਸਰਕਾਰ ਸਮੇਂ ਗੈਸ ਸਿਲੰਡਰ 438 ਰੁਪਏ ਦਾ ਸੀ ਅਤੇ ਹੁਣ ਇਸ ਦੀ ਕੀਮਤ 860 ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਹੋਈ ਹੈ, ਪਰ ਨਿਤ ਦਿਨ ਤੇਲ ਦੇ ਰੇਟ ਵਧਾ ਕੇ ਮੋਦੀ ਸਰਕਾਰ ਕੇਵਲ ਪੂੰਜੀਪਤੀਆਂ ਨੂੰ ਲਾਭ ਦੇ ਰਹੀ ਹੈ। ਮੋਦੀ ਸਰਕਾਰ ਪ੍ਰਾਈਵੇਟ ਕੰਪਨੀਆਂ ਦੇ ਪੰਪ ਚਲਵਾ ਕੇ ਉਨ੍ਹਾਂ ਨੂੰ ਲਾਭ ਦੇਣ ਲਈ ਲਗਾਤਾਰ ਤੇਲ ਕੀਮਤਾਂ 'ਚ ਵਾਧਾ ਕਰ ਰਹੀ ਹੈ। ਹੁਣ ਜਦ ਤੇਲ 'ਤੇ ਪ੍ਰਾਈਵੇਟ ਕੰਪਨੀਆਂ ਦਾ ਕੰਟਰੋਲ ਹੈ ਅਤੇ ਖ਼ੁਦ ਕੇਂਦਰ ਪੈਟਰੋਲੀਅਮ ਮੰਤਰੀ ਆਖ ਰਹੇ ਹਨ ਕਿ ਕੀਮਤਾਂ 'ਤੇ ਸਰਕਾਰ ਦਾ ਕੋਈ ਨਿਯੰਤਰਣ ਨਹੀਂ ਹੈ ਤਾਂ ਫਿਰ ਮੋਦੀ ਸਰਕਾਰ ਦੇ ਨਵੇਂ ਕਾਨੂੰਨਾਂ ਅਨੁਸਾਰ ਜਦ ਆਟੇ ਦਾਲ 'ਤੇ ਅਜਿਹੇ ਕਾਰਪੋਰੇਟਾਂ ਦਾ ਨਿਯੰਤਰਣ ਹੋ ਗਿਆ ਤਾਂ ਫਿਰ ਆਮ ਜਨਤਾ ਨੂੰ ਰੋਟੀ ਕੀ ਭਾਅ ਮਿਲੇਗੀ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਬਾਰੇ ਕਿਹਾ ਕਿ ਇਹ ਪਾਰਟੀਆਂ ਲੋਕਾਂ ਨਾਲ ਜੁੜੇ ਸਰੋਕਾਰਾਂ ਨੂੰ ਚੁੱਕਣ ਦੀ ਬਜਾਏ ਭਾਜਪਾ ਦੇ ਏਜੰਡੇ ਨੂੰ ਲਾਗੂ ਕਰਨ ਵਿਚ ਲੱਗੀਆਂ ਹੋਈਆਂ ਹਨ। ਇਸ ਮੌਕੇ ਸੰਸਦ ਮੈਂਬਰ ਮੁਹੰਮਦ ਸਦੀਕ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਨ ਆਸ਼ੂ, ਸੁੰਦਰ ਸ਼ਾਮ ਅਰੋੜਾ, ਬੀਬੀ ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ, ਵਿਧਾਇਕ ਪ੍ਰਗਟ ਸਿੰਘ, ਭਗਵੰਤ ਪਾਲ ਸਿੰਘ ਸੱਚਰ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਸਮੇਤ ਹੋਰ ਵਿਧਾਇਕ ਅਤੇ ਕਾਂਗਰਸੀ ਆਗੂ ਮੌਜੂਦ ਸਨ।

ਮਨਪ੍ਰੀਤ ਵੋਹਰਾ ਆਸਟ੍ਰੇਲੀਆ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ, 1 ਮਾਰਚ (ਏਜੰਸੀ)-ਸੀਨੀਅਰ ਕੂਟਨੀਤਕ ਮਨਪ੍ਰੀਤ ਵੋਹਰਾ ਨੂੰ ਆਸਟ੍ਰੇਲੀਆ 'ਚ ਭਾਰਤ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (ਆਈ. ਐਫ. ਐਸ.) ਅਧਿਕਾਰੀ ਇਸ ਸਮੇਂ ਮੈਕਸੀਕੋ 'ਚ ਭਾਰਤ ਦੇ ਰਾਜਦੂਤ ਹਨ। ਮੰਤਰਾਲੇ ਨੇ ਦੱਸਿਆ ਕਿ ਉਨ੍ਹਾਂ ਵਲੋਂ ਛੇਤੀ ਹੀ ਅਹੁਦਾ ਸੰਭਾਲੇ ਜਾਣ ਦੀ ਸੰਭਾਵਨਾ ਹੈ। ਵੋਹਰਾ ਦੀ ਨਿਯੁਕਤੀ ਉਸ ਸਮੇਂ ਕੀਤੀ ਗਈ ਹੈ ਜਦੋਂ ਭਾਰਤ-ਆਸਟ੍ਰੇਲੀਆ ਦੇ ਸਬੰਧ ਮਜ਼ਬੂਤ ਹੋ ਰਹੇ ਹਨ ਅਤੇ ਦੋਵੇਂ ਦੇਸ਼ ਖ਼ਾਸ ਤੌਰ 'ਤੇ ਭਾਰਤੀ ਪ੍ਰਸ਼ਾਂਤ ਖੇਤਰ 'ਚ ਸਹਿਯੋਗ ਨੂੰ ਵਧਾ ਰਹੇ ਹਨ।

ਰਸੋਈ ਗੈਸ ਸਿਲੰਡਰ 25 ` ਹੋਰ ਮਹਿੰਗਾ

ਜਲੰਧਰ, 1 ਮਾਰਚ (ਸ਼ਿਵ)-ਪੈਟਰੋਲ ਅਤੇ ਡੀਜ਼ਲ ਦੀ ਤਰਾਂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਅੱਜ ਫਿਰ ਕੰਪਨੀਆਂ ਨੇ ਰਸੋਈ ਗੈਸ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕਰ ਕੇ ਲੋਕਾਂ ਨੂੰ ਝਟਕਾ ਦਿੱਤਾ। ਮਾਰਚ ਮਹੀਨੇ ਦੀ ਸ਼ੁਰੂਆਤ ਵਿਚ ਇਹ ਪਹਿਲਾ ਵਾਧਾ ਹੈ। ਰਸੋਈ ਗੈਸ ਦੀ ਕੀਮਤ ਪਹਿਲਾਂ 824 ਰੁਪਏ ਸੀ ਤੇ ਹੁਣ 849 ਰੁਪਏ ਹੋ ਗਈ ਹੈ। ਪੰਜਾਬ ਵਿਚ ਰਸੋਈ ਗੈਸ ਦੇ ਉੱਪਰ 5 ਫ਼ੀਸਦੀ ਜੀ. ਐੱਸ. ਟੀ. ਹੈ। ਰਸੋਈ ਗੈਸ ਦੀ ਕੀਮਤ ਵਿਚ ਫਰਵਰੀ ਮਹੀਨੇ ਵਿਚ ਤਿੰਨ ਵਾਰ ਵਾਧਾ ਕੀਤਾ ਗਿਆ ਸੀ। 2 ਫਰਵਰੀ ਨੂੰ 25 ਰੁਪਏ ਰਸੋਈ ਗੈਸ ਸਿਲੰਡਰ ਦਾ ਮੁੱਲ ਵਧਿਆ ਸੀ ਜਦਕਿ ਬਾਅਦ ਵਿਚ 50 ਰੁਪਏ ਤੇ 25 ਰੁਪਏ ਕ੍ਰਮਵਾਰ ਵਧਾਏ ਗਏ ਸਨ।

ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਹਾਈਕੋਰਟ ਤੋਂ ਰਾਹਤ

ਚੰਡੀਗੜ੍ਹ, 1 ਮਾਰਚ (ਬ੍ਰਿਜੇਂਦਰ ਗੌੜ)-ਬਹਿਬਲ ਕਲਾਂ ਫਾਇਰਿੰਗ ਮਾਮਲੇ 'ਚ ਮੁਲਜ਼ਮ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਮੁਅੱਤਲ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦਿਆਂ ਇਨ੍ਹਾਂ ਦੀਆਂ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਬਣੇ ਕੈਪਟਨ ਦੇ ਪ੍ਰਮੁੱਖ ਸਲਾਹਕਾਰ

ਚੰਡੀਗੜ੍ਹ, 1 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਸੋਮਵਾਰ ਨੂੰ ਕੈਪਟਨ ਨੇ ਖੁਦ ਟਵੀਟ ਕਰਕੇ ਦਿੱਤੀ। ਆਪਣੇ ਟਵਿੱਟਰ ਹੈਂਡਲ 'ਤੇ ਕੈਪਟਨ ...

ਪੂਰੀ ਖ਼ਬਰ »

'ਆਪ' ਵਿਧਾਇਕਾਂ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਸਾਈਕਲ ਰੈਲੀ

ਚੰਡੀਗੜ੍ਹ, 1 ਮਾਰਚ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦਿਆਂ ਸਰਕਾਰ ਖ਼ਿਲਾਫ਼ ਬਜਟ ਇਜਲਾਸ ਸ਼ੁਰੂ ਹੋਣ ਤੋਂ ...

ਪੂਰੀ ਖ਼ਬਰ »

ਦੀਪ ਸਿੱਧੂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ ਦਿੱਲੀ ਗੁਰਦੁਆਰਾ ਕਮੇਟੀ-ਸਿਰਸਾ

ਨਵੀਂ ਦਿੱਲੀ, 1 ਮਾਰਚ (ਅਜੀਤ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਦਿੱਲੀ ਕਮੇਟੀ ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਦੀਪ ਸਿੱਧੂ ਨੂੰ ...

ਪੂਰੀ ਖ਼ਬਰ »

6 ਨੂੰ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸਵੇਅ ਜਾਮ ਕਰਨਗੇ ਕਿਸਾਨ-ਰਾਜੇਵਾਲ

ਨਵੀਂ ਦਿੱਲੀ, 1 ਮਾਰਚ (ਪੀ.ਟੀ.ਆਈ.)-ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨ 6 ਮਾਰਚ ਨੂੰ ਕੁੰਡਲੀ-ਮਾਨੇਸਰ-ਪਲਵਲ (ਕੇ.ਐਮ.ਪੀ.) ਐਕਪ੍ਰੈੱਸਵੇਅ ਨੂੰ ਜਾਮ ਕਰਨਗੇ। ਰਾਜੇਵਾਲ ਨੇ ਕਿਹਾ ਕਿ ਦਿੱਲੀ ਦੇ ਤਿੰਨ ਬਾਰਡਰਾਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX