ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਡੇਰਾ ਬਾਬਾ ਨਾਨਕ ਸ੍ਰੀ ਚੋਲਾ ਸਾਹਿਬ ਦੀ ਇਤਿਹਾਸਕ ਪੈਦਲ ਯਾਤਰਾ ਲਈ ਸੰਗਤ ਰਵਾਨਾ

ਬੁੱਲ੍ਹੋਵਾਲ, 1 ਮਾਰਚ (ਲੁਗਾਣਾ)- ਦੋਆਬੇ ਦੇ ਇਤਿਹਾਸਕ ਨਗਰ ਪਿੰਡ ਖਡਿਆਲਾ ਸੈਣੀਆਂ ਤੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਥੇ: ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਚਾਰ ਰੋਜ਼ਾ ਪੈਦਲ ਯਾਤਰਾ ਸੰਗ ਦੇ ਰੂਪ 'ਚ ਸ੍ਰੀ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਲਈ ਅੱਜ ਬਾਅਦ ਦੁਪਹਿਰ ਰਵਾਨਾ ਹੋਈ | ਇਸ ਤੋਂ ਪਹਿਲਾਂ ਨਗਰ ਦੇ ਵੱਖ-ਵੱਖ ਗੁਰੂ ਘਰਾਂ 'ਚ ਚੱਲ ਰਹੀਆਂ ਅਖੰਡ ਪਾਠ ਦੀ ਲੜੀਆਂ ਦੀ ਅਰਦਾਸ ਕੀਤੀ ਗਈ, ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ 'ਚ ਪੰਥ ਦੇ ਪ੍ਰਸਿੱਧ ਰਾਗੀਆਂ, ਢਾਡੀਆਂ, ਕਵੀਸ਼ਰੀ ਜਥਿਆਂ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਧਾਰਮਿਕ ਸਮਾਗਮ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ, ਸੰਤਾਂ-ਮਹਾਂਪੁਰਸ਼ਾਂ 'ਚ ਬਾਬਾ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਗੁਰਨਾਮ ਸਿੰਘ ਭੂਰੀ ਵਾਲੇ, ਬਾਬਾ ਸਰੂਪ ਸਿੰਘ, ਬਾਬਾ ਅਮਰੀਕ ਸਿੰਘ ਭੂਰੀਵਾਲੇ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ, ਸੌਰਵ ਪਵਨ ਆਦੀਆ ਕੌਮੀ ਯੂਥ ਆਗੂ, ਡਾ: ਰਵਜੋਤ ਸਿੰਘ ਪ੍ਰਧਾਨ ਆਮ ਆਦਮੀ ਪਾਰਟੀ ਦੋਆਬਾ ਜ਼ੋਨ, ਦੇਸ ਰਾਜ ਸਿੰਘ ਧੁੱਗਾ ਪ੍ਰਧਾਨ ਐਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ (ਡੀ.), ਵਿਧਾਇਕ ਸੰਗਤ ਸਿੰਘ ਗਿਲਜੀਆਂ, ਚੌਧਰੀ ਬਲਵੀਰ ਸਿੰਘ ਮਿਆਣੀ, ਮਾ: ਕੁਲਵਿੰਦਰ ਸਿੰਘ ਜੰਡਾ, ਫੁੰਮਣ ਸਿੰਘ, ਲਖਵਿੰਦਰ ਸਿੰਘ ਲੱਖੀ, ਜਸਵਿੰਦਰ ਸਿੰਘ ਖੁਣ ਖੁਣ, ਗਿਆਨੀ ਪ੍ਰੀਤਮ ਸਿੰਘ ਖ਼ਾਲਸਾ, ਅਮਰੀਕ ਸਿੰਘ ਭਾਗੋਵਾਲ, ਦਲਜਿੰਦਰ ਸਿੰਘ ਧਾਮੀ, ਕਰਮਵੀਰ ਸਿੰਘ ਘੁੰਮਣ, ਇੰਦਰਜੀਤ ਸਿੰਘ ਲੱਕੀ, ਬਾਬਾ ਕੁਲਦੀਪ ਸਿੰਘ ਮੂਨਕਾ, ਬਾਬਾ ਬਲਜੀਤ ਸਿੰਘ, ਰਘੁਬੀਰ ਸਿੰਘ, ਪ੍ਰੀਤਮ ਸਿੰਘ, ਜੋਗਿੰਦਰ ਸਿੰਘ, ਪ੍ਰਧਾਨ ਲਵਪ੍ਰੀਤ ਸਿੰਘ, ਇਕਬਾਲ ਸਿੰਘ, ਭਾਈ ਹਰਪ੍ਰੀਤ ਸਿੰਘ ਮੂਨਕਾ, ਦਵਿੰਦਰ ਸਿੰਘ ਮਠਾਰੂ ਵੀ ਹਾਜ਼ਰ ਸਨ | ਅੰਤ 'ਚ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਟੇਜ ਸਕੱਤਰ ਰਣਧੀਰ ਸਿੰਘ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ | ਸਮਾਗਮ ਦੌਰਾਨ ਸੰਗ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ, ਰਾਜਸੀ, ਦਾਨੀ ਸੱਜਣਾਂ ਤੇ ਹੋਰ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਜਥੇ: ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ ਚਾਰ ਰੋਜ਼ਾ ਪੈਦਲ ਸੰਗ ਯਾਤਰਾ ਦੌਰਾਨ ਸੰਗਤਾਂ ਪਹਿਲੀ ਰਾਤ ਪਿੰਡ ਕੋਟਲੀ ਜੰਡ, ਦੂਸਰੀ ਰਾਤ ਪਿੰਡ ਹਰਚੋਵਾਲ ਤੇ ਤੀਸਰੀ ਰਾਤ ਘੁੰਮਣਾ ਕਲਾਂ ਵਿਖੇ ਰਾਤ ਦੇ ਵਿਸ਼ਰਾਮ ਕਰਨ ਤੋਂ ਬਾਅਦ ਚੌਥੇ ਦਿਨ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਨਗੀਆਂ |

ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਬਰਾਮਦ ਕਰਨ 'ਚ ਸਫਲਤਾ ਹਾਸਲ

ਦਸੂਹਾ, 1 ਮਾਰਚ (ਭੁੱਲਰ)- ਦਸੂਹਾ ਪੁਲਿਸ ਵਲੋਂ ਬਾਰਾਂ ਘੰਟਿਆਂ ਦੇ ਅੰਦਰ-ਅੰਦਰ ਨਾਬਾਲਗ ਲੜਕੀ ਨੂੰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਮਨੀਸ਼ ਕੁਮਾਰ ਸ਼ਰਮਾ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਦਸੂਹਾ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਮੁਕੇਰੀਆਂ, 1 ਮਾਰਚ (ਰਾਮਗੜ੍ਹੀਆ)- ਕੇਂਦਰ ਸਰਕਾਰ ਦੁਆਰਾ ਦੇਸ਼ ਦਾ ਸਮੁੱਚਾ ਕਾਰੋਬਾਰ ਦੇਸੀ ਤੇ ਵਿਸ਼ੇਸ਼ ਬਹੁ-ਰਾਸ਼ਟਰੀ ਕੰਪਨੀਆਂ ਨੂੰ ਵੇਚ ਦੇਣ ਲਈ ਬਣਾਏ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਅੱਜ ਪਿੰਡ ਪਟਿਆਲ ਦੇ ਵਾਸੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 41 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ

ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 41 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8623 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਕੁੱਲ ਗਿਣਤੀ 374 ਹੋ ਗਈ ਹੈ | ਸਿਵਲ ...

ਪੂਰੀ ਖ਼ਬਰ »

ਗੜ੍ਹਸ਼ੰਕਰ ਦਾ ਮੁਹੱਲਾ ਜੌੜਿਆਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ

ਹੁਸ਼ਿਆਰਪੁਰ, 1 ਮਾਰਚ (ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਗੜ੍ਹਸ਼ੰਕਰ ਦੇ ਮੁਹੱਲਾ ਜੌੜਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ | ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿਚ ਸਿਰਫ਼ ਮੈਡੀਕਲ ...

ਪੂਰੀ ਖ਼ਬਰ »

ਬੀ ਫਾਰਮੇਸੀ ਤੇ ਬੀ. ਟੈੱਕ ਦਾ ਇਮਤਿਹਾਰ ਕੋਵਿਡ 19 ਦੌਰਾਨ ਆਫਲਾਈਨ ਲੈਣ ਕਾਰਨ ਵਿਦਿਆਰਥੀਆਂ 'ਚ ਹੜਕੰਪ

ਦਸੂਹਾ, 1 ਮਾਰਚ (ਭੁੱਲਰ)- ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਬੀ ਫਾਰਮੇਸੀ ਅਤੇ ਬੀ.ਟੈੱਕ. ਦੇ ਪੇਪਰ ਕੋਰੋਨਾ ਮਹਾਂਮਾਰੀ ਦੌਰਾਨ ਆਫ਼ ਲਾਈਨ ਲੈਣ ਕਾਰਨ ਵਿਦਿਆਰਥੀਆਂ 'ਚ ਹੜਕੰਪ ਮੱਚ ਗਿਆ ਹੈ | ਬੀ ਫਾਰਮੇਸੀ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਮਹਾਂਮਾਰੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਭੰਗਾਲਾ, 1 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)- ਪੁਲਿਸ ਚੌਕੀ ਭੰਗਾਲਾ ਵਲੋਂ 40 ਗਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ | ਐੱਸ. ਐੱਚ.ਓ. ਮੁਕੇਰੀਆਂ ਨੇ ਦੱਸਿਆ ਕਿ ਪੁਲਿਸ ਚੌਕੀ ਇੰਚਾਰਜ ਏ.ਐੱਸ.ਆਈ. ਬਲਵੰਤ ਸਿੰਘ, ਪੀ.ਐੱਚ.ਸੀ. ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਹਰਿਆਣਾ, 1 ਮਾਰਚ (ਹਰਮੇਲ ਸਿੰਘ ਖੱਖ)- ਬੀਤੇ ਦਿਨ ਪਿੰਡ ਡੱਲੇਵਾਲ ਵਿਖੇ ਇਕ ਘਰ 'ਚ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਦਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਡੱਲੇਵਾਲ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਸਮੇਤ ਸਵੇਰੇ ਕਰੀਬ 5 ਵਜੇ ਸ੍ਰੀ ਦਰਬਾਰ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ ਅੱਜ

ਹੁਸ਼ਿਆਰਪੁਰ, 1 ਮਾਰਚ (ਹਰਪ੍ਰੀਤ ਕੌਰ)-ਫ਼ਰਵਰੀ ਮਹੀਨੇ ਦੌਰਾਨ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਵਿਸ਼ਾਵਾਰ ਪ੍ਰੀ-ਬੋਰਡ ਮੁਲੰਕਣ ਕਰਵਾਇਆ ਗਿਆ | ਇਸ ਮੁਲੰਕਣ ਵਿਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਬੰਧੀ ਮਾਪਿਆਂ ਨੂੰ ...

ਪੂਰੀ ਖ਼ਬਰ »

ਪਿੰਡ ਬਟਾਲਾ ਵਿਖੇ ਚੋਰੀ ਕਰਨ ਆਏ 2 ਚੋਰ ਪੁਲਿਸ ਹਵਾਲੇ

ਭੰਗਾਲਾ, 1 ਮਾਰਚ (ਵਿਸ਼ੇਸ ਪ੍ਰਤੀਨਿਧ)- ਭੰਗਾਲਾ ਦੇ ਨਜ਼ਦੀਕ ਪੈਂਦੇ ਪਿੰਡ ਬਟਾਲਾ ਵਿਖੇ ਚੋਰਾਂ ਵਲੋਂ ਇਕ ਘਰ ਵਿਚ ਚੋਰੀ ਕਰਨ ਦਾ ਸਮਾਚਾਰ ਹੈ | ਇਸ ਮੌਕੇ ਪਿੰਡ ਦੇ ਮੋਹਤਵਰ ਵਿਅਕਤੀਆਂ ਨੇ ਦੱਸਿਆ ਕਿ ਪਿੰਡ ਬਟਾਲਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪੈ ...

ਪੂਰੀ ਖ਼ਬਰ »

ਕੇਜਰੀਵਾਲ ਦੀ 21 ਮਾਰਚ ਨੂੰ ਹੋਣ ਵਾਲੀ ਕਿਸਾਨ ਮਹਾਂ ਰੈਲੀ ਨੂੰ ਲੈ ਕੇ ਵਲੰਟੀਅਰਾਂ 'ਚ ਭਾਰੀ ਉਤਸ਼ਾਹ - ਪ੍ਰੋ: ਮੁਲਤਾਨੀ

ਮੁਕੇਰੀਆਂ, 1 ਮਾਰਚ (ਰਾਮਗੜ੍ਹੀਆ)- ਆਮ ਆਦਮੀ ਪਾਰਟੀ ਮੁਕੇਰੀਆਂ ਦੀ ਕਿਲ੍ਹਾ ਰੋਡ ਦਫ਼ਤਰ 'ਚ ਪਾਰਟੀ ਦੀ ਇਕ ਅਹਿਮ ਮੀਟਿੰਗ ਸਾਬਕਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਪ੍ਰੋ. ਜੀ.ਐੱਸ. ਮੁਲਤਾਨੀ ਦੀ ਅਗਵਾਈ ਹੇਠ ਹੋਈ ਜਿਸ 'ਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

48 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਕਾਬੂ

ਗੜ੍ਹਦੀਵਾਲਾ, 1 ਮਾਰਚ (ਚੱਗਰ)- ਗੜ੍ਹਦੀਵਾਲਾ ਪੁਲਿਸ ਵਲੋਂ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 48 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਵਿੰਦਰ ਪਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਕਾਲਰਾ ਮੋੜ ...

ਪੂਰੀ ਖ਼ਬਰ »

ਨਸ਼ੇ ਦੇ ਕੈਪਸੂਲਾਂ ਸਮੇਤ ਵਿਅਕਤੀ ਕਾਬੂ

ਗੜ੍ਹਸ਼ੰਕਰ, 1 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ | ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਐੱਸ.ਆਈ. ਸਤਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਡੱਲੇਵਾਲ ਵਿਖੇ ...

ਪੂਰੀ ਖ਼ਬਰ »

ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ, 8 ਕਾਬੂ

ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਮਾਡਲ ਟਾਊਨ ਪੁਲਿਸ ਨੇ ਜਿੱਥੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 50 ਗ੍ਰਾਮ ਹੈਰੋਇਨ ਤੇ 1 ਲੱਖ ...

ਪੂਰੀ ਖ਼ਬਰ »

ਆਦੀਆ ਵਲੋਂ ਸੁਵਿਧਾ ਸੈਂਟਰ ਦਾ ਉਦਘਾਟਨ

ਬੁੱਲ੍ਹੋਵਾਲ, 1 ਮਾਰਚ (ਲੁਗਾਣਾ)- ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਕਸਬਾ ਬੁੱਲ੍ਹੋਵਾਲ ਦੇ ਨਾਲ ਲੱਗਦੇ ਪਿੰਡ ਆਲੋਵਾਲ ਵਿਚ ਇਲਾਕਾ ਨਿਵਾਸੀਆਂ ਨੂੰ ਸੁਵਿਧਾਵਾਂ ਪ੍ਰਦਾਨ ਕਰਦੇ ਹੋਏ ਇਕ ਆਧੁਨਿਕ ਸੁਵਿਧਾ ਕੇਂਦਰ ਦਾ ਉਦਘਾਟਨ ਕੀਤਾ ਗਿਆ | ...

ਪੂਰੀ ਖ਼ਬਰ »

ਨੈਸ਼ਨਲ ਖੇਡਾਂ 'ਚ ਮੱਲਾਂ ਮਾਰਨ ਵਾਲੇ ਸ਼ੁੱਭਕਰਮਨ ਸਿੰਘ ਘੋਤੜਾ ਦਾ ਸਨਮਾਨ

ਮਿਆਣੀ, 1 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਸਪੋਰਟਸ ਐਂਡ ਚੈਰੀਟੇਬਲ ਸੁਸਾਇਟੀ ਵਲੋਂ ਗੁਹਾਟੀ ਆਸਾਮ ਵਿਚ ਭਾਰਤੀ ਅਥਲੈਟਿਕ ਫੈਡਰੇਸ਼ਨ ਵਲੋਂ 36ਵੀਂ ਜੂਨੀਅਰ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਪੈਦਲ ਸੰਗ ਯਾਤਰਾ ਸਬੰਧੀ ਚੱਲ ਰਹੀਆਂ ਲੜੀਆਂ ਦੇ ਭੋਗ ਅੱਜ ਪਾਏ ਜਾਣਗੇ

ਦਸੂਹਾ, 1 ਮਾਰਚ (ਭੁੱਲਰ)- ਅਕਾਲੀ ਗੁਰਦੁਆਰਾ ਚੱਕ ਬਾਮੂ ਦੇ ਪ੍ਰਧਾਨ ਬਾਬਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੈਦਲ ਸੰਗ ਯਾਤਰਾ ਸਬੰਧੀ ਅਕਾਲੀ ਗੁਰਦੁਆਰਾ ਚੱਕ ਬਾਮੂ ਵਿਖੇ ਜਨਵਰੀ ਤੋਂ ਅਖੰਡ ਪਾਠ ਦੀਆਂ ਚੱਲ ਰਹੀਆਂ ਲੜੀਆਂ ਦੇ ਭੋਗ 2 ਮਾਰਚ ਨੂੰ ਪਾਏ ਜਾਣਗੇ | ਉਪਰੰਤ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਬੀ. ਡੀ. ਪੀ. ਓ. ਖ਼ਿਲਾਫ਼ ਧਰਨਾ

ਹਾਜੀਪੁਰ, 1 ਮਾਰਚ (ਪੁਨੀਤ ਭਾਰਦਵਾਜ, ਜੋਗਿੰਦਰ ਸਿੰਘ)-ਪਿਛਲੇ ਦਿਨੀਂ ਬਲਾਕ ਹਾਜੀਪੁਰ ਦੇ ਪਿੰਡ ਵਲੋਂ ਚੌਹਾਨ ਵਿਚ ਪੰਚਾਇਤ ਵੱਲੋਂ ਕਰਵਾਏ ਜਾ ਰਹੇ ਇਕ ਗਲੀ ਦੇ ਕੰਮ ਨੂੰ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸੁਮਿਤ ਡਡਵਾਲ ਤੇ ਬੀ.ਡੀ.ਪੀ.ਓ. ਹਾਜੀਪੁਰ ਵਿਚਾਲੇ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ 19 ਤੇ 20 ਨੂੰ

ਭੰਗਾਲਾ, 1 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)- ਨਾਮਧਾਰੀ ਸਪੋਰਟਸ ਕਲੱਬ ਮਹਿਮੂਦਪੁਰ ਬਟਾਲਾ ਵਲੋਂ ਸਤਿਗੁਰੂ ਜਗਜੀਤ ਸਿੰਘ ਦੀ ਯਾਦ ਨੂੰ ਸਮਰਪਿਤ 41ਵਾਂ ਵਾਲੀਬਾਲ ਟੂਰਨਾਮੈਂਟ ਮਿਤੀ 19 ਤੇ 20 ਮਾਰਚ ਨੂੰ ਪਿੰਡ ਮਹਿਮੂਦਪੁਰ ਬਟਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਲੋਂ ਵਿਦਿਆਰਥਣਾਂ ਲਈ ਜਾਗਰੂਕਤਾ ਪ੍ਰੋਗਰਾਮ

ਮੁਕੇਰੀਆਂ, 1 ਮਾਰਚ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਵੁਮੈਨ ਸੈੱਲ ਵਲੋਂ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਕਾਲਜ ਦੇ ਪਿ੍ੰਸੀਪਲ ਡਾ. ਕਰਮਜੀਤ ਕੌਰ ਦੀ ਅਗਵਾਈ 'ਚ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ 'ਚ ਡਾ. ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਆਲ ਇੰਡੀਆ ਗੁੱਜਰ ਮਹਾਂ ਸਭਾ ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ

ਟਾਂਡਾ ਉੜਮੁੜ, 1 ਮਾਰਚ (ਕੁਲਬੀਰ ਸਿੰਘ ਗੁਰਾਇਆ) - ਟਾਂਡਾ ਵਿਖੇ ਆਲ ਇੰਡੀਆ ਗੁੱਜਰ ਮਹਾਂ ਸਭਾ ਦੀ ਮੀਟਿੰਗ ਹਲਕਾ ਉੜਮੁੜ ਦੇ ਪ੍ਰਧਾਨ ਹਨੀਫ਼ ਮੁਹੰਮਦ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਸੂਬਾ ਪ੍ਰਧਾਨ ਹਾਜ਼ੀ ਸ਼ੁਕਰਦੀਨ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮਾਡਰਨ ਗਰੁੱਪ ਆਫ਼ ਕਾਲਜਿਜ਼ ਨੇ ਡਿਗਰੀਆਂ ਵੰਡੀਆਂ

ਭੰਗਾਲਾ, 1 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਮੁਕੇਰੀਆਂ ਵਿਖੇ ਆਪਣੇ ਕਾਲਜ ਦੇ ਪਿਛਲੇ ਸਾਲਾਂ ਵਿਚ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਇਸ ਕਨਵੋਕੇਸ਼ਨ ਦਾ ਉਦਘਾਟਨ ਮੁੱਖ ...

ਪੂਰੀ ਖ਼ਬਰ »

ਰੋਟਰੀ ਕਲੱਬ ਦਸੂਹਾ ਗ੍ਰੇਟਰ ਵਲੋਂ ਵਿਦਿਆਰਥੀਆਂ ਨੂੰ ਵਰਦੀਆਂ ਤੇ ਮਾਲੀ ਸਹਾਇਤਾ ਭੇਟ

ਘੋਗਰਾ, 1 ਮਾਰਚ (ਆਰ. ਐੱਸ.ਸਲਾਰੀਆ)- ਸਰਕਾਰੀ ਹਾਈ ਸਕੂਲ ਘੋਗਰਾ ਦੇ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਫ਼ੀਸ ਲਈ ਮਾਲੀ ਸਹਾਇਤਾ ਰੋਟਰੀ ਕਲੱਬ ਦਸੂਹਾ ਗ੍ਰੇਟਰ ਵਲੋਂ ਦਿੱਤੀ ਗਈ | ਸਕੂਲ ਦੀ ਮੁੱਖ ਅਧਿਆਪਕਾ ਮੈਡਮ ਜਸਪ੍ਰੀਤ ਕੌਰ ਭੁੱਲਰ ਨੇ ਦੱਸਿਆ ਕਿ ਲਾਕ ਡਾਊਨ ਕਰਕੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਘੋਗਰਾ, 1 ਮਾਰਚ (ਆਰ.ਐੱਸ.ਸਲਾਰੀਆ)- ਗੁਰੂ ਰਵਿਦਾਸ ਦੇ 644ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਰਵਿਦਾਸ ਸਭਾ ਘੋਗਰਾ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਰਵਿਦਾਸ ਸਭਾ ਘੋਗਰਾ ਤੋਂ ਸ਼ੁਰੂ ਹੋ ਕੇ ਪਿੰਡ ਦੀ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 148ਵੇਂ ਦਿਨ ਵੀ ਜਾਰੀ

ਚੌਲਾਂਗ, 1 ਮਾਰਚ (ਸੁਖਦੇਵ ਸਿੰਘ)- ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 148ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ ਜੰਗਵੀਰ ਸਿੰਘ ਰਸੂਲਪੁਰ ਰਣਜੀਤ ਸਿੰਘ ਬਾਜਵਾ, ਸਤਪਾਲ ਸਿੰਘ ਮਿਰਜ਼ਾਪੁਰ, ...

ਪੂਰੀ ਖ਼ਬਰ »

2 ਨੌਜਵਾਨ 65 ਗ੍ਰਾਮ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਤਲਵਾੜਾ, 1 ਮਾਰਚ (ਰਾਜੀਵ ਓਸ਼ੋ)-ਤਲਵਾੜਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ | ਐੱਸ.ਐੱਚ.ਓ. ਅਜਮੇਰ ਸਿੰਘ ਦੀ ਅਗਵਾਈ ਹੇਠ ਐੱਸ.ਆਈ. ਧਰਮਿੰਦਰ ਸਿੰਘ, ਅਸਿਸਟੈਂਟ ਸਬ ਇੰਸਪੈਕਟਰ ਹਰਜੀਤ ਸਿੰਘ, ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਿਆਣੀ, 1 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਮਿਆਣੀ ਵਿਖੇ ਚੋਲ੍ਹਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਵਿੱਤਰ ਸੰਗ ਦੇ ਆਗਮਨ ਸਬੰਧੀ ਚਾਰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਗੁਰਚਰਨ ਸਿੰਘ ਬੰਟੀ, ਬਲਵਿੰਦਰ ਸਿੰਘ ਬੱਬੂ ਪੁੱਤਰ ਲਖਵਿੰਦਰ ਸਿੰਘ ਲੱਖੀ, ਅਮਰੀਕ ...

ਪੂਰੀ ਖ਼ਬਰ »

ਜ਼ਿਲ੍ਹੇ ਕੋਵਿਡ-19 ਟੀਕਾਕਰਨ ਦੇ ਤੀਜੇ ਪੜਾਅ ਦੀ ਹੋਈ ਸ਼ੁਰੂਆਤ

ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਕੋਵਿਡ-19 ਤੋਂ ਬਚਾਅ ਸਬੰਧੀ ਟੀਕਾਕਰਨ ਦੇ ਪਹਿਲੇ ਅਤੇ ਦੂਜੇ ਪੜਾਅ ਤੋਂ ਬਾਅਦ ਅੱਜ ਤੀਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ ਤੇ ਹੁਣ 60 ਸਾਲ ਜਾਂ ...

ਪੂਰੀ ਖ਼ਬਰ »

ਸ਼ਿਵ ਸੈਨਾ (ਬਾਲ ਠਾਕੁਰੇ) ਦੀ ਜ਼ਿਲ੍ਹਾ ਕਾਰਜਕਾਰਨੀ ਦਾ ਗਠਨ

ਹੁਸ਼ਿਆਰਪੁਰ, 1 ਮਾਰਚ (ਹਰਪ੍ਰੀਤ ਕੌਰ)-ਸ਼ਿਵ ਸੈਨਾ (ਬਾਲ ਠਾਕੁਰੇ) ਦੀ ਇਕ ਮੀਟਿੰਗ ਪਾਰਟੀ ਦਫ਼ਤਰ ਵਿਖੇ ਸੂਬਾ ਉਪ ਪ੍ਰਮੁੱਖ ਰਣਜੀਤ ਰਾਣਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਸ਼ਿਵ ਸੈਨਾ ਦੀ ਜ਼ਿਲ੍ਹਾ ਕਾਰਜਕਾਰਨੀ ਦਾ ਗਠਨ ਕੀਤਾ ਗਿਆ | ਸ਼ਸ਼ੀ ਡੋਗਰਾ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਖਡਿਆਲਾ ਸੈਣੀਆਂ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬੁੱਲ੍ਹੋਵਾਲ, 1 ਮਾਰਚ (ਲੁਗਾਣਾ)-ਅੱਜ ਇਤਿਹਾਸਕ ਨਗਰ ਪਿੰਡ ਖਡਿਆਲਾ ਸੈਣੀਆਂ ਦੇ ਇਤਿਹਾਸਕ ਅਸਥਾਨ ਪਾਤਿਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ, ਗੁਰਦੁਆਰਾ ਸਿੰਘ ਸਭਾ ਤੋਂ ਅਰੰਭ ਹੋਏ ਮੇਲਾ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਲਈ ਜਾਣ ਵਾਲੀ ਸੰਗਤ ਦੀ ...

ਪੂਰੀ ਖ਼ਬਰ »

ਜੋਨੀ ਵਿਰਕ ਜ਼ੋਨਲ ਚੇਅਰਮੈਨ ਤੇ ਵਿਸ਼ਾਲ ਪੁਰੀ ਅਸਿਸਟੈਂਟ ਗਵਰਨਰ ਨਿਯੁਕਤ

ਦਸੂਹਾ, 1 ਮਾਰਚ (ਕੌਸ਼ਲ)-ਰੋਟਰੀ ਕਲੱਬ ਦਸੂਹਾ 'ਚ ਉਸ ਵੇਲੇ ਖ਼ੁਸ਼ੀ ਲਹਿਰ ਦੌੜੀ, ਜਿਸ ਵੇਲੇ ਰੋਟਰੀ ਕਲੱਬ ਦਸੂਹਾ 'ਚ ਲੰਬੇ-ਸਮੇਂ ਤੋਂ ਸੇਵਾ ਨਿਭਾਅ ਰਹੇ ਕਲੱਬ ਚੇਅਰਮੈਨ ਐੱਚ. ਪੀ. ਐੱਸ. ਜੋਨੀ ਵਿਰਕ ਨੂੰ ਜ਼ੋਨਲ ਚੇਅਰਮੈਨ ਤੇ ਵਿਸ਼ਾਲ ਪੁਰੀ ਨੂੰ ਅਸਿਸਟੈਂਟ ਗਵਰਨਰ ...

ਪੂਰੀ ਖ਼ਬਰ »

ਤੇਲ ਦੀਆਂ ਵਧੀਆਂ ਕੀਮਤਾਂ ਤੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਰੋਸ ਮੁਜ਼ਾਹਰਾ

ਮਾਹਿਲਪੁਰ, 1 ਮਾਰਚ (ਦੀਪਕ ਅਗਨੀਹੋਤਰੀ)- ਪੈਟਰੋਲ, ਡੀਜ਼ਲ, ਘਰੇਲੂ ਗੈਸ ਦੀਆਂ ਕੇਂਦਰ ਸਰਕਾਰ ਵਲੋਂ ਬਿਨਾਂ ਕਿਸੇ ਮਤਲਬ ਅੰਧਾਧੁੰਦ ਹਰ ਰੋਜ਼ ਵਧਾਈਆਂ ਜਾ ਰਹੀਆਂ ਕੀਮਤਾਂ ਅਤੇ ਕਿਸਾਨਾਂ ਤੇ ਮਜ਼ਦੂਰਾਂ ਵਿਰੋਧੀ ਕਾਲੇ ਕਾਨੂੰਨ ਵਾਪਸ ਨਾ ਲੈਣ, ਦਿੱਲੀ ਅੰਦੋਲਨ ਕਰ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਸਤੌਰ ਤੋਂ ਚੱਲੇ ਸੰਗ ਦਾ ਸਵਾਗਤ

ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਖੁਣ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ 'ਬੱਬਰ ਦਿਹਾੜਾ' ਮਨਾਇਆ

ਗੜ੍ਹਸ਼ੰਕਰ, 1 ਮਾਰਚ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ: ਬਲਜੀਤ ਸਿੰਘ ਖਹਿਰਾ ਦੀ ਦੇਖ-ਰੇਖ ਹੇਠ ਦੇਸ਼ ਦੀ ਆਜ਼ਾਦੀ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਬੱਬਰ ਅਕਾਲੀ ਲਹਿਰ ਦੇ ਯੋਧਿਆਂ ਨੂੰ ਸਮਰਪਿਤ 'ਬੱਬਰ ਦਿਹਾੜਾ' ...

ਪੂਰੀ ਖ਼ਬਰ »

ਰਿਆਤ ਬਾਹਰਾ ਨਰਸਿੰਗ ਕਾਲਜ ਦੀਆਂ 18 ਵਿਦਿਆਰਥਣਾਂ ਨੂੰ ਮਿਲਿਆ ਰੁਜ਼ਗਾਰ

ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਐਜੂਕੇਸ਼ਨ ਸਿਟੀ ਦੇ ਨਰਸਿੰਗ ਕਾਲਜ ਹੁਸ਼ਿਆਰਪੁਰ ਦੀਆਂ 18 ਵਿਦਿਆਰਥਣਾਂ ਨੂੰ ਦੇਸ਼ ਦੇ ਬਿਹਤਰੀਨ ਹਸਪਤਾਲ 'ਚ ਰੋਜ਼ਗਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਪ੍ਰੋ: ਮੀਨਾਕਸ਼ੀ ਚਾਂਦ ਨੇ ...

ਪੂਰੀ ਖ਼ਬਰ »

ਸੋਨ ਤਗਮਾ ਜਿੱਤਣ ਵਾਲੀ ਵਿਦਿਆਰਥਣ ਅਨਮੋਲ ਦਾ ਸਨਮਾਨ

ਅੱਡਾ ਸਰਾਂ, 1 ਮਾਰਚ (ਹਰਜਿੰਦਰ ਸਿੰਘ ਮਸੀਤੀ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਦੀ ਹੋਣਹਾਰ ਵਿਦਿਆਰਥਣ ਅਨਮੋਲ ਨੇ ਸੂਬਾ ਪੱਧਰੀ ਤਾਈਕਵਾਂਡੋ ਮੁਕਾਬਲਿਆਂ 'ਚ ਸੋਨ ਤਗਮਾ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਲੋਕ ਭਲਾਈ ਕੰਮਾਂ ਨੂੰ ਲੈ ਕੇ ਕੁਮਾਰ ਪੇਂਟਰ ਨੂੰ ਕੀਤਾ ਸਨਮਾਨਿਤ

ਮੁਕੇਰੀਆਂ, 1 ਮਾਰਚ (ਰਾਮਗੜ੍ਹੀਆ)-ਬੀਤੇ ਦਿਨੀਂ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰਾਚੀਨ ਸੀਤਲਾ ਮਾਤਾ ਮੰਦਰ ਦੇ ਅੰਦਰ ਹੋਏ ਬਨਾਵਟੀ ਅੰਗ ਦਾਨ ਕੈਂਪ ਤੇ ਸਰਵ ਪਿਤਰੀ ਮੁਕਤੀ ਏਵਮ ਮਾਨਵ ਕਲਿਆਣ ਸੰਸਥਾ ਦੇ ਸੰਸਥਾਪਕ ਕੁਮਾਰ ਪੇਂਟਰ ਦੇ ਸਮਾਜ ਲਈ ਕਿਤੇ ਕੰਮਾਂ ਪ੍ਰਤੀ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ 'ਚ ਸੁਦਰਸ਼ਨ ਕੁਮਾਰ ਦਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਸ਼ੰਕਰ, 1 ਮਾਰਚ (ਧਾਲੀਵਾਲ)-ਮਾਸਟਰਜ਼ ਗੇਮਜ਼ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਬੀਤੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਕਰਵਾਈ ਗਏ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਇੱਥੋਂ ਦੇ ਨਜ਼ਦੀਕੀ ਪਿੰਡ ਹਾਜੀਪੁਰ ਦੇ ਸੁਦਰਸ਼ਨ ਕੁਮਾਰ ਸੋਨੂੰ ਪੁੱਤਰ ...

ਪੂਰੀ ਖ਼ਬਰ »

ਇਮਾਨਦਾਰੀ ਜ਼ਿੰਦਾ ਹੈ, ਪੰਜਾਬੀ ਗਾਇਕ ਮੰਗੀ ਮਾਹਲ ਦਾ 80 ਹਜ਼ਾਰ ਦਾ ਆਈ ਫ਼ੋਨ ਕੀਤਾ ਵਾਪਸ

ਤਲਵਾੜਾ, 1 ਮਾਰਚ (ਮਹਿਤਾ)- ਕਮਾਹੀ ਦੇਵੀ ਸਰਕਾਰੀ ਹਸਪਤਾਲ ਦੇ 108 ਐਂਬੂਲੈਂਸ ਦੇ ਸਟਾਫ਼ ਨੇ ਰਸਤੇ ਮਿਲਿਆ ਮੋਬਾਈਲ ਫ਼ੋਨ ਵਾਪਸ ਦ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ | ਐਂਬੂਲੈਂਸ ਦੇ ਪਾਇਲਟ ਕਮਲਜੀਤ ਸਿੰਘ ਅਤੇ ਈ. ਐਮ. ਟੀ. ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਕਿਸੇ ...

ਪੂਰੀ ਖ਼ਬਰ »

ਬਾਬਾ ਬਸੰਤ ਸਿੰਘ ਦੇ ਅਸਥਾਨ ਤੋਂ ਨਗਰ ਕੀਰਤਨ 3 ਨੂੰ

ਹਰਿਆਣਾ, 1 ਮਾਰਚ (ਹਰਮੇਲ ਸਿੰਘ ਖੱਖ)- ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਦੀ ਮਹਾਨ ਸ਼ਹਾਦਤ ਦੀ 315ਵੀਂ ਯਾਦ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਤਪ ਅਸਥਾਨ ਸੰਤ ਬਾਬਾ ਬਸੰਤ ਸਿੰਘ ਪਿੰਡ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਵਿਖੇ ਸਕਿੱਲ ਡਿਵੈਲਪਮੈਂਟ ਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ

ਮੁਕੇਰੀਆਂ, 1 ਮਾਰਚ (ਰਾਮਗੜ੍ਹੀਆ)- ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ ਜਿਸ ਵਿਚ ਸ੍ਰੀ ਸੰਜੀਵ ਅਨੰਦ ਸੈਕਟਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਕਾਲਜ ਵਿਖੇ ਸਕਿੱਲ ਡਿਵੈਲਪਮੈਂਟ ਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ...

ਪੂਰੀ ਖ਼ਬਰ »

ਵਧੇਰੇ ਤਾਪਮਾਨ ਤੋਂ ਕਿਸਾਨ ਵੀਰ ਸੁਚੇਤ ਰਹਿਣ - ਖੇਤੀਬਾੜੀ ਵਿਭਾਗ

ਹਾਜੀਪੁਰ, 1 ਮਾਰਚ (ਜੋਗਿੰਦਰ ਸਿੰਘ)- ਬਲਾਕ ਹਾਜੀਪੁਰ ਦੇ ਖੇਤੀਬਾੜੀ ਵਿਕਾਸ ਅਫ਼ਸਰ ਡਾਕਟਰ ਅਜਰ ਸਿੰਘ ਕੰਵਰ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਮਾਰਚ ਮਹੀਨੇ 'ਚ ਤਾਪਮਾਨ ਵੱਧ ਜਾਂਦਾ ਹੈ ਅਤੇ ਇਹ ਸਮਾਂ ਕਣਕ ਦੀ ਫ਼ਸਲ ਲਈ ਕਾਫ਼ੀ ਨਾਜ਼ੁਕ ਹੁੰਦਾ ਹੈ ਕਿਉਂਕਿ ਇਸ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਏ ਫੁੱਟਬਾਲ ਟੂਰਨਾਮੈਂਟ 'ਚ ਡਰੋਲੀ ਕਲਾਂ ਜੇਤੂ

ਹੁਸ਼ਿਆਰਪੁਰ, 1 ਮਾਰਚ (ਨਰਿੰਦਰ ਸਿੰਘ ਬੱਡਲਾ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਠੱਕਰਵਾਲ-ਮੌਜੋਮਜਾਰਾ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਠੱਕਰਵਾਲ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਨੂੰ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਨਵਾਂ ਭੰਗਾਲਾ ਵਿਖੇ ਹੋਈ ਮੀਟਿੰਗ

ਭੰਗਾਲਾ, 1 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)- ਸ. ਜਸਵੀਰ ਸਿੰਘ ਗੜੀ ਦੇ 14 ਮਾਰਚ ਦੀ 'ਬੇਗਮਪੁਰਾ ਵਸਾਓ ਪਾਤਸ਼ਾਹੀ ਬਣਾਓ' ਰੈਲੀ ਦੇ ਫ਼ੈਸਲੇ ਅਤੇ ਦਿਸ਼ਾ ਨਿਰਦੇਸ਼ 'ਤੇ ਪਿੰਡ ਨਵਾਂ ਭੰਗਾਲਾ ਵਿਚ ਬਹੁਜਨ ਸਮਾਜ ਪਾਰਟੀ ਮੁਕੇਰੀਆਂ ਵਲੋਂ ਇੱਕ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਬੀ.ਏ.ਬੀ-ਐੱਡ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 1 ਮਾਰਚ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ.ਬੀ.ਐੱਡ. ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ ਵਿਚ ਵਿਦਿਆਰਥਣ ਜਸਪ੍ਰੀਤ ਕੌਰ ਨੇ 89.37 ਫ਼ੀਸਦੀ ਅੰਕ ਹਾਸਲ ...

ਪੂਰੀ ਖ਼ਬਰ »

ਪਨਸਪ ਰਿਟਾਇਰਡ ਮੁਲਾਜ਼ਮ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ)- ਪਨਸਪ ਰਿਟਾਇਰਡ ਮੁਲਾਜ਼ਮ ਐਸੋਸੀਏਸ਼ਨ ਦੀ ਮੀਟਿੰਗ ਗਿਆਨ ਚੰਦ ਦੀ ਪ੍ਰਧਾਨਗੀ 'ਚ ਹੋਈ | ਸੂਬਾ ਸਕੱਤਰ ਜਗਦੀਸ਼ ਸਿੰਘ ਮਿਨਹਾਸ ਨੇ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਮੁਲਾਜ਼ਮਾਂ ਦੇ ਹੱਕ 'ਚ ਦਿੱਤੇ ਗਏ ਪੈਨਸ਼ਨ ਦੇ ...

ਪੂਰੀ ਖ਼ਬਰ »

ਮਾਸਟਰ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਮੈਡਮ ਇੰਦਰਜੀਤ ਕੌਰ ਦਾ ਸਨਮਾਨ

ਹੁਸ਼ਿਆਰਪੁਰ, 1 ਮਾਰਚ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਜੂਨੀਅਰ ਅਸਿਸਟੈਂਟ ਦੇ ਤੌਰ 'ਤੇ ਸੇਵਾ ਨਿਭਾਅ ਰਹੀ ਇੰਦਰਜੀਤ ਕੌਰ, ਜੋ ਇੱਕ ਵਧੀਆ ਐਥਲੀਟ ਵੀ ਹਨ | ਉਨ੍ਹਾਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਹੋਈਆਂ ਤੀਸਰੀ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦੀ ਅਚਨਚੇਤ ਜਾਂਚ

ਦਸੂਹਾ, 1 ਮਾਰਚ (ਭੁੱਲਰ)- ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ੍ਰੀ ਸੰਜੀਵ ਗੌਤਮ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਮਿਸ਼ਨ ਸ਼ਤ ਪ੍ਰਤੀਸ਼ਤ ਤੇ ਨਵਾਂ ਦਾਖਲਾ ਮੁਹਿੰਮ ਤਹਿਤ ਅਧਿਆਪਕਾਂ ਦੀਆਂ ਵੱਖ-ਵੱਖ ਬਲਾਕਾਂ ਵਿਚ ਮੀਟਿੰਗਾਂ ...

ਪੂਰੀ ਖ਼ਬਰ »

5ਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਗੜ੍ਹਸ਼ੰਕਰ, 1 ਮਾਰਚ (ਧਾਲੀਵਾਲ)- ਏ.ਵਾਈ. ਸੈਲੂਸ਼ਨ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਫਤਹਿਪੁਰ ਕਲਾਂ ਵਿਖੇ 5ਵਾਂ ਮੁਫ਼ਤ ਮੈਡੀਕਲ ਤੇ ਅੱਖਾਂ ਦਾ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਹਰਪ੍ਰੀਤ ਸਿੰਘ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਤੇ ਕਿਸਾਨ ਆਗੂ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ 3 ਤੋਂ

ਗੜ੍ਹਸ਼ੰਕਰ, 1 ਮਾਰਚ (ਧਾਲੀਵਾਲ)- ਪਿੰਡ ਕਿੱਤਣਾ ਵਿਖੇ ਨਗਰ ਨਿਵਾਸੀ ਤੇ ਐਨ.ਆਰ.ਆਈ. ਵੀਰਾਂ ਵਲੋਂ 3 ਮਾਰਚ ਤੋਂ ਬਾਬਾ ਖੜਕ ਸਿੰਘ ਤੇ ਬਾਬਾ ਜਵਾਹਰ ਸਿੰਘ ਦੀ ਯਾਦ ਨੂੰ ਸਮਰਪਿਤ 9 ਸਾਈਡ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਟੂਰਨਾਮੈਂਟ ਦਾ ਉਦਘਾਟਨ ਬਾਬਾ ...

ਪੂਰੀ ਖ਼ਬਰ »

ਦੁਕਾਨ 'ਚੋਂ ਗਹਿਣੇ ਤੇ ਨਕਦੀ ਚੋਰੀ

ਹੁਸ਼ਿਆਰਪੁਰ, 26 1 ਮਾਰਚ (ਬਲਜਿੰਦਰਪਾਲ ਸਿੰਘ)-ਮਨੀ ਚੇਂਜਰ ਦੀ ਦੁਕਾਨ 'ਚ ਹੋਈ ਚੋਰੀ ਦੇ ਸਬੰਧ 'ਚ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਪ੍ਰਲਾਦ ਨਗਰ ਦੇ ਵਾਸੀ ਵਿਸ਼ਾਲ ਵਰਮਾ ਨੇ ਪੁਲਿਸ ਨੂੰ ਦੱਸਿਆ ਕਿ ਫਗਵਾੜਾ ਰੋੜ 'ਤੇ ...

ਪੂਰੀ ਖ਼ਬਰ »

ਸਿਆਸੀ ਰੋਟੀਆਂ ਸੇਕਣ ਤੋਂ ਸਿਵਾਏ ਮਿ੍ਤਕ ਪਿਉ-ਪੁੱਤ ਦੇ ਪਰਿਵਾਰਕ ਮੈਂਬਰਾਂ ਨੂੰ ਕੁਝ ਨਹੀਂ ਦਿੱਤਾ-ਸਿੱਧੂ

ਦਸੂਹਾ, 1 ਮਾਰਚ (ਭੁੱਲਰ)-ਪਿੰਡ ਮਹੱਦੀਪੁਰ ਵਿਖੇ ਵੱਖ-ਵੱਖ ਬੈਂਕਾਂ ਦੇ ਕਰਜ਼ਿਆਂ ਤੇ ਕਿਸਾਨੀ ਸੰਘਰਸ਼ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਪਿਉ-ਪੁੱਤ ਜਗਤਾਰ ਸਿੰਘ ਤੇ ਕਿਰਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ...

ਪੂਰੀ ਖ਼ਬਰ »

'ਆਪ' ਦੇ ਜੇਤੂ ਕੌ ਾਸਲਰਾਂ ਨੇ ਐਸ. ਡੀ. ਐਮ. ਦਸੂਹਾ ਕੋਲੋਂ ਸਰਟੀਫਿਕੇਟ ਲਏ

ਦਸੂਹਾ, 1 ਮਾਰਚ (ਭੁੱਲਰ)-ਦਸੂਹਾ ਨਗਰ ਕੌਂਸਲ 'ਚ ਆਮ ਆਦਮੀ ਪਾਰਟੀ ਦੇ ਜਿੱਤੇ ਹੋਏ 4 ਕੌਂਸਲਰਾਂ ਨੂੰ ਜਿੱਤ ਦੇ ਸਰਟੀਫਿਕੇਟ ਐਸ. ਡੀ. ਐਮ. ਰਣਦੀਪ ਸਿੰਘ ਹੀਰ ਕੋਲੋਂ ਪ੍ਰਾਪਤ ਕੀਤੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਛੋਟੇ ਵਪਾਰੀਆਂ ਦੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਪਹਿਲ ਦੇ ਆਧਾਰ 'ਤੇ ਬਣਾਏ ਜਾਣ-ਕਪੂਰ

ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ)-'ਏਮਜ਼' ਐਨ. ਜੀ. ਓ. ਦੇ ਕੌਮੀ ਪ੍ਰਧਾਨ ਰਮਨ ਕਪੂਰ ਨੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਸੂਬੇ 'ਚ 8 ਲੱਖ ਦੇ ਕਰੀਬ ਛੋਟੇ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ ਰਾਮਜੀ ਦਾਸ ਦਾ ਸੇਵਾ-ਮੁਕਤੀ 'ਤੇ ਸਨਮਾਨ

ਗੜ੍ਹਸ਼ੰਕਰ, 1 ਮਾਰਚ (ਧਾਲੀਵਾਲ)- ਇੱਥੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਸੇਵਾ ਨਿਭਾਅ ਰਹੇ ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ ਰਾਮਜੀ ਦਾਸ ਦਾ ਸੇਵਾ-ਮੁਕਤੀ 'ਤੇ ਸਨਮਾਨ ਕੀਤਾ ਗਿਆ | ਵਿਭਾਗ ਵਿਚ ਕਰੀਬ 29 ਸਾਲ ਦੀ ਸੇਵਾ ਨਿਭਾਉਣ ਉਪਰੰਤ ਸੇਵਾ-ਮੁਕਤ ਹੋਏ ਰਾਮਜੀ ਦਾਸ ਦਾ ...

ਪੂਰੀ ਖ਼ਬਰ »

ਮਾਸਕ ਨਾ ਪਾਉਣ ਤੇ ਕੋਵਿਡ 19 ਦੇ ਮੱਦੇਨਜ਼ਰ ਹਦਾਇਤਾਂ ਦੀ ਉਲੰਘਣਾ ਤਹਿਤ 230 ਚਲਾਨ ਕੀਤੇ

ਬਲਾਚੌਰ, 1 ਮਾਰਚ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ)-ਕੋਵਿਡ 19 ਮਹਾਂਮਾਰੀ ਦੀ ਰੋਕਥਾਮ ਹਿੱਤ ਸਭ ਤੋਂ ਪਹਿਲਾਂ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ, ਇਹ ਵਿਚਾਰ ਉਪ ਪੁਲਿਸ ਕਪਤਾਨ ਬਲਾਚੌਰ ਤਰਲੋਚਨ ...

ਪੂਰੀ ਖ਼ਬਰ »

ਸਕੂਲ ਲੈਬ ਸਟਾਫ਼ ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਸੰਘਰਸ਼ 'ਚ ਸ਼ਾਮਿਲ ਹੋਣ ਦਾ ਐਲਾਨ

ਨਵਾਂਸ਼ਹਿਰ, 1 ਮਾਰਚ (ਹਰਿੰਦਰ ਸਿੰਘ)-ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਨੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 28 ਫਰਵਰੀ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਰੈਲੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਇਸ ਬਾਰੇ ਯੂਨੀਅਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਬਸੰਤ ਰਾਗ ਕੀਰਤਨ ਦਰਬਾਰ 7 ਨੂੰ

ਹੁਸ਼ਿਆਰਪੁਰ, 1 ਮਾਰਚ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਭਾਈ ਜੋਗਾ ਸਿੰਘ ਮੁਹੱਲਾ ਸ਼ੇਖ਼ਾਂ ਵਿਖੇ ਭਾਈ ਜੋਗਾ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 1 ਤੋਂ 7 ਮਾਰਚ ਤੱਕ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਐਮਾਂ ਮਾਂਗਟ, 1 ਮਾਰਚ (ਗੁਰਾਇਆ)- ਕਸਬਾ ਐਮਾਂ ਮਾਂਗਟ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਚ ਐਤਵਾਰ ਰਾਤ ਨੂੰ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਤੋਂ ਭਾਈ ...

ਪੂਰੀ ਖ਼ਬਰ »

ਪਿੰਡ ਖ਼ਾਨਪੁਰ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ

ਗੜ੍ਹਦੀਵਾਲਾ, 1 ਮਾਰਚ (ਚੱਗਰ)- ਪਿੰਡ ਖ਼ਾਨਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਕਰਵਾਏ ਗਏ ਸਾਲਾਨਾ ਛਿੰਝ ਮੇਲੇ ਦੌਰਾਨ ਵੱਡੀ ਰੁਮਾਲੀ ਦੀ ਕੁਸ਼ਤੀ 'ਚ ਮੰਗੀ ਡੁਮੇਲੀ ਫਗਵਾੜਾ ਨੂੰ ਹਰਾ ਕੇ ਬੱਬਲੂ ਭੀਖੋਵਾਲ ਜੇਤੂ ਰਿਹਾ | ਇਸੇ ਤਰ੍ਹਾਂ ਛੋਟੀ ਰੁਮਾਲੀ ਦੀ ਕੁਸ਼ਤੀ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX