ਤਾਜਾ ਖ਼ਬਰਾਂ


21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ.ਮਿਲਖਾ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਚੰਡੀਗੜ੍ਹ,19 ਜੂਨ - ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ....
ਬੀਬੀ ਜਗੀਰ ਕੌਰ ਨੇ ਉੱਡਣੇ ਸਿੱਖ ਮਿਲਖਾ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
. . .  1 day ago
ਅੰਮ੍ਰਿਤਸਰ,19 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ....
ਖੰਨਾ ਨਰੋਤਮ ਨਗਰ ਦਾ ਇਕ ਨੌਜਵਾਨ ਦੂਜਾ ਰੈਂਕ ਲੈ ਕੇ ਬਣਿਆ ਪੀ.ਸੀ.ਐਸ. ਅਫ਼ਸਰ
. . .  1 day ago
ਖੰਨਾ,19 ਜੂਨ (ਹਰਜਿੰਦਰ ਸਿੰਘ ਲਾਲ) - ਨਰੋਤਮ ਨਗਰ ਦੇ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਇੰਜਨੀਅਰਿੰਗ ਕੀਤੀ ਅਤੇ ਉਸਤੋਂ ਬਾਅਦ ਪੀ.ਸੀ.ਐੱਸ. ਦੀ...
ਬਿਜਲੀ ਕੱਟਾਂ ਤੋਂ ਦੁਖੀ ਹੋਕੇ ਕਿਸਾਨਾਂ ਨੇ ਅੱਧੀ ਰਾਤ ਨੂੰ ਕੌਮੀ ਮਾਰਗ ਬਿਠੰਡਾ - ਚੰਡੀਗੜ੍ਹ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,19 ਜੂਨ (ਵਿਜੇ ਸ਼ਰਮਾ) - ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 19 ਫੱਗਣ ਸੰਮਤ 552

ਕਪੂਰਥਲਾ / ਫਗਵਾੜਾ

ਗੰਭੀਰ ਬਿਮਾਰੀਆਂ ਨਾਲ ਪੀੜਤ ਤੇ 60 ਸਾਲ ਤੋਂ ਉੱਪਰ ਲਈ ਵੈਕਸੀਨੇਸ਼ਨ ਮੁਹਿੰਮ ਦੀ ਕੀਤੀ ਸ਼ੁਰੂਆਤ

ਕਪੂਰਥਲਾ, 1 ਮਾਰਚ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਵੈਕਸੀਨ ਜ਼ਰੂਰੀ ਹੈ | ਇਸ ਸਬੰਧੀ ਕੁੱਝ ਲੋਕਾਂ ਵਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ | ਇਹ ਸ਼ਬਦ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਅੱਜ ਜ਼ਿਲ੍ਹੇ ਵਿਚ 60 ਸਾਲ ਤੋਂ ਉੱਪਰ ਤੇ 45 ਤੋਂ 59 ਸਾਲ ਦੇ ਦਰਮਿਆਨ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਵਿਅਕਤੀਆਂ ਲਈ ਸ਼ੁਰੂ ਕੀਤੀ ਵੈਕਸੀਨੇਸ਼ਨ ਦੀ ਸ਼ੁਰੂਆਤ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਵਧਾਉਣ ਲਈ ਨਿੱਜੀ ਹਸਪਤਾਲ ਵੀ ਅੱਗੇ ਆਉਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਦਿੱਤੀ ਜਾ ਸਕੇ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਵੈਕਸੀਨ ਮੁਹਿਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣਗੇ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੈਕਸੀਨ ਲਈ ਅੱਗੇ ਆਉਣ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਰੋਕਿਆ ਜਾ ਸਕੇ | ਇਸੇ ਦੌਰਾਨ ਹੀ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ ਨੇ ਸਿਟੀਜ਼ਨ ਰਜਿਸਟਰੇਸ਼ਨ ਐਂਡ ਅਪਵਾਇੰਟਮੈਂਟ ਫ਼ਾਰ ਵੈਕਸੀਨੇਸ਼ਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਵਿਚ ਸ਼ੁਰੂ ਹੋਈ ਵੈਕਸੀਨੇਸ਼ਨ ਮੁਹਿਮ ਜਿੱਥੇ ਹੈਲਥ ਤੇ ਫ਼ਰੰਟ ਲਾਈਨ ਵਰਕਰਾਂ ਤੇ ਆਮ ਲੋਕਾਂ ਨੂੰ ਕੋਵਿਡ ਦੀ ਵੈਕਸੀਨ ਦਿੱਤੀ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਕੋਵਿਡ ਦੀ ਵੈਕਸੀਨ ਦਿੱਤੀ ਜਾਵੇਗੀ | ਇੱਥੇ ਵਰਨਣਯੋਗ ਹੈ ਕਿ ਸਿਹਤ ਵਿਭਾਗ ਵਲੋਂ ਵੈਕਸੀਨੇਸ਼ਨ ਮੁਹਿਮ ਨੂੰ ਅੱਜ ਤਿੰਨ ਭਾਗਾਂ ਵਿਚ ਵੰਡਿਆ ਗਿਆ ਹੈ | ਮੋਬੀਲਾਈਜੇਸ਼ਨ ਸਲਾਟ ਵਿਚ ਵੈਕਸੀਨੇਸ਼ਨ ਸੈਂਟਰ ਵਿਚ ਜਾ ਕੇ ਮੌਕੇ 'ਤੇ ਹੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ | ਇਸੇ ਤਰ੍ਹਾਂ ਰਿਜ਼ਰਵ ਸਲਾਟ ਵਿਚ ਹੈਲਥ ਤੇ ਫ਼ਰੰਟ ਲਾਈਨ ਵਰਕਰਾਂ ਦੀ ਵੈਕਸੀਨੇਸ਼ਨ ਜਾਰੀ ਰਹੇਗੀ, ਜਦਕਿ ਓਪਨ ਸਲਾਟ 'ਚ ਘਰ ਬੈਠੇ ਅਰੋਗਿਆ ਸੇਤੂ ਐਪ 'ਤੇ ਆਨਲਾਈਨ ਲਾਗਇਨ ਕੀਤਾ ਜਾ ਸਕਦਾ ਹੈ ਤੇ ਰਜਿਸਟਰੇਸ਼ਨ ਵਾਸਤੇ ਲਾਭਪਾਤਰੀ ਕੋਲ ਫ਼ੋਟੋ ਪਹਿਚਾਣ ਪੱਤਰ ਹੋਣਾ ਜ਼ਰੂਰੀ ਹੈ | ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਨੇ ਦੱਸਿਆ ਕਿ ਪਹਿਲਾਂ ਤੋਂ ਹੀ ਕਿਸੇ ਗੰਭੀਰ ਬਿਮਾਰੀ ਨਾਲ ਪੀੜਤ ਵਿਅਕਤੀ ਨੂੰ ਵੈਕਸੀਨੇਸ਼ਨ ਲਗਾਉਣ ਤੋਂ ਪਹਿਲਾਂ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਆਪਣੀ ਬਿਮਾਰੀ ਨਾਲ ਸਬੰਧਿਤ ਮੈਡੀਕਲ ਸਰਟੀਫਿਕੇਟ ਲੈਣਾ ਜ਼ਰੂਰੀ ਹੋਵੇਗਾ | ਇਸ ਮੌਕੇ ਵਰਿੰਦਰਪਾਲ ਸਿੰਘ ਬਾਜਵਾ ਐੱਸ. ਡੀ. ਐੱਮ. ਕਪੂਰਥਲਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਜ ਕਰਨੀ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਾਰਿਕਾ ਦੁੱਗਲ, ਸੀ.ਐਮ.ਓ. ਡਾ: ਤਾਰਾ ਸਿੰਘ, ਡਾ. ਸੰਦੀਪ ਭੋਲਾ, ਡਾ. ਸੋਨੀਆ ਸਰੋਆ, ਰਾਮ ਸਿੰਘ, ਜੋਤੀ ਆਨੰਦ, ਰਵਿੰਦਰ ਜੱਸਲ, ਉੱਘੇ ਸਮਾਜ ਸੇਵਕ ਸੁਦੇਸ਼ ਕੁਮਾਰ ਸ਼ਰਮਾ ਤੇ ਵੱਖ-ਵੱਖ ਬਲਾਕਾਂ ਤੋਂ ਆਏ ਸੀਨੀਅਰ ਮੈਡੀਕਲ ਅਫ਼ਸਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪੰਜਾਬ ਅਨੂਸੁਚਿਤ ਜਾਤੀਆਂ ਤੇ ਵਿੱਤ ਕਾਰਪੋਰੇਸ਼ਨ ਵਲੋਂ ਲਾਭਪਾਤਰੀਆਂ ਨੂੰ 1 ਕਰੋੜ ਦੀ ਸਬਸਿਡੀ ਜਾਰੀ

ਕਪੂਰਥਲਾ, 1 ਮਾਰਚ (ਵਿ. ਪ੍ਰ.)-ਪੰਜਾਬ ਅਨੂਸੁਚਿਤ ਜਾਤੀਆਂ, ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੂਸੁਚਿਤ ਜਾਤੀ ਦੇ ਲਾਭਪਾਤਰੀਆਂ ਨੂੰ 1 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ | ਇਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਤੀਜੇ ਪੜਾਅ ਦੌਰਾਨ 60 ਸਾਲ ਤੋਂ ਉੱਪਰ ਉਮਰ ਦੇ 28 ਵਿਅਕਤੀਆਂ ਨੇ ਵੈਕਸੀਨ ਲਗਵਾਈ

ਕਪੂਰਥਲਾ, 1 ਮਾਰਚ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਅੱਜ 60 ਸਾਲ ਤੋਂ ਉੱਪਰ ਤੇ 45 ਤੋਂ 59 ਸਾਲ ਦੀ ਉਮਰ ਦੇ ਗੰਭੀਰ ਬਿਮਾਰੀਆਂ ਨਾਲ ਪੀੜ੍ਹਤ ਵਿਅਕਤੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਟੀਕਾ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਤੇ ਅੱਜ ਜ਼ਿਲ੍ਹੇ ਦੇ 9 ਵੈਕਸੀਨੇਸ਼ਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਢਿਲਵਾਂ, 1 ਮਾਰਚ (ਗੋਬਿੰਦ ਸੁਖੀਜਾ)–ਥਾਣਾ ਸੁਭਾਨਪੁਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸੁਭਾਨਪੁਰ ਦੇ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ, ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਸਾਥੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 55 ਮਾਮਲੇ ਆਏ ਸਾਹਮਣੇ, ਇਕ ਔਰਤ ਦੀ ਮੌਤ

ਕਪੂਰਥਲਾ, 1 ਮਾਰਚ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 55 ਸਾਲਾ ਇਕ ਔਰਤ ਜੋ ਕਿ ਪਿੰਡ ਨਡਾਲੀ ਨਾਲ ਸਬੰਧਿਤ ਹੈ, ਦੀ ਜਲੰਧਰ ਦੇ ਇਕ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਮਰੀਜ਼ਾਂ ਦੀ ਗਿਣਤੀ ਵੱਧ ਕੇ 5696 ਹੋ ਗਈ ਹੈ, ਜਦਕਿ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ 'ਚ 3.76 ਲੱਖ ਕਾਰਡ ਬਣਾਏ ਜਾਣਗੇ- ਏ. ਡੀ. ਸੀ.

ਕਪੂਰਥਲਾ, 1 ਮਾਰਚ (ਵਿ. ਪ੍ਰ.)-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ 'ਚ 3 ਲੱਖ 76 ਹਜ਼ਾਰ ਕਾਰਡ ਬਣਾਏ ਜਾਣੇ ਹਨ, ਜਿਨ੍ਹਾਂ ਵਿਚੋਂ ਹੁਣ ਤੱਕ 1,08640 ਕਾਰਡ ਬਣਾਏ ਜਾ ਚੁੱਕੇ ਹਨ | ਇਹ ਜਾਣਕਾਰੀ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਪਿੰਡਾਂ 'ਚ ਖੇਡ ਮੇਲੇ ਕਰਵਾਉਣ ਲਈ ਖੇਡ ਕਲੱਬ ਨੂੰ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ- ਗੁਰਮੀਤ ਸਿੰਘ

ਹੁਸੈਨਪੁਰ, 1 ਮਾਰਚ (ਸੋਢੀ)-ਰਾਜ ਮੁਹੰਮਦ ਸਿੰਘ ਆਜ਼ਾਦ ਸਪੋਰਟਸ ਕਲੱਬ ਮੈਰੀਪੁਰ ਸੁਲਤਾਨਪੁਰ ਲੋਧੀ ਵਲੋਂ ਉੱਭਰਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਤਿੰਨ ਰੋਜ਼ਾ 26ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਕਿ੍ਕਟ ਟੂਰਨਾਮੈਂਟ 'ਚ ਕੁੱਲ 38 ...

ਪੂਰੀ ਖ਼ਬਰ »

ਜੇਕਰ ਕਿਸੇ ਬੱਚੇ ਨੂੰ ਪੇਪਰ ਪਾਉਣ ਤੋਂ ਕਿਸੇ ਸਕੂਲ ਨੇ ਰੋਕਿਆ ਤਾਂ ਸਕੂਲ ਦੇ ਗੇਟ ਬੰਦ ਕਰਾਂਗੇ- ਜਰਨੈਲ ਨੰਗਲ

ਫਗਵਾੜਾ, 1 ਮਾਰਚ (ਕਿੰਨੜਾ)–ਲੋਕ ਇਨਸਾਫ਼ ਪਾਰਟੀ ਦੇ ਦੋਆਬਾ ਜ਼ੋਨ ਇੰਚਾਰਜ ਜਰਨੈਲ ਨੰਗਲ ਦੀ ਅਗਵਾਈ 'ਚ ਇਕ ਵਫ਼ਦ ਤਹਿਸੀਲਦਾਰ ਫਗਵਾੜਾ ਨੂੰ ਮਿਲਿਆ ਤੇ ਇਕ ਮੰਗ ਪੱਤਰ ਦਿੱਤਾ | ਜਰਨੈਲ ਨੰਗਲ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਲੋਂ ਬੱਚਿਆਂ ਦੇ ਮਾਪਿਆਂ ਕੋਲੋਂ ...

ਪੂਰੀ ਖ਼ਬਰ »

ਤੇਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਦੁਆਲਾ ਕੱਢਿਆ- ਦੁਰਗਾਪੁਰ

ਹੁਸੈਨਪੁਰ, 1 ਮਾਰਚ (ਸੋਢੀ)-ਵੱਧ ਰਹੀਆਂ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਨੇ ਜਿੱਥੇ ਆਮ ਵਰਗ ਦਾ ਦੁਆਲਾ ਕੱਢ ਦਿੱਤਾ ਉੱਥੇ ਲੱਕ ਤੋੜਵੀਂ ਮਹਿੰਗਾਈ ਨੇ ਗ਼ਰੀਬ ਵਰਗ ਦੇ ਲੂੰ ਕੰਡੇ ਖੜੇ ਕਰ ਦਿੱਤੇ ਹਨ | ਇਹ ਸ਼ਬਦ ਪਿੰਡ ਦੁਰਗਾਪੁਰ ਦੇ ਸਾਬਕਾ ਸਰਪੰਚ ਕੁਲਦੀਪ ...

ਪੂਰੀ ਖ਼ਬਰ »

ਲਾਲਾਂ ਵਾਲਾ ਪੀਰ ਦਾ ਸਾਲਾਨਾ ਮੇਲਾ ਮਨਾਇਆ

ਸੁਲਤਾਨਪੁਰ ਲੋਧੀ, 1 ਮਾਰਚ (ਨਰੇਸ਼ ਹੈਪੀ, ਥਿੰਦ)-ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਤੇ ਹਲਕਾ ਸੁਲਤਾਨਪੁਰ ਲੋਧੀ ਅੰਦਰ ਵੱਡੀ ਗਿਣਤੀ ਵਿਚ ਅਜਿਹੇ ਮੇਲੇ ਲੱਗਦੇ ਹਨ, ਜੋ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਵਧਾਉਂਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ...

ਪੂਰੀ ਖ਼ਬਰ »

ਭਾਰਤੀਆ ਆਮ ਜਨਤਾ ਪਾਰਟੀ ਵਲੋਂ ਪੀੜਤ ਔਰਤ ਨੂੰ ਇਨਸਾਫ਼ ਦਿਵਾਉਣ ਲਈ ਥਾਣਾ ਸਿਟੀ ਮੂਹਰੇ ਧਰਨਾ

ਕਪੂਰਥਲਾ, 1 ਮਾਰਚ (ਵਿ. ਪ੍ਰ.)-ਭਾਰਤੀਆ ਆਮ ਜਨਤਾ ਪਾਰਟੀ ਨੇ ਇਕ ਔਰਤ ਕਿਰਨ ਨਾਲ ਹੋਈ ਜ਼ਿਆਦਤੀ ਦੇ ਮਾਮਲੇ 'ਚ ਪੁਲਿਸ ਵਲੋਂ ਇਨਸਾਫ਼ ਨਾ ਦਿੱਤੇ ਜਾਣ 'ਤੇ ਅੱਜ ਪਾਰਟੀ ਦੇ ਪ੍ਰਧਾਨ ਸਤੀਸ਼ ਕੁਮਾਰ ਨਾਹਰ, ਜ਼ਿਲ੍ਹਾ ਪ੍ਰਧਾਨ ਸੋਨੂੰ ਪੰਡਿਤ ਤੇ ਹਲਕਾ ਇੰਚਾਰਜ ਕੁਲਵਿੰਦਰ ...

ਪੂਰੀ ਖ਼ਬਰ »

ਸਵ. ਮਹਿੰਦਰ ਸਿੰਘ ਮੌੜ ਦੇ ਵਰ੍ਹੀਣੇ ਮੌਕੇ ਸ਼ਰਧਾਂਜਲੀਆਂ ਭੇਟ

ਕਾਲਾ ਸੰਘਿਆਂ, 1 ਮਾਰਚ (ਬਲਜੀਤ ਸਿੰਘ ਸੰਘਾ)-ਮਾਂ ਖੇਡ ਕਬੱਡੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਮਹਿੰਦਰ ਸਿੰਘ ਮੌੜ ਦੇ ਵਰ੍ਹੀਣੇ ਮੌਕੇ ਉਨ੍ਹਾਂ ਦੇ ਗ੍ਰਹਿ ਪਿੰਡ ਕਾਲਾ ਸੰਘਿਆਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਬਾਬਾ ਕਾਹਨ ...

ਪੂਰੀ ਖ਼ਬਰ »

ਪਿੰਡ ਬੇਗਮਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਫਗਵਾੜਾ, 1 ਮਾਰਚ (ਕਿੰਨੜਾ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਬੇਗਮਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 1 ਮਾਰਚ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਨਜ਼ਦੀਕੀ ਪਿੰਡ ਅਕਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਗੁਰਨਾਮ ਪਾਲ ਦੀ ਦੇਖ ਰੇਖ ਹੇਠ ਸਮੂਹ ਗ੍ਰਾਮ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਵਲੋਂ ਸਰਬ ਸੇਵਾ ਸਦਨ ਬਣਵਾਉਣ 'ਚ ਹਰ ਸੰਭਵ ਮਦਦ ਦਾ ਭਰੋਸਾ

ਫਗਵਾੜਾ, 1 ਮਾਰਚ (ਕਿੰਨੜਾ)-ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਵੋਕੇਸ਼ਨਲ ਕੋਰਸਾਂ ਰਾਹੀ ਹੁਨਰਮੰਦ ਬਣਾਉਣ ਤੇ ਸਮਾਜਿਕ ਕਾਰਜਾਂ ਲਈ ਸਰਬ ਨੌਜਵਾਨ ਸਭਾ ਫਗਵਾੜਾ ਵਲੋਂ ਸਰਬ ਸੇਵਾ ਸਦਨ ਬਣਾਉਣ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਦੀ ਬੱਸ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਪਾਂਸ਼ਟਾ, 1 ਮਾਰਚ (ਸਤਵੰਤ ਸਿੰਘ)-ਪਿਛਲੇ ਕੁੱਝ ਸਾਲਾਂ ਦੌਰਾਨ ਪਾਂਸ਼ਟਾ-ਫਗਵਾੜਾ ਸੰਪਰਕ ਮਾਰਗ 'ਤੇ ਚੱਲ ਰਹੀਆਂ ਸਰਕਾਰੀ ਬੱਸਾਂ ਇਕ-ਇਕ ਕਰਕੇ ਬੰਦ ਹੁੰਦੀਆਂ ਜਾ ਰਹੀਆਂ ਹਨ ਤੇ ਹੁਣ ਇਨ੍ਹਾਂ ਵਿਚ ਪੀ. ਆਰ. ਟੀ. ਸੀ. ਕਪੂਰਥਲਾ ਡੀਪੂ ਦਾ ਰੂਟ ਨੰਬਰ 105-ਏ ਵੀ ਸ਼ਾਮਿਲ ਹੋ ...

ਪੂਰੀ ਖ਼ਬਰ »

ਪੂਰਨ ਸਿੰਘ ਖੱਸਣ ਭਾਕਿਯੂ (ਕਾਦੀਆਂ) ਦੇ ਬਲਾਕ ਪ੍ਰਧਾਨ ਨਿਯੁਕਤ

ਭੁਲੱਥ, 1 ਮਾਰਚ (ਮਨਜੀਤ ਸਿੰਘ ਰਤਨ)-ਪੂਰਨ ਸਿੰਘ ਖੱਸਣ ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਬਲਾਕ ਭੁਲੱਥ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਨੇ ਕਿਹਾ ਕਿ ਪੂਰਨ ਸਿੰਘ ਜਥੇਬੰਦੀ ਦੇ ਸੰਘਰਸ਼ਸ਼ੀਲ ਤੇ ਮਿਹਨਤੀ ...

ਪੂਰੀ ਖ਼ਬਰ »

ਉੱਘੇ ਗਾਇਕ ਸਰਦੂਲ ਸਿਕੰਦਰ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ

ਕਪੂਰਥਲਾ, 1 ਮਾਰਚ (ਵਿ.ਪ੍ਰ.)-ਮਾਡਲ ਟਾਊਨ ਵੈੱਲਫੇਅਰ ਕੌਂਸਲ ਕਪੂਰਥਲਾ ਦੀ ਮੀਟਿੰਗ ਪ੍ਰਧਾਨ ਤਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਦੇ ਉੱਘੇ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਤੇ ਦੁਖੀ ...

ਪੂਰੀ ਖ਼ਬਰ »

ਅੰਜੂ ਬਾਲਾ ਨੂੰ ਸੇਵਾ ਮੁਕਤੀ ਮੌਕੇ ਸਾਥੀ ਸਟਾਫ਼ ਵਲੋਂ ਨਿੱਘੀ ਵਿਦਾਇਗੀ

ਕਪੂਰਥਲਾ, 1 ਮਾਰਚ (ਸਡਾਨਾ)- ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਦੀ ਪੀ.ਏ. ਵਜੋਂ ਕੰਮ ਕਰ ਰਹੀ ਅੰਜੂ ਬਾਲਾ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਵਲੋਂ ਵਿੱਤੀ ਜਾਗਰੂਕਤਾ ਕੈਂਪ

ਪਾਂਸ਼ਟਾ, 1 ਮਾਰਚ (ਸਤਵੰਤ ਸਿੰਘ)– ਗਾਹਕ ਅਤੇ ਬੈਂਕ ਦੇ ਆਪਸੀ ਸੰਬੰਧਾਂ ਨੂੰ ਸੁਖਾਵੇਂ, ਸਰਲ ਅਤੇ ਭਰੋਸੇਯੋਗ ਬਣਾਈ ਰੱਖਣ ਤੇ ਨਬਾਰਡ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਦੇਣ ਲਈ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਦੀ ਪਾਂਸ਼ਟਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਪਾਂਸ਼ਟਾ, 1 ਮਾਰਚ (ਸਤਵੰਤ ਸਿੰਘ) - ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਅੱਜ ਪਾਂਸ਼ਟਾ 'ਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਰਵਿਦਾਸ, ਮਾਡਲ ਟਾਊਨ ਪਾਂਸ਼ਟਾ ਤੋਂ ਆਰੰਭ ਹੋਏ ਇਸ ਨਗਰ ਕੀਰਤਨ ਦੀ ਅਗਵਾਈ ਰਿਵਾਇਤੀ ਬਾਣੇ ਵਿਚ ਸਜੇ ਪੰਜ ਸਿੰਘਾਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਗੁਰੂ ਹਰਿਰਾਇ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਸੁਲਤਾਨਪੁਰ ਲੋਧੀ, 1 ਮਾਰਚ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਦੀ ਅਗਵਾਈ 'ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੁੰਦੇ ਹਨ ਅਧਿਆਪਕ- ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 1 ਮਾਰਚ (ਨਰੇਸ਼ ਹੈਪੀ, ਥਿੰਦ)- ਵੱਧ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਟਰੈਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਲਗਾਤਾਰ ਸੈਮੀਨਾਰ ਕਰ ਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਰਪੰਚ ਛਿੰਦਰ ਸਿੰਘ ਬੂਸੋਵਾਲ ਨੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ

ਸੁਲਤਾਨਪੁਰ ਲੋਧੀ, 1 ਮਾਰਚ (ਨਰੇਸ਼ ਹੈਪੀ, ਥਿੰਦ)-ਗ੍ਰਾਮ ਪੰਚਾਇਤ ਬੂਸੋਵਾਲ ਦੇ ਸਰਪੰਚ ਛਿੰਦਰ ਸਿੰਘ ਨੇ ਪਿੰਡ ਦੇ ਲੋੜਵੰਦ ਪਰਿਵਾਰਾਂ ਤੇ ਲਾਭਪਾਤਰੀਆਂ ਨੂੰ ਬੁਲਾ ਕੇ ਸਮਾਰਟ ਕਾਰਡ ਤਕਸੀਮ ਕੀਤੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਪਿੰਡ ਲੱਖਪੁਰ ਵਿਖੇ ਨਗਰ ਕੀਰਤਨ ਸਜਾਇਆ

ਫਗਵਾੜਾ, 1 ਮਾਰਚ (ਕਿੰਨੜਾ)-ਨਜ਼ਦੀਕੀ ਪਿੰਡ ਲੱਖਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨੌਜਵਾਨ ਸਭਾ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ...

ਪੂਰੀ ਖ਼ਬਰ »

ਸਿੱਖ ਰਿਲੀਫ ਵਲੋਂ ਸਿੰਘੂ ਬਾਰਡਰ 'ਤੇ ਲਗਾਏ ਗਏ ਵਾਟਰ ਫ਼ਿਲਟਰ ਸਿਸਟਮ

ਨਡਾਲਾ, 1 ਮਾਰਚ (ਮਾਨ)-ਪਿਛਲੇ ਤਿੰਨ ਮਹੀਨੇ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਕਿਸਾਨਾਂ ਦੀ ਸੇਵਾ ਵਿਚ ਜੁੱਟੀ ਸੰਸਥਾ ਸਿੱਖ ਰਿਲੀਫ ਵਲੋਂ ਕੁੰਡਲੀ ਸਰਹੱਦ 'ਤੇ ਪਾਣੀ ਨੂੰ ਸਾਫ਼ ਕਰਨ ਲਈ ਆਰ. ਓ. ਫ਼ਿਲਟਰ ਸਿਸਟਮ ਲਗਾਏ ਗਏ ਹਨ | ਜਾਣਕਾਰੀ ਦਿੰਦਿਆਂ ਸੰਸਥਾ ਦੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਨਗਰ ਦੀਆਂ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਹੁਸੈਨਪੁਰ, 1 ਮਾਰਚ (ਸੋਢੀ)-ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਬਾਬਾ ਦੀਪ ਸਿੰਘ ਨਗਰ (ਸਾਹਮਣੇ ਆਰ. ਸੀ. ਐੱਫ.) ਵਿਖੇ ਪਿੰਡਾਂ ਦੀ ਨੁਹਾਰ ਬਦਲਣ ਦੀ ਲੜੀ ਤਹਿਤ ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦੀ ਸ਼ੁਰੂਆਤ ਕਰਵਾਉਂਦਿਆਂ ਬਾਬਾ ਦੀਪ ਸਿੰਘ ਨਗਰ ਦੀ ...

ਪੂਰੀ ਖ਼ਬਰ »

ਗੁਰਪੁਰਬ ਸਬੰਧੀ ਵੱਖ-ਵੱਖ ਸਮਾਗਮਾਂ 'ਚ ਸ਼ਾਮਿਲ ਹੋਏ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ

ਫਗਵਾੜਾ, 1 ਮਾਰਚ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਨੇ ਫਗਵਾੜਾ ਸ਼ਹਿਰ ਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮਨਾਏ ਗਏ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਭੁਲੱਥ, 1 ਮਾਰਚ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮਾਨਾ ਤਲਵੰਡੀ ਮੌਜੂਦ ਸੀ ਤਾਂ ਪੁਲਿਸ ਨੂੰ ਇਕ ਮੋਨਾ ...

ਪੂਰੀ ਖ਼ਬਰ »

ਆਲ ਇੰਡੀਆ ਰੈੱਡ ਕਰਾਸ ਸੁਸਾਇਟੀ ਦੇ ਉਪ ਚੇਅਰਮੈਨ ਅਵਿਨਾਸ਼ ਰਾਏ ਖੰਨਾ ਸ੍ਰੀ ਸਤਨਰਾਇਣ ਮੰਦਰ ਵਿਖੇ ਹੋਏ ਨਤਮਸਤਕ

ਕਪੂਰਥਲਾ, 1 ਮਾਰਚ (ਦੀਪਕ ਬਜਾਜ)-ਸ੍ਰੀ ਸਤਨਰਾਇਣ ਮੰਦਰ ਕਮੇਟੀ ਵਲੋਂ ਕਰਵਾਏ ਗਏ 5100 ਸ੍ਰੀ ਦੁਰਗਾ ਸਤੂਤੀ ਪਾਠਾਂ ਨੂੰ ਲੈ ਕੇ ਰਾਜ ਭਰ ਦੇ ਲੋਕਾਂ ਨੇ ਜੋ ਆਨੰਦ ਮਾਣਿਆ ਹੈ, ਉਸ ਲਈ ਸਤਨਰਾਇਣ ਮੰਦਰ ਕਮੇਟੀ ਵਧਾਈ ਦੀ ਪਾਤਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ...

ਪੂਰੀ ਖ਼ਬਰ »

ਅਲਪਾਈਨ ਸਕੂਲ ਵਿਖੇ ਇਨਾਮ ਵੰਡ ਸਮਾਗਮ ਅੱਜ

ਭੁਲੱਥ, 1 ਮਾਰਚ (ਮਨਜੀਤ ਸਿੰਘ ਰਤਨ)-ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਅੱਜ 2 ਮਾਰਚ ਦਿਨ ਮੰਗਲਵਾਰ ਨੂੰ ਕਰਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਹਿਲਾਂ ...

ਪੂਰੀ ਖ਼ਬਰ »

ਜਿੰਨਾ ਚਿਰ ਕਾਲੇ ਕਾਨੂੰਨ ਰੱਦ ਨਾ ਹੋਏ ਦਿੱਲੀ ਤੋਂ ਵਾਪਸ ਨਹੀਂ ਆਵਾਂਗੇ- ਲਿੱਟਾਂ

ਭੁਲੱਥ, 1 ਮਾਰਚ (ਮਨਜੀਤ ਸਿੰਘ ਰਤਨ)-ਜਿੰਨਾ ਚਿਰ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਿਸਾਨ ਮਾਰੂ ਕਾਲੇ ਕਾਨੂੰਨ ਵਾਪਸ ਨਾ ਹੋਏ ਭਾਰਤੀ ਕਿਸਾਨ ਯੂਨੀਅਨ ਦਿੱਲੀ ਤੋਂ ਵਾਪਸ ਨਹੀਂ ਆਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਅਦਾਰਾ ਰੂਹ ਪੰਜਾਬੀ ਦੀ ਮੀਟਿੰਗ ਹੋਈ

ਬੇਗੋਵਾਲ, 1 ਮਾਰਚ (ਸੁਖਜਿੰਦਰ ਸਿੰਘ)-ਸਾਹਿਤ ਤੇ ਸੱਭਿਆਚਾਰ ਨੂੰ ਸਮਰਪਿਤ ਅਦਾਰਾ ਰੂਹ ਪੰਜਾਬੀ ਦੀ ਮਾਸਿਕ ਮੀਟਿੰਗ ਸ਼ਾਇਰ ਰਤਨ ਟਾਹਲਵੀਂ ਦੀ ਅਗਵਾਈ ਹੇਠ ਬੇਗੋਵਾਲ ਵਿਖੇ ਹੋਈ, ਜਿਸ ਵਿਚ ਕੌਂਸਲਰ ਤੇ ਗਾਇਕ ਭੁੱਟੋ ਭੁੱਲਰ ਦਾ ਸਨਮਾਨ ਕੀਤਾ ਗਿਆ | ਮੀਟਿੰਗ ਦੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ

ਬੇਗੋਵਾਲ, 1 ਮਾਰਚ (ਸੁਖਜਿੰਦਰ ਸਿੰਘ)-ਪਿੰਡ ਨੰਗਲ ਲੁਬਾਣਾ ਵਾਸੀ ਪ੍ਰਵਾਸੀ ਭਰਤੀ ਕੁਲਦੀਪ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਤੇ ਆਗੂਆਂ ਦਾ ਜਥਾ ਜਥੇਦਾਰ ਕੁਲਾਰ ਦੀ ਅਗਵਾਈ 'ਚ ਹੋਇਆ ਚੰਡੀਗੜ੍ਹ ਰਵਾਨਾ

ਫਗਵਾੜਾ, 1 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਫਗਵਾੜਾ ਤੋ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਤੇ ਆਗੂਆਂ ਦਾ ਜਥਾ ਚੰਡੀਗੜ੍ਹ ਲਈ ...

ਪੂਰੀ ਖ਼ਬਰ »

ਬੱਚਾਜੀਵੀ ਨੇ ਸਮਾਰਟ ਰਾਸ਼ਨ ਕਾਰਡ ਵੰਡੇ

ਬੇਗੋਵਾਲ, 1 ਮਾਰਚ (ਸੁਖਜਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚੱਲ ਰਹੀ ਸਸਤਾ ਰਾਸ਼ਨ ਸਕੀਮ ਤਹਿਤ ਅੱਜ ਬੇਗੋਵਾਲ ਦੇ ਵਾਰਡ ਨੰਬਰ-6 ਵਿਖੇ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ ਤੇ ਇਸ ਦੇ ਨਾਲ ਹੀ ਵਾਰਡ ਵਾਸੀਆਂ ਨੂੰ ਕਾਰਡ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਅੱਜ ਦੇਵੇਗੀ ਡੀ. ਸੀ. ਨੂੰ ਮੰਗ ਪੱਤਰ- ਮਜ਼ਦੂਰ ਆਗੂ

ਸੁਲਤਾਨਪੁਰ ਲੋਧੀ, 1 ਮਾਰਚ (ਨਰੇਸ਼ ਹੈਪੀ, ਥਿੰਦ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ 2 ਮਾਰਚ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮਜ਼ਦੂਰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਆਮ ਲੋਕਾਂ ਦੀ ਰਸੋਈ ਦੀ ਅੱਗ ਤੇ ਕਾਰੋਬਾਰ ਨੂੰ ਠੰਢਾ ਤੇ ਤਬਾਹ ਕਰਨ 'ਤੇ ਤੁਲੀ- ਧਾਲੀਵਾਲ

ਫਗਵਾੜਾ, 1 ਮਾਰਚ (ਤਰਨਜੀਤ ਸਿੰਘ ਕਿੰਨੜਾ)-ਮੋਦੀ ਸਰਕਾਰ ਦੇ ਰਾਜ ਵਿਚ ਵੱਧ ਰਹੀ ਲੱਕ ਤੋੜ ਮਹਿੰਗਾਈ ਤੇ ਅਸਮਾਨ ਛੂਹ ਰਹੀਆਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ ਵਿਚ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਵਲੋਂ ਲੋਕ ਹਿਤ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਅਫ਼ਸਰਾਂ ਵਲੋਂ ਸਕੂਲ ਮੁਖੀਆਂ ਨਾਲ ਮੀਟਿੰਗ

ਭੁਲੱਥ, 1 ਮਾਰਚ (ਮਨਜੀਤ ਸਿੰਘ ਰਤਨ)-ਸਿੱਖਿਆ ਮੰਤਰੀ ਵਿਜੈ ਸਿੰਗਲਾ ਦੀ ਅਗਵਾਈ ਵਿਚ ਸਕੂਲ ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਮਿਸ਼ਨ ਸ਼ਤ ਪ੍ਰਤੀਸ਼ਤ ਮੁਹਿੰਮ ਦੀ ਸਫ਼ਲਤਾ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਗੁਰਦੀਪ ਸਿੰਘ ਗਿੱਲ ਵਲੋਂ ਸਰਕਾਰੀ ਸਕੂਲ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਲਈ ਕਿਸਾਨਾਂ ਨੂੰ ਕੀਤਾ ਜਾ ਰਿਹਾ ਲਾਮਬੰਦ- ਬਾਊਪੁਰ

ਸੁਲਤਾਨਪੁਰ ਲੋਧੀ, 1 ਮਾਰਚ (ਨਰੇਸ਼ ਹੈਪੀ, ਥਿੰਦ)-ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦੇਸ਼ ਭਰ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਪਿਛਲੇ 3 ਮਹੀਨਿਆਂ ਤੋਂ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਚੱਲ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਫਗਵਾੜਾ, 1 ਮਾਰਚ (ਅਸ਼ੋਕ ਕੁਮਾਰ ਵਾਲੀਆ)- ਭਬਿਆਣਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਕਪੂਰਥਲਾ, 1 ਮਾਰਚ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਹੇਠ ਏ.ਐੱਸ.ਆਈ. ਹਰਪ੍ਰਸ਼ਾਦ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਕੁਸ਼ਟ ਆਸ਼ਰਮ ਨੇੜੇ ...

ਪੂਰੀ ਖ਼ਬਰ »

ਨਗਰ ਨਿਗਮ ਨੇ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਕੀਤੇ ਨਾਜਾਇਜ਼ ਕਬਜ਼ੇ ਹਟਵਾਏ

ਕਪੂਰਥਲਾ, 1 ਮਾਰਚ (ਦੀਪਕ ਬਜਾਜ)-ਨਗਰ ਨਿਗਮ ਵਲੋਂ ਸ਼ਹਿਰ ਵਿਚ ਨਜਾਇਜ਼ ਕਬਜਿਆਂ ਖਿਲਾਫ਼ ਚਲਾਈ ਮੁਹਿਮ ਤਹਿਤ ਨਗਰ ਨਿਗਮ ਦੇ ਕਾਰਜਸਾਧਕ ਅਫ਼ਸਰ ਆਦਰਸ਼ ਕੁਮਾਰ ਸ਼ਰਮਾ ਨੇ ਸਾਥੀ ਟੀਮ ਦੇ ਨਾਲ ਸ਼ਹਿਰ ਵਿਚੋਂ ਦੁਕਾਨਦਾਰਾਂ ਵਲੋਂ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ...

ਪੂਰੀ ਖ਼ਬਰ »

64 ਸਾਲਾ 'ਸੁਰਖਪੁਰੀਏ' ਨੇ 3 ਸੋਨ ਤਗਮੇ ਜਿੱਤ ਕੇ ਬੱਲੇ-ਬੱਲੇ ਕਰਵਾਈ

ਫਗਵਾੜਾ, 1 ਮਾਰਚ (ਵਾਲੀਆ)-ਤੀਸਰੀ ਪੰਜਾਬ ਸਟੇਟ ਮਾਸਟਰ ਐਥਲੇਟਿਕਸ ਚੈਂਪੀਅਨਸ਼ਿਪ ਜੋ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਸਪੋਰਟਸ ਕੰਪਲੈਕਸ ਵਿਚ ਮੇਜਰ ਬਲਰਾਜ ਸਿੰਘ ਸੈਕਰੇਟਰੀ ਮਾਸਟਰ ਐਥਲੇਟਿਕਸ ਐਸੋਸੀਏਸ਼ਨ ਵਲੋਂ ਬਹੁਤ ਧੂਮਧਾਮ ਨਾਲ ਸੰਪੰਨ ਹੋਈ, ਜਿਸ ...

ਪੂਰੀ ਖ਼ਬਰ »

ਪੁਲਿਸ ਵਲੋਂ ਚੂਰਾ ਪੋਸਤ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਕਪੂਰਥਲਾ, 1 ਮਾਰਚ (ਸਡਾਨਾ)-ਥਾਣਾ ਕੋਤਵਾਲੀ ਮੁਖੀ ਸਬ ਇੰਸਪੈਕਟਰ ਹਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਤੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਏ. ਐੱਸ. ਆਈ. ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਫਗਵਾੜਾ, 1 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਭੁਲੱਥ, 1 ਮਾਰਚ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵਲੋਂ ਪਿੰਡ ਪੰਡੋਰੀ ਅਰਾਈਆਂ ਨੇੜੇ ਵਾਹਨਾਂ ਦੀ ਚੈਕਿੰਗ ਕੀਤੀ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਾਲਾ ਸੰਘਿਆਂ, 28 ਫਰਵਰੀ (ਸੰਘਾ)-ਸਥਾਨਕ ਕਸਬੇ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ¢ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਸਬੰਧੀ 21 ਮਾਮਲੇ ਦਰਜ ਕਰਕੇ 22 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ- ਕੰਵਰਦੀਪ ਕੌਰ

ਕਪੂਰਥਲਾ, 1 ਮਾਰਚ (ਸਡਾਨਾ)-ਜ਼ਿਲ੍ਹਾ ਪੁਲਿਸ ਵਲੋਂ ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਮੁਹਿਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX