ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552

ਪੰਜਾਬ / ਜਨਰਲ

ਮੰਤਰੀ ਮੰਡਲ ਵਲੋਂ ਨਕਲੀ ਸ਼ਰਾਬ 'ਤੇ ਨਕੇਲ ਕੱਸਣ ਲਈ ਐਕਸਾਈਜ਼ ਐਕਟ 'ਚ ਸੋਧਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 1 ਮਾਰਚ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਇੱਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਬੈਠਕ ਨੇ ਸੂਬੇ 'ਚ ਸ਼ਰਾਬ ਦੇ ਨਾਜਾਇਜ਼ ਧੰਦੇ ਨੂੰ ਨੱਥ ਪਾਉਣ ਲਈ ਐਕਸਾਈਜ਼ ਐਕਟ 'ਚ ਸੋਧਾਂ ਕਰ ਕੇ ਦੋਸ਼ੀਆਂ ਲਈ ਸਜ਼ਾਵਾਂ ਵਧਾਉਣ ਦਾ ਫ਼ੈਸਲਾ ਕੀਤਾ, ਜਿਸ ਸਬੰਧੀ ਬਿੱਲ ਵਿਧਾਨ ਸਭਾ ਦੇ ਚਾਲੂ ਸਮਾਗਮ 'ਚ ਆਵੇਗਾ | ਨਕਲੀ ਤੇ ਨਾਜਾਇਜ਼ ਸ਼ਰਾਬ ਕਾਰਨ ਕਿਸੇ ਦੀ ਮੌਤ ਦੀ ਸੂਰਤ 'ਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਅਤੇ 20 ਲੱਖ ਜੁਰਮਾਨਾ ਲੱਗ ਸਕੇਗਾ ਅਤੇ ਇਸ ਕਾਰਨ ਅਪਾਹਜ ਜਾਂ ਗੰਭੀਰ ਬਿਮਾਰ ਹੋਣ ਦੀ ਸਥਿਤੀ 'ਚ 6 ਸਾਲ ਤੋਂ ਉਮਰ ਕੈਦ ਦੀ ਸਜ਼ਾ ਅਤੇ 10 ਲੱਖ ਜੁਰਮਾਨਾ ਲੱਗੇਗਾ | ਇਸ ਤੋਂ ਇਲਾਵਾ ਹਰੇਕ ਮਿ੍ਤਕ ਦੇ ਕਾਨੂੰਨੀ ਵਾਰਸਾਂ ਨੂੰ ਦੋਸ਼ੀ ਵਲੋਂ ਘੱਟੋ-ਘੱਟ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ, ਜਦੋਂਕਿ ਗੰਭੀਰ ਨੁਕਸਾਨ ਦੀ ਸੂਰਤ 'ਚ ਇਹ ਮੁਆਵਜ਼ਾ 3 ਲੱਖ ਰੁਪਏ ਹੋਵੇਗਾ | ਅਗਰ ਸ਼ਰਾਬ ਕਿਸੇ ਲਾਇਸੰਸਸ਼ੁਦਾ ਠੇਕੇ ਤੋਂ ਵੇਚੀ ਜਾਵੇਗੀ ਤਾਂ ਮੁਆਵਜ਼ਾ ਦੇਣ ਦੀ ਜ਼ਿੰਮੇਵਾਰੀ ਲਾਇਸੰਸ ਧਾਰਕ ਦੀ ਹੋਵੇਗੀ | ਇਸੇ ਤਰ੍ਹਾਂ ਸਪਿਰਿਟ ਦੀ ਨੇਚਰ ਤਬਦੀਲ ਕਰਨ ਲਈ ਜੁਰਮਾਨਾ 1000 ਤੋਂ ਵਧਾ ਕੇ 10000 ਅਤੇ ਕੈਦ ਦੀ ਮਿਆਦ 1 ਤੋਂ ਵਧਾ ਕੇ 3 ਸਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਨਾਜਾਇਜ਼ ਸ਼ਰਾਬ ਦੀ ਢੁਆਈ ਲਈ ਵੀ ਹੁਣ 2 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨਾ ਹੋਵੇਗਾ |
ਰੂਰਲ ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਸਿਹਤ ਵਿਭਾਗ ਨੂੰ ਤਬਦੀਲ
ਦਿਹਾਤੀ ਮੈਡੀਕਲ ਅਫ਼ਸਰਾਂ ਦੀਆਂ 507 ਖ਼ਾਲੀ ਅਸਾਮੀਆਂ ਅਤੇ ਪੈਰਾ ਮੈਡੀਕਲ ਅਤੇ ਦਰਜਾ ਚਾਰ ਦੀਆਂ ਠੇਕਾ ਆਧਾਰਿਤ ਅਸਾਮੀਆਂ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਸਿਹਤ ਵਿਭਾਗ ਨੂੰ ਤਬਦੀਲ ਕਰ ਦਿੱਤੀਆਂ ਗਈਆਂ ਹਨ | 2006 ਵਿਚ ਪੇਂਡੂ ਸਿਹਤ ਕੇਂਦਰ ਸਥਾਪਿਤ ਕੀਤੇ ਗਏ ਸਨ ਅਤੇ ਡਾਕਟਰਾਂ ਨੂੰ ਬਤੌਰ ਸਰਵਿਸ ਪ੍ਰੋਵਾਈਡਰ ਲਗਾਇਆ ਗਿਆ ਸੀ ਅਤੇ ਉਨ੍ਹਾਂ ਦੇ ਪੈਕੇਜ ਵਿਚ ਫਾਰਮਾਸਿਸਟ ਅਤੇ ਦਰਜਾ ਚਾਰ ਕਰਮਚਾਰੀ ਦੀ ਤਨਖ਼ਾਹ ਸ਼ਾਮਿਲ ਸੀ | ਲੇਕਿਨ ਸਿਹਤ ਵਿਭਾਗ ਦੇ ਤਬਦੀਲ ਹੋਣ ਵਾਲੇ ਮੁਲਾਜ਼ਮਾਂ ਨੂੰ ਸੀਨੀਅਰਤਾ ਸਿਹਤ ਵਿਭਾਗ ਵਿਚ ਸ਼ਾਮਿਲ ਹੋਣ ਦੀ ਮਿਤੀ ਤੋਂ ਮਿਲੇਗੀ |
ਮੰਤਰੀ ਮੰਡਲ ਵਲੋਂ ਵਿਭਾਗਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ
ਕਰ ਤੇ ਆਬਕਾਰੀ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਿਭਾਗਾਂ ਦੀ ਪੁਨਰਗਠਨ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ | ਕਰ ਤੇ ਆਬਕਾਰੀ ਵਿਭਾਗ ਵਿਚ 110 ਨਵੀਆਂ ਅਸਾਮੀਆਂ ਜੋ ਕਰ ਕਮਿਸ਼ਨਰੇਟ ਵਿਚ ਹੋਣਗੀਆਂ ਅਤੇ ਆਬਕਾਰੀ ਕਮਿਸ਼ਨਰੇਟ ਵਿਚ 59 ਨਵੀਆਂ ਅਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦਿੱਤੀ ਗਈ | ਦੱਸਿਆ ਗਿਆ ਕਿ ਜੀ.ਐਸ.ਟੀ. ਲਾਗੂ ਹੋਣ ਨਾਲ ਵਿਭਾਗ ਦਾ ਕੰਮ ਕਾਫ਼ੀ ਵਧ ਗਿਆ ਹੈ ਅਤੇ ਇਸੇ ਤਰ੍ਹਾਂ ਆਬਕਾਰੀ ਦੇ ਮਾਲੀਏ ਵਿਚ ਵਾਧੇ ਨੂੰ ਮੁੱਖ ਰੱਖ ਕੇ ਵਧੇਰੇ ਸਟਾਫ਼ ਦੀ ਲੋੜ ਹੈ | ਇਸੇ ਤਰ੍ਹਾਂ ਨਗਰ ਤੇ ਗਰਾਮ ਯੋਜਨਾ ਡਾਇਰੈਕਟੋਰੇਟ ਵਿਚ 101 ਗੈਰ ਜ਼ਰੂਰੀ ਅਸਾਮੀਆਂ ਖ਼ਤਮ ਕਰਕੇ ਨਵੀਆਂ 175 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ | ਪਟਿਆਲਾ ਤੇ ਅੰਮਿ੍ਤਸਰ ਦੇ ਮੈਡੀਕਲ ਕਾਲਜਾਂ ਨਾਲ ਜੁੜੇ ਹੋਏ ਸਰਕਾਰੀ ਹਸਪਤਾਲਾਂ, ਨਰਸਿੰਗ ਕਾਲਜਾਂ ਅਤੇ ਡੈਂਟਲ ਕਾਲਜਾਂ ਤੇ ਆਯੁਰਵੈਦਿਕ ਹਸਪਤਾਲਾਂ ਵਿਚ 1154 ਨਵੀਆਂ ਅਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਦੋਂਕਿ 606 ਅਸਾਮੀਆਂ ਖ਼ਤਮ ਕੀਤੀਆਂ ਗਈਆਂ ਹਨ |
ਅੰਮਿ੍ਤਸਰ ਰੇਲ ਹਾਦਸੇ ਦੇ 34 ਮਿ੍ਤਕਾਂ ਦੇ ਵਾਰਸਾਂ ਨੂੰ ਨੌਕਰੀ
ਮੰਤਰੀ ਮੰਡਲ ਵਲੋਂ ਅਕਤੂਬਰ 2018 ਦੌਰਾਨ ਅੰਮਿ੍ਤਸਰ ਜੌੜੇ ਫਾਟਕ 'ਤੇ ਦੁਸ਼ਹਿਰੇ ਮੌਕੇ ਵਾਪਰੀ ਘਟਨਾ, ਜਿਸ ਵਿਚ 58 ਵਿਅਕਤੀਆਂ ਦੀ ਮੌਤ ਹੋਈ ਸੀ ਅਤੇ 71 ਵਿਅਕਤੀ ਜ਼ਖ਼ਮੀ ਹੋਏ ਸਨ | ਇਸ ਘਟਨਾ 'ਚ ਮਾਰੇ ਗਏ 34 ਮਿ੍ਤਕਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਕੇਸ ਵਜੋਂ ਵਿਚਾਰਦਿਆਂ ਨੌਕਰੀਆਂ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ |
ਰੂਪਨਗਰ ਨਵਾਂ ਬੱਸ ਸਟੈਂਡ
ਇਸੇ ਤਰ੍ਹਾਂ ਰੂਪਨਗਰ ਵਿਖੇ ਨਵਾਂ ਬੱਸ ਸਟੈਂਡ ਕਾਇਮ ਕਰਨ ਲਈ ਸਦਨ ਵਲੋਂ ਅੱਜ ਪ੍ਰਵਾਨਗੀ ਦੇ ਦਿੱਤੀ ਗਈ, ਜਿਸ ਲਈ ਨਗਰ ਸੁਧਾਰ ਟਰੱਸਟ ਵਲੋਂ 1.16 ਏਕੜ ਜ਼ਮੀਨ ਦਿੱਤੀ ਗਈ ਹੈ |
ਮੈਕਸ ਹਸਪਤਾਲ ਨੂੰ ਵਾਧੂ ਜ਼ਮੀਨ
ਮੰਤਰੀ ਮੰਡਲ ਵਲੋਂ ਮੋਹਾਲੀ ਵਿਖੇ ਮੈਕਸ ਹਸਪਤਾਲ ਨੂੰ 100 ਬੈੱਡ ਹੋਰ ਸ਼ਾਮਿਲ ਕਰਨ ਲਈ 0.92 ਏਕੜ ਵਾਧੂ ਜ਼ਮੀਨ ਦੇਣ ਦਾ ਫ਼ੈਸਲਾ ਲਿਆ ਹੈ | ਇਸ ਵੇਲੇ ਹਸਪਤਾਲ ਵਿਚ 200 ਬੈੱਡ ਹਨ |
ਰੀਅਲ ਅਸਟੇਟ ਅਤੇ ਸਹਿਕਾਰੀ ਸੁਸਾਇਟੀਆਂ ਐਕਟ ਵਿਚ ਤਰਮੀਮਾਂ ਨੂੰ ਪ੍ਰਵਾਨਗੀ
ਮੰਤਰੀ ਮੰਡਲ ਵਲੋਂ ਅੱਜ ਰੀਅਲ ਅਸਟੇਟ ਐਕਟ ਵਿਚ ਤਰਮੀਮ ਕਰਕੇ ਦੋ ਤਿਹਾਈ ਅਲਾਟੀਆਂ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਕਾਲੋਨੀ ਦੇ ਅਧਿਕਾਰਾਂ ਤੇ ਦੇਣਦਾਰੀਆਂ ਨੂੰ ਤੀਜੀ ਧਿਰ ਨੂੰ ਸੌਂਪਣ ਜਾਂ ਵੇਚਣ 'ਤੇ ਪਾਬੰਦੀ ਲਾਉਣ ਲਈ ਤਰਮੀਮ ਦਾ ਫ਼ੈਸਲਾ ਲਿਆ ਹੈ | ਇਸ ਦੀ ਉਲੰਘਣ ਕਰਨ ਦੀ ਸੂਰਤ ਵਿਚ ਪ੍ਰਮੋਟਰ ਨੂੰ ਅਲਾਟੀਆਂ ਨੂੰ ਉਨ੍ਹਾਂ ਦਾ ਪੈਸਾ ਵਿਆਜ ਸਮੇਤ ਮੋੜਨਾ ਪਵੇਗਾ ਅਤੇ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ ਦਾ 5 ਫ਼ੀਸਦੀ ਜਾਂ 5 ਲੱਖ ਰੁਪਏ ਤੱਕ ਜੁਰਮਾਨਾ ਵੀ ਹੋ ਸਕੇਗਾ | ਇਸੇ ਤਰ੍ਹਾਂ ਮੰਤਰੀ ਮੰਡਲ ਵਲੋਂ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ ਦੀ ਕਾਰਜ ਪ੍ਰਣਾਲੀ ਵਿਚ ਸੁਧਾਰ ਲਈ ਕੁਝ ਤਰਮੀਮਾਂ ਨੂੰ ਪ੍ਰਵਾਨਗੀ ਦਿੱਤੀ, ਜਿਸ ਦਾ ਮੁੱਖ ਮੰਤਵ ਕੰਮ ਵਿਚ ਊਣਤਾਈਆਂ ਤੇ ਕਮੀਆਂ ਨੂੰ ਦੂਰ ਕਰਨਾ ਹੈ |

ਇਸ ਵਾਰ ਸ਼ੋ੍ਰਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 2 ਦਿਨਾ ਹੋਣ ਦੀ ਸੰਭਾਵਨਾ

ਅੰਮਿ੍ਤਸਰ, 1 ਮਾਰਚ (ਜਸਵੰਤ ਸਿੰਘ ਜੱਸ)¸ਸ਼ੋ੍ਰਮਣੀ ਗੁਰਦੁੁਆਰਾ ਪ੍ਰਬੰਧਕ ਕਮੇਟੀ ਵਲੋਂ ਵਿੱਤੀ ਵਰ੍ਹੇ 2021-22 ਦਾ ਸਾਲਾਨਾ ਬਜਟ ਇਜਲਾਸ ਅਨੁਸਾਰ ਰਵਾਇਤ ਅਨੁਸਾਰ ਇਕ ਦਿਨ ਦੀ ਥਾਂ ਇਸ ਵਾਰ ਦੋ ਦਿਨਾਂ ਦਾ ਰੱਖੇ ਦੀ ਸੰਭਾਵਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬਜਟ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਪੱਧਰ 'ਤੇ ਮੁਜ਼ਾਹਰੇ ਅੱਜ ਤੋਂ

ਜਲੰਧਰ, 1 ਮਾਰਚ (ਮੇਜਰ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਨੂੰ ਲੈ ਕੇ 2 ਮਾਰਚ ਨੂੰ ਜ਼ਿਲ੍ਹਾ ਪੱਧਰ 'ਤੇ ਮੁਜ਼ਾਹਰੇ ਕਰਨ ਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜਣ ਦਾ ...

ਪੂਰੀ ਖ਼ਬਰ »

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ.

ਚੰਡੀਗੜ੍ਹ, 1 ਮਾਰਚ (ਅਜੀਤ ਬਿਊਰੋ)-ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਨੂੰ ਭਾਰਤੀ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐੱਸ.) ਕਾਡਰ ਲਈ ਨਿਯੁਕਤ ਕੀਤਾ ਗਿਆ ਹੈ, ਇਸ ਸਬੰਧੀ ਕੇਂਦਰੀ ਕਰਮਚਾਰੀ ਮੰਤਰਾਲੇ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਸੂਬੇ ਦੇ ...

ਪੂਰੀ ਖ਼ਬਰ »

ਮੋਦੀ ਅਤੇ ਕੈਪਟਨ 'ਫਿਕਸ ਮੈਚ' ਖੇਡ ਰਹੇ ਹਨ-ਮਜੀਠੀਆ

ਚੰਡੀਗੜ੍ਹ, 1 ਮਾਰਚ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਨੇਤਾ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿਧਾਨ ਸਭਾ 'ਚ ਰਾਜਪਾਲ ਦੇ ਸਵਾਗਤ ਲਈ ਰੈੱਡ ਕਾਰਪੈਟ ਵਿਛਾਏ ਜਾਣ ਦਾ ਕੜਾ ਵਿਰੋਧ ਕਰਦਿਆਂ ਕਿਹਾ ਕਿ ਰਾਜਪਾਲ ਵੀ ਮੋਦੀ ਦਾ ਹੈ ਅਤੇ ਕੈਪਟਨ ...

ਪੂਰੀ ਖ਼ਬਰ »

ਉੱਘੇ ਲੇਖਕ ਅਤੇ ਗ਼ਜ਼ਲਗੋ ਰਜਿੰਦਰ ਸਿੰਘ ਪਰਦੇਸੀ ਦਾ ਦਿਹਾਂਤ

ਜਲੰਧਰ, 1 ਮਾਰਚ (ਹਰਵਿੰਦਰ ਸਿੰਘ ਫੁੱਲ)-ਉੱਘੇ ਲੇਖਕ ਅਤੇ ਗ਼ਜ਼ਲਗੋ ਰਜਿੰਦਰ ਸਿੰਘ ਪਰਦੇਸੀ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਅਕਾਲ ਚਲਾਣਾ ਕਰ ਗਏ | ਉਹ 70 ਵਰਿ੍ਹਆਂ ਦੇ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਹਸਪਤਾਲ ਦਾਖਲ ਸਨ | ਉਨ੍ਹਾਂ ਪੰਜਾਬੀ ਗ਼ਜ਼ਲ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1568.18 ਫੁੱਟ

ਨੰਗਲ, 1 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1568.18 ਫੁੱਟ ਰਿਕਾਰਡ ਕੀਤਾ ਗਿਆ | ਭਾਖੜਾ ਡੈਮ 'ਚ 5635 ਕਿਊਸਿਕ ਪਾਣੀ ਆ ਰਿਹਾ ਹੈ ਅਤੇ 14736 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ 'ਚ ਫੈਲੀ ਹੈ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਮੀਟਿੰਗ ਕੱਲ੍ਹ

ਚੰਡੀਗੜ੍ਹ, 1 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪ੍ਰਧਾਨ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੀ ਕੋਰ ਕਮੇਟੀ, ਜ਼ਿਲ੍ਹਾ ...

ਪੂਰੀ ਖ਼ਬਰ »

ਨਸ਼ੇੜੀ ਪੁੱਤ ਵਲੋਂ ਮਾਂ ਦਾ ਕਤਲ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਿੰਡ ਖੋਥੜਾਂ ਵਿਖੇ ਇਕ ਨਸ਼ੇੜੀ ਪੁੱਤ ਵਲੋਂ ਆਪਣੀ ਮਾਂ ਦੀ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਐਸ.ਪੀ. ਜਾਂਚ ...

ਪੂਰੀ ਖ਼ਬਰ »

ਨਸ਼ੀਲਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਸਰਹਾਲੀ ਕਲਾਂ, 1 ਮਾਰਚ (ਅਜੈ ਸਿੰਘ ਹੁੰਦਲ)-ਸਰਹਾਲੀ ਪਿੰਡ ਦੇ ਪੈਂਤੀ ਕੁ ਵਰ੍ਹਿਆਂ ਦੇ ਨੌਜਵਾਨ ਜੋ ਦੋ ਬੇਟੀਆਂ ਅਤੇ ਇਕ ਬੇਟੇ ਦਾ ਬਾਪ ਸੀ, ਦੀ ਬੀਤੀ ਰਾਤ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਹਰਦੇਵ ...

ਪੂਰੀ ਖ਼ਬਰ »

ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਜਗਰਾਉਂ, 1 ਮਾਰਚ (ਜੋਗਿੰਦਰ ਸਿੰਘ)-ਸਰਹੱਦਾਂ 'ਤੇ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦਾ ਬੀਤੀ ਦੇਰ ਰਾਤ ਜਗਰਾਉਂ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਲੇਹ 'ਚ ਸ਼ਹੀਦ ਹੋਏ ਪਰਵਿੰਦਰ ਸਿੰਘ ਦੀ ਦੇਹ ਕਰੀਬ 2 ਵਜੇ ਜਗਰਾਉਂ ...

ਪੂਰੀ ਖ਼ਬਰ »

ਖਾਣ ਵਾਲੇ ਤੇਲ, ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਨੇ ਕੱਢਿਆ ਲੋਕਾਂ ਦਾ ਕਚੂਮਰ

ਸ਼ਿਵ ਸ਼ਰਮਾ ਜਲੰਧਰ, 1 ਮਾਰਚ- ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤਾਂ ਲੋਕਾਂ ਦਾ ਲੱਕ ਤੋੜ ਹੀ ਰਹੀਆਂ ਹਨ, ਸਗੋਂ ਖਾਣ ਵਾਲੇ ਤੇਲ, ਐਲ.ਪੀ.ਜੀ. ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਕਰਕੇ ਲੋਕਾਂ ਦੀ ਰਸੋਈ ਦਾ ਬਜਟ ਪੂਰੀ ਤਰ੍ਹਾਂ ਨਾਲ ਹਿਲ ਗਿਆ ਹੈ, ...

ਪੂਰੀ ਖ਼ਬਰ »

ਪਤਨੀ ਤੇ ਸਹੁਰਾ ਪਰਿਵਾਰ ਤੋਂ ਦੁਖੀ ਨੌਜਵਾਨ ਵਲੋਂ ਖ਼ੁਦਕੁਸ਼ੀ

ਨਵਾਂਸ਼ਹਿਰ, 1 ਮਾਰਚ (ਗੁਰਬਖਸ਼ ਸਿੰਘ ਮਹੇ)-ਸਥਾਨਕ ਨਿਊ ਆਦਰਸ਼ ਨਗਰ ਦੇ ਇਕ ਨੌਜਵਾਨ ਵਲੋਂ ਪਤਨੀ ਅਤੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਘਰ ਦੇ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਕਤ ਵਾਰਡ ਦੇ ਕੌਂਸਲਰ ਤੇ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਨੂੰ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਕੇ ਮੁੱਖ ਮੰਤਰੀ ਨੇ ਪੰਜਾਬੀਆਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ- ਅਕਾਲੀ ਦਲ

ਚੰਡੀਗੜ੍ਹ, 1 ਮਾਰਚ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਜੁਮਲੇਬਾਜ਼' ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਕੇ ਪੰਜਾਬੀਆਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਹੈ ਤੇ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਕੋਰੋਨਾ ਪਾਜ਼ੀਟਿਵ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜਾਣਕਾਰੀ ਅਨੁਸਾਰ ਪਿਛਲੇ ਕੱੁਝ ਦਿਨਾਂ ਤੋਂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਬੁਖਾਰ ਹੋ ਰਿਹਾ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਮੁੱਖ ਮੰਤਰੀ ਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਦਾਇਰ ਕੇਸ ਦੀ ਸੁਣਵਾਈ 9 ਤੱਕ ਮੁਲਤਵੀ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਆਮਦਨ ਕਰ ਵਲੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਖ਼ਿਲਾਫ਼ ਦਾਇਰ ਕੇਸ ਦੀ ਸੁਣਵਾਈ 9 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ | 29 ਜੁਲਾਈ 2019 ਨੂੰ ਆਮਦਨ ਕਰ ਮਹਿਕਮੇ ਵਲੋਂ ਮੁੱਖ ਮੰਤਰੀ ...

ਪੂਰੀ ਖ਼ਬਰ »

ਆਨਲਾਈਨ ਪ੍ਰਣਾਲੀ ਰਾਹੀਂ ਹੀ ਹੋਣਗੀਆਂ ਅਧਿਆਪਕਾਂ ਦੀਆਂ ਬਦਲੀਆਂ- ਸਿੱਖਿਆ ਮੰਤਰੀ

ਚੰਡੀਗੜ੍ਹ, 1 ਮਾਰਚ (ਅਜੀਤ ਬਿਊਰੋ)-ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਅਧਿਆਪਕ ਤਬਾਦਲਾ ਨੀਤੀ-2019 ਅਨੁਸਾਰ ਆਨਲਾਈਨ ਬਦਲੀਆਂ ਕਰਨ ਦੀ ਪ੍ਰਕਿਰਿਆ ਨੂੰ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਅਤੇ ਸਫ਼ਲਤਾਪੂਰਵਕ ਨੇਪਰੇ ...

ਪੂਰੀ ਖ਼ਬਰ »

ਪੰਜਾਬੀ ਦੇ ਉੱਘੇ ਵਿਦਵਾਨ ਤੇ ਸਾਹਿਤਕਾਰ ਪ੍ਰੋ. ਨਰਿੰਜਨ ਸਿੰਘ ਢੇਸੀ ਦਾ ਅਮਰੀਕਾ 'ਚ ਦਿਹਾਂਤ

ਜਲੰਧਰ, 1 ਮਾਰਚ (ਜਸਪਾਲ ਸਿੰਘ)-ਅਕਾਦਮਿਕ ਅਤੇ ਸਾਹਿਤਕ ਖੇਤਰ ਦੀ ਜਾਣੀ ਪਛਾਣੀ ਸ਼ਖਸੀਅਤ ਪ੍ਰੋ. ਨਰਿੰਜਨ ਸਿੰਘ ਢੇਸੀ ਅੱਜ ਅਮਰੀਕਾ 'ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ | ਉਹ 75 ਵਰਿ੍ਹਆਂ ਦੇ ਸਨ ਤੇ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ | ਉਨ੍ਹਾਂ ਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਉੱਤਰਾਖੰਡ 'ਚ ਮਹਾਂਪੰਚਾਇਤ

ਜਲੰਧਰ, 1 ਮਾਰਚ (ਅਜੀਤ ਬਿਊਰੋ)-ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਉੱਤਰਾਖੰਡ ਦੇ ਰੁਦਰਪੁਰ 'ਚ ਵੀ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ, ਜਿਸ 'ਚ ਹਜ਼ਾਰਾਂ ਕਿਸਾਨਾਂ ਨੇ ਹਿੱਸਾ ਲਿਆ | ਇਸ ਮੌਕੇ ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈਡਰੇਸ਼ਨ ਨੇ ਖੋਲਿ੍ਹਆ ਕਿ੍ਸ਼ਨ ਕੁਮਾਰ ਖ਼ਿਲਾਫ਼ ਮੋਰਚਾ

ਚੰਡੀਗੜ੍ਹ, 1 ਮਾਰਚ (ਵਿਕਰਮਜੀਤ ਸਿੰਘ ਮਾਨ)-ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਕਿ੍ਸ਼ਨ ਕੁਮਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਹੋਇਆ ਕਿਹਾ ਕਿ ਸਿੱਖਿਆ ਸਕੱਤਰ ਨੇ ਸਿੱਖਿਆ ਮੰਤਰੀ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿ੍ਸ਼ਨ ਕੁਮਾਰ ਦੇ ਜ਼ਿੱਦੀ ਅਤੇ ...

ਪੂਰੀ ਖ਼ਬਰ »

ਭਾਰਤ ਨੇ 5 ਕੈਰੇਬੀਅਨ ਦੇਸ਼ਾਂ ਨੂੰ ਮੁਫ਼ਤ 2 ਲੱਖ ਕੋਵੀਸ਼ੀਲਡ ਵੈਕਸੀਨ ਖੁਰਾਕਾਂ ਭੇਜੀਆਂ

ਜਲੰਧਰ, 1 ਮਾਰਚ (ਮੇਜਰ ਸਿੰਘ)-ਆਕਸਫੋਰਡ-ਐਸਟਰਾਜੈਨੇਕਾ ਕੋਰੋਨਾ ਖ਼ਿਲਾਫ਼ ਵੈਕਸੀਨ, ਜੋ ਭਾਰਤ ਦੀ ਸੀਰਮ ਇੰਸਟੀਚਿਊਟ ਪੁਣੇ ਵਲੋਂ ਤਿਆਰ ਕੀਤੀ ਜਾਂਦੀ ਹੈ, ਦੀਆਂ 2 ਲੱਖ ਡੋਜ਼ ਭਾਰਤ ਸਰਕਾਰ ਵਲੋਂ ਪੰਜ ਕੈਰੇਬੀਅਨ ਦੇਸ਼ਾਂ ਨੂੰ ਮੁਫ਼ਤ ਭੇਜੀਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਾਲੇ ਕਾਨੂੰਨਾਂ ਵਿਰੁੱਧ ਲੜਾਈ ਹੋਰ ਤਿੱਖੀ ਕਰੇ- ਬਾਜਵਾ

ਚੰਡੀਗੜ੍ਹ, 1 ਮਾਰਚ (ਵਿਕਰਮਜੀਤ ਸਿੰਘ ਮਾਨ)-ਰਾਜ ਸਭਾ ਮੈਂਬਰ ਅਤੇ ਕਾਂਗਰਸ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕੇਂਦਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਹੋਰ ਤਿੱਖੀ ਕਰਨ ਦੀ ਅਪੀਲ ਕੀਤੀ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼- ਸ਼ਹੀਦ ਪਰਮਿੰਦਰ ਸਿੰਘ ਧੁੱਗਾ

ਦਸੂਹਾ-ਸ਼ਹੀਦ ਪਰਮਿੰਦਰ ਸਿੰਘ ਧੁੱਗਾ ਉਰਫ਼ ਬਿੰਦਰ ਦਾ ਜਨਮ 6 ਫਰਵਰੀ 1976 ਨੂੰ ਪਿਤਾ ਤਰਲੋਚਨ ਸਿੰਘ ਧੁੱਗਾ ਅਤੇ ਮਾਤਾ ਗੁਰਦੀਪ ਕੌਰ ਧੁੱਗਾ ਦੇ ਘਰ ਪਿੰਡ ਧੁੱਗਾ ਕਲਾਂ ਵਿਖੇ ਹੋਇਆ | ਮੁੱਢਲੀ ਪੜ੍ਹਾਈ ਪਿੰਡ ਧੁੱਗਾ ਕਲਾਂ ਕਰਨ ਤੋਂ ਬਾਅਦ ਉਚੇਰੀ ਪੜ੍ਹਾਈ ਉਨ੍ਹਾਂ ...

ਪੂਰੀ ਖ਼ਬਰ »

ਭਾਊ ਮਾਨ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਸ਼ਰਧਾਂਜਲੀ

ਲੁਧਿਆਣਾ, 1 ਮਾਰਚ (ਪਰਮਿੰਦਰ ਸਿੰਘ ਆਹੂਜਾ)-ਉੱਘੇ ਕੱਪੜਾ ਵਪਾਰੀ ਅਤੇ ਕੈਲੀਬਰ ਪਲਾਜਾ ਏ.ਸੀ. ਮਾਰਕੀਟ ਦੇ ਫਾਊਾਡਰ ਭਾਊ ਮਾਨ ਸਿੰਘ ਨਮਿਤ ਅੰਤਿਮ ਅਰਦਾਸ ਅੱਜ ਸਰਾਭਾ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਈ, ਜਿੱਥੇ ਕਿ ਸਮਾਜ ਦੇ ਵੱਖ-ਵੱਖ ਵਰਗਾਂ ਦੇ ...

ਪੂਰੀ ਖ਼ਬਰ »

ਗੁਰਲਾਲ ਭਲਵਾਨ ਕਤਲ ਮਾਮਲੇ 'ਚ ਗਿ੍ਫ਼ਤਾਰ ਕੀਤੇ 5 ਮੁਲਜ਼ਮਾਂ ਨੂੰ ਅਦਾਲਤ ਨੇ ਜ਼ੇਲ੍ਹ ਭੇਜਿਆ

ਫ਼ਰੀਦਕੋਟ, 1 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ ਕਤਲ ਮਾਮਲੇ 'ਚ ਫ਼ਰੀਦਕੋਟ ਪੁਲਿਸ ਵਲੋਂ ਕਾਬੂ ਕੀਤੇ ਗਏ 5 ਨੌਜਵਾਨਾਂ ਨੂੰ ਅੱਜ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਵਿਦਿਆਰਥਣ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 1 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਗੋ ਗਲੋਬਲ ਕੰਸਲਟੈਂਟਸ ਜੋ ਕਿ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਦੇ ਖੇਤਰ 'ਚ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ 'ਚ ਕਰਾਂਗੇ ਭਾਜਪਾ ਦਾ ਵਿਰੋਧ-ਰਾਜੇਵਾਲ

ਬਠਿੰਡਾ, 1 ਮਾਰਚ (ਕੰਵਲਜੀਤ ਸਿੰਘ ਸਿੱਧੂ)-ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੇ ਟਿਕਰੀ 'ਤੇ ਲੱਗੇ ਧਰਨੇ ਦੇ ਅੱਜ 96ਵੇਂ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਰਹੱਦ 'ਤੇ ਤਣਾਅ ਦਰਮਿਆਨ ਚੀਨੀ ਹੈਕਰਾਂ ਨੇ ਭਾਰਤ ਦੇ ਊਰਜਾ ਖੇਤਰ ਨੂੰ ਬਣਾਇਆ ਨਿਸ਼ਾਨਾ

ਵਾਸ਼ਿੰਗਟਨ, 1 ਮਾਰਚ (ਏਜੰਸੀ)- ਅਮਰੀਕਾ ਦੀ ਇਕ ਕੰਪਨੀ ਨੇ ਆਪਣੀ ਇਕ ਰਿਪੋਰਟ 'ਚ ਦਾਅਵਾ ਕੀਤਾ ਹੈ ਕਿ ਭਾਰਤ ਤੇ ਚੀਨ ਦਰਮਿਆਨ ਸਰਹੱਦ 'ਤੇ ਜਾਰੀ ਤਣਾਅ ਦੌਰਾਨ ਚੀਨ ਸਰਕਾਰ ਨਾਲ ਜੁੜੇ ਹੈਕਰਾਂ ਦੇ ਇਕ ਸਮੂਹ ਨੇ ਮਾਲਵੇਅਰ ਦੇ ਜ਼ਰੀਏ ਭਾਰਤ ਦੇ ਪਾਵਰਗਿ੍ਡ ਸਿਸਟਮ ਨੂੰ ...

ਪੂਰੀ ਖ਼ਬਰ »

ਭਾਜਪਾ ਨੂੰ ਹਰਾ ਕੇ ਭਾਰਤ ਨੂੰ ਰਾਹ ਦਿਖਾਵੇ ਤਾਮਿਲਨਾਡੂ-ਰਾਹੁਲ ਗਾਂਧੀ

ਕੰਨਿਆਕੁਮਾਰੀ (ਤਾਮਿਲਨਾਡੂ), 1 ਮਾਰਚ (ਏਜੰਸੀ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਤਾਮਿਲਨਾਡੂ ਨੂੰ ਭਾਸ਼ਾ ਤੇ ਸੰਸਕ੍ਰਿਤੀ ਵਿਰੋਧੀ ਤਾਕਤਾਂ ਅਤੇ ਇਕ ਸੰਸਕ੍ਰਿਤੀ, ਇਕ ਰਾਸ਼ਟਰ ਅਤੇ ਇਕ ਇਤਿਹਾਸ ਦਾ ਸੰਕਲਪ ਪੇਸ਼ ਕਰਨ ਵਾਲਿਆਂ ਨੂੰ ਦੂਰ ...

ਪੂਰੀ ਖ਼ਬਰ »

ਸੀ.ਆਈ.ਸੀ.ਐਸ.ਈ. ਬੋਰਡ ਦੀਆਂ ਪ੍ਰੀਖਿਆਵਾਂ ਦਾ ਐਲਾਨ

ਨਵੀਂ ਦਿੱਲੀ, 1 ਮਾਰਚ (ਏਜੰਸੀ)- ਸੀ.ਆਈ.ਸੀ.ਐਸ.ਈ. (ਕੌਂਸਲ ਆਫ ਇੰਡੀਅਨ ਸਕੂਲ ਸਰਟੀਫਿਕੇਟ ਇਗਜ਼ਾਮੀਨੇਸ਼ਨਜ਼) ਨੇ ਸੋਮਵਾਰ ਨੂੰ ਬੋਰਡ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਅਨੁਸਾਰ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਕ੍ਰਮਵਾਰ 5 ਮਈ ਅਤੇ 8 ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਗਿ੍ਫ਼ਤਾਰ 15 ਹੋਰ ਲੋਕਾਂ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 1 ਮਾਰਚ (ਜਗਤਾਰ ਸਿੰਘ)-ਕਿਸਾਨ ਅੰਦੋਲਨ ਦੌਰਾਨ ਗਿ੍ਫ਼ਤਾਰ ਕੀਤੇ ਗਏ ਲੋਕਾਂ 'ਚੋਂ ਅੱਜ ਹੋਰ 15 ਲੋਕਾਂ ਨੂੰ ਜ਼ਮਾਨਤ ਮਿਲ ਗਈ | ਇਸ ਸਬੰਧੀ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਨਾਂਗਲੋਈ ਪੁਲਿਸ ਥਾਣੇ 'ਚ ਦਰਜ ਐਫ਼. ਆਈ ਆਰ ਤਹਿਤ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਯੂ.ਪੀ. ਦੇ ਕਿਸਾਨਾਂ ਨੇ ਵਾਹੀ ਫਸਲ

ਮਥੁਰਾ, 1 ਮਾਰਚ (ਏਜੰਸੀ)-ਉੱਤਰ ਪ੍ਰਦੇਸ਼ ਦੇ ਇਕ ਪਿੰਡ ਵਿਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਫਸਲ ਵਾਹ ਦਿੱਤੀ | ਜਾਣਕਾਰੀ ਅਨੁਸਾਰ ਇਹ ਘਟਨਾ ਛਤਾ ਸਬ-ਡਵੀਜ਼ਨ ਦੇ ਉਮਰਾਇਆ ਪਿੰਡ ਦੀ ਹੈ | ਜਾਣਕਾਰੀ ਦਿੰਦੇ ਹੋਏ ਆਰ.ਐਲ.ਡੀ. ਦੇ ਸੂਬਾ ਉਪ ਪ੍ਰਧਾਨ ਕੰਵਰ ...

ਪੂਰੀ ਖ਼ਬਰ »

ਕੋਰੋਨਾ ਤੋਂ ਨਹੀਂ ਡਰਦੇ, ਟੀਕਾ ਨਹੀਂ ਲਗਾਵਾਂਗੇ- ਕਿਸਾਨ ਆਗੂ

ਨਵੀਂ ਦਿੱਲੀ, 1 ਮਾਰਚ (ਪੀ.ਟੀ.ਆਈ.)-ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਵਡੇਰੀ ਉਮਰ ਵਰਗ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਨਹੀਂ ਡਰਦੇ ਹਨ ਅਤੇ ਟੀਕਾ ਨਹੀਂ ਲਗਵਾਉਣਗੇ | ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਉਹ ਦਿੱਲੀ ਬਾਰਡਰਾਂ ...

ਪੂਰੀ ਖ਼ਬਰ »

ਫਰਾਂਸ ਦੇ ਸਾਬਕਾ ਰਾਸ਼ਟਰਪਤੀ ਸਰਕੋਜ਼ੀ ਭਿ੍ਸ਼ਟਾਚਾਰ ਦੇ ਦੋਸ਼ੀ ਕਰਾਰ

ਪੈਰਿਸ, 1 ਮਾਰਚ (ਏਜੰਸੀ)- ਪੈਰਿਸ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਨੂੰ ਭਿ੍ਸ਼ਟਾਚਾਰ ਤੇ ਆਪਣਾ ਪ੍ਰਭਾਵ ਵਰਤਣ ਦੀ ਮਾਮਲੇ 'ਚ ਦੋਸ਼ੀ ਕਰਾਰ ਦਿੰਦਿਆਂ ਇਕ ਸਾਲ ਦੀ ਜੇਲ੍ਹ ਅਤੇ 2 ਸਾਲ ਦੀ ਮੁਅੱਤਲੀ ਦੀ ਸਜ਼ਾ ਸੁਣਾਈ ਹੈ ...

ਪੂਰੀ ਖ਼ਬਰ »

ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰਨ ਵਾਲੀ ਸ਼ਬਨਮ ਦੀ ਜੇਲ੍ਹ ਬਦਲੀ

ਬਰੇਲੀ (ਯੂ.ਪੀ.), 1 ਮਾਰਚ (ਪੀ.ਟੀ.ਆਈ.)-ਆਪਣੇ ਪ੍ਰੇਮੀ ਨਾਲ ਮਿਲ ਕੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਕਰਨ ਦੇ ਦੋਸ਼ 'ਚ ਫਾਂਸੀ ਦੀ ਸਜ਼ਾ ਸਾਹਮਣਾ ਕਰਨ ਵਾਲੀ ਸ਼ਬਨਮ ਦੀ ਜੇਲ੍ਹ ਵਿਚਲੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਉਸ ਨੂੰ ਇਕ ਹੋਰ ਜੇਲ੍ਹ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX